< מִשְׁלֵי 1 >
מִ֭שְׁלֵי שְׁלֹמֹ֣ה בֶן־דָּוִ֑ד מֶ֝֗לֶךְ יִשְׂרָאֵֽל׃ | 1 |
੧ਦਾਊਦ ਦੇ ਪੁੱਤਰ ਇਸਰਾਏਲ ਦੇ ਰਾਜੇ ਸੁਲੇਮਾਨ ਦੀਆਂ ਕਹਾਉਤਾਂ,
לָדַ֣עַת חָכְמָ֣ה וּמוּסָ֑ר לְ֝הָבִ֗ין אִמְרֵ֥י בִינָֽה׃ | 2 |
੨ਬੁੱਧ ਅਤੇ ਸਿੱਖਿਆ ਜਾਣਨ ਲਈ ਅਤੇ ਸਮਝ ਦੀਆਂ ਗੱਲਾਂ ਬੁੱਝਣ ਲਈ,
לָ֭קַחַת מוּסַ֣ר הַשְׂכֵּ֑ל צֶ֥דֶק וּ֝מִשְׁפָּ֗ט וּמֵישָׁרִֽים׃ | 3 |
੩ਚਤਰਾਈ ਦੀ ਸਿੱਖਿਆ ਪ੍ਰਾਪਤ ਕਰਨ ਲਈ, ਨਾਲੇ ਧਰਮ, ਨਿਆਂ ਅਤੇ ਇਨਸਾਫ਼ ਵੀ,
לָתֵ֣ת לִפְתָאיִ֣ם עָרְמָ֑ה לְ֝נַ֗עַר דַּ֣עַת וּמְזִמָּֽה׃ | 4 |
੪ਭੋਲਿਆਂ ਨੂੰ ਸਿਆਣਪ ਅਤੇ ਜੁਆਨਾਂ ਨੂੰ ਗਿਆਨ ਅਤੇ ਮੱਤ ਦੇਣ ਲਈ,
יִשְׁמַ֣ע חָ֭כָם וְיֹ֣וסֶף לֶ֑קַח וְ֝נָבֹ֗ון תַּחְבֻּלֹ֥ות יִקְנֶֽה׃ | 5 |
੫ਤਾਂ ਜੋ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ ਅਤੇ ਸਮਝ ਵਾਲਾ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ,
לְהָבִ֣ין מָ֭שָׁל וּמְלִיצָ֑ה דִּבְרֵ֥י חֲ֝כָמִ֗ים וְחִידֹתָֽם׃ | 6 |
੬ਤਾਂ ਜੋ ਉਹ ਕਹਾਉਤਾਂ, ਦ੍ਰਿਸ਼ਟਾਂਤਾਂ ਅਤੇ ਬੁੱਧਵਾਨਾਂ ਦੀਆਂ ਗੱਲਾਂ ਅਤੇ ਬੁਝਾਰਤਾਂ ਨੂੰ ਸਮਝਣ।
יִרְאַ֣ת יְ֭הוָה רֵאשִׁ֣ית דָּ֑עַת חָכְמָ֥ה וּ֝מוּסָ֗ר אֱוִילִ֥ים בָּֽזוּ׃ פ | 7 |
੭ਯਹੋਵਾਹ ਦਾ ਭੈਅ ਮੰਨਣਾ ਗਿਆਨ ਦਾ ਮੁੱਢ ਹੈ, ਮੂਰਖ ਹੀ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦੇ ਹਨ
שְׁמַ֣ע בְּ֭נִי מוּסַ֣ר אָבִ֑יךָ וְאַל־תִּ֝טֹּ֗שׁ תֹּורַ֥ת אִמֶּֽךָ׃ | 8 |
੮ਹੇ ਮੇਰੇ ਪੁੱਤਰ, ਤੂੰ ਆਪਣੇ ਪਿਤਾ ਦਾ ਉਪਦੇਸ਼ ਸੁਣ ਅਤੇ ਆਪਣੀ ਮਾਂ ਦੀ ਸਿੱਖਿਆ ਨੂੰ ਨਾ ਛੱਡੀਂ,
כִּ֤י ׀ לִוְיַ֤ת חֵ֓ן הֵ֬ם לְרֹאשֶׁ֑ךָ וַ֝עֲנָקִ֗ים לְגַרְגְּרֹתֶֽיךָ׃ | 9 |
