< שֹׁפְטִים 21 >
וְאִ֣ישׁ יִשְׂרָאֵ֔ל נִשְׁבַּ֥ע בַּמִּצְפָּ֖ה לֵאמֹ֑ר אִ֣ישׁ מִמֶּ֔נּוּ לֹא־יִתֵּ֥ן בִּתֹּ֛ו לְבִנְיָמִ֖ן לְאִשָּֽׁה׃ | 1 |
੧ਇਸਰਾਏਲ ਦੇ ਲੋਕਾਂ ਨੇ ਮਿਸਪਾਹ ਵਿੱਚ ਸਹੁੰ ਖਾਧੀ ਸੀ ਕਿ ਸਾਡੇ ਵਿੱਚੋਂ ਕੋਈ ਵੀ ਆਪਣੀ ਧੀ ਬਿਨਯਾਮੀਨ ਵਿੱਚ ਵਿਆਹੁਣ ਲਈ ਨਹੀਂ ਦੇਵੇਗਾ।
וַיָּבֹ֤א הָעָם֙ בֵּֽית־אֵ֔ל וַיֵּ֤שְׁבוּ שָׁם֙ עַד־הָעֶ֔רֶב לִפְנֵ֖י הָאֱלֹהִ֑ים וַיִּשְׂא֣וּ קֹולָ֔ם וַיִּבְכּ֖וּ בְּכִ֥י גָדֹֽול׃ | 2 |
੨ਲੋਕ ਬੈਤਏਲ ਵਿੱਚ ਆਏ ਅਤੇ ਸ਼ਾਮ ਤੱਕ ਉੱਥੇ ਪਰਮੇਸ਼ੁਰ ਦੇ ਅੱਗੇ ਬੈਠੇ ਰਹੇ ਅਤੇ ਫੁੱਟ-ਫੁੱਟ ਕੇ ਰੋਂਦੇ ਰਹੇ
וַיֹּ֣אמְר֔וּ לָמָ֗ה יְהוָה֙ אֱלֹהֵ֣י יִשְׂרָאֵ֔ל הָ֥יְתָה זֹ֖את בְּיִשְׂרָאֵ֑ל לְהִפָּקֵ֥ד הַיֹּ֛ום מִיִּשְׂרָאֵ֖ל שֵׁ֥בֶט אֶחָֽד׃ | 3 |
੩ਅਤੇ ਬੋਲੇ, “ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਇਸਰਾਏਲ ਵਿੱਚ ਅਜਿਹਾ ਕਿਉਂ ਹੋਇਆ ਕਿ ਅੱਜ ਇਸਰਾਏਲ ਵਿੱਚੋਂ ਇੱਕ ਗੋਤ ਘੱਟ ਗਿਆ ਹੈ?”
וַֽיְהִי֙ מִֽמָּחֳרָ֔ת וַיַּשְׁכִּ֣ימוּ הָעָ֔ם וַיִּבְנוּ־שָׁ֖ם מִזְבֵּ֑חַ וַיַּעֲל֥וּ עֹלֹ֖ות וּשְׁלָמִֽים׃ פ | 4 |
੪ਫਿਰ ਅਗਲੇ ਦਿਨ ਲੋਕਾਂ ਨੇ ਸਵੇਰੇ ਉੱਠ ਕੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਹੋਮ ਬਲੀ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ।
וַיֹּֽאמְרוּ֙ בְּנֵ֣י יִשְׂרָאֵ֔ל מִ֠י אֲשֶׁ֨ר לֹא־עָלָ֧ה בַקָּהָ֛ל מִכָּל־שִׁבְטֵ֥י יִשְׂרָאֵ֖ל אֶל־יְהוָ֑ה כִּי֩ הַשְּׁבוּעָ֨ה הַגְּדֹולָ֜ה הָיְתָ֗ה לַ֠אֲשֶׁר לֹא־עָלָ֨ה אֶל־יְהוָ֧ה הַמִּצְפָּ֛ה לֵאמֹ֖ר מֹ֥ות יוּמָֽת׃ | 5 |
