< יִרְמְיָהוּ 13 >
כֹּֽה־אָמַ֨ר יְהוָ֜ה אֵלַ֗י הָלֹ֞וךְ וְקָנִ֤יתָ לְּךָ֙ אֵזֹ֣ור פִּשְׁתִּ֔ים וְשַׂמְתֹּ֖ו עַל־מָתְנֶ֑יךָ וּבַמַּ֖יִם לֹ֥א תְבִאֵֽהוּ׃ | 1 |
੧ਯਹੋਵਾਹ ਨੇ ਮੈਨੂੰ ਇਸ ਤਰ੍ਹਾਂ ਆਖਿਆ ਕਿ ਜਾ ਅਤੇ ਆਪਣੇ ਲਈ ਇੱਕ ਕਤਾਨ ਦਾ ਕਮਰ ਕੱਸਾ ਮੁੱਲ ਲੈ ਅਤੇ ਉਹ ਨੂੰ ਆਪਣੇ ਲੱਕ ਉੱਤੇ ਪਾ ਲੈ ਪਰ ਉਹ ਨੂੰ ਪਾਣੀ ਵਿੱਚ ਨਾ ਭੇਵੀਂ
וָאֶקְנֶ֥ה אֶת־הָאֵזֹ֖ור כִּדְבַ֣ר יְהוָ֑ה וָאָשִׂ֖ם עַל־מָתְנָֽי׃ ס | 2 |
੨ਸੋ ਮੈਂ ਯਹੋਵਾਹ ਦੇ ਬਚਨ ਦੇ ਅਨੁਸਾਰ ਇੱਕ ਕਮਰ ਕੱਸਾ ਮੁੱਲ ਲਿਆ ਅਤੇ ਉਹ ਨੂੰ ਆਪਣੇ ਲੱਕ ਉੱਤੇ ਪਾ ਲਿਆ
וַיְהִ֧י דְבַר־יְהוָ֛ה אֵלַ֖י שֵׁנִ֥ית לֵאמֹֽר׃ | 3 |
੩ਤਾਂ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਦੂਜੀ ਵਾਰ ਮੇਰੇ ਕੋਲ ਆਇਆ ਕਿ
קַ֧ח אֶת־הָאֵזֹ֛ור אֲשֶׁ֥ר קָנִ֖יתָ אֲשֶׁ֣ר עַל־מָתְנֶ֑יךָ וְקוּם֙ לֵ֣ךְ פְּרָ֔תָה וְטָמְנֵ֥הוּ שָׁ֖ם בִּנְקִ֥יק הַסָּֽלַע׃ | 4 |
੪ਜਿਹੜਾ ਕਮਰ ਕੱਸਾ ਤੂੰ ਮੁੱਲ ਲਿਆ ਹੈ ਅਤੇ ਜਿਹੜਾ ਤੇਰੇ ਲੱਕ ਉੱਤੇ ਹੈ ਉਹ ਨੂੰ ਲੈ, ਉੱਠ ਅਤੇ ਫ਼ਰਾਤ ਨੂੰ ਜਾ ਅਤੇ ਉੱਥੇ ਉਹ ਨੂੰ ਇੱਕ ਚੱਟਾਨ ਦੀ ਤੇੜ ਵਿੱਚ ਲੁਕਾ ਦੇ
וָאֵלֵ֕ךְ וָאֶטְמְנֵ֖הוּ בִּפְרָ֑ת כַּאֲשֶׁ֛ר צִוָּ֥ה יְהוָ֖ה אֹותִֽי׃ | 5 |
੫ਸੋ ਮੈਂ ਗਿਆ ਅਤੇ ਉਹ ਫ਼ਰਾਤ ਕੋਲ ਲੁਕਾ ਦਿੱਤਾ ਜਿਵੇਂ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ ਸੀ
וַיְהִ֕י מִקֵּ֖ץ יָמִ֣ים רַבִּ֑ים וַיֹּ֨אמֶר יְהוָ֜ה אֵלַ֗י ק֚וּם לֵ֣ךְ פְּרָ֔תָה וְקַ֤ח מִשָּׁם֙ אֶת־הָ֣אֵזֹ֔ור אֲשֶׁ֥ר צִוִּיתִ֖יךָ לְטָמְנֹו־שָֽׁם׃ | 6 |
