< 1 שְׁמוּאֵל 18 >
וַיְהִ֗י כְּכַלֹּתוֹ֙ לְדַבֵּ֣ר אֶל־שָׁא֔וּל וְנֶ֙פֶשׁ֙ יְה֣וֹנָתָ֔ן נִקְשְׁרָ֖ה בְּנֶ֣פֶשׁ דָּוִ֑ד וַיֶּאֱהָבֵ֥הוּ יְהוֹנָתָ֖ן כְּנַפְשֽׁוֹ׃ | 1 |
੧ਅਜਿਹਾ ਹੋਇਆ ਜਦ ਉਹ ਨੇ ਸ਼ਾਊਲ ਨਾਲ ਗੱਲ ਕਰ ਲਈ, ਯੋਨਾਥਾਨ ਦਾ ਜੀਅ ਦਾਊਦ ਦੇ ਨਾਲ ਅਜਿਹਾ ਮਿਲ ਗਿਆ ਕਿ ਯੋਨਾਥਾਨ ਨੇ ਉਹ ਨੂੰ ਆਪਣਾ ਵਾਂਗੂੰ ਪਿਆਰ ਕੀਤਾ।
וַיִּקָּחֵ֥הוּ שָׁא֖וּל בַּיּ֣וֹם הַה֑וּא וְלֹ֣א נְתָנ֔וֹ לָשׁ֖וּב בֵּ֥ית אָבִֽיו׃ | 2 |
੨ਸ਼ਾਊਲ ਨੇ ਉਸ ਦਿਨ ਤੋਂ ਉਹ ਨੂੰ ਆਪਣੇ ਕੋਲ ਰੱਖਿਆ ਅਤੇ ਫੇਰ ਉਹ ਨੂੰ ਉਹ ਦੇ ਪਿਤਾ ਦੇ ਘਰ ਨਾ ਮੁੜਨ ਦਿੱਤਾ।
וַיִּכְרֹ֧ת יְהוֹנָתָ֛ן וְדָוִ֖ד בְּרִ֑ית בְּאַהֲבָת֥וֹ אֹת֖וֹ כְּנַפְשֽׁוֹ׃ | 3 |
੩ਯੋਨਾਥਾਨ ਨੇ ਦਾਊਦ ਨਾਲ ਆਪਸ ਵਿੱਚ ਨੇਮ ਬੰਨ੍ਹਿਆ ਕਿਉਂ ਜੋ ਉਹ ਉਸ ਨੂੰ ਆਪਣੇ ਪ੍ਰਾਣਾਂ ਦੇ ਸਮਾਨ ਪਿਆਰਾ ਜਾਣਦਾ ਸੀ।
וַיִּתְפַּשֵּׁ֣ט יְהוֹנָתָ֗ן אֶֽת־הַמְּעִיל֙ אֲשֶׁ֣ר עָלָ֔יו וַֽיִּתְּנֵ֖הוּ לְדָוִ֑ד וּמַדָּ֕יו וְעַד־חַרְבּ֥וֹ וְעַד־קַשְׁתּ֖וֹ וְעַד־חֲגֹרֽוֹ׃ | 4 |
੪ਯੋਨਾਥਾਨ ਨੇ ਆਪਣਾ ਚੋਗਾ ਲਾਹ ਕੇ ਆਪਣੀ ਤਲਵਾਰ, ਧਣੁੱਖ ਪਟਕੇ ਨਾਲ, ਆਪਣੇ ਕੱਪੜੇ ਵੀ ਦਾਊਦ ਨੂੰ ਦੇ ਦਿੱਤੇ।
וַיֵּצֵ֨א דָוִ֜ד בְּכֹל֩ אֲשֶׁ֨ר יִשְׁלָחֶ֤נּוּ שָׁאוּל֙ יַשְׂכִּ֔יל וַיְשִׂמֵ֣הוּ שָׁא֔וּל עַ֖ל אַנְשֵׁ֣י הַמִּלְחָמָ֑ה וַיִּיטַב֙ בְּעֵינֵ֣י כָל־הָעָ֔ם וְגַ֕ם בְּעֵינֵ֖י עַבְדֵ֥י שָׁאֽוּל׃ פ | 5 |
