< תְהִלִּים 22 >
לַ֭מְנַצֵּחַ עַל־אַיֶּ֥לֶת הַשַּׁ֗חַר מִזְמֹ֥ור לְדָוִֽד׃ אֵלִ֣י אֵ֭לִי לָמָ֣ה עֲזַבְתָּ֑נִי רָחֹ֥וק מִֽ֝ישׁוּעָתִ֗י דִּבְרֵ֥י שַׁאֲגָתִֽי׃ | 1 |
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਅਬਲੇਰਸ਼ਰ ਦੇ ਰਾਗ ਵਿੱਚ ਦਾਊਦ ਦਾ ਭਜਨ। ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ? ਅਤੇ ਮੇਰੇ ਬਚਾਉਣ ਤੋਂ ਅਤੇ ਮੇਰੀਆਂ ਭੁੱਬਾਂ ਦੇ ਸ਼ਬਦਾਂ ਤੋਂ ਕਿਉਂ ਦੂਰ ਰਹਿੰਦਾ ਹੈ?
אֱֽלֹהַ֗י אֶקְרָ֣א יֹ֖ומָם וְלֹ֣א תַעֲנֶ֑ה וְ֝לַ֗יְלָה וְֽלֹא־דֽוּמִיָּ֥ה לִֽי׃ | 2 |
੨ਹੇ ਮੇਰੇ ਪਰਮੇਸ਼ੁਰ, ਮੈਂ ਦਿਨ ਵੇਲੇ ਤੈਨੂੰ ਪੁਕਾਰਦਾ ਹਾਂ ਪਰ ਤੂੰ ਉੱਤਰ ਨਹੀਂ ਦਿੰਦਾ, ਅਤੇ ਰਾਤ ਨੂੰ ਵੀ ਪਰ ਮੈਨੂੰ ਚੈਨ ਨਹੀਂ।
וְאַתָּ֥ה קָדֹ֑ושׁ יֹ֝ושֵׁ֗ב תְּהִלֹּ֥ות יִשְׂרָאֵֽל׃ | 3 |
੩ਤੂੰ ਤਾਂ ਪਵਿੱਤਰ ਹੈਂ, ਤੂੰ ਜੋ ਇਸਰਾਏਲ ਦੀਆਂ ਉਸਤਤਾਂ ਵਿੱਚ ਵੱਸਦਾ ਹੈਂ।
בְּ֭ךָ בָּטְח֣וּ אֲבֹתֵ֑ינוּ בָּ֝טְח֗וּ וַֽתְּפַלְּטֵֽמֹו׃ | 4 |
੪ਸਾਡੇ ਪੁਰਖਿਆਂ ਨੇ ਤੇਰੇ ਉੱਤੇ ਭਰੋਸਾ ਕੀਤਾ, ਉਨ੍ਹਾਂ ਨੇ ਭਰੋਸਾ ਕੀਤਾ ਅਤੇ ਤੂੰ ਉਨ੍ਹਾਂ ਨੂੰ ਛੁਡਾਇਆ।
אֵלֶ֣יךָ זָעֲק֣וּ וְנִמְלָ֑טוּ בְּךָ֖ בָטְח֣וּ וְלֹא־בֹֽושׁוּ׃ | 5 |
੫ਉਨ੍ਹਾਂ ਨੇ ਤੇਰੀ ਦੁਹਾਈ ਦਿੱਤੀ ਅਤੇ ਛੁਟਕਾਰਾ ਪਾਇਆ, ਉਨ੍ਹਾਂ ਨੇ ਤੇਰੇ ਉੱਤੇ ਭਰੋਸਾ ਰੱਖਿਆ ਅਤੇ ਓਹ ਸ਼ਰਮਿੰਦੇ ਨਾ ਹੋਏ।
וְאָנֹכִ֣י תֹולַ֣עַת וְלֹא־אִ֑ישׁ חֶרְפַּ֥ת אָ֝דָ֗ם וּבְז֥וּי עָֽם׃ | 6 |
੬ਪਰ ਮੈਂ ਕੀੜਾ ਹਾਂ, ਮੈਂ ਮਨੁੱਖ ਨਹੀਂ ਹਾਂ, ਆਦਮੀ ਦੀ ਨਮੋਸ਼ੀ ਅਤੇ ਲੋਕਾਂ ਵਿੱਚ ਤੁੱਛ ਹਾਂ।
