< שְׁמֹות 32 >
וַיַּ֣רְא הָעָ֔ם כִּֽי־בֹשֵׁ֥שׁ מֹשֶׁ֖ה לָרֶ֣דֶת מִן־הָהָ֑ר וַיִּקָּהֵ֨ל הָעָ֜ם עַֽל־אַהֲרֹ֗ן וַיֹּאמְר֤וּ אֵלָיו֙ ק֣וּם ׀ עֲשֵׂה־לָ֣נוּ אֱלֹהִ֗ים אֲשֶׁ֤ר יֵֽלְכוּ֙ לְפָנֵ֔ינוּ כִּי־זֶ֣ה ׀ מֹשֶׁ֣ה הָאִ֗ישׁ אֲשֶׁ֤ר הֶֽעֱלָ֙נוּ֙ מֵאֶ֣רֶץ מִצְרַ֔יִם לֹ֥א יָדַ֖עְנוּ מֶה־הָ֥יָה לֹֽו׃ | 1 |
੧ਜਦ ਲੋਕਾਂ ਨੇ ਵੇਖਿਆ ਕਿ ਮੂਸਾ ਨੇ ਪਰਬਤ ਤੋਂ ਉਤਰਨ ਵਿੱਚ ਚਿਰ ਲਾ ਦਿੱਤਾ ਹੈ ਤਾਂ ਲੋਕਾਂ ਨੇ ਹਾਰੂਨ ਕੋਲ ਇਕੱਠੇ ਹੋ ਕੇ ਉਹ ਨੂੰ ਆਖਿਆ, ਉੱਠ ਅਤੇ ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਚੱਲਣ ਕਿਉਂ ਜੋ ਇਹ ਮਰਦ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ਹੈ ਅਸੀਂ ਨਹੀਂ ਜਾਣਦੇ ਉਹ ਨੂੰ ਕੀ ਹੋ ਗਿਆ ਹੈ।
וַיֹּ֤אמֶר אֲלֵהֶם֙ אַהֲרֹ֔ן פָּֽרְקוּ֙ נִזְמֵ֣י הַזָּהָ֔ב אֲשֶׁר֙ בְּאָזְנֵ֣י נְשֵׁיכֶ֔ם בְּנֵיכֶ֖ם וּבְנֹתֵיכֶ֑ם וְהָבִ֖יאוּ אֵלָֽי׃ | 2 |
੨ਤਾਂ ਹਾਰੂਨ ਨੇ ਉਨ੍ਹਾਂ ਨੂੰ ਆਖਿਆ, ਆਪਣੀਆਂ ਔਰਤਾਂ ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਦੇ ਕੰਨਾਂ ਦੇ ਸੋਨੇ ਦੇ ਬਾਲੇ ਤੋੜ ਤਾੜ ਕੇ ਮੇਰੇ ਕੋਲ ਲੈ ਆਓ।
וַיִּתְפָּֽרְקוּ֙ כָּל־הָעָ֔ם אֶת־נִזְמֵ֥י הַזָּהָ֖ב אֲשֶׁ֣ר בְּאָזְנֵיהֶ֑ם וַיָּבִ֖יאוּ אֶֽל־אַהֲרֹֽן׃ | 3 |
੩ਸੋ ਸਾਰੇ ਲੋਕ ਸੋਨੇ ਦੇ ਬਾਲੇ ਜੋ ਉਨ੍ਹਾਂ ਦੇ ਕੰਨਾਂ ਵਿੱਚ ਸਨ ਤੋੜ ਤਾੜ ਕੇ ਹਾਰੂਨ ਦੇ ਕੋਲ ਲੈ ਆਏ
וַיִּקַּ֣ח מִיָּדָ֗ם וַיָּ֤צַר אֹתֹו֙ בַּחֶ֔רֶט וַֽיַּעֲשֵׂ֖הוּ עֵ֣גֶל מַסֵּכָ֑ה וַיֹּ֣אמְר֔וּ אֵ֤לֶּה אֱלֹהֶ֙יךָ֙ יִשְׂרָאֵ֔ל אֲשֶׁ֥ר הֶעֱל֖וּךָ מֵאֶ֥רֶץ מִצְרָֽיִם׃ | 4 |
