< תְהִלִּים 50 >
מִזְמֹ֗ור לְאָ֫סָ֥ף אֵ֤ל ׀ אֱֽלֹהִ֡ים יְֽהוָ֗ה דִּבֶּ֥ר וַיִּקְרָא־אָ֑רֶץ מִמִּזְרַח־שֶׁ֝֗מֶשׁ עַד־מְבֹאֹֽו׃ | 1 |
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਭਜਨ। ਸ਼ਕਤੀਮਾਨ ਪਰਮੇਸ਼ੁਰ ਯਹੋਵਾਹ ਬੋਲਿਆ ਹੈ, ਅਤੇ ਉਸ ਨੇ ਸੂਰਜ ਦੇ ਚੜਦੇ ਤੋਂ ਉਹ ਦੇ ਲਹਿੰਦੇ ਤੱਕ ਧਰਤੀ ਨੂੰ ਸੱਦਿਆ ਹੈ।
מִצִּיֹּ֥ון מִכְלַל־יֹ֗פִי אֱלֹהִ֥ים הֹופִֽיעַ׃ | 2 |
੨ਸੀਯੋਨ ਵਿੱਚ ਜਿਹੜਾ ਸੁਹੱਪਣ ਦਾ ਪੂਰਾ ਹੈ, ਪਰਮੇਸ਼ੁਰ ਚਮਕਿਆ।
יָ֤בֹ֥א אֱלֹהֵ֗ינוּ וְֽאַל־יֶ֫חֱרַ֥שׁ אֵשׁ־לְפָנָ֥יו תֹּאכֵ֑ל וּ֝סְבִיבָ֗יו נִשְׂעֲרָ֥ה מְאֹֽד׃ | 3 |
੩ਸਾਡਾ ਪਰਮੇਸ਼ੁਰ ਆਵੇ ਅਤੇ ਚੁੱਪ ਨਾ ਰਹੇ, ਅੱਗ ਉਸ ਦੇ ਅੱਗੇ-ਅੱਗੇ ਭਸਮ ਕਰਦੀ ਹੈ, ਅਤੇ ਉਹ ਦੇ ਆਲੇ-ਦੁਆਲੇ ਅਨ੍ਹੇਰੀ ਜ਼ੋਰ ਨਾਲ ਵਗਦੀ ਹੈ!
יִקְרָ֣א אֶל־הַשָּׁמַ֣יִם מֵעָ֑ל וְאֶל־הָ֝אָ֗רֶץ לָדִ֥ין עַמֹּֽו׃ | 4 |
੪ਉਹ ਅਕਾਸ਼ ਨੂੰ ਉਤਾਹਾਂ ਪੁਕਾਰਦਾ ਹੈ, ਅਤੇ ਧਰਤੀ ਨੂੰ ਵੀ, ਕਿ ਉਹ ਆਪਣੀ ਪਰਜਾ ਦਾ ਨਿਆਂ ਕਰੇ।
אִסְפוּ־לִ֥י חֲסִידָ֑י כֹּרְתֵ֖י בְרִיתִ֣י עֲלֵי־זָֽבַח׃ | 5 |
੫ਮੇਰੇ ਸੰਤਾਂ ਨੂੰ ਮੇਰੇ ਕੋਲ ਇਕੱਠਿਆਂ ਕਰੋ, ਜਿਨ੍ਹਾਂ ਮੇਰੇ ਨਾਲ ਬਲੀਦਾਨ ਦੇ ਰਾਹੀਂ ਨੇਮ ਬੰਨ੍ਹਿਆ ਹੈ।
וַיַּגִּ֣ידוּ שָׁמַ֣יִם צִדְקֹ֑ו כִּֽי־אֱלֹהִ֓ים ׀ שֹׁפֵ֖ט ה֣וּא סֶֽלָה׃ | 6 |
੬ਸਵਰਗ ਉਹ ਦੇ ਧਰਮ ਦਾ ਪਰਚਾਰ ਕਰਦੇ ਹਨ, ਕਿਉਂ ਜੋ ਪਰਮੇਸ਼ੁਰ ਆਪ ਹੀ ਨਿਆਈਂ ਹੈ। ਸਲਹ।
שִׁמְעָ֤ה עַמִּ֨י ׀ וַאֲדַבֵּ֗רָה יִ֭שְׂרָאֵל וְאָעִ֣ידָה בָּ֑ךְ אֱלֹהִ֖ים אֱלֹהֶ֣יךָ אָנֹֽכִי׃ | 7 |
੭ਹੇ ਮੇਰੀ ਪਰਜਾ, ਸੁਣ ਅਤੇ ਮੈਂ ਬੋਲਾਂਗਾ, ਹੇ ਇਸਰਾਏਲ, ਮੈਂ ਤੇਰੇ ਉੱਤੇ ਸਾਖੀ ਦਿਆਂਗਾ। ਪਰਮੇਸ਼ੁਰ, ਤੇਰਾ ਪਰਮੇਸ਼ੁਰ, ਮੈਂ ਹੀ ਹਾਂ!
