< אֶסְתֵר 1 >
וַיְהִ֖י בִּימֵ֣י אֲחַשְׁוֵרֹ֑ושׁ ה֣וּא אֲחַשְׁוֵרֹ֗ושׁ הַמֹּלֵךְ֙ מֵהֹ֣דּוּ וְעַד־כּ֔וּשׁ שֶׁ֛בַע וְעֶשְׂרִ֥ים וּמֵאָ֖ה מְדִינָֽה׃ | 1 |
੧ਅਹਸ਼ਵੇਰੋਸ਼ ਰਾਜਾ ਦੇ ਦਿਨਾਂ ਵਿੱਚ ਇਸ ਤਰ੍ਹਾਂ ਹੋਇਆ (ਇਹ ਉਹ ਅਹਸ਼ਵੇਰੋਸ਼ ਹੈ, ਜਿਹੜਾ ਭਾਰਤ ਤੋਂ ਕੂਸ਼ ਦੇਸ਼ ਤੱਕ ਇੱਕ ਸੌ ਸਤਾਈ ਸੂਬਿਆਂ ਉੱਤੇ ਰਾਜ ਕਰਦਾ ਸੀ)
בַּיָּמִ֖ים הָהֵ֑ם כְּשֶׁ֣בֶת ׀ הַמֶּ֣לֶךְ אֲחַשְׁוֵרֹ֗ושׁ עַ֚ל כִּסֵּ֣א מַלְכוּתֹ֔ו אֲשֶׁ֖ר בְּשׁוּשַׁ֥ן הַבִּירָֽה׃ | 2 |
੨ਕਿ ਉਨ੍ਹਾਂ ਦਿਨਾਂ ਵਿੱਚ ਜਦੋਂ ਅਹਸ਼ਵੇਰੋਸ਼ ਰਾਜਾ ਆਪਣੀ ਰਾਜ ਗੱਦੀ ਉੱਤੇ ਜਿਹੜੀ ਸ਼ੂਸ਼ਨ ਦੇ ਮਹਿਲ ਵਿੱਚ ਸੀ, ਬਿਰਾਜਮਾਨ ਸੀ,
בִּשְׁנַ֤ת שָׁלֹושׁ֙ לְמָלְכֹ֔ו עָשָׂ֣ה מִשְׁתֶּ֔ה לְכָל־שָׂרָ֖יו וַעֲבָדָ֑יו חֵ֣יל ׀ פָּרַ֣ס וּמָדַ֗י הַֽפַּרְתְּמִ֛ים וְשָׂרֵ֥י הַמְּדִינֹ֖ות לְפָנָֽיו׃ | 3 |
੩ਤਦ ਉਸ ਨੇ ਆਪਣੇ ਰਾਜ ਦੇ ਤੀਸਰੇ ਸਾਲ ਵਿੱਚ ਆਪਣਿਆਂ ਸਾਰਿਆਂ ਹਾਕਮਾਂ ਅਤੇ ਅਧਿਕਾਰੀਆਂ ਦੀ ਦਾਵਤ ਕੀਤੀ। ਫ਼ਾਰਸ ਅਤੇ ਮਾਦਾ ਦੇ ਸੈਨਾਪਤੀ ਅਤੇ ਸੂਬਿਆਂ ਦੇ ਪ੍ਰਧਾਨ ਅਤੇ ਹਾਕਮ ਵੀ ਉੱਥੇ ਹਾਜ਼ਰ ਸਨ।
בְּהַרְאֹתֹ֗ו אֶת־עֹ֙שֶׁר֙ כְּבֹ֣וד מַלְכוּתֹ֔ו וְאֶ֨ת־יְקָ֔ר תִּפְאֶ֖רֶת גְּדוּלָּתֹ֑ו יָמִ֣ים רַבִּ֔ים שְׁמֹונִ֥ים וּמְאַ֖ת יֹֽום׃ | 4 |
੪ਉਹ ਉਨ੍ਹਾਂ ਨੂੰ ਬਹੁਤ ਦਿਨਾਂ ਅਰਥਾਤ ਇੱਕ ਸੌ ਅੱਸੀ ਦਿਨਾਂ ਤੱਕ ਆਪਣੇ ਪਰਤਾਪੀ ਰਾਜ ਦਾ ਧਨ ਅਤੇ ਬਹੁਮੁੱਲੇ ਪਦਾਰਥ ਆਪਣੀ ਮਹਾਨਤਾ ਦਰਸਾਉਣ ਲਈ ਵਿਖਾਉਂਦਾ ਰਿਹਾ।