੪ਤਾਂ ਉਸ ਨੇ ਉਹ ਉਨ੍ਹਾਂ ਦੇ ਹੱਥੋਂ ਲੈ ਲਏ ਅਤੇ ਉਨ੍ਹਾਂ ਨੂੰ ਢਾਲ਼ ਕੇ ਇੱਕ ਉੱਕਰਨ ਵਾਲੇ ਸੰਦ ਨਾਲ ਘੜ੍ਹ ਕੇ ਉਹ ਦਾ ਇੱਕ ਵੱਛਾ ਬਣਾਇਆ ਤਾਂ ਉਨ੍ਹਾਂ ਨੇ ਆਖਿਆ, ਹੇ ਇਸਰਾਏਲ ਇਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ।
וַיַּ֣רְא אַהֲרֹ֔ן וַיִּ֥בֶן מִזְבֵּ֖חַ לְפָנָ֑יו וַיִּקְרָ֤א אַֽהֲרֹן֙ וַיֹּאמַ֔ר חַ֥ג לַיהוָ֖ה מָחָֽר׃ | 5 |
੫ਜਦ ਹਾਰੂਨ ਨੇ ਇਹ ਡਿੱਠਾ ਤਾਂ ਉਸ ਦੇ ਅੱਗੇ ਇੱਕ ਜਗਵੇਦੀ ਬਣਾਈ ਤਾਂ ਹਾਰੂਨ ਨੇ ਪੁਕਾਰ ਕੇ ਆਖਿਆ, ਕੱਲ ਯਹੋਵਾਹ ਦਾ ਪਰਬ ਹੈ
וַיַּשְׁכִּ֙ימוּ֙ מִֽמָּחֳרָ֔ת וַיַּעֲל֣וּ עֹלֹ֔ת וַיַּגִּ֖שׁוּ שְׁלָמִ֑ים וַיֵּ֤שֶׁב הָעָם֙ לֽ͏ֶאֱכֹ֣ל וְשָׁתֹ֔ו וַיָּקֻ֖מוּ לְצַחֵֽק׃ פ | 6 |
੬ਤਾਂ ਉਹ ਅਗਲੇ ਦਿਨ ਸਵੇਰ ਨੂੰ ਉੱਠੇ ਅਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਲਿਆਏ ਤਾਂ ਲੋਕ ਖਾਣ-ਪੀਣ ਨੂੰ ਬੈਠੇ ਅਤੇ ਹੱਸਣ ਖੇਡਣ ਨੂੰ ਉੱਠੇ।
וַיְדַבֵּ֥ר יְהוָ֖ה אֶל־מֹשֶׁ֑ה לֶךְ־רֵ֕ד כִּ֚י שִׁחֵ֣ת עַמְּךָ֔ אֲשֶׁ֥ר הֶעֱלֵ֖יתָ מֵאֶ֥רֶץ מִצְרָֽיִם׃ | 7 |
੭ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਹੇਠਾਂ ਨੂੰ ਜਾ ਕਿਉਂਕਿ ਤੇਰੇ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਉਤਾਹਾਂ ਲਿਆਇਆ ਹੈਂ ਭਰਿਸ਼ਟ ਹੋ ਗਏ ਹਨ।
סָ֣רוּ מַהֵ֗ר מִן־הַדֶּ֙רֶךְ֙ אֲשֶׁ֣ר צִוִּיתִ֔ם עָשׂ֣וּ לָהֶ֔ם עֵ֖גֶל מַסֵּכָ֑ה וַיִּשְׁתַּֽחֲווּ־לֹו֙ וַיִּזְבְּחוּ־לֹ֔ו וַיֹּ֣אמְר֔וּ אֵ֤לֶּה אֱלֹהֶ֙יךָ֙ יִשְׂרָאֵ֔ל אֲשֶׁ֥ר הֽ͏ֶעֱל֖וּךָ מֵאֶ֥רֶץ מִצְרָֽיִם׃ | 8 |
੮ਉਹ ਉਸ ਰਾਹ ਤੋਂ ਛੇਤੀ ਨਾਲ ਫਿਰ ਗਏ ਹਨ ਜਿਹ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਦੇ ਢਾਲ਼ ਕੇ ਆਪਣੇ ਲਈ ਇੱਕ ਵੱਛਾ ਬਣਾਇਆ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਉਹ ਦੇ ਅੱਗੇ ਭੇਟ ਚੜ੍ਹਾ ਦੇ ਉਨ੍ਹਾਂ ਆਖਿਆ, ਹੇ ਇਸਰਾਏਲ ਇਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ।