੬ਤਾਂ ਇਸ ਤਰ੍ਹਾਂ ਹੋਇਆ ਕਿ ਬਹੁਤ ਦਿਨਾਂ ਦੇ ਅੰਤ ਵਿੱਚ ਯਹੋਵਾਹ ਨੇ ਮੈਨੂੰ ਆਖਿਆ, ਉੱਠ ਕੇ ਫ਼ਰਾਤ ਨੂੰ ਜਾ ਅਤੇ ਉਸ ਕਮਰ ਕੱਸੇ ਨੂੰ ਉੱਥੋਂ ਲੈ ਲੈ ਜਿਹ ਦੇ ਲੁਕਾਉਣ ਦਾ ਮੈਂ ਤੈਨੂੰ ਹੁਕਮ ਦਿੱਤਾ ਸੀ
וָאֵלֵ֣ךְ פְּרָ֔תָה וָאֶחְפֹּ֗ר וָֽאֶקַּח֙ אֶת־הָ֣אֵזֹ֔ור מִן־הַמָּקֹ֖ום אֲשֶׁר־טְמַנְתִּ֣יו שָׁ֑מָּה וְהִנֵּה֙ נִשְׁחַ֣ת הָאֵזֹ֔ור לֹ֥א יִצְלַ֖ח לַכֹּֽל׃ פ | 7 |
੭ਤਾਂ ਮੈਂ ਫ਼ਰਾਤ ਨੂੰ ਗਿਆ ਅਤੇ ਮੈਂ ਪੁੱਟਿਆ ਅਤੇ ਉਸ ਕਮਰ ਕੱਸੇ ਨੂੰ ਉਸ ਥਾਓਂ ਲਿਆ ਜਿੱਥੇ ਮੈਂ ਉਸ ਨੂੰ ਲੁਕਾਇਆ ਸੀ ਅਤੇ ਵੇਖੋ, ਉਹ ਵਿਗੜ ਗਿਆ ਸੀ, ਉਹ ਕਿਸੇ ਕੰਮ ਦਾ ਨਾ ਰਿਹਾ।
וַיְהִ֥י דְבַר־יְהוָ֖ה אֵלַ֥י לֵאמֹֽר׃ | 8 |
੮ਤਾਂ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
כֹּ֖ה אָמַ֣ר יְהוָ֑ה כָּ֠כָה אַשְׁחִ֞ית אֶת־גְּאֹ֧ון יְהוּדָ֛ה וְאֶת־גְּאֹ֥ון יְרוּשָׁלַ֖͏ִם הָרָֽב׃ | 9 |
੯ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਐਉਂ ਹੀ ਯਹੂਦਾਹ ਦੇ ਹੰਕਾਰ ਅਤੇ ਯਰੂਸ਼ਲਮ ਦੇ ਵੱਡੇ ਹੰਕਾਰ ਨੂੰ ਵਿਗਾੜ ਦਿਆਂਗਾ
הָעָם֩ הַזֶּ֨ה הָרָ֜ע הַֽמֵּאֲנִ֣ים ׀ לִשְׁמֹ֣ועַ אֶת־דְּבָרַ֗י הַהֹֽלְכִים֙ בִּשְׁרִר֣וּת לִבָּ֔ם וַיֵּלְכ֗וּ אַֽחֲרֵי֙ אֱלֹהִ֣ים אֲחֵרִ֔ים לְעָבְדָ֖ם וּלְהִשְׁתַּחֲוֹ֣ת לָהֶ֑ם וִיהִי֙ כָּאֵזֹ֣ור הַזֶּ֔ה אֲשֶׁ֥ר לֹא־יִצְלַ֖ח לַכֹּֽל׃ | 10 |