੫ਅਤੇ ਇਸਰਾਏਲੀ ਕਹਿਣ ਲੱਗੇ, “ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਕੌਣ ਹੈ ਜੋ ਯਹੋਵਾਹ ਦੇ ਸਨਮੁਖ ਸਭਾ ਦੇ ਨਾਲ ਨਹੀਂ ਆਇਆ ਸੀ?” ਕਿਉਂ ਜੋ ਉਨ੍ਹਾਂ ਨੇ ਪੱਕੀ ਸਹੁੰ ਖਾਧੀ ਸੀ ਕਿ ਜੋ ਕੋਈ ਯਹੋਵਾਹ ਦੇ ਸਨਮੁਖ ਮਿਸਪਾਹ ਵਿੱਚ ਨਹੀਂ ਆਵੇਗਾ ਉਹ ਯਕੀਨੀ ਤੌਰ ਤੇ ਮਾਰਿਆ ਜਾਵੇਗਾ।
וַיִּנָּֽחֲמוּ֙ בְּנֵ֣י יִשְׂרָאֵ֔ל אֶל־בִּנְיָמִ֖ן אָחִ֑יו וַיֹּ֣אמְר֔וּ נִגְדַּ֥ע הַיֹּ֛ום שֵׁ֥בֶט אֶחָ֖ד מִיִּשְׂרָאֵֽל׃ | 6 |
੬ਤਦ ਇਸਰਾਏਲ ਆਪਣੇ ਭਰਾ ਬਿਨਯਾਮੀਨ ਦੇ ਕਾਰਨ ਇਹ ਕਹਿ ਕੇ ਪਛਤਾਉਣ ਲੱਗੇ ਕਿ ਅੱਜ ਇਸਰਾਏਲੀਆਂ ਦਾ ਇੱਕ ਗੋਤ ਨਸ਼ਟ ਹੋ ਗਿਆ ਹੈ।
מַה־נַּעֲשֶׂ֥ה לָהֶ֛ם לַנֹּותָרִ֖ים לְנָשִׁ֑ים וַאֲנַ֙חְנוּ֙ נִשְׁבַּ֣עְנוּ בַֽיהוָ֔ה לְבִלְתִּ֛י תֵּת־לָהֶ֥ם מִבְּנֹותֵ֖ינוּ לְנָשִֽׁים׃ | 7 |
੭ਅਸੀਂ ਤਾਂ ਯਹੋਵਾਹ ਦੀ ਸਹੁੰ ਖਾਧੀ ਹੈ ਕਿ ਅਸੀਂ ਆਪਣੀਆਂ ਧੀਆਂ ਉਨ੍ਹਾਂ ਨੂੰ ਵਿਆਹੁਣ ਲਈ ਨਹੀਂ ਦਿਆਂਗੇ, ਇਸ ਲਈ ਜਿਹੜੇ ਬਚ ਗਏ ਹਨ ਉਨ੍ਹਾਂ ਨੂੰ ਅਸੀਂ ਪਤਨੀਆਂ ਕਿੱਥੋਂ ਦੇਈਏ?
וַיֹּ֣אמְר֔וּ מִ֗י אֶחָד֙ מִשִּׁבְטֵ֣י יִשְׂרָאֵ֔ל אֲשֶׁ֛ר לֹֽא־עָלָ֥ה אֶל־יְהוָ֖ה הַמִּצְפָּ֑ה וְ֠הִנֵּה לֹ֣א בָא־אִ֧ישׁ אֶל־הַֽמַּחֲנֶ֛ה מִיָּבֵ֥ישׁ גִּלְעָ֖ד אֶל־הַקָּהָֽל׃ | 8 |
