< שְׁמֹות 2 >
וַיֵּ֥לֶךְ אִ֖ישׁ מִבֵּ֣ית לֵוִ֑י וַיִּקַּ֖ח אֶת־בַּת־לֵוִֽי׃ | 1 |
੧ਲੇਵੀ ਦੇ ਘਰਾਣੇ ਦੇ ਇੱਕ ਮਨੁੱਖ ਨੇ ਲੇਵੀ ਦੀ ਧੀ ਨਾਲ ਵਿਆਹ ਕਰ ਲਿਆ
וַתַּ֥הַר הָאִשָּׁ֖ה וַתֵּ֣לֶד בֵּ֑ן וַתֵּ֤רֶא אֹתֹו֙ כִּי־טֹ֣וב ה֔וּא וַֽתִּצְפְּנֵ֖הוּ שְׁלֹשָׁ֥ה יְרָחִֽים׃ | 2 |
੨ਉਹ ਔਰਤ ਗਰਭਵਤੀ ਹੋਈ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸ ਨੂੰ ਤਿੰਨ ਮਹੀਨੇ ਤੱਕ ਲੁਕਾ ਕੇ ਰੱਖਿਆ ਕਿਉਂਕਿ ਉਹ ਵੇਖਣ ਵਿੱਚ ਬਹੁਤ ਸੋਹਣਾ ਸੀ।
וְלֹא־יָכְלָ֣ה עֹוד֮ הַצְּפִינֹו֒ וַתִּֽקַּֽח־לֹו֙ תֵּ֣בַת גֹּ֔מֶא וַתַּחְמְרָ֥ה בַחֵמָ֖ר וּבַזָּ֑פֶת וַתָּ֤שֶׂם בָּהּ֙ אֶת־הַיֶּ֔לֶד וַתָּ֥שֶׂם בַּסּ֖וּף עַל־שְׂפַ֥ת הַיְאֹֽר׃ | 3 |
੩ਜਦ ਉਹ ਉਸ ਨੂੰ ਹੋਰ ਲੁਕਾ ਨਾ ਸਕੀ ਤਦ ਉਸ ਨੇ ਕਾਨਿਆਂ ਦੀ ਇੱਕ ਟੋਕਰੀ ਬਣਾ ਕੇ ਉਸ ਨੂੰ ਰਾਲ ਮਿੱਟੀ ਨਾਲ ਲਿੱਪਿਆ ਅਤੇ ਉਸ ਵਿੱਚ ਬੱਚੇ ਨੂੰ ਰੱਖ ਦਿੱਤਾ ਅਤੇ ਨੀਲ ਨਦੀ ਦੇ ਕੰਢੇ ਪਿਲਛੀ ਵਿੱਚ ਰੱਖ ਦਿੱਤਾ।
וַתֵּתַצַּ֥ב אֲחֹתֹ֖ו מֵרָחֹ֑ק לְדֵעָ֕ה מַה־יֵּעָשֶׂ֖ה לֹֽו׃ | 4 |
੪ਉਸ ਦੀ ਭੈਣ ਦੂਰ ਖੜ੍ਹੀ ਇਹ ਦੇਖ ਰਹੀ ਸੀ ਕਿ ਉਸ ਨਾਲ ਕੀ ਬੀਤ ਰਹੀ ਹੈ।
וַתֵּ֤רֶד בַּת־פַּרְעֹה֙ לִרְחֹ֣ץ עַל־הַיְאֹ֔ר וְנַעֲרֹתֶ֥יהָ הֹלְכֹ֖ת עַל־יַ֣ד הַיְאֹ֑ר וַתֵּ֤רֶא אֶת־הַתֵּבָה֙ בְּתֹ֣וךְ הַסּ֔וּף וַתִּשְׁלַ֥ח אֶת־אֲמָתָ֖הּ וַתִּקָּחֶֽהָ: | 5 |
੫ਫ਼ਿਰਊਨ ਦੀ ਧੀ ਨਹਾਉਣ ਲਈ ਨੀਲ ਨਦੀ ਵਿੱਚ ਉੱਤਰੀ, ਜਦ ਉਸ ਦੀਆਂ ਸਹੇਲੀਆਂ ਦਰਿਆ ਦੇ ਕੰਢੇ-ਕੰਢੇ ਫਿਰਦੀਆਂ ਸਨ ਤਦ ਉਸ ਨੇ ਝਾੜੀਆਂ ਵਿੱਚ ਟੋਕਰੀ ਵੇਖੀ। ਉਸ ਨੇ ਆਪਣੀ ਦਾਸੀ ਨੂੰ ਉਹ ਟੋਕਰੀ ਲਿਆਉਣ ਲਈ ਭੇਜਿਆ।
