< 1 מְלָכִים 21 >

וַיְהִ֗י אַחַר֙ הַדְּבָרִ֣ים הָאֵ֔לֶּה כֶּ֧רֶם הָיָ֛ה לְנָב֥וֹת הַיִּזְרְעֵאלִ֖י אֲשֶׁ֣ר בְּיִזְרְעֶ֑אל אֵ֚צֶל הֵיכַ֣ל אַחְאָ֔ב מֶ֖לֶךְ שֹׁמְרֽוֹן׃ 1
ਤਾਂ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਨਾਬੋਥ ਯਿਜ਼ਰਏਲੀ ਦੇ ਕੋਲ ਅੰਗੂਰਾਂ ਦਾ ਬਾਗ਼ ਸੀ ਜਿਹੜਾ ਯਿਜ਼ਰਏਲ ਵਿੱਚ ਅਤੇ ਸਾਮਰਿਯਾ ਦੇ ਪਾਤਸ਼ਾਹ ਅਹਾਬ ਦੇ ਮਹਿਲ ਦੇ ਨਾਲ ਲਗਵਾਂ ਸੀ।
וַיְדַבֵּ֣ר אַחְאָ֣ב אֶל־נָב֣וֹת ׀ לֵאמֹר֩ ׀ תְּנָה־לִּ֨י אֶֽת־כַּרְמְךָ֜ וִֽיהִי־לִ֣י לְגַן־יָרָ֗ק כִּ֣י ה֤וּא קָרוֹב֙ אֵ֣צֶל בֵּיתִ֔י וְאֶתְּנָ֤ה לְךָ֙ תַּחְתָּ֔יו כֶּ֖רֶם ט֣וֹב מִמֶּ֑נּוּ אִ֚ם ט֣וֹב בְּעֵינֶ֔יךָ אֶתְּנָה־לְךָ֥ כֶ֖סֶף מְחִ֥יר זֶֽה׃ 2
ਅਹਾਬ ਨਾਬੋਥ ਨੂੰ ਬੋਲਿਆ ਕਿ ਆਪਣਾ ਅੰਗੂਰੀ ਬਾਗ਼ ਮੈਨੂੰ ਦੇ ਦੇਹ ਕਿ ਇਹ ਮੇਰੇ ਲਈ ਇੱਕ ਸਬਜ਼ੀ ਦਾ ਬਾਗ਼ ਹੋਵੇ ਕਿਉਂ ਜੋ ਉਹ ਮੇਰੇ ਘਰ ਦੇ ਨਾਲ ਲਗਵਾਂ ਹੈ ਅਤੇ ਮੈਂ ਤੈਨੂੰ ਉਹ ਦੇ ਥਾਂ ਇੱਕ ਚੰਗਾ ਅੰਗੂਰੀ ਬਾਗ਼ ਦੇ ਦਿਆਂਗਾ ਅਤੇ ਜੇ ਤੇਰੀ ਨਿਗਾਹ ਵਿੱਚ ਚੰਗਾ ਲੱਗੇ ਤਾਂ ਮੈਂ ਤੈਨੂੰ ਉਹ ਦੇ ਲਈ ਚਾਂਦੀ ਦਿਆਂਗਾ।
וַיֹּ֥אמֶר נָב֖וֹת אֶל־אַחְאָ֑ב חָלִ֤ילָה לִּי֙ מֵֽיהוָ֔ה מִתִּתִּ֛י אֶת־נַחֲלַ֥ת אֲבֹתַ֖י לָֽךְ׃ 3
ਤਾਂ ਨਾਬੋਥ ਨੇ ਅਹਾਬ ਨੂੰ ਆਖਿਆ ਕਿ ਯਹੋਵਾਹ ਇਹ ਮੈਥੋਂ ਦੂਰ ਰੱਖੇ ਕਿ ਮੈਂ ਆਪਣੇ ਪੁਰਖਿਆਂ ਦੀ ਮਿਰਾਸ ਤੁਹਾਨੂੰ ਦੇਵਾਂ।
