< דְּבָרִים 21 >

כִּי־יִמָּצֵ֣א חָלָ֗ל בָּאֲדָמָה֙ אֲשֶׁר֩ יְהוָ֨ה אֱלֹהֶ֜יךָ נֹתֵ֤ן לְךָ֙ לְרִשְׁתָּ֔הּ נֹפֵ֖ל בַּשָּׂדֶ֑ה לֹ֥א נֹודַ֖ע מִ֥י הִכָּֽהוּ׃ 1
ਜੇਕਰ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦਿੰਦਾ ਹੈ, ਖੇਤ ਵਿੱਚ ਕੋਈ ਲਾਸ਼ ਪਈ ਹੋਈ ਲੱਭੇ ਅਤੇ ਇਹ ਪਤਾ ਨਾ ਲੱਗੇ ਕਿ ਉਹ ਨੂੰ ਕਿਸ ਨੇ ਮਾਰਿਆ ਹੈ,
וְיָצְא֥וּ זְקֵנֶ֖יךָ וְשֹׁפְטֶ֑יךָ וּמָדְדוּ֙ אֶל־הֶ֣עָרִ֔ים אֲשֶׁ֖ר סְבִיבֹ֥ת הֶחָלָֽל׃ 2
ਤਾਂ ਤੁਹਾਡੇ ਬਜ਼ੁਰਗ ਅਤੇ ਨਿਆਈਂ ਬਾਹਰ ਜਾ ਕੇ, ਉਸ ਲਾਸ਼ ਦੇ ਆਲੇ-ਦੁਆਲੇ ਦੇ ਸ਼ਹਿਰਾਂ ਦੀ ਦੂਰੀ ਨਾਪਣ,
וְהָיָ֣ה הָעִ֔יר הַקְּרֹבָ֖ה אֶל־הֶחָלָ֑ל וְלָֽקְח֡וּ זִקְנֵי֩ הָעִ֨יר הַהִ֜וא עֶגְלַ֣ת בָּקָ֗ר אֲשֶׁ֤ר לֹֽא־עֻבַּד֙ בָּ֔הּ אֲשֶׁ֥ר לֹא־מָשְׁכָ֖ה בְּעֹֽל׃ 3
ਤਦ ਜਿਹੜਾ ਸ਼ਹਿਰ ਲਾਸ਼ ਦੇ ਸਭ ਤੋਂ ਨੇੜੇ ਹੋਵੇ, ਉਸ ਸ਼ਹਿਰ ਦੇ ਬਜ਼ੁਰਗ ਚੌਣੇ ਤੋਂ ਇੱਕ ਵੱਛੀ ਲੈਣ ਜਿਹੜੀ ਕੰਮ ਵਿੱਚ ਨਾ ਲਿਆਂਦੀ ਗਈ ਹੋਵੇ ਅਤੇ ਜਿਸ ਨੇ ਜੂਲੇ ਹੇਠ ਕੁਝ ਨਾ ਖਿੱਚਿਆ ਹੋਵੇ।
וְהֹורִ֡דוּ זִקְנֵי֩ הָעִ֨יר הַהִ֤וא אֶת־הָֽעֶגְלָה֙ אֶל־נַ֣חַל אֵיתָ֔ן אֲשֶׁ֛ר לֹא־יֵעָבֵ֥ד בֹּ֖ו וְלֹ֣א יִזָּרֵ֑עַ וְעָֽרְפוּ־שָׁ֥ם אֶת־הָעֶגְלָ֖ה בַּנָּֽחַל׃ 4
ਤਦ ਉਸ ਸ਼ਹਿਰ ਦੇ ਬਜ਼ੁਰਗ ਉਸ ਵੱਛੀ ਨੂੰ ਵਗਦੇ ਪਾਣੀ ਦੀ ਵਾਦੀ ਵਿੱਚ ਲੈ ਜਾਣ ਜਿਹੜੀ ਨਾ ਵਾਹੀ ਅਤੇ ਨਾ ਬੀਜੀ ਗਈ ਹੋਵੇ, ਅਤੇ ਉਸ ਵਾਦੀ ਵਿੱਚ ਉਹ ਵੱਛੀ ਦੀ ਧੌਣ ਤੋੜ ਦੇਣ।