כָּל־רֹ֭אַי יַלְעִ֣גוּ לִ֑י יַפְטִ֥ירוּ בְ֝שָׂפָ֗ה יָנִ֥יעוּ רֹֽאשׁ׃ | 7 |
੭ਜਿੰਨੇ ਮੈਨੂੰ ਵੇਖਦੇ ਹਨ ਓਹ ਮੈਨੂੰ ਮਖ਼ੌਲ ਵਿੱਚ ਉਡਾਉਂਦੇ ਹਨ, ਓਹ ਬੁੱਲ ਪਸਾਰਦੇ ਅਤੇ ਸਿਰ ਹਿਲਾਉਂਦੇ ਹਨ,
גֹּ֣ל אֶל־יְהוָ֣ה יְפַלְּטֵ֑הוּ יַ֝צִּילֵ֗הוּ כִּ֘י חָ֥פֵֽץ בֹּֽו׃ | 8 |
੮“ਯਹੋਵਾਹ ਦੇ ਅਧੀਨ ਹੋ ਜਾ, ਉਹ ਹੀ ਉਸ ਨੂੰ ਛੁਡਾਵੇ, ਉਹ ਹੀ ਉਸ ਨੂੰ ਬਚਾਵੇ ਕਿਉਂ ਜੋ ਉਹ ਉਸ ਤੋਂ ਪਰਸੰਨ ਹੈ।”
כִּֽי־אַתָּ֣ה גֹחִ֣י מִבָּ֑טֶן מַ֝בְטִיחִ֗י עַל־שְׁדֵ֥י אִמִּֽי׃ | 9 |
੯ਪਰ ਤੂੰ ਹੀ ਮੈਨੂੰ ਕੁੱਖੋਂ ਬਾਹਰ ਲਿਆਇਆ, ਅਤੇ ਮੇਰੀ ਮਾਤਾ ਦੀਆਂ ਦੁੱਧੀਆਂ ਉੱਤੇ ਮੈਨੂੰ ਭਰੋਸਾ ਦਿਲਾਇਆ,
עָ֭לֶיךָ הָשְׁלַ֣כְתִּי מֵרָ֑חֶם מִבֶּ֥טֶן אִ֝מִּ֗י אֵ֣לִי אָֽתָּה׃ | 10 |
੧੦ਜੰਮਦਿਆਂ ਸਾਰ ਮੈਂ ਤੇਰੇ ਹੀ ਉੱਤੇ ਭਰੋਸਾ ਰੱਖਿਆ, ਮਾਤਾ ਦੀ ਕੁੱਖ ਤੋਂ ਹੀ ਤੂੰ ਮੇਰਾ ਪਰਮੇਸ਼ੁਰ ਹੈਂ।
אַל־תִּרְחַ֣ק מִ֭מֶּנִּי כִּי־צָרָ֣ה קְרֹובָ֑ה כִּי־אֵ֥ין עֹוזֵֽר׃ | 11 |
੧੧ਮੈਥੋਂ ਦੂਰ ਨਾ ਰਹਿ ਕਿਉਂ ਜੋ ਬਿਪਤਾ ਨੇੜੇ ਆ ਗਈ ਹੈ, ਅਤੇ ਕੋਈ ਸਹਾਇਕ ਨਹੀਂ।
סְ֭בָבוּנִי פָּרִ֣ים רַבִּ֑ים אַבִּירֵ֖י בָשָׁ֣ן כִּתְּרֽוּנִי׃ | 12 |
੧੨ਬਹੁਤੇ ਬਲ਼ਦਾਂ ਨੇ ਮੈਨੂੰ ਘੇਰ ਲਿਆ ਹੈ, ਬਾਸ਼ਾਨ ਦੇਸ਼ ਦੇ ਬਲਵੰਤ ਬਲ਼ਦਾਂ ਨੇ ਮੈਨੂੰ ਘੇਰਾ ਪਾ ਲਿਆ ਹੈ,
פָּצ֣וּ עָלַ֣י פִּיהֶ֑ם אַ֝רְיֵ֗ה טֹרֵ֥ף וְשֹׁאֵֽג׃ | 13 |
੧੩ਓਹ ਪਾੜਨ ਅਤੇ ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਮੇਰੇ ਉੱਤੇ ਮੂੰਹ ਅੱਡਦੇ ਹਨ।
כַּמַּ֥יִם נִשְׁפַּכְתִּי֮ וְהִתְפָּֽרְד֗וּ כָּֽל־עַצְמֹ֫ותָ֥י הָיָ֣ה לִ֭בִּי כַּדֹּונָ֑ג נָ֝מֵ֗ס בְּתֹ֣וךְ מֵעָֽי׃ | 14 |
