< מִשְׁלֵי 28 >
נָ֣סוּ וְאֵין־רֹדֵ֣ף רָשָׁ֑ע וְ֝צַדִּיקִ֗ים כִּכְפִ֥יר יִבְטָֽח׃ | 1 |
੧ਦੁਸ਼ਟ ਨੱਠਦੇ ਹਨ ਭਾਵੇਂ ਕੋਈ ਪਿੱਛਾ ਕਰਨ ਵਾਲਾ ਵੀ ਨਾ ਹੋਵੇ, ਪਰ ਧਰਮੀ ਸ਼ੇਰ ਵਾਂਗੂੰ ਨਿਡਰ ਰਹਿੰਦੇ ਹਨ।
בְּפֶ֣שַֽׁע אֶ֭רֶץ רַבִּ֣ים שָׂרֶ֑יהָ וּבְאָדָ֥ם מֵבִ֥ין יֹ֝דֵ֗עַ כֵּ֣ן יַאֲרִֽיךְ׃ | 2 |
੨ਦੇਸ ਦੇ ਵਿੱਚ ਅਪਰਾਧ ਦੇ ਕਾਰਨ ਉਸ ਦੇ ਹਾਕਮ ਬਦਲਦੇ ਰਹਿੰਦੇ ਹਨ, ਪਰ ਸਿਆਣੇ ਅਤੇ ਗਿਆਨਵਾਨ ਮਨੁੱਖ ਦੇ ਦੁਆਰਾ ਉਸ ਦਾ ਚੰਗਾ ਪ੍ਰਬੰਧ ਲੰਮੇ ਸਮੇਂ ਤੱਕ ਬਣਿਆ ਰਹੇਗਾ।
גֶּ֣בֶר רָ֭שׁ וְעֹשֵׁ֣ק דַּלִּ֑ים מָטָ֥ר סֹ֝חֵ֗ף וְאֵ֣ין לָֽחֶם׃ | 3 |
੩ਜੋ ਕੰਗਾਲ ਮਨੁੱਖ ਗਰੀਬਾਂ ਨੂੰ ਦਬਾਉਂਦਾ ਹੈ, ਉਹ ਵਾਛੜ ਦੇ ਮੀਂਹ ਵਰਗਾ ਹੈ ਜਿਹੜਾ ਰੋਟੀ ਵੀ ਨਹੀਂ ਰਹਿਣ ਦਿੰਦਾ।
עֹזְבֵ֣י תֹ֭ורָה יְהַֽלְל֣וּ רָשָׁ֑ע וְשֹׁמְרֵ֥י תֹ֝ורָ֗ה יִתְגָּ֥רוּ בָֽם׃ פ | 4 |
੪ਬਿਵਸਥਾ ਦੇ ਤਿਆਗਣ ਵਾਲੇ ਦੁਸ਼ਟਾਂ ਦੀ ਮਹਿਮਾ ਕਰਦੇ ਹਨ, ਪਰ ਬਿਵਸਥਾ ਦੀ ਪਾਲਣਾ ਕਰਨ ਵਾਲੇ ਉਨ੍ਹਾਂ ਦਾ ਵਿਰੋਧ ਕਰਦੇ ਹਨ।
אַנְשֵׁי־רָ֭ע לֹא־יָבִ֣ינוּ מִשְׁפָּ֑ט וּמְבַקְשֵׁ֥י יְ֝הוָ֗ה יָבִ֥ינוּ כֹֽל׃ | 5 |
੫ਬੁਰੇ ਮਨੁੱਖ ਨਿਆਂ ਨੂੰ ਨਹੀਂ ਸਮਝਦੇ, ਪਰੰਤੂ ਯਹੋਵਾਹ ਦੀ ਭਾਲ ਕਰਨ ਵਾਲੇ ਸਭ ਕੁਝ ਸਮਝਦੇ ਹਨ।
טֹֽוב־רָ֭שׁ הֹולֵ֣ךְ בְּתֻמֹּ֑ו מֵעִקֵּ֥שׁ דְּ֝רָכַ֗יִם וְה֣וּא עָשִֽׁיר׃ | 6 |