੮ਫਿਰ ਉਨ੍ਹਾਂ ਨੇ ਪੁੱਛਿਆ, ਇਸਰਾਏਲੀਆਂ ਵਿੱਚੋਂ ਕਿਹੜਾ ਗੋਤ ਹੈ ਜੋ ਮਿਸਪਾਹ ਵਿੱਚ ਯਹੋਵਾਹ ਦੇ ਸਨਮੁਖ ਨਹੀਂ ਆਇਆ ਸੀ? ਤਦ ਉਨ੍ਹਾਂ ਨੂੰ ਪਤਾ ਲੱਗਿਆ ਕਿ ਯਾਬੇਸ਼ ਗਿਲਆਦ ਦੇ ਵਾਸੀਆਂ ਵਿੱਚੋਂ ਸਭਾ ਵਿੱਚ ਇਕੱਠੇ ਹੋਣ ਲਈ ਉੱਥੇ ਕੋਈ ਨਹੀਂ ਆਇਆ ਸੀ।
וַיִּתְפָּקֵ֖ד הָעָ֑ם וְהִנֵּ֤ה אֵֽין־שָׁם֙ אִ֔ישׁ מִיֹּושְׁבֵ֖י יָבֵ֥שׁ גִּלְעָֽד׃ | 9 |
੯ਕਿਉਂਕਿ ਜਿਸ ਵੇਲੇ ਲੋਕਾਂ ਦੀ ਗਿਣਤੀ ਕੀਤੀ ਗਈ ਤਾਂ ਯਾਬੇਸ਼ ਗਿਲਆਦ ਦੇ ਵਾਸੀਆਂ ਵਿੱਚੋਂ ਕੋਈ ਵੀ ਉੱਥੇ ਨਾ ਲੱਭਿਆ।
וַיִּשְׁלְחוּ־שָׁ֣ם הָעֵדָ֗ה שְׁנֵים־עָשָׂ֥ר אֶ֛לֶף אִ֖ישׁ מִבְּנֵ֣י הֶחָ֑יִל וַיְצַוּ֨וּ אֹותָ֜ם לֵאמֹ֗ר לְ֠כוּ וְהִכִּיתֶ֞ם אֶת־יֹושְׁבֵ֨י יָבֵ֤שׁ גִּלְעָד֙ לְפִי־חֶ֔רֶב וְהַנָּשִׁ֖ים וְהַטָּֽף׃ | 10 |
੧੦ਤਦ ਸਭਾ ਨੇ ਬਾਰਾਂ ਹਜ਼ਾਰ ਸੂਰਬੀਰਾਂ ਨੂੰ ਇਹ ਆਗਿਆ ਦੇ ਕੇ ਭੇਜਿਆ, “ਤੁਸੀਂ ਜਾ ਕੇ ਯਾਬੇਸ਼ ਗਿਲਆਦ ਦੇ ਵਾਸੀਆਂ ਨੂੰ ਇਸਤਰੀਆਂ ਅਤੇ ਬਾਲਕਾਂ ਸਮੇਤ ਤਲਵਾਰ ਦੀ ਧਾਰ ਨਾਲ ਨਾਸ ਕਰ ਦਿਉ।
וְזֶ֥ה הַדָּבָ֖ר אֲשֶׁ֣ר תַּעֲשׂ֑וּ כָּל־זָכָ֗ר וְכָל־אִשָּׁ֛ה יֹדַ֥עַת מִשְׁכַּב־זָכָ֖ר תַּחֲרִֽימוּ׃ | 11 |
੧੧ਅਤੇ ਇਹ ਕੰਮ ਕਰੋ ਕਿ ਸਾਰੇ ਪੁਰਸ਼ਾਂ ਅਤੇ ਉਨ੍ਹਾਂ ਇਸਤਰੀਆਂ ਨੂੰ ਜਿਨ੍ਹਾਂ ਨੇ ਪੁਰਖਾਂ ਨਾਲ ਸੰਗ ਕੀਤਾ ਹੋਇਆ ਹੋਵੇ ਨਾਸ ਕਰ ਦੇਣਾ।”
וַֽיִּמְצְא֞וּ מִיֹּושְׁבֵ֣י ׀ יָבֵ֣ישׁ גִּלְעָ֗ד אַרְבַּ֤ע מֵאֹות֙ נַעֲרָ֣ה בְתוּלָ֔ה אֲשֶׁ֧ר לֹֽא־יָדְעָ֛ה אִ֖ישׁ לְמִשְׁכַּ֣ב זָכָ֑ר וַיָּבִ֨יאוּ אֹותָ֤ם אֶל־הַֽמַּחֲנֶה֙ שִׁלֹ֔ה אֲשֶׁ֖ר בְּאֶ֥רֶץ כְּנָֽעַן׃ ס | 12 |