੫ਜਿੱਥੇ ਕਿਤੇ ਸ਼ਾਊਲ ਉਹ ਨੂੰ ਭੇਜਦਾ ਸੀ, ਉੱਥੇ ਦਾਊਦ ਜਾਂਦਾ ਸੀ ਅਤੇ ਸਫ਼ਲ ਹੁੰਦਾ ਸੀ ਅਜਿਹਾ ਜੋ ਸ਼ਾਊਲ ਨੇ ਉਹ ਨੂੰ ਯੋਧਿਆਂ ਉੱਤੇ ਸਰਦਾਰ ਬਣਾਇਆ ਅਤੇ ਉਹ ਸਾਰੇ ਲੋਕਾਂ ਦੇ ਸਾਹਮਣੇ ਅਤੇ ਸ਼ਾਊਲ ਦੇ ਸੇਵਕਾਂ ਦੇ ਸਾਹਮਣੇ ਵੀ ਮੰਨਿਆ ਪਰਮੰਨਿਆ ਹੋਇਆ ਸੀ।
וַיְהִ֣י בְּבוֹאָ֗ם בְּשׁ֤וּב דָּוִד֙ מֵהַכּ֣וֹת אֶת־הַפְּלִשְׁתִּ֔י וַתֵּצֶ֨אנָה הַנָּשִׁ֜ים מִכָּל־עָרֵ֤י יִשְׂרָאֵל֙ לָשִׁ֣יר וְהַמְּחֹל֔וֹת לִקְרַ֖את שָׁא֣וּל הַמֶּ֑לֶךְ בְּתֻפִּ֥ים בְּשִׂמְחָ֖ה וּבְשָׁלִשִֽׁים׃ | 6 |
੬ਉਹ ਇਸਤਰੀਆਂ ਗਾਉਂਦੀਆਂ ਨੱਚਦੀਆਂ ਅਨੰਦ ਨਾਲ ਡੱਫ਼ਾਂ ਅਤੇ ਚਿਕਾਰੇ ਵਜਾਉਂਦੀਆਂ ਹੋਈਆਂ ਸ਼ਾਊਲ ਰਾਜਾ ਦੇ ਮਿਲਣ ਨੂੰ ਨਿੱਕਲੀਆਂ।
וַֽתַּעֲנֶ֛ינָה הַנָּשִׁ֥ים הַֽמְשַׂחֲק֖וֹת וַתֹּאמַ֑רְןָ הִכָּ֤ה שָׁאוּל֙ בַּאֲלָפָ֔יו וְדָוִ֖ד בְּרִבְבֹתָֽיו׃ | 7 |
੭ਅਤੇ ਉਨ੍ਹਾਂ ਇਸਤਰੀਆਂ ਨੇ ਵਜਾਉਂਦੇ ਹੋਏ ਵਾਰੋ-ਵਾਰੀ ਗਾ ਕੇ ਆਖਿਆ, ਸ਼ਾਊਲ ਨੇ ਹਜ਼ਾਰਾਂ ਨੂੰ ਮਾਰਿਆ, ਅਤੇ ਦਾਊਦ ਨੇ ਲੱਖਾਂ ਨੂੰ!
וַיִּ֨חַר לְשָׁא֜וּל מְאֹ֗ד וַיֵּ֤רַע בְּעֵינָיו֙ הַדָּבָ֣ר הַזֶּ֔ה וַיֹּ֗אמֶר נָתְנ֤וּ לְדָוִד֙ רְבָב֔וֹת וְלִ֥י נָתְנ֖וּ הָאֲלָפִ֑ים וְע֥וֹד ל֖וֹ אַ֥ךְ הַמְּלוּכָֽה׃ | 8 |
੮ਤਦ ਸ਼ਾਊਲ ਨੂੰ ਬਹੁਤ ਕ੍ਰੋਧ ਆਇਆ ਅਤੇ ਇਹ ਗੱਲ ਉਸ ਨੂੰ ਬੁਰੀ ਲੱਗੀ ਅਤੇ ਉਹ ਬੋਲਿਆ, ਉਨ੍ਹਾਂ ਨੇ ਦਾਊਦ ਦੇ ਲਈ ਲੱਖਾਂ ਪਰ ਮੇਰੇ ਲਈ ਹਜ਼ਾਰਾਂ ਠਹਿਰਾਏ! ਬਸ, ਹੁਣ ਰਾਜ ਤੋਂ ਬਿਨ੍ਹਾਂ ਹੋਰ ਉਹ ਨੂੰ ਕੀ ਮਿਲਣਾ ਬਾਕੀ ਹੈ?
