< מִשְׁלֵי 5 >
בְּ֭נִי לְחָכְמָתִ֣י הַקְשִׁ֑יבָה לִ֝תְבוּנָתִ֗י הַט־אָזְנֶֽךָ׃ | 1 |
੧ਹੇ ਮੇਰੇ ਪੁੱਤਰ, ਮੇਰੀ ਬੁੱਧ ਵੱਲ ਧਿਆਨ ਦੇ ਅਤੇ ਮੇਰੀ ਸਮਝ ਵੱਲ ਕੰਨ ਲਾ,
לִשְׁמֹ֥ר מְזִמֹּ֑ות וְ֝דַ֗עַת שְׂפָתֶ֥יךָ יִנְצֹֽרוּ׃ | 2 |
੨ਤਾਂ ਜੋ ਤੇਰੀ ਮੱਤ ਬਣੀ ਰਹੇ ਅਤੇ ਤੇਰੇ ਬੁੱਲ੍ਹ ਗਿਆਨ ਨੂੰ ਫੜ੍ਹੀ ਰੱਖਣ,
כִּ֤י נֹ֣פֶת תִּ֭טֹּפְנָה שִׂפְתֵ֣י זָרָ֑ה וְחָלָ֖ק מִשֶּׁ֣מֶן חִכָּֽהּ׃ | 3 |
੩ਕਿਉਂ ਜੋ ਪਰਾਈ ਔਰਤ ਦੇ ਬੁੱਲ੍ਹਾਂ ਤੋਂ ਸ਼ਹਿਦ ਟਪਕਦਾ ਹੈ ਅਤੇ ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਚਿਕਨੀਆਂ ਹਨ,
וְֽ֭אַחֲרִיתָהּ מָרָ֣ה כַֽלַּעֲנָ֑ה חַ֝דָּ֗ה כְּחֶ֣רֶב פִּיֹּֽות׃ | 4 |
੪ਪਰ ਅੰਤ ਵਿੱਚ ਉਹ ਨਾਗਦੌਣੇ ਵਰਗੀ ਕੌੜੀ ਅਤੇ ਦੋਧਾਰੀ ਤਲਵਾਰ ਜਿਹੀ ਤਿੱਖੀ ਹੁੰਦੀ ਹੈ!
רַ֭גְלֶיהָ יֹרְדֹ֣ות מָ֑וֶת שְׁ֝אֹ֗ול צְעָדֶ֥יהָ יִתְמֹֽכוּ׃ (Sheol ) | 5 |
੫ਉਹ ਦੇ ਪੈਰ ਮੌਤ ਦੇ ਰਾਹ ਵੱਲ ਲਹਿ ਪੈਂਦੇ ਹਨ ਅਤੇ ਉਹ ਦੇ ਕਦਮ ਪਤਾਲ ਨੂੰ ਜਾਂਦੇ ਹਨ। (Sheol )
אֹ֣רַח חַ֭יִּים פֶּן־תְּפַלֵּ֑ס נָע֥וּ מַ֝עְגְּלֹתֶ֗יהָ לֹ֣א תֵדֽ͏ָע׃ פ | 6 |
੬ਜੀਵਨ ਦਾ ਪੱਧਰਾ ਰਾਹ ਉਹ ਨੂੰ ਨਹੀਂ ਲੱਭਦਾ, ਉਹ ਦੀਆਂ ਚਾਲਾਂ ਭਟਕਾਉਣ ਵਾਲੀਆਂ ਹਨ ਅਤੇ ਇਸ ਬਾਰੇ ਉਹ ਆਪ ਵੀ ਨਹੀਂ ਜਾਣਦੀ।
וְעַתָּ֣ה בָ֭נִים שִׁמְעוּ־לִ֑י וְאַל־תָּ֝ס֗וּרוּ מֵאִמְרֵי־פִֽי׃ | 7 |
੭ਇਸ ਲਈ ਹੇ ਮੇਰੇ ਪੁੱਤਰ ਤੂੰ ਮੇਰੀ ਸੁਣ ਅਤੇ ਮੇਰੇ ਮੂੰਹ ਦੇ ਬਚਨਾਂ ਤੋਂ ਨਾ ਮੁੜ।
הַרְחֵ֣ק מֵעָלֶ֣יהָ דַרְכֶּ֑ךָ וְאַל־תִּ֝קְרַ֗ב אֶל־פֶּ֥תַח בֵּיתָֽהּ׃ | 8 |
