< עָמוֹס 7 >
כֹּ֤ה הִרְאַ֙נִי֙ אֲדֹנָ֣י יְהוִ֔ה וְהִנֵּה֙ יֹוצֵ֣ר גֹּבַ֔י בִּתְחִלַּ֖ת עֲלֹ֣ות הַלָּ֑קֶשׁ וְהִ֨נֵּה־לֶ֔קֶשׁ אַחַ֖ר גִּזֵּ֥י הַמֶּֽלֶךְ׃ | 1 |
੧ਪ੍ਰਭੂ ਯਹੋਵਾਹ ਨੇ ਮੈਨੂੰ ਇਹ ਵਿਖਾਇਆ ਅਤੇ ਵੇਖੋ, ਉਹ ਨੇ ਹਾੜ੍ਹੀ ਦੀ ਫ਼ਸਲ ਦੇ ਉੱਗਣ ਦੇ ਅਰੰਭ ਵਿੱਚ ਟਿੱਡੀਆਂ ਪੈਦਾ ਕੀਤੀਆਂ, ਜਦ ਰਾਜਾ ਦੇ ਹਿੱਸੇ ਦੀ ਕਟਾਈ ਹੋ ਚੁੱਕੀ ਸੀ ਅਤੇ ਦੂਜੀ ਫ਼ਸਲ ਤਿਆਰ ਹੋ ਰਹੀ ਸੀ।
וְהָיָ֗ה אִם־כִּלָּה֙ לֶֽאֱכֹול֙ אֶת־עֵ֣שֶׂב הָאָ֔רֶץ וָאֹמַ֗ר אֲדֹנָ֤י יְהוִה֙ סְֽלַֽח־נָ֔א מִ֥י יָק֖וּם יַֽעֲקֹ֑ב כִּ֥י קָטֹ֖ן הֽוּא׃ | 2 |
੨ਜਦ ਉਹ ਦੇਸ਼ ਦਾ ਘਾਹ ਖਾ ਚੁੱਕੀਆਂ, ਤਦ ਮੈਂ ਕਿਹਾ, “ਹੇ ਪ੍ਰਭੂ ਯਹੋਵਾਹ, ਮੁਆਫ਼ ਕਰ! ਯਾਕੂਬ ਕਿਵੇਂ ਸਥਿਰ ਰਹੇਗਾ, ਉਹ ਬਹੁਤ ਕਮਜ਼ੋਰ ਹੈ?”
נִחַ֥ם יְהוָ֖ה עַל־זֹ֑את לֹ֥א תִהְיֶ֖ה אָמַ֥ר יְהוָֽה׃ | 3 |
੩ਇਸ ਦੇ ਵਿਖੇ ਯਹੋਵਾਹ ਪਛਤਾਇਆ ਅਤੇ ਉਸਨੇ ਕਿਹਾ, “ਅਜਿਹਾ ਨਹੀਂ ਹੋਵੇਗਾ।”
כֹּ֤ה הִרְאַ֙נִי֙ אֲדֹנָ֣י יְהוִ֔ה וְהִנֵּ֥ה קֹרֵ֛א לָרִ֥ב בָּאֵ֖שׁ אֲדֹנָ֣י יְהוִ֑ה וַתֹּ֙אכַל֙ אֶת־תְּהֹ֣ום רַבָּ֔ה וְאָכְלָ֖ה אֶת־הַחֵֽלֶק׃ | 4 |
੪ਪ੍ਰਭੂ ਯਹੋਵਾਹ ਨੇ ਮੈਨੂੰ ਇਹ ਵਿਖਾਇਆ ਅਤੇ ਵੇਖੋ, ਪ੍ਰਭੂ ਯਹੋਵਾਹ ਨੇ ਅੱਗ ਨਾਲ ਫ਼ੈਸਲਾ ਕਰਨਾ ਚਾਹਿਆ ਅਤੇ ਉਸ ਅੱਗ ਨੇ ਵੱਡੇ ਸਾਗਰ ਨੂੰ ਸੁਕਾ ਦਿੱਤਾ ਅਤੇ ਧਰਤੀ ਵੀ ਭਸਮ ਹੋਣ ਲੱਗੀ।
וָאֹמַ֗ר אֲדֹנָ֤י יְהוִה֙ חֲדַל־נָ֔א מִ֥י יָק֖וּם יַעֲקֹ֑ב כִּ֥י קָטֹ֖ן הֽוּא׃ | 5 |
੫ਤਦ ਮੈਂ ਕਿਹਾ, “ਹੇ ਪ੍ਰਭੂ ਯਹੋਵਾਹ, ਮੈਂ ਬੇਨਤੀ ਕਰਦਾ ਹਾਂ, ਰੁੱਕ ਜਾ! ਨਹੀਂ ਤਾਂ ਯਾਕੂਬ ਕਿਵੇਂ ਸਥਿਰ ਰਹੇਗਾ? ਉਹ ਬਹੁਤ ਕਮਜ਼ੋਰ ਹੈ?”
