< אִיּוֹב 20 >
וַ֭יַּעַן צֹפַ֥ר הַנַּֽעֲמָתִ֗י וַיֹּאמַֽר׃ | 1 |
੧ਤਦ ਸੋਫ਼ਰ ਨਅਮਾਤੀ ਨੇ ਉੱਤਰ ਦੇ ਕੇ ਆਖਿਆ,
לָ֭כֵן שְׂעִפַּ֣י יְשִׁיב֑וּנִי וּ֝בַעֲב֗וּר ח֣וּשִׁי בִֽי׃ | 2 |
੨“ਮੇਰੀਆਂ ਬੇਚੈਨ ਸੋਚਾਂ ਮੈਨੂੰ ਜਵਾਬ ਦੇਣ ਲਈ ਮਜ਼ਬੂਰ ਕਰਦੀਆਂ ਹਨ।
מוּסַ֣ר כְּלִמָּתִ֣י אֶשְׁמָ֑ע וְ֝ר֗וּחַ מִֽבִּינָתִ֥י יַעֲנֵֽנִי׃ | 3 |
੩ਮੈਂ ਉਹ ਝਿੜਕੀ ਸੁਣਦਾ ਜੋ ਮੈਨੂੰ ਸ਼ਰਮਿੰਦਾ ਕਰਦੀ ਹੈ, ਅਤੇ ਮੇਰਾ ਆਤਮਾ ਆਪਣੀ ਸਮਝ ਅਨੁਸਾਰ ਮੈਨੂੰ ਉੱਤਰ ਦਿੰਦਾ ਹੈ।
הֲזֹ֣את יָ֭דַעְתָּ מִנִּי־עַ֑ד מִנִּ֤י שִׂ֖ים אָדָ֣ם עֲלֵי־אָֽרֶץ׃ | 4 |
੪“ਕੀ ਤੂੰ ਇਹ ਮੁੱਢ ਤੋਂ ਨਹੀਂ ਜਾਣਦਾ, ਜਦ ਤੋਂ ਆਦਮੀ ਧਰਤੀ ਉੱਤੇ ਰੱਖਿਆ ਗਿਆ,
כִּ֤י רִנְנַ֣ת רְ֭שָׁעִים מִקָּרֹ֑וב וְשִׂמְחַ֖ת חָנֵ֣ף עֲדֵי־רָֽגַע׃ | 5 |
੫ਕਿ ਦੁਸ਼ਟਾਂ ਦਾ ਜੈਕਾਰਾ ਥੋੜ੍ਹੇ ਚਿਰ ਲਈ ਹੈ, ਅਤੇ ਕੁਧਰਮੀਆਂ ਦਾ ਅਨੰਦ ਇੱਕ ਪਲ ਦਾ ਹੈ?
אִם־יַעֲלֶ֣ה לַשָּׁמַ֣יִם שִׂיאֹ֑ו וְ֝רֹאשֹׁ֗ו לָעָ֥ב יַגִּֽיעַ׃ | 6 |
੬ਜੇ ਉਹ ਦੀ ਉਚਿਆਈ ਅਕਾਸ਼ ਤੱਕ ਵੀ ਪਹੁੰਚੇ, ਅਤੇ ਉਹ ਦਾ ਸਿਰ ਬੱਦਲਾਂ ਨੂੰ ਜਾ ਲੱਗੇ,
כְּֽ֭גֶלֲלֹו לָנֶ֣צַח יֹאבֵ֑ד רֹ֝אָ֗יו יֹאמְר֥וּ אַיֹּֽו׃ | 7 |
੭ਤਾਂ ਵੀ ਉਹ ਧੂੜ੍ਹ ਵਾਂਗੂੰ ਸਦਾ ਲਈ ਨਾਸ ਹੋ ਜਾਵੇਗਾ, ਉਹ ਦੇ ਵੇਖਣ ਵਾਲੇ ਆਖਣਗੇ, ਉਹ ਕਿੱਥੇ ਹੈ?