וַיְהִ֥י שָׁא֖וּל עוֹיֵ֣ן אֶת־דָּוִ֑ד מֵהַיּ֥וֹם הַה֖וּא וָהָֽלְאָה׃ ס | 9 |
੯ਉਸ ਦਿਨ ਤੋਂ ਬਾਅਦ ਦਾਊਦ ਸ਼ਾਊਲ ਦੀ ਅੱਖ ਵਿੱਚ ਰੜਕਣ ਲੱਗਾ।
וַיְהִ֣י מִֽמָּחֳרָ֗ת וַתִּצְלַ֣ח רוּחַ֩ אֱלֹהִ֨ים ׀ רָעָ֤ה ׀ אֶל־שָׁאוּל֙ וַיִּתְנַבֵּ֣א בְתוֹךְ־הַבַּ֔יִת וְדָוִ֛ד מְנַגֵּ֥ן בְּיָד֖וֹ כְּי֣וֹם ׀ בְּי֑וֹם וְהַחֲנִ֖ית בְּיַד־שָׁאֽוּל׃ | 10 |
੧੦ਅਗਲੇ ਦਿਨ ਅਜਿਹਾ ਹੋਇਆ ਜੋ ਪਰਮੇਸ਼ੁਰ ਵੱਲੋਂ ਉਹ ਦੁਸ਼ਟ-ਆਤਮਾ ਸ਼ਾਊਲ ਉੱਤੇ ਆਇਆ। ਤਦ ਉਹ ਘਰ ਵਿੱਚ ਅਗੰਮ ਵਾਕ ਕਰਨ ਲੱਗ ਪਿਆ ਅਤੇ ਦਾਊਦ ਨੇ ਉਹ ਦੇ ਸਾਹਮਣੇ ਪਹਿਲਾਂ ਵਾਂਗੂੰ ਹੱਥ ਨਾਲ ਵਜਾਇਆ। ਉਸ ਵੇਲੇ ਸ਼ਾਊਲ ਦੇ ਹੱਥ ਵਿੱਚ ਇੱਕ ਭਾਲਾ ਸੀ।
וַיָּ֤טֶל שָׁאוּל֙ אֶֽת־הַחֲנִ֔ית וַיֹּ֕אמֶר אַכֶּ֥ה בְדָוִ֖ד וּבַקִּ֑יר וַיִּסֹּ֥ב דָּוִ֛ד מִפָּנָ֖יו פַּעֲמָֽיִם׃ | 11 |
੧੧ਤਦ ਸ਼ਾਊਲ ਨੇ ਭਾਲਾ ਸੁੱਟ ਕੇ ਆਖਿਆ, ਮੈਂ ਦਾਊਦ ਨੂੰ ਕੰਧ ਨਾਲ ਵਿੰਨ੍ਹ ਦਿਆਂਗਾ ਪਰ ਦਾਊਦ ਉਹ ਦੇ ਸਾਹਮਣਿਓਂ ਦੂਜੀ ਵਾਰੀ ਵੀ ਬਚ ਨਿੱਕਲਿਆ।
וַיִּרָ֥א שָׁא֖וּל מִלִּפְנֵ֣י דָוִ֑ד כִּֽי־הָיָ֤ה יְהוָה֙ עִמּ֔וֹ וּמֵעִ֥ם שָׁא֖וּל סָֽר׃ | 12 |
੧੨ਸ਼ਾਊਲ ਦਾਊਦ ਕੋਲੋਂ ਡਰਦਾ ਸੀ ਕਿਉਂ ਜੋ ਯਹੋਵਾਹ ਉਹ ਦੇ ਨਾਲ ਸੀ ਅਤੇ ਸ਼ਾਊਲ ਕੋਲੋਂ ਵੱਖਰਾ ਹੋ ਗਿਆ।