נִחַ֥ם יְהוָ֖ה עַל־זֹ֑את גַּם־הִיא֙ לֹ֣א תִֽהְיֶ֔ה אָמַ֖ר אֲדֹנָ֥י יְהוִֽה׃ ס | 6 |
੬ਇਸ ਦੇ ਵਿਖੇ ਵੀ ਯਹੋਵਾਹ ਪਛਤਾਇਆ ਅਤੇ ਪ੍ਰਭੂ ਯਹੋਵਾਹ ਨੇ ਕਿਹਾ, “ਇਹ ਵੀ ਨਹੀਂ ਹੋਵੇਗਾ।”
כֹּ֣ה הִרְאַ֔נִי וְהִנֵּ֧ה אֲדֹנָ֛י נִצָּ֖ב עַל־חֹומַ֣ת אֲנָ֑ךְ וּבְיָדֹ֖ו אֲנָֽךְ׃ | 7 |
੭ਉਸ ਨੇ ਮੈਨੂੰ ਇਹ ਵਿਖਾਇਆ ਅਤੇ ਵੇਖੋ, ਪ੍ਰਭੂ ਸਾਹਲ ਨਾਲ ਬਣੀ ਹੋਈ ਇੱਕ ਕੰਧ ਉੱਤੇ ਖੜ੍ਹਾ ਸੀ ਅਤੇ ਉਸ ਦੇ ਹੱਥ ਵਿੱਚ ਸਾਹਲ ਸੀ।
וַיֹּ֨אמֶר יְהוָ֜ה אֵלַ֗י מָֽה־אַתָּ֤ה רֹאֶה֙ עָמֹ֔וס וָאֹמַ֖ר אֲנָ֑ךְ וַיֹּ֣אמֶר אֲדֹנָ֗י הִנְנִ֨י שָׂ֤ם אֲנָךְ֙ בְּקֶ֙רֶב֙ עַמִּ֣י יִשְׂרָאֵ֔ל לֹֽא־אֹוסִ֥יף עֹ֖וד עֲבֹ֥ור לֹֽו׃ | 8 |
੮ਤਦ ਯਹੋਵਾਹ ਨੇ ਮੈਨੂੰ ਪੁੱਛਿਆ, “ਆਮੋਸ, ਤੂੰ ਕੀ ਵੇਖਦਾ ਹੈਂ?” ਮੈਂ ਉੱਤਰ ਦਿੱਤਾ, “ਇੱਕ ਸਾਹਲ।” ਤਦ ਪ੍ਰਭੂ ਨੇ ਕਿਹਾ, “ਵੇਖ, ਮੈਂ ਆਪਣੀ ਪਰਜਾ ਇਸਰਾਏਲ ਦੇ ਵਿਚਕਾਰ ਸਾਹਲ ਲਾਵਾਂਗਾ, ਮੈਂ ਹੁਣ ਉਨ੍ਹਾਂ ਨੂੰ ਹੋਰ ਨਹੀਂ ਬਖ਼ਸ਼ਾਂਗਾ।
וְנָשַׁ֙מּוּ֙ בָּמֹ֣ות יִשְׂחָ֔ק וּמִקְדְּשֵׁ֥י יִשְׂרָאֵ֖ל יֶחֱרָ֑בוּ וְקַמְתִּ֛י עַל־בֵּ֥ית יָרָבְעָ֖ם בֶּחָֽרֶב׃ פ | 9 |
੯ਇਸਹਾਕ ਦੇ ਉੱਚੇ ਸਥਾਨ ਉਜਾੜ ਕੀਤੇ ਜਾਣਗੇ ਅਤੇ ਇਸਰਾਏਲ ਦੇ ਪਵਿੱਤਰ ਸਥਾਨ ਵਿਰਾਨ ਹੋ ਜਾਣਗੇ ਅਤੇ ਮੈਂ ਯਾਰਾਬੁਆਮ ਦੇ ਘਰਾਣੇ ਦੇ ਵਿਰੁੱਧ ਆਪਣੀ ਤਲਵਾਰ ਲੈ ਕੇ ਉੱਠਾਂਗਾ।”
וַיִּשְׁלַ֗ח אֲמַצְיָה֙ כֹּהֵ֣ן בֵּֽית־אֵ֔ל אֶל־יָרָבְעָ֥ם מֶֽלֶךְ־יִשְׂרָאֵ֖ל לֵאמֹ֑ר קָשַׁ֨ר עָלֶ֜יךָ עָמֹ֗וס בְּקֶ֙רֶב֙ בֵּ֣ית יִשְׂרָאֵ֔ל לֹא־תוּכַ֣ל הָאָ֔רֶץ לְהָכִ֖יל אֶת־כָּל־דְּבָרָֽיו׃ | 10 |
