< יִרְמְיָהוּ 4 >
אִם־תָּשׁ֨וּב יִשְׂרָאֵ֧ל ׀ נְאֻם־יְהוָ֛ה אֵלַ֖י תָּשׁ֑וּב וְאִם־תָּסִ֧יר שִׁקּוּצֶ֛יךָ מִפָּנַ֖י וְלֹ֥א תָנֽוּד׃ | 1 |
੧ਹੇ ਇਸਰਾਏਲ, ਜੇ ਤੂੰ ਮੁੜੇਂ, ਯਹੋਵਾਹ ਦਾ ਵਾਕ ਹੈ, ਤਾਂ ਤੂੰ ਮੇਰੀ ਵੱਲ ਮੁੜੇਂਗਾ। ਜੇ ਤੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨੂੰ ਮੇਰੇ ਅੱਗੋਂ ਦੂਰ ਕਰੇਂ, ਜੇ ਤੂੰ ਅਵਾਰਾ ਨਾ ਫਿਰੇਂ,
וְנִשְׁבַּ֙עְתָּ֙ חַי־יְהוָ֔ה בֶּאֱמֶ֖ת בְּמִשְׁפָּ֣ט וּבִצְדָקָ֑ה וְהִתְבָּ֥רְכוּ בֹ֛ו גֹּויִ֖ם וּבֹ֥ו יִתְהַלָּֽלוּ׃ ס | 2 |
੨ਜੇ ਤੂੰ ਜੀਉਂਦੇ ਯਹੋਵਾਹ ਦੀ ਸਹੁੰ ਖਾਵੇਂ, ਸਚਿਆਈ ਨਾਲ, ਨਿਆਂ ਨਾਲ ਅਤੇ ਧਰਮ ਨਾਲ, ਤਦ ਕੌਮਾਂ ਉਹ ਦੇ ਵਿੱਚ ਆਪ ਨੂੰ ਮੁਬਾਰਕ ਆਖਣਗੀਆਂ, ਅਤੇ ਉਹ ਨੂੰ ਉਸਤਤ ਦੇਣਗੀਆਂ।
כִּי־כֹ֣ה ׀ אָמַ֣ר יְהֹוָ֗ה לְאִ֤ישׁ יְהוּדָה֙ וְלִיר֣וּשָׁלַ֔͏ִם נִ֥ירוּ לָכֶ֖ם נִ֑יר וְאַֽל־תִּזְרְע֖וּ אֶל־קֹוצִֽים׃ | 3 |
੩ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਲਈ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਆਪਣੀ ਪਈ ਹੋਈ ਜ਼ਮੀਨ ਨੂੰ ਵਾਹੋ, ਅਤੇ ਕੰਡਿਆਂ ਵਿੱਚ ਨਾ ਬੀਜੋ।
הִמֹּ֣לוּ לַיהֹוָ֗ה וְהָסִ֙רוּ֙ עָרְלֹ֣ות לְבַבְכֶ֔ם אִ֥ישׁ יְהוּדָ֖ה וְיֹשְׁבֵ֣י יְרוּשָׁלָ֑͏ִם פֶּן־תֵּצֵ֨א כָאֵ֜שׁ חֲמָתִ֗י וּבָעֲרָה֙ וְאֵ֣ין מְכַבֶּ֔ה מִפְּנֵ֖י רֹ֥עַ מַעַלְלֵיכֶֽם׃ | 4 |