כַּחֲלֹ֣ום יָ֭עוּף וְלֹ֣א יִמְצָא֑וּהוּ וְ֝יֻדַּ֗ד כְּחֶזְיֹ֥ון לָֽיְלָה׃ | 8 |
੮ਉਹ ਸੁਫ਼ਨੇ ਵਾਂਗੂੰ ਉੱਡ ਜਾਵੇਗਾ, ਅਤੇ ਨਾ ਲੱਭੇਗਾ ਅਤੇ ਰਾਤ ਨੂੰ ਵੇਖੇ ਦਰਸ਼ਣ ਵਾਂਗੂੰ ਨਾ ਰਹੇਗਾ।
עַ֣יִן שְׁ֭זָפַתּוּ וְלֹ֣א תֹוסִ֑יף וְלֹא־עֹ֝֗וד תְּשׁוּרֶ֥נּוּ מְקֹומֹֽו׃ | 9 |
੯ਜਿਹੜੀ ਅੱਖ ਨੇ ਉਸ ਨੂੰ ਵੇਖਿਆ ਉਹ ਫੇਰ ਨਹੀਂ ਵੇਖੇਗੀ, ਅਤੇ ਉਸ ਦੇ ਥਾਂ ਤੇ ਉਸ ਦਾ ਕੁਝ ਪਤਾ ਨਾ ਰਹੇਗਾ,
בָּ֭נָיו יְרַצּ֣וּ דַלִּ֑ים וְ֝יָדָ֗יו תָּשֵׁ֥בְנָה אֹונֹֽו׃ | 10 |
੧੦ਉਹ ਦੇ ਬੱਚੇ ਕੰਗਾਲਾਂ ਤੋਂ ਮਦਦ ਮੰਗਣਗੇ, ਅਤੇ ਉਹ ਦੇ ਬੱਚੇ ਉਹ ਦਾ ਮਾਲ-ਧਨ ਮੋੜਨਗੇ।
עַ֭צְמֹותָיו מָלְא֣וּ עֲלוּמֹו (עֲלוּמָ֑יו) וְ֝עִמֹּ֗ו עַל־עָפָ֥ר תִּשְׁכָּֽב׃ | 11 |
੧੧ਉਹ ਦੀਆਂ ਹੱਡੀਆਂ ਜੁਆਨੀ ਦੇ ਬਲ ਨਾਲ ਭਰੀਆਂ ਹੋਈਆਂ ਤਾਂ ਹਨ, ਪਰ ਉਹ ਉਸ ਦੇ ਨਾਲ ਮਿੱਟੀ ਵਿੱਚ ਰਲ ਜਾਵੇਗਾ।
אִם־תַּמְתִּ֣יק בְּפִ֣יו רָעָ֑ה יַ֝כְחִידֶ֗נָּה תַּ֣חַת לְשֹׁונֹֽו׃ | 12 |
੧੨“ਭਾਵੇਂ ਬੁਰਿਆਈ ਉਹ ਦੇ ਮੂੰਹ ਵਿੱਚ ਮਿੱਠੀ ਲੱਗੇ, ਅਤੇ ਉਹ ਆਪਣੀ ਜੀਭ ਦੇ ਹੇਠ ਉਹ ਨੂੰ ਲੁਕਾਵੇ,
יַחְמֹ֣ל עָ֭לֶיהָ וְלֹ֣א יַֽעַזְבֶ֑נָּה וְ֝יִמְנָעֶ֗נָּה בְּתֹ֣וךְ חִכֹּֽו׃ | 13 |
੧੩ਭਾਵੇਂ ਉਹ ਉਸ ਨੂੰ ਬਚਾ ਰੱਖੇ ਅਤੇ ਛੱਡੇ ਨਾ, ਅਤੇ ਆਪਣੇ ਸੰਘ ਵਿੱਚ ਦਬਾ ਕੇ ਰੱਖੇ,