וַתִּפְתַּח֙ וַתִּרְאֵ֣הוּ אֶת־הַיֶּ֔לֶד וְהִנֵּה־נַ֖עַר בֹּכֶ֑ה וַתַּחְמֹ֣ל עָלָ֔יו וַתֹּ֕אמֶר מִיַּלְדֵ֥י הָֽעִבְרִ֖ים זֶֽה׃ | 6 |
੬ਜਦ ਉਸ ਨੇ ਉਸ ਨੂੰ ਖੋਲ੍ਹਿਆ ਤਦ ਉਸ ਨੇ ਬੱਚੇ ਨੂੰ ਵੇਖਿਆ ਅਤੇ ਉਹ ਮੁੰਡਾ ਰੋ ਰਿਹਾ ਸੀ। ਉਸ ਨੂੰ ਉਸ ਬੱਚੇ ਉੱਤੇ ਤਰਸ ਆਇਆ, ਉਸ ਨੇ ਆਖਿਆ ਕਿ ਇਹ ਇਬਰਾਨੀਆਂ ਦੇ ਬੱਚਿਆਂ ਵਿੱਚੋਂ ਹੈ।
וַתֹּ֣אמֶר אֲחֹתֹו֮ אֶל־בַּת־פַּרְעֹה֒ הַאֵלֵ֗ךְ וְקָרָ֤אתִי לָךְ֙ אִשָּׁ֣ה מֵינֶ֔קֶת מִ֖ן הָעִבְרִיֹּ֑ת וְתֵינִ֥ק לָ֖ךְ אֶת־הַיָּֽלֶד׃ | 7 |
੭ਤਦ ਉਸ ਦੀ ਭੈਣ ਨੇ ਫ਼ਿਰਊਨ ਦੀ ਧੀ ਨੂੰ ਆਖਿਆ, “ਮੈਂ ਜਾ ਕੇ ਇਬਰਾਨਣਾਂ ਵਿੱਚੋਂ ਕਿਸੇ ਦੁੱਧ ਚੁੰਘਾਉਣ ਵਾਲੀ ਔਰਤ ਨੂੰ ਤੁਹਾਡੇ ਕੋਲ ਲਿਆਵਾਂ ਤਾਂ ਜੋ ਉਹ ਤੁਹਾਡੇ ਲਈ ਇਸ ਬੱਚੇ ਨੂੰ ਦੁੱਧ ਚੁੰਘਾਇਆ ਕਰੇ?”
וַתֹּֽאמֶר־לָ֥הּ בַּת־פַּרְעֹ֖ה לֵ֑כִי וַתֵּ֙לֶךְ֙ הָֽעַלְמָ֔ה וַתִּקְרָ֖א אֶת־אֵ֥ם הַיָּֽלֶד׃ | 8 |
੮ਤਦ ਫ਼ਿਰਊਨ ਦੀ ਧੀ ਨੇ ਆਖਿਆ, “ਜਾ।” ਉਹ ਲੜਕੀ ਜਾ ਕੇ ਬੱਚੇ ਦੀ ਮਾਂ ਨੂੰ ਸੱਦ ਲਿਆਈ।
וַתֹּ֧אמֶר לָ֣הּ בַּת־פַּרְעֹ֗ה הֵילִ֜יכִי אֶת־הַיֶּ֤לֶד הַזֶּה֙ וְהֵינִקִ֣הוּ לִ֔י וַאֲנִ֖י אֶתֵּ֣ן אֶת־שְׂכָרֵ֑ךְ וַתִּקַּ֧ח הָאִשָּׁ֛ה הַיֶּ֖לֶד וַתְּנִיקֵֽהוּ׃ | 9 |
੯ਤਦ ਫ਼ਿਰਊਨ ਦੀ ਧੀ ਨੇ ਉਸ ਨੂੰ ਆਖਿਆ, ਇਸ ਬੱਚੇ ਨੂੰ ਲੈ ਅਤੇ ਮੇਰੇ ਲਈ ਦੁੱਧ ਪਿਲਾ, ਮੈਂ ਤੈਨੂੰ ਮਜ਼ਦੂਰੀ ਦੇਵਾਂਗੀ। ਤਦ ਉਸ ਔਰਤ ਨੇ ਬੱਚੇ ਨੂੰ ਲੈ ਕੇ ਦੁੱਧ ਪਿਲਾਇਆ।