੧੪ਮੈਂ ਪਾਣੀ ਵਾਂਗੂੰ ਡੋਲ੍ਹਿਆ ਗਿਆ ਹਾਂ, ਮੇਰੀਆਂ ਸਾਰੀਆਂ ਹੱਡੀਆਂ ਉੱਖੜ ਗਈਆਂ ਹਨ, ਮੇਰਾ ਦਿਲ ਮੋਮ ਵਰਗਾ ਹੈ, ਉਹ ਮੇਰੇ ਅੰਦਰ ਪਿਘਲ ਗਿਆ ਹੈ।
יָ֘בֵ֤שׁ כַּחֶ֨רֶשׂ ׀ כֹּחִ֗י וּ֖לְשֹׁונִי מֻדְבָּ֣ק מַלְקֹוחָ֑י וְֽלַעֲפַר־מָ֥וֶת תִּשְׁפְּתֵֽנִי׃ | 15 |
੧੫ਮੇਰਾ ਗਲ਼ਾ ਠੀਕਰੇ ਵਾਂਗੂੰ ਸੁੱਕ ਗਿਆ, ਅਤੇ ਮੇਰੀ ਜੀਭ ਤਾਲੂ ਨਾਲ ਲੱਗਦੀ ਜਾਂਦੀ ਹੈ, ਅਤੇ ਤੂੰ ਮੈਨੂੰ ਮੌਤ ਦੀ ਧੂੜ ਵਿੱਚ ਰੱਖ ਛੱਡਿਆ।
כִּ֥י סְבָב֗וּנִי כְּלָ֫בִ֥ים עֲדַ֣ת מְ֭רֵעִים הִקִּיפ֑וּנִי כָּ֝אֲרִ֗י יָדַ֥י וְרַגְלָֽי׃ | 16 |
੧੬ਕਿਉਂ ਜੋ ਕੁੱਤਿਆਂ ਨੇ ਮੈਨੂੰ ਘੇਰ ਲਿਆ ਹੈ, ਕੁਕਰਮੀਆਂ ਦੀ ਟੋਲੀ ਨੇ ਮੈਨੂੰ ਘੇਰਾ ਪਾ ਲਿਆ ਹੈ, ਉਨ੍ਹਾਂ ਨੇ ਮੇਰੇ ਹੱਥ-ਪੈਰ ਵਿੰਨ੍ਹ ਸੁੱਟੇ ਹਨ।
אֲסַפֵּ֥ר כָּל־עַצְמֹותָ֑י הֵ֥מָּה יַ֝בִּ֗יטוּ יִרְאוּ־בִֽי׃ | 17 |
੧੭ਮੈਂ ਆਪਣੀਆਂ ਸਾਰੀਆਂ ਹੱਡੀਆਂ ਗਿਣ ਸਕਦਾ ਹਾਂ, ਓਹ ਮੈਨੂੰ ਘੂਰ-ਘੂਰ ਕੇ ਵੇਖਦੇ ਹਨ।
יְחַלְּק֣וּ בְגָדַ֣י לָהֶ֑ם וְעַל־לְ֝בוּשִׁ֗י יַפִּ֥ילוּ גֹורָֽל׃ | 18 |
੧੮ਓਹ ਮੇਰੇ ਕੱਪੜੇ ਆਪਸ ਵਿੱਚ ਵੰਡ ਲੈਂਦੇ ਹਨ, ਅਤੇ ਮੇਰੇ ਲਿਬਾਸ ਉੱਤੇ ਪਰਚੀਆਂ ਸੁੱਟਦੇ ਹਨ।
וְאַתָּ֣ה יְ֭הוָה אַל־תִּרְחָ֑ק אֱ֝יָלוּתִ֗י לְעֶזְרָ֥תִי חֽוּשָׁה׃ | 19 |
੧੯ਪਰ ਤੂੰ ਯਹੋਵਾਹ ਦੂਰ ਨਾ ਰਹਿ, ਹੇ ਮੇਰੇ ਬਲ, ਮੇਰੀ ਸਹਾਇਤਾ ਲਈ ਛੇਤੀ ਕਰ,
הַצִּ֣ילָה מֵחֶ֣רֶב נַפְשִׁ֑י מִיַּד־כֶּ֝֗לֶב יְחִידָתִֽי׃ | 20 |
੨੦ਮੇਰੀ ਜਾਨ ਨੂੰ ਤਲਵਾਰ ਤੋਂ, ਅਤੇ ਮੇਰੇ ਜੀਵ ਨੂੰ ਕੁੱਤੇ ਦੇ ਵੱਸ ਤੋਂ ਛੁਡਾ।
הֹ֭ושִׁיעֵנִי מִפִּ֣י אַרְיֵ֑ה וּמִקַּרְנֵ֖י רֵמִ֣ים עֲנִיתָֽנִי׃ | 21 |
