< אִיּוֹב 28 >
כִּ֤י יֵ֣שׁ לַכֶּ֣סֶף מֹוצָ֑א וּ֝מָקֹ֗ום לַזָּהָ֥ב יָזֹֽקּוּ׃ | 1 |
੧ਚਾਂਦੀ ਲਈ ਤਾਂ ਖਾਨ ਹੁੰਦੀ ਹੈ, ਅਤੇ ਸੋਨੇ ਲਈ ਸਥਾਨ ਜਿੱਥੇ ਉਸ ਨੂੰ ਤਾਇਆ ਜਾਂਦਾ ਹੈ।
בַּ֭רְזֶל מֵעָפָ֣ר יֻקָּ֑ח וְ֝אֶ֗בֶן יָצ֥וּק נְחוּשָֽׁה׃ | 2 |
੨ਲੋਹਾ ਮਿੱਟੀ ਤੋਂ ਕੱਢਿਆ ਜਾਂਦਾ ਹੈ, ਅਤੇ ਧਾਤੂ ਨੂੰ ਢਾਲ਼ ਕੇ ਤਾਂਬਾ ਬਣਾਇਆ ਜਾਂਦਾ ਹੈ।
קֵ֤ץ ׀ שָׂ֤ם לַחֹ֗שֶׁךְ וּֽלְכָל־תַּ֭כְלִית ה֣וּא חֹוקֵ֑ר אֶ֖בֶן אֹ֣פֶל וְצַלְמָֽוֶת׃ | 3 |
੩ਮਨੁੱਖ ਹਨੇਰੇ ਨੂੰ ਦੂਰ ਕਰ ਕੇ ਸਰਹੱਦ ਤੱਕ ਘੁੱਪ ਹਨੇਰ ਅਤੇ ਮੌਤ ਦੇ ਸਾਯੇ ਵਿੱਚ, ਪੱਥਰਾਂ ਦੀ ਭਾਲ ਕਰਦਾ ਹੈ।
פָּ֤רַץ נַ֨חַל ׀ מֵֽעִם־גָּ֗ר הַֽנִּשְׁכָּחִ֥ים מִנִּי־רָ֑גֶל דַּ֖לּוּ מֵאֱנֹ֣ושׁ נָֽעוּ׃ | 4 |
੪ਉਹ ਅਬਾਦੀ ਤੋਂ ਦੂਰ ਸੁਰੰਗ ਖੋਦਦੇ ਹਨ, ਜਿੱਥੇ ਮਨੁੱਖਾਂ ਦੇ ਪੈਰ ਵੀ ਨਹੀਂ ਪੈਂਦੇ, ਉਹ ਮਨੁੱਖਾਂ ਤੋਂ ਦੂਰ ਲਟਕਦੇ ਅਤੇ ਝੂਲਦੇ ਹਨ।
אֶ֗רֶץ מִמֶּ֥נָּה יֵֽצֵא־לָ֑חֶם וְ֝תַחְתֶּ֗יהָ נֶהְפַּ֥ךְ כְּמֹו־אֵֽשׁ׃ | 5 |
੫ਧਰਤੀ ਤੋਂ ਰੋਟੀ ਤਾਂ ਮਿਲਦੀ ਹੈ, ਪਰ ਉਹ ਦਾ ਹੇਠਲਾ ਹਿੱਸਾ ਅੱਗ ਜਿਹਾ ਬਣ ਜਾਂਦਾ ਹੈ।
מְקֹום־סַפִּ֥יר אֲבָנֶ֑יהָ וְעַפְרֹ֖ת זָהָ֣ב לֹֽו׃ | 6 |