וַיְסִרֵ֤הוּ שָׁאוּל֙ מֵֽעִמּ֔וֹ וַיְשִׂמֵ֥הוּ ל֖וֹ שַׂר־אָ֑לֶף וַיֵּצֵ֥א וַיָּבֹ֖א לִפְנֵ֥י הָעָֽם׃ פ | 13 |
੧੩ਇਸ ਲਈ ਸ਼ਾਊਲ ਨੇ ਉਹ ਨੂੰ ਆਪਣੇ ਕੋਲੋਂ ਵੱਖਰਾ ਕੀਤਾ ਅਤੇ ਉਹ ਨੂੰ ਹਜ਼ਾਰਾਂ ਦਾ ਸਰਦਾਰ ਬਣਾਇਆ ਅਤੇ ਉਹ ਲੋਕਾਂ ਦੇ ਸਾਹਮਣੇ ਆਉਂਦਾ ਜਾਂਦਾ ਸੀ।
וַיְהִ֥י דָוִ֛ד לְכָל־דְּרָכָ֖יו מַשְׂכִּ֑יל וַֽיהוָ֖ה עִמּֽוֹ׃ | 14 |
੧੪ਦਾਊਦ ਆਪਣੇ ਸਾਰੇ ਰਾਹਾਂ ਵਿੱਚ ਸਫ਼ਲ ਹੁੰਦਾ ਸੀ ਅਤੇ ਯਹੋਵਾਹ ਉਹ ਦੇ ਨਾਲ ਸੀ।
וַיַּ֣רְא שָׁא֔וּל אֲשֶׁר־ה֖וּא מַשְׂכִּ֣יל מְאֹ֑ד וַיָּ֖גָר מִפָּנָֽיו׃ | 15 |
੧੫ਸੋ ਜਦ ਸ਼ਾਊਲ ਨੇ ਦੇਖਿਆ ਜੋ ਉਹ ਵੱਡੀ ਸਫ਼ਲਤਾ ਨਾਲ ਚਲਦਾ ਹੈ ਤਾਂ ਉਸ ਕੋਲੋਂ ਡਰਨ ਲੱਗ ਪਿਆ।
וְכָל־יִשְׂרָאֵל֙ וִיהוּדָ֔ה אֹהֵ֖ב אֶת־דָּוִ֑ד כִּֽי־ה֛וּא יוֹצֵ֥א וָבָ֖א לִפְנֵיהֶֽם׃ פ | 16 |
੧੬ਪਰ ਸਾਰਾ ਇਸਰਾਏਲ ਅਤੇ ਯਹੂਦਾਹ ਦਾਊਦ ਨਾਲ ਪਿਆਰ ਕਰਦਾ ਸੀ ਕਿਉਂ ਜੋ ਉਹ ਉਹਨਾਂ ਦੇ ਅੱਗੇ ਆਉਂਦਾ ਜਾਂਦਾ ਹੁੰਦਾ ਸੀ।
וַיֹּ֨אמֶר שָׁא֜וּל אֶל־דָּוִ֗ד הִנֵּה֩ בִתִּ֨י הַגְּדוֹלָ֤ה מֵרַב֙ אֹתָהּ֙ אֶתֶּן־לְךָ֣ לְאִשָּׁ֔ה אַ֚ךְ הֱיֵה־לִּ֣י לְבֶן־חַ֔יִל וְהִלָּחֵ֖ם מִלְחֲמ֣וֹת יְהוָ֑ה וְשָׁא֣וּל אָמַ֗ר אַל־תְּהִ֤י יָדִי֙ בּ֔וֹ וּתְהִי־ב֖וֹ יַד־פְּלִשְׁתִּֽים׃ ס | 17 |