וַיָּבֹא֩ אַחְאָ֨ב אֶל־בֵּית֜וֹ סַ֣ר וְזָעֵ֗ף עַל־הַדָּבָר֙ אֲשֶׁר־דִּבֶּ֣ר אֵלָ֗יו נָבוֹת֙ הַיִּזְרְעֵאלִ֔י וַיֹּ֕אמֶר לֹֽא־אֶתֵּ֥ן לְךָ֖ אֶת־נַחֲלַ֣ת אֲבוֹתָ֑י וַיִּשְׁכַּב֙ עַל־מִטָּת֔וֹ וַיַּסֵּ֥ב אֶת־פָּנָ֖יו וְלֹֽא־אָ֥כַל לָֽחֶם׃ 4
ਤਾਂ ਅਹਾਬ ਆਪਣੇ ਘਰ ਨੂੰ ਗਿਆ। ਉਹ ਉਸ ਗੱਲ ਤੋਂ ਗੁੱਸੇ ਵਿੱਚ ਵੱਟਿਆ ਘੁੱਟਿਆ ਹੋਇਆ ਸੀ ਜੋ ਯਿਜ਼ਰਏਲੀ ਨਾਬੋਥ ਨੇ ਉਹ ਨੂੰ ਆਖੀ ਸੀ ਕਿ ਮੈਂ ਤੁਹਾਨੂੰ ਆਪਣੇ ਪੁਰਖਿਆਂ ਦੀ ਮਿਰਾਸ ਨਹੀਂ ਦਿਆਂਗਾ। ਉਹ ਆਪਣੇ ਪਲੰਘ ਉੱਤੇ ਆ ਪਿਆ ਅਤੇ ਮੂੰਹ ਵੱਟ ਛੱਡਿਆ ਅਤੇ ਰੋਟੀ ਨਾ ਖਾਧੀ।
וַתָּבֹ֥א אֵלָ֖יו אִיזֶ֣בֶל אִשְׁתּ֑וֹ וַתְּדַבֵּ֣ר אֵלָ֗יו מַה־זֶּה֙ רוּחֲךָ֣ סָרָ֔ה וְאֵינְךָ֖ אֹכֵ֥ל לָֽחֶם׃ 5
ਤਾਂ ਉਹ ਦੀ ਰਾਣੀ ਈਜ਼ਬਲ ਉਹ ਦੇ ਕੋਲ ਆਈ ਅਤੇ ਉਹ ਨੂੰ ਬੋਲੀ, ਤੇਰੀ ਰੂਹ ਕਿਉਂ ਉਦਾਸੀ ਵਿੱਚ ਹੈ ਜੋ ਤੂੰ ਰੋਟੀ ਨਹੀਂ ਖਾਧੀ?
וַיְדַבֵּ֣ר אֵלֶ֗יהָ כִּֽי־אֲ֠דַבֵּר אֶל־נָב֨וֹת הַיִּזְרְעֵאלִ֜י וָאֹ֣מַר ל֗וֹ תְּנָה־לִּ֤י אֶֽת־כַּרְמְךָ֙ בְּכֶ֔סֶף א֚וֹ אִם־חָפֵ֣ץ אַתָּ֔ה אֶתְּנָה־לְךָ֥ כֶ֖רֶם תַּחְתָּ֑יו וַיֹּ֕אמֶר לֹֽא־אֶתֵּ֥ן לְךָ֖ אֶת־כַּרְמִֽי׃ 6
ਉਹ ਉਸ ਨੂੰ ਬੋਲਿਆ ਕਿ ਮੈਂ ਯਿਜ਼ਰਏਲੀ ਨਾਬੋਥ ਨਾਲ ਗੱਲ ਕੀਤੀ ਸੀ ਅਤੇ ਮੈਂ ਉਸ ਨੂੰ ਆਖਿਆ ਸੀ ਕਿ ਤੂੰ ਆਪਣਾ ਅੰਗੂਰੀ ਬਾਗ਼ ਮੈਨੂੰ ਚਾਂਦੀ ਦੇ ਕੇ ਦੇਹ ਅਤੇ ਜਾਂ ਜੇ ਤੈਨੂੰ ਪਸੰਦ ਹੋਵੇ ਤਾਂ ਮੈਂ ਤੈਨੂੰ ਉਹ ਦੇ ਥਾਂ ਇੱਕ ਹੋਰ ਅੰਗੂਰੀ ਬਾਗ਼ ਦੇ ਦਿੰਦਾ ਹਾਂ ਪਰ ਉਸ ਨੇ ਆਖਿਆ, ਮੈਂ ਤੁਹਾਨੂੰ ਆਪਣਾ ਅੰਗੂਰੀ ਬਾਗ਼ ਨਹੀਂ ਦਿਆਂਗਾ।