לֹ֣א עַל־זְ֭בָחֶיךָ אֹוכִיחֶ֑ךָ וְעֹולֹתֶ֖יךָ לְנֶגְדִּ֣י תָמִֽיד׃ | 8 |
੮ਮੈਂ ਤੇਰੇ ਬਲੀਦਾਨਾਂ ਦੇ ਕਾਰਨ ਤੈਨੂੰ ਨਹੀਂ ਝਿੜਕਾਂਗਾ, ਅਤੇ ਤੇਰੀਆਂ ਹੋਮ ਬਲੀਆਂ ਹਰ ਵੇਲੇ ਮੇਰੇ ਸਾਹਮਣੇ ਹਨ।
לֹא־אֶקַּ֣ח מִבֵּיתְךָ֣ פָ֑ר מִ֝מִּכְלְאֹתֶ֗יךָ עַתּוּדִֽים׃ | 9 |
੯ਮੈਂ ਨਾ ਤੇਰੇ ਘਰ ਤੋਂ ਬਲ਼ਦ, ਨਾ ਤੇਰੇ ਵਾੜਿਆਂ ਤੋਂ ਬੱਕਰੇ ਲਵਾਂਗਾ,
כִּי־לִ֥י כָל־חַיְתֹו־יָ֑עַר בְּ֝הֵמֹ֗ות בְּהַרְרֵי־אָֽלֶף׃ | 10 |
੧੦ਕਿਉਂ ਜੋ ਜੰਗਲ ਦੇ ਸਾਰੇ ਦਰਿੰਦੇ ਮੇਰੇ ਹਨ, ਨਾਲੇ ਹਜ਼ਾਰਾਂ ਪਹਾੜਾਂ ਦੇ ਡੰਗਰ।
יָ֭דַעְתִּי כָּל־עֹ֣וף הָרִ֑ים וְזִ֥יז שָׂ֝דַ֗י עִמָּדִֽי׃ | 11 |
੧੧ਪਹਾੜਾਂ ਦੇ ਸਾਰੇ ਪੰਖੇਰੂਆਂ ਨੂੰ ਮੈਂ ਜਾਣਦਾ ਹਾਂ, ਅਤੇ ਮੈਦਾਨ ਦੇ ਜਾਨਵਰ ਮੇਰੇ ਹਨ।
אִם־אֶ֭רְעַב לֹא־אֹ֣מַר לָ֑ךְ כִּי־לִ֥י תֵ֝בֵ֗ל וּמְלֹאָֽהּ׃ | 12 |
੧੨ਮੈਂ ਜੇ ਭੁੱਖਾ ਹੁੰਦਾ ਤਾਂ ਤੈਨੂੰ ਨਾ ਆਖਦਾ, ਕਿਉਂ ਜੋ ਜਗਤ ਅਤੇ ਉਹ ਦੀ ਭਰਪੂਰੀ ਮੇਰੀ ਹੈ।
הַֽ֭אֹוכַל בְּשַׂ֣ר אַבִּירִ֑ים וְדַ֖ם עַתּוּדִ֣ים אֶשְׁתֶּֽה׃ | 13 |
੧੩ਭਲਾ, ਮੈਂ ਬਲ਼ਦਾਂ ਦਾ ਮਾਸ ਖਾਵਾਂ? ਜਾਂ ਬੱਕਰਿਆਂ ਦੀ ਰੱਤ ਪੀਵਾਂ?