੪ਯਹੋਵਾਹ ਲਈ ਆਪਣੀ ਸੁੰਨਤ ਕਰਾਓ, ਆਪਣੇ ਦਿਲ ਦੀ ਖੱਲੜੀ ਲਹਾਓ, ਹੇ ਯਹੂਦਾਹ ਦੇ ਮਨੁੱਖੋ ਅਤੇ ਯਰੂਸ਼ਲਮ ਦੇ ਵਾਸੀਓ! ਮਤੇ ਮੇਰਾ ਗੁੱਸਾ ਅੱਗ ਵਾਂਗੂੰ ਭੜਕ ਉੱਠੇ, ਉਹ ਬਲ ਉੱਠੇ ਅਤੇ ਬੁਝਾਉਣ ਵਾਲਾ ਕੋਈ ਨਾ ਹੋਵੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ।
הַגִּ֣ידוּ בִֽיהוּדָ֗ה וּבִירוּשָׁלַ֙͏ִם֙ הַשְׁמִ֔יעוּ וְאִמְר֕וּ ותִּקְעוּ (תִּקְע֥וּ) שֹׁופָ֖ר בָּאָ֑רֶץ קִרְא֤וּ מַלְאוּ֙ וְאִמְר֔וּ הֵאָסְפ֥וּ וְנָבֹ֖ואָה אֶל־עָרֵ֥י הַמִּבְצָֽר׃ | 5 |
੫ਯਹੂਦਾਹ ਵਿੱਚ ਦੱਸੋ ਅਤੇ ਯਰੂਸ਼ਲਮ ਵਿੱਚ ਸੁਣਾਓ, ਅਤੇ ਆਖੋ ਭਈ ਦੇਸ ਵਿੱਚ ਤੁਰ੍ਹੀ ਫੂਕੋ, ਉੱਚੀ ਦੇ ਕੇ ਪੁਕਾਰੋ ਅਤੇ ਆਖੋ, ਇਕੱਠੇ ਹੋ ਜੋ ਭਈ ਅਸੀਂ ਗੜ੍ਹ ਵਾਲੇ ਸ਼ਹਿਰਾਂ ਵਿੱਚ ਚੱਲੀਏ!
שְׂאוּ־נֵ֣ס צִיֹּ֔ונָה הָעִ֖יזוּ אַֽל־תַּעֲמֹ֑דוּ כִּ֣י רָעָ֗ה אָנֹכִ֛י מֵבִ֥יא מִצָּפֹ֖ון וְשֶׁ֥בֶר גָּדֹֽול׃ | 6 |
੬ਤੁਸੀਂ ਸੀਯੋਨ ਵਿੱਚ ਝੰਡਾ ਉੱਚਾ ਕਰੋ, ਪਨਾਹ ਲਈ ਨੱਠੋ ਅਤੇ ਖਲੋਵੋ ਨਾ, ਕਿਉਂ ਜੋ ਮੈਂ ਉੱਤਰ ਵਲੋਂ ਬੁਰਿਆਈ ਅਤੇ ਵੱਡੀ ਬਰਬਾਦੀ ਲਿਆ ਰਿਹਾ ਹੈ!
עָלָ֤ה אַרְיֵה֙ מִֽסֻּבְּכֹ֔ו וּמַשְׁחִ֣ית גֹּויִ֔ם נָסַ֖ע יָצָ֣א מִמְּקֹמֹ֑ו לָשׂ֤וּם אַרְצֵךְ֙ לְשַׁמָּ֔ה עָרַ֥יִךְ תִּצֶּ֖ינָה מֵאֵ֥ין יֹושֵֽׁב׃ | 7 |
੭ਇੱਕ ਬੱਬਰ ਸ਼ੇਰ ਆਪਣੇ ਝਾੜ ਵਿੱਚੋਂ ਨਿੱਕਲਿਆ ਹੈ, ਅਤੇ ਕੌਮਾਂ ਦੇ ਨਾਸ ਕਰਨ ਵਾਲੇ ਨੇ ਕੂਚ ਕੀਤਾ, ਉਹ ਆਪਣੇ ਥਾਂ ਤੋਂ ਨਿੱਕਲਿਆ, ਭਈ ਤੇਰੇ ਦੇਸ ਨੂੰ ਵਿਰਾਨ ਕਰੇ। ਤੇਰੇ ਸ਼ਹਿਰ ਥੇਹ ਹੋ ਜਾਣਗੇ, ਅਤੇ ਉੱਥੇ ਵੱਸਣ ਵਾਲਾ ਕੋਈ ਨਾ ਰਹੇਗਾ।