੧੭ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਵੇਖ ਮੇਰੀ ਵੱਡੀ ਧੀ ਮੇਰਬ ਹੈ। ਮੈਂ ਉਹਦਾ ਵਿਆਹ ਤੇਰੇ ਨਾਲ ਕਰ ਦਿਆਂਗਾ। ਤੂੰ ਸਿਰਫ਼ ਮੇਰੇ ਲਈ ਸੂਰਬੀਰ ਬਣ ਕੇ ਯਹੋਵਾਹ ਦੇ ਲਈ ਲੜਾਈ ਕਰ ਕਿਉਂ ਜੋ ਸ਼ਾਊਲ ਨੇ ਮਨ ਵਿੱਚ ਆਖਿਆ, ਕਿ ਉਹ ਦੇ ਉੱਤੇ ਮੇਰਾ ਹੱਥ ਨਾ ਚੱਲੇ ਸਗੋਂ ਉਹ ਦੇ ਉੱਤੇ ਫ਼ਲਿਸਤੀਆਂ ਦਾ ਹੱਥ ਹੀ ਚੱਲੇ।
וַיֹּ֨אמֶר דָּוִ֜ד אֶל־שָׁא֗וּל מִ֤י אָֽנֹכִי֙ וּמִ֣י חַיַּ֔י מִשְׁפַּ֥חַת אָבִ֖י בְּיִשְׂרָאֵ֑ל כִּֽי־אֶהְיֶ֥ה חָתָ֖ן לַמֶּֽלֶךְ׃ | 18 |
੧੮ਪਰ ਦਾਊਦ ਨੇ ਸ਼ਾਊਲ ਨੂੰ ਆਖਿਆ, ਮੈਂ ਹਾਂ ਕੌਣ ਅਤੇ ਮੇਰਾ ਜੀਵਨ ਕੀ ਹੈ ਅਤੇ ਇਸਰਾਏਲ ਵਿੱਚ ਮੇਰੇ ਪਿਤਾ ਦਾ ਟੱਬਰ ਕੀ ਹੈ ਜੋ ਮੈਂ ਰਾਜੇ ਦਾ ਜਵਾਈ ਬਣਾਂ?
וַיְהִ֗י בְּעֵ֥ת תֵּ֛ת אֶת־מֵרַ֥ב בַּת־שָׁא֖וּל לְדָוִ֑ד וְהִ֧יא נִתְּנָ֛ה לְעַדְרִיאֵ֥ל הַמְּחֹלָתִ֖י לְאִשָּֽׁה׃ | 19 |
੧੯ਪਰ ਅਜਿਹਾ ਹੋਇਆ ਜਦ ਉਹ ਵੇਲਾ ਆਇਆ ਜੋ ਸ਼ਾਊਲ ਦੀ ਧੀ ਮੇਰਬ ਦਾਊਦ ਨਾਲ ਵਿਆਹੀ ਜਾਵੇ ਤਾਂ ਉਹ ਮਹੋਲਾਥੀ ਅਦਰੀਏਲ ਨਾਲ ਵਿਆਹੀ ਗਈ।
וַתֶּאֱהַ֛ב מִיכַ֥ל בַּת־שָׁא֖וּל אֶת־דָּוִ֑ד וַיַּגִּ֣דוּ לְשָׁא֔וּל וַיִּשַׁ֥ר הַדָּבָ֖ר בְּעֵינָֽיו׃ | 20 |
੨੦ਅਤੇ ਸ਼ਾਊਲ ਦੀ ਧੀ ਮੀਕਲ ਦਾਊਦ ਨਾਲ ਪ੍ਰੇਮ ਕਰਨ ਲੱਗੀ ਸੋ ਉਨ੍ਹਾਂ ਨੇ ਸ਼ਾਊਲ ਨੂੰ ਖ਼ਬਰ ਦਿੱਤੀ ਅਤੇ ਇਸ ਗੱਲ ਕਰਕੇ ਉਹ ਰਾਜ਼ੀ ਹੋਇਆ।