וַתֹּ֤אמֶר אֵלָיו֙ אִיזֶ֣בֶל אִשְׁתּ֔וֹ אַתָּ֕ה עַתָּ֛ה תַּעֲשֶׂ֥ה מְלוּכָ֖ה עַל־יִשְׂרָאֵ֑ל ק֤וּם אֱכָל־לֶ֙חֶם֙ וְיִטַ֣ב לִבֶּ֔ךָ אֲנִי֙ אֶתֵּ֣ן לְךָ֔ אֶת־כֶּ֖רֶם נָב֥וֹת הַיִּזְרְעֵאלִֽי׃ 7
ਤਾਂ ਉਸ ਦੀ ਰਾਣੀ ਈਜ਼ਬਲ ਨੇ ਉਹ ਨੂੰ ਆਖਿਆ, ਕੀ ਤੂੰ ਇਸ ਵੇਲੇ ਇਸਰਾਏਲ ਉੱਤੇ ਰਾਜ ਕਰਦਾ ਹੈਂ? ਉੱਠ ਰੋਟੀ ਖਾਹ ਅਤੇ ਆਪਣਾ ਮਨ ਭਾਉਂਦਾ ਭੋਗ ਬਿਲਾਸ ਕਰ। ਮੈਂ ਤੈਨੂੰ ਯਿਜ਼ਰਏਲੀ ਨਾਬੋਥ ਦਾ ਅੰਗੂਰੀ ਬਾਗ਼ ਲੈ ਕੇ ਦਿੰਦੀ ਹਾਂ।
וַתִּכְתֹּ֤ב סְפָרִים֙ בְּשֵׁ֣ם אַחְאָ֔ב וַתַּחְתֹּ֖ם בְּחֹתָמ֑וֹ וַתִּשְׁלַ֣ח סְפָרִ֗ים אֶל־הַזְקֵנִ֤ים וְאֶל־הַֽחֹרִים֙ אֲשֶׁ֣ר בְּעִיר֔וֹ הַיֹּשְׁבִ֖ים אֶת־נָבֽוֹת׃ 8
ਸੋ ਉਸ ਨੇ ਅਹਾਬ ਦੇ ਨਾਮ ਉੱਤੇ ਪਰਵਾਨੇ ਲਿਖੇ ਅਤੇ ਉਨ੍ਹਾਂ ਉੱਤੇ ਉਹ ਦੀ ਮੋਹਰ ਲਾਈ। ਉਹ ਉਨ੍ਹਾਂ ਬਜ਼ੁਰਗਾਂ ਅਤੇ ਭਲੇ ਲੋਕਾਂ ਨੂੰ ਭੇਜੇ ਜਿਹੜੇ ਉਹ ਦੇ ਸ਼ਹਿਰ ਦੇ ਸਨ ਅਤੇ ਨਾਬੋਥ ਦੇ ਨੇੜੇ ਵੱਸਦੇ ਸਨ।
וַתִּכְתֹּ֥ב בַּסְּפָרִ֖ים לֵאמֹ֑ר קִֽרְאוּ־צ֔וֹם וְהוֹשִׁ֥יבוּ אֶת־נָב֖וֹת בְּרֹ֥אשׁ הָעָֽם׃ 9
ਤਾਂ ਉਸ ਨੇ ਪਰਵਾਨਿਆਂ ਵਿੱਚ ਲਿਖਿਆ ਕਿ ਵਰਤ ਦੀ ਡੌਂਡੀ ਫਿਰਾਓ ਅਤੇ ਨਾਬੋਥ ਨੂੰ ਲੋਕਾਂ ਦੇ ਸਿਰੇ ਤੇ ਬਿਠਾਓ।
וְ֠הוֹשִׁיבוּ שְׁנַ֨יִם אֲנָשִׁ֥ים בְּנֵֽי־בְלִיַּעַל֮ נֶגְדּוֹ֒ וִיעִדֻ֣הוּ לֵאמֹ֔ר בֵּרַ֥כְתָּ אֱלֹהִ֖ים וָמֶ֑לֶךְ וְהוֹצִיאֻ֥הוּ וְסִקְלֻ֖הוּ וְיָמֹֽת׃ 10
੧੦ਤਾਂ ਸ਼ੈਤਾਨ ਦੇ ਪੁੱਤਰਾਂ ਵਿੱਚੋਂ ਦੋ ਮਨੁੱਖਾਂ ਨੂੰ ਉਹ ਦੇ ਸਾਹਮਣੇ ਬਿਠਾਓ। ਉਹ ਗਵਾਹੀ ਦੇਣ ਕਿ ਤੂੰ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਬੋਲਿਆ ਹੈਂ ਤਾਂ ਉਹ ਉਸ ਨੂੰ ਬਾਹਰ ਲੈ ਜਾ ਕੇ ਪਥਰਾਉ ਕਰਨ ਕਿ ਉਹ ਮਰ ਜਾਵੇ।
