< תְהִלִּים 15 >
מִזְמֹ֗ור לְדָ֫וִ֥ד יְ֭הֹוָה מִי־יָג֣וּר בְּאָהֳלֶ֑ךָ מִֽי־יִ֝שְׁכֹּ֗ן בְּהַ֣ר קָדְשֶֽׁךָ׃ | 1 |
੧ਦਾਊਦ ਦਾ ਭਜਨ। ਹੇ ਯਹੋਵਾਹ, ਤੇਰੇ ਡੇਰੇ ਵਿੱਚ ਕੌਣ ਰਹਿ ਸਕੇਗਾ? ਤੇਰੇ ਪਵਿੱਤਰ ਪਰਬਤ ਉੱਤੇ ਕੌਣ ਵੱਸੇਗਾ?
הֹולֵ֣ךְ תָּ֭מִים וּפֹעֵ֥ל צֶ֑דֶק וְדֹבֵ֥ר אֱ֝מֶ֗ת בִּלְבָבֹֽו׃ | 2 |
੨ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ, ਅਤੇ ਮਨੋਂ ਸੱਚ ਬੋਲਦਾ ਹੈ,
לֹֽא־רָגַ֨ל ׀ עַל־לְשֹׁנֹ֗ו לֹא־עָשָׂ֣ה לְרֵעֵ֣הוּ רָעָ֑ה וְ֝חֶרְפָּ֗ה לֹא־נָשָׂ֥א עַל־קְרֹֽבֹו׃ | 3 |
੩ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ, ਨਾ ਆਪਣੇ ਸਾਥੀ ਦਾ ਬੁਰਾ ਕਰਦਾ, ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ।
נִבְזֶ֤ה ׀ בְּֽעֵ֘ינָ֤יו נִמְאָ֗ס וְאֶת־יִרְאֵ֣י יְהוָ֣ה יְכַבֵּ֑ד נִשְׁבַּ֥ע לְ֝הָרַ֗ע וְלֹ֣א יָמִֽר׃ | 4 |
੪ਜਿਸ ਦੀਆਂ ਅੱਖਾਂ ਵਿੱਚ ਨਿਕੰਮਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈਅ ਮੰਨਣ ਵਾਲਿਆਂ ਦਾ ਆਦਰ ਕਰਦਾ ਹੈ। ਜਿਹੜਾ ਸਹੁੰ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਵੀ ਪਵੇ,
כַּסְפֹּ֤ו ׀ לֹא־נָתַ֣ן בְּנֶשֶׁךְ֮ וְשֹׁ֥חַד עַל־נָקִ֗י לֹ֥א לָ֫קָ֥ח עֹֽשֵׂה־אֵ֑לֶּה לֹ֖א יִמֹּ֣וט לְעֹולָֽם׃ | 5 |
੫ਉਹ ਜਿਹੜਾ ਵਿਆਜ ਦੇ ਲਈ ਆਪਣਾ ਪੈਸਾ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਰਿਸ਼ਵਤ ਲੈਂਦਾ ਹੈ, ਜਿਹੜਾ ਅਜਿਹਾ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ।