< אִיּוֹב 15 >
וַ֭יַּעַן אֱלִיפַ֥ז הַֽתֵּימָנִ֗י וַיֹּאמַֽר׃ | 1 |
੧ਤਦ ਅਲੀਫਾਜ਼ ਤੇਮਾਨੀ ਨੇ ਆਖਿਆ,
הֶֽחָכָ֗ם יַעֲנֶ֥ה דַֽעַת־ר֑וּחַ וִֽימַלֵּ֖א קָדִ֣ים בִּטְנֹֽו׃ | 2 |
੨“ਭਲਾ, ਬੁੱਧੀਮਾਨ ਹਵਾਈ ਗਿਆਨ ਵਿੱਚ ਉੱਤਰ ਦੇਵੇ, ਅਤੇ ਆਪਣਾ ਪੇਟ ਪੂਰਬ ਦੀ ਹਵਾ ਨਾਲ ਭਰੇ?
הֹוכֵ֣חַ בְּ֭דָבָר לֹ֣א יִסְכֹּ֑ון וּ֝מִלִּ֗ים לֹא־יֹועִ֥יל בָּֽם׃ | 3 |
੩ਕੀ ਉਹ ਵਿਅਰਥ ਗੱਲਾਂ ਨਾਲ ਬਹਿਸ ਕਰੇ, ਜਾਂ ਅਵਿਰਥਾ ਬੋਲੇ?
אַף־אַ֭תָּה תָּפֵ֣ר יִרְאָ֑ה וְתִגְרַ֥ע שִׂ֝יחָ֗ה לִפְנֵי־אֵֽל׃ | 4 |
੪ਪਰ ਤੂੰ ਪਰਮੇਸ਼ੁਰ ਦਾ ਭੈਅ ਮੰਨਣਾ ਛੱਡ ਦਿੰਦਾ ਹੈ, ਅਤੇ ਪਰਮੇਸ਼ੁਰ ਦੇ ਹਜ਼ੂਰੋਂ ਧਿਆਨ ਹਟਾ ਲੈਂਦਾ ਹੈਂ।
כִּ֤י יְאַלֵּ֣ף עֲוֹנְךָ֣ פִ֑יךָ וְ֝תִבְחַ֗ר לְשֹׁ֣ון עֲרוּמִֽים׃ | 5 |
੫ਤੇਰਾ ਮੂੰਹ ਤੇਰੀ ਬਦੀ ਨੂੰ ਪ੍ਰਗਟ ਕਰਦਾ ਹੈ, ਅਤੇ ਤੂੰ ਛਲੀਆਂ ਦੀ ਜ਼ਬਾਨ ਬੋਲਦਾ ਹੈਂ।
יַרְשִֽׁיעֲךָ֣ פִ֣יךָ וְלֹא־אָ֑נִי וּ֝שְׂפָתֶ֗יךָ יַעֲנוּ־בָֽךְ׃ | 6 |
੬ਤੇਰਾ ਹੀ ਮੂੰਹ ਤੈਨੂੰ ਦੋਸ਼ੀ ਠਹਿਰਾਉਂਦਾ ਹੈ, ਨਾ ਕਿ ਮੈਂ, ਅਤੇ ਤੇਰੇ ਬੁੱਲ੍ਹ ਤੇਰੇ ਵਿਰੁੱਧ ਗਵਾਹੀ ਦਿੰਦੇ ਹਨ।
הֲרִאישֹׁ֣ון אָ֭דָם תִּוָּלֵ֑ד וְלִפְנֵ֖י גְבָעֹ֣ות חֹולָֽלְתָּ׃ | 7 |
੭“ਕੀ ਪਹਿਲਾ ਮਨੁੱਖ ਤੂੰ ਹੀ ਜੰਮਿਆ ਹੈਂ ਜਾਂ ਪਹਾੜਾਂ ਤੋਂ ਪਹਿਲਾਂ ਤੂੰ ਪੈਦਾ ਹੋਇਆ?
הַבְסֹ֣וד אֱלֹ֣והַ תִּשְׁמָ֑ע וְתִגְרַ֖ע אֵלֶ֣יךָ חָכְמָֽה׃ | 8 |
੮ਕੀ ਤੂੰ ਪਰਮੇਸ਼ੁਰ ਦੀ ਗੁਪਤ ਯੋਜਨਾ ਨੂੰ ਸੁਣਦਾ ਹੈਂ, ਜਾਂ ਬੁੱਧ ਦਾ ਠੇਕਾ ਤੂੰ ਹੀ ਲੈ ਰੱਖਿਆ ਹੈ?
