< 1 מְלָכִים 20 >
וּבֶן־הֲדַ֣ד מֶֽלֶךְ־אֲרָ֗ם קָבַץ֙ אֶת־כָּל־חֵיל֔וֹ וּשְׁלֹשִׁ֨ים וּשְׁנַ֥יִם מֶ֛לֶךְ אִתּ֖וֹ וְס֣וּס וָרָ֑כֶב וַיַּ֗עַל וַיָּ֙צַר֙ עַל־שֹׁ֣מְר֔וֹן וַיִּלָּ֖חֶם בָּֽהּ׃ | 1 |
੧ਬਨ-ਹਦਦ ਅਰਾਮ ਦੇ ਰਾਜੇ ਨੇ ਆਪਣੀ ਫੌਜ ਨੂੰ ਇਕੱਠਾ ਕੀਤਾ ਅਤੇ ਉਹ ਦੇ ਨਾਲ ਬੱਤੀ ਰਾਜੇ ਸਨ ਨਾਲੇ ਘੋੜੇ ਤੇ ਰਥ ਅਤੇ ਉਹ ਨੇ ਉਤਾਹਾਂ ਜਾ ਕੇ ਸਾਮਰਿਯਾ ਨੂੰ ਘੇਰ ਲਿਆ ਅਤੇ ਉਸ ਦੇ ਨਾਲ ਯੁੱਧ ਕੀਤਾ।
וַיִּשְׁלַ֧ח מַלְאָכִ֛ים אֶל־אַחְאָ֥ב מֶֽלֶךְ־יִשְׂרָאֵ֖ל הָעִֽירָה׃ וַיֹּ֣אמֶר ל֗וֹ כֹּ֚ה אָמַ֣ר בֶּן־הֲדַ֔ד | 2 |
੨ਉਹ ਨੇ ਇਸਰਾਏਲ ਦੇ ਪਾਤਸ਼ਾਹ ਅਹਾਬ ਕੋਲ ਸ਼ਹਿਰ ਨੂੰ ਹਲਕਾਰੇ ਭੇਜੇ ਅਤੇ ਉਸ ਨੂੰ ਆਖਿਆ ਕਿ ਬਨ-ਹਦਦ ਇਸ ਤਰ੍ਹਾਂ ਆਖਦਾ ਹੈ।
כַּסְפְּךָ֥ וּֽזְהָבְךָ֖ לִֽי־ה֑וּא וְנָשֶׁ֧יךָ וּבָנֶ֛יךָ הַטּוֹבִ֖ים לִי־הֵֽם׃ | 3 |
੩ਕਿ ਤੇਰਾ ਚਾਂਦੀ ਸੋਨਾ ਮੇਰਾ ਹੈ। ਤੇਰੀਆਂ ਇਸਤਰੀਆਂ ਅਤੇ ਤੇਰੇ ਚੰਗੇ ਤੋਂ ਚੰਗੇ ਬੱਚੇ ਮੇਰੇ ਹਨ।
וַיַּ֤עַן מֶֽלֶךְ־יִשְׂרָאֵל֙ וַיֹּ֔אמֶר כִּדְבָרְךָ֖ אֲדֹנִ֣י הַמֶּ֑לֶךְ לְךָ֥ אֲנִ֖י וְכָל־אֲשֶׁר־לִֽי׃ | 4 |
੪ਤਾਂ ਇਸਰਾਏਲ ਦੇ ਪਾਤਸ਼ਾਹ ਨੇ ਉੱਤਰ ਦਿੱਤਾ ਕਿ ਹੇ ਮੇਰੇ ਸੁਆਮੀ, ਹੇ ਮੇਰੇ ਪਾਤਸ਼ਾਹ, ਮੈਂ ਅਤੇ ਜੋ ਕੁਝ ਮੇਰਾ ਹੈ ਉਹ ਸਭ ਤੁਹਾਡਾ ਹੈ।
וַיָּשֻׁ֙בוּ֙ הַמַּלְאָכִ֔ים וַיֹּ֣אמְר֔וּ כֹּֽה־אָמַ֥ר בֶּן־הֲדַ֖ד לֵאמֹ֑ר כִּֽי־שָׁלַ֤חְתִּי אֵלֶ֙יךָ֙ לֵאמֹ֔ר כַּסְפְּךָ֧ וּזְהָבְךָ֛ וְנָשֶׁ֥יךָ וּבָנֶ֖יךָ לִ֥י תִתֵּֽן׃ | 5 |
੫ਤਾਂ ਉਨ੍ਹਾਂ ਹਲਕਾਰਿਆਂ ਨੇ ਮੁੜ ਆਖਿਆ, ਬਨ-ਹਦਦ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤਾਂ ਤੇਰੇ ਕੋਲ ਆਖ ਭੇਜਿਆ ਸੀ ਕਿ ਤੂੰ ਆਪਣਾ ਚਾਂਦੀ, ਸੋਨਾ, ਇਸਤਰੀਆਂ ਅਤੇ ਬਾਲ ਬੱਚੇ ਮੈਨੂੰ ਦੇ ਦੇਹ।
כִּ֣י ׀ אִם־כָּעֵ֣ת מָחָ֗ר אֶשְׁלַ֤ח אֶת־עֲבָדַי֙ אֵלֶ֔יךָ וְחִפְּשׂוּ֙ אֶת־בֵּ֣יתְךָ֔ וְאֵ֖ת בָּתֵּ֣י עֲבָדֶ֑יךָ וְהָיָה֙ כָּל־מַחְמַ֣ד עֵינֶ֔יךָ יָשִׂ֥ימוּ בְיָדָ֖ם וְלָקָֽחוּ׃ | 6 |
੬ਪਰ ਹੁਣ ਮੈਂ ਕੱਲ ਇਸੇ ਵੇਲੇ ਆਪਣਿਆਂ ਟਹਿਲੂਆਂ ਨੂੰ ਤੇਰੇ ਕੋਲ ਭੇਜਾਂਗਾ ਅਤੇ ਉਹ ਤੇਰੇ ਮਹਿਲ ਦੀ ਅਤੇ ਤੇਰੇ ਟਹਿਲੂਆਂ ਦੇ ਘਰਾਂ ਦੀ ਤਲਾਸ਼ੀ ਲੈਣਗੇ ਅਤੇ ਇਸ ਤਰ੍ਹਾਂ ਹੋਵੇਗਾ ਕਿ ਜੋ ਕੁਝ ਤੇਰੀ ਨਿਗਾਹ ਵਿੱਚ ਚੰਗਾ ਹੈ ਉਹ ਆਪਣੇ ਹੱਥ ਵਿੱਚ ਚੁੱਕ ਕੇ ਲੈ ਜਾਣਗੇ।