וַיֹּ֥אמֶר יְהוָ֖ה אֶל־מֹשֶׁ֑ה רָאִ֙יתִי֙ אֶת־הָעָ֣ם הַזֶּ֔ה וְהִנֵּ֥ה עַם־קְשֵׁה־עֹ֖רֶף הֽוּא׃ | 9 |
੯ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਇਨ੍ਹਾਂ ਲੋਕਾਂ ਨੂੰ ਡਿੱਠਾ ਹੈ, ਵੇਖ ਇਹ ਲੋਕ ਹਠੀ ਹਨ।
וְעַתָּה֙ הַנִּ֣יחָה לִּ֔י וְיִֽחַר־אַפִּ֥י בָהֶ֖ם וַאֲכַלֵּ֑ם וְאֶֽעֱשֶׂ֥ה אֹותְךָ֖ לְגֹ֥וי גָּדֹֽול׃ | 10 |
੧੦ਹੁਣ ਤੂੰ ਮੈਨੂੰ ਇਕੱਲਾ ਹੋਣ ਦੇ ਤਾਂ ਜੋ ਮੇਰਾ ਕ੍ਰੋਧ ਉਨ੍ਹਾਂ ਦੇ ਵਿਰੁੱਧ ਭੜਕੇ ਅਤੇ ਮੈਂ ਉਨ੍ਹਾਂ ਨੂੰ ਭਸਮ ਕਰ ਸੁੱਟਾਂ ਅਤੇ ਮੈਂ ਤੇਰੇ ਕੋਲੋਂ ਇੱਕ ਵੱਡੀ ਕੌਮ ਬਣਾਵਾਂਗਾ।
וַיְחַ֣ל מֹשֶׁ֔ה אֶת־פְּנֵ֖י יְהוָ֣ה אֱלֹהָ֑יו וַיֹּ֗אמֶר לָמָ֤ה יְהוָה֙ יֶחֱרֶ֤ה אַפְּךָ֙ בְּעַמֶּ֔ךָ אֲשֶׁ֤ר הֹוצֵ֙אתָ֙ מֵאֶ֣רֶץ מִצְרַ֔יִם בְּכֹ֥חַ גָּדֹ֖ול וּבְיָ֥ד חֲזָקָֽה׃ | 11 |
੧੧ਤਾਂ ਮੂਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਤਰਲੇ ਪਾ ਕੇ ਆਖਿਆ, ਹੇ ਯਹੋਵਾਹ ਤੇਰਾ ਕ੍ਰੋਧ ਤੇਰੇ ਲੋਕਾਂ ਦੇ ਵਿਰੁੱਧ ਕਿਉਂ ਭੜਕਿਆ ਹੈ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਵੱਡੀ ਸ਼ਕਤੀ ਅਤੇ ਬਲਵੰਤ ਹੱਥ ਨਾਲ ਕੱਢ ਕੇ ਲੈ ਆਇਆ ਹੈਂ।
לָמָּה֩ יֹאמְר֨וּ מִצְרַ֜יִם לֵאמֹ֗ר בְּרָעָ֤ה הֹֽוצִיאָם֙ לַהֲרֹ֤ג אֹתָם֙ בֶּֽהָרִ֔ים וּ֨לְכַלֹּתָ֔ם מֵעַ֖ל פְּנֵ֣י הָֽאֲדָמָ֑ה שׁ֚וּב מֵחֲרֹ֣ון אַפֶּ֔ךָ וְהִנָּחֵ֥ם עַל־הָרָעָ֖ה לְעַמֶּֽךָ׃ | 12 |
੧੨ਮਿਸਰੀ ਕਿਉਂ ਆਖਣ ਕਿ ਉਹ ਉਨ੍ਹਾਂ ਨੂੰ ਬੁਰਿਆਈ ਲਈ ਲੈ ਗਿਆ, ਤਾਂ ਜੋ ਉਨ੍ਹਾਂ ਨੂੰ ਪਹਾੜਾਂ ਵਿੱਚ ਮਾਰ ਸੁੱਟੇ ਅਤੇ ਉਨ੍ਹਾਂ ਨੂੰ ਧਰਤੀ ਉੱਤੋਂ ਮੁਕਾ ਦੇਵੇ? ਤੂੰ ਆਪਣੇ ਕ੍ਰੋਧ ਦੇ ਭੜਕਣ ਨੂੰ ਮੋੜ ਲੈ ਅਤੇ ਆਪਣੇ ਲੋਕਾਂ ਉੱਤੇ ਬੁਰਿਆਈ ਲਿਆਉਣ ਤੋਂ ਹਟ ਜਾ।
