< תְהִלִּים 43 >

שָׁפְטֵ֤נִי אֱלֹהִ֨ים ׀ וְרִ֘יבָ֤ה רִיבִ֗י מִגֹּ֥וי לֹא־חָסִ֑יד מֵ֤אִישׁ־מִרְמָ֖ה וְעַוְלָ֣ה תְפַלְּטֵֽנִי׃ 1
ਹੇ ਪਰਮੇਸ਼ੁਰ, ਮੇਰਾ ਨਿਆਂ ਕਰ, ਅਤੇ ਇੱਕ ਨਿਰਦਈ ਕੌਮ ਨਾਲ ਮੇਰਾ ਮੁਕੱਦਮਾ ਲੜ, ਕਪਟੀ ਤੇ ਭੈੜੇ ਮਨੁੱਖ ਤੋਂ ਮੈਨੂੰ ਛੁਡਾ!
כִּֽי־אַתָּ֤ה ׀ אֱלֹהֵ֣י מָֽעוּזִּי֮ לָמָ֪ה זְנַ֫חְתָּ֥נִי לָֽמָּה־קֹדֵ֥ר אֶתְהַלֵּ֗ךְ בְּלַ֣חַץ אֹויֵֽב׃ 2
ਕਿਉਂ ਜੋ ਮੇਰੀ ਪਨਾਹ ਦਾ ਪਰਮੇਸ਼ੁਰ ਤੂੰ ਹੀ ਹੈਂ, ਤੂੰ ਮੈਨੂੰ ਕਿਉਂ ਤਿਆਗ ਦਿੱਤਾ ਹੈਂ? ਮੈ ਕਿਉਂ ਵੈਰੀ ਦੇ ਅਨ੍ਹੇਰ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂ?
שְׁלַח־אֹורְךָ֣ וַ֭אֲמִתְּךָ הֵ֣מָּה יַנְח֑וּנִי יְבִיא֥וּנִי אֶל־הַֽר־קָ֝דְשְׁךָ֗ וְאֶל־מִשְׁכְּנֹותֶֽיךָ׃ 3
ਆਪਣੇ ਚਾਨਣ ਅਤੇ ਆਪਣੀ ਸਚਿਆਈ ਨੂੰ ਭੇਜ ਕਿ ਓਹ ਮੇਰੀ ਅਗਵਾਈ ਕਰਨ, ਅਤੇ ਓਹ ਮੈਨੂੰ ਤੇਰੇ ਪਵਿੱਤਰ ਪਰਬਤ ਅਤੇ ਤੇਰਿਆਂ ਡੇਰਿਆਂ ਕੋਲ ਪਹੁੰਚਾਉਣ।
וְאָבֹ֤ואָה ׀ אֶל־מִזְבַּ֬ח אֱלֹהִ֗ים אֶל־אֵל֮ שִׂמְחַ֪ת גִּ֫ילִ֥י וְאֹודְךָ֥ בְכִנֹּ֗ור אֱלֹהִ֥ים אֱלֹהָֽי׃ 4
ਤਦ ਮੈਂ ਪਰਮੇਸ਼ੁਰ ਦੀ ਜਗਵੇਦੀ ਕੋਲ ਜਾਂਵਾਂਗਾ, ਉਸ ਪਰਮੇਸ਼ੁਰ ਕੋਲ ਜਿਹੜਾ ਮੇਰੀ ਅੱਤ ਵੱਡੀ ਖੁਸ਼ੀ ਹੈਂ, ਅਤੇ ਬਰਬਤ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਹੇ ਪਰਮੇਸ਼ੁਰ ਮੇਰੇ ਪਰਮੇਸ਼ੁਰ!
מַה־תִּשְׁתֹּ֬וחֲחִ֨י ׀ נַפְשִׁי֮ וּֽמַה־תֶּהֱמִ֪י עָ֫לָ֥י הֹוחִ֣ילִי לֽ͏ֵ֭אלֹהִים כִּי־עֹ֣וד אֹודֶ֑נּוּ יְשׁוּעֹ֥ת פָּ֝נַ֗י וֵֽאלֹהָֽי׃ 5
ਹੇ ਮੇਰੇ ਜੀਅ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਅੰਦਰ ਹੀ ਅੰਦਰ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ! ਮੈਂ ਤਾਂ ਫੇਰ ਉਸ ਦਾ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁੱਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈਂ।

< תְהִלִּים 43 >