וַיִּקְרָ֤א מֶֽלֶךְ־יִשְׂרָאֵל֙ לְכָל־זִקְנֵ֣י הָאָ֔רֶץ וַיֹּ֙אמֶר֙ דְּעֽוּ־נָ֣א וּרְא֔וּ כִּ֥י רָעָ֖ה זֶ֣ה מְבַקֵּ֑שׁ כִּֽי־שָׁלַ֨ח אֵלַ֜י לְנָשַׁ֤י וּלְבָנַי֙ וּלְכַסְפִּ֣י וְלִזְהָבִ֔י וְלֹ֥א מָנַ֖עְתִּי מִמֶּֽנּוּ׃ | 7 |
੭ਤਾਂ ਇਸਰਾਏਲ ਦੇ ਪਾਤਸ਼ਾਹ ਨੇ ਦੇਸ ਦੇ ਸਾਰੇ ਬਜ਼ੁਰਗਾਂ ਨੂੰ ਸੱਦ ਕੇ ਆਖਿਆ ਕਿ ਧਿਆਨ ਕਰੋ ਅਤੇ ਵੇਖੋ ਜੋ ਇਹ ਮਨੁੱਖ ਕਿੱਕੁਰ ਬੁਰਿਆਈ ਕਰਨੀ ਚਾਹੁੰਦਾ ਹੈ ਕਿਉਂ ਜੋ ਉਹ ਨੇ ਮੇਰੇ ਕੋਲੋਂ ਮੇਰੀਆਂ ਇਸਤਰੀਆਂ, ਮੇਰੇ ਬੱਚੇ ਤੇ ਮੇਰਾ ਚਾਂਦੀ ਸੋਨਾ ਮੰਗ ਭੇਜਿਆ ਹੈ ਅਤੇ ਮੈਂ ਉਹ ਨੂੰ ਮਨਾ ਨਹੀਂ ਕੀਤਾ।
וַיֹּאמְר֥וּ אֵלָ֛יו כָּל־הַזְּקֵנִ֖ים וְכָל־הָעָ֑ם אַל־תִּשְׁמַ֖ע וְל֥וֹא תֹאבֶֽה׃ | 8 |
੮ਅੱਗੋਂ ਸਾਰੇ ਬਜ਼ੁਰਗਾਂ ਅਤੇ ਸਾਰੇ ਲੋਕਾਂ ਨੇ ਉਹ ਨੂੰ ਆਖਿਆ, ਉਸ ਦੀ ਨਾ ਸੁਣੋ ਅਤੇ ਨਾ ਮੰਨੋ।
וַיֹּ֜אמֶר לְמַלְאֲכֵ֣י בֶן־הֲדַ֗ד אִמְר֞וּ לַֽאדֹנִ֤י הַמֶּ֙לֶךְ֙ כֹּל֩ אֲשֶׁר־שָׁלַ֨חְתָּ אֶל־עַבְדְּךָ֤ בָרִֽאשֹׁנָה֙ אֶעֱשֶׂ֔ה וְהַדָּבָ֣ר הַזֶּ֔ה לֹ֥א אוּכַ֖ל לַעֲשׂ֑וֹת וַיֵּֽלְכוּ֙ הַמַּלְאָכִ֔ים וַיְשִׁבֻ֖הוּ דָּבָֽר׃ | 9 |
੯ਇਸ ਤੋਂ ਬਾਅਦ ਉਹ ਨੇ ਬਨ-ਹਦਦ ਦੇ ਹਲਕਾਰਿਆਂ ਨੂੰ ਆਖਿਆ, ਮੇਰੇ ਸੁਆਮੀ ਪਾਤਸ਼ਾਹ ਨੂੰ ਆਖੋ ਕਿ ਜੋ ਕੁਝ ਤੁਸੀਂ ਆਪਣੇ ਦਾਸ ਤੋਂ ਪਹਿਲੇ ਮੰਗਿਆ ਉਹ ਮੈਂ ਕਰਾਂਗਾ ਪਰ ਇਹ ਗੱਲ ਮੈਥੋਂ ਨਹੀਂ ਹੋਣੀ। ਤਾਂ ਹਲਕਾਰੇ ਤੁਰ ਗਏ ਅਤੇ ਉੱਤਰ ਜਾ ਦਿੱਤਾ।
וַיִּשְׁלַ֤ח אֵלָיו֙ בֶּן־הֲדַ֔ד וַיֹּ֕אמֶר כֹּֽה־יַעֲשׂ֥וּן לִ֛י אֱלֹהִ֖ים וְכֹ֣ה יוֹסִ֑פוּ אִם־יִשְׂפֹּק֙ עֲפַ֣ר שֹׁמְר֔וֹן לִשְׁעָלִ֕ים לְכָל־הָעָ֖ם אֲשֶׁ֥ר בְּרַגְלָֽי׃ | 10 |
੧੦ਤਾਂ ਬਨ-ਹਦਦ ਨੇ ਉਹ ਨੂੰ ਆਖ ਭੇਜਿਆ ਕਿ ਜੇ ਸਾਮਰਿਯਾ ਦੀ ਧੂੜ ਉਨ੍ਹਾਂ ਸਭਨਾਂ ਲੋਕਾਂ ਲਈ ਜੋ ਮੇਰੇ ਅਧੀਨ ਹਨ ਮੁੱਠ ਭਰਨ ਲਈ ਪੂਰੀ ਹੀ ਹੋਵੇ ਤਾਂ ਦੇਵਤੇ ਮੇਰੇ ਨਾਲ ਅਜਿਹਾ ਹੀ ਕਰਨ ਸਗੋਂ ਇਸ ਨਾਲੋਂ ਵੀ ਵੱਧ।
וַיַּ֤עַן מֶֽלֶךְ־יִשְׂרָאֵל֙ וַיֹּ֣אמֶר דַּבְּר֔וּ אַל־יִתְהַלֵּ֥ל חֹגֵ֖ר כִּמְפַתֵּֽחַ׃ | 11 |
੧੧ਫੇਰ ਇਸਰਾਏਲ ਦੇ ਪਾਤਸ਼ਾਹ ਨੇ ਉੱਤਰ ਦਿੱਤਾ ਕਿ ਉਸ ਨੂੰ ਆਖੋ ਸ਼ਸਤਰ ਬੰਨ੍ਹਣ ਵਾਲਾ ਸ਼ਸਤਰ ਲਾਹੁਣ ਵਾਲੇ ਜਿਨ੍ਹਾਂ ਹੰਕਾਰ ਨਾ ਕਰੇ।
וַיְהִ֗י כִּשְׁמֹ֙עַ֙ אֶת־הַדָּבָ֣ר הַזֶּ֔ה וְה֥וּא שֹׁתֶ֛ה ה֥וּא וְהַמְּלָכִ֖ים בַּסֻּכּ֑וֹת וַיֹּ֤אמֶר אֶל־עֲבָדָיו֙ שִׂ֔ימוּ וַיָּשִׂ֖ימוּ עַל־הָעִֽיר׃ | 12 |
੧੨ਤਾਂ ਇਸ ਤਰ੍ਹਾਂ ਹੋਇਆ ਕਿ ਜਾਂ ਉਸ ਨੇ ਇਹ ਗੱਲ ਸੁਣੀ ਜਦ ਉਹ ਰਾਜਿਆਂ ਦੇ ਨਾਲ ਸ਼ਾਮਿਆਨੇ ਦੇ ਵਿੱਚ ਪੀ ਰਿਹਾ ਸੀ ਤਾਂ ਉਸ ਨੇ ਆਪਣੇ ਟਹਿਲੂਆਂ ਨੂੰ ਆਖਿਆ, ਪਾਲਾਂ ਬੰਨ੍ਹ ਲਓ, ਸੋ ਉਨ੍ਹਾਂ ਨੇ ਸ਼ਹਿਰ ਦੇ ਵਿਰੁੱਧ ਪਾਲਾਂ ਬੰਨ੍ਹੀਆਂ।