זְכֹ֡ר לְאַבְרָהָם֩ לְיִצְחָ֨ק וּלְיִשְׂרָאֵ֜ל עֲבָדֶ֗יךָ אֲשֶׁ֨ר נִשְׁבַּ֣עְתָּ לָהֶם֮ בָּךְ֒ וַתְּדַבֵּ֣ר אֲלֵהֶ֔ם אַרְבֶּה֙ אֶֽת־זַרְעֲכֶ֔ם כְּכֹוכְבֵ֖י הַשָּׁמָ֑יִם וְכָל־הָאָ֨רֶץ הַזֹּ֜את אֲשֶׁ֣ר אָמַ֗רְתִּי אֶתֵּן֙ לְזַרְעֲכֶ֔ם וְנָחֲל֖וּ לְעֹלָֽם׃ | 13 |
੧੩ਤੂੰ ਆਪਣੇ ਸੇਵਕ ਅਬਰਾਹਾਮ, ਇਸਹਾਕ ਅਤੇ ਇਸਰਾਏਲ ਨੂੰ ਚੇਤੇ ਕਰ ਜਿਨ੍ਹਾਂ ਨਾਲ ਤੂੰ ਆਪਣੀ ਹੀ ਸਹੁੰ ਖਾ ਕੇ ਆਖਿਆ ਸੀ ਕਿ ਮੈਂ ਤੁਹਾਡੀ ਸੰਤਾਨ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ ਅਤੇ ਇਹ ਸਾਰਾ ਦੇਸ ਜਿਸ ਦੇ ਲਈ ਮੈਂ ਆਖਿਆ ਹੈ ਮੈਂ ਉਹ ਤੁਹਾਡੀ ਸੰਤਾਨ ਨੂੰ ਦੇਵਾਂਗਾ ਅਤੇ ਉਹ ਸਦਾ ਲਈ ਉਹ ਦੇ ਅਧਿਕਾਰੀ ਹੋਣਗੇ।
וַיִּנָּ֖חֶם יְהוָ֑ה עַל־הָ֣רָעָ֔ה אֲשֶׁ֥ר דִּבֶּ֖ר לַעֲשֹׂ֥ות לְעַמֹּֽו׃ פ | 14 |
੧੪ਤਾਂ ਯਹੋਵਾਹ ਉਸ ਬੁਰਿਆਈ ਤੋਂ ਹਟ ਗਿਆ ਜਿਹੜੀ ਆਪਣੇ ਲੋਕਾਂ ਨਾਲ ਕਰਨ ਲਈ ਬੋਲਿਆ ਸੀ।
וַיִּ֜פֶן וַיֵּ֤רֶד מֹשֶׁה֙ מִן־הָהָ֔ר וּשְׁנֵ֛י לֻחֹ֥ת הָעֵדֻ֖ת בְּיָדֹ֑ו לֻחֹ֗ת כְּתֻבִים֙ מִשְּׁנֵ֣י עֶבְרֵיהֶ֔ם מִזֶּ֥ה וּמִזֶּ֖ה הֵ֥ם כְּתֻבִֽים׃ | 15 |
੧੫ਤਾਂ ਮੂਸਾ ਮੁੜ ਕੇ ਪਰਬਤ ਤੋਂ ਹੇਠਾਂ ਨੂੰ ਆਇਆ ਅਤੇ ਨੇਮ ਦੀਆਂ ਦੋ ਫੱਟੀਆਂ ਉਸ ਦੇ ਹੱਥ ਵਿੱਚ ਸਨ। ਉਹ ਫੱਟੀਆਂ ਦੋਹਾਂ ਪਾਸਿਆਂ ਤੋਂ ਲਿਖੀਆਂ ਹੋਈਆਂ ਸਨ ਇੱਕ ਪਾਸਿਓਂ ਅਤੇ ਦੂਜੇ ਪਾਸਿਓਂ ਵੀ ਲਿਖੀਆਂ ਹੋਈਆਂ ਸਨ
וְהַ֨לֻּחֹ֔ת מַעֲשֵׂ֥ה אֱלֹהִ֖ים הֵ֑מָּה וְהַמִּכְתָּ֗ב מִכְתַּ֤ב אֱלֹהִים֙ ה֔וּא חָר֖וּת עַל־הַלֻּחֹֽת׃ | 16 |
੧੬ਅਤੇ ਫੱਟੀਆਂ ਪਰਮੇਸ਼ੁਰ ਦਾ ਕੰਮ ਸੀ ਅਤੇ ਉਨ੍ਹਾਂ ਦੀ ਲਿਖਤ ਪਰਮੇਸ਼ੁਰ ਦੀ ਲਿਖਤ ਸੀ ਜਿਹੜੀ ਫੱਟੀਆਂ ਉੱਤੇ ਉੱਕਰੀ ਹੋਈ ਸੀ।
וַיִּשְׁמַ֧ע יְהֹושֻׁ֛עַ אֶת־קֹ֥ול הָעָ֖ם בְּרֵעֹ֑ה וַיֹּ֙אמֶר֙ אֶל־מֹשֶׁ֔ה קֹ֥ול מִלְחָמָ֖ה בַּֽמַּחֲנֶה׃ | 17 |
