< בְּרֵאשִׁית 13 >
וַיַּעַל֩ אַבְרָ֨ם מִמִּצְרַ֜יִם ה֠וּא וְאִשְׁתֹּ֧ו וְכָל־אֲשֶׁר־לֹ֛ו וְלֹ֥וט עִמֹּ֖ו הַנֶּֽגְבָּה׃ | 1 |
੧ਤਦ ਅਬਰਾਮ ਆਪਣੀ ਪਤਨੀ ਅਤੇ ਸਭ ਕੁਝ ਜੋ ਉਹ ਦੇ ਕੋਲ ਸੀ ਅਤੇ ਲੂਤ ਨੂੰ ਵੀ ਆਪਣੇ ਨਾਲ ਲੈ ਕੇ ਮਿਸਰ ਤੋਂ ਕਨਾਨ ਦੇ ਦੱਖਣ ਵੱਲ ਗਿਆ।
וְאַבְרָ֖ם כָּבֵ֣ד מְאֹ֑ד בַּמִּקְנֶ֕ה בַּכֶּ֖סֶף וּבַזָּהָֽב׃ | 2 |
੨ਅਬਰਾਮ ਪਸ਼ੂਆਂ ਅਤੇ ਸੋਨੇ ਚਾਂਦੀ ਵਿੱਚ ਵੱਡਾ ਧਨਵਾਨ ਸੀ।
וַיֵּ֙לֶךְ֙ לְמַסָּעָ֔יו מִנֶּ֖גֶב וְעַד־בֵּֽית־אֵ֑ל עַד־הַמָּקֹ֗ום אֲשֶׁר־הָ֨יָה שָׁ֤ם אָהֳלֹה (אֽ͏ָהֳלֹו֙) בַּתְּחִלָּ֔ה בֵּ֥ין בֵּֽית־אֵ֖ל וּבֵ֥ין הָעָֽי׃ | 3 |
੩ਉਹ ਦੱਖਣ ਤੋਂ ਸਫ਼ਰ ਕਰਦਾ ਬੈਤਏਲ ਦੀ ਉਸ ਥਾਂ ਤੱਕ ਪਹੁੰਚਿਆ ਜਿੱਥੇ ਉਸ ਨੇ ਪਹਿਲਾਂ ਆਪਣਾ ਤੰਬੂ ਬੈਤਏਲ ਅਤੇ ਅਈ ਦੇ ਵਿਚਕਾਰ ਲਾਇਆ ਸੀ।
אֶל־מְקֹום֙ הַמִּזְבֵּ֔חַ אֲשֶׁר־עָ֥שָׂה שָׁ֖ם בָּרִאשֹׁנָ֑ה וַיִּקְרָ֥א שָׁ֛ם אַבְרָ֖ם בְּשֵׁ֥ם יְהוָֽה׃ | 4 |
੪ਇਹ ਸਥਾਨ ਉਸ ਜਗਵੇਦੀ ਦਾ ਹੈ, ਜੋ ਉਸ ਨੇ ਪਹਿਲਾਂ ਬਣਾਈ ਸੀ ਅਤੇ ਉੱਥੇ ਅਬਰਾਮ ਨੇ ਯਹੋਵਾਹ ਨੂੰ ਪੁਕਾਰਿਆ ਸੀ।
וְגַם־לְלֹ֔וט הַהֹלֵ֖ךְ אֶת־אַבְרָ֑ם הָיָ֥ה צֹאן־וּבָקָ֖ר וְאֹהָלִֽים׃ | 5 |