੧੨ਉਨ੍ਹਾਂ ਨੂੰ ਯਾਬੇਸ਼ ਗਿਲਆਦ ਦੇ ਵਾਸੀਆਂ ਵਿੱਚੋਂ ਚਾਰ ਸੌ ਕੁਆਰੀਆਂ ਮਿਲੀਆਂ ਜਿਹੜੀਆਂ ਪੁਰਖਾਂ ਤੋਂ ਅਣਜਾਣ ਸਨ, ਅਤੇ ਜਿਨ੍ਹਾਂ ਨੇ ਕਿਸੇ ਨਾਲ ਸੰਗ ਨਹੀਂ ਕੀਤਾ ਸੀ। ਉਹ ਉਨ੍ਹਾਂ ਨੂੰ ਕਨਾਨ ਦੇਸ਼ ਵਿੱਚ ਸ਼ੀਲੋਹ ਦੀ ਛਾਉਣੀ ਵਿੱਚ ਲੈ ਆਏ।
וַֽיִּשְׁלְחוּ֙ כָּל־הָ֣עֵדָ֔ה וַֽיְדַבְּרוּ֙ אֶל־בְּנֵ֣י בִנְיָמִ֔ן אֲשֶׁ֖ר בְּסֶ֣לַע רִמֹּ֑ון וַיִּקְרְא֥וּ לָהֶ֖ם שָׁלֹֽום׃ | 13 |
੧੩ਤਦ ਸਾਰੀ ਸਭਾ ਨੇ ਬਿਨਯਾਮੀਨੀਆਂ ਨੂੰ ਜੋ ਰਿੰਮੋਨ ਦੀ ਪਹਾੜੀ ਵਿੱਚ ਸਨ, ਸੰਦੇਸ਼ਾ ਭੇਜਿਆ ਅਤੇ ਉਨ੍ਹਾਂ ਨਾਲ ਸੰਧੀ ਦੀ ਘੋਸ਼ਣਾ ਕੀਤੀ।
וַיָּ֤שָׁב בִּנְיָמִן֙ בָּעֵ֣ת הַהִ֔יא וַיִּתְּנ֤וּ לָהֶם֙ הַנָּשִׁ֔ים אֲשֶׁ֣ר חִיּ֔וּ מִנְּשֵׁ֖י יָבֵ֣שׁ גִּלְעָ֑ד וְלֹֽא־מָצְא֥וּ לָהֶ֖ם כֵּֽן׃ | 14 |
੧੪ਤਦ ਉਸ ਸਮੇਂ ਬਿਨਯਾਮੀਨੀ ਮੁੜ ਆਏ ਅਤੇ ਉਨ੍ਹਾਂ ਨੂੰ ਯਾਬੇਸ਼ ਗਿਲਆਦ ਦੀਆਂ ਉਹ ਕੁਆਰੀਆਂ ਦਿੱਤੀਆਂ ਗਈਆਂ ਜਿਹੜੀਆਂ ਜੀਉਂਦੀਆਂ ਛੱਡੀਆਂ ਗਈਆਂ ਸਨ, ਪਰ ਉਹ ਉਨ੍ਹਾਂ ਲਈ ਪੂਰੀਆਂ ਨਾ ਹੋਈਆਂ।
וְהָעָ֥ם נִחָ֖ם לְבִנְיָמִ֑ן כִּֽי־עָשָׂ֧ה יְהוָ֛ה פֶּ֖רֶץ בְּשִׁבְטֵ֥י יִשְׂרָאֵֽל׃ | 15 |
੧੫ਲੋਕ ਬਿਨਯਾਮੀਨ ਦੇ ਲਈ ਬਹੁਤ ਪਛਤਾਏ ਕਿਉਂਕਿ ਯਹੋਵਾਹ ਨੇ ਇਸਰਾਏਲ ਦੇ ਗੋਤਾਂ ਵਿੱਚ ਦਰਾਰ ਪਾ ਦਿੱਤੀ ਸੀ।
וַיֹּֽאמְר֨וּ זִקְנֵ֣י הָעֵדָ֔ה מַה־נַּעֲשֶׂ֥ה לַנֹּותָרִ֖ים לְנָשִׁ֑ים כִּֽי־נִשְׁמְדָ֥ה מִבִּנְיָמִ֖ן אִשָּֽׁה׃ | 16 |
੧੬ਤਦ ਸਭਾ ਦੇ ਬਜ਼ੁਰਗਾਂ ਨੇ ਕਿਹਾ, “ਬਿਨਯਾਮੀਨ ਦੀਆਂ ਸਾਰੀਆਂ ਇਸਤਰੀਆਂ ਤਾਂ ਮਾਰੀਆਂ ਗਈਆਂ ਹਨ, ਹੁਣ ਬਚੇ ਹੋਏ ਪੁਰਖਾਂ ਲਈ ਪਤਨੀਆਂ ਕਿੱਥੋਂ ਲਿਆਈਏ?”