וַיִגְדַּ֣ל הַיֶּ֗לֶד וַתְּבִאֵ֙הוּ֙ לְבַת־פַּרְעֹ֔ה וֽ͏ַיְהִי־לָ֖הּ לְבֵ֑ן וַתִּקְרָ֤א שְׁמֹו֙ מֹשֶׁ֔ה וַתֹּ֕אמֶר כִּ֥י מִן־הַמַּ֖יִם מְשִׁיתִֽהוּ׃ | 10 |
੧੦ਜਦ ਬੱਚਾ ਵੱਡਾ ਹੋ ਗਿਆ ਤਦ ਉਹ ਉਸ ਨੂੰ ਫ਼ਿਰਊਨ ਦੀ ਧੀ ਕੋਲ ਲੈ ਆਈ। ਉਹ ਉਸ ਦਾ ਪੁੱਤਰ ਅਖਵਾਇਆ ਅਤੇ ਉਸ ਨੇ ਇਹ ਕਹਿ ਕੇ ਉਸ ਦਾ ਨਾਮ ਮੂਸਾ ਰੱਖਿਆ ਕਿ ਮੈਂ ਇਸ ਨੂੰ ਪਾਣੀ ਵਿੱਚੋਂ ਕੱਢਿਆ ਹੈ।
וַיְהִ֣י ׀ בַּיָּמִ֣ים הָהֵ֗ם וַיִּגְדַּ֤ל מֹשֶׁה֙ וַיֵּצֵ֣א אֶל־אֶחָ֔יו וַיַּ֖רְא בְּסִבְלֹתָ֑ם וַיַּרְא֙ אִ֣ישׁ מִצְרִ֔י מַכֶּ֥ה אִישׁ־עִבְרִ֖י מֵאֶחָֽיו׃ | 11 |
੧੧ਫਿਰ ਅਜਿਹਾ ਹੋਇਆ ਕਿ ਉਨ੍ਹਾਂ ਦਿਨਾਂ ਵਿੱਚ ਜਦ ਮੂਸਾ ਵੱਡਾ ਹੋਇਆ ਤਦ ਉਸ ਨੇ ਆਪਣੇ ਭਰਾਵਾਂ ਕੋਲ ਬਾਹਰ ਜਾ ਕੇ ਉਨ੍ਹਾਂ ਦੇ ਦੁੱਖਾਂ ਨੂੰ ਵੇਖਿਆ ਅਤੇ ਇੱਕ ਮਿਸਰੀ ਨੂੰ ਵੇਖਿਆ ਜੋ ਉਸ ਦੇ ਭਰਾਵਾਂ ਵਿੱਚੋਂ ਇੱਕ ਇਬਰਾਨੀ ਨੂੰ ਮਾਰ ਰਿਹਾ ਸੀ।
וַיִּ֤פֶן כֹּה֙ וָכֹ֔ה וַיַּ֖רְא כִּ֣י אֵ֣ין אִ֑ישׁ וַיַּךְ֙ אֶת־הַמִּצְרִ֔י וַֽיִּטְמְנֵ֖הוּ בַּחֹֽול׃ | 12 |
੧੨ਉਸ ਨੇ ਇੱਧਰ-ਉੱਧਰ ਵੇਖਿਆ ਅਤੇ ਜਦ ਵੇਖਿਆ ਕਿ ਕੋਈ ਨਹੀਂ ਹੈ ਤਦ ਉਸ ਨੇ ਉਸ ਮਿਸਰੀ ਨੂੰ ਮਾਰ ਦਿੱਤਾ ਅਤੇ ਉਸ ਨੂੰ ਰੇਤ ਵਿੱਚ ਲੁਕਾ ਦਿੱਤਾ।
וַיֵּצֵא֙ בַּיֹּ֣ום הַשֵּׁנִ֔י וְהִנֵּ֛ה שְׁנֵֽי־אֲנָשִׁ֥ים עִבְרִ֖ים נִצִּ֑ים וַיֹּ֙אמֶר֙ לָֽרָשָׁ֔ע לָ֥מָּה תַכֶּ֖ה רֵעֶֽךָ׃ | 13 |
੧੩ਜਦ ਮੂਸਾ ਦੂਜੇ ਦਿਨ ਬਾਹਰ ਗਿਆ ਤਾਂ ਵੇਖੋ, ਦੋ ਇਬਰਾਨੀ ਆਪਸ ਵਿੱਚ ਲੜ ਰਹੇ ਸਨ, ਉਸ ਨੇ ਦੋਸ਼ੀ ਨੂੰ ਆਖਿਆ, ਤੂੰ ਆਪਣੇ ਸਾਥੀ ਨੂੰ ਕਿਉਂ ਮਾਰਦਾ ਹੈਂ?