וְנִגְּשׁ֣וּ הַכֹּהֲנִים֮ בְּנֵ֣י לֵוִי֒ כִּ֣י בָ֗ם בָּחַ֞ר יְהוָ֤ה אֱלֹהֶ֙יךָ֙ לְשָׁ֣רְתֹ֔ו וּלְבָרֵ֖ךְ בְּשֵׁ֣ם יְהוָ֑ה וְעַל־פִּיהֶ֥ם יִהְיֶ֖ה כָּל־רִ֥יב וְכָל־נָֽגַע׃ 5
ਫੇਰ ਲੇਵੀ ਜਾਜਕ ਨੇੜੇ ਆਉਣ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਚੁਣ ਲਿਆ ਹੈ ਕਿ ਉਹ ਉਸ ਦੀ ਟਹਿਲ ਸੇਵਾ ਕਰਨ ਲਈ ਅਤੇ ਯਹੋਵਾਹ ਦੇ ਨਾਮ ਉੱਤੇ ਬਰਕਤ ਦੇਣ, ਅਤੇ ਉਨ੍ਹਾਂ ਦੇ ਆਖਣ ਅਨੁਸਾਰ ਹਰੇਕ ਮਾਰ ਕੁਟਾਈ ਅਤੇ ਝਗੜੇ ਦਾ ਫੈਸਲਾ ਕੀਤਾ ਜਾਵੇ।
וְכֹ֗ל זִקְנֵי֙ הָעִ֣יר הַהִ֔וא הַקְּרֹבִ֖ים אֶל־הֶחָלָ֑ל יִרְחֲצוּ֙ אֶת־יְדֵיהֶ֔ם עַל־הָעֶגְלָ֖ה הָעֲרוּפָ֥ה בַנָּֽחַל׃ 6
ਉਸ ਸ਼ਹਿਰ ਦੇ ਸਾਰੇ ਬਜ਼ੁਰਗ ਜਿਹੜੇ ਲਾਸ਼ ਦੇ ਸਭ ਤੋਂ ਨੇੜੇ ਦੇ ਹੋਣ, ਆਪਣੇ ਹੱਥ ਉਸ ਵੱਛੀ ਉੱਤੇ ਧੋ ਲੈਣ ਜਿਸ ਦੀ ਧੌਣ ਉਸ ਵਾਦੀ ਵਿੱਚ ਤੋੜੀ ਗਈ ਹੈ,
וְעָנ֖וּ וְאָמְר֑וּ יָדֵ֗ינוּ לֹ֤א שָׁפְכָה (שָֽׁפְכוּ֙) אֶת־הַדָּ֣ם הַזֶּ֔ה וְעֵינֵ֖ינוּ לֹ֥א רָאֽוּ׃ 7
ਅਤੇ ਆਖਣ, “ਸਾਡੇ ਹੱਥੀਂ ਇਹ ਲਹੂ ਨਹੀਂ ਵਹਾਇਆ ਗਿਆ ਅਤੇ ਨਾ ਸਾਡੀਆਂ ਅੱਖਾਂ ਨੇ ਉਸ ਨੂੰ ਵੇਖਿਆ ਹੈ।
כַּפֵּר֩ לְעַמְּךָ֙ יִשְׂרָאֵ֤ל אֲשֶׁר־פָּדִ֙יתָ֙ יְהוָ֔ה וְאַל־תִּתֵּן֙ דָּ֣ם נָקִ֔י בְּקֶ֖רֶב עַמְּךָ֣ יִשְׂרָאֵ֑ל וְנִכַּפֵּ֥ר לָהֶ֖ם הַדָּֽם׃ 8
ਹੇ ਯਹੋਵਾਹ, ਆਪਣੀ ਪਰਜਾ ਨੂੰ ਜਿਸ ਨੂੰ ਤੂੰ ਛੁਡਾਇਆ ਹੈ ਮੁਆਫ਼ੀ ਦੇ, ਅਤੇ ਬੇਦੋਸ਼ ਦਾ ਖੂਨ ਆਪਣੀ ਪਰਜਾ ਇਸਰਾਏਲ ਉੱਤੇ ਨਾ ਲਿਆ।” ਤਦ ਉਹ ਖੂਨ ਉਨ੍ਹਾਂ ਨੂੰ ਮਾਫ਼ ਕੀਤਾ ਜਾਵੇਗਾ।