עַל־זֹ֛את חִגְר֥וּ שַׂקִּ֖ים סִפְד֣וּ וְהֵילִ֑ילוּ כִּ֥י לֹא־שָׁ֛ב חֲרֹ֥ון אַף־יְהֹוָ֖ה מִמֶּֽנּוּ׃ פ | 8 |
੮ਇਸ ਦੇ ਕਾਰਨ ਤੁਸੀਂ ਆਪਣੇ ਲੱਕ ਉੱਤੇ ਤੱਪੜ ਪਾਓ, ਸਿਆਪਾ ਕਰੋ ਤੇ ਕੁਰਲਾਓ, ਕਿ ਯਹੋਵਾਹ ਦਾ ਤੇਜ਼ ਗੁੱਸਾ ਸਾਥੋਂ ਟਲ ਨਹੀਂ ਗਿਆ।
וְהָיָ֤ה בַיֹּום־הַהוּא֙ נְאֻם־יְהוָ֔ה יֹאבַ֥ד לֵב־הַמֶּ֖לֶךְ וְלֵ֣ב הַשָּׂרִ֑ים וְנָשַׁ֙מּוּ֙ הַכֹּ֣הֲנִ֔ים וְהַנְּבִיאִ֖ים יִתְמָֽהוּ׃ | 9 |
੯ਉਸ ਦਿਨ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ ਕਿ ਰਾਜਾ ਦਾ ਦਿਲ ਅਤੇ ਸਰਦਾਰਾਂ ਦੇ ਦਿਲ ਬੈਠ ਜਾਣਗੇ, ਅਤੇ ਜਾਜਕ ਡਰ ਜਾਣਗੇ ਅਤੇ ਨਬੀ ਹੈਰਾਨ ਹੋਣਗੇ
וָאֹמַ֞ר אֲהָ֣הּ ׀ אֲדֹנָ֣י יְהוִ֗ה אָכֵן֩ הַשֵּׁ֨א הִשֵּׁ֜אתָ לָעָ֤ם הַזֶּה֙ וְלִירוּשָׁלַ֣͏ִם לֵאמֹ֔ר שָׁלֹ֖ום יִהְיֶ֣ה לָכֶ֑ם וְנָגְעָ֥ה חֶ֖רֶב עַד־הַנָּֽפֶשׁ׃ | 10 |
੧੦ਤਦ ਮੈਂ ਆਖਿਆ, ਹਾਏ, ਪ੍ਰਭੂ ਯਹੋਵਾਹ! ਤੂੰ ਸੱਚ-ਮੁੱਚ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖ ਕੇ ਵੱਡਾ ਧੋਖਾ ਦਿੱਤਾ ਭਈ ਤੁਹਾਡੇ ਲਈ ਸ਼ਾਂਤੀ ਹੋਵੇਗੀ ਪਰ ਤਲਵਾਰ ਜਾਨਾਂ ਤੱਕ ਅੱਪੜ ਪਈ ਹੈ!।
בָּעֵ֣ת הַהִ֗יא יֵאָמֵ֤ר לָֽעָם־הַזֶּה֙ וְלִיר֣וּשָׁלַ֔͏ִם ר֣וּחַ צַ֤ח שְׁפָיִים֙ בַּמִּדְבָּ֔ר דֶּ֖רֶךְ בַּת־עַמִּ֑י לֹ֥וא לִזְרֹ֖ות וְלֹ֥וא לְהָבַֽר׃ | 11 |
੧੧ਉਸ ਵੇਲੇ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖਿਆ ਜਾਵੇਗਾ ਕਿ ਉੱਚਿਆਂ ਥਾਵਾਂ ਤੋਂ ਇੱਕ ਤੱਤੀ ਹਵਾ ਮੇਰੀ ਪਰਜਾ ਦੀ ਧੀ ਵੱਲ ਉਜਾੜ ਤੋਂ ਵੱਗੇਗੀ, ਉਡਾਉਣ ਜਾਂ ਸਾਫ਼ ਕਰਨ ਲਈ ਨਹੀਂ,