੮ਉਸ ਔਰਤ ਤੋਂ ਆਪਣਾ ਰਾਹ ਦੂਰ ਹੀ ਰੱਖ ਅਤੇ ਉਹ ਦੇ ਘਰ ਦੇ ਬੂਹੇ ਦੇ ਨੇੜੇ ਵੀ ਨਾ ਜਾ,
פֶּן־תִּתֵּ֣ן לַאֲחֵרִ֣ים הֹודֶ֑ךָ וּ֝שְׁנֹתֶ֗יךָ לְאַכְזָרִֽי׃ | 9 |
੯ਕਿਤੇ ਤੂੰ ਆਪਣਾ ਆਦਰ ਹੋਰਨਾਂ ਨੂੰ ਅਤੇ ਆਪਣੀ ਉਮਰ ਨਿਰਦਈਆਂ ਨੂੰ ਦੇਵੇਂ,
פֶּֽן־יִשְׂבְּע֣וּ זָרִ֣ים כֹּחֶ֑ךָ וַ֝עֲצָבֶ֗יךָ בְּבֵ֣ית נָכְרֽ͏ִי׃ | 10 |
੧੦ਕਿਤੇ ਪਰਾਏ ਤੇਰੀ ਕਮਾਈ ਨਾਲ ਰੱਜ ਜਾਣ ਅਤੇ ਤੇਰੀ ਮਿਹਨਤ ਓਪਰੇ ਦੇ ਘਰ ਜਾਵੇ
וְנָהַמְתָּ֥ בְאַחֲרִיתֶ֑ךָ בִּכְלֹ֥ות בְּ֝שָׂרְךָ֗ וּשְׁאֵרֶֽךָ׃ | 11 |
੧੧ਅਤੇ ਤੇਰੇ ਜੀਵਨ ਦੇ ਅੰਤ ਵਿੱਚ ਜਦ ਮੇਰਾ ਮਾਸ ਅਤੇ ਤੇਰੀ ਦੇਹ ਕਮਜ਼ੋਰ ਪੈ ਜਾਵੇ, ਤਾਂ ਤੂੰ ਰੋਵੇਂ
וְֽאָמַרְתָּ֗ אֵ֭יךְ שָׂנֵ֣אתִי מוּסָ֑ר וְ֝תֹוכַ֗חַת נָאַ֥ץ לִבִּֽי׃ | 12 |
੧੨ਅਤੇ ਆਖੇਂ, ਮੈਂ ਉਪਦੇਸ਼ ਨਾਲ ਕਿਵੇਂ ਵੈਰ ਰੱਖਿਆ ਅਤੇ ਮੇਰੇ ਮਨ ਨੇ ਤਾੜ ਨੂੰ ਤੁੱਛ ਜਾਣਿਆ!
וְֽלֹא־שָׁ֭מַעְתִּי בְּקֹ֣ול מֹורָ֑י וְ֝לִֽמְלַמְּדַ֗י לֹא־הִטִּ֥יתִי אָזְנִֽי׃ | 13 |
੧੩ਮੈਂ ਆਪਣੇ ਉਪਦੇਸ਼ਕਾਂ ਦੀ ਗੱਲ ਨਾ ਮੰਨੀ, ਨਾ ਆਪਣੇ ਉਸਤਾਦਾਂ ਵੱਲ ਕੰਨ ਲਾਇਆ!
כִּ֭מְעַט הָיִ֣יתִי בְכָל־רָ֑ע בְּתֹ֖וךְ קָהָ֣ל וְעֵדָֽה׃ | 14 |
੧੪ਮੰਡਲੀ ਅਤੇ ਸਭਾ ਦੇ ਵਿੱਚ ਰਹਿੰਦੇ ਹੋਏ ਵੀ ਮੈਂ ਪੂਰੀ ਬਰਬਾਦੀ ਦੇ ਨੇੜੇ-ਤੇੜੇ ਸੀ।
שְׁתֵה־מַ֥יִם מִבֹּורֶ֑ךָ וְ֝נֹזְלִ֗ים מִתֹּ֥וךְ בְּאֵרֶֽךָ׃ | 15 |
੧੫ਤੂੰ ਪਾਣੀ ਆਪਣੇ ਹੀ ਕੁੰਡ ਵਿੱਚੋਂ ਪੀ ਅਤੇ ਆਪਣੇ ਹੀ ਖੂਹ ਦੇ ਸੋਤੇ ਦਾ ਜਲ ਪੀਆ ਕਰ।
יָפ֣וּצוּ מַעְיְנֹתֶ֣יךָ ח֑וּצָה בָּ֝רְחֹבֹ֗ות פַּלְגֵי־מָֽיִם׃ | 16 |
੧੬ਤੇਰੇ ਸੋਤੇ ਕਿਉਂ ਬਾਹਰ ਵਗਾਏ ਜਾਣ ਅਤੇ ਜਲ ਦੀਆਂ ਧਾਰਾਂ ਚੌਕਾਂ ਵਿੱਚ?