੬ਇਸ ਦੀਆਂ ਚੱਟਾਨਾਂ ਨੀਲਮ ਦਾ ਥਾਂ ਹਨ, ਅਤੇ ਉਸ ਵਿੱਚ ਸੋਨੇ ਦੇ ਜ਼ੱਰੇ ਹਨ।
נָ֭תִיב לֹֽא־יְדָ֣עֹו עָ֑יִט וְלֹ֥א שְׁ֝זָפַ֗תּוּ עֵ֣ין אַיָּֽה׃ | 7 |
੭ਸ਼ਿਕਾਰੀ ਪੰਛੀ ਉਸ ਦੇ ਰਾਹ ਨੂੰ ਨਹੀਂ ਜਾਣਦਾ, ਨਾ ਬਾਜ਼ ਦੀ ਅੱਖ ਨੇ ਉਸ ਨੂੰ ਵੇਖਿਆ ਹੈ।
לֹֽא־הִדְרִיכֻ֥הוּ בְנֵי־שָׁ֑חַץ לֹֽא־עָדָ֖ה עָלָ֣יו שָֽׁחַל׃ | 8 |
੮ਘਾਤਕ ਜਾਨਵਰ ਉਸ ਵਿੱਚ ਨਹੀਂ ਚਲੇ ਹਨ, ਨਾ ਬੱਬਰ ਸ਼ੇਰ ਉਸ ਉੱਤੋਂ ਲੰਘਿਆ ਹੈ।
בַּֽ֭חַלָּמִישׁ שָׁלַ֣ח יָדֹ֑ו הָפַ֖ךְ מִשֹּׁ֣רֶשׁ הָרִֽים׃ | 9 |
੯ਮਨੁੱਖ ਆਪਣਾ ਹੱਥ ਚਕਮਕ ਪੱਥਰ ਉੱਤੇ ਲਾਉਂਦਾ ਹੈ, ਉਹ ਪਹਾੜਾਂ ਨੂੰ ਮੁੱਢੋਂ ਉਲੱਦ ਦਿੰਦਾ ਹੈ।
בַּ֭צּוּרֹות יְאֹרִ֣ים בִּקֵּ֑עַ וְכָל־יְ֝קָ֗ר רָאֲתָ֥ה עֵינֹֽו׃ | 10 |
੧੦ਉਹ ਚੱਟਾਨਾਂ ਵਿੱਚ ਨਾਲੇ ਖੋਦਦਾ ਹੈ ਅਤੇ ਉਹ ਦੀ ਅੱਖ ਹਰੇਕ ਬਹੁਮੁੱਲੀ ਵਸਤੂ ਨੂੰ ਵੇਖਦੀ ਹੈ।
מִ֭בְּכִי נְהָרֹ֣ות חִבֵּ֑שׁ וְ֝תַעֲלֻמָ֗הּ יֹ֣צִא אֹֽור׃ פ | 11 |
੧੧ਉਹ ਨਦੀਆਂ ਨੂੰ ਬੰਨ੍ਹ ਦਿੰਦਾ ਹੈ ਕਿ ਉਹ ਚੋਂਦੀਆਂ ਵੀ ਨਹੀਂ, ਅਤੇ ਛਿਪੀ ਹੋਈ ਚੀਜ਼ ਨੂੰ ਚਾਨਣ ਵਿੱਚ ਲੈ ਆਉਂਦਾ ਹੈ।
וְֽ֭הַחָכְמָה מֵאַ֣יִן תִּמָּצֵ֑א וְאֵ֥י זֶ֝ה מְקֹ֣ום בִּינָֽה׃ | 12 |
੧੨ਪਰ ਬੁੱਧ ਕਿੱਥੇ ਲੱਭੇ, ਅਤੇ ਸਮਝ ਦਾ ਥਾਂ ਕਿੱਥੇ ਹੈ?