וּבִמְלֹ֣ואת ׀ הַיָּמִ֣ים הָאֵ֗לֶּה עָשָׂ֣ה הַמֶּ֡לֶךְ לְכָל־הָעָ֣ם הַנִּמְצְאִים֩ בְּשׁוּשַׁ֨ן הַבִּירָ֜ה לְמִגָּ֧דֹול וְעַד־קָטָ֛ן מִשְׁתֶּ֖ה שִׁבְעַ֣ת יָמִ֑ים בַּחֲצַ֕ר גִּנַּ֥ת בִּיתַ֖ן הַמֶּֽלֶךְ׃ | 5 |
੫ਜਦ ਇਹ ਦਿਨ ਬੀਤ ਗਏ, ਤਾਂ ਰਾਜੇ ਨੇ ਭਾਵੇਂ ਵੱਡਾ ਭਾਵੇਂ ਛੋਟਾ ਅਰਥਾਤ ਉਨ੍ਹਾਂ ਸਾਰਿਆਂ ਲੋਕਾਂ ਦੀ ਜਿਹੜੇ ਸ਼ੂਸ਼ਨ ਦੇ ਮਹਿਲ ਵਿੱਚ ਇਕੱਠੇ ਹੋਏ ਸਨ, ਸੱਤ ਦਿਨ ਤੱਕ ਸ਼ਾਹੀ ਬਾਗ਼ ਦੇ ਵਿਹੜੇ ਵਿੱਚ ਦਾਵਤ ਕੀਤੀ।
ח֣וּר ׀ כַּרְפַּ֣ס וּתְכֵ֗לֶת אָחוּז֙ בְּחַבְלֵי־ב֣וּץ וְאַרְגָּמָ֔ן עַל־גְּלִ֥ילֵי כֶ֖סֶף וְעַמּ֣וּדֵי שֵׁ֑שׁ מִטֹּ֣ות ׀ זָהָ֣ב וָכֶ֗סֶף עַ֛ל רִֽצְפַ֥ת בַּהַט־וָשֵׁ֖שׁ וְדַ֥ר וְסֹחָֽרֶת׃ | 6 |
੬ਉੱਥੇ ਸਫ਼ੇਦ ਅਤੇ ਨੀਲੇ ਰੰਗ ਦੇ ਮਹੀਨ ਪਰਦੇ ਸਨ, ਜੋ ਮਹੀਨ ਸਫ਼ੇਦ ਅਤੇ ਬੈਂਗਣੀ ਰੰਗ ਦੀਆਂ ਡੋਰੀਆਂ ਨਾਲ ਚਾਂਦੀ ਦੇ ਛੱਲਿਆਂ ਵਿੱਚ, ਸੰਗਮਰਮਰ ਦੇ ਥੰਮ੍ਹਾਂ ਨਾਲ ਬੰਨ੍ਹੇ ਹੋਏ ਸਨ, ਅਤੇ ਉੱਥੇ ਦੀਆਂ ਚੌਂਕੀਆਂ ਸੋਨੇ ਅਤੇ ਚਾਂਦੀ ਦੀਆਂ ਸਨ ਅਤੇ ਲਾਲ ਤੇ ਚਿੱਟੇ ਤੇ ਪੀਲੇ ਤੇ ਕਾਲੇ ਸੰਗਮਰਮਰ ਨਾਲ ਬਣੇ ਹੋਏ ਫ਼ਰਸ਼ ਉੱਤੇ ਰੱਖੀਆਂ ਹੋਈਆਂ ਸਨ।
וְהַשְׁקֹות֙ בִּכְלֵ֣י זָהָ֔ב וְכֵלִ֖ים מִכֵּלִ֣ים שֹׁונִ֑ים וְיֵ֥ין מַלְכ֛וּת רָ֖ב כְּיַ֥ד הַמֶּֽלֶךְ׃ | 7 |
੭ਉਸ ਦਾਵਤ ਵਿੱਚ ਸ਼ਾਹੀ ਮਧ ਭਿੰਨ-ਭਿੰਨ ਪ੍ਰਕਾਰ ਦੇ ਭਾਂਡਿਆਂ ਵਿੱਚ ਰਾਜਾ ਦੀ ਰੀਤ ਅਨੁਸਾਰ ਵੱਡੀ ਮਾਤਰਾ ਵਿੱਚ ਪੀਣ ਨੂੰ ਦਿੱਤੀ ਗਈ।