ר֧וּחַ מָלֵ֛א מֵאֵ֖לֶּה יָ֣בֹוא לִ֑י עַתָּ֕ה גַּם־אֲנִ֛י אֲדַבֵּ֥ר מִשְׁפָּטִ֖ים אֹותָֽם׃ | 12 |
੧੨ਸਗੋਂ ਉੱਥੋਂ ਇੱਕ ਤੁੰਦ ਹਵਾ ਮੇਰੇ ਲਈ ਵੱਗੇਗੀ, ਨਾਲੇ ਹੁਣ ਮੈਂ ਉਹਨਾਂ ਉੱਤੇ ਨਿਆਂ ਕਰਾਂਗਾ।
הִנֵּ֣ה ׀ כַּעֲנָנִ֣ים יַעֲלֶ֗ה וְכַסּוּפָה֙ מַרְכְּבֹותָ֔יו קַלּ֥וּ מִנְּשָׁרִ֖ים סוּסָ֑יו אֹ֥וי לָ֖נוּ כִּ֥י שֻׁדָּֽדְנוּ׃ | 13 |
੧੩ਵੇਖ ਉਹ ਬੱਦਲਾਂ ਵਾਂਗੂੰ ਆ ਰਿਹਾ ਹੈ, ਉਹ ਦੇ ਰਥ ਵਾਵਰੋਲੇ ਵਾਂਗੂੰ ਹਨ, ਉਹ ਦੇ ਘੋੜੇ ਉਕਾਬਾਂ ਨਾਲੋਂ ਤੇਜ ਹਨ, ਹਾਏ ਸਾਨੂੰ! ਅਸੀਂ ਬਰਬਾਦ ਹੋ ਗਏ!
כַּבְּסִ֨י מֵרָעָ֤ה לִבֵּךְ֙ יְר֣וּשָׁלַ֔͏ִם לְמַ֖עַן תִּוָּשֵׁ֑עִי עַד־מָתַ֛י תָּלִ֥ין בְּקִרְבֵּ֖ךְ מַחְשְׁבֹ֥ות אֹונֵֽךְ׃ | 14 |
੧੪ਹੇ ਯਰੂਸ਼ਲਮ, ਤੂੰ ਆਪਣੇ ਦਿਲ ਨੂੰ ਬੁਰਿਆਈ ਤੋਂ ਧੋ, ਭਈ ਤੂੰ ਬਚਾਇਆ ਜਾਵੇਂ। ਕਿੰਨ੍ਹਾਂ ਚਿਰ ਤੇਰੇ ਬੁਰੇ ਖਿਆਲ ਤੇਰੇ ਮਨ ਵਿੱਚ ਰਹਿਣਗੇ?
כִּ֛י קֹ֥ול מַגִּ֖יד מִדָּ֑ן וּמַשְׁמִ֥יעַ אָ֖וֶן מֵהַ֥ר אֶפְרָֽיִם׃ | 15 |
੧੫ਦਾਨ ਤੋਂ ਤਾਂ ਇੱਕ ਅਵਾਜ਼ ਦੱਸਦੀ, ਅਤੇ ਇਫ਼ਰਾਈਮ ਦੇ ਪਰਬਤ ਤੋਂ ਬਦੀ ਦੀ ਖ਼ਬਰ ਸੁਣਾਉਂਦੀ,
הַזְכִּ֣ירוּ לַגֹּויִ֗ם הִנֵּה֙ הַשְׁמִ֣יעוּ עַל־יְרוּשָׁלַ֔͏ִם נֹצְרִ֥ים בָּאִ֖ים מֵאֶ֣רֶץ הַמֶּרְחָ֑ק וַֽיִּתְּנ֛וּ עַל־עָרֵ֥י יְהוּדָ֖ה קֹולָֽם׃ | 16 |
੧੬ਤੁਸੀਂ ਕੌਮਾਂ ਨੂੰ ਚੇਤੇ ਕਰਾਓ, - ਵੇਖੋ, ਯਰੂਸ਼ਲਮ ਨੂੰ ਖ਼ਬਰ ਦਿਓ, ਕਿ ਘੇਰਾ ਪਾਉਣ ਵਾਲੇ ਦੂਰ ਦੇਸ ਤੋਂ ਲੱਗੇ ਆਉਂਦੇ ਹਨ!