לֹא־יָדַ֣ע אֱנֹ֣ושׁ עֶרְכָּ֑הּ וְלֹ֥א תִ֝מָּצֵ֗א בְּאֶ֣רֶץ הֽ͏ַחַיִּֽים׃ | 13 |
੧੩ਮਨੁੱਖ ਉਹ ਦਾ ਮੁੱਲ ਨਹੀਂ ਜਾਣਦਾ, ਅਤੇ ਉਹ ਜੀਉਂਦਿਆਂ ਦੇ ਦੇਸ ਵਿੱਚ ਨਹੀਂ ਲੱਭਦੀ ਹੈ।
תְּהֹ֣ום אָ֭מַר לֹ֣א בִי־הִ֑יא וְיָ֥ם אָ֝מַ֗ר אֵ֣ין עִמָּדִֽי׃ | 14 |
੧੪ਡੂੰਘਿਆਈ ਕਹਿੰਦੀ ਹੈ, “ਉਹ ਮੇਰੇ ਵਿੱਚ ਨਹੀਂ ਹੈ” ਅਤੇ ਸਮੁੰਦਰ ਕਹਿੰਦਾ ਹੈ, “ਉਹ ਮੇਰੇ ਕੋਲ ਨਹੀਂ ਹੈ।”
לֹא־יֻתַּ֣ן סְגֹ֣ור תַּחְתֶּ֑יהָ וְלֹ֥א יִ֝שָּׁקֵ֗ל כֶּ֣סֶף מְחִירָֽהּ׃ | 15 |
੧੫ਉਹ ਕੁੰਦਨ ਸੋਨੇ ਨਾਲ ਮੁੱਲ ਨਹੀਂ ਲਈ ਜਾਂਦੀ, ਨਾ ਉਹ ਦੇ ਮੁੱਲ ਲਈ ਚਾਂਦੀ ਤੋਲੀਦੀ ਹੈ।
לֹֽא־תְ֭סֻלֶּה בְּכֶ֣תֶם אֹופִ֑יר בְּשֹׁ֖הַם יָקָ֣ר וְסַפִּֽיר׃ | 16 |
੧੬ਓਫੀਰ ਦੇ ਸੋਨੇ ਤੋਂ ਉਹ ਦੀ ਕੀਮਤ ਭਰ ਨਹੀਂ ਹੁੰਦੀ, ਨਾ ਬਹੁਮੁੱਲੇ ਸੁਲੇਮਾਨੀ ਪੱਥਰ ਤੋਂ, ਨਾ ਨੀਲਮ ਤੋਂ।
לֹא־יַעַרְכֶ֣נָּה זָ֭הָב וּזְכֹוכִ֑ית וּתְמ֖וּרָתָ֣הּ כְּלִי־פָֽז׃ | 17 |
੧੭ਸੋਨਾ ਅਤੇ ਕੱਚ ਉਹ ਦੇ ਤੁੱਲ ਨਹੀਂ ਹੋ ਸਕਦੇ ਹਨ, ਨਾ ਉਹ ਕੁੰਦਨ ਸੋਨੇ ਦੇ ਗਹਿਣਿਆਂ ਦੇ ਬਦਲੇ ਮਿਲ ਸਕਦੀ ਹੈ।
רָאמֹ֣ות וְ֭גָבִישׁ לֹ֣א יִזָּכֵ֑ר וּמֶ֥שֶׁךְ חָ֝כְמָ֗ה מִפְּנִינִֽים׃ | 18 |
੧੮ਮੂੰਗੇ ਅਤੇ ਬਲੌਰ ਦੀ ਉਸ ਦੇ ਅੱਗੇ ਕੀ ਤੁਲਣਾ ਹੈ? ਸਗੋਂ ਬੁੱਧ ਦਾ ਮੁੱਲ ਮੋਤੀਆਂ ਨਾਲੋਂ ਵੀ ਵੱਧ ਹੈ।
לֹֽא־יַ֭עַרְכֶנָּה פִּטְדַת־כּ֑וּשׁ בְּכֶ֥תֶם טָ֝הֹ֗ור לֹ֣א תְסֻלֶּֽה׃ פ | 19 |
੧੯ਇਥੋਪਿਆ ਅਰਥਾਤ ਕੂਸ਼ ਦਾ ਪੁਖਰਾਜ ਉਹ ਦੇ ਤੁੱਲ ਨਹੀਂ, ਨਾ ਖ਼ਾਲਸ ਸੋਨੇ ਵਿੱਚ ਉਹ ਦੀ ਕੀਮਤ ਹੋ ਸਕਦੀ ਹੈ।
וְֽ֭הַחָכְמָה מֵאַ֣יִן תָּבֹ֑וא וְאֵ֥י זֶ֝֗ה מְקֹ֣ום בִּינָֽה׃ | 20 |
੨੦ਬੁੱਧ ਫੇਰ ਕਿੱਥੋਂ ਆਉਂਦੀ ਹੈ, ਅਤੇ ਸਮਝ ਦਾ ਥਾਂ ਕਿੱਥੇ ਹੈ?