וְהַשְּׁתִיָּ֥ה כַדָּ֖ת אֵ֣ין אֹנֵ֑ס כִּי־כֵ֣ן ׀ יִסַּ֣ד הַמֶּ֗לֶךְ עַ֚ל כָּל־רַ֣ב בֵּיתֹ֔ו לַעֲשֹׂ֖ות כִּרְצֹ֥ון אִישׁ־וָאִֽישׁ׃ | 8 |
੮ਦਾਖ਼ਰਸ ਦਾ ਪੀਣਾ ਰੀਤ ਦੇ ਅਨੁਸਾਰ ਹੁੰਦਾ ਸੀ, ਕੋਈ ਕਿਸੇ ਨੂੰ ਜ਼ਬਰਦਸਤੀ ਨਹੀਂ ਪਿਲਾ ਸਕਦਾ ਸੀ, ਕਿਉਂਕਿ ਰਾਜਾ ਨੇ ਆਪਣੇ ਮਹਿਲ ਦੇ ਸਾਰੇ ਭੰਡਾਰੀਆਂ ਨੂੰ ਹੁਕਮ ਦਿੱਤਾ ਸੀ ਕਿ ਹਰੇਕ ਮਹਿਮਾਨ ਨਾਲ ਉਸ ਦੀ ਮਰਜ਼ੀ ਦੇ ਅਨੁਸਾਰ ਹੀ ਵਰਤਾਉ ਕੀਤਾ ਜਾਵੇ।
גַּ֚ם וַשְׁתִּ֣י הַמַּלְכָּ֔ה עָשְׂתָ֖ה מִשְׁתֵּ֣ה נָשִׁ֑ים בֵּ֚ית הַמַּלְכ֔וּת אֲשֶׁ֖ר לַמֶּ֥לֶךְ אֲחַשְׁוֵרֹֽושׁ׃ ס | 9 |
੯ਰਾਣੀ ਵਸ਼ਤੀ ਨੇ ਵੀ ਰਾਜਾ ਅਹਸ਼ਵੇਰੋਸ਼ ਦੇ ਸ਼ਾਹੀ ਮਹਿਲ ਵਿੱਚ ਇਸਤਰੀਆਂ ਲਈ ਦਾਵਤ ਕੀਤੀ।
בַּיֹּום֙ הַשְּׁבִיעִ֔י כְּטֹ֥וב לֵב־הַמֶּ֖לֶךְ בַּיָּ֑יִן אָמַ֡ר לִ֠מְהוּמָן בִּזְּתָ֨א חַרְבֹונָ֜א בִּגְתָ֤א וַאֲבַגְתָא֙ זֵתַ֣ר וְכַרְכַּ֔ס שִׁבְעַת֙ הַסָּ֣רִיסִ֔ים הַמְשָׁ֣רְתִ֔ים אֶת־פְּנֵ֖י הַמֶּ֥לֶךְ אֲחַשְׁוֵרֹֽושׁ׃ | 10 |
੧੦ਸੱਤਵੇਂ ਦਿਨ, ਜਦੋਂ ਰਾਜਾ ਦਾ ਦਿਲ ਮਧ ਨਾਲ ਮਗਨ ਸੀ, ਤਦ ਉਸ ਨੇ ਮਹੂਮਾਨ, ਬਿਜ਼ਥਾ, ਹਰਬੋਨਾ, ਬਿਗਥਾ, ਅਬਗਥਾ, ਜ਼ੇਥਰ ਅਤੇ ਕਰਕਸ ਨਾਮਕ ਸੱਤਾਂ ਖੁਸਰਿਆਂ ਨੂੰ ਜਿਹੜੇ ਅਹਸ਼ਵੇਰੋਸ਼ ਰਾਜਾ ਦੇ ਸਨਮੁਖ ਸੇਵਾ ਕਰਦੇ ਸਨ, ਹੁਕਮ ਦਿੱਤਾ