੫ਲੂਤ ਦੇ ਕੋਲ ਵੀ ਜਿਹੜਾ ਅਬਰਾਮ ਨਾਲ ਚੱਲਦਾ ਸੀ, ਇੱਜੜ, ਗਾਈਆਂ-ਬਲ਼ਦ ਅਤੇ ਪਰਿਵਾਰ ਦੇ ਲੋਕ ਸਨ।
וְלֹא־נָשָׂ֥א אֹתָ֛ם הָאָ֖רֶץ לָשֶׁ֣בֶת יַחְדָּ֑ו כִּֽי־הָיָ֤ה רְכוּשָׁם֙ רָ֔ב וְלֹ֥א יָֽכְל֖וּ לָשֶׁ֥בֶת יַחְדָּֽו׃ | 6 |
੬ਇਸ ਲਈ ਉਸ ਦੇਸ਼ ਵਿੱਚ ਉਨ੍ਹਾਂ ਦੋਵਾਂ ਦੇ ਇਕੱਠੇ ਰਹਿਣ ਲਈ ਸਥਾਨ ਨਹੀਂ ਸੀ ਕਿਉਂਕਿ ਉਨ੍ਹਾਂ ਕੋਲ ਇੰਨ੍ਹਾਂ ਮਾਲ-ਧਨ ਸੀ ਕਿ ਉਹ ਇਕੱਠੇ ਨਹੀਂ ਰਹਿ ਸਕਦੇ ਸਨ।
וֽ͏ַיְהִי־רִ֗יב בֵּ֚ין רֹעֵ֣י מִקְנֵֽה־אַבְרָ֔ם וּבֵ֖ין רֹעֵ֣י מִקְנֵה־לֹ֑וט וְהַֽכְּנַעֲנִי֙ וְהַפְּרִזִּ֔י אָ֖ז יֹשֵׁ֥ב בָּאָֽרֶץ׃ | 7 |
੭ਅਬਰਾਮ ਅਤੇ ਲੂਤ ਦੇ ਆਜੜੀਆਂ ਵਿਚਕਾਰ ਝਗੜਾ ਹੋ ਗਿਆ। ਉਸ ਸਮੇਂ ਕਨਾਨੀ ਅਤੇ ਫ਼ਰਿੱਜ਼ੀ ਲੋਕ ਉਸ ਦੇਸ਼ ਵਿੱਚ ਵੱਸਦੇ ਸਨ।
וַיֹּ֨אמֶר אַבְרָ֜ם אֶל־לֹ֗וט אַל־נָ֨א תְהִ֤י מְרִיבָה֙ בֵּינִ֣י וּבֵינֶ֔יךָ וּבֵ֥ין רֹעַ֖י וּבֵ֣ין רֹעֶ֑יךָ כִּֽי־אֲנָשִׁ֥ים אַחִ֖ים אֲנָֽחְנוּ׃ | 8 |
੮ਅਬਰਾਮ ਨੇ ਲੂਤ ਨੂੰ ਆਖਿਆ, ਮੇਰੇ ਅਤੇ ਤੇਰੇ ਵਿੱਚ, ਅਤੇ ਮੇਰੇ ਅਤੇ ਤੇਰੇ ਆਜੜੀਆਂ ਵਿੱਚ ਝਗੜਾ ਨਹੀਂ ਹੋਣਾ ਚਾਹੀਦਾ, ਕਿਉਂ ਜੋ ਅਸੀਂ ਭਰਾ ਹਾਂ। ਭਲਾ, ਸਾਰਾ ਦੇਸ਼ ਤੇਰੇ ਅੱਗੇ ਨਹੀਂ ਹੈ?