੯ਕਿਉਂ ਜੋ ਉਹ ਤੇਰੇ ਸਿਰ ਲਈ ਸ਼ਿੰਗਾਰਨ ਵਾਲਾ ਸਿਹਰਾ ਅਤੇ ਤੇਰੇ ਗਲ਼ ਦੇ ਲਈ ਕੈਂਠਾ ਹੋਣਗੀਆਂ।
בְּנִ֡י אִם־יְפַתּ֥וּךָ חַ֝טָּאִ֗ים אַל־תֹּבֵֽא׃ | 10 |
੧੦ਹੇ ਮੇਰੇ ਪੁੱਤਰ, ਜੇ ਕਦੀ ਪਾਪੀ ਤੈਨੂੰ ਫ਼ੁਸਲਾਉਣ, ਤਾਂ ਤੂੰ ਉਨ੍ਹਾਂ ਦੀ ਗੱਲ ਨਾ ਮੰਨੀ।
אִם־יֹאמְרוּ֮ לְכָ֪ה אִ֫תָּ֥נוּ נֶאֶרְבָ֥ה לְדָ֑ם נִצְפְּנָ֖ה לְנָקִ֣י חִנָּֽם׃ | 11 |
੧੧ਜੇ ਉਹ ਆਖਣ ਕਿ ਤੂੰ ਸਾਡੇ ਨਾਲ ਚੱਲ, ਅਸੀਂ ਖ਼ੂਨ ਕਰਨ ਲਈ ਘਾਤ ਲਾਈਏ, ਆਪਾਂ ਬੇਦੋਸ਼ਾਂ ਨੂੰ ਮਾਰਨ ਲਈ ਘਾਤ ਵਿੱਚ ਲੁੱਕ ਕੇ ਬੈਠੀਏ,
נִ֭בְלָעֵם כִּשְׁאֹ֣ול חַיִּ֑ים וּ֝תְמִימִ֗ים כְּיֹ֣ורְדֵי בֹֽור׃ (Sheol ) | 12 |
੧੨ਅਸੀਂ ਉਹਨਾਂ ਨੂੰ ਪਤਾਲ ਵਾਂਗੂੰ ਅਤੇ ਕਬਰ ਵਿੱਚ ਪਏ ਹੋਇਆਂ ਵਾਂਗੂੰ ਜੀਉਂਦਾ ਅਤੇ ਸਾਬਤਾ ਹੀ ਨਿਗਲ ਲਈਏ। (Sheol )
כָּל־הֹ֣ון יָקָ֣ר נִמְצָ֑א נְמַלֵּ֖א בָתֵּ֣ינוּ שָׁלָֽל׃ | 13 |
੧੩ਸਾਨੂੰ ਸਭ ਪਰਕਾਰ ਦੇ ਅਣਮੁੱਲੇ ਪਦਾਰਥ ਮਿਲਣਗੇ, ਅਸੀਂ ਲੁੱਟ ਦੇ ਮਾਲ ਨਾਲ ਆਪਣੇ ਘਰ ਭਰ ਲਵਾਂਗੇ!
גֹּ֭ורָ֣לְךָ תַּפִּ֣יל בְּתֹוכֵ֑נוּ כִּ֥יס אֶ֝חָ֗ד יִהְיֶ֥ה לְכֻלָּֽנוּ׃ | 14 |
੧੪ਤੂੰ ਸਾਡੇ ਨਾਲ ਭਾਈਵਾਲ ਹੋ ਜਾ, ਸਾਡਾ ਸਾਰਿਆਂ ਦਾ ਇੱਕੋ ਹੀ ਬਟੂਆ ਹੋਵੇਗਾ।
בְּנִ֗י אַל־תֵּלֵ֣ךְ בְּדֶ֣רֶךְ אִתָּ֑ם מְנַ֥ע רַ֝גְלְךָ֗ מִנְּתִיבָתָֽם׃ | 15 |
੧੫ਹੇ ਮੇਰੇ ਪੁੱਤਰ, ਤੂੰ ਉਨ੍ਹਾਂ ਦੇ ਨਾਲ ਉਸ ਰਾਹ ਵਿੱਚ ਨਾ ਤੁਰੀਂ, ਉਨ੍ਹਾਂ ਦੇ ਮਾਰਗ ਤੋਂ ਆਪਣੇ ਪੈਰ ਨੂੰ ਰੋਕ ਰੱਖੀਂ,
כִּ֣י רַ֭גְלֵיהֶם לָרַ֣ע יָר֑וּצוּ וִֽ֝ימַהֲר֗וּ לִשְׁפָּךְ־דָּֽם׃ | 16 |
੧੬ਕਿਉਂ ਜੋ ਉਨ੍ਹਾਂ ਦੇ ਪੈਰ ਬੁਰਿਆਈ ਕਰਨ ਨੂੰ ਭੱਜਦੇ ਅਤੇ ਖ਼ੂਨ ਕਰਨ ਨੂੰ ਫ਼ੁਰਤੀ ਕਰਦੇ ਹਨ!