੧੭ਤਾਂ ਯਹੋਸ਼ੁਆ ਨੇ ਲੋਕਾਂ ਦੀ ਅਵਾਜ਼ ਸੁਣੀ ਜਿਹੜੇ ਡੰਡ ਪਾਉਂਦੇ ਸਨ ਤਾਂ ਉਸ ਨੇ ਮੂਸਾ ਨੂੰ ਆਖਿਆ, ਡੇਰੇ ਵਿੱਚ ਲੜਾਈ ਦੀ ਅਵਾਜ਼ ਹੈ।
וַיֹּ֗אמֶר אֵ֥ין קֹול֙ עֲנֹ֣ות גְּבוּרָ֔ה וְאֵ֥ין קֹ֖ול עֲנֹ֣ות חֲלוּשָׁ֑ה קֹ֣ול עַנֹּ֔ות אָנֹכִ֖י שֹׁמֵֽעַ׃ | 18 |
੧੮ਤਾਂ ਉਸ ਆਖਿਆ, ਇਹ ਰੌਲ਼ਾ ਨਾ ਤਾਂ ਫਤਹ ਪਾਉਣ ਵਾਲਿਆਂ ਦਾ ਹੈ ਅਤੇ ਨਾ ਇਹ ਰੌਲ਼ਾ ਹਾਰਨ ਵਾਲਿਆਂ ਦਾ ਹੈ ਪਰ ਮੈਂ ਗਾਉਣ ਵਾਲਿਆਂ ਦੀ ਅਵਾਜ਼ ਸੁਣਦਾ ਹਾਂ।
וֽ͏ַיְהִ֗י כַּאֲשֶׁ֤ר קָרַב֙ אֶל־הַֽמַּחֲנֶ֔ה וַיַּ֥רְא אֶת־הָעֵ֖גֶל וּמְחֹלֹ֑ת וַיִּֽחַר־אַ֣ף מֹשֶׁ֗ה וַיַּשְׁלֵ֤ךְ מִיָּדֹו (מִיָּדָיו֙) אֶת־הַלֻּחֹ֔ת וַיְשַׁבֵּ֥ר אֹתָ֖ם תַּ֥חַת הָהָֽר׃ | 19 |
੧੯ਤਾਂ ਇਸ ਤਰ੍ਹਾਂ ਹੋਇਆ ਜਦੋਂ ਉਹ ਡੇਰੇ ਦੇ ਨੇੜੇ ਆਇਆ ਤਾਂ ਉਸ ਨੇ ਵੱਛੇ ਅਤੇ ਨੱਚਣ ਨੂੰ ਵੇਖਿਆ ਤਾਂ ਮੂਸਾ ਦਾ ਕ੍ਰੋਧ ਬਹੁਤ ਭੜਕ ਉੱਠਿਆ ਅਤੇ ਉਸ ਨੇ ਫੱਟੀਆਂ ਆਪਣੇ ਹੱਥਾਂ ਤੋਂ ਸੁੱਟ ਦਿੱਤੀਆਂ ਪਰਬਤ ਦੇ ਹੇਠ ਉਹਨਾਂ ਨੂੰ ਭੰਨ ਸੁੱਟਿਆ
וַיִּקַּ֞ח אֶת־הָעֵ֨גֶל אֲשֶׁ֤ר עָשׂוּ֙ וַיִּשְׂרֹ֣ף בָּאֵ֔שׁ וַיִּטְחַ֖ן עַ֣ד אֲשֶׁר־דָּ֑ק וַיִּ֙זֶר֙ עַל־פְּנֵ֣י הַמַּ֔יִם וַיַּ֖שְׁקְ אֶת־בְּנֵ֥י יִשְׂרָאֵֽל׃ | 20 |
੨੦ਅਤੇ ਉਸ ਵੱਛੇ ਨੂੰ ਜਿਹੜਾ ਉਨ੍ਹਾਂ ਨੇ ਬਣਾਇਆ ਸੀ ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਪੀਹ ਕੇ ਧੂੜ ਜਿਹਾ ਮਹੀਨ ਕਰ ਦਿੱਤਾ ਅਤੇ ਪਾਣੀ ਉੱਤੇ ਖਿਲਾਰ ਦਿੱਤਾ ਅਤੇ ਇਸਰਾਏਲੀਆਂ ਨੂੰ ਪਿਲਾ ਛੱਡਿਆ।
וַיֹּ֤אמֶר מֹשֶׁה֙ אֶֽל־אַהֲרֹ֔ן מֶֽה־עָשָׂ֥ה לְךָ֖ הָעָ֣ם הַזֶּ֑ה כִּֽי־הֵבֵ֥אתָ עָלָ֖יו חֲטָאָ֥ה גְדֹלָֽה׃ | 21 |
੨੧ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, ਤੈਨੂੰ ਇਨ੍ਹਾਂ ਲੋਕਾਂ ਨੇ ਕੀ ਕਰ ਦਿੱਤਾ ਜੋ ਤੂੰ ਉਨ੍ਹਾਂ ਉੱਤੇ ਵੱਡਾ ਪਾਪ ਲਿਆਇਆ?