הֲלֹ֤א כָל־הָאָ֙רֶץ֙ לְפָנֶ֔יךָ הִפָּ֥רֶד נָ֖א מֵעָלָ֑י אִם־הַשְּׂמֹ֣אל וְאֵימִ֔נָה וְאִם־הַיָּמִ֖ין וְאַשְׂמְאִֽילָה׃ | 9 |
੯ਇਸ ਲਈ ਮੈਥੋਂ ਵੱਖਰਾ ਹੋ ਜਾ। ਜੇ ਤੂੰ ਖੱਬੇ ਪਾਸੇ ਜਾਵੇਂ, ਤਾਂ ਮੈਂ ਸੱਜੇ ਪਾਸੇ ਜਾਂਵਾਂਗਾ ਅਤੇ ਜੇ ਤੂੰ ਸੱਜੇ ਪਾਸੇ ਜਾਵੇਂ, ਤਾਂ ਮੈਂ ਖੱਬੇ ਪਾਸੇ ਜਾਂਵਾਂਗਾ।
וַיִּשָּׂא־לֹ֣וט אֶת־עֵינָ֗יו וַיַּרְא֙ אֶת־כָּל־כִּכַּ֣ר הַיַּרְדֵּ֔ן כִּ֥י כֻלָּ֖הּ מַשְׁקֶ֑ה לִפְנֵ֣י ׀ שַׁחֵ֣ת יְהוָ֗ה אֶת־סְדֹם֙ וְאֶת־עֲמֹרָ֔ה כְּגַן־יְהוָה֙ כְּאֶ֣רֶץ מִצְרַ֔יִם בֹּאֲכָ֖ה צֹֽעַר׃ | 10 |
੧੦ਤਦ ਲੂਤ ਨੇ ਆਪਣੀਆਂ ਅੱਖਾਂ ਚੁੱਕ ਕੇ ਯਰਦਨ ਨਦੀ ਦੇ ਸਾਰੇ ਮੈਦਾਨ ਨੂੰ ਵੇਖਿਆ ਕਿ ਉਹ ਸਾਰਾ ਸਿੰਜਿਆ ਹੋਇਆ ਸੀ। ਇਸ ਤੋਂ ਪਹਿਲਾਂ ਕਿ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਨੂੰ ਨਾਸ ਕੀਤਾ, ਤਦ ਤੱਕ ਉਹ ਯਹੋਵਾਹ ਦੇ ਬਾਗ਼ ਵਰਗਾ ਸੀ ਸਗੋਂ ਸੋਆਰ ਨੂੰ ਜਾਂਦੇ ਹੋਏ ਮਿਸਰ ਦੇਸ਼ ਵਰਗਾ ਉਪਜਾਊ ਸੀ।
וַיִּבְחַר־לֹ֣ו לֹ֗וט אֵ֚ת כָּל־כִּכַּ֣ר הַיַּרְדֵּ֔ן וַיִּסַּ֥ע לֹ֖וט מִקֶּ֑דֶם וַיִּפָּ֣רְד֔וּ אִ֖ישׁ מֵעַ֥ל אָחִֽיו׃ | 11 |
੧੧ਇਸ ਲਈ ਲੂਤ ਨੇ ਆਪਣੇ ਲਈ ਯਰਦਨ ਦਾ ਸਾਰਾ ਮੈਦਾਨ ਚੁਣ ਲਿਆ ਅਤੇ ਪੂਰਬ ਵੱਲ ਚੱਲਿਆ ਗਿਆ ਅਤੇ ਉਹ ਇੱਕ ਦੂਜੇ ਤੋਂ ਅਲੱਗ ਹੋ ਗਏ।
אַבְרָ֖ם יָשַׁ֣ב בְּאֶֽרֶץ־כְּנָ֑עַן וְלֹ֗וט יָשַׁב֙ בְּעָרֵ֣י הַכִּכָּ֔ר וַיֶּאֱהַ֖ל עַד־סְדֹֽם׃ | 12 |
੧੨ਅਬਰਾਮ ਕਨਾਨ ਦੇਸ਼ ਵਿੱਚ ਵੱਸਿਆ ਪਰ ਲੂਤ ਉਸ ਮੈਦਾਨ ਦੇ ਨਗਰਾਂ ਵਿੱਚ ਵੱਸਿਆ ਅਤੇ ਸਦੂਮ ਦੇ ਕੋਲ ਆਪਣਾ ਤੰਬੂ ਲਾਇਆ।
וְאַנְשֵׁ֣י סְדֹ֔ם רָעִ֖ים וְחַטָּאִ֑ים לַיהוָ֖ה מְאֹֽד׃ | 13 |
੧੩ਸਦੂਮ ਦੇ ਲੋਕ ਯਹੋਵਾਹ ਦੇ ਅੱਗੇ ਵੱਡੇ ਦੁਸ਼ਟ ਅਤੇ ਮਹਾਂ ਪਾਪੀ ਸਨ।
