< יוֹנָה 3 >

וַיְהִ֧י דְבַר־יְהוָ֛ה אֶל־יֹונָ֖ה שֵׁנִ֥ית לֵאמֹֽר׃ 1
ਤਦ ਯਹੋਵਾਹ ਦਾ ਬਚਨ ਦੂਸਰੀ ਵਾਰ ਯੂਨਾਹ ਕੋਲ ਆਇਆ,
ק֛וּם לֵ֥ךְ אֶל־נִֽינְוֵ֖ה הָעִ֣יר הַגְּדֹולָ֑ה וִּקְרָ֤א אֵלֶ֙יהָ֙ אֶת־הַקְּרִיאָ֔ה אֲשֶׁ֥ר אָנֹכִ֖י דֹּבֵ֥ר אֵלֶֽיךָ׃ 2
“ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਦੇ ਲੋਕਾਂ ਕੋਲ ਜਾ ਅਤੇ ਉੱਥੇ ਇਸ ਗੱਲ ਦਾ ਪ੍ਰਚਾਰ ਕਰ, ਜਿਹੜੀ ਮੈਂ ਤੈਨੂੰ ਦੱਸਦਾ ਹਾਂ!”
וַיָּ֣קָם יֹונָ֗ה וַיֵּ֛לֶךְ אֶל־נִֽינְוֶ֖ה כִּדְבַ֣ר יְהוָ֑ה וְנִֽינְוֵ֗ה הָיְתָ֤ה עִיר־גְּדֹולָה֙ לֵֽאלֹהִ֔ים מַהֲלַ֖ךְ שְׁלֹ֥שֶׁת יָמִֽים׃ 3
ਤਦ ਯੂਨਾਹ ਯਹੋਵਾਹ ਦੇ ਬਚਨ ਅਨੁਸਾਰ ਉੱਠ ਕੇ ਨੀਨਵਾਹ ਦੇ ਲੋਕਾਂ ਕੋਲ ਗਿਆ। ਨੀਨਵਾਹ ਇੱਕ ਬਹੁਤ ਹੀ ਵੱਡਾ ਸ਼ਹਿਰ ਸੀ, ਜਿਸ ਵਿੱਚ ਘੁੰਮਣ ਲਈ ਤਿੰਨ ਦਿਨਾਂ ਦਾ ਸਫ਼ਰ, ਤਕਰੀਬਨ ਸੋਲਾਂ ਕਿਲੋਮੀਟਰ ਦਾ ਸਫ਼ਰ ਕਰਨਾ ਪੈਂਦਾ ਸੀ।
וַיָּ֤חֶל יֹונָה֙ לָבֹ֣וא בָעִ֔יר מַהֲלַ֖ךְ יֹ֣ום אֶחָ֑ד וַיִּקְרָא֙ וַיֹּאמַ֔ר עֹ֚וד אַרְבָּעִ֣ים יֹ֔ום וְנִֽינְוֵ֖ה נֶהְפָּֽכֶת׃ 4
ਯੂਨਾਹ ਨੇ ਸ਼ਹਿਰ ਵਿੱਚ ਪ੍ਰਵੇਸ਼ ਕੀਤਾ ਅਤੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ, ਤਦ ਉਸ ਨੇ ਪੁਕਾਰ ਕੇ ਕਿਹਾ, “ਹੁਣ ਤੋਂ ਚਾਲ੍ਹੀ ਦਿਨ ਹੋਰ ਅਤੇ ਫੇਰ ਨੀਨਵਾਹ ਢਾਹਿਆ ਜਾਵੇਗਾ!”
וַֽיַּאֲמִ֛ינוּ אַנְשֵׁ֥י נִֽינְוֵ֖ה בֵּֽאלֹהִ֑ים וַיִּקְרְאוּ־צֹום֙ וַיִּלְבְּשׁ֣וּ שַׂקִּ֔ים מִגְּדֹולָ֖ם וְעַד־קְטַנָּֽם׃ 5
ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਦੇ ਬਚਨ ਉੱਤੇ ਵਿਸ਼ਵਾਸ ਕੀਤਾ ਅਤੇ ਵਰਤ ਰੱਖਣ ਦੀ ਮੁਨਾਦੀ ਕੀਤੀ ਅਤੇ ਵੱਡਿਆਂ ਤੋਂ ਲੈ ਕੇ ਛੋਟਿਆਂ ਤੱਕ ਸਭ ਨੇ ਤੱਪੜ ਪਾ ਲਏ।
וַיִּגַּ֤ע הַדָּבָר֙ אֶל־מֶ֣לֶך נִֽינְוֵ֔ה וַיָּ֙קָם֙ מִכִּסְאֹ֔ו וַיַּעֲבֵ֥ר אַדַּרְתֹּ֖ו מֵֽעָלָ֑יו וַיְכַ֣ס שַׂ֔ק וַיֵּ֖שֶׁב עַל־הָאֵֽפֶר׃ 6