੧੦ਤਦ ਬੈਤਏਲ ਦੇ ਜਾਜਕ ਅਮਸਯਾਹ ਨੇ ਇਸਰਾਏਲ ਦੇ ਰਾਜਾ ਯਾਰਾਬੁਆਮ ਨੂੰ ਸੰਦੇਸ਼ ਭੇਜਿਆ, “ਆਮੋਸ ਨੇ ਇਸਰਾਏਲ ਦੇ ਘਰਾਣੇ ਦੇ ਵਿੱਚ ਤੇਰੇ ਵਿਰੁੱਧ ਸਾਜ਼ਿਸ਼ ਕੀਤੀ ਹੈ, ਦੇਸ਼ ਉਸ ਦੇ ਸਾਰੇ ਬਚਨਾਂ ਨੂੰ ਨਹੀਂ ਝੱਲ ਸਕਦਾ,
כִּי־כֹה֙ אָמַ֣ר עָמֹ֔וס בַּחֶ֖רֶב יָמ֣וּת יָרָבְעָ֑ם וְיִ֨שְׂרָאֵ֔ל גָּלֹ֥ה יִגְלֶ֖ה מֵעַ֥ל אַדְמָתֹֽו׃ ס | 11 |
੧੧ਕਿਉਂਕਿ ਆਮੋਸ ਇਹ ਕਹਿੰਦਾ ਹੈ, ਯਾਰਾਬੁਆਮ ਤਲਵਾਰ ਨਾਲ ਮਾਰਿਆ ਜਾਵੇਗਾ ਅਤੇ ਇਸਰਾਏਲ ਆਪਣੇ ਦੇਸ਼ ਤੋਂ ਜ਼ਰੂਰ ਗ਼ੁਲਾਮੀ ਵਿੱਚ ਚਲਿਆ ਜਾਵੇਗਾ।”
וַיֹּ֤אמֶר אֲמַצְיָה֙ אֶל־עָמֹ֔וס חֹזֶ֕ה לֵ֥ךְ בְּרַח־לְךָ֖ אֶל־אֶ֣רֶץ יְהוּדָ֑ה וֶאֱכָל־שָׁ֣ם לֶ֔חֶם וְשָׁ֖ם תִּנָּבֵֽא׃ | 12 |
੧੨ਤਦ ਅਮਸਯਾਹ ਨੇ ਆਮੋਸ ਨੂੰ ਕਿਹਾ, “ਹੇ ਦਰਸ਼ਣ ਵੇਖਣ ਵਾਲੇ, ਜਾ, ਇੱਥੋਂ ਨਿੱਕਲ ਕੇ ਯਹੂਦਾਹ ਦੇ ਦੇਸ਼ ਨੂੰ ਭੱਜ ਜਾ! ਉੱਥੇ ਹੀ ਰੋਟੀ ਖਾ ਅਤੇ ਉੱਥੇ ਹੀ ਭਵਿੱਖਬਾਣੀ ਕਰ
וּבֵֽית־אֵ֔ל לֹֽא־תֹוסִ֥יף עֹ֖וד לְהִנָּבֵ֑א כִּ֤י מִקְדַּשׁ־מֶ֙לֶךְ֙ ה֔וּא וּבֵ֥ית מַמְלָכָ֖ה הֽוּא׃ ס | 13 |
੧੩ਪਰ ਬੈਤਏਲ ਵਿੱਚ ਫੇਰ ਕਦੇ ਭਵਿੱਖਬਾਣੀ ਨਾ ਕਰੀਂ ਕਿਉਂ ਜੋ ਇਹ ਰਾਜੇ ਦਾ ਪਵਿੱਤਰ ਸਥਾਨ ਅਤੇ ਸ਼ਾਹੀ ਮਹਿਲ ਹੈ।”
וַיַּ֤עַן עָמֹוס֙ וַיֹּ֣אמֶר אֶל־אֲמַצְיָ֔ה לֹא־נָבִ֣יא אָנֹ֔כִי וְלֹ֥א בֶן־נָבִ֖יא אָנֹ֑כִי כִּֽי־בֹוקֵ֥ר אָנֹ֖כִי וּבֹולֵ֥ס שִׁקְמִֽים׃ | 14 |