זְבַ֣ח לֵאלֹהִ֣ים תֹּודָ֑ה וְשַׁלֵּ֖ם לְעֶלְיֹ֣ון נְדָרֶֽיךָ׃ | 14 |
੧੪ਪਰਮੇਸ਼ੁਰ ਨੂੰ ਧੰਨਵਾਦ ਹੀ ਦਾ ਬਲੀਦਾਨ ਚੜ੍ਹਾ, ਅਤੇ ਅੱਤ ਮਹਾਨ ਦੇ ਅੱਗੇ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰ,
וּ֭קְרָאֵנִי בְּיֹ֣ום צָרָ֑ה אֲ֝חַלֶּצְךָ֗ וּֽתְכַבְּדֵֽנִי׃ | 15 |
੧੫ਤਾਂ ਦੁੱਖਾਂ ਦੇ ਦਿਨ ਮੈਨੂੰ ਪੁਕਾਰ, ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ।
וְלָ֤רָשָׁ֨ע ׀ אָ֘מַ֤ר אֱלֹהִ֗ים מַה־לְּ֭ךָ לְסַפֵּ֣ר חֻקָּ֑י וַתִּשָּׂ֖א בְרִיתִ֣י עֲלֵי־פִֽיךָ׃ | 16 |
੧੬ਪਰ ਦੁਸ਼ਟ ਨੂੰ ਪਰਮੇਸ਼ੁਰ ਇਉਂ ਆਖਦਾ ਹੈ, ਤੇਰਾ ਕੀ ਹੱਕ ਹੈ ਜੋ ਮੇਰੀਆਂ ਬਿਧੀਆਂ ਨੂੰ ਸੁਣਾਵੇਂ, ਅਤੇ ਤੂੰ ਕਿਉਂ ਆਪਣੇ ਮੂੰਹ ਵਿੱਚ ਮੇਰਾ ਨੇਮ ਲਿਆ ਹੋਇਆ ਹੈ?
וְ֭אַתָּה שָׂנֵ֣אתָ מוּסָ֑ר וַתַּשְׁלֵ֖ךְ דְּבָרַ֣י אַחֲרֶֽיךָ׃ | 17 |
੧੭ਜਦੋਂ ਤੈਨੂੰ ਤਾੜਨਾ ਬੁਰਾ ਲੱਗਦਾ ਹੈ, ਅਤੇ ਤੂੰ ਮੇਰੇ ਬਚਨਾਂ ਨੂੰ ਆਪਣੇ ਪਿੱਛੇ ਸੁੱਟਦਾ ਹੈਂ।
אִם־רָאִ֣יתָ גַ֭נָּב וַתִּ֣רֶץ עִמֹּ֑ו וְעִ֖ם מְנָאֲפִ֣ים חֶלְקֶֽךָ׃ | 18 |
੧੮ਜਦ ਤੂੰ ਚੋਰ ਨੂੰ ਵੇਖਿਆ ਤਾਂ ਤੂੰ ਉਹ ਦੇ ਨਾਲ ਰਲ ਗਿਆ, ਅਤੇ ਵਿਭਚਾਰੀਆਂ ਦਾ ਸਾਂਝੀ ਹੋਇਆ!