וַיֹּ֨אמֶר שָׁא֜וּל אֶתְּנֶ֤נָּה לּוֹ֙ וּתְהִי־ל֣וֹ לְמוֹקֵ֔שׁ וּתְהִי־ב֖וֹ יַד־פְּלִשְׁתִּ֑ים וַיֹּ֤אמֶר שָׁאוּל֙ אֶל־דָּוִ֔ד בִּשְׁתַּ֛יִם תִּתְחַתֵּ֥ן בִּ֖י הַיּֽוֹם׃ | 21 |
੨੧ਤਦ ਸ਼ਾਊਲ ਨੇ ਆਖਿਆ, ਮੈਂ ਉਹ ਨੂੰ ਉਸ ਨਾਲ ਵਿਆਹਵਾਂਗਾ ਜੋ ਉਹ ਦੇ ਲਈ ਫਾਹੀ ਹੋਵੇ ਅਤੇ ਫ਼ਲਿਸਤੀਆਂ ਦਾ ਹੱਥ ਉਹ ਦੇ ਉੱਤੇ ਆਣ ਪਵੇ ਸੋ ਸ਼ਾਊਲ ਨੇ ਦਾਊਦ ਨੂੰ ਆਖਿਆ, ਭਈ ਇਸ ਤਰ੍ਹਾਂ ਤੂੰ ਅੱਜ ਹੀ ਮੇਰਾ ਜਵਾਈ ਬਣ ਜਾਵੇਂਗਾ।
וַיְצַ֨ו שָׁא֜וּל אֶת־עֲבָדָ֗יו דַּבְּר֨וּ אֶל־דָּוִ֤ד בַּלָּט֙ לֵאמֹ֔ר הִנֵּ֨ה חָפֵ֤ץ בְּךָ֙ הַמֶּ֔לֶךְ וְכָל־עֲבָדָ֖יו אֲהֵב֑וּךָ וְעַתָּ֖ה הִתְחַתֵּ֥ן בַּמֶּֽלֶךְ׃ | 22 |
੨੨ਸ਼ਾਊਲ ਨੇ ਆਪਣੇ ਸੇਵਕਾਂ ਨੂੰ ਆਖਿਆ ਕਿ ਦਾਊਦ ਨਾਲ ਹੌਲੀ ਜਿਹੇ ਗੱਲ ਕਰੋ ਅਤੇ ਆਖੋ, ਵੇਖ, ਰਾਜਾ ਤੇਰੇ ਨਾਲ ਰਾਜ਼ੀ ਹੈ ਅਤੇ ਉਸ ਦੇ ਸਾਰੇ ਸੇਵਕ ਤੈਨੂੰ ਪਿਆਰ ਕਰਦੇ ਹਨ। ਹੁਣ ਤੂੰ ਰਾਜਾ ਦਾ ਜਵਾਈ ਬਣ।
וַֽיְדַבְּר֞וּ עַבְדֵ֤י שָׁאוּל֙ בְּאָזְנֵ֣י דָוִ֔ד אֶת־הַדְּבָרִ֖ים הָאֵ֑לֶּה וַיֹּ֣אמֶר דָּוִ֗ד הַֽנְקַלָּ֤ה בְעֵֽינֵיכֶם֙ הִתְחַתֵּ֣ן בַּמֶּ֔לֶךְ וְאָנֹכִ֖י אִֽישׁ־רָ֥שׁ וְנִקְלֶֽה׃ | 23 |
੨੩ਤਦ ਸ਼ਾਊਲ ਦੇ ਸੇਵਕਾਂ ਨੇ ਇਹ ਗੱਲਾਂ ਦਾਊਦ ਨੂੰ ਕਹਿ ਸੁਣਾਈਆਂ ਅਤੇ ਦਾਊਦ ਬੋਲਿਆ, ਭਲਾ, ਇਹ ਤੁਹਾਨੂੰ ਕੋਈ ਛੋਟੀ ਜਿਹੀ ਗੱਲ ਦਿੱਸਦੀ ਹੈ ਜੋ ਮੈਂ ਰਾਜਾ ਦਾ ਜਵਾਈ ਬਣਾਂ ਕਿਉਂ ਜੋ ਮੈਂ ਕੰਗਾਲ ਅਤੇ ਤੁੱਛ ਮਨੁੱਖ ਹਾਂ?