לְ֠הָבִיא אֶת־וַשְׁתִּ֧י הַמַּלְכָּ֛ה לִפְנֵ֥י הַמֶּ֖לֶךְ בְּכֶ֣תֶר מַלְכ֑וּת לְהַרְאֹ֨ות הָֽעַמִּ֤ים וְהַשָּׂרִים֙ אֶת־יָפְיָ֔הּ כִּֽי־טֹובַ֥ת מַרְאֶ֖ה הִֽיא׃ | 11 |
੧੧ਕਿ ਰਾਣੀ ਵਸ਼ਤੀ ਨੂੰ ਸ਼ਾਹੀ ਮੁਕਟ ਪਹਿਨਾ ਕੇ ਰਾਜਾ ਦੇ ਸਨਮੁਖ ਲਿਆਉਣ, ਤਾਂ ਜੋ ਦੇਸ਼-ਦੇਸ਼ ਦੇ ਲੋਕਾਂ ਨੂੰ ਅਤੇ ਹਾਕਮਾਂ ਨੂੰ ਉਸ ਦੀ ਸੁੰਦਰਤਾ ਵਿਖਾਏ ਕਿਉਂ ਜੋ ਉਹ ਵੇਖਣ ਵਿੱਚ ਸੋਹਣੀ ਸੀ।
וַתְּמָאֵ֞ן הַמַּלְכָּ֣ה וַשְׁתִּ֗י לָבֹוא֙ בִּדְבַ֣ר הַמֶּ֔לֶךְ אֲשֶׁ֖ר בְּיַ֣ד הַסָּרִיסִ֑ים וַיִּקְצֹ֤ף הַמֶּ֙לֶךְ֙ מְאֹ֔ד וַחֲמָתֹ֖ו בָּעֲרָ֥ה בֹֽו׃ | 12 |
੧੨ਪਰ ਰਾਣੀ ਵਸ਼ਤੀ ਨੇ ਰਾਜਾ ਦੇ ਹੁਕਮ ਅਨੁਸਾਰ ਜਿਹੜਾ ਖੁਸਰਿਆਂ ਦੇ ਰਾਹੀਂ ਦਿੱਤਾ ਸੀ, ਆਉਣ ਤੋਂ ਇਨਕਾਰ ਕਰ ਦਿੱਤਾ। ਇਸ ਲਈ ਰਾਜਾ ਬਹੁਤ ਗੁੱਸੇ ਹੋਇਆ ਅਤੇ ਗੁੱਸੇ ਨਾਲ ਭੜਕ ਉੱਠਿਆ।
וַיֹּ֣אמֶר הַמֶּ֔לֶךְ לַחֲכָמִ֖ים יֹדְעֵ֣י הֽ͏ָעִתִּ֑ים כִּי־כֵן֙ דְּבַ֣ר הַמֶּ֔לֶךְ לִפְנֵ֕י כָּל־יֹדְעֵ֖י דָּ֥ת וָדִֽין׃ | 13 |
੧੩ਤਦ ਰਾਜਾ ਨੇ ਸਾਰੇ ਕਨੂੰਨਾਂ ਅਤੇ ਨਿਯਮਾਂ ਨੂੰ ਜਾਣਨ ਵਾਲੇ ਬੁੱਧਵਾਨਾਂ ਨੂੰ ਪੁੱਛਿਆ ਕਿਉਂਕਿ ਉਹ ਸਾਰੇ ਕਨੂੰਨ ਬਣਾਉਣ ਅਤੇ ਨਿਆਂ ਕਰਨ ਲਈ ਇਸੇ ਤਰ੍ਹਾਂ ਹੀ ਕਰਦਾ ਸੀ।
וְהַקָּרֹ֣ב אֵלָ֗יו כַּרְשְׁנָ֤א שֵׁתָר֙ אַדְמָ֣תָא תַרְשִׁ֔ישׁ מֶ֥רֶס מַרְסְנָ֖א מְמוּכָ֑ן שִׁבְעַ֞ת שָׂרֵ֣י ׀ פָּרַ֣ס וּמָדַ֗י רֹאֵי֙ פְּנֵ֣י הַמֶּ֔לֶךְ הַיֹּשְׁבִ֥ים רִאשֹׁנָ֖ה בַּמַּלְכֽוּת׃ | 14 |