੬ਕੰਗਾਲ ਜੋ ਖਰਿਆਈ ਨਾਲ ਚੱਲਦਾ ਹੈ, ਪੁੱਠੀ ਚਾਲ ਵਾਲੇ ਨਾਲੋਂ ਚੰਗਾ ਹੈ ਭਾਵੇਂ ਉਹ ਧਨੀ ਵੀ ਹੋਵੇ।
נֹוצֵ֣ר תֹּ֭ורָה בֵּ֣ן מֵבִ֑ין וְרֹעֶה זֹֽ֝ולְלִ֗ים יַכְלִ֥ים אָבִֽיו׃ | 7 |
੭ਬਿਵਸਥਾ ਦੀ ਪਾਲਣਾ ਕਰਨ ਵਾਲਾ ਸਮਝਦਾਰ ਪੁੱਤਰ ਹੈ, ਪਰ ਪੇਟੂਆਂ ਦਾ ਮੇਲੀ ਆਪਣੇ ਪਿਤਾ ਦਾ ਮੂੰਹ ਕਾਲਾ ਕਰਦਾ ਹੈ।
מַרְבֶּ֣ה הֹ֭ונֹו בְּנֶ֣שֶׁךְ וּבְתַרְבִּית (וְתַרְבִּ֑ית) לְחֹונֵ֖ן דַּלִּ֣ים יִקְבְּצֶֽנּוּ׃ | 8 |
੮ਜਿਹੜਾ ਬਿਆਜ ਅਤੇ ਕੁਧਰਮ ਦੀ ਖੱਟੀ ਨਾਲ ਧਨ ਵਧਾਉਂਦਾ ਹੈ, ਉਹ ਗਰੀਬਾਂ ਉੱਤੇ ਕਿਰਪਾ ਕਰਨ ਵਾਲੇ ਦੇ ਲਈ ਇਕੱਠਾ ਕਰਦਾ ਹੈ।
מֵסִ֣יר אָ֭זְנֹו מִשְּׁמֹ֣עַ תֹּורָ֑ה גַּֽם־תְּ֝פִלָּתֹ֗ו תֹּועֵבָֽה׃ | 9 |
੯ਜਿਹੜਾ ਬਿਵਸਥਾ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ, ਉਹ ਦੀ ਪ੍ਰਾਰਥਨਾ ਵੀ ਘਿਣਾਉਣੀ ਠਹਿਰਦੀ ਹੈ।
מַשְׁגֶּ֤ה יְשָׁרִ֨ים ׀ בְּדֶ֥רֶךְ רָ֗ע בִּשְׁחוּתֹ֥ו הֽוּא־יִפֹּ֑ול וּ֝תְמִימִ֗ים יִנְחֲלוּ־טֹֽוב׃ | 10 |
੧੦ਜਿਹੜਾ ਸਚਿਆਰ ਨੂੰ ਕੁਰਾਹੇ ਪਾ ਦਿੰਦਾ ਹੈ, ਉਹ ਆਪਣੇ ਟੋਏ ਵਿੱਚ ਆਪ ਡਿੱਗ ਪਵੇਗਾ, ਪਰ ਖਰੇ ਲੋਕ ਚੰਗੀ ਮਿਰਾਸ ਪਾਉਣਗੇ।
חָכָ֣ם בְּ֭עֵינָיו אִ֣ישׁ עָשִׁ֑יר וְדַ֖ל מֵבִ֣ין יַחְקְרֶֽנּוּ׃ | 11 |
੧੧ਧਨਵਾਨ ਮਨੁੱਖ ਆਪਣੀ ਨਿਗਾਹ ਵਿੱਚ ਬੁੱਧਵਾਨ ਹੁੰਦਾ ਹੈ ਪਰ ਮੱਤ ਵਾਲਾ ਗਰੀਬ ਉਹ ਨੂੰ ਸਮਝ ਲੈਂਦਾ ਹੈ।
בַּעֲלֹ֣ץ צַ֭דִּיקִים רַבָּ֣ה תִפְאָ֑רֶת וּבְק֥וּם רְ֝שָׁעִ֗ים יְחֻפַּ֥שׂ אָדָֽם׃ | 12 |