וַיַּגִּ֜דוּ עַבְדֵ֥י שָׁא֛וּל ל֖וֹ לֵאמֹ֑ר כַּדְּבָרִ֥ים הָאֵ֖לֶּה דִּבֶּ֥ר דָּוִֽד׃ פ | 24 |
੨੪ਤਾਂ ਸ਼ਾਊਲ ਦੇ ਸੇਵਕਾਂ ਨੇ ਉਹ ਨੂੰ ਖ਼ਬਰ ਦਿੱਤੀ ਕਿ ਦਾਊਦ ਇਉਂ ਆਖਦਾ ਹੈ।
וַיֹּ֨אמֶר שָׁא֜וּל כֹּֽה־תֹאמְר֣וּ לְדָוִ֗ד אֵֽין־חֵ֤פֶץ לַמֶּ֙לֶךְ֙ בְּמֹ֔הַר כִּ֗י בְּמֵאָה֙ עָרְל֣וֹת פְּלִשְׁתִּ֔ים לְהִנָּקֵ֖ם בְּאֹיְבֵ֣י הַמֶּ֑לֶךְ וְשָׁא֣וּל חָשַׁ֔ב לְהַפִּ֥יל אֶת־דָּוִ֖ד בְּיַד־פְּלִשְׁתִּֽים׃ | 25 |
੨੫ਤਦ ਸ਼ਾਊਲ ਨੇ ਆਖਿਆ, ਤੁਸੀਂ ਦਾਊਦ ਨੂੰ ਆਖੋ ਕਿ ਰਾਜਾ ਕਿਸੇ ਤਰ੍ਹਾਂ ਦੀ ਕੀਮਤ ਨਹੀਂ ਮੰਗਦਾ ਸਗੋਂ ਫ਼ਲਿਸਤੀਆਂ ਦੀਆਂ ਸੌ ਖਲੜੀਆਂ ਇਸ ਲਈ ਜੋ ਰਾਜਾ ਦੇ ਵੈਰੀਆਂ ਤੋਂ ਬਦਲਾ ਲਿਆ ਜਾਵੇ। ਪਰ ਸ਼ਾਊਲ ਇਹ ਚਾਹੁੰਦਾ ਸੀ ਕਿ ਫ਼ਲਿਸਤੀਆਂ ਦੇ ਰਾਹੀਂ ਦਾਊਦ ਨੂੰ ਮਰਵਾ ਦੇਵੇ।
וַיַּגִּ֨דוּ עֲבָדָ֤יו לְדָוִד֙ אֶת־הַדְּבָרִ֣ים הָאֵ֔לֶּה וַיִּשַׁ֤ר הַדָּבָר֙ בְּעֵינֵ֣י דָוִ֔ד לְהִתְחַתֵּ֖ן בַּמֶּ֑לֶךְ וְלֹ֥א מָלְא֖וּ הַיָּמִֽים׃ | 26 |
੨੬ਜਦ ਉਹ ਦੇ ਸੇਵਕਾਂ ਨੇ ਇਹ ਗੱਲਾਂ ਦਾਊਦ ਨੂੰ ਆਖੀਆਂ, ਤਾਂ ਦਾਊਦ ਨੂੰ ਇਹ ਗੱਲ ਚੰਗੀ ਲੱਗੀ ਜੋ ਰਾਜਾ ਦਾ ਜਵਾਈ ਬਣਾਂ, ਕੁਝ ਦਿਨ ਰਹਿ ਗਏ ਸਨ।
וַיָּ֨קָם דָּוִ֜ד וַיֵּ֣לֶךְ ׀ ה֣וּא וַאֲנָשָׁ֗יו וַיַּ֣ךְ בַּפְּלִשְׁתִּים֮ מָאתַ֣יִם אִישׁ֒ וַיָּבֵ֤א דָוִד֙ אֶת־עָרְלֹ֣תֵיהֶ֔ם וַיְמַלְא֣וּם לַמֶּ֔לֶךְ לְהִתְחַתֵּ֖ן בַּמֶּ֑לֶךְ וַיִּתֶּן־ל֥וֹ שָׁא֛וּל אֶת־מִיכַ֥ל בִּתּ֖וֹ לְאִשָּֽׁה׃ ס | 27 |