וְהִנֵּ֣ה ׀ נָבִ֣יא אֶחָ֗ד נִגַּשׁ֮ אֶל־אַחְאָ֣ב מֶֽלֶךְ־יִשְׂרָאֵל֒ וַיֹּ֗אמֶר כֹּ֚ה אָמַ֣ר יְהוָ֔ה הְֽרָאִ֔יתָ אֵ֛ת כָּל־הֶהָמ֥וֹן הַגָּד֖וֹל הַזֶּ֑ה הִנְנִ֨י נֹתְנ֤וֹ בְיָֽדְךָ֙ הַיּ֔וֹם וְיָדַעְתָּ֖ כִּֽי־אֲנִ֥י יְהוָֽה׃ | 13 |
੧੩ਤਾਂ ਵੇਖੋ ਇੱਕ ਨਬੀ ਇਸਰਾਏਲ ਦੇ ਪਾਤਸ਼ਾਹ ਅਹਾਬ ਕੋਲ ਆਇਆ ਅਤੇ ਉਹ ਨੂੰ ਆਖਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਭਲਾ, ਤੂੰ ਇਹ ਸਾਰਾ ਵੱਡਾ ਦਲ ਵੇਖਿਆ ਹੈ? ਵੇਖ ਮੈਂ ਇਹ ਨੂੰ ਅੱਜ ਤੇਰੇ ਹੱਥ ਵਿੱਚ ਕਰ ਦਿਆਂਗਾ ਤਾਂ ਜੋ ਤੂੰ ਜਾਣੇ ਕਿ ਮੈਂ ਹੀ ਯਹੋਵਾਹ ਹਾਂ।
וַיֹּ֤אמֶר אַחְאָב֙ בְּמִ֔י וַיֹּ֙אמֶר֙ כֹּֽה־אָמַ֣ר יְהוָ֔ה בְּנַעֲרֵ֖י שָׂרֵ֣י הַמְּדִינ֑וֹת וַיֹּ֛אמֶר מִֽי־יֶאְסֹ֥ר הַמִּלְחָמָ֖ה וַיֹּ֥אמֶר אָֽתָּה׃ | 14 |
੧੪ਤਦ ਅਹਾਬ ਨੇ ਪੁੱਛਿਆ, ਕਿਸ ਦੇ ਰਾਹੀਂ? ਉਸ ਆਖਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਸੂਬਿਆਂ ਦੇ ਸਰਦਾਰਾਂ ਦੇ ਜੁਆਨਾਂ ਦੇ ਰਾਹੀਂ। ਤਾਂ ਫੇਰ ਉਸ ਪੁੱਛਿਆ, ਲੜਾਈ ਕੌਣ ਸ਼ੁਰੂ ਕਰੇ? ਉਸ ਆਖਿਆ ਤੂੰ।
וַיִּפְקֹ֗ד אֶֽת־נַעֲרֵי֙ שָׂרֵ֣י הַמְּדִינ֔וֹת וַיִּהְי֕וּ מָאתַ֖יִם שְׁנַ֣יִם וּשְׁלֹשִׁ֑ים וְאַחֲרֵיהֶ֗ם פָּקַ֧ד אֶת־כָּל־הָעָ֛ם כָּל־בְּנֵ֥י יִשְׂרָאֵ֖ל שִׁבְעַ֥ת אֲלָפִֽים׃ | 15 |
੧੫ਸੋ ਉਹ ਨੇ ਸੂਬਿਆਂ ਦੇ ਸਰਦਾਰਾਂ ਦੇ ਜੁਆਨਾਂ ਦੀ ਗਿਣਤੀ ਕੀਤੀ ਅਤੇ ਉਹ ਦੋ ਸੌ ਬੱਤੀ ਸਨ। ਇਹ ਦੇ ਮਗਰੋਂ ਉਹ ਨੇ ਸਭਨਾਂ ਲੋਕਾਂ ਨੂੰ ਅਰਥਾਤ ਸਾਰੇ ਇਸਰਾਏਲੀਆਂ ਨੂੰ ਵੀ ਗਿਣਿਆ ਅਤੇ ਉਹ ਸੱਤ ਹਜ਼ਾਰ ਸਨ।
וַיֵּצְא֖וּ בַּֽצָּהֳרָ֑יִם וּבֶן־הֲדַד֩ שֹׁתֶ֨ה שִׁכּ֜וֹר בַּסֻּכּ֗וֹת ה֧וּא וְהַמְּלָכִ֛ים שְׁלֹשִֽׁים־וּשְׁנַ֥יִם מֶ֖לֶךְ עֹזֵ֥ר אֹתֽוֹ׃ | 16 |
੧੬ਉਹ ਦੁਪਹਿਰ ਨੂੰ ਨਿੱਕਲੇ ਪਰ ਬਨ-ਹਦਦ ਅਤੇ ਉਹ ਬੱਤੀ ਰਾਜੇ ਜੋ ਉਸ ਦੇ ਸਹਾਇਕ ਸਨ ਸ਼ਾਮਿਆਨੇ ਵਿੱਚ ਪੀ ਕੇ ਮਤਵਾਲੇ ਹੋ ਰਹੇ ਸਨ
וַיֵּצְא֗וּ נַעֲרֵ֛י שָׂרֵ֥י הַמְּדִינ֖וֹת בָּרִֽאשֹׁנָ֑ה וַיִּשְׁלַ֣ח בֶּן־הֲדַ֗ד וַיַּגִּ֤ידוּ לוֹ֙ לֵאמֹ֔ר אֲנָשִׁ֕ים יָצְא֖וּ מִשֹּׁמְרֽוֹן׃ | 17 |
੧੭ਤਦ ਸੂਬਿਆਂ ਦੇ ਸਰਦਾਰਾਂ ਦੇ ਜੁਆਨ ਪਹਿਲਾਂ ਨਿੱਕਲੇ ਅਤੇ ਬਨ-ਹਦਦ ਨੇ ਆਦਮੀ ਭੇਜੇ ਅਤੇ ਉਨ੍ਹਾਂ ਨੇ ਉਸ ਨੂੰ ਦੱਸਿਆ ਕਿ ਮਨੁੱਖ ਸਾਮਰਿਯਾ ਤੋਂ ਨਿੱਕਲੇ ਹਨ।
