< תְהִלִּים 2 >

לָ֭מָּה רָגְשׁ֣וּ גֹויִ֑ם וּ֝לְאֻמִּ֗ים יֶהְגּוּ־רִֽיק׃ 1
ਕੌਮਾਂ ਕਿਸ ਗੱਲ ਲਈ ਡੰਡ ਪਾਉਂਦੀਆਂ ਹਨ, ਅਤੇ ਦੇਸ਼-ਦੇਸ਼ ਦੇ ਲੋਕ ਕਿਉਂ ਵਿਅਰਥ ਸੋਚ ਸੋਚਦੇ ਹਨ?
יִ֥תְיַצְּב֨וּ ׀ מַלְכֵי־אֶ֗רֶץ וְרֹוזְנִ֥ים נֹֽוסְדוּ־יָ֑חַד עַל־יְ֝הוָה וְעַל־מְשִׁיחֹֽו׃ 2
ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ,
נְֽ֭נַתְּקָה אֶת־מֹֽוסְרֹותֵ֑ימֹו וְנַשְׁלִ֖יכָה מִמֶּ֣נּוּ עֲבֹתֵֽימֹו׃ 3
ਕਿ ਆਓ, ਅਸੀਂ ਉਨ੍ਹਾਂ ਦੇ ਬੰਧਨਾਂ ਨੂੰ ਤੋੜ ਦੇਈਏ, ਅਤੇ ਉਨ੍ਹਾਂ ਦੀਆਂ ਰੱਸੀਆਂ ਆਪਣੇ ਉੱਤੋਂ ਲਾਹ ਸੁੱਟੀਏ।
יֹושֵׁ֣ב בַּשָּׁמַ֣יִם יִשְׂחָ֑ק אֲ֝דֹנָ֗י יִלְעַג־לָֽמֹו׃ 4
ਜਿਹੜਾ ਸਵਰਗ ਵਿੱਚ ਬੈਠਾ ਹੈ ਉਹ ਹੱਸੇਗਾ, ਪ੍ਰਭੂ ਉਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ।
אָ֤ז יְדַבֵּ֣ר אֵלֵ֣ימֹו בְאַפֹּ֑ו וּֽבַחֲרֹונֹ֥ו יְבַהֲלֵֽמֹו׃ 5
ਤਦ ਉਹ ਉਹਨਾਂ ਨਾਲ ਆਪਣੇ ਕ੍ਰੋਧ ਵਿੱਚ ਬੋਲੇਗਾ, ਅਤੇ ਆਪਣੇ ਕ੍ਰੋਧ ਨਾਲ ਉਹਨਾਂ ਨੂੰ ਘਬਰਾਹਟ ਵਿੱਚ ਪਾ ਦੇਵਾਂਗਾ।
וַ֭אֲנִי נָסַ֣כְתִּי מַלְכִּ֑י עַל־צִ֝יֹּ֗ון הַר־קָדְשִֽׁי׃ 6
ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ।
אֲסַפְּרָ֗ה אֶֽ֫ל חֹ֥ק יְֽהוָ֗ה אָמַ֘ר אֵלַ֥י בְּנִ֥י אַ֑תָּה אֲ֝נִ֗י הַיֹּ֥ום יְלִדְתִּֽיךָ׃ 7
ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ।
שְׁאַ֤ל מִמֶּ֗נִּי וְאֶתְּנָ֣ה גֹ֭ויִם נַחֲלָתֶ֑ךָ וַ֝אֲחֻזָּתְךָ֗ אַפְסֵי־אָֽרֶץ׃ 8
ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮਿਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ।
תְּ֭רֹעֵם בְּשֵׁ֣בֶט בַּרְזֶ֑ל כִּכְלִ֖י יֹוצֵ֣ר תְּנַפְּצֵֽם׃ 9
ਤੂੰ ਲੋਹੇ ਦੇ ਡੰਡੇ ਨਾਲ ਉਹਨਾਂ ਨੂੰ ਭੰਨ ਸੁੱਟੇਂਗਾ, ਘੁਮਿਆਰ ਦੇ ਭਾਂਡੇ ਵਾਂਗੂੰ ਤੂੰ ਉਹਨਾਂ ਨੂੰ ਚਕਨਾ-ਚੂਰ ਕਰ ਦੇਵੇਂਗਾ।
וְ֭עַתָּה מְלָכִ֣ים הַשְׂכִּ֑ילוּ הִ֝וָּסְר֗וּ שֹׁ֣פְטֵי אָֽרֶץ׃ 10
੧੦ਇਸ ਲਈ ਹੁਣ ਹੇ ਰਾਜਿਓ, ਸਿਆਣੇ ਬਣੋ, ਅਤੇ ਹੇ ਧਰਤੀ ਦੇ ਨਿਆਂਈਓ, ਤੁਸੀਂ ਸਮਝ ਜਾਓ।
עִבְד֣וּ אֶת־יְהוָ֣ה בְּיִרְאָ֑ה וְ֝גִ֗ילוּ בִּרְעָדָֽה׃ 11
੧੧ਭੈਅ ਨਾਲ ਯਹੋਵਾਹ ਦੀ ਸੇਵਾ ਕਰੋ ਅਤੇ ਕੰਬਦੇ-ਕੰਬਦੇ ਅਨੰਦ ਮਨਾਓ,
נַשְּׁקוּ־בַ֡ר פֶּן־יֶאֱנַ֤ף ׀ וְתֹ֬אבְדוּ דֶ֗רֶךְ כִּֽי־יִבְעַ֣ר כִּמְעַ֣ט אַפֹּ֑ו אַ֝שְׁרֵ֗י כָּל־חֹ֥וסֵי בֹֽו׃ 12
੧੨ਪੁੱਤਰ ਨੂੰ ਚੁੰਮੋ ਕਿਤੇ ਅਜਿਹਾ ਨਾ ਹੋਵੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਦੇ ਵਿੱਚ ਹੀ ਨਾਸ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਛੇਤੀ ਭੜਕ ਉੱਠੇਗਾ। ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ।

< תְהִלִּים 2 >