וְאַתָּ֗ה תְּבַעֵ֛ר הַדָּ֥ם הַנָּקִ֖י מִקִּרְבֶּ֑ךָ כִּֽי־תַעֲשֶׂ֥ה הַיָּשָׁ֖ר בְּעֵינֵ֥י יְהוָֽה׃ ס 9
ਇਸ ਤਰ੍ਹਾਂ ਤੁਸੀਂ ਯਹੋਵਾਹ ਦੀ ਨਿਗਾਹ ਵਿੱਚ ਧਰਮ ਦਾ ਕੰਮ ਕਰਕੇ, ਬੇਦੋਸ਼ ਦੇ ਖੂਨ ਦਾ ਦੋਸ਼ ਆਪਣੇ ਵਿੱਚੋਂ ਕੱਢ ਸਕੋਗੇ।
כִּֽי־תֵצֵ֥א לַמִּלְחָמָ֖ה עַל־אֹיְבֶ֑יךָ וּנְתָנֹ֞ו יְהוָ֧ה אֱלֹהֶ֛יךָ בְּיָדֶ֖ךָ וְשָׁבִ֥יתָ שִׁבְיֹֽו׃ 10
੧੦ਜਦ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਜਾਓ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦੇਵੇ ਅਤੇ ਤੁਸੀਂ ਉਨ੍ਹਾਂ ਨੂੰ ਬੰਦੀ ਬਣਾ ਕੇ ਲੈ ਆਓ,
וְרָאִיתָ֙ בַּשִּׁבְיָ֔ה אֵ֖שֶׁת יְפַת־תֹּ֑אַר וְחָשַׁקְתָּ֣ בָ֔הּ וְלָקַחְתָּ֥ לְךָ֖ לְאִשָּֽׁה׃ 11
੧੧ਤਦ ਜੇਕਰ ਤੂੰ ਉਹਨਾਂ ਬੰਦੀਆਂ ਵਿੱਚ ਕੋਈ ਸੋਹਣੀ ਇਸਤਰੀ ਵੇਖ ਕੇ ਉਸ ਦੀ ਚਾਹ ਕਰੇਂ ਅਤੇ ਉਸ ਨਾਲ ਵਿਆਹ ਕਰਨਾ ਚਾਹੇਂ,
וַהֲבֵאתָ֖הּ אֶל־תֹּ֣וךְ בֵּיתֶ֑ךָ וְגִלְּחָה֙ אֶת־רֹאשָׁ֔הּ וְעָשְׂתָ֖ה אֶת־צִפָּרְנֶֽיהָ׃ 12
੧੨ਤਾਂ ਤੂੰ ਉਸ ਨੂੰ ਆਪਣੇ ਘਰ ਵਿੱਚ ਲੈ ਆਵੀਂ ਅਤੇ ਉਹ ਆਪਣਾ ਸਿਰ ਮੁਨਾਵੇ, ਆਪਣੇ ਨਹੁੰ ਕੱਟੇ,
וְהֵסִ֩ירָה֩ אֶת־שִׂמְלַ֨ת שִׁבְיָ֜הּ מֵעָלֶ֗יהָ וְיָֽשְׁבָה֙ בְּבֵיתֶ֔ךָ וּבָֽכְתָ֛ה אֶת־אָבִ֥יהָ וְאֶת־אִמָּ֖הּ יֶ֣רַח יָמִ֑ים וְאַ֨חַר כֵּ֜ן תָּבֹ֤וא אֵלֶ֙יהָ֙ וּבְעַלְתָּ֔הּ וְהָיְתָ֥ה לְךָ֖ לְאִשָּֽׁה׃ 13