כְּשֹׁמְרֵ֣י שָׂדַ֔י הָי֥וּ עָלֶ֖יהָ מִסָּבִ֑יב כִּי־אֹתִ֥י מָרָ֖תָה נְאֻם־יְהוָֽה׃ | 17 |
੧੭ਉਹ ਯਹੂਦਾਹ ਦੇ ਸ਼ਹਿਰਾਂ ਦੇ ਵਿਰੁੱਧ ਲਲਕਾਰਦੇ ਹਨ! ਪੈਲੀ ਦੇ ਰਾਖਿਆਂ ਵਾਂਗੂੰ ਉਹ ਉਸ ਨੂੰ ਚੌਂਹ ਪਾਸਿਓਂ ਘੇਰਨਗੇ, ਉਹ ਮੈਥੋਂ ਆਕੀ ਜੋ ਹੋ ਗਈ ਹੈ, ਯਹੋਵਾਹ ਦਾ ਵਾਕ ਹੈ।
דַּרְכֵּךְ֙ וּמַ֣עֲלָלַ֔יִךְ עָשֹׂ֥ו אֵ֖לֶּה לָ֑ךְ זֹ֤את רָעָתֵךְ֙ כִּ֣י מָ֔ר כִּ֥י נָגַ֖ע עַד־לִבֵּֽךְ׃ ס | 18 |
੧੮ਤੇਰੀ ਚਾਲ ਅਤੇ ਤੇਰੇ ਕੰਮਾਂ ਨੇ ਇਹ ਤੇਰੇ ਉੱਤੇ ਲਿਆਂਦਾ, ਇਹ ਤੇਰੀ ਬਿਪਤਾ ਹੈ ਅਤੇ ਇਹ ਕੌੜੀ ਹੈ, ਇਹ ਤੇਰੇ ਦਿਲ ਤੱਕ ਅੱਪੜ ਗਈ ਹੈ!
מֵעַ֣י ׀ מֵעַ֨י ׀ אָחוּלָה (אֹוחִ֜ילָה) קִירֹ֥ות לִבִּ֛י הֹֽמֶה־לִּ֥י לִבִּ֖י לֹ֣א אַחֲרִ֑ישׁ כִּ֣י קֹ֤ול שֹׁופָר֙ שָׁמַעְתִּי (שָׁמַ֣עַתְּ) נַפְשִׁ֔י תְּרוּעַ֖ת מִלְחָמָֽה׃ | 19 |
੧੯ਹਾਏ ਮੈਨੂੰ! ਹਾਏ ਮੈਨੂੰ! ਮੇਰੇ ਦਿਲ ਦੇ ਪੜਦੇ ਵਿੱਚ ਪੀੜ ਹੈ, ਮੇਰਾ ਦਿਲ ਬੇਚੈਨ ਹੈ, ਮੈਂ ਚੁੱਪ ਨਹੀਂ ਰਹਿ ਸਕਦਾ! ਮੇਰੀ ਜਾਨ ਤੁਰ੍ਹੀ ਦੀ ਅਵਾਜ਼, ਅਤੇ ਲੜਾਈ ਦੀ ਲਲਕਾਰ ਸੁਣਦੀ ਹੈ।
שֶׁ֤בֶר עַל־שֶׁ֙בֶר֙ נִקְרָ֔א כִּ֥י שֻׁדְּדָ֖ה כָּל־הָאָ֑רֶץ פִּתְאֹם֙ שֻׁדְּד֣וּ אֹהָלַ֔י רֶ֖גַע יְרִיעֹתָֽי׃ | 20 |
੨੦ਰਾਹ ਉੱਤੇ ਹਾਰ ਦੀ ਖ਼ਬਰ ਆਉਂਦੀ ਹੈ, ਕਿ ਸਾਰਾ ਦੇਸ ਤਬਾਹ ਹੋ ਗਿਆ, ਅਚਾਨਕ ਤੇਰੇ ਤੰਬੂ ਨਾਸ ਗਏ, ਅਤੇ ਮੇਰੇ ਪੜਦੇ ਇੱਕ ਦਮ ਵਿੱਚ।
עַד־מָתַ֖י אֶרְאֶה־נֵּ֑ס אֶשְׁמְעָ֖ה קֹ֥ול שֹׁופָֽר׃ ס | 21 |
੨੧ਮੈਂ ਕਦ ਤੱਕ ਇਹ ਝੰਡਾ ਵੇਖਾਂਗਾ, ਅਤੇ ਤੁਰ੍ਹੀ ਦੀ ਅਵਾਜ਼ ਸੁਣਾਂਗਾ?