੧੨ਜਦੋਂ ਧਰਮੀ ਜਿੱਤਦੇ ਹਨ ਤਾਂ ਬੜੀ ਸੋਭਾ ਹੁੰਦੀ ਹੈ, ਪਰ ਜਾਂ ਦੁਸ਼ਟ ਉੱਠਦੇ ਹਨ ਤਾਂ ਆਦਮੀ ਆਪਣੇ ਆਪ ਨੂੰ ਲੁਕੋ ਲੈਂਦੇ ਹਨ।
מְכַסֶּ֣ה פְ֭שָׁעָיו לֹ֣א יַצְלִ֑יחַ וּמֹודֶ֖ה וְעֹזֵ֣ב יְרֻחָֽם׃ | 13 |
੧੩ਜਿਹੜਾ ਆਪਣੇ ਅਪਰਾਧਾਂ ਨੂੰ ਲੁਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਉਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਿਮ ਕੀਤਾ ਜਾਵੇਗਾ।
אַשְׁרֵ֣י אָ֭דָם מְפַחֵ֣ד תָּמִ֑יד וּמַקְשֶׁ֥ה לִ֝בֹּ֗ו יִפֹּ֥ול בְּרָעָֽה׃ | 14 |
੧੪ਧੰਨ ਹੈ ਉਹ ਮਨੁੱਖ ਜਿਹੜਾ ਸਦਾ ਯਹੋਵਾਹ ਦਾ ਭੈਅ ਮੰਨਦਾ ਹੈ, ਪਰ ਜੋ ਆਪਣੇ ਮਨ ਨੂੰ ਕਠੋਰ ਕਰ ਲੈਂਦਾ ਹੈ ਉਹ ਬਿਪਤਾ ਵਿੱਚ ਪੈ ਜਾਵੇਗਾ
אֲרִי־נֹ֭הֵם וְדֹ֣ב שֹׁוקֵ֑ק מֹשֵׁ֥ל רָ֝שָׁ֗ע עַ֣ל עַם־דָּֽל׃ | 15 |
੧੫ਗਰੀਬ ਪਰਜਾ ਉੱਤੇ ਦੁਸ਼ਟ ਹਾਕਮ ਗੱਜਣ ਵਾਲੇ ਸ਼ੇਰ, ਅਤੇ ਫਿਰਦੇ ਰਿੱਛ ਵਰਗਾ ਹੈ।
נָגִ֗יד חֲסַ֣ר תְּ֭בוּנֹות וְרַ֥ב מַעֲשַׁקֹּ֑ות שֹׂנְאֵי (שֹׂ֥נֵא) בֶ֝֗צַע יַאֲרִ֥יךְ יָמִֽים׃ פ | 16 |
੧੬ਸਮਝਹੀਣ ਹਾਕਮ ਬਹੁਤਾ ਅਨ੍ਹੇਰ ਕਰਨ ਵਾਲਾ ਹੀ ਹੁੰਦਾ ਹੈ, ਪਰ ਜੋ ਲੋਭ ਤੋਂ ਘਿਣ ਕਰਦਾ ਹੈ ਉਹ ਆਪਣੇ ਦਿਨ ਲੰਮੇ ਕਰੇਗਾ।
אָ֭דָם עָשֻׁ֣ק בְּדַם־נָ֑פֶשׁ עַד־בֹּ֥ור יָ֝נ֗וּס אַל־יִתְמְכוּ־בֹֽו׃ | 17 |
੧੭ਜਿਸ ਆਦਮੀ ਉੱਤੇ ਕਿਸੇ ਜਾਨ ਦੇ ਖੂਨ ਦਾ ਭਾਰ ਹੈ, ਉਹ ਟੋਏ ਵੱਲ ਨੱਸਦਾ ਹੈ, ਕੋਈ ਉਹ ਨੂੰ ਨਾ ਰੋਕੇ!