מַה־יָּ֭דַעְתָּ וְלֹ֣א נֵדָ֑ע תָּ֝בִ֗ין וְֽלֹא־עִמָּ֥נוּ הֽוּא׃ | 9 |
੯ਤੂੰ ਅਜਿਹਾ ਕੀ ਜਾਣਦਾ ਹੈ ਜੋ ਅਸੀਂ ਨਹੀਂ ਜਾਣਦੇ? ਤੇਰੇ ਕੋਲ ਅਜਿਹੀ ਕਿਹੜੀ ਸਮਝ ਹੈ ਜੋ ਸਾਡੇ ਕੋਲ ਨਹੀਂ ਹੈ?
גַּם־שָׂ֣ב גַּם־יָשִׁ֣ישׁ בָּ֑נוּ כַּבִּ֖יר מֵאָבִ֣יךָ יָמִֽים׃ | 10 |
੧੦ਸਾਡੇ ਵਿੱਚ ਧੌਲਿਆਂ ਵਾਲੇ ਸਗੋਂ ਬਜ਼ੁਰਗ ਵੀ ਹਨ, ਜਿਹੜੇ ਤੇਰੇ ਪਿਤਾ ਨਾਲੋਂ ਵੀ ਵੱਡੀ ਉਮਰ ਦੇ ਹਨ।
הַמְעַ֣ט מִ֭מְּךָ תַּנְחֻמֹ֣ות אֵ֑ל וְ֝דָבָ֗ר לָאַ֥ט עִמָּֽךְ׃ | 11 |
੧੧ਕੀ ਪਰਮੇਸ਼ੁਰ ਦੀਆਂ ਤਸੱਲੀਆਂ, ਅਤੇ ਤੇਰੇ ਨਾਲ ਕੀਤੇ ਨਰਮੀ ਦੇ ਬਚਨ ਤੇਰੇ ਲਈ ਹਲਕੇ ਹਨ?
מַה־יִּקָּחֲךָ֥ לִבֶּ֑ךָ וּֽמַה־יִּרְזְמ֥וּן עֵינֶֽיךָ׃ | 12 |
੧੨ਤੇਰਾ ਮਨ ਤੈਨੂੰ ਕਿਉਂ ਖਿੱਚੀ ਜਾਂਦਾ ਹੈ। ਤੂੰ ਅੱਖਾਂ ਨਾਲ ਇਸ਼ਾਰੇ ਕਿਉਂ ਕਰਦਾ ਹੈਂ?
כִּֽי־תָשִׁ֣יב אֶל־אֵ֣ל רוּחֶ֑ךָ וְהֹצֵ֖אתָ מִפִּ֣יךָ מִלִּֽין׃ | 13 |
੧੩ਕੀ ਤੂੰ ਆਪਣਾ ਆਤਮਾ ਪਰਮੇਸ਼ੁਰ ਦੇ ਵਿਰੁੱਧ ਕਰਦਾ ਹੈਂ, ਅਤੇ ਆਪਣੇ ਮੂੰਹ ਤੋਂ ਵਿਅਰਥ ਗੱਲਾਂ ਬਕਦਾ ਹੈਂ?
מָֽה־אֱנֹ֥ושׁ כִּֽי־יִזְכֶּ֑ה וְכִֽי־יִ֝צְדַּ֗ק יְל֣וּד אִשָּֽׁה׃ | 14 |
੧੪“ਮਨੁੱਖ ਕੀ ਹੈ ਜੋ ਉਹ ਨਿਰਦੋਸ਼ ਠਹਿਰੇ, ਅਤੇ ਇਸਤਰੀ ਤੋਂ ਜੰਮਿਆ ਹੋਇਆ ਕੀ ਹੈ ਜੋ ਉਹ ਧਰਮੀ ਠਹਿਰੇ?
הֵ֣ן בִּקְדֹשֹׁו (בִּ֭קְדֹשָׁיו) לֹ֣א יַאֲמִ֑ין וְ֝שָׁמַ֗יִם לֹא־זַכּ֥וּ בְעֵינָֽיו׃ | 15 |
੧੫ਵੇਖੋ, ਉਹ ਆਪਣੇ ਪਵਿੱਤਰ ਜਨਾਂ ਉੱਤੇ ਵਿਸ਼ਵਾਸ ਨਹੀਂ ਰੱਖਦਾ, ਅਤੇ ਅਕਾਸ਼ ਵੀ ਉਹ ਦੀਆਂ ਅੱਖਾਂ ਵਿੱਚ ਸ਼ੁੱਧ ਨਹੀਂ,
אַ֭ף כִּֽי־נִתְעָ֥ב וְֽנֶאֱלָ֑ח אִישׁ־שֹׁתֶ֖ה כַמַּ֣יִם עַוְלָֽה׃ | 16 |
੧੬ਭਲਾ, ਫੇਰ ਮਨੁੱਖ ਕੀ ਜੋ ਘਿਣਾਉਣਾ ਅਤੇ ਭਰਿਸ਼ਟ ਹੈ, ਜੋ ਬੁਰਿਆਈ ਨੂੰ ਪਾਣੀ ਵਾਂਗੂੰ ਪੀਂਦਾ ਹੈ?