כִּ֣י ׀ אֱוִ֣יל עַמִּ֗י אֹותִי֙ לֹ֣א יָדָ֔עוּ בָּנִ֤ים סְכָלִים֙ הֵ֔מָּה וְלֹ֥א נְבֹונִ֖ים הֵ֑מָּה חֲכָמִ֥ים הֵ֙מָּה֙ לְהָרַ֔ע וּלְהֵיטִ֖יב לֹ֥א יָדָֽעוּ׃ | 22 |
੨੨ਮੇਰੀ ਪਰਜਾ ਤਾਂ ਮੂਰਖ ਹੈ, ਉਹ ਮੈਨੂੰ ਨਹੀਂ ਜਾਣਦੀ। ਉਹ ਮੂਰਖ ਬੱਚੇ ਹਨ, ਉਹਨਾਂ ਨੂੰ ਕੋਈ ਸਮਝ ਨਹੀਂ। ਉਹ ਬੁਰਿਆਈ ਕਰਨ ਵਿੱਚ ਬੁੱਧਵਾਨ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ।
רָאִ֙יתִי֙ אֶת־הָאָ֔רֶץ וְהִנֵּה־תֹ֖הוּ וָבֹ֑הוּ וְאֶל־הַשָּׁמַ֖יִם וְאֵ֥ין אֹורָֽם׃ | 23 |
੨੩ਮੈਂ ਧਰਤੀ ਨੂੰ ਦੇਖਿਆ ਅਤੇ ਵੇਖੋ, ਉਹ ਬੇਡੌਲ ਅਤੇ ਸੁੰਨੀ ਸੀ, ਅਤੇ ਅਕਾਸ਼ਾਂ ਵੱਲ ਅਤੇ ਉਹਨਾਂ ਵਿੱਚ ਚਾਨਣ ਨਹੀਂ ਸੀ।
רָאִ֙יתִי֙ הֶֽהָרִ֔ים וְהִנֵּ֖ה רֹעֲשִׁ֑ים וְכָל־הַגְּבָעֹ֖ות הִתְקַלְקָֽלוּ׃ | 24 |
੨੪ਮੈਂ ਪਹਾੜਾਂ ਨੂੰ ਦੇਖਿਆ ਅਤੇ ਵੇਖੋ, ਉਹ ਕੰਬ ਰਹੇ ਸਨ, ਅਤੇ ਸਾਰੇ ਟਿੱਲੇ ਅੱਗੇ ਪਿੱਛੇ ਹੋ ਜਾਂਦੇ ਸਨ!