וַיַּעֲשׂוּ֩ אַנְשֵׁ֨י עִיר֜וֹ הַזְּקֵנִ֣ים וְהַחֹרִ֗ים אֲשֶׁ֤ר הַיֹּֽשְׁבִים֙ בְּעִיר֔וֹ כַּאֲשֶׁ֛ר שָׁלְחָ֥ה אֲלֵיהֶ֖ם אִיזָ֑בֶל כַּאֲשֶׁ֤ר כָּתוּב֙ בַּסְּפָרִ֔ים אֲשֶׁ֥ר שָׁלְחָ֖ה אֲלֵיהֶֽם׃ 11
੧੧ਸੋ ਉਹ ਦੇ ਸ਼ਹਿਰ ਦੇ ਲੋਕਾਂ ਨੇ ਅਰਥਾਤ ਬਜ਼ੁਰਗਾਂ ਅਤੇ ਭਲੇ ਲੋਕਾਂ ਨੇ ਜੋ ਉਹ ਦੇ ਸ਼ਹਿਰ ਦੇ ਵਾਸੀ ਸਨ ਜਿਵੇਂ ਈਜ਼ਬਲ ਨੇ ਉਨ੍ਹਾਂ ਨੂੰ ਸੁਨੇਹਾ ਭੇਜਿਆ ਸੀ ਅਤੇ ਜਿਵੇਂ ਉਨ੍ਹਾਂ ਪਰਵਾਨਿਆਂ ਵਿੱਚ ਲਿਖਿਆ ਸੀ ਜੋ ਉਸ ਉਨ੍ਹਾਂ ਨੂੰ ਭੇਜੇ ਤਿਵੇਂ ਹੀ ਕੀਤਾ।
קָרְא֖וּ צ֑וֹם וְהֹשִׁ֥יבוּ אֶת־נָב֖וֹת בְּרֹ֥אשׁ הָעָֽם׃ 12
੧੨ਉਨ੍ਹਾਂ ਨੇ ਵਰਤ ਦੀ ਡੌਂਡੀ ਫਿਰਾਈ ਅਤੇ ਨਾਬੋਥ ਨੂੰ ਲੋਕਾਂ ਵਿੱਚ ਉੱਚਾ ਕਰਕੇ ਬਿਠਾਇਆ।
וַ֠יָּבֹאוּ שְׁנֵ֨י הָאֲנָשִׁ֥ים בְּנֵֽי־בְלִיַּעַל֮ וַיֵּשְׁב֣וּ נֶגְדּוֹ֒ וַיְעִדֻהוּ֩ אַנְשֵׁ֨י הַבְּלִיַּ֜עַל אֶת־נָב֗וֹת נֶ֤גֶד הָעָם֙ לֵאמֹ֔ר בֵּרַ֥ךְ נָב֛וֹת אֱלֹהִ֖ים וָמֶ֑לֶךְ וַיֹּצִאֻ֙הוּ֙ מִח֣וּץ לָעִ֔יר וַיִּסְקְלֻ֥הוּ בָאֲבָנִ֖ים וַיָּמֹֽת׃ 13
੧੩ਤਾਂ ਦੋ ਸ਼ਤਾਨੀ ਮਨੁੱਖ ਅੰਦਰ ਆਏ ਅਤੇ ਉਸ ਦੇ ਸਾਹਮਣੇ ਬੈਠ ਗਏ ਤਾਂ ਇਨ੍ਹਾਂ ਸ਼ਤਾਨੀ ਮਨੁੱਖਾਂ ਨੇ ਉਸ ਦੇ ਉੱਤੇ ਅਰਥਾਤ ਨਾਬੋਥ ਉੱਤੇ ਲੋਕਾਂ ਦੇ ਅੱਗੇ ਗਵਾਹੀ ਦਿੱਤੀ ਕਿ ਨਾਬੋਥ ਨੇ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਆਖੇ ਹਨ ਤਾਂ ਉਹ ਉਸ ਨੂੰ ਸ਼ਹਿਰੋਂ ਬਾਹਰ ਲੈ ਗਏ ਅਤੇ ਉਸ ਨੂੰ ਪਥਰਾਉ ਕਰ ਕੇ ਮਾਰ ਸੁੱਟਿਆ।