וֽ͏ַיהוָ֞ה אָמַ֣ר אֶל־אַבְרָ֗ם אַחֲרֵי֙ הִפָּֽרֶד־לֹ֣וט מֽ͏ֵעִמֹּ֔ו שָׂ֣א נָ֤א עֵינֶ֙יךָ֙ וּרְאֵ֔ה מִן־הַמָּקֹ֖ום אֲשֶׁר־אַתָּ֣ה שָׁ֑ם צָפֹ֥נָה וָנֶ֖גְבָּה וָקֵ֥דְמָה וָיָֽמָּה׃ | 14 |
੧੪ਜਦ ਅਬਰਾਮ ਲੂਤ ਤੋਂ ਅਲੱਗ ਹੋ ਗਿਆ ਤਾਂ ਯਹੋਵਾਹ ਨੇ ਅਬਰਾਮ ਨੂੰ ਆਖਿਆ, ਆਪਣੀਆਂ ਅੱਖਾਂ ਚੁੱਕ ਕੇ ਇਸ ਸਥਾਨ ਤੋਂ ਜਿੱਥੇ ਤੂੰ ਹੁਣ ਹੈਂ, ਉੱਤਰ-ਦੱਖਣ ਅਤੇ ਪੂਰਬ-ਪੱਛਮ ਵੱਲ ਵੇਖ,
כִּ֧י אֶת־כָּל־הָאָ֛רֶץ אֲשֶׁר־אַתָּ֥ה רֹאֶ֖ה לְךָ֣ אֶתְּנֶ֑נָּה וּֽלְזַרְעֲךָ֖ עַד־עֹולָֽם׃ | 15 |
੧੫ਕਿਉਂਕਿ ਇਹ ਸਾਰੀ ਧਰਤੀ ਜੋ ਤੂੰ ਵੇਖਦਾ ਹੈਂ, ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਸਦਾ ਲਈ ਦੇ ਦਿਆਂਗਾ।
וְשַׂמְתִּ֥י אֶֽת־זַרְעֲךָ֖ כַּעֲפַ֣ר הָאָ֑רֶץ אֲשֶׁ֣ר ׀ אִם־יוּכַ֣ל אִ֗ישׁ לִמְנֹות֙ אֶת־עֲפַ֣ר הָאָ֔רֶץ גַּֽם־זַרְעֲךָ֖ יִמָּנֶֽה׃ | 16 |
੧੬ਮੈਂ ਤੇਰੀ ਅੰਸ ਧਰਤੀ ਦੀ ਧੂੜ ਵਰਗੀ ਅਜਿਹੀ ਵਧਾਵਾਂਗਾ ਕਿ ਜੇ ਕੋਈ ਮਨੁੱਖ ਧਰਤੀ ਦੀ ਧੂੜ ਨੂੰ ਗਿਣ ਸਕੇ, ਤਾਂ ਉਹ ਤੇਰੀ ਅੰਸ ਨੂੰ ਵੀ ਗਿਣ ਸਕੇਗਾ।
ק֚וּם הִתְהַלֵּ֣ךְ בָּאָ֔רֶץ לְאָרְכָּ֖הּ וּלְרָחְבָּ֑הּ כִּ֥י לְךָ֖ אֶתְּנֶֽנָּה׃ | 17 |
੧੭ਉੱਠ ਅਤੇ ਇਸ ਦੇਸ਼ ਦੀ ਲੰਬਾਈ ਚੌੜਾਈ ਵਿੱਚ ਤੁਰ ਫਿਰ ਕਿਉਂ ਜੋ ਮੈਂ ਇਹ ਤੈਨੂੰ ਦੇ ਦਿਆਂਗਾ।
וַיֶּאֱהַ֣ל אַבְרָ֗ם וַיָּבֹ֛א וַיֵּ֛שֶׁב בְּאֵלֹנֵ֥י מַמְרֵ֖א אֲשֶׁ֣ר בְּחֶבְרֹ֑ון וַיִּֽבֶן־שָׁ֥ם מִזְבֵּ֖חַ לֽ͏ַיהוָֽה׃ פ | 18 |
੧੮ਇਸ ਤੋਂ ਬਾਅਦ ਅਬਰਾਮ ਨੇ ਆਪਣਾ ਤੰਬੂ ਪੁੱਟਿਆ ਅਤੇ ਮਮਰੇ ਦੇ ਬਲੂਤਾਂ ਕੋਲ, ਜਿਹੜੇ ਹਬਰੋਨ ਵਿੱਚ ਹਨ, ਜਾ ਵੱਸਿਆ ਅਤੇ ਉੱਥੇ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ।