< יְשַׁעְיָהוּ 32 >

הֵ֥ן לְצֶ֖דֶק יִמְלָךְ־מֶ֑לֶךְ וּלְשָׂרִ֖ים לְמִשְׁפָּ֥ט יָשֹֽׂרוּ׃ 1
ਵੇਖੋ, ਇੱਕ ਰਾਜਾ ਧਰਮ ਨਾਲ ਰਾਜ ਕਰੇਗਾ, ਅਤੇ ਹਾਕਮ ਨਿਆਂ ਨਾਲ ਹਕੂਮਤ ਕਰਨਗੇ।
וְהָיָה־אִ֥ישׁ כְּמַֽחֲבֵא־ר֖וּחַ וְסֵ֣תֶר זָ֑רֶם כְּפַלְגֵי־מַ֣יִם בְּצָיֹ֔ון כְּצֵ֥ל סֶֽלַע־כָּבֵ֖ד בְּאֶ֥רֶץ עֲיֵפָֽה׃ 2
ਹਰੇਕ ਹਨੇਰੀ ਤੋਂ ਲੁੱਕਣ ਦੇ ਥਾਂ ਜਿਹਾ ਹੋਵੇਗਾ, ਵਾਛੜ ਤੋਂ ਓਟ, ਸੁੱਕੇ ਵਿੱਚ ਪਾਣੀ ਦੀਆਂ ਨਾਲੀਆਂ ਜਿਹਾ, ਬੰਜਰ ਧਰਤੀ ਵਿੱਚ ਵੱਡੀ ਚੱਟਾਨ ਦੇ ਸਾਯੇ ਜਿਹਾ।
וְלֹ֥א תִשְׁעֶ֖ינָה עֵינֵ֣י רֹאִ֑ים וְאָזְנֵ֥י שֹׁמְעִ֖ים תִּקְשַֽׁבְנָה׃ 3
ਵੇਖਣ ਵਾਲਿਆਂ ਦੀਆਂ ਅੱਖਾਂ ਬੰਦ ਨਾ ਹੋਣਗੀਆਂ, ਅਤੇ ਸੁਣਨ ਵਾਲਿਆਂ ਦੇ ਕੰਨ ਸੁਣਨਗੇ।
וּלְבַ֥ב נִמְהָרִ֖ים יָבִ֣ין לָדָ֑עַת וּלְשֹׁ֣ון עִלְּגִ֔ים תְּמַהֵ֖ר לְדַבֵּ֥ר צָחֹֽות׃ 4
ਕਾਹਲਿਆਂ ਦਾ ਮਨ ਗਿਆਨ ਸਮਝੇਗਾ, ਅਤੇ ਥਥਲਿਆਂ ਦੀ ਜ਼ਬਾਨ ਸਪੱਸ਼ਟ ਬੋਲਣ ਲਈ ਤਿਆਰ ਰਹੇਗੀ।
לֹֽא־יִקָּרֵ֥א עֹ֛וד לְנָבָ֖ל נָדִ֑יב וּלְכִילַ֕י לֹ֥א יֵֽאָמֵ֖ר שֹֽׁועַ׃ 5
ਮੂਰਖ ਅੱਗੇ ਨੂੰ ਪਤਵੰਤ ਨਾ ਕਹਾਵੇਗਾ, ਨਾ ਦੁਸ਼ਟ ਨੇਕ ਅਖਵਾਏਗਾ।
כִּ֤י נָבָל֙ נְבָלָ֣ה יְדַבֵּ֔ר וְלִבֹּ֖ו יַעֲשֶׂה־אָ֑וֶן לַעֲשֹׂ֣ות חֹ֗נֶף וּלְדַבֵּ֤ר אֶל־יְהוָה֙ תֹּועָ֔ה לְהָרִיק֙ נֶ֣פֶשׁ רָעֵ֔ב וּמַשְׁקֶ֥ה צָמֵ֖א יַחְסִֽיר׃ 6
ਮੂਰਖ ਤਾਂ ਮੂਰਖਤਾਈ ਦੀਆਂ ਗੱਲਾਂ ਕਰੇਗਾ, ਅਤੇ ਉਹ ਦਾ ਮਨ ਬਦੀ ਸੋਚੇਗਾ, ਭਈ ਉਹ ਕੁਫ਼ਰ ਬਕੇ ਅਤੇ ਯਹੋਵਾਹ ਦੇ ਵਿਖੇ ਗਲਤ ਬਚਨ ਬੋਲੇ, ਅਤੇ ਭੁੱਖੇ ਦੀ ਜਾਨ ਨੂੰ ਖਾਲੀ ਰੱਖੇ, ਅਤੇ ਤਿਹਾਏ ਦਾ ਪਾਣੀ ਰੋਕ ਲਵੇ।
וְכֵלַ֖י כֵּלָ֣יו רָעִ֑ים ה֚וּא זִמֹּ֣ות יָעָ֔ץ לְחַבֵּ֤ל עֲנָוִים (עֲנִיִּים֙) בְּאִמְרֵי־שֶׁ֔קֶר וּבְדַבֵּ֥ר אֶבְיֹ֖ון מִשְׁפָּֽט׃ 7
ਬਦਮਾਸ਼ਾਂ ਦੀਆਂ ਚਾਲਾਂ ਬੁਰੀਆਂ ਹਨ, ਉਹ ਯੋਜਨਾ ਬਣਾਉਂਦੇ ਹਨ ਤਾਂ ਜੋ ਕੰਗਾਲਾਂ ਨੂੰ ਝੂਠੀਆਂ ਗੱਲਾਂ ਨਾਲ ਬਰਬਾਦ ਕਰਨ, ਭਾਵੇਂ ਕੰਗਾਲ ਇਨਸਾਫ਼ ਦੀਆਂ ਗੱਲਾਂ ਵੀ ਕਰੇ।
וְנָדִ֖יב נְדִיבֹ֣ות יָעָ֑ץ וְה֖וּא עַל־נְדִיבֹ֥ות יָקֽוּם׃ פ 8
ਪਰ ਪਤਵੰਤ ਭਲੀ ਯੋਜਨਾ ਬਣਾਉਂਦਾ ਹੈ, ਭਲੇ ਕੰਮਾਂ ਨਾਲ ਹੀ ਉਹ ਕਾਇਮ ਹੈ।
נָשִׁים֙ שַֽׁאֲנַנֹּ֔ות קֹ֖מְנָה שְׁמַ֣עְנָה קֹולִ֑י בָּנֹות֙ בֹּֽטחֹ֔ות הַאְזֵ֖נָּה אִמְרָתִֽי׃ 9
ਹੇ ਲਾਪਰਵਾਹ ਔਰਤੋਂ ਉੱਠੋ, ਮੇਰੀ ਅਵਾਜ਼ ਸੁਣੋ! ਹੇ ਬੇਫ਼ਿਕਰ ਧੀਓ, ਮੇਰੇ ਬਚਨ ਉੱਤੇ ਕੰਨ ਲਾਓ!