੧੦ਇਹ ਬੁਰੀ ਪਰਜਾ ਜਿਹੜੀ ਮੇਰੀਆਂ ਗੱਲਾਂ ਸੁਣਨ ਤੋਂ ਮੁੱਕਰਦੀ ਹੈ ਅਤੇ ਆਪਣੇ ਦਿਲ ਦੀ ਆਕੜ ਵਿੱਚ ਚੱਲਦੀ ਹੈ, ਜਿਹੜੀ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲਦੀ, ਉਹਨਾਂ ਦੀ ਪੂਜਾ ਕਰਦੀ ਅਤੇ ਉਹਨਾਂ ਨੂੰ ਮੱਥਾ ਟੇਕਦੀ ਹੈ, ਉਹ ਇਸ ਕਮਰ ਕੱਸੇ ਵਾਂਗੂੰ ਹੈ ਜਿਹੜਾ ਕਿਸੇ ਕੰਮ ਦਾ ਨਹੀਂ
כִּ֡י כַּאֲשֶׁר֩ יִדְבַּ֨ק הָאֵזֹ֜ור אֶל־מָתְנֵי־אִ֗ישׁ כֵּ֣ן הִדְבַּ֣קְתִּי אֵ֠לַי אֶת־כָּל־בֵּ֨ית יִשְׂרָאֵ֜ל וְאֶת־כָּל־בֵּ֤ית יְהוּדָה֙ נְאֻם־יְהוָ֔ה לִֽהְיֹ֥ות לִי֙ לְעָ֔ם וּלְשֵׁ֥ם וְלִתְהִלָּ֖ה וּלְתִפְאָ֑רֶת וְלֹ֖א שָׁמֵֽעוּ׃ | 11 |
੧੧ਕਿਉਂ ਜੋ ਜਿਵੇਂ ਕਮਰ ਕੱਸਾ ਕਿਸੇ ਮਨੁੱਖ ਦੇ ਲੱਕ ਨਾਲ ਬੱਝਾ ਰਹਿੰਦਾ ਹੈ ਤਿਵੇਂ ਇਸਰਾਏਲ ਦਾ ਸਾਰਾ ਘਰਾਣਾ ਅਤੇ ਯਹੂਦਾਹ ਦਾ ਸਾਰਾ ਘਰਾਣਾ ਮੇਰੇ ਨਾਲ ਬਝੇ ਰਹਿਣ, ਯਹੋਵਾਹ ਦਾ ਵਾਕ ਹੈ, ਭਈ ਉਹ ਮੇਰੇ ਲਈ ਪਰਜਾ, ਨਾਮ, ਉਸਤਤ ਅਤੇ ਸੁਹੱਪਣ ਹੋਣ ਪਰ ਉਹਨਾਂ ਨੇ ਨਾ ਮੰਨਿਆ ।
וְאָמַרְתָּ֙ אֲלֵיהֶ֜ם אֶת־הַדָּבָ֣ר הַזֶּ֗ה ס כֹּֽה־אָמַ֤ר יְהוָה֙ אֱלֹהֵ֣י יִשְׂרָאֵ֔ל כָּל־נֵ֖בֶל יִמָּ֣לֵא יָ֑יִן וְאָמְר֣וּ אֵלֶ֔יךָ הֲיָדֹ֙עַ֙ לֹ֣א נֵדַ֔ע כִּ֥י כָל־נֵ֖בֶל יִמָּ֥לֵא יָֽיִן׃ | 12 |
੧੨ਤੂੰ ਉਹਨਾਂ ਨੂੰ ਇਹ ਗੱਲ ਆਖ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਭਈ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ ਅਤੇ ਉਹ ਤੈਨੂੰ ਆਖਣਗੇ, ਕੀ ਅਸੀਂ ਸੱਚ-ਮੁੱਚ ਨਹੀਂ ਜਾਣਿਆ ਕਿ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ?