וַיֹּ֣אמְר֔וּ יְרֻשַּׁ֥ת פְּלֵיטָ֖ה לְבִנְיָמִ֑ן וְלֹֽא־יִמָּחֶ֥ה שֵׁ֖בֶט מִיִּשְׂרָאֵֽל׃ | 17 |
੧੭ਤਦ ਉਨ੍ਹਾਂ ਨੇ ਕਿਹਾ, “ਇਹ ਜ਼ਰੂਰੀ ਹੈ ਕਿ ਜਿਹੜੇ ਬਿਨਯਾਮੀਨ ਦੇ ਵਿੱਚੋਂ ਬਚ ਗਏ ਹਨ, ਉਨ੍ਹਾਂ ਦਾ ਵੀ ਹਿੱਸਾ ਰਹੇ, ਤਾਂ ਜੋ ਇਸਰਾਏਲੀਆਂ ਦਾ ਇੱਕ ਗੋਤ ਮਿਟ ਨਾ ਜਾਵੇ।
וַאֲנַ֗חְנוּ לֹ֥א נוּכַ֛ל לָתֵת־לָהֶ֥ם נָשִׁ֖ים מִבְּנֹותֵ֑ינוּ כִּֽי־נִשְׁבְּע֤וּ בְנֵֽי־יִשְׂרָאֵל֙ לֵאמֹ֔ר אָר֕וּר נֹתֵ֥ן אִשָּׁ֖ה לְבִנְיָמִֽן׃ ס | 18 |
੧੮ਫਿਰ ਵੀ ਅਸੀਂ ਤਾਂ ਆਪਣੀਆਂ ਧੀਆਂ ਦਾ ਵਿਆਹ ਉਨ੍ਹਾਂ ਨਾਲ ਨਹੀਂ ਕਰ ਸਕਦੇ, ਕਿਉਂ ਜੋ ਇਸਰਾਏਲੀਆਂ ਨੇ ਸਹੁੰ ਖਾਧੀ ਹੈ ਕਿ ਜਿਹੜਾ ਕਿਸੇ ਬਿਨਯਾਮੀਨੀ ਨਾਲ ਆਪਣੀ ਧੀ ਦਾ ਵਿਆਹ ਕਰੇ, ਉਹ ਸਰਾਪੀ ਹੋਵੇ।”
וַיֹּאמְר֡וּ הִנֵּה֩ חַג־יְהוָ֨ה בְּשִׁלֹ֜ו מִיָּמִ֣ים ׀ יָמִ֗ימָה אֲשֶׁ֞ר מִצְּפֹ֤ונָה לְבֵֽית־אֵל֙ מִזְרְחָ֣ה הַשֶּׁ֔מֶשׁ לִמְסִלָּ֔ה הָעֹלָ֥ה מִבֵּֽית־אֵ֖ל שְׁכֶ֑מָה וּמִנֶּ֖גֶב לִלְבֹונָֽה׃ | 19 |
੧੯ਤਦ ਉਨ੍ਹਾਂ ਨੇ ਕਿਹਾ, “ਵੇਖੋ, ਸ਼ੀਲੋਹ ਵਿੱਚ ਉਸ ਥਾਂ ਦੇ ਕੋਲ ਜੋ ਬੈਤਏਲ ਦੇ ਉੱਤਰ ਵੱਲ ਅਤੇ ਉਸ ਸੜਕ ਦੇ ਪੂਰਬ ਵੱਲ ਜਿਹੜੀ ਬੈਤਏਲ ਤੋਂ ਸ਼ਕਮ ਨੂੰ ਲਬੋਨਾਹ ਦੇ ਦੱਖਣ ਵੱਲ ਲੰਘ ਕੇ ਜਾਂਦੀ ਹੈ, ਯਹੋਵਾਹ ਦੇ ਲਈ ਹਰ ਸਾਲ ਇੱਕ ਪਰਬ ਮਨਾਇਆ ਜਾਂਦਾ ਹੈ।”