੧੩ਅਤੇ ਉਹ ਆਪਣੇ ਬੰਦੀਆਂ ਵਾਲੇ ਕੱਪੜੇ ਲਾਹ ਦੇਵੇ ਅਤੇ ਤੇਰੇ ਘਰ ਵਿੱਚ ਰਹਿ ਕੇ ਆਪਣੇ ਮਾਤਾ-ਪਿਤਾ ਲਈ ਇੱਕ ਮਹੀਨਾ ਸੋਗ ਕਰਦੀ ਰਹੇ, ਇਸ ਤੋਂ ਬਾਅਦ ਤੂੰ ਉਸ ਦੇ ਕੋਲ ਜਾਵੀਂ, ਅਤੇ ਤੂੰ ਉਸ ਦਾ ਪਤੀ ਅਤੇ ਉਹ ਤੇਰੀ ਪਤਨੀ ਬਣੇ।
וְהָיָ֞ה אִם־לֹ֧א חָפַ֣צְתָּ בָּ֗הּ וְשִׁלַּחְתָּהּ֙ לְנַפְשָׁ֔הּ וּמָכֹ֥ר לֹא־תִמְכְּרֶ֖נָּה בַּכָּ֑סֶף לֹא־תִתְעַמֵּ֣ר בָּ֔הּ תַּ֖חַת אֲשֶׁ֥ר עִנִּיתָֽהּ׃ ס 14
੧੪ਫੇਰ ਜੇਕਰ ਤੂੰ ਉਸ ਦੇ ਨਾਲ ਖੁਸ਼ ਨਾ ਹੋਵੇਂ, ਤਾਂ ਤੂੰ ਉਸ ਨੂੰ ਜਿੱਥੇ ਉਹ ਚਾਹੇ ਜਾਣ ਦੇਵੀਂ ਪਰ ਉਸ ਨੂੰ ਚਾਂਦੀ ਲੈ ਕੇ ਕਦੀ ਨਾ ਵੇਚੀਂ ਅਤੇ ਨਾ ਉਸ ਦੇ ਨਾਲ ਦਾਸੀਆਂ ਵਾਲਾ ਵਰਤਾਉ ਕਰੀਂ, ਕਿਉਂ ਜੋ ਤੂੰ ਉਸ ਦੀ ਪਤ ਲੈ ਲਈ ਹੈ।
כִּֽי־תִהְיֶ֨יןָ לְאִ֜ישׁ שְׁתֵּ֣י נָשִׁ֗ים הָאַחַ֤ת אֲהוּבָה֙ וְהָאַחַ֣ת שְׂנוּאָ֔ה וְיָֽלְדוּ־לֹ֣ו בָנִ֔ים הָאֲהוּבָ֖ה וְהַשְּׂנוּאָ֑ה וְהָיָ֛ה הַבֵּ֥ן הַבְּכֹ֖ור לַשְּׂנִיאָֽה׃ 15
੧੫ਜੇਕਰ ਕਿਸੇ ਪੁਰਖ ਦੀਆਂ ਦੋ ਪਤਨੀਆਂ ਹੋਣ, ਇੱਕ ਉਸ ਨੂੰ ਪਿਆਰੀ ਹੋਵੇ ਪਰ ਦੂਜੀ ਨੂੰ ਘਿਣਾਉਣੀ ਜਾਣੇ ਅਤੇ ਪਿਆਰੀ ਅਤੇ ਘਿਣਾਉਣੀ ਦੋਵੇਂ ਹੀ ਪੁੱਤਰਾਂ ਨੂੰ ਜਨਮ ਦੇਣ ਅਤੇ ਜੇਕਰ ਪਹਿਲੌਠਾ ਪੁੱਤਰ ਘਿਣਾਉਣੀ ਦਾ ਹੋਵੇ,
וְהָיָ֗ה בְּיֹום֙ הַנְחִילֹ֣ו אֶת־בָּנָ֔יו אֵ֥ת אֲשֶׁר־יִהְיֶ֖ה לֹ֑ו לֹ֣א יוּכַ֗ל לְבַכֵּר֙ אֶת־בֶּן־הָ֣אֲהוּבָ֔ה עַל־פְּנֵ֥י בֶן־הַשְּׂנוּאָ֖ה הַבְּכֹֽר׃ 16
