< יְשַׁעְיָהוּ 57 >
הַצַּדִּ֣יק אָבָ֔ד וְאֵ֥ין אִ֖ישׁ שָׂ֣ם עַל־לֵ֑ב וְאַנְשֵׁי־חֶ֤סֶד נֶֽאֱסָפִים֙ בְּאֵ֣ין מֵבִ֔ין כִּֽי־מִפְּנֵ֥י הָרָעָ֖ה נֶאֱסַ֥ף הַצַּדִּֽיק׃ | 1 |
੧ਧਰਮੀ ਨਾਸ ਹੁੰਦਾ ਪਰ ਕੋਈ ਇਹ ਗੱਲ ਦਿਲ ਤੇ ਨਹੀਂ ਲਾਉਂਦਾ, ਭਗਤ ਲੋਕ ਲੈ ਲਏ ਜਾਂਦੇ ਹਨ ਪਰ ਕੋਈ ਸੋਚਦਾ ਨਹੀਂ ਕਿ ਧਰਮੀ ਇਸ ਲਈ ਲੈ ਲਿਆ ਜਾਂਦਾ ਹੈ ਕਿ ਆਉਣ ਵਾਲੀ ਬਿਪਤਾ ਤੋਂ ਬਚ ਸਕੇ।
יָבֹ֣וא שָׁלֹ֔ום יָנ֖וּחוּ עַל־מִשְׁכְּבֹותָ֑ם הֹלֵ֖ךְ נְכֹחֹֽו׃ | 2 |
੨ਉਹ ਸ਼ਾਂਤੀ ਨਾਲ ਜਾਂਦੇ, ਉਹ ਆਪਣੇ ਬਿਸਤਰਿਆਂ ਉੱਤੇ ਅਰਾਮ ਕਰਦੇ ਹਨ, ਜਿਹੜੇ ਸਿੱਧੀ ਚਾਲ ਚੱਲਦੇ ਹਨ।
וְאַתֶּ֥ם קִרְבוּ־הֵ֖נָּה בְּנֵ֣י עֹנְנָ֑ה זֶ֥רַע מְנָאֵ֖ף וַתִּזְנֶֽה׃ | 3 |
੩ਪਰ ਤੁਸੀਂ ਐਥੇ ਨੇੜੇ ਆਓ, ਹੇ ਜਾਦੂਗਰਨੀ ਦੇ ਪੁੱਤਰੋ, ਵਿਭਚਾਰੀ ਅਤੇ ਵੇਸਵਾ ਦੀ ਵੰਸ਼!
עַל־מִי֙ תִּתְעַנָּ֔גוּ עַל־מִ֛י תַּרְחִ֥יבוּ פֶ֖ה תַּאֲרִ֣יכוּ לָשֹׁ֑ון הֲלֹֽוא־אַתֶּ֥ם יִלְדֵי־פֶ֖שַׁע זֶ֥רַע שָֽׁקֶר׃ | 4 |
੪ਤੁਸੀਂ ਕਿਸ ਦੇ ਉੱਤੇ ਮਖ਼ੌਲ ਕਰਦੇ ਹੋ? ਕਿਸ ਦੇ ਉੱਤੇ ਮੂੰਹ ਅੱਡਦੇ ਅਤੇ ਜੀਭ ਕੱਢਦੇ ਹੋ? ਕੀ ਤੁਸੀਂ ਅਪਰਾਧ ਦੇ ਬੱਚੇ, ਅਤੇ ਧੋਖੇਬਾਜ਼ਾਂ ਦੀ ਵੰਸ਼ ਨਹੀਂ?
הַנֵּֽחָמִים֙ בָּֽאֵלִ֔ים תַּ֖חַת כָּל־עֵ֣ץ רַעֲנָ֑ן שֹׁחֲטֵ֤י הַיְלָדִים֙ בַּנְּחָלִ֔ים תַּ֖חַת סְעִפֵ֥י הַסְּלָעִֽים׃ | 5 |
੫ਤੁਸੀਂ ਜਿਹੜੇ ਬਲੂਤਾਂ ਵਿੱਚ, ਹਰੇਕ ਹਰੇ ਰੁੱਖ ਦੇ ਹੇਠ ਕਾਮ-ਵਾਸਨਾ ਵਿੱਚ ਸੜਦੇ ਹੋ ਅਤੇ ਘਾਟੀਆਂ ਵਿੱਚ ਪੱਥਰਾਂ ਦੀਆਂ ਦਰਾਰਾਂ ਹੇਠ ਬੱਚਿਆਂ ਨੂੰ ਵੱਢਦੇ ਹੋ!