וַיֹּ֣אמֶר אַהֲרֹ֔ן אַל־יִ֥חַר אַ֖ף אֲדֹנִ֑י אַתָּה֙ יָדַ֣עְתָּ אֶת־הָעָ֔ם כִּ֥י בְרָ֖ע הֽוּא׃ | 22 |
੨੨ਅੱਗੋਂ ਹਾਰੂਨ ਨੇ ਆਖਿਆ, ਮੇਰੇ ਸੁਆਮੀ ਦਾ ਕ੍ਰੋਧ ਨਾ ਭੜਕੇ। ਤੂੰ ਲੋਕਾਂ ਨੂੰ ਜਾਣਦਾ ਹੈਂ ਕਿ ਉਹ ਬੁਰਿਆਈ ਉੱਤੇ ਤਿਆਰ ਹਨ
וַיֹּ֣אמְרוּ לִ֔י עֲשֵׂה־לָ֣נוּ אֱלֹהִ֔ים אֲשֶׁ֥ר יֵלְכ֖וּ לְפָנֵ֑ינוּ כִּי־זֶ֣ה ׀ מֹשֶׁ֣ה הָאִ֗ישׁ אֲשֶׁ֤ר הֽ͏ֶעֱלָ֙נוּ֙ מֵאֶ֣רֶץ מִצְרַ֔יִם לֹ֥א יָדַ֖עְנוּ מֶה־הָ֥יָה לֹֽו׃ | 23 |
੨੩ਕਿਉਂ ਜੋ ਉਨ੍ਹਾਂ ਨੇ ਮੈਨੂੰ ਆਖਿਆ, ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਚੱਲਣ ਕਿਉਂ ਜੋ ਇਹ ਮਰਦ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ਅਸੀਂ ਨਹੀਂ ਜਾਣਦੇ ਕਿ ਉਹ ਨੂੰ ਕੀ ਹੋਇਆ।
וָאֹמַ֤ר לָהֶם֙ לְמִ֣י זָהָ֔ב הִתְפָּרָ֖קוּ וַיִּתְּנוּ־לִ֑י וָאַשְׁלִכֵ֣הוּ בָאֵ֔שׁ וַיֵּצֵ֖א הָעֵ֥גֶל הַזֶּֽה׃ | 24 |
੨੪ਤਾਂ ਮੈਂ ਉਨ੍ਹਾਂ ਨੂੰ ਆਖਿਆ, ਜਿਨ੍ਹਾਂ ਕੋਲ ਸੋਨਾ ਹੈ ਉਹ ਭੰਨਣ ਤੋੜਨ ਤਾਂ ਉਨ੍ਹਾਂ ਨੇ ਮੈਨੂੰ ਦਿੱਤਾ ਅਤੇ ਮੈਂ ਉਸ ਨੂੰ ਅੱਗ ਵਿੱਚ ਸੁੱਟ ਦਿੱਤਾ ਅਤੇ ਇਹ ਵੱਛਾ ਨਿੱਕਲ ਆਇਆ।
וַיַּ֤רְא מֹשֶׁה֙ אֶת־הָעָ֔ם כִּ֥י פָרֻ֖עַ ה֑וּא כִּֽי־פְרָעֹ֣ה אַהֲרֹ֔ן לְשִׁמְצָ֖ה בְּקָמֵיהֶֽם׃ | 25 |
੨੫ਤਦ ਮੂਸਾ ਨੇ ਲੋਕਾਂ ਨੂੰ ਵੇਖਿਆ ਕਿ ਉਹ ਬੇ-ਲਗ਼ਾਮ ਹਨ ਕਿਉਂ ਜੋ ਹਾਰੂਨ ਨੇ ਉਨ੍ਹਾਂ ਦੇ ਵੈਰੀਆਂ ਦੇ ਸਾਹਮਣੇ ਉਨ੍ਹਾਂ ਦਾ ਮਖ਼ੌਲ ਉਡਾਉਣ ਲਈ ਉਨ੍ਹਾਂ ਨੂੰ ਬੇ-ਲਗ਼ਾਮ ਕੀਤਾ।
וַיַּעֲמֹ֤ד מֹשֶׁה֙ בְּשַׁ֣עַר הַֽמַּחֲנֶ֔ה וַיֹּ֕אמֶר מִ֥י לַיהוָ֖ה אֵלָ֑י וַיֵּאָסְפ֥וּ אֵלָ֖יו כָּל־בְּנֵ֥י לֵוִֽי׃ | 26 |