פִּ֭יךָ שָׁלַ֣חְתָּ בְרָעָ֑ה וּ֝לְשֹׁונְךָ֗ תַּצְמִ֥יד מִרְמָֽה׃ | 19 |
੧੯ਤੂੰ ਆਪਣੇ ਮੂੰਹ ਨੂੰ ਬੁਰਿਆਈ ਲਈ ਖੋਲਿਆ ਹੈ, ਅਤੇ ਤੇਰੀ ਰਸਨਾ ਧੋਖਾ ਘੜਦੀ ਹੈ।
תֵּ֭שֵׁב בְּאָחִ֣יךָ תְדַבֵּ֑ר בְּבֶֽן־אִ֝מְּךָ֗ תִּתֶּן־דֹּֽפִי׃ | 20 |
੨੦ਤੂੰ ਬਹਿ ਕੇ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈਂ, ਆਪਣੇ ਸੱਕੇ ਭਰਾ ਦੀ ਨਿੰਦਿਆ ਕਰਦਾ ਹੈਂ।
אֵ֤לֶּה עָשִׂ֨יתָ ׀ וְֽהֶחֱרַ֗שְׁתִּי דִּמִּ֗יתָ הֱֽיֹות־אֶֽהְיֶ֥ה כָמֹ֑וךָ אֹוכִיחֲךָ֖ וְאֶֽעֶרְכָ֣ה לְעֵינֶֽיךָ׃ | 21 |
੨੧ਤੂੰ ਇਹ ਕੰਮ ਕੀਤੇ ਅਤੇ ਮੈਂ ਚੁੱਪ ਵੱਟ ਛੱਡੀ, ਤੂੰ ਸਮਝਿਆ ਪਰਮੇਸ਼ੁਰ ਵੀ ਠੀਕ ਮੇਰੇ ਵਰਗਾ ਹੈ, ਪਰ ਮੈਂ ਤੈਨੂੰ ਝਿੜਕਾਂਗਾ ਅਤੇ ਤੇਰੀਆਂ ਅੱਖੀਆਂ ਦੇ ਸਾਹਮਣੇ ਤੇਰਾ ਦਾਵਾ ਪੇਸ਼ ਕਰਾਂਗਾ।
בִּֽינוּ־נָ֣א זֹ֭את שֹׁכְחֵ֣י אֱלֹ֑והַּ פֶּן־אֶ֝טְרֹ֗ף וְאֵ֣ין מַצִּֽיל׃ | 22 |
੨੨ਹੁਣ ਤੁਸੀਂ ਜਿਹੜੇ ਪਰਮੇਸ਼ੁਰ ਨੂੰ ਵਿਸਾਰਦੇ ਹੋ ਇਸ ਗੱਲ ਨੂੰ ਸੋਚੋ, ਕਿਤੇ ਅਜਿਹਾ ਨਾ ਹੋਵੇ ਜੋ ਮੈਂ ਤੁਹਾਨੂੰ ਪਾੜ ਸੁੱਟਾਂ, ਅਤੇ ਤੁਹਾਡਾ ਕੋਈ ਛੁਡਾਉਣ ਵਾਲਾ ਨਾ ਹੋਵੇ।
זֹבֵ֥חַ תֹּודָ֗ה יְֽכַ֫בְּדָ֥נְנִי וְשָׂ֥ם דֶּ֑רֶךְ אַ֝רְאֶ֗נּוּ בְּיֵ֣שַׁע אֱלֹהִֽים׃ | 23 |
੨੩ਜਿਹੜਾ ਧੰਨਵਾਦ ਦਾ ਬਲੀਦਾਨ ਚੜ੍ਹਾਉਂਦਾ ਹੈ, ਉਹ ਮੇਰੀ ਵਡਿਆਈ ਕਰਦਾ ਹੈ, ਅਤੇ ਜਿਹੜਾ ਆਪਣੀ ਚਾਲ ਸੁਧਾਰਦਾ ਹੈ, ਮੈਂ ਉਹ ਨੂੰ ਪਰਮੇਸ਼ੁਰ ਦੀ ਮੁਕਤੀ ਵਿਖਾਵਾਂਗਾ।