וַיֹּ֛אמֶר אִם־לְשָׁל֥וֹם יָצָ֖אוּ תִּפְשׂ֣וּם חַיִּ֑ים וְאִ֧ם לְמִלְחָמָ֛ה יָצָ֖אוּ חַיִּ֥ים תִּפְשֽׂוּם׃ | 18 |
੧੮ਤਾਂ ਉਸ ਨੇ ਆਖਿਆ, ਜੇ ਉਹ ਸੁਲਾਹ ਲਈ ਨਿੱਕਲੇ ਹਨ ਤਾਂ ਉਨ੍ਹਾਂ ਨੂੰ ਜਿਉਂਦੇ ਫੜ ਲਓ ਅਤੇ ਜੇ ਉਹ ਲੜਨ ਨੂੰ ਨਿੱਕਲੇ ਹਨ ਤਾਂ ਵੀ ਜਿਉਂਦੇ ਫੜ ਲਓ।
וְאֵ֙לֶּה֙ יָצְא֣וּ מִן־הָעִ֔יר נַעֲרֵ֖י שָׂרֵ֣י הַמְּדִינ֑וֹת וְהַחַ֖יִל אֲשֶׁ֥ר אַחֲרֵיהֶֽם׃ | 19 |
੧੯ਸੋ ਇਹ ਜੋ ਸੂਬਿਆਂ ਦੇ ਸਰਦਾਰਾਂ ਦੇ ਜੁਆਨ ਸਨ ਸ਼ਹਿਰ ਤੋਂ ਉਸ ਫੌਜ ਸਣੇ ਜੋ ਉਨ੍ਹਾਂ ਦੇ ਪਿੱਛੇ ਸੀ ਨਿੱਕਲੇ।
וַיַּכּוּ֙ אִ֣ישׁ אִישׁ֔וֹ וַיָּנֻ֣סוּ אֲרָ֔ם וַֽיִּרְדְּפֵ֖ם יִשְׂרָאֵ֑ל וַיִּמָּלֵ֗ט בֶּן־הֲדַד֙ מֶ֣לֶךְ אֲרָ֔ם עַל־ס֖וּס וּפָרָשִֽׁים׃ | 20 |
੨੦ਅਤੇ ਇੱਕ-ਇੱਕ ਨੇ ਆਪਣੇ ਵੈਰੀ ਨੂੰ ਵੱਢ ਸੁੱਟਿਆ ਤਾਂ ਅਰਾਮੀ ਨੱਠੇ ਅਤੇ ਇਸਰਾਏਲ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਅਰਾਮ ਦਾ ਰਾਜਾ ਬਨ-ਹਦਦ ਇੱਕ ਘੋੜੇ ਉੱਤੇ ਘੋੜ ਚੜ੍ਹਿਆਂ ਦੇ ਨਾਲ ਭੱਜ ਗਿਆ।
וַיֵּצֵא֙ מֶ֣לֶךְ יִשְׂרָאֵ֔ל וַיַּ֥ךְ אֶת־הַסּ֖וּס וְאֶת־הָרָ֑כֶב וְהִכָּ֥ה בַאֲרָ֖ם מַכָּ֥ה גְדוֹלָֽה׃ | 21 |
੨੧ਤਾਂ ਇਸਰਾਏਲ ਦੇ ਪਾਤਸ਼ਾਹ ਨੇ ਬਾਹਰ ਨਿੱਕਲ ਕੇ ਘੋੜਿਆਂ ਅਤੇ ਰਥਾਂ ਨੂੰ ਮਾਰਿਆ ਅਤੇ ਅਰਾਮੀਆਂ ਉੱਤੇ ਵੱਡਾ ਵਢਾਂਗਾ ਫੇਰਿਆ।
וַיִּגַּ֤שׁ הַנָּבִיא֙ אֶל־מֶ֣לֶךְ יִשְׂרָאֵ֔ל וַיֹּ֤אמֶר לוֹ֙ לֵ֣ךְ הִתְחַזַּ֔ק וְדַ֥ע וּרְאֵ֖ה אֵ֣ת אֲשֶֽׁר־תַּעֲשֶׂ֑ה כִּ֚י לִתְשׁוּבַ֣ת הַשָּׁנָ֔ה מֶ֥לֶךְ אֲרָ֖ם עֹלֶ֥ה עָלֶֽיךָ׃ ס | 22 |
੨੨ਅਤੇ ਉਹ ਨਬੀ ਇਸਰਾਏਲ ਦੇ ਪਾਤਸ਼ਾਹ ਕੋਲ ਆਇਆ ਅਤੇ ਉਹ ਨੂੰ ਆਖਿਆ, ਜਾ ਅਤੇ ਆਪਣੇ ਆਪ ਨੂੰ ਤਕੜਾ ਕਰ ਅਤੇ ਧਿਆਨ ਰੱਖ ਅਤੇ ਵੇਖ ਲੈ ਕਿ ਤੂੰ ਕੀ ਕਰਨਾ ਹੈ ਕਿਉਂ ਜੋ ਅਰਾਮ ਦਾ ਰਾਜਾ ਆਉਂਦੇ ਸਾਲ ਤੇਰੇ ਉੱਤੇ ਚੜ੍ਹਾਈ ਕਰੇਗਾ।
וְעַבְדֵ֨י מֶֽלֶךְ־אֲרָ֜ם אָמְר֣וּ אֵלָ֗יו אֱלֹהֵ֤י הָרִים֙ אֱלֹ֣הֵיהֶ֔ם עַל־כֵּ֖ן חָזְק֣וּ מִמֶּ֑נּוּ וְאוּלָ֗ם נִלָּחֵ֤ם אִתָּם֙ בַּמִּישׁ֔וֹר אִם־לֹ֥א נֶחֱזַ֖ק מֵהֶֽם׃ | 23 |
੨੩ਅਰਾਮ ਦੇ ਰਾਜੇ ਦੇ ਟਹਿਲੂਆਂ ਨੇ ਉਸ ਨੂੰ ਆਖਿਆ, ਉਨ੍ਹਾਂ ਦਾ ਦੇਵਤਾ ਪਹਾੜੀ ਦੇਵਤਾ ਹੈ ਇਸੇ ਲਈ ਉਹ ਸਾਡੇ ਨਾਲੋਂ ਤਕੜੇ ਹਨ ਪਰ ਅਸੀਂ ਉਨ੍ਹਾਂ ਨਾਲ ਮੈਦਾਨ ਵਿੱਚ ਲੜੀਏ ਤਾਂ ਅਸੀਂ ਉਨ੍ਹਾਂ ਨਾਲੋਂ ਜ਼ਰੂਰ ਤਕੜੇ ਹੋਵਾਂਗੇ।
וְאֶת־הַדָּבָ֥ר הַזֶּ֖ה עֲשֵׂ֑ה הָסֵ֤ר הַמְּלָכִים֙ אִ֣ישׁ מִמְּקֹמ֔וֹ וְשִׂ֥ים פַּח֖וֹת תַּחְתֵּיהֶֽם׃ | 24 |