੨੬ਮੂਸਾ ਨੇ ਡੇਰੇ ਦੇ ਫਾਟਕ ਕੋਲ ਖੜੇ ਹੋ ਕੇ ਆਖਿਆ, ਜਿਹੜਾ ਯਹੋਵਾਹ ਦੇ ਪਾਸੇ ਵੱਲ ਹੈ ਉਹ ਮੇਰੇ ਕੋਲ ਆਵੇ ਤਾਂ ਸਾਰੇ ਲੇਵੀਆਂ ਨੇ ਆਪਣੇ ਆਪ ਨੂੰ ਉਸ ਦੇ ਕੋਲ ਇਕੱਠਾ ਕਰ ਲਿਆ।
וַיֹּ֣אמֶר לָהֶ֗ם כֹּֽה־אָמַ֤ר יְהוָה֙ אֱלֹהֵ֣י יִשְׂרָאֵ֔ל שִׂ֥ימוּ אִישׁ־חַרְבֹּ֖ו עַל־יְרֵכֹ֑ו עִבְר֨וּ וָשׁ֜וּבוּ מִשַּׁ֤עַר לָשַׁ֙עַר֙ בַּֽמַּחֲנֶ֔ה וְהִרְג֧וּ אִֽישׁ־אֶת־אָחִ֛יו וְאִ֥ישׁ אֶת־רֵעֵ֖הוּ וְאִ֥ישׁ אֶת־קְרֹבֹֽו׃ | 27 |
੨੭ਉਸ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਸਭ ਮਨੁੱਖ ਆਪਣੀਆਂ ਤਲਵਾਰਾਂ ਲੱਕ ਨਾਲ ਬੰਨ੍ਹ ਕੇ ਡੇਰੇ ਦੇ ਵਿੱਚ ਦੀ ਫਾਟਕ ਤੋਂ ਫਾਟਕ ਤੱਕ ਆਉਂਦੇ ਜਾਂਦੇ ਆਪਣੇ ਭਰਾ ਆਪਣੇ ਸਾਥੀ ਅਤੇ ਆਪਣੇ ਗੁਆਂਢੀ ਨੂੰ ਵੱਢ ਸੁੱਟਣ।
וַיַּֽעֲשׂ֥וּ בְנֵֽי־לֵוִ֖י כִּדְבַ֣ר מֹשֶׁ֑ה וַיִּפֹּ֤ל מִן־הָעָם֙ בַּיֹּ֣ום הַה֔וּא כִּשְׁלֹ֥שֶׁת אַלְפֵ֖י אִֽישׁ׃ | 28 |
੨੮ਤਾਂ ਲੇਵੀਆਂ ਨੇ ਮੂਸਾ ਦੇ ਬੋਲ ਅਨੁਸਾਰ ਕੀਤਾ ਅਤੇ ਉਸ ਦਿਨ ਲੋਕਾਂ ਵਿੱਚੋਂ ਤਿੰਨ ਹਜ਼ਾਰ ਮਨੁੱਖ ਡਿੱਗੇ।
וַיֹּ֣אמֶר מֹשֶׁ֗ה מִלְא֨וּ יֶדְכֶ֤ם הַיֹּום֙ לַֽיהוָ֔ה כִּ֛י אִ֥ישׁ בִּבְנֹ֖ו וּבְאָחִ֑יו וְלָתֵ֧ת עֲלֵיכֶ֛ם הַיֹּ֖ום בְּרָכָֽה׃ | 29 |
੨੯ਮੂਸਾ ਨੇ ਆਖਿਆ, ਅੱਜ ਤੁਸੀਂ ਆਪਣੇ ਆਪ ਨੂੰ ਯਹੋਵਾਹ ਲਈ ਅਰਪਣ ਕਰੋ। ਹਾਂ, ਹਰ ਇੱਕ ਮਨੁੱਖ ਆਪਣੇ ਪੁੱਤਰ ਅਤੇ ਆਪਣੇ ਭਰਾ ਦੇ ਵਿਰੁੱਧ ਹੋਵੇ ਤਾਂ ਜੋ ਉਹ ਅੱਜ ਤੁਹਾਨੂੰ ਬਰਕਤ ਦੇਵੇ।
וַיְהִי֙ מִֽמָּחֳרָ֔ת וַיֹּ֤אמֶר מֹשֶׁה֙ אֶל־הָעָ֔ם אַתֶּ֥ם חֲטָאתֶ֖ם חֲטָאָ֣ה גְדֹלָ֑ה וְעַתָּה֙ אֽ͏ֶעֱלֶ֣ה אֶל־יְהוָ֔ה אוּלַ֥י אֲכַפְּרָ֖ה בְּעַ֥ד חַטַּאתְכֶֽם׃ | 30 |