וַ֠יֹּאמֶר מִ֣י שָֽׂמְךָ֞ לְאִ֨ישׁ שַׂ֤ר וְשֹׁפֵט֙ עָלֵ֔ינוּ הַלְהָרְגֵ֙נִי֙ אַתָּ֣ה אֹמֵ֔ר כַּאֲשֶׁ֥ר הָרַ֖גְתָּ אֶת־הַמִּצְרִ֑י וַיִּירָ֤א מֹשֶׁה֙ וַיֹּאמַ֔ר אָכֵ֖ן נֹודַ֥ע הַדָּבָֽר׃ | 14 |
੧੪ਤਦ ਉਸ ਨੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਸਰਦਾਰ ਅਤੇ ਨਿਆਈਂ ਬਣਾ ਦਿੱਤਾ? ਕੀ ਤੂੰ ਇਹ ਸੋਚਦਾ ਹੈਂ ਕਿ ਜਿਵੇਂ ਤੂੰ ਉਸ ਮਿਸਰੀ ਨੂੰ ਮਾਰ ਸੁੱਟਿਆ ਉਸੇ ਤਰ੍ਹਾਂ ਹੀ ਮੈਨੂੰ ਵੀ ਮਾਰ ਸੁੱਟੇਂਗਾ? ਤਦ ਮੂਸਾ ਡਰ ਗਿਆ ਅਤੇ ਉਸ ਨੇ ਆਖਿਆ, ਇਹ ਗੱਲ ਜ਼ਰੂਰ ਖੁੱਲ੍ਹ ਗਈ ਹੈ।
וַיִּשְׁמַ֤ע פַּרְעֹה֙ אֶת־הַדָּבָ֣ר הַזֶּ֔ה וַיְבַקֵּ֖שׁ לַהֲרֹ֣ג אֶת־מֹשֶׁ֑ה וַיִּבְרַ֤ח מֹשֶׁה֙ מִפְּנֵ֣י פַרְעֹ֔ה וַיֵּ֥שֶׁב בְּאֶֽרֶץ־מִדְיָ֖ן וַיֵּ֥שֶׁב עַֽל־הַבְּאֵֽר׃ | 15 |
੧੫ਜਦ ਫ਼ਿਰਊਨ ਨੇ ਇਹ ਗੱਲ ਸੁਣੀ ਤਦ ਮੂਸਾ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਪਰ ਮੂਸਾ ਫ਼ਿਰਊਨ ਦੇ ਅੱਗੋਂ ਭੱਜ ਕੇ ਮਿਦਯਾਨ ਦੇ ਦੇਸ ਵਿੱਚ ਰਹਿਣ ਲੱਗਾ ਅਤੇ ਇੱਕ ਖੂਹ ਦੇ ਕੋਲ ਬੈਠ ਗਿਆ।
וּלְכֹהֵ֥ן מִדְיָ֖ן שֶׁ֣בַע בָּנֹ֑ות וַתָּבֹ֣אנָה וַתִּדְלֶ֗נָה וַתְּמַלֶּ֙אנָה֙ אֶת־הָ֣רְהָטִ֔ים לְהַשְׁקֹ֖ות צֹ֥אן אֲבִיהֶֽן׃ | 16 |
੧੬ਮਿਦਯਾਨ ਦੇ ਜਾਜਕ ਦੀਆਂ ਸੱਤ ਧੀਆਂ ਸਨ। ਉਨ੍ਹਾਂ ਨੇ ਆ ਕੇ ਪਾਣੀ ਕੱਢਿਆ ਅਤੇ ਆਪਣੇ ਪਿਤਾ ਦੇ ਇੱਜੜ ਨੂੰ ਪਿਲਾਉਣ ਲਈ ਚੁਬੱਚਿਆਂ ਨੂੰ ਭਰ ਲਿਆ।