੨੪ਪਰ ਇੱਕ ਕੰਮ ਇਹ ਕਰੋ ਕਿ ਰਾਜਿਆਂ ਵਿੱਚੋਂ ਹਰ ਇੱਕ ਨੂੰ ਉਹ ਦੇ ਥਾਂ ਤੋਂ ਕੱਢ ਕੇ ਉਨ੍ਹਾਂ ਦੇ ਬਦਲੇ ਸੂਬੇਦਾਰਾਂ ਨੂੰ ਠਹਿਰਾ ਦਿਓ।
וְאַתָּ֣ה תִֽמְנֶה־לְךָ֣ ׀ חַ֡יִל כַּחַיִל֩ הַנֹּפֵ֨ל מֵאוֹתָ֜ךְ וְס֣וּס כַּסּ֣וּס ׀ וְרֶ֣כֶב כָּרֶ֗כֶב וְנִֽלָּחֲמָ֤ה אוֹתָם֙ בַּמִּישׁ֔וֹר אִם־לֹ֥א נֶחֱזַ֖ק מֵהֶ֑ם וַיִּשְׁמַ֥ע לְקֹלָ֖ם וַיַּ֥עַשׂ כֵּֽן׃ פ | 25 |
੨੫ਅਤੇ ਆਪਣੇ ਲਈ ਇੱਕ ਫੌਜ ਗਿਣ ਲਓ ਜੋ ਉਸ ਫੌਜ ਦੇ ਤੁੱਲ ਹੋਵੇ ਜਿਹੜੀ ਗੁਆਚ ਗਈ ਹੈ ਘੋੜੇ ਦੇ ਥਾਂ ਘੋੜਾ ਅਤੇ ਰਥ ਦੇ ਥਾਂ ਰਥ ਤਾਂ ਅਸੀਂ ਉਨ੍ਹਾਂ ਨਾਲ ਮੈਦਾਨ ਵਿੱਚ ਲੜਾਂਗੇ। ਤਾਂ ਅਸੀਂ ਉਨ੍ਹਾਂ ਨਾਲੋਂ ਜ਼ਰੂਰ ਤਕੜੇ ਹੋਵਾਂਗੇ। ਸੋ ਉਸ ਨੇ ਉਨ੍ਹਾਂ ਦੀ ਅਵਾਜ਼ ਸੁਣੀ ਅਤੇ ਉਵੇਂ ਹੀ ਕੀਤਾ।
וַֽיְהִי֙ לִתְשׁוּבַ֣ת הַשָּׁנָ֔ה וַיִּפְקֹ֥ד בֶּן־הֲדַ֖ד אֶת־אֲרָ֑ם וַיַּ֣עַל אֲפֵ֔קָה לַמִּלְחָמָ֖ה עִם־יִשְׂרָאֵֽל׃ | 26 |
੨੬ਤਾਂ ਇਸ ਤਰ੍ਹਾਂ ਹੋਇਆ ਕਿ ਆਉਂਦੇ ਸਾਲ ਬਨ-ਹਦਦ ਨੇ ਅਰਾਮੀਆਂ ਨੂੰ ਗਿਣਿਆ ਅਤੇ ਅਫੇਕ ਉੱਤੇ ਚੜ੍ਹਾਈ ਕੀਤੀ ਕਿ ਇਸਰਾਏਲ ਨਾਲ ਲੜੇ।
וּבְנֵ֣י יִשְׂרָאֵ֗ל הָתְפָּקְדוּ֙ וְכָלְכְּל֔וּ וַיֵּלְכ֖וּ לִקְרָאתָ֑ם וַיַּחֲנ֨וּ בְנֵֽי־יִשְׂרָאֵ֜ל נֶגְדָּ֗ם כִּשְׁנֵי֙ חֲשִׂפֵ֣י עִזִּ֔ים וַאֲרָ֖ם מִלְא֥וּ אֶת־הָאָֽרֶץ׃ | 27 |
੨੭ਇਸਰਾਏਲੀ ਗਿਣੇ ਗਏ ਅਤੇ ਉਨ੍ਹਾਂ ਨੂੰ ਰਾਸ਼ਨ ਦੇ ਦਿੱਤਾ ਫੇਰ ਉਹ ਉਨ੍ਹਾਂ ਦਾ ਸਾਹਮਣਾ ਕਰਨ ਨੂੰ ਨਿੱਕਲੇ ਅਤੇ ਇਸਰਾਏਲੀਆਂ ਨੇ ਉਨ੍ਹਾਂ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਹ ਇਸ ਤਰ੍ਹਾਂ ਜਾਪਦੇ ਸਨ ਜਿਵੇਂ ਪਠੋਰਿਆਂ ਦੇ ਦੋ ਛੋਟੇ ਇੱਜੜ ਹਨ ਪਰ ਅਰਾਮੀਆਂ ਨਾਲ ਦੇਸ ਭਰ ਗਿਆ ਸੀ।
וַיִּגַּ֞שׁ אִ֣ישׁ הָאֱלֹהִ֗ים וַיֹּאמֶר֮ אֶל־מֶ֣לֶךְ יִשְׂרָאֵל֒ וַיֹּ֜אמֶר כֹּֽה־אָמַ֣ר יְהוָ֗ה יַ֠עַן אֲשֶׁ֨ר אָמְר֤וּ אֲרָם֙ אֱלֹהֵ֤י הָרִים֙ יְהוָ֔ה וְלֹֽא־אֱלֹהֵ֥י עֲמָקִ֖ים ה֑וּא וְ֠נָתַתִּי אֶת־כָּל־הֶהָמ֨וֹן הַגָּ֤דוֹל הַזֶּה֙ בְּיָדֶ֔ךָ וִֽידַעְתֶּ֖ם כִּֽי־אֲנִ֥י יְהוָֽה׃ | 28 |
੨੮ਪਰਮੇਸ਼ੁਰ ਦੇ ਇੱਕ ਬੰਦੇ ਨੇ ਆ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਇਸ ਲਈ ਕਿ ਅਰਾਮੀਆਂ ਨੇ ਆਖਿਆ ਕਿ ਯਹੋਵਾਹ ਪਹਾੜਾਂ ਦਾ ਪਰਮੇਸ਼ੁਰ ਹੈ ਪਰ ਉਹ ਮੈਦਾਨ ਦਾ ਪਰਮੇਸ਼ੁਰ ਨਹੀਂ ਹੈ ਮੈਂ ਇਸ ਵੱਡੇ ਦਲ ਨੂੰ ਸਾਰੇ ਦਾ ਸਾਰਾ ਤੇਰੇ ਹੱਥ ਵਿੱਚ ਕਰ ਦਿਆਂਗਾ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ।