੩੦ਅਗਲੇ ਦਿਨ ਇਸ ਤਰ੍ਹਾਂ ਹੋਇਆ ਕਿ ਮੂਸਾ ਨੇ ਲੋਕਾਂ ਨੂੰ ਆਖਿਆ, ਤੁਸੀਂ ਵੱਡਾ ਪਾਪ ਕੀਤਾ ਅਤੇ ਮੈਂ ਹੁਣ ਯਹੋਵਾਹ ਦੇ ਕੋਲ ਉਤਾਹਾਂ ਜਾਂਦਾ ਹਾਂ। ਸ਼ਾਇਦ ਮੈਂ ਤੁਹਾਡੇ ਪਾਪ ਦਾ ਪ੍ਰਾਸਚਿਤ ਕਰਾਂ।
וַיָּ֧שָׁב מֹשֶׁ֛ה אֶל־יְהוָ֖ה וַיֹּאמַ֑ר אָ֣נָּ֗א חָטָ֞א הָעָ֤ם הַזֶּה֙ חֲטָאָ֣ה גְדֹלָ֔ה וַיַּֽעֲשׂ֥וּ לָהֶ֖ם אֱלֹהֵ֥י זָהָֽב׃ | 31 |
੩੧ਸੋ ਮੂਸਾ ਯਹੋਵਾਹ ਦੇ ਕੋਲ ਮੁੜ ਗਿਆ ਅਤੇ ਆਖਿਆ, ਹਾਏ ਇਨ੍ਹਾਂ ਲੋਕਾਂ ਨੇ ਵੱਡਾ ਪਾਪ ਕੀਤਾ ਜੋ ਆਪਣੇ ਲਈ ਸੋਨੇ ਦੇ ਦੇਵਤੇ ਬਣਾਏ
וְעַתָּ֖ה אִם־תִּשָּׂ֣א חַטָּאתָ֑ם וְאִם־אַ֕יִן מְחֵ֣נִי נָ֔א מִֽסִּפְרְךָ֖ אֲשֶׁ֥ר כָּתָֽבְתָּ׃ | 32 |
੩੨ਹੁਣ ਤੂੰ ਉਨ੍ਹਾਂ ਦਾ ਪਾਪ ਮਾਫ਼ ਕਰੀਂ ਅਤੇ ਜੇ ਨਹੀਂ ਤਾਂ ਆਪਣੀ ਪੋਥੀ ਵਿੱਚੋਂ ਜਿਹੜੀ ਤੂੰ ਲਿਖੀ ਹੈ ਮੈਨੂੰ ਮਿਟਾ ਸੁੱਟੀਂ।
וַיֹּ֥אמֶר יְהוָ֖ה אֶל־מֹשֶׁ֑ה מִ֚י אֲשֶׁ֣ר חָֽטָא־לִ֔י אֶמְחֶ֖נּוּ מִסִּפְרִֽי׃ | 33 |
੩੩ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਸ ਮੇਰਾ ਪਾਪ ਕੀਤਾ ਮੈਂ ਉਸ ਨੂੰ ਆਪਣੀ ਪੋਥੀ ਵਿੱਚੋਂ ਮਿਟਾ ਸੁੱਟਾਂਗਾ।
וְעַתָּ֞ה לֵ֣ךְ ׀ נְחֵ֣ה אֶת־הָעָ֗ם אֶ֤ל אֲשֶׁר־דִּבַּ֙רְתִּי֙ לָ֔ךְ הִנֵּ֥ה מַלְאָכִ֖י יֵלֵ֣ךְ לְפָנֶ֑יךָ וּבְיֹ֣ום פָּקְדִ֔י וּפָקַדְתִּ֥י עֲלֵיהֶ֖ם חַטָּאתָֽם׃ | 34 |
੩੪ਹੁਣ ਜਾ ਲੋਕਾਂ ਨੂੰ ਉੱਥੇ ਲੈ ਜਾ ਜਿਹ ਦੇ ਲਈ ਮੈਂ ਤੈਨੂੰ ਬੋਲਿਆ ਸੀ ਅਤੇ ਵੇਖ ਮੇਰਾ ਦੂਤ ਤੇਰੇ ਅੱਗੇ ਤੁਰੇਗਾ ਪਰ ਮੈਂ ਆਪਣੇ ਬਦਲੇ ਦੇ ਦਿਨ ਉਨ੍ਹਾਂ ਦੇ ਪਾਪ ਦਾ ਬਦਲਾ ਉਨ੍ਹਾਂ ਤੋਂ ਲਵਾਂਗਾ।
וַיִּגֹּ֥ף יְהוָ֖ה אֶת־הָעָ֑ם עַ֚ל אֲשֶׁ֣ר עָשׂ֣וּ אֶת־הָעֵ֔גֶל אֲשֶׁ֥ר עָשָׂ֖ה אַהֲרֹֽן׃ ס | 35 |
੩੫ਅਤੇ ਯਹੋਵਾਹ ਨੇ ਵੱਛਾ ਬਣਾਉਣ ਦੇ ਕਾਰਨ ਜਿਹ ਨੂੰ ਹਾਰੂਨ ਨੇ ਬਣਾਇਆ ਸੀ ਲੋਕਾਂ ਨੂੰ ਮਾਰਿਆ।