< תְהִלִּים 127 >

שִׁ֥יר הַֽמַּֽעֲלֹ֗ות לִשְׁלֹ֫מֹ֥ה אִם־יְהוָ֤ה ׀ לֹא־יִבְנֶ֬ה בַ֗יִת שָׁ֤וְא ׀ עָמְל֣וּ בֹונָ֣יו בֹּ֑ו אִם־יְהוָ֥ה לֹֽא־יִשְׁמָר־עִ֝֗יר שָׁ֤וְא ׀ שָׁקַ֬ד שֹׁומֵֽר׃ 1
ਸੁਲੇਮਾਨ ਦਾ ਯਾਤਰਾ ਦਾ ਗੀਤ ਜੇਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ।
שָׁ֤וְא לָכֶ֨ם ׀ מַשְׁכִּ֪ימֵי ק֡וּם מְאַֽחֲרֵי־שֶׁ֗בֶת אֹ֭כְלֵי לֶ֣חֶם הָעֲצָבִ֑ים כֵּ֤ן יִתֵּ֖ן לִֽידִידֹ֣ו שֵׁנָֽא׃ 2
ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਵਿੱਚ ਹੀ ਦੇ ਦਿੰਦਾ ਹੈ।
הִנֵּ֤ה נַחֲלַ֣ת יְהוָ֣ה בָּנִ֑ים שָׂ֝כָ֗ר פְּרִ֣י הַבָּֽטֶן׃ 3
ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ,
כְּחִצִּ֥ים בְּיַד־גִּבֹּ֑ור כֵּ֝֗ן בְּנֵ֣י הַנְּעוּרִֽים׃ 4
ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ, ਤਿਵੇਂ ਜਵਾਨੀ ਦੇ ਪੁੱਤਰ ਹਨ,
אַשְׁרֵ֤י הַגֶּ֗בֶר אֲשֶׁ֤ר מִלֵּ֥א אֶת־אַשְׁפָּתֹ֗ו מֵ֫הֶ֥ם לֹֽא־יֵבֹ֑שׁוּ כִּֽי־יְדַבְּר֖וּ אֶת־אֹויְבִ֣ים בַּשָּֽׁעַר׃ 5
ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ! ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ!

< תְהִלִּים 127 >