וְאָמַרְתָּ֙ אֲלֵיהֶ֜ם כֹּֽה־אָמַ֣ר יְהוָ֗ה הִנְנִ֣י מְמַלֵּ֣א אֶת־כָּל־יֹשְׁבֵ֣י הָאָ֪רֶץ הַזֹּ֟את וְאֶת־הַמְּלָכִ֣ים הַיֹּשְׁבִים֩ לְדָוִ֨ד עַל־כִּסְאֹ֜ו וְאֶת־הַכֹּהֲנִ֣ים וְאֶת־הַנְּבִיאִ֗ים וְאֵ֛ת כָּל־יֹשְׁבֵ֥י יְרוּשָׁלָ֖͏ִם שִׁכָּרֹֽון׃ | 13 |
੧੩ਤਦ ਤੂੰ ਉਹਨਾਂ ਨੂੰ ਆਖ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਸ ਦੇ ਸਾਰੇ ਵਾਸੀਆਂ ਨੂੰ ਅਤੇ ਰਾਜਿਆਂ ਨੂੰ ਜਿਹੜੇ ਦਾਊਦ ਦੇ ਸਿੰਘਾਸਣ ਉੱਤੇ ਬੈਠਦੇ ਹਨ, ਜਾਜਕਾਂ ਨੂੰ, ਨਬੀਆਂ ਨੂੰ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਨੂੰ ਨਸ਼ੇ ਨਾਲ ਦਬਾ ਕੇ ਭਰ ਦਿਆਂਗਾ
וְנִפַּצְתִּים֩ אִ֨ישׁ אֶל־אָחִ֜יו וְהָאָבֹ֧ות וְהַבָּנִ֛ים יַחְדָּ֖ו נְאֻם־יְהוָ֑ה לֹֽא־אֶחְמֹ֧ול וְלֹֽא־אָח֛וּס וְלֹ֥א אֲרַחֵ֖ם מֵהַשְׁחִיתָֽם׃ ס | 14 |
੧੪ਮੈਂ ਉਹਨਾਂ ਸਾਰਿਆਂ ਨੂੰ ਟਕਰਾ ਦਿਆਂਗਾ, ਮਨੁੱਖ ਨੂੰ ਉਹ ਦੇ ਭਰਾ ਨਾਲ, ਪਿਉ ਨੂੰ ਪੁੱਤਰ ਨਾਲ, ਯਹੋਵਾਹ ਦਾ ਵਾਕ ਹੈ, ਨਾ ਮੈਂ ਤਰਸ ਕਰਾਂਗਾ, ਨਾ ਪੱਖ ਕਰਾਂਗਾ, ਨਾ ਰਹਮ ਕਰਾਂਗਾ ਭਈ ਮੈਂ ਉਹਨਾਂ ਨੂੰ ਨਾਸ ਨਾ ਕਰ ਦੇ।
שִׁמְע֥וּ וְהַאֲזִ֖ינוּ אַל־תִּגְבָּ֑הוּ כִּ֥י יְהוָ֖ה דִּבֵּֽר׃ | 15 |
੧੫ਸੁਣੋ ਅਤੇ ਕੰਨ ਲਾਓ, ਹੰਕਾਰ ਨਾ ਕਰੋ, ਕਿਉਂ ਜੋ ਯਹੋਵਾਹ ਬੋਲਿਆ ਹੈ।
תְּנוּ֩ לַיהוָ֨ה אֱלֹהֵיכֶ֤ם כָּבֹוד֙ בְּטֶ֣רֶם יַחְשִׁ֔ךְ וּבְטֶ֛רֶם יִֽתְנַגְּפ֥וּ רַגְלֵיכֶ֖ם עַל־הָ֣רֵי נָ֑שֶׁף וְקִוִּיתֶ֤ם לְאֹור֙ וְשָׂמָ֣הּ לְצַלְמָ֔וֶת יָשִׁית (וְשִׁ֖ית) לַעֲרָפֶֽל׃ | 16 |