וַֽיַּחֲנ֧וּ אֵ֦לֶּה נֹ֥כַח אֵ֖לֶּה שִׁבְעַ֣ת יָמִ֑ים וַיְהִ֣י ׀ בַּיּ֣וֹם הַשְּׁבִיעִ֗י וַתִּקְרַב֙ הַמִּלְחָמָ֔ה וַיַּכּ֨וּ בְנֵֽי־יִשְׂרָאֵ֧ל אֶת־אֲרָ֛ם מֵאָה־אֶ֥לֶף רַגְלִ֖י בְּי֥וֹם אֶחָֽד׃ | 29 |
੨੯ਸੋ ਉਨ੍ਹਾਂ ਨੇ ਇੱਕ ਦੂਜੇ ਦੇ ਸਾਹਮਣੇ ਸੱਤ ਦਿਨ ਡੇਰੇ ਲਾਈ ਰੱਖੇ ਤਾਂ ਇਸ ਤਰ੍ਹਾਂ ਹੋਇਆ ਕਿ ਸੱਤਵੇਂ ਦਿਨ ਲੜਾਈ ਜੁੱਟ ਪਈ ਅਤੇ ਇਸਰਾਏਲੀਆਂ ਨੇ ਇੱਕ ਦਿਹਾੜੀ ਵਿੱਚ ਅਰਾਮੀਆਂ ਦਾ ਇੱਕ ਲੱਖ ਪਿਆਦਾ ਵੱਢ ਸੁੱਟਿਆ।
וַיָּנֻ֨סוּ הַנּוֹתָרִ֥ים ׀ אֲפֵקָה֮ אֶל־הָעִיר֒ וַתִּפֹּל֙ הַחוֹמָ֔ה עַל־עֶשְׂרִ֨ים וְשִׁבְעָ֥ה אֶ֛לֶף אִ֖ישׁ הַנּוֹתָרִ֑ים וּבֶן־הֲדַ֣ד נָ֔ס וַיָּבֹ֥א אֶל־הָעִ֖יר חֶ֥דֶר בְּחָֽדֶר׃ ס | 30 |
੩੦ਪਰ ਰਹਿੰਦੇ-ਖੂਹੰਦੇ ਅਫੇਕ ਸ਼ਹਿਰ ਨੂੰ ਨੱਠ ਗਏ ਅਤੇ ਉੱਥੇ ਸਤਾਈ ਹਜ਼ਾਰ ਉੱਤੇ ਜੋ ਬਚ ਗਏ ਸਨ ਇੱਕ ਕੰਧ ਡਿੱਗ ਪਈ ਅਤੇ ਬਨ-ਹਦਦ ਵੀ ਨੱਠਾ ਅਤੇ ਸ਼ਹਿਰ ਦੇ ਵਿੱਚ ਇੱਕ ਅੰਦਰਲੀ ਕੋਠੜੀ ਵਿੱਚ ਜਾ ਵੜਿਆ।
וַיֹּאמְר֣וּ אֵלָיו֮ עֲבָדָיו֒ הִנֵּֽה־נָ֣א שָׁמַ֔עְנוּ כִּ֗י מַלְכֵי֙ בֵּ֣ית יִשְׂרָאֵ֔ל כִּֽי־מַלְכֵ֥י חֶ֖סֶד הֵ֑ם נָשִׂ֣ימָה נָּא֩ שַׂקִּ֨ים בְּמָתְנֵ֜ינוּ וַחֲבָלִ֣ים בְּרֹאשֵׁ֗נוּ וְנֵצֵא֙ אֶל־מֶ֣לֶךְ יִשְׂרָאֵ֔ל אוּלַ֖י יְחַיֶּ֥ה אֶת־נַפְשֶֽׁךָ׃ | 31 |
੩੧ਤਾਂ ਉਸ ਦੇ ਟਹਿਲੂਆਂ ਨੇ ਉਸ ਨੂੰ ਆਖਿਆ, ਵੇਖੋ, ਅਸੀਂ ਸੁਣਿਆ ਹੈ ਕਿ ਇਸਰਾਏਲ ਦੇ ਘਰਾਣੇ ਦੇ ਪਾਤਸ਼ਾਹ ਦਿਆਲੂ ਪਾਤਸ਼ਾਹ ਹੁੰਦੇ ਹਨ। ਅਸੀਂ ਆਪਣੇ ਲੱਕਾਂ ਉੱਤੇ ਤੱਪੜ ਅਤੇ ਆਪਣੇ ਸਿਰਾਂ ਉੱਤੇ ਰੱਸੀਆਂ ਵਲ੍ਹੇਟ ਲਈਏ ਅਤੇ ਇਸਰਾਏਲ ਦੇ ਪਾਤਸ਼ਾਹ ਕੋਲ ਜਾਈਏ, ਸ਼ਾਇਦ ਉਹ ਤੇਰੀ ਜਾਨ ਬਖ਼ਸ਼ੀ ਕਰੇ।
וַיַּחְגְּרוּ֩ שַׂקִּ֨ים בְּמָתְנֵיהֶ֜ם וַחֲבָלִ֣ים בְּרָאשֵׁיהֶ֗ם וַיָּבֹ֙אוּ֙ אֶל־מֶ֣לֶךְ יִשְׂרָאֵ֔ל וַיֹּ֣אמְר֔וּ עַבְדְּךָ֧ בֶן־הֲדַ֛ד אָמַ֖ר תְּחִֽי־נָ֣א נַפְשִׁ֑י וַיֹּ֛אמֶר הַעוֹדֶ֥נּוּ חַ֖י אָחִ֥י הֽוּא׃ | 32 |
੩੨ਸੋ ਉਨ੍ਹਾਂ ਨੇ ਆਪਣੇ ਲੱਕਾਂ ਉੱਤੇ ਤੱਪੜ ਅਤੇ ਸਿਰਾਂ ਉੱਤੇ ਰੱਸੀਆਂ ਵਲ੍ਹੇਟ ਲਈਆਂ ਅਤੇ ਇਸਰਾਏਲ ਦੇ ਪਾਤਸ਼ਾਹ ਕੋਲ ਆਏ ਅਤੇ ਆਖਿਆ ਕਿ ਤੁਹਾਡਾ ਦਾਸ ਬਨ-ਹਦਦ ਆਖਦਾ ਹੈ, ਦਯਾ ਕਰਕੇ ਮੇਰੀ ਜਾਨ ਬਖਸ਼ ਦਿਓ। ਅੱਗੋਂ ਉਸ ਆਖਿਆ ਕੀ ਉਹ ਅਜੇ ਜਿਉਂਦਾ ਹੈ? ਉਹ ਤਾਂ ਮੇਰਾ ਭਰਾ ਹੈ।
וְהָאֲנָשִׁים֩ יְנַחֲשׁ֨וּ וַֽיְמַהֲר֜וּ וַיַּחְלְט֣וּ הֲמִמֶּ֗נּוּ וַיֹּֽאמְרוּ֙ אָחִ֣יךָ בֶן־הֲדַ֔ד וַיֹּ֖אמֶר בֹּ֣אוּ קָחֻ֑הוּ וַיֵּצֵ֤א אֵלָיו֙ בֶּן־הֲדַ֔ד וַֽיַּעֲלֵ֖הוּ עַל־הַמֶּרְכָּבָֽה׃ | 33 |