יָמִים֙ עַל־שָׁנָ֔ה תִּרְגַּ֖זְנָה בֹּֽטְחֹ֑ות כִּ֚י כָּלָ֣ה בָצִ֔יר אֹ֖סֶף בְּלִ֥י יָבֹֽוא׃ 10
੧੦ਸਾਲ ਤੋਂ ਕੁਝ ਦਿਨ ਉੱਤੇ ਹੋਇਆਂ ਹੀ ਤੁਸੀਂ ਘਬਰਾ ਜਾਓਗੀਆਂ, ਹੇ ਨਿਸਚਿੰਤ ਔਰਤੋਂ! ਕਿਉਂ ਜੋ ਅੰਗੂਰ ਦਾ ਚੁਗਣਾ ਘੱਟ ਜਾਵੇਗਾ, ਅਤੇ ਕੋਈ ਫਲ ਹੱਥ ਨਾ ਆਵੇਗਾ।
חִרְדוּ֙ שַֽׁאֲנַנֹּ֔ות רְגָ֖זָה בֹּֽטְחֹ֑ות פְּשֹׁ֣טָֽה וְעֹ֔רָה וַחֲגֹ֖ורָה עַל־חֲלָצָֽיִם׃ 11
੧੧ਹੇ ਲਾਪਰਵਾਹੋ, ਕੰਬੋ! ਹੇ ਨਿਸਚਿੰਤਣੀਓ, ਘਬਰਾ ਜਾਓ! ਆਪਣੇ ਸੋਹਣੇ ਕੱਪੜੇ ਲਾਹ ਸੁੱਟੋ, ਆਪਣੇ ਲੱਕਾਂ ਉੱਤੇ ਤੱਪੜ ਬੰਨ੍ਹ ਲਓ!
עַל־שָׁדַ֖יִם סֹֽפְדִ֑ים עַל־שְׂדֵי־חֶ֕מֶד עַל־גֶּ֖פֶן פֹּרִיָּֽה׃ 12
੧੨ਉਹ ਫਲਦਾਰ ਵੇਲ ਅਤੇ ਮਨਭਾਉਂਦੇ ਖੇਤਾਂ ਦੇ ਕਾਰਨ ਛਾਤੀਆਂ ਪਿੱਟਣਗੀਆਂ।
עַ֚ל אַדְמַ֣ת עַמִּ֔י קֹ֥וץ שָׁמִ֖יר תַּֽעֲלֶ֑ה כִּ֚י עַל־כָּל־בָּתֵּ֣י מָשֹׂ֔ושׂ קִרְיָ֖ה עַלִּיזָֽה׃ 13
੧੩ਮੇਰੀ ਪਰਜਾ ਦੇ ਖੇਤਾਂ ਵਿੱਚ ਕੰਡੇ ਅਤੇ ਕੰਡਿਆਲੇ ਉੱਗਣਗੇ, ਸਗੋਂ ਅਨੰਦਮਈ ਨਗਰ ਦੇ ਸਾਰੇ ਖੁਸ਼ ਹਾਲ ਘਰਾਂ ਉੱਤੇ ਵੀ।
כִּֽי־אַרְמֹ֣ון נֻטָּ֔שׁ הֲמֹ֥ון עִ֖יר עֻזָּ֑ב עֹ֣פֶל וָבַ֜חַן הָיָ֨ה בְעַ֤ד מְעָרֹות֙ עַד־עֹולָ֔ם מְשֹׂ֥ושׂ פְּרָאִ֖ים מִרְעֵ֥ה עֲדָרִֽים׃ 14
੧੪ਮਹਿਲ ਤਾਂ ਛੱਡਿਆ ਜਾਵੇਗਾ, ਸੰਘਣੀ ਅਬਾਦੀ ਵਾਲਾ ਸ਼ਹਿਰ ਬੇ-ਚਰਾਗ ਹੋ ਜਾਵੇਗਾ, ਟਿੱਬਾ ਅਤੇ ਰਾਖੀ ਦਾ ਬੁਰਜ ਸਦਾ ਲਈ ਘੁਰਨੇ, ਜੰਗਲੀ ਗਧਿਆਂ ਦੀ ਖੁਸ਼ੀ ਅਤੇ ਇੱਜੜਾਂ ਦੀ ਚਾਰਗਾਹ ਹੋ ਜਾਣਗੇ।