אֲחַוְךָ֥ שְֽׁמַֽע־לִ֑י וְזֶֽה־חָ֝זִ֗יתִי וַאֲסַפֵּֽרָה׃ | 17 |
੧੭“ਮੈਂ ਤੈਨੂੰ ਸਮਝਾ ਦਿਆਂਗਾ ਸੋ ਮੇਰੀ ਸੁਣ, ਅਤੇ ਜਿਸ ਨੂੰ ਮੈਂ ਵੇਖਿਆ ਉਹ ਦਾ ਵਰਨਣ ਮੈਂ ਕਰਦਾ ਹਾਂ,
אֲשֶׁר־חֲכָמִ֥ים יַגִּ֑ידוּ וְלֹ֥א כִֽ֝חֲד֗וּ מֵאֲבֹותָֽם׃ | 18 |
੧੮ਆਪਣੇ ਪੁਰਖਿਆਂ ਤੋਂ ਸੁਣ ਕੇ, ਜੋ ਕੁਝ ਬੁੱਧਵਾਨਾਂ ਨੇ ਦੱਸਿਆ ਅਤੇ ਨਾ ਛੁਪਾਇਆ,
לָהֶ֣ם לְ֭בַדָּם נִתְּנָ֣ה הָאָ֑רֶץ וְלֹא־עָ֖בַר זָ֣ר בְּתֹוכָֽם׃ | 19 |
੧੯ਉਹਨਾਂ ਇੱਕਲਿਆਂ ਨੂੰ ਹੀ ਦੇਸ ਦਿੱਤਾ ਗਿਆ, ਅਤੇ ਕੋਈ ਪਰਦੇਸੀ ਉਨ੍ਹਾਂ ਦੇ ਵਿੱਚੋਂ ਦੀ ਨਾ ਲੰਘਿਆ,
כָּל־יְמֵ֣י רָ֭שָׁע ה֣וּא מִתְחֹולֵ֑ל וּמִסְפַּ֥ר שָׁ֝נִ֗ים נִצְפְּנ֥וּ לֶעָרִֽיץ׃ | 20 |
੨੦ਦੁਸ਼ਟ ਜੀਵਨ ਭਰ ਤੜਫ਼ਦਾ ਹੈ, ਅਤੇ ਜ਼ਾਲਿਮ ਦੇ ਲਈ ਸਾਲ ਗਿਣ ਕੇ ਰੱਖੇ ਹੋਏ ਹਨ।
קֹול־פְּחָדִ֥ים בְּאָזְנָ֑יו בַּ֝שָּׁלֹ֗ום שֹׁודֵ֥ד יְבֹואֶֽנּוּ׃ | 21 |
੨੧ਭੈਅ ਦੀ ਅਵਾਜ਼ ਉਹ ਦੇ ਕੰਨਾਂ ਵਿੱਚ ਗੂੰਜਦੀ ਰਹਿੰਦੀ ਹੈ, ਸ਼ਾਂਤੀ ਦੇ ਸਮੇਂ ਵੀ ਲੁਟੇਰਾ ਉਹਨਾਂ ਉੱਤੇ ਆ ਪੈਂਦਾ ਹੈ,
לֹא־יַאֲמִ֣ין שׁ֭וּב מִנִּי־חֹ֑שֶׁךְ וְצָפוּ (וְצָפ֖וּי) ה֣וּא אֱלֵי־חָֽרֶב׃ | 22 |
੨੨ਉਹ ਨੂੰ ਵਿਸ਼ਵਾਸ ਨਹੀਂ ਕਿ ਉਹ ਹਨੇਰੇ ਵਿੱਚੋਂ ਮੁੜ ਆਵੇਗਾ, ਅਤੇ ਤਲਵਾਰ ਉਹ ਨੂੰ ਉਡੀਕਦੀ ਹੈ।
נֹ֘דֵ֤ד ה֣וּא לַלֶּ֣חֶם אַיֵּ֑ה יָדַ֓ע ׀ כִּֽי־נָכֹ֖ון בְּיָדֹ֣ו יֹֽום־חֹֽשֶׁךְ׃ | 23 |