וַיָּבֹ֥אוּ הָרֹעִ֖ים וַיְגָרְשׁ֑וּם וַיָּ֤קָם מֹשֶׁה֙ וַיֹּ֣ושִׁעָ֔ן וַיַּ֖שְׁקְ אֶת־צֹאנָֽם׃ | 17 |
੧੭ਅਯਾਲੀਆਂ ਨੇ ਆਣ ਕੇ ਉਨ੍ਹਾਂ ਨੂੰ ਧੱਕੇ ਨਾਲ ਪਰ੍ਹੇ ਹਟਾ ਦਿੱਤਾ, ਪਰ ਮੂਸਾ ਨੇ ਉੱਠ ਕੇ ਉਨ੍ਹਾਂ ਨੂੰ ਬਚਾਇਆ ਅਤੇ ਉਨ੍ਹਾਂ ਦੇ ਇੱਜੜ ਨੂੰ ਪਾਣੀ ਪਿਲਾਇਆ।
וַתָּבֹ֕אנָה אֶל־רְעוּאֵ֖ל אֲבִיהֶ֑ן וַיֹּ֕אמֶר מַדּ֛וּעַ מִהַרְתֶּ֥ן בֹּ֖א הַיֹּֽום׃ | 18 |
੧੮ਜਦ ਉਹ ਆਪਣੇ ਪਿਤਾ ਰਊਏਲ ਕੋਲ ਆਈਆਂ ਤਦ ਉਸ ਨੇ ਪੁੱਛਿਆ, ਤੁਸੀਂ ਅੱਜ ਕਿਵੇਂ ਛੇਤੀ ਮੁੜ ਆਈਆਂ ਹੋ?
וַתֹּאמַ֕רְןָ אִ֣ישׁ מִצְרִ֔י הִצִּילָ֖נוּ מִיַּ֣ד הָרֹעִ֑ים וְגַם־דָּלֹ֤ה דָלָה֙ לָ֔נוּ וַיַּ֖שְׁקְ אֶת־הַצֹּֽאן׃ | 19 |
੧੯ਉਨ੍ਹਾਂ ਨੇ ਆਖਿਆ, ਇੱਕ ਮਿਸਰੀ ਨੇ ਸਾਨੂੰ ਅਯਾਲੀਆਂ ਦੇ ਹੱਥੋਂ ਛੁਡਾਇਆ ਅਤੇ ਸਾਡੇ ਲਈ ਪਾਣੀ ਕੱਢ-ਕੱਢ ਕੇ ਇੱਜੜ ਨੂੰ ਪਿਲਾਇਆ।
וַיֹּ֥אמֶר אֶל־בְּנֹתָ֖יו וְאַיֹּ֑ו לָ֤מָּה זֶּה֙ עֲזַבְתֶּ֣ן אֶת־הָאִ֔ישׁ קִרְאֶ֥ן לֹ֖ו וְיֹ֥אכַל לָֽחֶם׃ | 20 |
੨੦ਤਦ ਉਸ ਨੇ ਆਪਣੀਆਂ ਧੀਆਂ ਨੂੰ ਆਖਿਆ, ਉਹ ਮਨੁੱਖ ਕਿੱਥੇ ਹੈ? ਤੁਸੀਂ ਉਸ ਨੂੰ ਕਿਉਂ ਛੱਡ ਆਈਆਂ ਹੋ? ਉਸ ਨੂੰ ਬੁਲਾਓ ਤਾਂ ਜੋ ਉਹ ਰੋਟੀ ਖਾਵੇ।
וַיֹּ֥ואֶל מֹשֶׁ֖ה לָשֶׁ֣בֶת אֶת־הָאִ֑ישׁ וַיִּתֵּ֛ן אֶת־צִפֹּרָ֥ה בִתֹּ֖ו לְמֹשֶֽׁה׃ | 21 |
੨੧ਤਦ ਮੂਸਾ ਉਸ ਮਨੁੱਖ ਕੋਲ ਰਹਿਣ ਲਈ ਮੰਨ ਗਿਆ ਅਤੇ ਉਸ ਨੇ ਆਪਣੀ ਧੀ ਸਿੱਪੋਰਾਹ ਮੂਸਾ ਨਾਲ ਵਿਆਹ ਦਿੱਤੀ