੧੪ਰਾਜਾ ਦੇ ਨਜ਼ਦੀਕ ਰਹਿਣ ਵਾਲੇ ਫ਼ਾਰਸ ਅਤੇ ਮਾਦਾ ਦੇ ਸੱਤ ਹਾਕਮ ਸਨ, ਅਰਥਾਤ ਕਰਸ਼ਨਾ, ਸ਼ੇਥਾਰ, ਅਧਮਾਥਾ, ਤਰਸ਼ੀਸ਼, ਮਰਸ, ਮਰਸਨਾ, ਅਤੇ ਮਮੂਕਾਨ, ਇਹਨਾਂ ਨੂੰ ਰਾਜਾ ਕੋਲ ਜਾਣ ਦਾ ਖ਼ਾਸ ਅਧਿਕਾਰ ਪ੍ਰਾਪਤ ਸੀ ਅਤੇ ਇਹ ਰਾਜ ਵਿੱਚ ਉੱਚੀਆਂ-ਉੱਚੀਆਂ ਪਦਵੀਆਂ ਉੱਤੇ ਨਿਯੁਕਤ ਸਨ।
כְּדָת֙ מַֽה־לַּעֲשֹׂ֔ות בַּמַּלְכָּ֖ה וַשְׁתִּ֑י עַ֣ל ׀ אֲשֶׁ֣ר לֹֽא־עָשְׂתָ֗ה אֶֽת־מַאֲמַר֙ הַמֶּ֣לֶךְ אֲחַשְׁוֵרֹ֔ושׁ בְּיַ֖ד הַסָּרִיסִֽים׃ ס | 15 |
੧੫ਰਾਜੇ ਨੇ ਉਨ੍ਹਾਂ ਨੂੰ ਪੁੱਛਿਆ, “ਅਸੀਂ ਰਾਣੀ ਵਸ਼ਤੀ ਨਾਲ ਕਨੂੰਨ ਦੇ ਅਨੁਸਾਰ ਕੀ ਕਰੀਏ? ਕਿਉਂ ਜੋ ਉਸ ਨੇ ਰਾਜਾ ਅਹਸ਼ਵੇਰੋਸ਼ ਦਾ ਹੁਕਮ ਜਿਹੜਾ ਖੁਸਰਿਆਂ ਦੇ ਰਾਹੀਂ ਦਿੱਤਾ ਗਿਆ ਸੀ, ਨਹੀਂ ਮੰਨਿਆ?”
וַיֹּ֣אמֶר מוּמְכָן (מְמוּכָ֗ן) לִפְנֵ֤י הַמֶּ֙לֶךְ֙ וְהַשָּׂרִ֔ים לֹ֤א עַל־הַמֶּ֙לֶךְ֙ לְבַדֹּ֔ו עָוְתָ֖ה וַשְׁתִּ֣י הַמַּלְכָּ֑ה כִּ֤י עַל־כָּל־הַשָּׂרִים֙ וְעַל־כָּל־הָ֣עַמִּ֔ים אֲשֶׁ֕ר בְּכָל־מְדִינֹ֖ות הַמֶּ֥לֶךְ אֲחַשְׁוֵרֹֽושׁ׃ | 16 |
੧੬ਤਦ ਮਮੂਕਾਨ ਨੇ ਰਾਜਾ ਅਤੇ ਹਾਕਮਾਂ ਦੇ ਸਨਮੁਖ ਉੱਤਰ ਦਿੱਤਾ, “ਰਾਣੀ ਵਸ਼ਤੀ ਨੇ ਸਿਰਫ਼ ਰਾਜਾ ਦਾ ਹੀ ਨਹੀਂ ਪਰ ਸਾਰੇ ਹਾਕਮਾਂ ਅਤੇ ਸਾਰੀ ਪਰਜਾ ਦਾ ਜਿਹੜੀ ਅਹਸ਼ਵੇਰੋਸ਼ ਰਾਜਾ ਦੇ ਸਾਰੇ ਸੂਬਿਆਂ ਵਿੱਚ ਹੈ, ਅਪਮਾਨ ਕੀਤਾ ਹੈ
כִּֽי־יֵצֵ֤א דְבַר־הַמַּלְכָּה֙ עַל־כָּל־הַנָּשִׁ֔ים לְהַבְזֹ֥ות בַּעְלֵיהֶ֖ן בְּעֵינֵיהֶ֑ן בְּאָמְרָ֗ם הַמֶּ֣לֶךְ אֲחַשְׁוֵרֹ֡ושׁ אָמַ֞ר לְהָבִ֨יא אֶת־וַשְׁתִּ֧י הַמַּלְכָּ֛ה לְפָנָ֖יו וְלֹא־בָֽאָה׃ | 17 |