לַ֭חְמֹו בְּמֵעָ֣יו נֶהְפָּ֑ךְ מְרֹורַ֖ת פְּתָנִ֣ים בְּקִרְבֹּֽו׃ | 14 |
੧੪ਤਾਂ ਵੀ ਉਹ ਦੀ ਰੋਟੀ ਉਹ ਦੀਆਂ ਆਂਦਰਾਂ ਵਿੱਚ ਪਲਟ ਜਾਂਦੀ ਹੈ, ਉਹ ਉਸ ਦੇ ਅੰਦਰ ਸੱਪਾਂ ਦਾ ਜ਼ਹਿਰ ਹੋ ਜਾਂਦੀ ਹੈ।
חַ֣יִל בָּ֭לַע וַיְקִאֶ֑נּוּ מִ֝בִּטְנֹ֗ו יֹֽורִשֶׁ֥נּוּ אֵֽל׃ | 15 |
੧੫ਉਹ ਦੌਲਤ ਨੂੰ ਨਿਗਲ ਤਾਂ ਗਿਆ ਹੈ ਪਰ ਉਹ ਨੂੰ ਫਿਰ ਉਗਲੇਗਾ, ਪਰਮੇਸ਼ੁਰ ਉਹ ਨੂੰ ਉਸ ਦੇ ਢਿੱਡ ਵਿੱਚੋਂ ਕੱਢ ਲਵੇਗਾ।
רֹאשׁ־פְּתָנִ֥ים יִינָ֑ק תַּֽ֝הַרְגֵ֗הוּ לְשֹׁ֣ון אֶפְעֶֽה׃ | 16 |
੧੬ਉਹ ਨਾਗਾਂ ਦਾ ਵਿਸ ਚੂਸੇਗਾ, ਸੱਪ ਦਾ ਡੰਗ ਉਹ ਨੂੰ ਮਾਰ ਸੁੱਟੇਗਾ!
אַל־יֵ֥רֶא בִפְלַגֹּ֑ות נַהֲרֵ֥י נַ֝חֲלֵ֗י דְּבַ֣שׁ וְחֶמְאָֽה׃ | 17 |
੧੭ਉਹ ਨਦੀਆਂ ਨੂੰ ਨਾ ਵੇਖੇਗਾ ਅਰਥਾਤ ਸ਼ਹਿਦ ਅਤੇ ਦਹੀਂ ਦੀਆਂ ਵਗਦੀਆਂ ਨਦੀਆਂ ਨੂੰ।
מֵשִׁ֣יב יָ֭גָע וְלֹ֣א יִבְלָ֑ע כְּחֵ֥יל תְּ֝מוּרָתֹ֗ו וְלֹ֣א יַעֲלֹֽס׃ | 18 |
੧੮ਉਹ ਆਪਣੀ ਕਸ਼ਟ ਨਾਲ ਕੀਤੀ ਹੋਈ ਕਮਾਈ ਨੂੰ ਮੋੜ ਦੇਵੇਗਾ ਪਰ ਆਪ ਉਸ ਨੂੰ ਨਹੀਂ ਨਿਗਲੇਗਾ, ਉਹ ਆਪਣੇ ਲੈਣ-ਦੇਣ ਦੇ ਲਾਭ ਦੇ ਅਨੁਸਾਰ ਖੁਸ਼ੀ ਨਾ ਮਨਾਏਗਾ,
כִּֽי־רִ֭צַּץ עָזַ֣ב דַּלִּ֑ים בַּ֥יִת גָּ֝זַ֗ל וְלֹ֣א יִבֶנֵֽהוּ׃ | 19 |