੧੬ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਡਿਆਈ ਦਿਓ, ਇਸ ਤੋਂ ਪਹਿਲਾਂ ਕਿ ਉਹ ਅਨ੍ਹੇਰਾ ਲਿਆਵੇ, ਇਸ ਤੋਂ ਪਹਿਲਾਂ ਭਈ ਤੁਹਾਡੇ ਪੈਰਾਂ ਨੂੰ ਠੇਡਾ ਲੱਗੇ, ਘੁਸਮੁਸੇ ਦੇ ਪਰਬਤ ਉੱਤੇ, ਜਦ ਤੁਸੀਂ ਚਾਨਣ ਨੂੰ ਉਡੀਕਦੇ ਹੋ, ਤਾਂ ਉਹ ਉਸ ਨੂੰ ਅਨ੍ਹੇਰੇ ਨਾਲ ਬਦਲ ਦੇਵੇ, ਅਤੇ ਉਸ ਨੂੰ ਮੌਤ ਦਾ ਸਾਯਾ ਕਰ ਦੇਵੇ।
וְאִם֙ לֹ֣א תִשְׁמָע֔וּהָ בְּמִסְתָּרִ֥ים תִּבְכֶּֽה־נַפְשִׁ֖י מִפְּנֵ֣י גֵוָ֑ה וְדָמֹ֨עַ תִּדְמַ֜ע וְתֵרַ֤ד עֵינִי֙ דִּמְעָ֔ה כִּ֥י נִשְׁבָּ֖ה עֵ֥דֶר יְהוָֽה׃ ס | 17 |
੧੭ਪਰ ਜੇ ਤੁਸੀਂ ਨਾ ਸੁਣੋਗੇ, ਤਾਂ ਤੁਹਾਡੇ ਹੰਕਾਰ ਦੇ ਕਾਰਨ ਮੇਰੀ ਜਾਣ ਪੜਦੇ ਵਿੱਚ ਰੋਵੇਗੀ, ਮੇਰੀਆਂ ਅੱਖਾਂ ਫੁੱਟ-ਫੁੱਟ ਕੇ ਰੋਣਗੀਆਂ ਅਤੇ ਅੱਥਰੂ ਵਗਾਉਣਗੀਆਂ, ਕਿਉਂ ਜੋ ਯਹੋਵਾਹ ਦਾ ਇੱਜੜ ਫੜਿਆ ਗਿਆ।
אֱמֹ֥ר לַמֶּ֛לֶךְ וְלַגְּבִירָ֖ה הַשְׁפִּ֣ילוּ שֵׁ֑בוּ כִּ֤י יָרַד֙ מַרְאֲשֹׁ֣ותֵיכֶ֔ם עֲטֶ֖רֶת תִּֽפְאַרְתְּכֶֽם׃ | 18 |
੧੮ਰਾਜਾ ਅਤੇ ਰਾਣੀ ਨੂੰ ਆਖ, ਹੇਠਾਂ ਬੈਠੋ! ਕਿਉਂ ਜੋ ਤੁਹਾਡਾ ਸੋਹਣਾ ਮੁਕਟ ਤੁਹਾਡੇ ਸਿਰ ਤੋਂ ਹੇਠਾਂ ਡਿੱਗ ਪਿਆ ਹੈ।
עָרֵ֥י הַנֶּ֛גֶב סֻגְּר֖וּ וְאֵ֣ין פֹּתֵ֑חַ הָגְלָ֧ת יְהוּדָ֛ה כֻּלָּ֖הּ הָגְלָ֥ת שְׁלֹומִֽים׃ ס | 19 |
੧੯ਦੱਖਣ ਦੇ ਸ਼ਹਿਰ ਬੰਦ ਹੋ ਗਏ, ਉਹਨਾਂ ਨੂੰ ਖੋਲ੍ਹਣ ਵਾਲਾ ਕੋਈ ਨਹੀਂ, ਯਹੂਦਾਹ ਗ਼ੁਲਾਮ ਹੋ ਗਿਆ, ਸਾਰੇ ਦੇ ਸਾਰੇ ਗ਼ੁਲਾਮ ਹੋ ਗਏ।
שְׂאִי (שְׂא֤וּ) עֵֽינֵיכֶם֙ וּרְאִי (וּרְא֔וּ) הַבָּאִ֖ים מִצָּפֹ֑ון אַיֵּ֗ה הָעֵ֙דֶר֙ נִתַּן־לָ֔ךְ צֹ֖אן תִּפְאַרְתֵּֽךְ׃ | 20 |
੨੦ਆਪਣੀਆਂ ਅੱਖਾਂ ਚੁੱਕ, ਤੇ ਉੱਤਰ ਵਲੋਂ ਆਉਣ ਵਾਲਿਆ ਨੂੰ ਵੇਖ! ਉਹ ਇੱਜੜ ਕਿੱਥੇ ਹੈ ਜਿਹੜਾ ਤੈਨੂੰ ਦਿੱਤਾ ਗਿਆ ਸੀ? ਹਾਂ, ਤੇਰਾ ਸੋਹਣਾ ਇੱਜੜ?