בְּחַלְּקֵי־נַ֣חַל חֶלְקֵ֔ךְ הֵ֥ם הֵ֖ם גֹּורָלֵ֑ךְ גַּם־לָהֶ֞ם שָׁפַ֥כְתְּ נֶ֙סֶךְ֙ הֶעֱלִ֣ית מִנְחָ֔ה הַ֥עַל אֵ֖לֶּה אֶנָּחֵֽם׃ | 6 |
੬ਘਾਟੀ ਦੇ ਪੱਧਰੇ ਪੱਥਰ ਤੇਰੇ ਹਿੱਸੇ ਵਿੱਚ ਆਉਣਗੇ, ਇਹੋ ਤੇਰਾ ਭਾਗ ਹੈ! ਇਹਨਾਂ ਦੇ ਲਈ ਹੀ ਤੂੰ ਪੀਣ ਦੀ ਭੇਟ ਡੋਲ੍ਹੀ ਅਤੇ ਮੈਦੇ ਦੀ ਭੇਟ ਚੜ੍ਹਾਈ, ਕੀ ਇਹ ਸਭ ਵੇਖਦੇ ਹੋਏ ਵੀ ਮੈਂ ਸ਼ਾਂਤ ਰਹਾਂ?
עַ֤ל הַר־גָּבֹ֙הַּ֙ וְנִשָּׂ֔א שַׂ֖מְתְּ מִשְׁכָּבֵ֑ךְ גַּם־שָׁ֥ם עָלִ֖ית לִזְבֹּ֥חַ זָֽבַח׃ | 7 |
੭ਇੱਕ ਉੱਚੇ ਤੇ ਬੁਲੰਦ ਪਰਬਤ ਉੱਤੇ ਤੂੰ ਆਪਣਾ ਬਿਸਤਰ ਵਿਛਾਇਆ, ਉੱਥੇ ਤੂੰ ਬਲੀਆਂ ਚੜ੍ਹਾਉਣ ਲਈ ਚੜ੍ਹ ਵੀ ਗਈ।
וְאַחַ֤ר הַדֶּ֙לֶת֙ וְהַמְּזוּזָ֔ה שַׂ֖מְתְּ זִכְרֹונֵ֑ךְ כִּ֣י מֵאִתִּ֞י גִּלִּ֣ית וַֽתַּעֲלִ֗י הִרְחַ֤בְתְּ מִשְׁכָּבֵךְ֙ וַתִּכְרָת־לָ֣ךְ מֵהֶ֔ם אָהַ֥בְתְּ מִשְׁכָּבָ֖ם יָ֥ד חָזִֽית׃ | 8 |
੮ਬੂਹਿਆਂ ਅਤੇ ਚੁਗਾਠਾਂ ਦੇ ਪਿੱਛੇ ਤੂੰ ਆਪਣੇ ਬੁੱਤਾਂ ਦੀ ਯਾਦਗਾਰੀ ਕਾਇਮ ਕੀਤੀ, ਤੂੰ ਤਾਂ ਮੈਨੂੰ ਛੱਡ ਕੇ ਨੰਗੀ ਹੋਈ, ਅਤੇ ਉਤਾਹਾਂ ਜਾ ਕੇ ਆਪਣਾ ਬਿਸਤਰਾ ਚੌੜਾ ਕੀਤਾ, ਤੂੰ ਉਹਨਾਂ ਨਾਲ ਆਪਣਾ ਨੇਮ ਬੰਨ੍ਹਿਆ, ਵੇਖਦਿਆਂ ਸਾਰ ਤੂੰ ਉਹਨਾਂ ਦੇ ਬਿਸਤਰੇ ਉੱਤੇ ਲੱਟੂ ਹੋ ਗਈ!