יִֽהְיוּ־לְךָ֥ לְבַדֶּ֑ךָ וְאֵ֖ין לְזָרִ֣ים אִתָּֽךְ׃ | 17 |
੧੭ਉਹ ਇਕੱਲੇ ਤੇਰੇ ਲਈ ਹੀ ਹੋਣ, ਨਾ ਕਿ ਤੇਰੇ ਨਾਲ ਓਪਰਿਆਂ ਦੇ ਲਈ ਵੀ।
יְהִֽי־מְקֹורְךָ֥ בָר֑וּךְ וּ֝שְׂמַ֗ח מֵאֵ֥שֶׁת נְעוּרֶֽךָ׃ | 18 |
੧੮ਤੇਰਾ ਸੋਤਾ ਮੁਬਾਰਕ ਹੋਵੇ ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹਿ।
אַיֶּ֥לֶת אֲהָבִ֗ים וְֽיַעֲלַ֫ת־חֵ֥ן דַּ֭דֶּיהָ יְרַוֻּ֣ךָ בְכָל־עֵ֑ת בְּ֝אַהֲבָתָ֗הּ תִּשְׁגֶּ֥ה תָמִֽיד׃ | 19 |
੧੯ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ ਅਤੇ ਤੂੰ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹਿ।
וְלָ֤מָּה תִשְׁגֶּ֣ה בְנִ֣י בְזָרָ֑ה וּ֝תְחַבֵּ֗ק חֵ֣ק נָכְרִיָּֽה׃ | 20 |
੨੦ਹੇ ਮੇਰੇ ਪੁੱਤਰ, ਤੂੰ ਕਿਉਂ ਪਰਾਈ ਔਰਤ ਉੱਤੇ ਮੋਹਿਤ ਹੋਵੇਂ ਅਤੇ ਓਪਰੀ ਨੂੰ ਕਿਉਂ ਸੀਨੇ ਨਾਲ ਲਾਵੇਂ?
כִּ֤י נֹ֨כַח ׀ עֵינֵ֣י יְ֭הוָה דַּרְכֵי־אִ֑ישׁ וְֽכָל־מַעְגְּלֹתָ֥יו מְפַלֵּֽס׃ | 21 |
੨੧ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨ ਅਤੇ ਉਹ ਉਸ ਦੇ ਸਾਰੇ ਮਾਰਗਾਂ ਨੂੰ ਜਾਚਦਾ ਹੈ।
עַֽוֹונֹותָ֗יו יִלְכְּדֻנֹ֥ו אֶת־הָרָשָׁ֑ע וּבְחַבְלֵ֥י חַ֝טָּאתֹ֗ו יִתָּמֵֽךְ׃ | 22 |
੨੨ਦੁਸ਼ਟ ਜਨ ਦੀਆਂ ਆਪਣੀਆਂ ਹੀ ਬਦੀਆਂ ਉਹ ਨੂੰ ਫਸਾ ਲੈਣਗੀਆਂ ਅਤੇ ਉਹ ਆਪਣੇ ਹੀ ਪਾਪ ਦੇ ਬੰਧਨਾਂ ਵਿੱਚ ਬੰਨ੍ਹਿਆ ਜਾਵੇਗਾ।
ה֗וּא יָ֭מוּת בְּאֵ֣ין מוּסָ֑ר וּבְרֹ֖ב אִוַּלְתֹּ֣ו יִשְׁגֶּֽה׃ פ | 23 |
੨੩ਉਹ ਸਿੱਖਿਆ ਪਾਏ ਬਿਨ੍ਹਾਂ ਮਰੇਗਾ ਅਤੇ ਆਪਣੀ ਡਾਢੀ ਮੂਰਖਤਾਈ ਕਾਰਨ ਭਟਕਦਾ ਫਿਰੇਗਾ।