< בְּרֵאשִׁית 20 >
וַיִּסַּ֨ע מִשָּׁ֤ם אַבְרָהָם֙ אַ֣רְצָה הַנֶּ֔גֶב וַיֵּ֥שֶׁב בֵּין־קָדֵ֖שׁ וּבֵ֣ין שׁ֑וּר וַיָּ֖גָר בִּגְרָֽר׃ | 1 |
੧ਤਦ ਅਬਰਾਹਾਮ ਨੇ ਉੱਥੋਂ ਦੱਖਣ ਦੇਸ਼ ਵੱਲ ਕੂਚ ਕੀਤਾ ਅਤੇ ਕਾਦੇਸ਼ ਅਤੇ ਸ਼ੂਰ ਦੇ ਵਿਚਕਾਰ ਠਹਿਰਿਆ ਅਤੇ ਗਰਾਰ ਵਿੱਚ ਜਾ ਵੱਸਿਆ।
וַיֹּ֧אמֶר אַבְרָהָ֛ם אֶל־שָׂרָ֥ה אִשְׁתֹּ֖ו אֲחֹ֣תִי הִ֑וא וַיִּשְׁלַ֗ח אֲבִימֶ֙לֶךְ֙ מֶ֣לֶךְ גְּרָ֔ר וַיִּקַּ֖ח אֶת־שָׂרָֽה׃ | 2 |
੨ਅਬਰਾਹਾਮ ਨੇ ਆਪਣੀ ਪਤਨੀ ਸਾਰਾਹ ਦੇ ਵਿਖੇ ਆਖਿਆ, ਇਹ ਮੇਰੀ ਭੈਣ ਹੈ, ਇਸ ਲਈ ਗਰਾਰ ਦੇ ਰਾਜਾ ਅਬੀਮਲਕ ਨੇ ਆਦਮੀ ਭੇਜ ਕੇ ਸਾਰਾਹ ਨੂੰ ਬੁਲਾ ਲਿਆ।
וַיָּבֹ֧א אֱלֹהִ֛ים אֶל־אֲבִימֶ֖לֶךְ בַּחֲלֹ֣ום הַלָּ֑יְלָה וַיֹּ֣אמֶר לֹ֗ו הִנְּךָ֥ מֵת֙ עַל־הָאִשָּׁ֣ה אֲשֶׁר־לָקַ֔חְתָּ וְהִ֖וא בְּעֻ֥לַת בָּֽעַל׃ | 3 |
੩ਪਰਮੇਸ਼ੁਰ ਨੇ ਅਬੀਮਲਕ ਕੋਲ ਰਾਤ ਦੇ ਸੁਫ਼ਨੇ ਵਿੱਚ ਆ ਕੇ ਉਸ ਨੂੰ ਆਖਿਆ, ਵੇਖ, ਤੂੰ ਇਸ ਇਸਤਰੀ ਦੇ ਕਾਰਨ ਜਿਸ ਨੂੰ ਤੂੰ ਲਿਆ ਹੈ, ਮਰਨ ਵਾਲਾ ਹੈਂ, ਕਿਉਂ ਜੋ ਉਹ ਵਿਆਹੀ ਹੋਈ ਹੈ।
וַאֲבִימֶ֕לֶךְ לֹ֥א קָרַ֖ב אֵלֶ֑יהָ וַיֹּאמַ֕ר אֲדֹנָ֕י הֲגֹ֥וי גַּם־צַדִּ֖יק תַּהֲרֹֽג׃ | 4 |
੪ਪਰ ਅਜੇ ਅਬੀਮਲਕ ਸਾਰਾਹ ਦੇ ਕੋਲ ਨਹੀਂ ਗਿਆ ਸੀ, ਇਸ ਲਈ ਉਸ ਨੇ ਆਖਿਆ, ਹੇ ਪ੍ਰਭੂ, ਕੀ ਤੂੰ ਇੱਕ ਧਰਮੀ ਕੌਮ ਨੂੰ ਵੀ ਮਾਰ ਸੁੱਟੇਂਗਾ?
הֲלֹ֨א ה֤וּא אָֽמַר־לִי֙ אֲחֹ֣תִי הִ֔וא וְהִֽיא־גַם־הִ֥וא אֽ͏ָמְרָ֖ה אָחִ֣י ה֑וּא בְּתָם־לְבָבִ֛י וּבְנִקְיֹ֥ן כַּפַּ֖י עָשִׂ֥יתִי זֹֽאת׃ | 5 |
੫ਕੀ ਉਸ ਨੇ ਆਪ ਹੀ ਮੈਨੂੰ ਨਹੀਂ ਆਖਿਆ, ਇਹ ਮੇਰੀ ਭੈਣ ਹੈ? ਅਤੇ ਕੀ ਉਸ ਇਸਤਰੀ ਨੇ ਵੀ ਆਪ ਹੀ ਨਹੀਂ ਆਖਿਆ, ਉਹ ਮੇਰਾ ਭਰਾ ਹੈ? ਮੈਂ ਤਾਂ ਆਪਣੇ ਦਿਲ ਦੀ ਖਰਿਆਈ ਅਤੇ ਆਪਣੇ ਹੱਥਾਂ ਦੀ ਸਚਿਆਈ ਨਾਲ ਇਹ ਕੰਮ ਕੀਤਾ ਹੈ।
וַיֹּאמֶר֩ אֵלָ֨יו הֽ͏ָאֱלֹהִ֜ים בַּחֲלֹ֗ם גַּ֣ם אָנֹכִ֤י יָדַ֙עְתִּי֙ כִּ֤י בְתָם־לְבָבְךָ֙ עָשִׂ֣יתָ זֹּ֔את וָאֶחְשֹׂ֧ךְ גַּם־אָנֹכִ֛י אֹֽותְךָ֖ מֵחֲטֹו־לִ֑י עַל־כֵּ֥ן לֹא־נְתַתִּ֖יךָ לִנְגֹּ֥עַ אֵלֶֽיהָ׃ | 6 |
੬ਪਰਮੇਸ਼ੁਰ ਨੇ ਸੁਫ਼ਨੇ ਵਿੱਚ ਉਹ ਨੂੰ ਆਖਿਆ, ਹਾਂ, ਮੈਂ ਜਾਣਦਾ ਹਾਂ ਕਿ ਤੂੰ ਆਪਣੇ ਦਿਲ ਦੀ ਖਰਿਆਈ ਨਾਲ ਇਹ ਕੰਮ ਕੀਤਾ ਹੈ ਇਸ ਕਾਰਨ ਮੈਂ ਵੀ ਤੈਨੂੰ ਆਪਣੇ ਵਿਰੁੱਧ ਪਾਪ ਕਰਨ ਤੋਂ ਰੋਕਿਆ ਹੈ ਅਤੇ ਮੈਂ ਤੈਨੂੰ ਉਸ ਨੂੰ ਹੱਥ ਲਾਉਣ ਨਹੀਂ ਦਿੱਤਾ।
וְעַתָּ֗ה הָשֵׁ֤ב אֵֽשֶׁת־הָאִישׁ֙ כִּֽי־נָבִ֣יא ה֔וּא וְיִתְפַּלֵּ֥ל בּֽ͏ַעַדְךָ֖ וֶֽחְיֵ֑ה וְאִם־אֵֽינְךָ֣ מֵשִׁ֗יב דַּ֚ע כִּי־מֹ֣ות תָּמ֔וּת אַתָּ֖ה וְכָל־אֲשֶׁר־לָֽךְ׃ | 7 |