੧੬ਅਤੇ ਫੇਰ ਜਦੋਂ ਉਹ ਆਪਣੇ ਪੁੱਤਰਾਂ ਨੂੰ ਆਪਣੀ ਜਾਇਦਾਦ ਵੰਡੇ ਤਾਂ ਉਹ ਪਿਆਰੀ ਦੇ ਪੁੱਤਰ ਨੂੰ, ਘਿਣਾਉਣੀ ਦੇ ਪੁੱਤਰ ਦੇ ਬਦਲੇ ਜੋ ਸੱਚ-ਮੁੱਚ ਉਸਦਾ ਪਹਿਲੌਠਾ ਹੈ, ਪਹਿਲੌਠੇ ਦਾ ਹੱਕ ਨਹੀਂ ਦੇ ਸਕਦਾ।
כִּי֩ אֶת־הַבְּכֹ֨ר בֶּן־הַשְּׂנוּאָ֜ה יַכִּ֗יר לָ֤תֶת לֹו֙ פִּ֣י שְׁנַ֔יִם בְּכֹ֥ל אֲשֶׁר־יִמָּצֵ֖א לֹ֑ו כִּי־הוּא֙ רֵאשִׁ֣ית אֹנֹ֔ו לֹ֖ו מִשְׁפַּ֥ט הַבְּכֹרָֽה׃ ס 17
੧੭ਪਰ ਉਹ ਪਹਿਲੌਠੇ ਨੂੰ ਜਿਹੜਾ ਘਿਣਾਉਣੀ ਦਾ ਪੁੱਤਰ ਹੈ, ਸਵੀਕਾਰੇ ਅਤੇ ਉਸ ਨੂੰ ਆਪਣੀ ਸਾਰੀ ਜਾਇਦਾਦ ਦਾ ਦੁਗਣਾ ਹਿੱਸਾ ਦੇਵੇ, ਕਿਉਂ ਜੋ ਉਹ ਉਸ ਦੀ ਸ਼ਕਤੀ ਦਾ ਮੁੱਢ ਹੈ, ਪਹਿਲੌਠੇ ਹੋਣ ਦਾ ਹੱਕ ਉਸ ਦਾ ਹੀ ਹੈ।
כִּֽי־יִהְיֶ֣ה לְאִ֗ישׁ בֵּ֚ן סֹורֵ֣ר וּמֹורֶ֔ה אֵינֶ֣נּוּ שֹׁמֵ֔עַ בְּקֹ֥ול אָבִ֖יו וּבְקֹ֣ול אִמֹּ֑ו וְיִסְּר֣וּ אֹתֹ֔ו וְלֹ֥א יִשְׁמַ֖ע אֲלֵיהֶֽם׃ 18
੧੮ਜੇ ਕਿਸੇ ਮਨੁੱਖ ਦੇ ਕੋਲ ਜ਼ਿੱਦੀ ਅਤੇ ਪੁੱਤਰ ਹੋਵੇ, ਜਿਹੜਾ ਆਪਣੇ ਪਿਤਾ ਅਤੇ ਮਾਤਾ ਦੀ ਨਾ ਮੰਨੇ ਅਤੇ ਜਦ ਉਹ ਉਸ ਨੂੰ ਝਿੜਕਣ ਤਾਂ ਵੀ ਉਹ ਉਨ੍ਹਾਂ ਦੀ ਨਾ ਸੁਣੇ,
וְתָ֥פְשׂוּ בֹ֖ו אָבִ֣יו וְאִמֹּ֑ו וְהֹוצִ֧יאוּ אֹתֹ֛ו אֶל־זִקְנֵ֥י עִירֹ֖ו וְאֶל־שַׁ֥עַר מְקֹמֹֽו׃ 19
੧੯ਤਾਂ ਉਸ ਦੇ ਮਾਤਾ-ਪਿਤਾ ਉਸ ਨੂੰ ਫੜ੍ਹ ਕੇ ਉਸ ਸ਼ਹਿਰ ਦੇ ਬਜ਼ੁਰਗਾਂ ਕੋਲ, ਸ਼ਹਿਰ ਦੇ ਫਾਟਕ ਉੱਤੇ ਲੈ ਜਾਣ,
וְאָמְר֞וּ אֶל־זִקְנֵ֣י עִירֹ֗ו בְּנֵ֤נוּ זֶה֙ סֹורֵ֣ר וּמֹרֶ֔ה אֵינֶ֥נּוּ שֹׁמֵ֖עַ בְּקֹלֵ֑נוּ זֹולֵ֖ל וְסֹבֵֽא׃ 20