੩੩ਉਨ੍ਹਾਂ ਮਨੁੱਖਾਂ ਨੇ ਇਹ ਚੰਗਾ ਲੱਛਣ ਜਾਣਿਆ ਅਤੇ ਧਿਆਨ ਨਾਲ ਉਹ ਦਾ ਇੱਛਾ ਜਾਚ ਕੇ ਆਖਿਆ, ਉਹ ਤੁਹਾਡਾ ਭਰਾ ਬਨ-ਹਦਦ ਹੈ ਤਾਂ ਉਸ ਆਖਿਆ, ਜਾਓ ਉਸ ਨੂੰ ਲੈ ਆਓ ਤਦ ਬਨ-ਹਦਦ ਉਹ ਦੇ ਕੋਲ ਬਾਹਰ ਆਇਆ ਅਤੇ ਉਹ ਨੇ ਉਸ ਨੂੰ ਆਪਣੇ ਰਥ ਉੱਤੇ ਚੜ੍ਹਾ ਲਿਆ।
וַיֹּ֣אמֶר אֵלָ֡יו הֶעָרִ֣ים אֲשֶׁר־לָֽקַח־אָבִי֩ מֵאֵ֨ת אָבִ֜יךָ אָשִׁ֗יב וְ֠חוּצוֹת תָּשִׂ֨ים לְךָ֤ בְדַמֶּ֙שֶׂק֙ כַּאֲשֶׁר־שָׂ֤ם אָבִי֙ בְּשֹׁ֣מְר֔וֹן וַאֲנִ֖י בַּבְּרִ֣ית אֲשַׁלְּחֶ֑ךָּ וַיִּכְרָת־ל֥וֹ בְרִ֖ית וַֽיְשַׁלְּחֵֽהוּ׃ ס | 34 |
੩੪ਉਹ ਨੇ ਉਸ ਨੂੰ ਆਖਿਆ, ਜਿਹੜੇ ਸ਼ਹਿਰ ਮੇਰੇ ਪਿਤਾ ਨੇ ਤੇਰੇ ਪਿਤਾ ਤੋਂ ਖੋਹ ਲਏ ਸਨ ਉਹ ਮੈਂ ਮੋੜ ਦਿਆਂਗਾ। ਤੂੰ ਆਪਣੇ ਲਈ ਦੰਮਿਸ਼ਕ ਵਿੱਚ ਬਜਾਰ ਬਣਾ ਲਈਂ ਜਿਵੇਂ ਮੇਰੇ ਪਿਤਾ ਨੇ ਸਾਮਰਿਯਾ ਵਿੱਚ ਬਣਾਏ ਸਨ ਤਦ ਅਹਾਬ ਨੇ ਆਖਿਆ, ਮੈਂ ਇਸ ਨੇਮ ਨਾਲ ਤੈਨੂੰ ਵਿਦਿਆ ਕਰਦਾ ਹਾਂ ਸੋ ਉਹ ਨੇ ਉਸ ਦੇ ਨਾਲ ਨੇਮ ਬੰਨ੍ਹਿਆ ਅਤੇ ਉਸ ਨੂੰ ਛੱਡ ਦਿੱਤਾ।
וְאִ֨ישׁ אֶחָ֜ד מִבְּנֵ֣י הַנְּבִיאִ֗ים אָמַ֧ר אֶל־רֵעֵ֛הוּ בִּדְבַ֥ר יְהוָ֖ה הַכֵּ֣ינִי נָ֑א וַיְמָאֵ֥ן הָאִ֖ישׁ לְהַכֹּתֽוֹ׃ | 35 |
੩੫ਫੇਰ ਨਬੀਆਂ ਦੇ ਪੁੱਤਰਾਂ ਵਿੱਚੋਂ ਇੱਕ ਜਣੇ ਨੇ ਆਪਣੇ ਗੁਆਂਢੀ ਨੂੰ ਯਹੋਵਾਹ ਦੇ ਬਚਨ ਅਨੁਸਾਰ ਆਖਿਆ, ਮੈਨੂੰ ਮਾਰ ਹੀ ਦੇਹ ਪਰ ਉਸ ਨੇ ਉਹ ਦੇ ਮਾਰਨ ਤੋਂ ਨਾਂਹ ਕੀਤੀ।
וַיֹּ֣אמֶר ל֗וֹ יַ֚עַן אֲשֶׁ֤ר לֹֽא־שָׁמַ֙עְתָּ֙ בְּק֣וֹל יְהוָ֔ה הִנְּךָ֤ הוֹלֵךְ֙ מֵֽאִתִּ֔י וְהִכְּךָ֖ הָאַרְיֵ֑ה וַיֵּ֙לֶךְ֙ מֵֽאֶצְל֔וֹ וַיִּמְצָאֵ֥הוּ הָאַרְיֵ֖ה וַיַּכֵּֽהוּ׃ | 36 |
੩੬ਇਸ ਤੋਂ ਬਾਅਦ ਉਹ ਨੇ ਉਸ ਨੂੰ ਆਖਿਆ, ਇਸ ਲਈ ਕਿ ਤੂੰ ਯਹੋਵਾਹ ਦੀ ਅਵਾਜ਼ ਨੂੰ ਨਹੀਂ ਮੰਨਿਆ ਤਾਂ ਵੇਖ ਮੇਰੇ ਕੋਲੋਂ ਜਾਂਦਿਆਂ ਸਾਰ ਇੱਕ ਬੱਬਰ ਸ਼ੇਰ ਤੈਨੂੰ ਪਾੜ ਸੁੱਟੇਗਾ। ਸੋ ਜਦੋਂ ਹੀ ਉਹ ਉਸ ਕੋਲੋਂ ਗਿਆ ਇੱਕ ਬੱਬਰ ਸ਼ੇਰ ਉਸ ਨੂੰ ਮਿਲਿਆ ਜਿਸ ਉਸ ਨੂੰ ਪਾੜ ਸੁੱਟਿਆ।
וַיִּמְצָא֙ אִ֣ישׁ אַחֵ֔ר וַיֹּ֖אמֶר הַכֵּ֣ינִי נָ֑א וַיַּכֵּ֥הוּ הָאִ֖ישׁ הַכֵּ֥ה וּפָצֹֽעַ׃ | 37 |
੩੭ਫੇਰ ਉਹ ਨੂੰ ਇੱਕ ਹੋਰ ਮਨੁੱਖ ਮਿਲਿਆ ਤਾਂ ਉਹ ਨੇ ਉਸ ਨੂੰ ਆਖਿਆ, ਮੈਨੂੰ ਮਾਰ ਹੀ ਦੇਹ। ਉਸ ਮਨੁੱਖ ਨੇ ਉਸ ਨੂੰ ਮਾਰ-ਮਾਰ ਕੇ ਘਾਇਲ ਕਰ ਦਿੱਤਾ।
וַיֵּ֙לֶךְ֙ הַנָּבִ֔יא וַיַּעֲמֹ֥ד לַמֶּ֖לֶךְ עַל־הַדָּ֑רֶךְ וַיִּתְחַפֵּ֥שׂ בָּאֲפֵ֖ר עַל־עֵינָֽיו׃ | 38 |