੧੭ਕਿਉਂਕਿ ਰਾਣੀ ਦੀ ਇਸ ਹਰਕਤ ਦੀ ਚਰਚਾ ਸਾਰੀਆਂ ਇਸਤਰੀਆਂ ਵਿੱਚ ਹੋਵੇਗੀ ਅਤੇ ਜਦ ਉਹ ਸੁਣਨਗੀਆਂ ਕਿ ਰਾਜਾ ਅਹਸ਼ਵੇਰੋਸ਼ ਨੇ ਰਾਣੀ ਵਸ਼ਤੀ ਨੂੰ ਆਪਣੇ ਸਨਮੁਖ ਲਿਆਉਣ ਦਾ ਹੁਕਮ ਦਿੱਤਾ ਪਰ ਉਹ ਨਾ ਆਈ, ਤਾਂ ਉਨ੍ਹਾਂ ਦੀ ਨਿਗਾਹ ਵਿੱਚ ਉਨ੍ਹਾਂ ਦੇ ਪਤੀ ਤੁੱਛ ਜਾਣੇ ਜਾਣਗੇ।
וְֽהַיֹּ֨ום הַזֶּ֜ה תֹּאמַ֣רְנָה ׀ שָׂרֹ֣ות פָּֽרַס־וּמָדַ֗י אֲשֶׁ֤ר שָֽׁמְעוּ֙ אֶת־דְּבַ֣ר הַמַּלְכָּ֔ה לְכֹ֖ל שָׂרֵ֣י הַמֶּ֑לֶךְ וּכְדַ֖י בִּזָּיֹ֥ון וָקָֽצֶף׃ | 18 |
੧੮ਅੱਜ ਦੇ ਦਿਨ ਫ਼ਾਰਸ ਅਤੇ ਮਾਦਾ ਦੇ ਹਾਕਮਾਂ ਦੀਆਂ ਪਤਨੀਆਂ ਜਿਨ੍ਹਾਂ ਨੇ ਰਾਣੀ ਦੀ ਇਹ ਗੱਲ ਸੁਣੀ ਹੈ, ਉਹ ਵੀ ਰਾਜਾ ਅਤੇ ਹਾਕਮਾਂ ਨੂੰ ਅਜਿਹਾ ਹੀ ਆਖਣਗੀਆਂ, ਇਸ ਤਰ੍ਹਾਂ ਨਿਰਾਦਰ ਅਤੇ ਕ੍ਰੋਧ ਦਾ ਕੋਈ ਅੰਤ ਨਾ ਹੋਵੇਗਾ।
אִם־עַל־הַמֶּ֣לֶךְ טֹ֗וב יֵצֵ֤א דְבַר־מַלְכוּת֙ מִלְּפָנָ֔יו וְיִכָּתֵ֛ב בְּדָתֵ֥י פָֽרַס־וּמָדַ֖י וְלֹ֣א יַעֲבֹ֑ור אֲשֶׁ֨ר לֹֽא־תָבֹ֜וא וַשְׁתִּ֗י לִפְנֵי֙ הַמֶּ֣לֶךְ אֲחַשְׁוֵרֹ֔ושׁ וּמַלְכוּתָהּ֙ יִתֵּ֣ן הַמֶּ֔לֶךְ לִרְעוּתָ֖הּ הַטֹּובָ֥ה מִמֶּֽנָּה׃ | 19 |