רָאִ֕יתִי וְהִנֵּ֖ה אֵ֣ין הָאָדָ֑ם וְכָל־עֹ֥וף הַשָּׁמַ֖יִם נָדָֽדוּ׃ | 25 |
੨੫ਮੈਂ ਦੇਖਿਆ ਅਤੇ ਵੇਖੋ, ਕੋਈ ਆਦਮੀ ਨਹੀਂ ਸੀ, ਅਤੇ ਅਕਾਸ਼ ਦੇ ਸਾਰੇ ਪੰਛੀ ਉੱਡ ਗਏ।
רָאִ֕יתִי וְהִנֵּ֥ה הַכַּרְמֶ֖ל הַמִּדְבָּ֑ר וְכָל־עָרָ֗יו נִתְּצוּ֙ מִפְּנֵ֣י יְהוָ֔ה מִפְּנֵ֖י חֲרֹ֥ון אַפֹּֽו׃ ס | 26 |
੨੬ਮੈਂ ਦੇਖਿਆ ਅਤੇ ਵੇਖੋ, ਉਹ ਦਾ ਮੇਵੇਦਾਰ ਮੈਦਾਨ ਉਜਾੜ ਹੋ ਗਿਆ, ਉਹ ਦੇ ਸਾਰੇ ਸ਼ਹਿਰ ਯਹੋਵਾਹ ਅੱਗੇ, ਉਹ ਦੇ ਡਾਢੇ ਕ੍ਰੋਧ ਦੇ ਅੱਗੇ ਬਰਬਾਦ ਹੋ ਗਏ।
כִּי־כֹה֙ אָמַ֣ר יְהוָ֔ה שְׁמָמָ֥ה תִהְיֶ֖ה כָּל־הָאָ֑רֶץ וְכָלָ֖ה לֹ֥א אֶעֱשֶֽׂה׃ | 27 |
੨੭ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਾਰੀ ਧਰਤੀ ਵਿਰਾਨ ਹੋ ਜਾਵੇਗੀ, ਤਾਂ ਵੀ ਮੈਂ ਉਹ ਨੂੰ ਉੱਕਾ ਹੀ ਨਹੀਂ ਮੁਕਾਵਾਂਗਾ!
עַל־זֹאת֙ תֶּאֱבַ֣ל הָאָ֔רֶץ וְקָדְר֥וּ הַשָּׁמַ֖יִם מִמָּ֑עַל עַ֤ל כִּי־דִבַּ֙רְתִּי֙ זַמֹּ֔תִי וְלֹ֥א נִחַ֖מְתִּי וְלֹא־אָשׁ֥וּב מִמֶּֽנָּה׃ | 28 |
੨੮ਇਸ ਉੱਤੇ ਧਰਤੀ ਸੋਗ ਕਰੇਗੀ ਅਤੇ ਅਕਾਸ਼ ਕਾਲੇ ਹੋ ਜਾਣਗੇ, ਕਿਉਂ ਜੋ ਮੈਂ ਇਸ ਉੱਤੇ ਬੋਲ ਚੁੱਕਿਆ ਹਾਂ, ਮੈਂ ਇਹ ਠਾਣਿਆ ਹੈ, ਮੈਂ ਨਾ ਹੀ ਗਰੰਜ ਹੋਵਾਂਗਾ ਨਾ ਹੀ ਇਸ ਤੋਂ ਮੁੜਾਂਗਾ।
מִקֹּ֨ול פָּרָ֜שׁ וְרֹ֣מֵה קֶ֗שֶׁת בֹּרַ֙חַת֙ כָּל־הָעִ֔יר בָּ֚אוּ בֶּעָבִ֔ים וּבַכֵּפִ֖ים עָל֑וּ כָּל־הָעִ֣יר עֲזוּבָ֔ה וְאֵין־יֹושֵׁ֥ב בָּהֵ֖ן אִֽישׁ׃ | 29 |