੧੪ਆਮੋਸ ਨੇ ਅਮਸਯਾਹ ਨੂੰ ਉੱਤਰ ਦਿੱਤਾ, “ਨਾ ਤਾਂ ਮੈਂ ਨਬੀ ਸੀ ਅਤੇ ਨਾ ਹੀ ਨਬੀ ਦਾ ਪੁੱਤਰ, ਪਰ ਮੈਂ ਤਾਂ ਇੱਕ ਅਯਾਲੀ ਸੀ ਅਤੇ ਗੁੱਲਰਾਂ ਦੇ ਰੁੱਖਾਂ ਦੇ ਫਲ ਇਕੱਠਾ ਕਰਨ ਵਾਲਾ ਸੀ,”
וַיִּקָּחֵ֣נִי יְהוָ֔ה מֵאַחֲרֵ֖י הַצֹּ֑אן וַיֹּ֤אמֶר אֵלַי֙ יְהוָ֔ה לֵ֥ךְ הִנָּבֵ֖א אֶל־עַמִּ֥י יִשְׂרָאֵֽל׃ | 15 |
੧੫ਅਤੇ ਯਹੋਵਾਹ ਨੇ ਮੈਨੂੰ ਇੱਜੜ ਦੇ ਪਿੱਛੇ ਫਿਰਨ ਤੋਂ ਲਿਆ ਅਤੇ ਮੈਨੂੰ ਕਿਹਾ, “ਜਾ, ਮੇਰੀ ਪਰਜਾ ਇਸਰਾਏਲ ਤੇ ਭਵਿੱਖਬਾਣੀ ਕਰ!”
וְעַתָּ֖ה שְׁמַ֣ע דְּבַר־יְהוָ֑ה אַתָּ֣ה אֹמֵ֗ר לֹ֤א תִנָּבֵא֙ עַל־יִשְׂרָאֵ֔ל וְלֹ֥א תַטִּ֖יף עַל־בֵּ֥ית יִשְׂחָֽק׃ | 16 |
੧੬ਇਸ ਲਈ ਹੁਣ ਯਹੋਵਾਹ ਦਾ ਬਚਨ ਸੁਣ, “ਤੂੰ ਕਹਿੰਦਾ ਹੈਂ, ਇਸਰਾਏਲ ਦੇ ਵਿਰੁੱਧ ਭਵਿੱਖਬਾਣੀ ਨਾ ਕਰ ਅਤੇ ਇਸਹਾਕ ਦੇ ਘਰਾਣੇ ਦੇ ਵਿਰੁੱਧ ਪ੍ਰਚਾਰ ਕਰਨਾ ਬੰਦ ਕਰ!”
לָכֵ֞ן כֹּה־אָמַ֣ר יְהוָ֗ה אִשְׁתְּךָ֞ בָּעִ֤יר תִּזְנֶה֙ וּבָנֶ֤יךָ וּבְנֹתֶ֙יךָ֙ בַּחֶ֣רֶב יִפֹּ֔לוּ וְאַדְמָתְךָ֖ בַּחֶ֣בֶל תְּחֻלָּ֑ק וְאַתָּ֗ה עַל־אֲדָמָ֤ה טְמֵאָה֙ תָּמ֔וּת וְיִ֨שְׂרָאֵ֔ל גָּלֹ֥ה יִגְלֶ֖ה מֵעַ֥ל אַדְמָתֹֽו׃ ס | 17 |
੧੭ਇਸ ਲਈ ਯਹੋਵਾਹ ਇਹ ਫ਼ਰਮਾਉਂਦਾ ਹੈ, ਤੇਰੀ ਪਤਨੀ ਸ਼ਹਿਰ ਵਿੱਚ ਵੇਸਵਾ ਬਣ ਜਾਵੇਗੀ ਅਤੇ ਤੇਰੇ ਪੁੱਤਰ ਅਤੇ ਧੀਆਂ ਤਲਵਾਰ ਨਾਲ ਮਾਰੇ ਜਾਣਗੇ ਅਤੇ ਤੇਰੀ ਭੂਮੀ ਮਾਪ ਕੇ ਵੰਡ ਲਈ ਜਾਵੇਗੀ ਅਤੇ ਤੂੰ ਆਪ ਇੱਕ ਅਣਜਾਣੇ ਦੇਸ਼ ਵਿੱਚ ਮਰੇਂਗਾ ਅਤੇ ਇਸਰਾਏਲ ਆਪਣੇ ਦੇਸ਼ ਤੋਂ ਜ਼ਰੂਰ ਹੀ ਗ਼ੁਲਾਮੀ ਵਿੱਚ ਜਾਵੇਗਾ!