੧੯ਕਿਉਂ ਜੋ ਉਸ ਨੇ ਗਰੀਬਾਂ ਨੂੰ ਦਬਾਇਆ ਅਤੇ ਤਿਆਗ ਦਿੱਤਾ, ਉਸ ਨੇ ਘਰਾਂ ਨੂੰ ਖੋਹ ਲਿਆ ਜਿਹੜੇ ਉਸ ਨੇ ਨਹੀਂ ਉਸਾਰੇ।
כִּ֤י ׀ לֹא־יָדַ֣ע שָׁלֵ֣ו בְּבִטְנֹ֑ו בַּ֝חֲמוּדֹ֗ו לֹ֣א יְמַלֵּֽט׃ | 20 |
੨੦“ਕਿਉਂ ਜੋ ਲਾਲਸਾ ਦੇ ਕਾਰਨ ਉਸ ਨੇ ਆਪਣੇ ਅੰਦਰ ਸ਼ਾਂਤੀ ਨਾ ਜਾਣੀ, ਇਸ ਲਈ ਉਹ ਆਪਣੀਆਂ ਮਨ ਭਾਉਣੀਆਂ ਚੀਜ਼ਾਂ ਨਾ ਬਚਾ ਸਕੇਗਾ।
אֵין־שָׂרִ֥יד לְאָכְלֹ֑ו עַל־כֵּ֝֗ן לֹא־יָחִ֥יל טוּבֹֽו׃ | 21 |
੨੧ਕੋਈ ਵੀ ਚੀਜ਼ ਉਸ ਦੇ ਨਿਗਲਣ ਤੋਂ ਬਾਕੀ ਨਾ ਬਚੀ, ਇਸ ਕਾਰਨ ਉਹ ਦੀ ਖੁਸ਼ਹਾਲੀ ਬਣੀ ਨਾ ਰਹੇਗੀ।
בִּמְלֹ֣אות שִׂ֭פְקֹו יֵ֣צֶר לֹ֑ו כָּל־יַ֖ד עָמֵ֣ל תְּבֹואֶֽנּוּ׃ | 22 |
੨੨ਉਹ ਆਪਣੀ ਭਰਪੂਰੀ ਦੀ ਬਹੁਤਾਇਤ ਵਿੱਚ ਵੀ ਲੋੜਵੰਦ ਰਹੇਗਾ, ਤਦ ਹਰੇਕ ਦੁਖਿਆਰੇ ਦਾ ਹੱਥ ਉਹ ਦੇ ਉੱਤੇ ਆਵੇਗਾ।
יְהִ֤י ׀ לְמַלֵּ֬א בִטְנֹ֗ו יְֽשַׁלַּח־בֹּ֖ו חֲרֹ֣ון אַפֹּ֑ו וְיַמְטֵ֥ר עָ֝לֵ֗ימֹו בִּלְחוּמֹֽו׃ | 23 |
੨੩ਜਦ ਉਹ ਆਪਣਾ ਪੇਟ ਭਰਨ ਨੂੰ ਹੋਵੇ ਤਦ ਪਰਮੇਸ਼ੁਰ ਆਪਣਾ ਕਹਿਰ ਉਸ ਉੱਤੇ ਘੱਲੇਗਾ ਅਤੇ ਉਹ ਦੇ ਰੋਟੀ ਖਾਣ ਦੇ ਵੇਲੇ ਉਹ ਉਸ ਉੱਤੇ ਆ ਪਵੇਗਾ।
יִ֭בְרַח מִנֵּ֣שֶׁק בַּרְזֶ֑ל תַּ֝חְלְפֵ֗הוּ קֶ֣שֶׁת נְחוּשָֽׁה׃ | 24 |
੨੪ਉਹ ਲੋਹੇ ਦੇ ਹਥਿਆਰ ਤੋਂ ਭੱਜੇਗਾ ਅਤੇ ਪਿੱਤਲ ਦਾ ਧਣੁੱਖ ਉਹ ਨੂੰ ਵਿੰਨ੍ਹ ਸੁੱਟੇਗਾ,