וְֽ֭נֶעֶלְמָה מֵעֵינֵ֣י כָל־חָ֑י וּמֵעֹ֖וף הַשָּׁמַ֣יִם נִסְתָּֽרָה׃ | 21 |
੨੧ਉਹ ਤਾਂ ਹਰੇਕ ਜੀਵ ਦੀਆਂ ਅੱਖਾਂ ਤੋਂ ਲੁਕੀ ਹੋਈ ਹੈ, ਅਤੇ ਅਕਾਸ਼ ਦੇ ਪੰਛੀਆਂ ਤੋਂ ਛਿਪੀ ਹੋਈ ਹੈ।
אֲבַדֹּ֣ון וָ֭מָוֶת אָ֣מְר֑וּ בְּ֝אָזְנֵ֗ינוּ שָׁמַ֥עְנוּ שִׁמְעָֽהּ׃ | 22 |
੨੨ਵਿਨਾਸ਼ ਤੇ ਮੌਤ ਆਖਦੀਆਂ ਹਨ, “ਅਸੀਂ ਸਿਰਫ਼ ਉਹ ਦੀ ਚਰਚਾ ਸੁਣੀ ਹੈ।”
אֱ֭לֹהִים הֵבִ֣ין דַּרְכָּ֑הּ וְ֝ה֗וּא יָדַ֥ע אֶת־מְקֹומָֽהּ׃ | 23 |
੨੩ਪਰ ਪਰਮੇਸ਼ੁਰ ਉਸ ਦਾ ਰਾਹ ਸਮਝਦਾ ਹੈ, ਅਤੇ ਉਹ ਉਸ ਦਾ ਥਾਂ ਜਾਣਦਾ ਹੈ,
כִּי־ה֖וּא לִקְצֹות־הָאָ֣רֶץ יַבִּ֑יט תַּ֖חַת כָּל־הַשָּׁמַ֣יִם יִרְאֶֽה׃ | 24 |
੨੪ਕਿਉਂ ਜੋ ਉਹੋ ਧਰਤੀ ਦੀਆਂ ਹੱਦਾਂ ਤੱਕ ਨਿਗਾਹ ਮਾਰਦਾ ਹੈ, ਅਤੇ ਜੋ ਕੁਝ ਅਕਾਸ਼ ਦੇ ਹੇਠ ਹੈ ਉਹ ਵੇਖਦਾ ਹੈ।
לַעֲשֹׂ֣ות לָר֣וּחַ מִשְׁקָ֑ל וּ֝מַ֗יִם תִּכֵּ֥ן בְּמִדָּֽה׃ | 25 |
੨੫ਜਦ ਉਹ ਨੇ ਹਵਾ ਲਈ ਵਜ਼ਨ ਠਹਿਰਾਇਆ, ਅਤੇ ਪਾਣੀਆਂ ਨੂੰ ਮਾਪ ਨਾਲ ਮਿਣਿਆ,
בַּעֲשׂתֹ֣ו לַמָּטָ֣ר חֹ֑ק וְ֝דֶ֗רֶךְ לַחֲזִ֥יז קֹלֹֽות׃ | 26 |
੨੬ਜਦ ਉਹ ਨੇ ਮੀਂਹ ਲਈ ਬਿਧੀ ਬਣਾਈ, ਅਤੇ ਗਰਜਦੀ ਬਿਜਲੀ ਲਈ ਰਾਹ ਠਹਿਰਾਇਆ,
אָ֣ז רָ֭אָהּ וַֽיְסַפְּרָ֑הּ הֱ֝כִינָ֗הּ וְגַם־חֲקָרָֽהּ׃ | 27 |
੨੭ਤਦ ਉਸ ਨੇ ਬੁੱਧ ਨੂੰ ਵੇਖਿਆ ਅਤੇ ਦੱਸਿਆ, ਉਸ ਨੇ ਉਹ ਨੂੰ ਕਾਇਮ ਕੀਤਾ ਸਗੋਂ ਉਹ ਨੂੰ ਖ਼ੋਜਿਆ,
וַיֹּ֤אמֶר ׀ לָֽאָדָ֗ם הֵ֤ן יִרְאַ֣ת אֲ֭דֹנָי הִ֣יא חָכְמָ֑ה וְס֖וּר מֵרָ֣ע בִּינָֽה׃ ס | 28 |
੨੮ਅਤੇ ਉਸ ਨੇ ਮਨੁੱਖ ਨੂੰ ਆਖਿਆ, “ਵੇਖ, ਪ੍ਰਭੂ ਦਾ ਭੈਅ, ਉਹੀ ਬੁੱਧ ਹੈ, ਅਤੇ ਬਦੀ ਤੋਂ ਦੂਰ ਰਹਿਣਾ ਹੀ ਸਮਝ ਹੈ!”