ਜਦ ਇਹ ਖ਼ਬਰ ਨੀਨਵਾਹ ਦੇ ਰਾਜੇ ਕੋਲ ਪਹੁੰਚੀ ਤਾਂ ਉਹ ਆਪਣੀ ਰਾਜ ਗੱਦੀ ਤੋਂ ਉੱਠਿਆ, ਆਪਣਾ ਸ਼ਾਹੀ ਬਸਤਰ ਲਾਹ ਸੁੱਟਿਆ ਅਤੇ ਤੱਪੜ ਪਾ ਕੇ ਰਾਖ਼ ਵਿੱਚ ਬੈਠ ਗਿਆ।
וַיַּזְעֵ֗ק וַיֹּ֙אמֶר֙ בְּנִֽינְוֵ֔ה מִטַּ֧עַם הַמֶּ֛לֶךְ וּגְדֹלָ֖יו לֵאמֹ֑ר הָאָדָ֨ם וְהַבְּהֵמָ֜ה הַבָּקָ֣ר וְהַצֹּ֗אן אַֽל־יִטְעֲמוּ֙ מְא֔וּמָה אַ֨ל־יִרְע֔וּ וּמַ֖יִם אַל־יִשְׁתּֽוּ׃ 7
ਤਦ ਉਸ ਨੇ ਇਹ ਮੁਨਾਦੀ ਕਰਵਾਈ ਅਤੇ ਨੀਨਵਾਹ ਵਿੱਚ ਇਹ ਪ੍ਰਚਾਰ ਕੀਤਾ, ਰਾਜਾ ਅਤੇ ਉਸ ਦੇ ਸਰਦਾਰਾਂ ਦਾ ਫ਼ਰਮਾਨ - “ਨਾ ਆਦਮੀ, ਨਾ ਪਸ਼ੂ, ਨਾ ਵਗ, ਨਾ ਇੱਜੜ ਕੁਝ ਚੱਖਣ, ਉਹ ਨਾ ਤਾਂ ਕੁਝ ਖਾਣ ਅਤੇ ਨਾ ਹੀ ਪਾਣੀ ਪੀਣ,
וְיִתְכַּסּ֣וּ שַׂקִּ֗ים הָֽאָדָם֙ וְהַבְּהֵמָ֔ה וְיִקְרְא֥וּ אֶל־אֱלֹהִ֖ים בְּחָזְקָ֑ה וְיָשֻׁ֗בוּ אִ֚ישׁ מִדַּרְכֹּ֣ו הָֽרָעָ֔ה וּמִן־הֶחָמָ֖ס אֲשֶׁ֥ר בְּכַפֵּיהֶֽם׃ 8
ਪਰ ਹਰੇਕ ਮਨੁੱਖ ਅਤੇ ਪਸ਼ੂ ਤੱਪੜ ਨਾਲ ਆਪਣੇ ਆਪ ਨੂੰ ਢੱਕਣ ਅਤੇ ਪਰਮੇਸ਼ੁਰ ਦੇ ਅੱਗੇ ਜ਼ੋਰ ਲਾ ਕੇ ਤਰਲੇ ਕਰਨ! ਹਰੇਕ ਆਪੋ ਆਪਣੇ ਭੈੜੇ ਰਾਹ ਤੋਂ ਫਿਰੇ ਅਤੇ ਉਸ ਜ਼ੁਲਮ ਤੋਂ ਜੋ ਉਹ ਕਰ ਰਹੇ ਹਨ, ਮੂੰਹ ਮੋੜੇ!
מִֽי־יֹודֵ֣עַ יָשׁ֔וּב וְנִחַ֖ם הָאֱלֹהִ֑ים וְשָׁ֛ב מֵחֲרֹ֥ון אַפֹּ֖ו וְלֹ֥א נֹאבֵֽד׃ 9
ਹੋ ਸਕਦਾ ਹੈ ਕਿ ਪਰਮੇਸ਼ੁਰ ਦਯਾ ਕਰੇ ਅਤੇ ਫੇਰ ਵਿਚਾਰ ਕਰੇ ਅਤੇ ਉਸ ਦਾ ਭੜਕਿਆ ਹੋਇਆ ਕ੍ਰੋਧ ਸ਼ਾਂਤ ਹੋ ਜਾਵੇ ਅਤੇ ਅਸੀਂ ਨਾਸ ਨਾ ਹੋਈਏ?”
וַיַּ֤רְא הָֽאֱלֹהִים֙ אֶֽת־מַ֣עֲשֵׂיהֶ֔ם כִּי־שָׁ֖בוּ מִדַּרְכָּ֣ם הָרָעָ֑ה וַיִּנָּ֣חֶם הָאֱלֹהִ֗ים עַל־הָרָעָ֛ה אֲשֶׁר־דִּבֶּ֥ר לַעֲשֹׂות־לָהֶ֖ם וְלֹ֥א עָשָֽׂה׃ 10
੧੦ਜਦ ਪਰਮੇਸ਼ੁਰ ਨੇ ਉਹਨਾਂ ਦੇ ਕੰਮਾਂ ਨੂੰ ਵੇਖਿਆ ਕਿ ਉਹ ਆਪਣੇ ਭੈੜੇ ਰਾਹ ਤੋਂ ਮੁੜ ਗਏ ਹਨ, ਤਦ ਪਰਮੇਸ਼ੁਰ ਉਸ ਬੁਰਿਆਈ ਤੋਂ ਪਛਤਾਇਆ; ਜੋ ਉਸ ਨੇ ਕਿਹਾ ਸੀ ਕਿ ਉਹ ਉਹਨਾਂ ਨਾਲ ਕਰੇਗਾ, ਅਤੇ ਉਸ ਨੇ ਉਹ ਨਹੀਂ ਕੀਤੀ।

< יוֹנָה 3 >