וַיְצַו (וַיְצַוּ֕וּ) אֶת־בְּנֵ֥י בִנְיָמִ֖ן לֵאמֹ֑ר לְכ֖וּ וַאֲרַבְתֶּ֥ם בַּכְּרָמִֽים׃ | 20 |
੨੦ਤਦ ਉਨ੍ਹਾਂ ਨੇ ਬਿਨਯਾਮੀਨੀਆਂ ਨੂੰ ਇਹ ਆਗਿਆ ਦਿੱਤੀ, “ਤੁਸੀਂ ਜਾ ਕੇ ਅੰਗੂਰਾਂ ਦੇ ਬਾਗ਼ਾਂ ਦੇ ਵਿੱਚ ਘਾਤ ਲਾ ਕੇ ਬੈਠ ਜਾਓ,
וּרְאִיתֶ֗ם וְ֠הִנֵּה אִם־יֵ֨צְא֥וּ בְנֹות־שִׁילֹו֮ לָח֣וּל בַּמְּחֹלֹות֒ וִֽיצָאתֶם֙ מִן־הַכְּרָמִ֔ים וַחֲטַפְתֶּ֥ם לָכֶ֛ם אִ֥ישׁ אִשְׁתֹּ֖ו מִבְּנֹ֣ות שִׁילֹ֑ו וַהֲלַכְתֶּ֖ם אֶ֥רֶץ בִּנְיָמִֽן׃ | 21 |
੨੧ਅਤੇ ਧਿਆਨ ਨਾਲ ਵੇਖੋ, ਜੇਕਰ ਸ਼ੀਲੋਹ ਦੀਆਂ ਧੀਆਂ ਨੱਚਣ ਨੂੰ ਬਾਹਰ ਨਿੱਕਲਣ ਤਾਂ ਤੁਸੀਂ ਅੰਗੂਰਾਂ ਦੇ ਬਾਗ਼ਾਂ ਵਿੱਚੋਂ ਨਿੱਕਲ ਕੇ ਸ਼ੀਲੋਹ ਦੀਆਂ ਧੀਆਂ ਵਿੱਚੋਂ ਇੱਕ-ਇੱਕ ਕੁੜੀ ਆਪਣੇ ਲਈ ਫੜ ਕੇ ਬਿਨਯਾਮੀਨ ਦੇ ਦੇਸ਼ ਨੂੰ ਚਲੇ ਜਾਓ,
וְהָיָ֡ה כִּֽי־יָבֹ֣אוּ אֲבֹותָם֩ אֹ֨ו אֲחֵיהֶ֜ם לָרֹוב (לָרִ֣יב ׀) אֵלֵ֗ינוּ וְאָמַ֤רְנוּ אֲלֵיהֶם֙ חָנּ֣וּנוּ אֹותָ֔ם כִּ֣י לֹ֥א לָקַ֛חְנוּ אִ֥ישׁ אִשְׁתֹּ֖ו בַּמִּלְחָמָ֑ה כִּ֣י לֹ֥א אַתֶּ֛ם נְתַתֶּ֥ם לָהֶ֖ם כָּעֵ֥ת תֶּאְשָֽׁמוּ׃ ס | 22 |
੨੨ਅਤੇ ਜਦ ਉਨ੍ਹਾਂ ਦੇ ਪਿਤਾ ਜਾਂ ਭਰਾ ਸਾਡੇ ਕੋਲ ਸ਼ਿਕਾਇਤ ਕਰਨ ਲਈ ਆਉਣਗੇ ਤਾਂ ਅਸੀਂ ਉਨ੍ਹਾਂ ਨੂੰ ਕਹਾਂਗੇ ਕਿ ਕਿਰਪਾ ਕਰਕੇ ਸਾਡੇ ਲਈ ਉਨ੍ਹਾਂ ਨੂੰ ਬਖ਼ਸ਼ ਦਿਉ ਕਿਉਂਕਿ ਅਸੀਂ ਲੜਾਈ ਵਿੱਚ ਕਿਸੇ ਮਨੁੱਖ ਦੇ ਲਈ ਪਤਨੀ ਨਾ ਛੱਡੀ, ਨਾ ਹੀ ਤੁਸੀਂ ਆਪ ਉਨ੍ਹਾਂ ਨੂੰ ਉਹ ਕੁੜੀਆਂ ਦਿੱਤੀਆਂ ਹਨ ਕਿ ਤੁਸੀਂ ਅਪਰਾਧੀ ਹੁੰਦੇ।”