੨੩ਉਹ ਰੋਟੀ ਲਈ ਮਾਰਿਆ-ਮਾਰਿਆ ਫਿਰਦਾ ਹੈ ਕਿ ਉਹ ਉਸ ਨੂੰ ਕਿੱਥੇ ਮਿਲੇਗੀ? ਉਹ ਜਾਣਦਾ ਹੈ ਕਿ ਹਨੇਰੇ ਦਾ ਦਿਨ ਨੇੜੇ ਹੀ ਹੈ।
יְֽ֭בַעֲתֻהוּ צַ֣ר וּמְצוּקָ֑ה תִּ֝תְקְפֵ֗הוּ כְּמֶ֤לֶךְ ׀ עָתִ֬יד לַכִּידֹֽור׃ | 24 |
੨੪ਪੀੜ ਅਤੇ ਦੁੱਖ ਉਹ ਨੂੰ ਡਰਾਉਂਦੇ ਹਨ, ਉਸ ਰਾਜੇ ਵਾਂਗੂੰ ਜੋ ਯੁੱਧ ਲਈ ਤਿਆਰ ਹੈ, ਉਹ ਉਸ ਉੱਤੇ ਪਰਬਲ ਹੁੰਦੇ ਹਨ,
כִּֽי־נָטָ֣ה אֶל־אֵ֣ל יָדֹ֑ו וְאֶל־שַׁ֝דַּ֗י יִתְגַּבָּֽר׃ | 25 |
੨੫ਕਿਉਂ ਜੋ ਉਸ ਨੇ ਆਪਣਾ ਹੱਥ ਪਰਮੇਸ਼ੁਰ ਦੇ ਵਿਰੁੱਧ ਚੁੱਕਿਆ ਹੈ, ਅਤੇ ਸਰਬ ਸ਼ਕਤੀਮਾਨ ਦੇ ਵਿਰੁੱਧ ਸਿਰ ਚੁੱਕਦਾ ਹੈ,
יָר֣וּץ אֵלָ֣יו בְּצַוָּ֑אר בַּ֝עֲבִ֗י גַּבֵּ֥י מָֽגִנָּֽיו׃ | 26 |
੨੬ਉਹ ਟੇਢੀ ਧੌਣ ਨਾਲ ਆਪਣੀ ਮੋਟੀਆਂ-ਮੋਟੀਆਂ ਨੋਕਦਾਰ ਢਾਲਾਂ ਵਿਖਾਉਂਦਾ ਹੋਇਆ ਘਮੰਡ ਨਾਲ ਉਸ ਉੱਤੇ ਦੌੜਦਾ ਹੈ।
כִּֽי־כִסָּ֣ה פָנָ֣יו בְּחֶלְבֹּ֑ו וַיַּ֖עַשׂ פִּימָ֣ה עֲלֵי־כָֽסֶל׃ | 27 |
੨੭“ਉਸ ਨੇ ਆਪਣਾ ਚਿਹਰਾ ਚਰਬੀ ਨਾਲ ਢੱਕ ਲਿਆ ਹੈ, ਅਤੇ ਆਪਣੇ ਪੱਟਾਂ ਉੱਤੇ ਚਰਬੀ ਦੀਆਂ ਤੈਹਾਂ ਜਮਾਈਆਂ ਹਨ,
וַיִּשְׁכֹּ֤ון ׀ עָ֘רִ֤ים נִכְחָדֹ֗ות בָּ֭תִּים לֹא־יֵ֣שְׁבוּ לָ֑מֹו אֲשֶׁ֖ר הִתְעַתְּד֣וּ לְגַלִּֽים׃ | 28 |
੨੮ਉਹ ਉੱਜੜੇ ਹੋਏ ਨਗਰਾਂ ਵਿੱਚ ਵੱਸ ਗਿਆ ਹੈ, ਉਹਨਾਂ ਘਰਾਂ ਵਿੱਚ ਜਿੱਥੇ ਕੋਈ ਨਹੀਂ ਵੱਸਦਾ, ਜਿਹੜੇ ਖੰਡਰ ਹੋਣ ਲਈ ਛੱਡ ਦਿੱਤੇ ਗਏ ਹਨ।
לֹֽא־יֶ֖עְשַׁר וְלֹא־יָק֣וּם חֵילֹ֑ו וְלֹֽא־יִטֶּ֖ה לָאָ֣רֶץ מִנְלָֽם׃ | 29 |
੨੯ਉਹ ਧਨੀ ਨਾ ਹੋਵੇਗਾ ਨਾ ਉਹ ਦਾ ਮਾਲ ਬਣਿਆ ਰਹੇਗਾ, ਨਾ ਉਸ ਦੀ ਉਪਜ ਧਰਤੀ ਵੱਲ ਝੁਕੇਗੀ।