עַד־יֵ֨עָרֶ֥ה עָלֵ֛ינוּ ר֖וּחַ מִמָּרֹ֑ום וְהָיָ֤ה מִדְבָּר֙ לַכַּרְמֶ֔ל וְכַרְמֶל (וְהַכַּרְמֶ֖ל) לַיַּ֥עַר יֵחָשֵֽׁב׃ 15
੧੫ਜਦੋਂ ਤੱਕ ਸਾਡੇ ਉੱਤੇ ਉੱਪਰੋਂ ਪਰਮੇਸ਼ੁਰ ਦਾ ਆਤਮਾ ਵਹਾਇਆ ਨਾ ਜਾਵੇ, ਅਤੇ ਉਜਾੜ ਫਲਦਾਰ ਖੇਤ ਨਾ ਹੋ ਜਾਵੇ, ਅਤੇ ਫਲਦਾਰ ਖੇਤ ਇੱਕ ਬਣ ਨਾ ਗਿਣਿਆ ਜਾਵੇ।
וְשָׁכַ֥ן בַּמִּדְבָּ֖ר מִשְׁפָּ֑ט וּצְדָקָ֖ה בַּכַּרְמֶ֥ל תֵּשֵֽׁב׃ 16
੧੬ਤਦ ਇਨਸਾਫ਼ ਉਜਾੜ ਵਿੱਚ ਵੱਸੇਗਾ, ਅਤੇ ਧਰਮ ਫਲਦਾਰ ਖੇਤ ਵਿੱਚ ਰਹੇਗਾ।
וְהָיָ֛ה מַעֲשֵׂ֥ה הַצְּדָקָ֖ה שָׁלֹ֑ום וַֽעֲבֹדַת֙ הַצְּדָקָ֔ה הַשְׁקֵ֥ט וָבֶ֖טַח עַד־עֹולָֽם׃ 17
੧੭ਧਰਮ ਦਾ ਕੰਮ ਸ਼ਾਂਤੀ ਹੋਵੇਗਾ, ਧਰਮ ਦਾ ਫਲ ਸਦੀਪਕ ਚੈਨ ਅਤੇ ਆਸ ਹੋਵੇਗਾ।
וְיָשַׁ֥ב עַמִּ֖י בִּנְוֵ֣ה שָׁלֹ֑ום וּֽבְמִשְׁכְּנֹות֙ מִבְטַחִ֔ים וּבִמְנוּחֹ֖ת שַׁאֲנַנֹּֽות׃ 18
੧੮ਮੇਰੀ ਪਰਜਾ ਸ਼ਾਂਤੀ ਦੇ ਭਵਨਾਂ ਵਿੱਚ, ਅਮਨ ਦੇ ਵਾਸਾਂ ਵਿੱਚ, ਅਰਾਮ ਅਤੇ ਚੈਨ ਦੇ ਸਥਾਨਾਂ ਵਿੱਚ ਵੱਸੇਗੀ।
וּבָרַ֖ד בְּרֶ֣דֶת הַיָּ֑עַר וּבַשִּׁפְלָ֖ה תִּשְׁפַּ֥ל הָעִֽיר׃ 19
੧੯ਜੰਗਲ ਦੇ ਡਿੱਗਣ ਦੇ ਸਮੇਂ ਗੜੇ ਪੈਣਗੇ, ਅਤੇ ਸ਼ਹਿਰ ਪੂਰੀ ਤਰ੍ਹਾਂ ਹੀ ਢਹਿ ਜਾਵੇਗਾ।
אַשְׁרֵיכֶ֕ם זֹרְעֵ֖י עַל־כָּל־מָ֑יִם מְשַׁלְּחֵ֥י רֶֽגֶל־הַשֹּׁ֖ור וְהַחֲמֹֽור׃ ס 20
੨੦ਧੰਨ ਹੋ ਤੁਸੀਂ ਸਾਰੇ ਜਿਹੜੇ ਪਾਣੀਆਂ ਦੇ ਲਾਗੇ ਬੀਜਦੇ ਹੋ, ਅਤੇ ਬਲ਼ਦ ਅਤੇ ਗਧੇ ਖੁਲ੍ਹੇ ਛੱਡ ਦਿੰਦੇ ਹੋ!।

< יְשַׁעְיָהוּ 32 >