੭ਹੁਣ ਤੂੰ ਉਸ ਮਨੁੱਖ ਨੂੰ ਉਹ ਦੀ ਪਤਨੀ ਮੋੜ ਦੇ ਕਿਉਂ ਜੋ ਉਹ ਨਬੀ ਹੈ, ਉਹ ਤੇਰੇ ਲਈ ਬੇਨਤੀ ਕਰੇਗਾ ਅਤੇ ਤੂੰ ਜੀਉਂਦਾ ਰਹੇਂਗਾ ਪਰ ਜੇ ਤੂੰ ਉਸ ਨੂੰ ਨਾ ਮੋੜੇਂ ਤਾਂ ਜਾਣ ਲੈ ਕਿ ਤੂੰ ਅਤੇ ਤੇਰੇ ਸਾਰੇ ਲੋਕ ਜ਼ਰੂਰ ਮਰਨਗੇ।
וַיַּשְׁכֵּ֨ם אֲבִימֶ֜לֶךְ בַּבֹּ֗קֶר וַיִּקְרָא֙ לְכָל־עֲבָדָ֔יו וַיְדַבֵּ֛ר אֶת־כָּל־הַדְּבָרִ֥ים הָאֵ֖לֶּה בְּאָזְנֵיהֶ֑ם וַיִּֽירְא֥וּ הָאֲנָשִׁ֖ים מְאֹֽד׃ | 8 |
੮ਅਬੀਮਲਕ ਸਵੇਰੇ ਹੀ ਉੱਠਿਆ ਅਤੇ ਆਪਣੇ ਸਾਰੇ ਕਰਮਚਾਰੀਆਂ ਨੂੰ ਬੁਲਾ ਕੇ ਉਨ੍ਹਾਂ ਨੂੰ ਇਹ ਸਾਰੀਆਂ ਗੱਲਾਂ ਦੱਸੀਆਂ ਤਦ ਉਹ ਸਾਰੇ ਲੋਕ ਬਹੁਤ ਹੀ ਡਰ ਗਏ।
וַיִּקְרָ֨א אֲבִימֶ֜לֶךְ לְאַבְרָהָ֗ם וַיֹּ֨אמֶר לֹ֜ו מֶֽה־עָשִׂ֤יתָ לָּ֙נוּ֙ וּמֶֽה־חָטָ֣אתִי לָ֔ךְ כִּֽי־הֵבֵ֧אתָ עָלַ֛י וְעַל־מַמְלַכְתִּ֖י חֲטָאָ֣ה גְדֹלָ֑ה מַעֲשִׂים֙ אֲשֶׁ֣ר לֹא־יֵֽעָשׂ֔וּ עָשִׂ֖יתָ עִמָּדִֽי׃ | 9 |
੯ਤਦ ਅਬੀਮਲਕ ਨੇ ਅਬਰਾਹਾਮ ਨੂੰ ਬੁਲਵਾ ਕੇ ਆਖਿਆ, ਤੂੰ ਸਾਡੇ ਨਾਲ ਇਹ ਕੀ ਕੀਤਾ ਹੈ? ਮੈਂ ਤੇਰਾ ਕੀ ਵਿਗਾੜਿਆ ਸੀ ਕਿ ਤੂੰ ਮੇਰੇ ਅਤੇ ਮੇਰੇ ਰਾਜ ਉੱਤੇ ਇਹ ਵੱਡਾ ਪਾਪ ਲੈ ਆਂਦਾ ਹੈਂ? ਤੂੰ ਮੇਰੇ ਨਾਲ ਉਹ ਕੰਮ ਕੀਤਾ ਹੈ, ਜੋ ਤੈਨੂੰ ਨਹੀਂ ਕਰਨਾ ਚਾਹੀਦਾ ਸੀ।
וַיֹּ֥אמֶר אֲבִימֶ֖לֶךְ אֶל־אַבְרָהָ֑ם מָ֣ה רָאִ֔יתָ כִּ֥י עָשִׂ֖יתָ אֶת־הַדָּבָ֥ר הַזֶּֽה׃ | 10 |
੧੦ਫਿਰ ਅਬੀਮਲਕ ਨੇ ਅਬਰਾਹਾਮ ਨੂੰ ਪੁੱਛਿਆ, ਤੂੰ ਕੀ ਸੋਚ ਕੇ ਇਹ ਕੰਮ ਕੀਤਾ?