מַה־תֹּֽאמְרִי֙ כִּֽי־יִפְקֹ֣ד עָלַ֔יִךְ וְ֠אַתְּ לִמַּ֨דְתְּ אֹתָ֥ם עָלַ֛יִךְ אַלֻּפִ֖ים לְרֹ֑אשׁ הֲלֹ֤וא חֲבָלִים֙ יֹאחֱז֔וּךְ כְּמֹ֖ו אֵ֥שֶׁת לֵדָֽה׃ | 21 |
੨੧ਤੂੰ ਕੀ ਆਖੇਗੀ ਜਦ ਉਹ ਤੇਰੇ ਉੱਤੇ ਆਗੂ ਹੋਣ ਲਈ, ਉਹਨਾਂ ਨੂੰ ਠਹਿਰਾਵੇ ਜਿਹਨਾਂ ਨੂੰ ਤੂੰ ਆਪ ਸਿਖਾਇਆ, ਭਈ ਉਹ ਤੇਰੇ ਯਾਰ ਹੋਣ? ਕੀ ਤੈਨੂੰ ਪੀੜਾਂ ਨਾ ਲੱਗਣਗੀਆਂ? ਜਿਵੇਂ ਔਰਤ ਨੂੰ ਜਣਨ ਦੀਆਂ ਲੱਗਦੀਆਂ ਹਨ?
וְכִ֤י תֹאמְרִי֙ בִּלְבָבֵ֔ךְ מַדּ֖וּעַ קְרָאֻ֣נִי אֵ֑לֶּה בְּרֹ֧ב עֲוֹנֵ֛ךְ נִגְל֥וּ שׁוּלַ֖יִךְ נֶחְמְס֥וּ עֲקֵבָֽיִךְ׃ | 22 |
੨੨ਜੇ ਤੂੰ ਆਪਣੇ ਦਿਲ ਵਿੱਚ ਆਖੇ, ਇਹ ਗੱਲਾਂ ਮੇਰੇ ਉੱਤੇ ਕਿਉਂ ਆਈਆਂ? ਇਹ ਤੇਰੀ ਬਦੀ ਦੇ ਵਾਫ਼ਰ ਹੋਣ ਦੇ ਕਾਰਨ ਹੈ, ਕਿ ਤੇਰਾ ਲਹਿੰਗਾ ਚੁੱਕਿਆ ਗਿਆ, ਅਤੇ ਤੇਰੀਆਂ ਅੱਡੀਆਂ ਉੱਤੇ ਜ਼ੋਰ ਮਾਰਿਆ ਗਿਆ
הֲיַהֲפֹ֤ךְ כּוּשִׁי֙ עֹורֹ֔ו וְנָמֵ֖ר חֲבַרְבֻּרֹתָ֑יו גַּם־אַתֶּם֙ תּוּכְל֣וּ לְהֵיטִ֔יב לִמֻּדֵ֖י הָרֵֽעַ׃ | 23 |
੨੩ਭਲਾ, ਕੂਸ਼ੀ ਆਪਣੀ ਖੱਲ ਨੂੰ, ਜਾਂ ਚੀਤਾ ਆਪਣੇ ਦਾਗਾਂ ਨੂੰ ਬਦਲ ਸਕਦਾ ਹੈ? ਤਾਂ ਤੂੰ ਵੀ ਭਲਿਆਈ ਕਰ ਸਕਦਾ ਹੈਂ, ਜਿਸ ਨੇ ਬੁਰਿਆਈ ਸਿੱਖੀ ਹੋਈ ਹੈ!