וַֽיִּשְׁלְח֖וּ אֶל־אִיזֶ֣בֶל לֵאמֹ֑ר סֻקַּ֥ל נָב֖וֹת וַיָּמֹֽת׃ 14
੧੪ਤਾਂ ਉਨ੍ਹਾਂ ਨੇ ਈਜ਼ਬਲ ਨੂੰ ਕਹਾ ਭੇਜਿਆ ਕਿ ਨਾਬੋਥ ਨੂੰ ਪਥਰਾਉ ਕੀਤਾ ਗਿਆ ਅਤੇ ਉਹ ਮਰ ਗਿਆ ਹੈ।
וַֽיְהִי֙ כִּשְׁמֹ֣עַ אִיזֶ֔בֶל כִּֽי־סֻקַּ֥ל נָב֖וֹת וַיָּמֹ֑ת וַתֹּ֨אמֶר אִיזֶ֜בֶל אֶל־אַחְאָ֗ב ק֣וּם רֵ֞שׁ אֶת־כֶּ֣רֶם ׀ נָב֣וֹת הַיִּזְרְעֵאלִ֗י אֲשֶׁ֤ר מֵאֵן֙ לָתֶת־לְךָ֣ בְכֶ֔סֶף כִּ֣י אֵ֥ין נָב֛וֹת חַ֖י כִּי־מֵֽת׃ 15
੧੫ਤਾਂ ਇਸ ਤਰ੍ਹਾਂ ਹੋਇਆ ਕਿ ਜਦ ਈਜ਼ਬਲ ਨੇ ਸੁਣਿਆ ਕਿ ਨਾਬੋਥ ਉੱਤੇ ਪਥਰਾਉ ਕੀਤਾ ਗਿਆ ਅਤੇ ਉਹ ਮਰ ਗਿਆ ਹੈ ਤਾਂ ਈਜ਼ਬਲ ਨੇ ਅਹਾਬ ਨੂੰ ਆਖਿਆ, ਉੱਠ ਅਤੇ ਯਿਜ਼ਰਏਲੀ ਨਾਬੋਥ ਦੇ ਅੰਗੂਰੀ ਬਾਗ਼ ਨੂੰ ਕਬਜ਼ੇ ਵਿੱਚ ਲੈ ਜਿਹੜਾ ਉਹ ਤੈਨੂੰ ਚਾਂਦੀ ਲੈ ਕੇ ਦੇਣਾ ਨਹੀਂ ਚਾਹੁੰਦਾ ਸੀ ਕਿਉਂ ਜੋ ਨਾਬੋਥ ਜਿਉਂਦਾ ਨਹੀਂ ਸਗੋਂ ਉਹ ਤਾਂ ਮਰ ਗਿਆ ਹੈ।
וַיְהִ֛י כִּשְׁמֹ֥עַ אַחְאָ֖ב כִּ֣י מֵ֣ת נָב֑וֹת וַיָּ֣קָם אַחְאָ֗ב לָרֶ֛דֶת אֶל־כֶּ֛רֶם נָב֥וֹת הַיִּזְרְעֵאלִ֖י לְרִשְׁתּֽוֹ׃ ס 16
੧੬ਅਤੇ ਇਸ ਤਰ੍ਹਾਂ ਹੋਇਆ ਕਿ ਜਦ ਅਹਾਬ ਨੇ ਸੁਣਿਆ ਕਿ ਨਾਬੋਥ ਮਰ ਗਿਆ ਹੈ ਤਾਂ ਅਹਾਬ ਉੱਠਿਆ ਕਿ ਨਾਬੋਥ ਯਿਜ਼ਰਏਲੀ ਦੇ ਅੰਗੂਰੀ ਬਾਗ਼ ਉੱਤੇ ਕਬਜ਼ਾ ਕਰਨ ਲਈ ਹੇਠਾਂ ਜਾਵੇ।
וַיְהִי֙ דְּבַר־יְהוָ֔ה אֶל־אֵלִיָּ֥הוּ הַתִּשְׁבִּ֖י לֵאמֹֽר׃ 17
੧੭ਤਾਂ ਪਰਮੇਸ਼ੁਰ ਦਾ ਬਚਨ ਏਲੀਯਾਹ ਤਿਸ਼ਬੀ ਨੂੰ ਆਇਆ ਕਿ
ק֣וּם רֵ֗ד לִקְרַ֛את אַחְאָ֥ב מֶֽלֶךְ־יִשְׂרָאֵ֖ל אֲשֶׁ֣ר בְּשֹׁמְר֑וֹן הִנֵּה֙ בְּכֶ֣רֶם נָב֔וֹת אֲשֶׁר־יָ֥רַד שָׁ֖ם לְרִשְׁתּֽוֹ׃ 18