੨੭ਤਦ ਦਾਊਦ ਉੱਠਿਆ ਅਤੇ ਆਪਣੇ ਲੋਕਾਂ ਨੂੰ ਨਾਲ ਲੈ ਕੇ ਤੁਰਿਆ ਅਤੇ ਦੋ ਸੌ ਫ਼ਲਿਸਤੀ ਮਾਰੇ ਅਤੇ ਦਾਊਦ ਉਨ੍ਹਾਂ ਦੀਆਂ ਖਲੜੀਆਂ ਲੈ ਆਇਆ ਅਤੇ ਉਨ੍ਹਾਂ ਨੇ ਉਹ ਸਾਰਾ ਲੇਖਾ ਪੂਰਾ ਕਰਕੇ ਰਾਜੇ ਦੇ ਅੱਗੇ ਰੱਖ ਦਿੱਤੀਆਂ ਜੋ ਉਹ ਰਾਜੇ ਦਾ ਜਵਾਈ ਬਣੇ ਤਾਂ ਸ਼ਾਊਲ ਨੇ ਆਪਣੀ ਧੀ ਮੀਕਲ ਉਹ ਨੂੰ ਵਿਆਹ ਦਿੱਤੀ।
וַיַּ֤רְא שָׁאוּל֙ וַיֵּ֔דַע כִּ֥י יְהוָ֖ה עִם־דָּוִ֑ד וּמִיכַ֥ל בַּת־שָׁא֖וּל אֲהֵבַֽתְהוּ׃ | 28 |
੨੮ਇਹ ਵੇਖ ਕੇ ਸ਼ਾਊਲ ਨੇ ਜਾਣ ਲਿਆ ਜੋ ਯਹੋਵਾਹ ਦਾਊਦ ਦੇ ਸੰਗ ਹੈ ਅਤੇ ਉਸ ਦੀ ਧੀ ਮੀਕਲ, ਦਾਊਦ ਦੇ ਨਾਲ ਪਿਆਰ ਕਰਦੀ ਸੀ।
וַיֹּ֣אסֶף שָׁא֗וּל לֵרֹ֛א מִפְּנֵ֥י דָוִ֖ד ע֑וֹד וַיְהִ֥י שָׁא֛וּל אֹיֵ֥ב אֶת־דָּוִ֖ד כָּל־הַיָּמִֽים׃ ס | 29 |
੨੯ਤਦ ਸ਼ਾਊਲ ਦਾਊਦ ਤੋਂ ਹੋਰ ਵੀ ਡਰ ਗਿਆ ਅਤੇ ਸ਼ਾਊਲ ਦਾਊਦ ਦਾ ਸਦਾ ਲਈ ਵੈਰੀ ਬਣ ਗਿਆ।
וַיֵּצְא֖וּ שָׂרֵ֣י פְלִשְׁתִּ֑ים וַיְהִ֣י ׀ מִדֵּ֣י צֵאתָ֗ם שָׂכַ֤ל דָּוִד֙ מִכֹּל֙ עַבְדֵ֣י שָׁא֔וּל וַיִּיקַ֥ר שְׁמ֖וֹ מְאֹֽד׃ ס | 30 |
੩੦ਤਦ ਫ਼ਲਿਸਤੀਆਂ ਦੇ ਸਰਦਾਰ ਬਾਹਰ ਨਿੱਕਲ ਆਏ ਅਤੇ ਜਦ ਉਹ ਨਿੱਕਲ ਆਏ ਤਾਂ ਸ਼ਾਊਲ ਦੇ ਸੇਵਕਾਂ ਨਾਲੋਂ ਦਾਊਦ ਨੂੰ ਵੱਧ ਸਫ਼ਲਤਾ ਪ੍ਰਾਪਤ ਹੋਈ ਸੋ ਉਹ ਦਾ ਨਾਮ ਬਹੁਤ ਆਦਰ ਪਾ ਗਿਆ।