וַתֵּ֣לֶד בֵּ֔ן וַיִּקְרָ֥א אֶת־שְׁמֹ֖ו גֵּרְשֹׁ֑ם כִּ֣י אָמַ֔ר גֵּ֣ר הָיִ֔יתִי בְּאֶ֖רֶץ נָכְרִיָּֽה׃ פ | 22 |
੨੨ਉਸ ਨੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਉਸ ਦਾ ਨਾਮ ਗੇਰਸ਼ੋਮ ਰੱਖਿਆ ਕਿਉਂ ਜੋ ਉਸ ਨੇ ਆਖਿਆ, “ਮੈਂ ਪਰਦੇਸ ਵਿੱਚ ਪਰਦੇਸੀ ਹੋਇਆ ਹਾਂ।”
וַיְהִי֩ בַיָּמִ֨ים הֽ͏ָרַבִּ֜ים הָהֵ֗ם וַיָּ֙מָת֙ מֶ֣לֶךְ מִצְרַ֔יִם וַיֵּאָנְח֧וּ בְנֵֽי־יִשְׂרָאֵ֛ל מִן־הָעֲבֹדָ֖ה וַיִּזְעָ֑קוּ וַתַּ֧עַל שַׁוְעָתָ֛ם אֶל־הָאֱלֹהִ֖ים מִן־הָעֲבֹדָֽה׃ | 23 |
੨੩ਅਜਿਹਾ ਹੋਇਆ ਕਿ ਬਹੁਤ ਦਿਨਾਂ ਬਾਅਦ ਮਿਸਰ ਦਾ ਰਾਜਾ ਮਰ ਗਿਆ, ਇਸਰਾਏਲੀਆਂ ਨੇ ਗ਼ੁਲਾਮੀ ਦੇ ਕਾਰਨ ਹਾਉਂਕੇ ਲਏ ਅਤੇ ਧਾਹਾਂ ਮਾਰ-ਮਾਰ ਕੇ ਰੋਏ ਅਤੇ ਇਨ੍ਹਾਂ ਦੀ ਦੁਹਾਈ ਜੋ ਗ਼ੁਲਾਮੀ ਦੇ ਕਾਰਨ ਸੀ, ਪਰਮੇਸ਼ੁਰ ਤੱਕ ਪਹੁੰਚੀ।
וַיִּשְׁמַ֥ע אֱלֹהִ֖ים אֶת־נַאֲקָתָ֑ם וַיִּזְכֹּ֤ר אֱלֹהִים֙ אֶת־בְּרִיתֹ֔ו אֶת־אַבְרָהָ֖ם אֶת־יִצְחָ֥ק וְאֶֽת־יַעֲקֹֽב׃ | 24 |
੨੪ਤਦ ਪਰਮੇਸ਼ੁਰ ਨੇ ਉਨ੍ਹਾਂ ਦੇ ਹਾਉਂਕਿਆਂ ਨੂੰ ਸੁਣਿਆ ਅਤੇ ਪਰਮੇਸ਼ੁਰ ਨੇ ਆਪਣੇ ਨੇਮ ਨੂੰ ਜਿਹੜਾ ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਨਾਲ ਸੀ, ਯਾਦ ਕੀਤਾ।
וַיַּ֥רְא אֱלֹהִ֖ים אֶת־בְּנֵ֣י יִשְׂרָאֵ֑ל וַיֵּ֖דַע אֱלֹהִֽים׃ ס | 25 |
੨੫ਤਦ ਪਰਮੇਸ਼ੁਰ ਨੇ ਇਸਰਾਏਲੀਆਂ ਵੱਲ ਨਿਗਾਹ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਖ਼ਬਰ ਲਈ।