੩੮ਸੋ ਉਹ ਨਬੀ ਪਾਤਸ਼ਾਹ ਦੀ ਉਡੀਕ ਵਿੱਚ ਰਾਹ ਕੋਲ ਜਾ ਖੜ੍ਹਾ ਹੋਇਆ ਅਤੇ ਉਹ ਨੇ ਆਪਣੀ ਪਗੜੀ ਆਪਣੀਆਂ ਅੱਖਾਂ ਉੱਤੇ ਬੰਨ੍ਹ ਕੇ ਭੇਸ ਵਟਾਇਆ।
וַיְהִ֤י הַמֶּ֙לֶךְ֙ עֹבֵ֔ר וְה֖וּא צָעַ֣ק אֶל־הַמֶּ֑לֶךְ וַיֹּ֜אמֶר עַבְדְּךָ֣ ׀ יָצָ֣א בְקֶֽרֶב־הַמִּלְחָמָ֗ה וְהִנֵּֽה־אִ֨ישׁ סָ֜ר וַיָּבֵ֧א אֵלַ֣י אִ֗ישׁ וַיֹּ֙אמֶר֙ שְׁמֹר֙ אֶת־הָאִ֣ישׁ הַזֶּ֔ה אִם־הִפָּקֵד֙ יִפָּקֵ֔ד וְהָיְתָ֤ה נַפְשְׁךָ֙ תַּ֣חַת נַפְשׁ֔וֹ א֥וֹ כִכַּר־כֶּ֖סֶף תִּשְׁקֽוֹל׃ | 39 |
੩੯ਤਾਂ ਜਦ ਪਾਤਸ਼ਾਹ ਲੰਘ ਰਿਹਾ ਸੀ ਤਦ ਉਹ ਨੇ ਪਾਤਸ਼ਾਹ ਦੀ ਦੁਹਾਈ ਦਿੱਤੀ ਕਿ ਤੁਹਾਡਾ ਦਾਸ ਲੜਾਈ ਵਿੱਚ ਗਿਆ ਅਤੇ ਵੇਖੋ ਇੱਕ ਮਨੁੱਖ ਮੁੜ ਕੇ ਇੱਕ ਹੋਰ ਮਨੁੱਖ ਨੂੰ ਮੇਰੇ ਕੋਲ ਲਿਆਇਆ ਅਤੇ ਆਖਿਆ ਕਿ ਇਸ ਮਨੁੱਖ ਦਾ ਧਿਆਨ ਰੱਖ। ਜੇ ਕਦੀ ਇਹ ਨਿੱਕਲ ਜਾਵੇ ਤਾਂ ਇਸ ਦੀ ਜਾਨ ਦੇ ਵੱਟੇ ਤੇਰੀ ਜਾਨ ਜਾਵੇਗੀ ਜਾਂ ਤੈਨੂੰ ਚੋਂਤੀ ਕਿੱਲੋ ਚਾਂਦੀ ਦੇਣੀ ਪਵੇਗੀ।
וַיְהִ֣י עַבְדְּךָ֗ עֹשֵׂ֥ה הֵ֛נָּה וָהֵ֖נָּה וְה֣וּא אֵינֶ֑נּוּ וַיֹּ֨אמֶר אֵלָ֧יו מֶֽלֶךְ־יִשְׂרָאֵ֛ל כֵּ֥ן מִשְׁפָּטֶ֖ךָ אַתָּ֥ה חָרָֽצְתָּ׃ | 40 |
੪੦ਜਿਸ ਵੇਲੇ ਤੇਰਾ ਦਾਸ ਇੱਧਰ-ਉੱਧਰ ਕੰਮ ਵਿੱਚ ਫਸਿਆ ਹੋਇਆ ਸੀ ਤਾਂ ਉਹ ਨਿੱਕਲ ਗਿਆ। ਤਦ ਇਸਰਾਏਲ ਦੇ ਪਾਤਸ਼ਾਹ ਨੇ ਉਹ ਨੂੰ ਆਖਿਆ, ਇਵੇਂ ਹੀ ਤੇਰਾ ਨਬੇੜਾ ਹੋਵੇਗਾ ਜਿਵੇਂ ਤੂੰ ਆਪ ਨਬੇੜਿਆ।
וַיְמַהֵ֕ר וַיָּ֙סַר֙ אֶת־הָ֣אֲפֵ֔ר מֵעֲלֵ֖י עֵינָ֑יו וַיַּכֵּ֤ר אֹתוֹ֙ מֶ֣לֶךְ יִשְׂרָאֵ֔ל כִּ֥י מֵֽהַנְּבִאִ֖ים הֽוּא׃ | 41 |
੪੧ਫੇਰ ਉਹ ਨੇ ਛੇਤੀ ਨਾਲ ਉਸ ਪਗੜੀ ਨੂੰ ਆਪਣੀਆਂ ਅੱਖਾਂ ਉੱਤੋਂ ਲਾਹ ਦਿੱਤਾ ਤਾਂ ਇਸਰਾਏਲ ਦੇ ਪਾਤਸ਼ਾਹ ਨੇ ਉਹ ਨੂੰ ਪਹਿਚਾਣਿਆ ਕਿ ਉਹ ਨਬੀਆਂ ਵਿੱਚੋਂ ਹੈ।
וַיֹּ֣אמֶר אֵלָ֗יו כֹּ֚ה אָמַ֣ר יְהוָ֔ה יַ֛עַן שִׁלַּ֥חְתָּ אֶת־אִישׁ־חֶרְמִ֖י מִיָּ֑ד וְהָיְתָ֤ה נַפְשְׁךָ֙ תַּ֣חַת נַפְשׁ֔וֹ וְעַמְּךָ֖ תַּ֥חַת עַמּֽוֹ׃ | 42 |
੪੨ਉਹ ਨੇ ਉਸ ਨੂੰ ਆਖਿਆ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਇਸ ਲਈ ਕਿ ਤੂੰ ਉਸ ਮਨੁੱਖ ਨੂੰ ਜਿਹੜਾ ਮੈਂ ਵੱਢਣ ਜੋਗ ਠਹਿਰਾਇਆ ਸੀ ਆਪਣੇ ਹੱਥੀਂ ਖਿਸਕਾ ਦਿੱਤਾ ਤਾਂ ਉਸ ਦੀ ਜਾਨ ਦੇ ਵੱਟੇ ਤੇਰੀ ਜਾਨ ਜਾਵੇਗੀ ਅਤੇ ਉਸ ਦੇ ਲੋਕਾਂ ਦੇ ਵੱਟੇ ਤੇਰੇ ਲੋਕ
וַיֵּ֧לֶךְ מֶֽלֶךְ־יִשְׂרָאֵ֛ל עַל־בֵּית֖וֹ סַ֣ר וְזָעֵ֑ף וַיָּבֹ֖א שֹׁמְרֽוֹנָה׃ פ | 43 |
੪੩ਤਾਂ ਇਸਰਾਏਲ ਦਾ ਪਾਤਸ਼ਾਹ ਆਪਣੇ ਮਹਿਲ ਨੂੰ ਉਦਾਸ ਅਤੇ ਗੁੱਸੇ ਹੋ ਕੇ ਚੱਲਿਆ ਗਿਆ ਅਤੇ ਸਾਮਰਿਯਾ ਵਿੱਚ ਆਇਆ।