וַתָּשֻׁ֤רִי לַמֶּ֙לֶךְ֙ בַּשֶּׁ֔מֶן וַתַּרְבִּ֖י רִקֻּחָ֑יִךְ וַתְּשַׁלְּחִ֤י צִרַ֙יךְ֙ עַד־מֵ֣רָחֹ֔ק וַתַּשְׁפִּ֖ילִי עַד־שְׁאֹֽול׃ (Sheol ) | 9 |
੯ਤੂੰ ਤੇਲ ਲੈ ਕੇ ਮਲਕ ਦੇਵਤੇ ਕੋਲ ਗਈ, ਤੂੰ ਆਪਣੀਆਂ ਸੁਗੰਧਾਂ ਨੂੰ ਵਧਾਇਆ, ਤੂੰ ਆਪਣੇ ਵਿਚੋਲੇ ਦੂਰ-ਦੂਰ ਘੱਲੇ, ਤੂੰ ਆਪਣੇ ਆਪ ਨੂੰ ਪਤਾਲ ਤੱਕ ਨੀਵਾਂ ਕੀਤਾ! (Sheol )
בְּרֹ֤ב דַּרְכֵּךְ֙ יָגַ֔עַתְּ לֹ֥א אָמַ֖רְתְּ נֹואָ֑שׁ חַיַּ֤ת יָדֵךְ֙ מָצָ֔את עַל־כֵּ֖ן לֹ֥א חָלִֽית׃ | 10 |
੧੦ਤੂੰ ਆਪਣੇ ਸਫ਼ਰਾਂ ਦੀ ਲੰਬਾਈ ਨਾਲ ਥੱਕ ਗਈ, ਪਰ ਤੂੰ ਨਾ ਆਖਿਆ, ਇਹ ਵਿਅਰਥ ਹੈ, ਤੇਰੀ ਜਾਨ ਵਿੱਚ ਜਾਨ ਆਈ, ਇਸ ਲਈ ਤੂੰ ਨਾ ਥੱਕੀ।
וְאֶת־מִ֞י דָּאַ֤גְתְּ וַתִּֽירְאִי֙ כִּ֣י תְכַזֵּ֔בִי וְאֹותִי֙ לֹ֣א זָכַ֔רְתְּ לֹא־שַׂ֖מְתְּ עַל־לִבֵּ֑ךְ הֲלֹ֨א אֲנִ֤י מַחְשֶׁה֙ וּמֵ֣עֹלָ֔ם וְאֹותִ֖י לֹ֥א תִירָֽאִי׃ | 11 |
੧੧ਤੂੰ ਕਿਸ ਤੋਂ ਐਨਾ ਸਹਿਮੀ ਅਤੇ ਡਰੀ ਕਿ ਤੂੰ ਝੂਠ ਬੋਲੀ ਅਤੇ ਮੈਨੂੰ ਯਾਦ ਨਾ ਕੀਤਾ, ਨਾ ਹੀ ਮੇਰੇ ਉੱਤੇ ਧਿਆਨ ਦਿੱਤਾ? ਕੀ ਮੈਂ ਬਹੁਤ ਸਮੇਂ ਤੱਕ ਚੁੱਪ ਨਾ ਰਿਹਾ? ਪਰ ਤੂੰ ਮੇਰੇ ਤੋਂ ਨਾ ਡਰੀ।
אֲנִ֥י אַגִּ֖יד צִדְקָתֵ֑ךְ וְאֶֽת־מַעֲשַׂ֖יִךְ וְלֹ֥א יֹועִילֽוּךְ׃ | 12 |
੧੨ਮੈਂ ਤੇਰੇ ਧਰਮ ਨੂੰ ਅਤੇ ਤੇਰੇ ਕੰਮਾਂ ਨੂੰ ਦੱਸਾਂਗਾ, ਪਰ ਉਹ ਤੈਨੂੰ ਕੁਝ ਲਾਭ ਨਾ ਪੁਚਾਉਣਗੇ।