וַאֲפִיצֵ֖ם כְּקַשׁ־עֹובֵ֑ר לְר֖וּחַ מִדְבָּֽר׃ | 24 |
੨੪ਮੈਂ ਉਹਨਾਂ ਨੂੰ ਭੋਹ ਵਾਂਗੂੰ ਖਿਲਾਰ ਦਿਆਂਗਾ, ਜਿਹੜਾ ਉਜਾੜ ਦੀ ਹਵਾ ਨਾਲ ਉੱਡਦਾ ਫਿਰਦਾ ਹੈ।
זֶ֣ה גֹורָלֵ֧ךְ מְנָת־מִדַּ֛יִךְ מֵֽאִתִּ֖י נְאֻם־יְהוָ֑ה אֲשֶׁר֙ שָׁכַ֣חַתְּ אֹותִ֔י וַֽתִּבְטְחִ֖י בַּשָּֽׁקֶר׃ | 25 |
੨੫ਇਹ ਤੇਰਾ ਗੁਣਾ ਹੈ, ਮੇਰੇ ਵੱਲੋਂ ਤੇਰਾ ਮਿਣਿਆ ਹੋਇਆ ਭਾਗ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੂੰ ਮੈਨੂੰ ਵਿਸਾਰ ਦਿੱਤਾ, ਅਤੇ ਝੂਠ ਉੱਤੇ ਭਰੋਸਾ ਕੀਤਾ।
וְגַם־אֲנִ֛י חָשַׂ֥פְתִּי שׁוּלַ֖יִךְ עַל־פָּנָ֑יִךְ וְנִרְאָ֖ה קְלֹונֵֽךְ׃ | 26 |
੨੬ਮੈਂ ਵੀ ਤੇਰਾ ਲਹਿੰਗਾ ਤੇਰੇ ਮੂੰਹ ਉੱਤੇ ਚੁੱਕ ਦਿਆਂਗਾ, ਸੋ ਤੇਰੀ ਸ਼ਰਮ ਵੇਖੀ ਜਾਵੇਗੀ।
נִֽאֻפַ֤יִךְ וּמִצְהֲלֹותַ֙יִךְ֙ זִמַּ֣ת זְנוּתֵ֔ךְ עַל־גְּבָעֹות֙ בַּשָּׂדֶ֔ה רָאִ֖יתִי שִׁקּוּצָ֑יִךְ אֹ֥וי לָךְ֙ יְר֣וּשָׁלַ֔͏ִם לֹ֣א תִטְהֲרִ֔י אַחֲרֵ֥י מָתַ֖י עֹֽד׃ פ | 27 |
੨੭ਤੇਰਾ ਵਿਭਚਾਰ, ਤੇਰਾ ਹਿਣਕਣਾ, ਤੇਰੇ ਗੁੰਡੇ ਵਿਭਚਾਰ, ਪੈਲੀਆਂ ਵਿੱਚ, ਟਿੱਬਿਆਂ ਉੱਤੇ, ਇਹ ਤੇਰੇ ਘਿਣਾਉਣੇ ਕੰਮ ਮੈਂ ਵੇਖੇ। ਹੇ ਯਰੂਸ਼ਲਮ, ਹਾਏ ਤੇਰੇ ਉੱਤੇ! ਤੂੰ ਪਾਕ ਸਾਫ਼ ਨਾ ਹੋਵੇਂਗਾ! ਕਿੰਨ੍ਹਾਂ ਸਮਾਂ ਅਜੇ ਹੋਰ ਹੈ?