הֹולֵ֣ךְ תָּ֭מִים יִוָּשֵׁ֑עַ וְנֶעְקַ֥שׁ דְּ֝רָכַ֗יִם יִפֹּ֥ול בְּאֶחָֽת׃ | 18 |
੧੮ਜਿਹੜਾ ਖਰੀ ਚਾਲ ਚੱਲਦਾ ਹੈ ਉਹ ਬਚਾਇਆ ਜਾਵੇਗਾ, ਪਰ ਜਿਹ ਦੇ ਰਾਹ ਪੁੱਠੇ ਹਨ ਉਹ ਅਚਾਨਕ ਡਿੱਗ ਪਵੇਗਾ।
עֹבֵ֣ד אַ֭דְמָתֹו יִֽשְׂבַּֽע־לָ֑חֶם וּמְרַדֵּ֥ף רֵ֝קִ֗ים יִֽשְׂבַּֽע־רִֽישׁ׃ | 19 |
੧੯ਜਿਹੜਾ ਆਦਮੀ ਜ਼ਮੀਨ ਵਾਹੁੰਦਾ ਹੈ ਉਹ ਰੋਟੀ ਨਾਲ ਰੱਜੇਗਾ। ਪਰ ਜਿਹੜਾ ਨਿਕੰਮਿਆਂ ਦੀ ਸੰਗਤ ਕਰਦਾ ਹੈ ਉਹ ਗਰੀਬੀ ਨਾਲ ਰੱਜੇਗਾ,
אִ֣ישׁ אֱ֭מוּנֹות רַב־בְּרָכֹ֑ות וְאָ֥ץ לְ֝הַעֲשִׁ֗יר לֹ֣א יִנָּקֶֽה׃ | 20 |
੨੦ਸੱਚੇ ਮਨੁੱਖ ਉੱਤੇ ਵਧੇਰੀਆਂ ਅਸੀਸਾਂ ਹੋਣਗੀਆਂ, ਪਰ ਜਿਹੜਾ ਧਨਵਾਨ ਹੋਣ ਵਿੱਚ ਕਾਹਲੀ ਕਰਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।
הַֽכֵּר־פָּנִ֥ים לֹא־טֹ֑וב וְעַל־פַּת־לֶ֝֗חֶם יִפְשַׁע־גָּֽבֶר׃ | 21 |
੨੧ਪੱਖਪਾਤ ਕਰਨਾ ਚੰਗਾ ਨਹੀਂ, ਅਤੇ ਇਹ ਵੀ ਚੰਗਾ ਨਹੀਂ ਕਿ ਮਨੁੱਖ ਰੋਟੀ ਦੀ ਇੱਕ ਬੁਰਕੀ ਦੇ ਲਈ ਅਪਰਾਧ ਕਰੇ।
נִֽבֳהָ֥ל לַהֹ֗ון אִ֭ישׁ רַ֣ע עָ֑יִן וְלֹֽא־יֵ֝דַע כִּי־חֶ֥סֶר יְבֹאֶֽנּוּ׃ | 22 |
੨੨ਲੋਭੀ ਮਨੁੱਖ ਕਾਹਲੀ ਨਾਲ ਧਨ ਦਾ ਪਿੱਛਾ ਕਰਦਾ ਹੈ, ਅਤੇ ਨਹੀਂ ਜਾਣਦਾ ਭਈ ਗਰੀਬੀ ਉਹ ਦੇ ਉੱਤੇ ਆ ਪਵੇਗੀ
מֹ֘וכִ֤יחַ אָדָ֣ם אַ֭חֲרַי חֵ֣ן יִמְצָ֑א מִֽמַּחֲלִ֥יק לָשֹֽׁון׃ | 23 |