੨੧ਬੱਬਰ ਸ਼ੇਰ ਦੇ ਮੂੰਹ ਤੋਂ ਬਚਾ, ਅਤੇ ਜੰਗਲੀ ਬਲਦਾਂ ਦੇ ਸਿੰਗਾਂ ਤੋਂ, ਤੂੰ ਮੈਨੂੰ ਬਚਾਇਆ ਹੈ ।
אֲסַפְּרָ֣ה שִׁמְךָ֣ לְאֶחָ֑י בְּתֹ֖וךְ קָהָ֣ל אֲהַלְלֶֽךָּ׃ | 22 |
੨੨ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ, ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ।
יִרְאֵ֤י יְהוָ֨ה ׀ הַֽלְל֗וּהוּ כָּל־זֶ֣רַע יַעֲקֹ֣ב כַּבְּד֑וּהוּ וְג֥וּרוּ מִ֝מֶּ֗נּוּ כָּל־זֶ֥רַע יִשְׂרָאֵֽל׃ | 23 |
੨੩ਯਹੋਵਾਹ ਤੋਂ ਡਰਨ ਵਾਲਿਓ, ਉਹ ਦੀ ਉਸਤਤ ਕਰੋ, ਯਾਕੂਬ ਦਾ ਸਾਰਾ ਵੰਸ਼, ਉਹ ਦੀ ਮਹਿਮਾ ਕਰੋ, ਅਤੇ ਇਸਰਾਏਲ ਦਾ ਸਾਰਾ ਵੰਸ਼, ਉਸ ਤੋਂ ਡਰੋ,
כִּ֤י לֹֽא־בָזָ֨ה וְלֹ֪א שִׁקַּ֡ץ עֱנ֬וּת עָנִ֗י וְלֹא־הִסְתִּ֣יר פָּנָ֣יו מִמֶּ֑נּוּ וּֽבְשַׁוְּעֹ֖ו אֵלָ֣יו שָׁמֵֽעַ׃ | 24 |
੨੪ਕਿਉਂ ਜੋ ਉਹ ਨੇ ਦੁਖੀਏ ਦੇ ਦੁੱਖ ਨੂੰ ਤੁੱਛ ਨਾ ਜਾਣਿਆ ਨਾ ਉਸ ਤੋਂ ਘਿਣ ਕੀਤੀ, ਅਤੇ ਨਾ ਉਸ ਤੋਂ ਆਪਣਾ ਮੂੰਹ ਛਿਪਾਇਆ, ਅਤੇ ਜਦ ਉਸ ਨੇ ਉਹ ਦੀ ਦੁਹਾਈ ਦਿੱਤੀ ਤਾਂ ਉਹ ਨੇ ਸੁਣਿਆ।
מֵ֥אִתְּךָ֗ תְֽהִלָּ֫תִ֥י בְּקָהָ֥ל רָ֑ב נְדָרַ֥י אֲ֝שַׁלֵּ֗ם נֶ֣גֶד יְרֵאָֽיו׃ | 25 |
੨੫ਮਹਾਂ ਸਭਾ ਵਿੱਚ ਮੇਰਾ ਉਸਤਤ ਕਰਨਾ ਤੇਰੀ ਵੱਲੋਂ ਹੁੰਦਾ ਹੈ, ਉਸ ਤੋਂ ਡਰਨ ਵਾਲਿਆਂ ਅੱਗੇ ਮੈਂ ਆਪਣੀਆਂ ਸੁੱਖਣਾਂ ਪੂਰੀਆਂ ਕਰਾਂਗਾ।
יֹאכְל֬וּ עֲנָוִ֨ים ׀ וְיִשְׂבָּ֗עוּ יְהַֽלְל֣וּ יְ֭הוָה דֹּ֣רְשָׁ֑יו יְחִ֖י לְבַבְכֶ֣ם לָעַֽד׃ | 26 |
੨੬ਨਮਰ ਲੋਕ ਖਾਣਗੇ ਅਤੇ ਤ੍ਰਿਪਤ ਹੋਣਗੇ, ਯਹੋਵਾਹ ਦੇ ਖੋਜੀ ਉਸ ਦੀ ਉਸਤਤ ਕਰਨਗੇ, ਉਹਨਾਂ ਦਾ ਮਨ ਸਦਾ ਜਿਉਂਦਾ ਰਹੇ!