੨੦ਅਤੇ ਉਹ ਉਸ ਦੇ ਸ਼ਹਿਰ ਦੇ ਬਜ਼ੁਰਗਾਂ ਨੂੰ ਆਖਣ, “ਸਾਡਾ ਇਹ ਪੁੱਤਰ ਜ਼ਿੱਦੀ ਅਤੇ ਆਕੀ ਹੈ ਅਤੇ ਸਾਡੀ ਗੱਲ ਨਹੀਂ ਸੁਣਦਾ, ਇਹ ਪੇਟੂ ਅਤੇ ਸ਼ਰਾਬੀ ਹੈ।”
וּ֠רְגָמֻהוּ כָּל־אַנְשֵׁ֨י עִירֹ֤ו בָֽאֲבָנִים֙ וָמֵ֔ת וּבִֽעַרְתָּ֥ הָרָ֖ע מִקִּרְבֶּ֑ךָ וְכָל־יִשְׂרָאֵ֖ל יִשְׁמְע֥וּ וְיִרָֽאוּ׃ ס 21
੨੧ਤਦ ਉਸ ਦੇ ਸ਼ਹਿਰ ਦੇ ਸਾਰੇ ਮਨੁੱਖ ਉਸ ਉੱਤੇ ਅਜਿਹਾ ਪਥਰਾਓ ਕਰਨ ਕਿ ਉਹ ਮਰ ਜਾਵੇ। ਇਸ ਤਰ੍ਹਾਂ ਤੁਸੀਂ ਇਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦਿਓ, ਤਦ ਸਾਰੇ ਇਸਰਾਏਲੀ ਸੁਣ ਕੇ ਡਰਨਗੇ।
וְכִֽי־יִהְיֶ֣ה בְאִ֗ישׁ חֵ֛טְא מִשְׁפַּט־מָ֖וֶת וְהוּמָ֑ת וְתָלִ֥יתָ אֹתֹ֖ו עַל־עֵֽץ׃ 22
੨੨ਜੇਕਰ ਕਿਸੇ ਮਨੁੱਖ ਨੇ ਅਜਿਹਾ ਪਾਪ ਕੀਤਾ ਹੋਵੇ ਜੋ ਮੌਤ ਦੀ ਸਜ਼ਾ ਦੇ ਯੋਗ ਹੋਵੇ ਅਤੇ ਉਸ ਨੂੰ ਮਾਰ ਦਿੱਤਾ ਜਾਵੇ ਅਤੇ ਤੁਸੀਂ ਉਸ ਨੂੰ ਰੁੱਖ ਉੱਤੇ ਟੰਗ ਦਿਓ,
לֹא־תָלִ֨ין נִבְלָתֹ֜ו עַל־הָעֵ֗ץ כִּֽי־קָבֹ֤ור תִּקְבְּרֶ֙נּוּ֙ בַּיֹּ֣ום הַה֔וּא כִּֽי־קִלְלַ֥ת אֱלֹהִ֖ים תָּל֑וּי וְלֹ֤א תְטַמֵּא֙ אֶת־אַדְמָ֣תְךָ֔ אֲשֶׁר֙ יְהוָ֣ה אֱלֹהֶ֔יךָ נֹתֵ֥ן לְךָ֖ נַחֲלָֽה׃ ס 23
੨੩ਤਾਂ ਤੁਸੀਂ ਸਾਰੀ ਰਾਤ ਉਸ ਦੀ ਲਾਸ਼ ਨੂੰ ਰੁੱਖ ਉੱਤੇ ਟੰਗੀ ਹੋਈ ਨਾ ਰਹਿਣ ਦਿਓ, ਪਰ ਤੁਸੀਂ ਉਹ ਨੂੰ ਉਸੇ ਦਿਨ ਦੱਬ ਦਿਓ, ਕਿਉਂਕਿ ਜਿਹੜਾ ਰੁੱਖ ਉੱਤੇ ਟੰਗਿਆ ਜਾਵੇ, ਉਹ ਪਰਮੇਸ਼ੁਰ ਦੇ ਵੱਲੋਂ ਸਰਾਪੀ ਹੈ। ਤੁਸੀਂ ਉਸ ਦੇਸ਼ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦੇਣ ਵਾਲਾ ਹੈ, ਭਰਿਸ਼ਟ ਨਾ ਕਰਿਓ।

< דְּבָרִים 21 >