੨੩ਆਦਮੀ ਨੂੰ ਤਾੜਨਾ ਦੇਣ ਵਾਲਾ ਅੰਤ ਨੂੰ ਉਸ ਨਾਲੋਂ ਜੋ ਚਾਪਲੂਸੀ ਕਰਦਾ ਹੈ, ਬਾਹਲੀ ਕਿਰਪਾ ਪਾਵੇਗਾ
גֹּוזֵ֤ל ׀ אָ֘בִ֤יו וְאִמֹּ֗ו וְאֹמֵ֥ר אֵֽין־פָּ֑שַׁע חָבֵ֥ר ה֝֗וּא לְאִ֣ישׁ מַשְׁחִֽית׃ | 24 |
੨੪ਜਿਹੜਾ ਆਪਣੇ ਪਿਉ ਜਾਂ ਆਪਣੀ ਮਾਂ ਨੂੰ ਲੁੱਟ ਕੇ ਆਖਦਾ ਹੈ ਭਈ ਇਹ ਕੋਈ ਅਪਰਾਧ ਨਹੀਂ ਹੈ, ਉਹ ਨਾਸ ਕਰਨ ਵਾਲਿਆਂ ਦਾ ਸਾਥੀ ਠਹਿਰਦਾ ਹੈ।
רְחַב־נֶ֭פֶשׁ יְגָרֶ֣ה מָדֹ֑ון וּבֹוטֵ֖חַ עַל־יְהוָ֣ה יְדֻשָּֽׁן׃ | 25 |
੨੫ਲੋਭੀ ਮਨੁੱਖ ਝਗੜਾ ਛੇੜਦਾ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਰਿਸ਼ਟ-ਪੁਸ਼ਟ ਕੀਤਾ ਜਾਵੇਗਾ।
בֹּוטֵ֣חַ בְּ֭לִבֹּו ה֣וּא כְסִ֑יל וְהֹולֵ֥ךְ בְּ֝חָכְמָ֗ה ה֣וּא יִמָּלֵֽט׃ | 26 |
੨੬ਜਿਹੜਾ ਆਪਣੇ ਆਪ ਉੱਤੇ ਹੀ ਭਰੋਸਾ ਰੱਖਦਾ ਹੈ ਉਹ ਮੂਰਖ ਹੈ, ਪਰ ਜੋ ਬੁੱਧ ਨਾਲ ਚੱਲਦਾ ਹੈ ਉਹ ਛੁਡਾਇਆ ਜਾਵੇਗਾ।
נֹותֵ֣ן לָ֭רָשׁ אֵ֣ין מַחְסֹ֑ור וּמַעְלִ֥ים עֵ֝ינָ֗יו רַב־מְאֵרֹֽות׃ | 27 |
੨੭ਜਿਹੜਾ ਕੰਗਾਲ ਨੂੰ ਦਾਨ ਕਰਦਾ ਹੈ ਉਹ ਨੂੰ ਕੋਈ ਥੁੜ ਨਾ ਹੋਵੇਗੀ, ਪਰ ਜੋ ਉਹਨਾਂ ਵੱਲੋਂ ਅੱਖੀਆਂ ਮੋੜ ਲੈਂਦਾ ਹੈ ਉਹ ਦੇ ਉੱਤੇ ਬਾਹਲੇ ਸਰਾਪ ਪੈਣਗੇ।
בְּק֣וּם רְ֭שָׁעִים יִסָּתֵ֣ר אָדָ֑ם וּ֝בְאָבְדָ֗ם יִרְבּ֥וּ צַדִּיקִֽים׃ | 28 |
੨੮ਜਦ ਦੁਸ਼ਟ ਉੱਠਦੇ ਹਨ ਤਾਂ ਆਦਮੀ ਲੁੱਕ ਜਾਂਦੇ ਹਨ, ਪਰ ਜਦੋਂ ਓਹ ਮਿਟ ਜਾਂਦੇ ਹਨ ਤਾਂ ਧਰਮੀ ਤਰੱਕੀ ਕਰਦੇ ਹਨ।