כִּֽי־חִ֭נָּם מְזֹרָ֣ה הָרָ֑שֶׁת בְּ֝עֵינֵ֗י כָל־בַּ֥עַל כָּנָֽף׃ | 17 |
੧੭ਕਿਸੇ ਪੰਛੀ ਦੇ ਵੇਖਦਿਆਂ ਜਾਲ਼ ਵਿਛਾਉਣਾ ਵਿਅਰਥ ਹੈ।
וְ֭הֵם לְדָמָ֣ם יֶאֱרֹ֑בוּ יִ֝צְפְּנ֗וּ לְנַפְשֹׁתָֽם׃ | 18 |
੧੮ਉਹ ਆਪਣਾ ਹੀ ਖ਼ੂਨ ਕਰਨ ਲਈ ਘਾਤ ਲਾਉਂਦੇ ਹਨ, ਉਹ ਆਪਣੀਆਂ ਹੀ ਜਾਨਾਂ ਦੇ ਲਈ ਲੁੱਕ ਕੇ ਜਾਲ਼ ਵਿਛਾਉਂਦੇ ਹਨ।
כֵּ֗ן אָ֭רְחֹות כָּל־בֹּ֣צֵֽעַ בָּ֑צַע אֶת־נֶ֖פֶשׁ בְּעָלָ֣יו יִקָּֽח׃ פ | 19 |
੧੯ਨਫ਼ੇ ਦੇ ਸਾਰੇ ਲੋਭੀਆਂ ਦੀ ਚਾਲ ਅਜਿਹੀ ਹੀ ਹੁੰਦੀ ਹੈ, ਉਹ ਆਪਣੇ ਮਾਲਕਾਂ ਦੀ ਜਾਨ ਲੈ ਲੈਂਦਾ ਹੈ।
חָ֭כְמֹות בַּח֣וּץ תָּרֹ֑נָּה בָּ֝רְחֹבֹ֗ות תִּתֵּ֥ן קֹולָֽהּ׃ | 20 |
੨੦ਬੁੱਧ ਗਲੀਆਂ ਵਿੱਚ ਉੱਚੀ-ਉੱਚੀ ਪੁਕਾਰਦੀ ਹੈ, ਉਹ ਚੌਂਕਾਂ ਵਿੱਚ ਹਾਕਾਂ ਮਾਰਦੀ ਹੈ।
בְּרֹ֥אשׁ הֹמִיֹּ֗ות תִּ֫קְרָ֥א בְּפִתְחֵ֖י שְׁעָרִ֥ים בָּעִ֗יר אֲמָרֶ֥יהָ תֹאמֵֽר׃ | 21 |
੨੧ਉਹ ਬਜ਼ਾਰਾਂ ਦੇ ਸਿਰਿਆਂ ਉੱਤੇ ਹੋਕਾ ਦਿੰਦੀ ਹੈ, ਉਹ ਫਾਟਕਾਂ ਦੇ ਲਾਂਘਿਆਂ ਉੱਤੇ ਅਤੇ ਸ਼ਹਿਰ ਵਿੱਚ ਇਹ ਗੱਲਾਂ ਆਖਦੀ ਹੈ,
עַד־מָתַ֣י ׀ פְּתָיִם֮ תְּֽאֵהֲב֫וּ פֶ֥תִי וְלֵצִ֗ים לָ֭צֹון חָמְד֣וּ לָהֶ֑ם וּ֝כְסִילִ֗ים יִשְׂנְאוּ־דָֽעַת׃ | 22 |
੨੨ਹੇ ਭੋਲਿਓ, ਤੁਸੀਂ ਕਦੋਂ ਤੱਕ ਭੋਲੇਪਣ ਨਾਲ ਪ੍ਰੀਤ ਰੱਖੋਗੇ? ਕਦੋਂ ਤੱਕ ਮਖ਼ੌਲੀਏ ਆਪਣੇ ਮਖ਼ੌਲਾਂ ਤੋਂ ਪਰਸੰਨ ਹੋਣਗੇ ਅਤੇ ਮੂਰਖ ਕਦੋਂ ਤੱਕ ਗਿਆਨ ਨਾਲ ਵੈਰ ਰੱਖਣਗੇ?
תָּשׁ֗וּבוּ לְֽתֹ֫וכַחְתִּ֥י הִנֵּ֤ה אַבִּ֣יעָה לָכֶ֣ם רוּחִ֑י אֹודִ֖יעָה דְבָרַ֣י אֶתְכֶֽם׃ | 23 |
੨੩ਮੇਰੀ ਝਿੜਕ ਸੁਣ ਕੇ ਮੁੜੋ! ਵੇਖੋ, ਮੈਂ ਆਪਣਾ ਆਤਮਾ ਤੁਹਾਡੇ ਉੱਤੇ ਵਹਾ ਦਿਆਂਗੀ, ਮੈਂ ਆਪਣੇ ਬਚਨ ਤੁਹਾਨੂੰ ਸਮਝਾਵਾਂਗੀ।
יַ֣עַן קָ֭רָאתִי וַתְּמָאֵ֑נוּ נָטִ֥יתִי יָ֝דִ֗י וְאֵ֣ין מַקְשִֽׁיב׃ | 24 |
੨੪ਮੈਂ ਤਾਂ ਪੁਕਾਰਿਆ ਪਰ ਤੁਸੀਂ ਨਾ ਸੁਣਿਆ, ਮੈਂ ਹੱਥ ਪਸਾਰਿਆ ਪਰ ਕਿਸੇ ਨੇ ਵੀ ਧਿਆਨ ਨਾ ਕੀਤਾ,
וַתִּפְרְע֥וּ כָל־עֲצָתִ֑י וְ֝תֹוכַחְתִּ֗י לֹ֣א אֲבִיתֶֽם׃ | 25 |
੨੫ਸਗੋਂ ਤੁਸੀਂ ਮੇਰੀਆਂ ਸਾਰੀਆਂ ਮੱਤਾਂ ਨੂੰ ਵਿਸਾਰ ਦਿੱਤਾ, ਅਤੇ ਮੇਰੀ ਤਾੜ ਦੀ ਕੁਝ ਚਾਹ ਨਾ ਕੀਤੀ।
גַּם־אֲ֭נִי בְּאֵידְכֶ֣ם אֶשְׂחָ֑ק אֶ֝לְעַ֗ג בְּבֹ֣א פַחְדְּכֶֽם׃ | 26 |
੨੬ਮੈਂ ਵੀ ਤੁਹਾਡੀ ਬਿਪਤਾ ਉੱਤੇ ਹੱਸਾਂਗੀ ਅਤੇ ਜਦ ਤੁਹਾਡੇ ਉੱਤੇ ਭੈਅ ਆ ਪਵੇਗਾ ਤਾਂ ਮੈਂ ਤੁਹਾਡਾ ਮਖ਼ੌਲ ਉਡਾਵਾਂਗੀ,
בְּבֹ֤א כְשַׁאֲוָה (כְשֹׁואָ֨ה ׀) פַּחְדְּכֶ֗ם וְֽ֭אֵידְכֶם כְּסוּפָ֣ה יֶאֱתֶ֑ה בְּבֹ֥א עֲ֝לֵיכֶ֗ם צָרָ֥ה וְצוּקָֽה׃ | 27 |
੨੭ਜਿਸ ਵੇਲੇ ਤੂਫ਼ਾਨ ਵਾਂਗੂੰ ਤੁਹਾਡੇ ਉੱਤੇ ਭੈਅ ਆ ਪਵੇਗਾ ਅਤੇ ਵਾਵਰੋਲੇ ਦੀ ਤਰ੍ਹਾਂ ਬਿਪਤਾ ਤੁਹਾਡੇ ਉੱਤੇ ਆਵੇਗੀ ਅਤੇ ਤੁਹਾਨੂੰ ਕਸ਼ਟ ਤੇ ਸੰਕਟ ਹੋਵੇਗਾ,