੧੮ਉੱਠ ਅਤੇ ਇਸਰਾਏਲ ਦੇ ਪਾਤਸ਼ਾਹ ਅਹਾਬ ਨੂੰ ਜੋ ਸਾਮਰਿਯਾ ਵਿੱਚ ਵੱਸਦਾ ਹੈ ਜਾ ਮਿਲ। ਵੇਖ, ਉਹ ਨਾਬੋਥ ਦੇ ਅੰਗੂਰੀ ਬਾਗ਼ ਵਿੱਚ ਹੈ ਅਤੇ ਉਸ ਦਾ ਕਬਜ਼ਾ ਲੈਣ ਨੂੰ ਉੱਥੇ ਗਿਆ ਹੈ।
וְדִבַּרְתָּ֨ אֵלָ֜יו לֵאמֹ֗ר כֹּ֚ה אָמַ֣ר יְהוָ֔ה הֲרָצַ֖חְתָּ וְגַם־יָרָ֑שְׁתָּ וְדִבַּרְתָּ֨ אֵלָ֜יו לֵאמֹ֗ר כֹּ֚ה אָמַ֣ר יְהוָ֔ה בִּמְק֗וֹם אֲשֶׁ֨ר לָקְק֤וּ הַכְּלָבִים֙ אֶת־דַּ֣ם נָב֔וֹת יָלֹ֧קּוּ הַכְּלָבִ֛ים אֶת־דָּמְךָ֖ גַּם־אָֽתָּה׃ 19
੧੯ਤੂੰ ਉਹ ਨੂੰ ਬੋਲ ਕਿ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕੀ ਤੂੰ ਖ਼ੂਨੀ ਬਣਿਆ ਅਤੇ ਕੀ ਕਬਜ਼ਾ ਵੀ ਲਿਆ? ਤੂੰ ਉਹ ਨੂੰ ਬੋਲ ਕਿ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਕਿ ਜਿੱਥੇ ਕੁੱਤਿਆਂ ਨੇ ਨਾਬੋਥ ਦਾ ਲਹੂ ਚੱਟਿਆ ਉੱਥੇ ਤੇਰਾ ਲਹੂ ਚੱਟਣਗੇ, ਹਾਂ ਤੇਰਾ ਹੀ।
וַיֹּ֤אמֶר אַחְאָב֙ אֶל־אֵ֣לִיָּ֔הוּ הַֽמְצָאתַ֖נִי אֹיְבִ֑י וַיֹּ֣אמֶר מָצָ֔אתִי יַ֚עַן הִתְמַכֶּרְךָ֔ לַעֲשׂ֥וֹת הָרַ֖ע בְּעֵינֵ֥י יְהוָֽה׃ 20
੨੦ਅੱਗੋਂ ਅਹਾਬ ਨੇ ਏਲੀਯਾਹ ਨੂੰ ਆਖਿਆ, ਹੇ ਮੇਰਿਆ ਦੁਸ਼ਮਣਾ, ਤੂੰ ਮੈਨੂੰ ਲੱਭ ਲਿਆ? ਉਸ ਉੱਤਰ ਦਿੱਤਾ ਹਾਂ, ਲੱਭ ਲਿਆ ਕਿਉਂ ਜੋ ਤੂੰ ਯਹੋਵਾਹ ਦੇ ਵੇਖਦਿਆਂ ਤੇ ਬੁਰਿਆਈ ਕਰਨ ਲਈ ਆਪ ਨੂੰ ਵੇਚ ਦਿੱਤਾ।
הִנְנִ֨י מֵבִ֤יא אֵלֶ֙יךָ֙ רָעָ֔ה וּבִעַרְתִּ֖י אַחֲרֶ֑יךָ וְהִכְרַתִּ֤י לְאַחְאָב֙ מַשְׁתִּ֣ין בְּקִ֔יר וְעָצ֥וּר וְעָז֖וּב בְּיִשְׂרָאֵֽל׃ 21