שָׁלַף֮ וַיֵּצֵ֪א מִגֵּ֫וָ֥ה וּ֭בָרָק מִֽמְּרֹרָתֹ֥ו יַהֲלֹ֗ךְ עָלָ֥יו אֵמִֽים׃ | 25 |
੨੫ਉਹ ਉਸ ਤੀਰ ਨੂੰ ਬਾਹਰ ਖਿੱਚਦਾ ਅਤੇ ਉਹ ਉਸ ਦੇ ਸਰੀਰ ਵਿੱਚੋਂ ਬਾਹਰ ਆਉਂਦਾ ਹੈ, ਤਦ ਉਹ ਦੀ ਚਮਕਦੀ ਹੋਈ ਨੋਕ ਉਹ ਦੇ ਪਿੱਤੇ ਵਿੱਚੋਂ ਨਿੱਕਲੇਗੀ, ਅਤੇ ਭੈਅ ਉਸ ਦੇ ਉੱਤੇ ਆ ਪਵੇਗਾ।
כָּל־חֹשֶׁךְ֮ טָמ֪וּן לִצְפּ֫וּנָ֥יו תְּ֭אָכְלֵהוּ אֵ֣שׁ לֹֽא־נֻפָּ֑ח יֵ֖רַע שָׂרִ֣יד בְּאָהֳלֹֽו׃ | 26 |
੨੬ਉਸ ਦੇ ਖ਼ਜ਼ਾਨਿਆਂ ਉੱਤੇ ਘੁੱਪ ਹਨ੍ਹੇਰਾ ਛਾ ਜਾਵੇਗਾ, ਅਣਸੁਲਗੀ ਅੱਗ ਉਹ ਨੂੰ ਭਸਮ ਕਰੇਗੀ, ਜੋ ਕੁਝ ਉਹ ਦੇ ਤੰਬੂ ਵਿੱਚ ਬਾਕੀ ਹੈ, ਉਸ ਨੂੰ ਵੀ ਭਸਮ ਕਰ ਦੇਵੇਗੀ!
יְגַלּ֣וּ שָׁמַ֣יִם עֲוֹנֹ֑ו וְ֝אֶ֗רֶץ מִתְקֹומָ֘מָ֥ה לֹֽו׃ | 27 |
੨੭ਅਕਾਸ਼ ਉਹ ਦੀ ਬਦੀ ਨੂੰ ਪਰਗਟ ਕਰੇਗਾ, ਅਤੇ ਧਰਤੀ ਉਹ ਦੇ ਵਿਰੁੱਧ ਖੜ੍ਹੀ ਹੋਵੇਗੀ।
יִ֭גֶל יְב֣וּל בֵּיתֹ֑ו נִ֝גָּרֹ֗ות בְּיֹ֣ום אַפֹּֽו׃ | 28 |
੨੮ਉਹ ਦੇ ਘਰ ਦਾ ਮਾਲ ਰੁੜ੍ਹ ਜਾਵੇਗਾ, ਪਰਮੇਸ਼ੁਰ ਦੇ ਕ੍ਰੋਧ ਦੇ ਦਿਨ ਵਿੱਚ ਉਹ ਵਗ ਜਾਵੇਗਾ,
זֶ֤ה ׀ חֵֽלֶק־אָדָ֣ם רָ֭שָׁע מֵאֱלֹהִ֑ים וְנַחֲלַ֖ת אִמְרֹ֣ו מֵאֵֽל׃ פ | 29 |
੨੯ਪਰਮੇਸ਼ੁਰ ਵੱਲੋਂ ਦੁਸ਼ਟ ਮਨੁੱਖ ਦਾ ਇਹੋ ਹੀ ਹਿੱਸਾ ਹੈ, ਇਹ ਪਰਮੇਸ਼ੁਰ ਵੱਲੋਂ ਉਹ ਦੇ ਲਈ ਨਿਯੁਕਤ ਕੀਤੀ ਹੋਈ ਮਿਰਾਸ ਹੈ!”