בְּזַֽעֲקֵךְ֙ יַצִּילֻ֣ךְ קִבּוּצַ֔יִךְ וְאֶת־כֻּלָּ֥ם יִשָּׂא־ר֖וּחַ יִקַּח־הָ֑בֶל וְהַחֹוסֶ֥ה בִי֙ יִנְחַל־אֶ֔רֶץ וְיִירַ֖שׁ הַר־קָדְשִֽׁי׃ | 13 |
੧੩ਜਦ ਤੂੰ ਚਿੱਲਾਏਂ, ਤਾਂ ਤੇਰੇ ਬੁੱਤਾਂ ਦਾ ਟੋਲਾ ਤੈਨੂੰ ਛੁਡਾਵੇ। ਪਰ ਹਵਾ ਉਨ੍ਹਾਂ ਸਾਰਿਆਂ ਨੂੰ ਚੁੱਕ ਕੇ ਲੈ ਜਾਵੇਗੀ, ਅਤੇ ਇੱਕ ਫੂਕ ਨਾਲ ਉਹ ਉੱਡ ਜਾਣਗੇ, ਪਰ ਜੋ ਮੇਰੀ ਸ਼ਰਨ ਆਉਂਦਾ ਹੈ, ਉਹ ਧਰਤੀ ਉੱਤੇ ਕਬਜ਼ਾ ਕਰੇਗਾ, ਅਤੇ ਮੇਰੇ ਪਵਿੱਤਰ ਪਰਬਤ ਦਾ ਅਧਿਕਾਰੀ ਹੋਵੇਗਾ।
וְאָמַ֥ר סֹֽלּוּ־סֹ֖לּוּ פַּנּוּ־דָ֑רֶךְ הָרִ֥ימוּ מִכְשֹׁ֖ול מִדֶּ֥רֶךְ עַמִּֽי׃ ס | 14 |
੧੪ਤਦ ਆਖਿਆ ਜਾਵੇਗਾ, ਭਰਤੀ ਪਾਓ, ਭਰਤੀ! ਰਾਹ ਤਿਆਰ ਕਰੋ, ਮੇਰੀ ਪਰਜਾ ਦੇ ਰਾਹ ਵਿੱਚੋਂ ਹਰੇਕ ਰੁਕਾਵਟ ਚੁੱਕ ਸੁੱਟੋ!
כִּי֩ כֹ֨ה אָמַ֜ר רָ֣ם וְנִשָּׂ֗א שֹׁכֵ֥ן עַד֙ וְקָדֹ֣ושׁ שְׁמֹ֔ו מָרֹ֥ום וְקָדֹ֖ושׁ אֶשְׁכֹּ֑ון וְאֶת־דַּכָּא֙ וּשְׁפַל־ר֔וּחַ לְהַחֲיֹות֙ ר֣וּחַ שְׁפָלִ֔ים וּֽלְהַחֲיֹ֖ות לֵ֥ב נִדְכָּאִֽים׃ | 15 |
੧੫ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ।
כִּ֣י לֹ֤א לְעֹולָם֙ אָרִ֔יב וְלֹ֥א לָנֶ֖צַח אֶקְּצֹ֑וף כִּי־ר֙וּחַ֙ מִלְּפָנַ֣י יַֽעֲטֹ֔וף וּנְשָׁמֹ֖ות אֲנִ֥י עָשִֽׂיתִי׃ | 16 |
੧੬ਮੈਂ ਸਦਾ ਤੱਕ ਨਾ ਝਗੜਾਂਗਾ, ਨਾ ਹਮੇਸ਼ਾ ਕ੍ਰੋਧਵਾਨ ਰਹਾਂਗਾ, ਨਹੀਂ ਤਾਂ ਉਨ੍ਹਾਂ ਦਾ ਆਤਮਾ ਮੇਰੇ ਕਾਰਨ ਨਢਾਲ ਹੋ ਜਾਵੇਗਾ, ਉਹ ਹੀ ਮਨੁੱਖ ਜਿਨ੍ਹਾਂ ਨੂੰ ਮੈਂ ਬਣਾਇਆ।