אָ֣ז יִ֭קְרָאֻנְנִי וְלֹ֣א אֶֽעֱנֶ֑ה יְ֝שַׁחֲרֻ֗נְנִי וְלֹ֣א יִמְצָאֻֽנְנִי׃ | 28 |
੨੮ਉਸ ਵੇਲੇ ਉਹ ਮੇਰੀਆਂ ਦੁਹਾਈਆਂ ਦੇਣਗੇ, ਪਰ ਮੈਂ ਉੱਤਰ ਨਹੀਂ ਦਿਆਂਗੀ, ਉਹ ਮਨ ਲਾ ਕੇ ਮੈਨੂੰ ਭਾਲਣਗੇ, ਪਰ ਮੈਂ ਉਨ੍ਹਾਂ ਨੂੰ ਨਾ ਲੱਭਾਂਗੀ,
תַּ֭חַת כִּי־שָׂ֣נְאוּ דָ֑עַת וְיִרְאַ֥ת יְ֝הֹוָ֗ה לֹ֣א בָחָֽרוּ׃ | 29 |
੨੯ਕਿਉਂ ਜੋ ਉਨ੍ਹਾਂ ਨੇ ਗਿਆਨ ਨਾਲ ਵੈਰ ਰੱਖਿਆ ਅਤੇ ਯਹੋਵਾਹ ਦਾ ਭੈਅ ਮੰਨਣਾ ਪਸੰਦ ਨਾ ਕੀਤਾ,
לֹא־אָב֥וּ לַעֲצָתִ֑י נָ֝אֲצ֗וּ כָּל־תֹּוכַחְתִּֽי׃ | 30 |
੩੦ਉਨ੍ਹਾਂ ਨੇ ਮੇਰੀ ਮੱਤ ਦੀ ਕੁਝ ਲੋੜ ਨਾ ਸਮਝੀ ਅਤੇ ਮੇਰੀ ਸਾਰੀ ਤਾੜ ਨੂੰ ਤੁੱਛ ਜਾਣਿਆ,
וְֽ֭יֹאכְלוּ מִפְּרִ֣י דַרְכָּ֑ם וּֽמִמֹּעֲצֹ֖תֵיהֶ֣ם יִשְׂבָּֽעוּ׃ | 31 |
੩੧ਇਸ ਲਈ ਉਹ ਆਪਣੀ ਕਰਨੀ ਦਾ ਫਲ ਭੋਗਣਗੇ ਅਤੇ ਆਪਣੀਆਂ ਜੁਗਤਾਂ ਨਾਲ ਰੱਜਣਗੇ,
כִּ֤י מְשׁוּבַ֣ת פְּתָיִ֣ם תַּֽהַרְגֵ֑ם וְשַׁלְוַ֖ת כְּסִילִ֣ים תְּאַבְּדֵֽם׃ | 32 |
੩੨ਕਿਉਂ ਜੋ ਭੋਲੇ ਲੋਕ ਭਟਕ ਜਾਣ ਦੇ ਕਾਰਨ ਮਾਰੇ ਜਾਣਗੇ ਅਤੇ ਮੂਰਖਾਂ ਦੀ ਲਾਪਰਵਾਹੀ ਉਹਨਾਂ ਦਾ ਨਾਸ ਕਰੇਗੀ।
וְשֹׁמֵ֣עַֽ לִ֭י יִשְׁכָּן־בֶּ֑טַח וְ֝שַׁאֲנַ֗ן מִפַּ֥חַד רָעָֽה׃ פ | 33 |
੩੩ਪਰ ਜੋ ਮੇਰੀ ਸੁਣਦਾ ਹੈ, ਉਹ ਸੁੱਖ ਨਾਲ ਰਹੇਗਾ ਅਤੇ ਬਿਪਤਾ ਤੋਂ ਨਿਡਰ ਹੋ ਕੇ ਸ਼ਾਂਤੀ ਨਾਲ ਵੱਸੇਗਾ।