੨੧ਤੂੰ ਵੇਖੇਂਗਾ ਕਿ ਮੈਂ ਤੇਰੇ ਉੱਤੇ ਬੁਰਿਆਈ ਲਿਆਵਾਂਗਾ ਅਤੇ ਮੈਂ ਤੈਨੂੰ ਝਾੜ ਸੁੱਟਾਂਗਾ ਅਤੇ ਮੈਂ ਅਹਾਬ ਨਾਲੋਂ ਨਰ ਅਤੇ ਇਸਰਾਏਲ ਦੇ ਬੰਦੀ ਅਤੇ ਅਜ਼ਾਦ ਵੱਢ ਸੁੱਟਾਂਗਾ।
וְנָתַתִּ֣י אֶת־בֵּיתְךָ֗ כְּבֵית֙ יָרָבְעָ֣ם בֶּן־נְבָ֔ט וּכְבֵ֖ית בַּעְשָׁ֣א בֶן־אֲחִיָּ֑ה אֶל־הַכַּ֙עַס֙ אֲשֶׁ֣ר הִכְעַ֔סְתָּ וַֽתַּחֲטִ֖א אֶת־יִשְׂרָאֵֽל׃ 22
੨੨ਅਤੇ ਮੈਂ ਤੇਰੇ ਘਰਾਣੇ ਨੂੰ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਵਾਂਗੂੰ ਤੇ ਅਹੀਯਾਹ ਦੇ ਪੁੱਤਰ ਬਆਸ਼ਾ ਦੇ ਘਰਾਣੇ ਵਾਂਗੂੰ ਕਰ ਦਿਆਂਗਾ ਉਸ ਖਿਝ ਦੇ ਕਾਰਨ ਜਿਹ ਦੇ ਨਾਲ ਤੂੰ ਮੈਨੂੰ ਖਿਝਾਇਆ ਅਤੇ ਇਸ ਤੋਂ ਵੀ ਕਿ ਤੂੰ ਇਸਰਾਏਲ ਤੋਂ ਪਾਪ ਕਰਾਇਆ।
וְגַ֨ם־לְאִיזֶ֔בֶל דִּבֶּ֥ר יְהוָ֖ה לֵאמֹ֑ר הַכְּלָבִ֛ים יֹאכְל֥וּ אֶת־אִיזֶ֖בֶל בְּחֵ֥ל יִזְרְעֶֽאל׃ 23
੨੩ਈਜ਼ਬਲ ਲਈ ਵੀ ਯਹੋਵਾਹ ਦਾ ਬਚਨ ਹੈ ਕਿ ਈਜ਼ਬਲ ਨੂੰ ਯਿਜ਼ਰਏਲ ਦੀ ਸਫੀਲ ਕੋਲ ਕੁੱਤੇ ਖਾਣਗੇ।
הַמֵּ֤ת לְאַחְאָב֙ בָּעִ֔יר יֹאכְל֖וּ הַכְּלָבִ֑ים וְהַמֵּת֙ בַּשָּׂדֶ֔ה יֹאכְל֖וּ ע֥וֹף הַשָּׁמָֽיִם׃ 24
੨੪ਅਹਾਬ ਦਾ ਜਿਹੜਾ ਸ਼ਹਿਰ ਵਿੱਚ ਮਰੇਗਾ ਉਹ ਨੂੰ ਕੁੱਤੇ ਖਾਣਗੇ ਅਤੇ ਜਿਹੜਾ ਰੜ ਵਿੱਚ ਮਰੇਗਾ ਉਹ ਨੂੰ ਅਕਾਸ਼ ਦੇ ਪੰਛੀ ਖਾਣਗੇ।
רַ֚ק לֹֽא־הָיָ֣ה כְאַחְאָ֔ב אֲשֶׁ֣ר הִתְמַכֵּ֔ר לַעֲשׂ֥וֹת הָרַ֖ע בְּעֵינֵ֣י יְהוָ֑ה אֲשֶׁר־הֵסַ֥תָּה אֹת֖וֹ אִיזֶ֥בֶל אִשְׁתּֽוֹ׃ 25
੨੫ਪਰ ਅਹਾਬ ਵਰਗਾ ਕੋਈ ਨਹੀਂ ਹੋਇਆ ਜਿਸ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਲਈ ਆਪ ਨੂੰ ਵੇਚਿਆ ਅਤੇ ਜਿਸ ਨੂੰ ਉਹ ਦੀ ਰਾਣੀ ਈਜ਼ਬਲ ਨੇ ਪਰੇਰਿਆ।