בַּעֲוֹ֥ן בִּצְעֹ֛ו קָצַ֥פְתִּי וְאַכֵּ֖הוּ הַסְתֵּ֣ר וְאֶקְצֹ֑ף וַיֵּ֥לֶךְ שֹׁובָ֖ב בְּדֶ֥רֶךְ לִבֹּֽו׃ | 17 |
੧੭ਮੈਂ ਉਹ ਦੇ ਲੋਭ ਦੀ ਬੁਰਿਆਈ ਦੇ ਕਾਰਨ ਕ੍ਰੋਧਵਾਨ ਹੋਇਆ, ਮੈਂ ਉਹ ਨੂੰ ਮਾਰਿਆ, ਮੈਂ ਆਪਣਾ ਮੂੰਹ ਲੁਕਾਇਆ, ਮੈਂ ਕ੍ਰੋਧਵਾਨ ਹੋਇਆ, ਪਰ ਫੇਰ ਵੀ ਉਹ ਆਪਣੀ ਮਨ ਦੀ ਮਰਜ਼ੀ ਵਿੱਚ ਭਟਕਦੇ ਗਏ।
דְּרָכָ֥יו רָאִ֖יתִי וְאֶרְפָּאֵ֑הוּ וְאַנְחֵ֕הוּ וַאֲשַׁלֵּ֧ם נִֽחֻמִ֛ים לֹ֖ו וְלַאֲבֵלָֽיו׃ | 18 |
੧੮ਮੈਂ ਉਸ ਦੇ ਰਾਹ ਵੇਖੇ ਹਨ, ਪਰ ਮੈਂ ਉਸ ਨੂੰ ਚੰਗਾ ਕਰਾਂਗਾ, ਮੈਂ ਉਸ ਦੀ ਅਗਵਾਈ ਕਰਾਂਗਾ, ਅਤੇ ਉਸ ਨੂੰ ਅਤੇ ਉਸ ਦੇ ਨਾਲ ਸੋਗ ਕਰਨ ਵਾਲਿਆਂ ਨੂੰ ਤਸੱਲੀਆਂ ਬਖ਼ਸ਼ਾਂਗਾ।
בֹּורֵ֖א נוּב (נִ֣יב) שְׂפָתָ֑יִם שָׁלֹ֨ום ׀ שָׁלֹ֜ום לָרָחֹ֧וק וְלַקָּרֹ֛וב אָמַ֥ר יְהוָ֖ה וּרְפָאתִֽיו׃ | 19 |
੧੯ਮੈਂ ਉਨ੍ਹਾਂ ਦੇ ਬੁੱਲ੍ਹਾਂ ਤੇ ਉਸਤਤ ਦਾ ਫਲ ਉਤਪੰਨ ਕਰਦਾ ਹਾਂ। ਦੂਰ ਵਾਲੇ ਲਈ ਅਤੇ ਨਜ਼ਦੀਕ ਵਾਲੇ ਲਈ ਸ਼ਾਂਤੀ, ਸ਼ਾਂਤੀ! ਯਹੋਵਾਹ ਆਖਦਾ ਹੈ, ਅਤੇ ਮੈਂ ਉਹ ਨੂੰ ਚੰਗਾ ਕਰਾਂਗਾ।
וְהָרְשָׁעִ֖ים כַּיָּ֣ם נִגְרָ֑שׁ כִּ֤י הַשְׁקֵט֙ לֹ֣א יוּכָ֔ל וַיִּגְרְשׁ֥וּ מֵימָ֖יו רֶ֥פֶשׁ וָטִֽיט׃ | 20 |
੨੦ਦੁਸ਼ਟ ਉੱਛਲਦੇ ਸਮੁੰਦਰ ਵਾਂਗੂੰ ਹਨ, ਜੋ ਚੈਨ ਨਹੀਂ ਲੈ ਸਕਦਾ, ਅਤੇ ਉਹ ਦੀਆਂ ਲਹਿਰਾਂ ਚਿੱਕੜ ਅਤੇ ਗੰਦ ਉਛਾਲਦੀਆਂ ਹਨ।
אֵ֣ין שָׁלֹ֔ום אָמַ֥ר אֱלֹהַ֖י לָרְשָׁעִֽים׃ ס | 21 |
੨੧ਮੇਰਾ ਪਰਮੇਸ਼ੁਰ ਆਖਦਾ ਹੈ, ਦੁਸ਼ਟਾਂ ਲਈ ਸ਼ਾਂਤੀ ਨਹੀਂ।