וַיֹּ֙אמֶר֙ אַבְרָהָ֔ם כִּ֣י אָמַ֗רְתִּי רַ֚ק אֵין־יִרְאַ֣ת אֱלֹהִ֔ים בַּמָּקֹ֖ום הַזֶּ֑ה וַהֲרָג֖וּנִי עַל־דְּבַ֥ר אִשְׁתִּֽי׃ | 11 |
੧੧ਅਬਰਾਹਾਮ ਨੇ ਆਖਿਆ, ਮੈਂ ਸੋਚਿਆ ਕਿ ਜ਼ਰੂਰ ਹੀ ਇਸ ਸਥਾਨ ਵਿੱਚ ਪਰਮੇਸ਼ੁਰ ਦਾ ਕੋਈ ਡਰ ਨਹੀਂ ਹੋਵੇਗਾ, ਇਸ ਲਈ ਇਹ ਲੋਕ ਮੇਰੀ ਪਤਨੀ ਦੇ ਕਾਰਨ ਮੈਨੂੰ ਮਾਰ ਸੁੱਟਣਗੇ।
וְגַם־אָמְנָ֗ה אֲחֹתִ֤י בַת־אָבִי֙ הִ֔וא אַ֖ךְ לֹ֣א בַת־אִמִּ֑י וַתְּהִי־לִ֖י לְאִשָּֽׁה׃ | 12 |
੧੨ਪਰ ਉਹ ਸੱਚ-ਮੁੱਚ ਮੇਰੀ ਭੈਣ ਹੈ, ਕਿਉਂ ਜੋ ਉਹ ਮੇਰੇ ਪਿਤਾ ਦੀ ਧੀ ਹੈ ਪਰ ਮੇਰੀ ਮਾਤਾ ਦੀ ਧੀ ਨਹੀਂ ਹੈ, ਫੇਰ ਉਹ ਮੇਰੀ ਪਤਨੀ ਹੋ ਗਈ।
וַיְהִ֞י כַּאֲשֶׁ֧ר הִתְע֣וּ אֹתִ֗י אֱלֹהִים֮ מִבֵּ֣ית אָבִי֒ וָאֹמַ֣ר לָ֔הּ זֶ֣ה חַסְדֵּ֔ךְ אֲשֶׁ֥ר תַּעֲשִׂ֖י עִמָּדִ֑י אֶ֤ל כָּל־הַמָּקֹום֙ אֲשֶׁ֣ר נָבֹ֣וא שָׁ֔מָּה אִמְרִי־לִ֖י אָחִ֥י הֽוּא׃ | 13 |
੧੩ਜਦ ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦਾ ਘਰ ਛੱਡਣ ਦਾ ਹੁਕਮ ਦਿੱਤਾ, ਤਦ ਮੈਂ ਉਸ ਨੂੰ ਕਿਹਾ, ਤੈਨੂੰ ਮੇਰੇ ਉੱਤੇ ਇਹ ਦਯਾ ਕਰਨੀ ਹੋਵੇਗੀ ਕਿ ਜਿੱਥੇ ਕਿਤੇ ਅਸੀਂ ਜਾਈਏ, ਉੱਥੇ ਤੂੰ ਮੇਰੇ ਵਿਖੇ ਆਖੀਂ ਕਿ ਇਹ ਮੇਰਾ ਭਰਾ ਹੈ।
וַיִּקַּ֨ח אֲבִימֶ֜לֶךְ צֹ֣אן וּבָקָ֗ר וַעֲבָדִים֙ וּשְׁפָחֹ֔ת וַיִּתֵּ֖ן לְאַבְרָהָ֑ם וַיָּ֣שֶׁב לֹ֔ו אֵ֖ת שָׂרָ֥ה אִשְׁתֹּֽו׃ | 14 |
੧੪ਤਦ ਅਬੀਮਲਕ ਨੇ ਇੱਜੜ, ਪਸ਼ੂ ਅਤੇ ਦਾਸ-ਦਾਸੀਆਂ ਲੈ ਕੇ ਅਬਰਾਹਾਮ ਨੂੰ ਦਿੱਤੇ ਅਤੇ ਉਸ ਦੀ ਪਤਨੀ ਸਾਰਾਹ ਨੂੰ ਵੀ ਮੋੜ ਦਿੱਤਾ।