וַיַּתְעֵ֣ב מְאֹ֔ד לָלֶ֖כֶת אַחֲרֵ֣י הַגִּלֻּלִ֑ים כְּכֹל֙ אֲשֶׁ֣ר עָשׂ֣וּ הָאֱמֹרִ֔י אֲשֶׁר֙ הוֹרִ֣ישׁ יְהוָ֔ה מִפְּנֵ֖י בְּנֵ֥י יִשְׂרָאֵֽל׃ ס 26
੨੬ਉਹ ਨੇ ਅੱਤ ਘਿਣਾਉਣਾ ਕੰਮ ਇਹ ਕੀਤਾ ਕਿ ਅਮੋਰੀਆਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲ ਦੇ ਅੱਗੋਂ ਕੱਢ ਦਿੱਤਾ ਸੀ ਉਹ ਬੁੱਤਾਂ ਦੇ ਮਗਰ ਲੱਗ ਗਿਆ।
וַיְהִי֩ כִשְׁמֹ֨עַ אַחְאָ֜ב אֶת־הַדְּבָרִ֤ים הָאֵ֙לֶּה֙ וַיִּקְרַ֣ע בְּגָדָ֔יו וַיָּֽשֶׂם־שַׂ֥ק עַל־בְּשָׂר֖וֹ וַיָּצ֑וֹם וַיִּשְׁכַּ֣ב בַּשָּׂ֔ק וַיְהַלֵּ֖ךְ אַֽט׃ ס 27
੨੭ਤਾਂ ਇਸ ਤਰ੍ਹਾਂ ਹੋਇਆ ਕਿ ਜਦ ਅਹਾਬ ਨੇ ਇਹ ਗੱਲਾਂ ਸੁਣੀਆਂ ਤਾਂ ਆਪਣੇ ਲੀੜੇ ਪਾੜ ਲਏ ਅਤੇ ਆਪਣੇ ਸਰੀਰ ਉੱਤੇ ਤੱਪੜ ਪਾ ਕੇ ਵਰਤ ਰੱਖਿਆ ਅਤੇ ਤੱਪੜ ਵਿੱਚ ਹੀ ਲੇਟਣ ਅਤੇ ਹੌਲੀ-ਹੌਲੀ ਚੱਲਣ ਲੱਗਾ।
וַֽיְהִי֙ דְּבַר־יְהוָ֔ה אֶל־אֵלִיָּ֥הוּ הַתִּשְׁבִּ֖י לֵאמֹֽר׃ 28
੨੮ਤਾਂ ਯਹੋਵਾਹ ਦਾ ਬਚਨ ਏਲੀਯਾਹ ਤਿਸ਼ਬੀ ਨੂੰ ਆਇਆ ਕੀ
הֲֽרָאִ֔יתָ כִּֽי־נִכְנַ֥ע אַחְאָ֖ב מִלְּפָנָ֑י יַ֜עַן כִּֽי־נִכְנַ֣ע מִפָּנַ֗י לֹֽא־אָבִ֤יא הָֽרָעָה֙ בְּיָמָ֔יו בִּימֵ֣י בְנ֔וֹ אָבִ֥יא הָרָעָ֖ה עַל־בֵּיתֽוֹ׃ 29
੨੯ਤੂੰ ਵੇਖਦਾ ਹੈਂ ਕਿ ਅਹਾਬ ਨੇ ਮੇਰੇ ਸਾਹਮਣੇ ਆਪ ਨੂੰ ਅਧੀਨ ਕੀਤਾ ਹੈ? ਇਸ ਲਈ ਕਿ ਉਹ ਨੇ ਆਪ ਨੂੰ ਮੇਰੇ ਸਨਮੁਖ ਅਧੀਨ ਕੀਤਾ ਹੈ ਮੈਂ ਉਹ ਦੇ ਦਿਨਾਂ ਵਿੱਚ ਇਹ ਬੁਰਿਆਈ ਨਾ ਲਿਆਵਾਂਗਾ ਪਰ ਉਹ ਦੇ ਪੁੱਤਰ ਦੇ ਦਿਨਾਂ ਵਿੱਚ ਉਹ ਦੇ ਘਰਾਣੇ ਉੱਤੇ ਇਹ ਬੁਰਿਆਈ ਲਿਆਵਾਂਗਾ।

< 1 מְלָכִים 21 >