੨੯ਘੋੜ ਚੜ੍ਹੇ ਅਤੇ ਤੀਰ-ਅੰਦਾਜ਼ ਦੀ ਅਵਾਜ਼ ਨਾਲ, ਹਰੇਕ ਸ਼ਹਿਰ ਨੱਠ ਜਾਂਦਾ ਹੈ। ਉਹ ਝੰਗੀ ਵਿੱਚ ਵੜਦੇ ਅਤੇ ਚਟਾਨਾਂ ਉੱਤੇ ਚੜ੍ਹ ਜਾਂਦੇ ਹਨ। ਹਰੇਕ ਸ਼ਹਿਰ ਛੱਡਿਆ ਜਾਂਦਾ ਹੈ, ਅਤੇ ਕੋਈ ਮਨੁੱਖ ਉਹਨਾਂ ਵਿੱਚ ਨਹੀਂ ਵੱਸਦਾ।
וְאַתִּי (וְאַ֨תְּ) שָׁד֜וּד מַֽה־תַּעֲשִׂ֗י כִּֽי־תִלְבְּשִׁ֨י שָׁנִ֜י כִּי־תַעְדִּ֣י עֲדִי־זָהָ֗ב כִּֽי־תִקְרְעִ֤י בַפּוּךְ֙ עֵינַ֔יִךְ לַשָּׁ֖וְא תִּתְיַפִּ֑י מָאֲסוּ־בָ֥ךְ עֹגְבִ֖ים נַפְשֵׁ֥ךְ יְבַקֵּֽשׁוּ׃ | 30 |
੩੦ਹੇ ਉਜਾੜਨ ਵਾਲੀਏ, ਤੂੰ ਕੀ ਕਰਦੀ ਹੈਂ? ਭਾਵੇਂ ਤੂੰ ਲਾਲ ਜੋੜਾ ਪਾਵੇਂ, ਭਾਵੇਂ ਤੂੰ ਆਪ ਨੂੰ ਸੋਨੇ ਦੇ ਗਹਿਣਿਆਂ ਦੇ ਨਾਲ ਸਜਾਵੇਂ, ਭਾਵੇਂ ਆਪਣੀਆਂ ਅੱਖਾਂ ਵਿੱਚ ਸੁਰਮਾ ਪਾਵੇਂ, ਤੂੰ ਵਿਅਰਥ ਆਪਣੇ ਆਪ ਨੂੰ ਸੋਹਣੀ ਬਣਾਉਂਦੀ ਹੈ, ਤੇਰੇ ਪ੍ਰੇਮੀ ਤੈਥੋਂ ਘਿਣ ਕਰਦੇ ਹਨ, ਉਹ ਤੇਰੀ ਜਾਨ ਨੂੰ ਭਾਲਦੇ ਹਨ।
כִּי֩ קֹ֨ול כְּחֹולָ֜ה שָׁמַ֗עְתִּי צָרָה֙ כְּמַבְכִּירָ֔ה קֹ֧ול בַּת־צִיֹּ֛ון תִּתְיַפֵּ֖חַ תְּפָרֵ֣שׂ כַּפֶּ֑יהָ אֹֽוי־נָ֣א לִ֔י כִּֽי־עָיְפָ֥ה נַפְשִׁ֖י לְהֹרְגִֽים׃ פ | 31 |
੩੧ਮੈਂ ਤਾਂ ਉਸ ਔਰਤ ਵਰਗੀ ਇੱਕ ਅਵਾਜ਼ ਸੁਣੀ, ਜਿਹ ਨੂੰ ਜਣਨ ਦੀਆਂ ਪੀੜਾਂ ਹੋਣ, - ਉਹ ਦੇ ਵਰਗੀ ਡਾਢੀ ਪੀੜ ਦੀ ਅਵਾਜ਼, ਜਿਹੜੀ ਆਪਣਾ ਪਹਿਲੌਠਾ ਪੁੱਤਰ ਜਣਦੀ, ਸੀਯੋਨ ਦੀ ਧੀ ਦੀ ਅਵਾਜ਼ ਜਿਹੜੀ ਸਾਹ ਲਈ ਹੌਂਕਦੀ ਹੈ, ਜਿਹੜੀ ਆਪਣੇ ਹੱਥ ਵਧਾਉਂਦੀ ਹੈ, ਹਾਏ ਮੇਰੇ ਉੱਤੇ ਭਈ ਮੇਰੀ ਜਾਨ ਨੂੰ ਖ਼ੂਨੀਆਂ ਅੱਗੇ ਡੋਬ ਪੈ ਗਿਆ!।