וַיֹּ֣אמֶר אֲבִימֶ֔לֶךְ הִנֵּ֥ה אַרְצִ֖י לְפָנֶ֑יךָ בַּטֹּ֥וב בְּעֵינֶ֖יךָ שֵֽׁב׃ | 15 |
੧੫ਅਬੀਮਲਕ ਨੇ ਆਖਿਆ, ਵੇਖ, ਮੇਰਾ ਦੇਸ਼ ਤੇਰੇ ਸਾਹਮਣੇ ਹੈ। ਜਿੱਥੇ ਤੈਨੂੰ ਚੰਗਾ ਲੱਗੇ, ਤੂੰ ਉੱਥੇ ਵੱਸ।
וּלְשָׂרָ֣ה אָמַ֗ר הִנֵּ֨ה נָתַ֜תִּי אֶ֤לֶף כֶּ֙סֶף֙ לְאָחִ֔יךְ הִנֵּ֤ה הוּא־לָךְ֙ כְּס֣וּת עֵינַ֔יִם לְכֹ֖ל אֲשֶׁ֣ר אִתָּ֑ךְ וְאֵ֥ת כֹּ֖ל וְנֹכָֽחַת׃ | 16 |
੧੬ਸਾਰਾਹ ਨੂੰ ਉਸ ਨੇ ਆਖਿਆ, ਵੇਖ, ਮੈਂ ਤੇਰੇ ਭਰਾ ਨੂੰ ਇੱਕ ਹਜ਼ਾਰ ਚਾਂਦੀ ਦੇ ਸਿੱਕੇ ਦਿੱਤੇ ਹਨ। ਵੇਖ, ਉਹ ਤੇਰੇ ਲਈ ਅਤੇ ਸਾਰਿਆਂ ਲਈ ਜੋ ਤੇਰੇ ਸੰਗ ਹਨ, ਅੱਖਾਂ ਦਾ ਪਰਦਾ ਹੋਣਗੇ ਅਤੇ ਸਾਰਿਆਂ ਦੇ ਸਾਹਮਣੇ ਤੂੰ ਸਹੀ ਸਾਬਤ ਹੋਵੇਂਗੀ।
וַיִּתְפַּלֵּ֥ל אַבְרָהָ֖ם אֶל־הָאֱלֹהִ֑ים וַיִּרְפָּ֨א אֱלֹהִ֜ים אֶת־אֲבִימֶ֧לֶךְ וְאֶת־אִשְׁתֹּ֛ו וְאַמְהֹתָ֖יו וַיֵּלֵֽדוּ׃ | 17 |
੧੭ਤਦ ਅਬਰਾਹਾਮ ਨੇ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕੀਤੀ, ਅਤੇ ਪਰਮੇਸ਼ੁਰ ਨੇ ਅਬੀਮਲਕ ਅਤੇ ਉਸ ਦੀ ਪਤਨੀ ਅਤੇ ਉਸ ਦੀਆਂ ਦਾਸੀਆਂ ਨੂੰ ਚੰਗਾ ਕਰ ਦਿੱਤਾ ਅਤੇ ਓਹ ਫੇਰ ਜਣਨ ਲੱਗ ਪਈਆਂ।
כִּֽי־עָצֹ֤ר עָצַר֙ יְהוָ֔ה בְּעַ֥ד כָּל־רֶ֖חֶם לְבֵ֣ית אֲבִימֶ֑לֶךְ עַל־דְּבַ֥ר שָׂרָ֖ה אֵ֥שֶׁת אַבְרָהָֽם׃ ס | 18 |
੧੮ਕਿਉਂਕਿ ਯਹੋਵਾਹ ਨੇ ਅਬਰਾਹਾਮ ਦੀ ਪਤਨੀ ਸਾਰਾਹ ਦੇ ਕਾਰਨ ਅਬੀਮਲਕ ਦੇ ਘਰਾਣੇ ਦੀ ਹਰੇਕ ਇਸਤਰੀ ਦੀ ਕੁੱਖ ਨੂੰ ਸਖ਼ਤੀ ਨਾਲ ਬੰਦ ਕਰ ਦਿੱਤਾ ਸੀ।