੧੯ਜੇਕਰ ਰਾਜਾ ਨੂੰ ਇਹ ਗੱਲ ਚੰਗੀ ਲੱਗੇ ਤਾਂ ਉਸ ਦੀ ਵੱਲੋਂ ਇੱਕ ਸ਼ਾਹੀ ਹੁਕਮ ਜਾਰੀ ਕੀਤਾ ਜਾਵੇ, ਅਤੇ ਉਹ ਫ਼ਾਰਸੀਆਂ ਅਤੇ ਮਾਦੀਆਂ ਦੇ ਕਨੂੰਨਾਂ ਵਿੱਚ ਲਿਖਿਆ ਵੀ ਜਾਵੇ ਤਾਂ ਜੋ ਉਸ ਨੂੰ ਬਦਲਿਆ ਨਾ ਜਾ ਸਕੇ ਕਿ ਹੁਣ ਤੋਂ ਰਾਣੀ ਵਸ਼ਤੀ ਰਾਜਾ ਅਹਸ਼ਵੇਰੋਸ਼ ਦੇ ਸਨਮੁਖ ਕਦੀ ਨਾ ਆਵੇ, ਅਤੇ ਰਾਜਾ ਉਸ ਦੀ ਸ਼ਾਹੀ ਪਦਵੀ ਕਿਸੇ ਹੋਰ ਨੂੰ ਦੇ ਦੇਵੇ ਜਿਹੜੀ ਉਸ ਤੋਂ ਚੰਗੀ ਹੋਵੇ।
וְנִשְׁמַע֩ פִּתְגָ֨ם הַמֶּ֤לֶךְ אֲשֶֽׁר־יַעֲשֶׂה֙ בְּכָל־מַלְכוּתֹ֔ו כִּ֥י רַבָּ֖ה הִ֑יא וְכָל־הַנָּשִׁ֗ים יִתְּנ֤וּ יְקָר֙ לְבַעְלֵיהֶ֔ן לְמִגָּדֹ֖ול וְעַד־קָטָֽן׃ | 20 |
੨੦ਜਦ ਰਾਜਾ ਦਾ ਇਹ ਹੁਕਮ ਉਸ ਦੇ ਸਾਰੇ ਰਾਜ ਵਿੱਚ ਜੋ ਕਿ ਬਹੁਤ ਵੱਡਾ ਹੈ, ਜਾਰੀ ਕੀਤਾ ਜਾਵੇਗਾ ਤਦ ਸਾਰੀਆਂ ਇਸਤਰੀਆਂ ਸੁਣਨਗੀਆਂ ਅਤੇ ਆਪਣੇ-ਆਪਣੇ ਪਤੀਆਂ ਦਾ ਭਾਵੇਂ ਛੋਟਾ ਹੋਵੇ ਭਾਵੇਂ ਵੱਡਾ, ਆਦਰ ਕਰਨਗੀਆਂ।”
וַיִּיטַב֙ הַדָּבָ֔ר בְּעֵינֵ֥י הַמֶּ֖לֶךְ וְהַשָּׂרִ֑ים וַיַּ֥עַשׂ הַמֶּ֖לֶךְ כִּדְבַ֥ר מְמוּכָֽן׃ | 21 |
੨੧ਇਹ ਗੱਲ ਰਾਜਾ ਨੂੰ ਅਤੇ ਹਾਕਮਾਂ ਨੂੰ ਚੰਗੀ ਲੱਗੀ ਅਤੇ ਰਾਜਾ ਨੇ ਮਮੂਕਾਨ ਦੇ ਆਖੇ ਅਨੁਸਾਰ ਕੀਤਾ।
וַיִּשְׁלַ֤ח סְפָרִים֙ אֶל־כָּל־מְדִינֹ֣ות הַמֶּ֔לֶךְ אֶל־מְדִינָ֤ה וּמְדִינָה֙ כִּכְתָבָ֔הּ וְאֶל־עַ֥ם וָעָ֖ם כִּלְשֹׁונֹ֑ו לִהְיֹ֤ות כָּל־אִישׁ֙ שֹׂרֵ֣ר בְּבֵיתֹ֔ו וּמְדַבֵּ֖ר כִּלְשֹׁ֥ון עַמֹּֽו׃ פ | 22 |
੨੨ਤਾਂ ਉਸ ਨੇ ਰਾਜਾ ਦੇ ਸਾਰੇ ਸੂਬਿਆਂ ਵਿੱਚ ਹਰ ਸੂਬੇ ਦੀ ਭਾਸ਼ਾ ਅਨੁਸਾਰ ਹੁਕਮਨਾਮੇ ਭੇਜੇ ਤਾਂ ਜੋ ਹਰ ਪੁਰਖ ਆਪਣੇ-ਆਪਣੇ ਘਰ ਉੱਤੇ ਅਧਿਕਾਰ ਰੱਖੇ ਅਤੇ ਆਪਣੀ ਜਾਤੀ ਦੀ ਭਾਸ਼ਾ ਵਿੱਚ ਇਸ ਗੱਲ ਦਾ ਪ੍ਰਚਾਰ ਕਰੇ।