יִזְכְּר֤וּ ׀ וְיָשֻׁ֣בוּ אֶל־יְ֭הוָה כָּל־אַפְסֵי־אָ֑רֶץ וְיִֽשְׁתַּחֲו֥וּ לְ֝פָנֶ֗יךָ כָּֽל־מִשְׁפְּחֹ֥ות גֹּויִֽם׃ | 27 |
੨੭ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,
כִּ֣י לַ֭יהוָה הַמְּלוּכָ֑ה וּ֝מֹשֵׁ֗ל בַּגֹּויִֽם׃ | 28 |
੨੮ਕਿਉਂ ਜੋ ਰਾਜ ਯਹੋਵਾਹ ਦਾ ਹੈ, ਅਤੇ ਕੌਮਾਂ ਉੱਤੇ ਉਹੋ ਹਾਕਮ ਹੈ।
אָכְל֬וּ וַיִּֽשְׁתַּחֲוּ֨וּ ׀ כָּֽל־דִּשְׁנֵי־אֶ֗רֶץ לְפָנָ֣יו יִ֭כְרְעוּ כָּל־יֹורְדֵ֣י עָפָ֑ר וְ֝נַפְשֹׁ֗ו לֹ֣א חִיָּֽה׃ | 29 |
੨੯ਧਰਤੀ ਦੇ ਸਾਰੇ ਮੇਰੇ ਲੋਕ ਖਾਣਗੇ ਅਤੇ ਉਹ ਨੂੰ ਮੱਥਾ ਟੇਕਣਗੇ, ਓਹ ਸੱਭੇ ਜੋ ਮਰ ਮਿਟਦੇ ਹਨ ਉਹ ਦੇ ਅੱਗੇ ਝੁਕਣਗੇ, ਅਤੇ ਕੋਈ ਆਪਣੀ ਜਾਨ ਜਿਉਂਦੀ ਨਹੀਂ ਰੱਖ ਸਕਦਾ।
זֶ֥רַע יַֽעַבְדֶ֑נּוּ יְסֻפַּ֖ר לַֽאדֹנָ֣י לַדֹּֽור׃ | 30 |
੩੦ਇੱਕ ਵੰਸ਼ ਉਹ ਦੀ ਸੇਵਾ ਕਰੇਗਾ, ਉਹ ਪ੍ਰਭੂ ਦੀ ਪੀੜ੍ਹੀ ਕਰਕੇ ਗਿਣਿਆ ਜਾਵੇਗਾ।
יָ֭בֹאוּ וְיַגִּ֣ידוּ צִדְקָתֹ֑ו לְעַ֥ם נֹ֝ולָ֗ד כִּ֣י עָשָֽׂה׃ | 31 |
੩੧ਓਹ ਆਉਣਗੇ ਅਤੇ ਉਹ ਦਾ ਧਰਮ ਜਨਮ ਲੈਣ ਵਾਲੀ ਪਰਜਾ ਨੂੰ ਦੱਸਣਗੇ, ਕਿ ਉਹ ਨੇ ਹੀ ਇਹ ਕੀਤਾ ਹੈ।