לֹֽא־יָס֨וּר ׀ מִנִּי־חֹ֗שֶׁךְ יֹֽ֭נַקְתֹּו תְּיַבֵּ֣שׁ שַׁלְהָ֑בֶת וְ֝יָס֗וּר בְּר֣וּחַ פִּֽיו׃ | 30 |
੩੦ਉਹ ਹਨੇਰੇ ਤੋਂ ਨਾ ਨਿੱਕਲੇਗਾ, ਲਾਟਾਂ ਉਸ ਦੀਆਂ ਟਹਿਣੀਆਂ ਨੂੰ ਸੁਕਾ ਦੇਣਗੀਆਂ, ਅਤੇ ਪਰਮੇਸ਼ੁਰ ਦੇ ਮੂੰਹ ਦੇ ਸਾਹ ਨਾਲ ਉਹ ਜਾਂਦਾ ਰਹੇਗਾ।
אַל־יַאֲמֵ֣ן בַּשֹּׁו (בַּשָּׁ֣יו) נִתְעָ֑ה כִּי־שָׁ֝֗וְא תִּהְיֶ֥ה תְמוּרָתֹֽו׃ | 31 |
੩੧ਉਹ ਵਿਅਰਥ ਗੱਲਾਂ ਉੱਤੇ ਭਰੋਸਾ ਕਰਕੇ ਆਪਣੇ ਆਪ ਨੂੰ ਧੋਖਾ ਨਾ ਦੇਵੇ ਕਿਉਂ ਜੋ ਉਸ ਦਾ ਬਦਲਾ ਵਿਅਰਥ ਹੀ ਹੋਵੇਗਾ।
בְּֽלֹא־יֹ֭ומֹו תִּמָּלֵ֑א וְ֝כִפָּתֹ֗ו לֹ֣א רַעֲנָֽנָה׃ | 32 |
੩੨ਉਹ ਆਪਣੇ ਦਿਨ ਤੋਂ ਪਹਿਲਾਂ ਹੀ ਪੂਰਾ ਹੋ ਜਾਵੇਗਾ, ਅਤੇ ਉਹ ਦੀ ਟਹਿਣੀ ਹਰੀ ਨਾ ਰਹੇਗੀ।
יַחְמֹ֣ס כַּגֶּ֣פֶן בִּסְרֹ֑ו וְיַשְׁלֵ֥ךְ כַּ֝זַּ֗יִת נִצָּתֹֽו׃ | 33 |
੩੩ਦਾਖ ਦੀ ਕੱਚੀ ਵੇਲ ਵਾਂਗੂੰ ਉਸ ਦੇ ਫਲ ਝੜ ਜਾਣਗੇ ਅਤੇ ਜ਼ੈਤੂਨ ਦੇ ਫੁੱਲ ਵਾਂਗੂੰ ਉਸ ਦੇ ਫੁੱਲ ਡਿੱਗ ਪੈਣਗੇ।
כִּֽי־עֲדַ֣ת חָנֵ֣ף גַּלְמ֑וּד וְ֝אֵ֗שׁ אָכְלָ֥ה אָֽהֳלֵי־שֹֽׁחַד׃ | 34 |
੩੪ਅਧਰਮੀਆਂ ਦੀ ਮੰਡਲੀ ਬਾਂਝ ਹੁੰਦੀ ਹੈ, ਅਤੇ ਅੱਗ ਰਿਸ਼ਵਤ ਲੈਣ ਵਾਲਿਆਂ ਦੇ ਡੇਰਿਆਂ ਨੂੰ ਭਸਮ ਕਰ ਦਿੰਦੀ ਹੈ।
הָרֹ֣ה עָ֭מָל וְיָ֣לֹד אָ֑וֶן וּ֝בִטְנָ֗ם תָּכִ֥ין מִרְמָֽה׃ ס | 35 |
੩੫ਉਨ੍ਹਾਂ ਦੇ ਗਰਭ ਵਿੱਚ ਮੁਸੀਬਤ ਪੈਂਦੀ ਹੈ ਅਤੇ ਉਹ ਬਦੀ ਨੂੰ ਜਨਮ ਦਿੰਦੇ ਹਨ, ਉਨ੍ਹਾਂ ਦੇ ਪੇਟ ਵਿੱਚ ਛਲ ਪੈਦਾ ਹੁੰਦਾ ਹੈ।”