וַיַּֽעֲשׂוּ־כֵן֙ בְּנֵ֣י בִנְיָמִ֔ן וַיִּשְׂא֤וּ נָשִׁים֙ לְמִסְפָּרָ֔ם מִן־הַמְּחֹלְלֹ֖ות אֲשֶׁ֣ר גָּזָ֑לוּ וַיֵּלְכ֗וּ וַיָּשׁ֙וּבוּ֙ אֶל־נַ֣חֲלָתָ֔ם וַיִּבְנוּ֙ אֶת־הֶ֣עָרִ֔ים וַיֵּשְׁב֖וּ בָּהֶֽם׃ | 23 |
੨੩ਤਦ ਬਿਨਯਾਮੀਨੀਆਂ ਨੇ ਅਜਿਹਾ ਹੀ ਕੀਤਾ। ਉਨ੍ਹਾਂ ਨੇ ਆਪਣੀ ਗਿਣਤੀ ਦੇ ਅਨੁਸਾਰ ਨੱਚਣ ਵਾਲੀਆਂ ਵਿੱਚੋਂ ਆਪਣੇ ਲਈ ਇੱਕ-ਇੱਕ ਕੁੜੀ ਫੜ ਲਈ ਅਤੇ ਉਨ੍ਹਾਂ ਨੂੰ ਲੈ ਕੇ ਆਪਣੇ ਹਿੱਸੇ ਵੱਲ ਮੁੜ ਗਏ ਅਤੇ ਆਪਣੇ ਸ਼ਹਿਰਾਂ ਨੂੰ ਸੁਧਾਰ ਕੇ ਉਨ੍ਹਾਂ ਵਿੱਚ ਵੱਸ ਗਏ।
וַיִּתְהַלְּכ֨וּ מִשָּׁ֤ם בְּנֵֽי־יִשְׂרָאֵל֙ בָּעֵ֣ת הַהִ֔יא אִ֥ישׁ לְשִׁבְטֹ֖ו וּלְמִשְׁפַּחְתֹּ֑ו וַיֵּצְא֣וּ מִשָּׁ֔ם אִ֖ישׁ לְנַחֲלָתֹֽו׃ | 24 |
੨੪ਉਸੇ ਸਮੇਂ ਸਾਰੇ ਇਸਰਾਏਲੀ ਵੀ ਉੱਥੋਂ ਆਪੋ ਆਪਣੇ ਗੋਤ ਅਤੇ ਆਪੋ ਆਪਣੇ ਘਰਾਣੇ ਵਿੱਚ ਚਲੇ ਗਏ ਅਤੇ ਉੱਥੋਂ ਉਹ ਸਾਰੇ ਆਪੋ ਆਪਣੇ ਹਿੱਸਿਆਂ ਵਿੱਚ ਚਲੇ ਗਏ।
בַּיָּמִ֣ים הָהֵ֔ם אֵ֥ין מֶ֖לֶךְ בְּיִשְׂרָאֵ֑ל אִ֛ישׁ הַיָּשָׁ֥ר בְּעֵינָ֖יו יַעֲשֶֽׂה׃ | 25 |
੨੫ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦਾ ਕੋਈ ਰਾਜਾ ਨਹੀਂ ਸੀ। ਜਿਸ ਕਿਸੇ ਨੂੰ ਜੋ ਠੀਕ ਲੱਗਦਾ ਸੀ, ਉਹ ਉਹੀ ਕਰਦਾ ਸੀ।