< 1 שְׁמוּאֵל 4 >
וַיְהִ֥י דְבַר־שְׁמוּאֵ֖ל לְכָל־יִשְׂרָאֵ֑ל וַיֵּצֵ֣א יִשְׂרָאֵל֩ לִקְרַ֨את פְּלִשְׁתִּ֜ים לַמִּלְחָמָ֗ה וַֽיַּחֲנוּ֙ עַל־הָאֶ֣בֶן הָעֵ֔זֶר וּפְלִשְׁתִּ֖ים חָנ֥וּ בַאֲפֵֽק׃ | 1 |
੧ਸਮੂਏਲ ਦੀ ਗੱਲ ਸਾਰੇ ਇਸਰਾਏਲ ਵਿੱਚ ਫੈਲ ਗਈ। ਇਸਰਾਏਲੀ ਫ਼ਲਿਸਤੀਆਂ ਨਾਲ ਲੜਨ ਨੂੰ ਨਿੱਕਲੇ ਅਤੇ ਅਬੇਨੇਜ਼ਰ ਜਗਾ ਦੇ ਨੇੜੇ ਤੰਬੂ ਲਾਏ ਅਤੇ ਫ਼ਲਿਸਤੀਆਂ ਨੇ ਅਫੇਕ ਵਿੱਚ ਤੰਬੂ ਲਾਏ।
וַיַּעַרְכ֨וּ פְלִשְׁתִּ֜ים לִקְרַ֣את יִשְׂרָאֵ֗ל וַתִּטֹּשׁ֙ הַמִּלְחָמָ֔ה וַיִּנָּ֥גֶף יִשְׂרָאֵ֖ל לִפְנֵ֣י פְלִשְׁתִּ֑ים וַיַּכּ֤וּ בַמַּֽעֲרָכָה֙ בַּשָּׂדֶ֔ה כְּאַרְבַּ֥עַת אֲלָפִ֖ים אִֽישׁ׃ | 2 |
੨ਤਦ ਫ਼ਲਿਸਤੀਆਂ ਨੇ ਇਸਰਾਏਲ ਦਾ ਸਾਹਮਣਾ ਕਰਨ ਨੂੰ ਆਪਣੀ ਕਤਾਰ ਬੰਨ੍ਹੀ ਅਤੇ ਜਦੋਂ ਲੜਾਈ ਵੱਧ ਗਈ ਤਾਂ ਇਸਰਾਏਲੀ ਫ਼ਲਿਸਤੀਆਂ ਤੋਂ ਹਾਰ ਗਏ ਅਤੇ ਉਨ੍ਹਾਂ ਨੇ ਇਸਰਾਏਲੀਆਂ ਦੀ ਫ਼ੌਜ ਵਿੱਚੋਂ ਜੋ ਮੈਦਾਨ ਵਿੱਚ ਸੀ, ਚਾਰ ਹਜ਼ਾਰ ਦੇ ਲੱਗਭੱਗ ਮਨੁੱਖ ਵੱਢ ਸੁੱਟੇ।
וַיָּבֹ֣א הָעָם֮ אֶל־הַֽמַּחֲנֶה֒ וַיֹּֽאמְרוּ֙ זִקְנֵ֣י יִשְׂרָאֵ֔ל לָ֣מָּה נְגָפָ֧נוּ יְהוָ֛ה הַיּ֖וֹם לִפְנֵ֣י פְלִשְׁתִּ֑ים נִקְחָ֧ה אֵלֵ֣ינוּ מִשִּׁלֹ֗ה אֶת־אֲרוֹן֙ בְּרִ֣ית יְהוָ֔ה וְיָבֹ֣א בְקִרְבֵּ֔נוּ וְיֹשִׁעֵ֖נוּ מִכַּ֥ף אֹיְבֵֽינוּ׃ | 3 |
੩ਜਦ ਲੋਕ ਛਾਉਣੀ ਵਿੱਚ ਮੁੜ ਆਏ ਤਾਂ ਇਸਰਾਏਲ ਦੇ ਬਜ਼ੁਰਗਾਂ ਨੇ ਆਖਿਆ, ਯਹੋਵਾਹ ਨੇ ਸਾਨੂੰ ਫ਼ਲਿਸਤੀਆਂ ਦੇ ਅੱਗੇ ਅੱਜ ਹਾਰ ਕਿਉਂ ਦਿੱਤੀ? ਆਓ, ਅਸੀਂ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਸ਼ੀਲੋਹ ਤੋਂ ਆਪਣੇ ਕੋਲ ਲੈ ਆਈਏ ਕਿ ਉਹ ਸਾਡੇ ਵਿਚਕਾਰ ਹੋ ਕੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਛੁਡਾਵੇ।
וַיִּשְׁלַ֤ח הָעָם֙ שִׁלֹ֔ה וַיִּשְׂא֣וּ מִשָּׁ֗ם אֵ֣ת אֲר֧וֹן בְּרִית־יְהוָ֛ה צְבָא֖וֹת יֹשֵׁ֣ב הַכְּרֻבִ֑ים וְשָׁ֞ם שְׁנֵ֣י בְנֵֽי־עֵלִ֗י עִם־אֲרוֹן֙ בְּרִ֣ית הָאֱלֹהִ֔ים חָפְנִ֖י וּפִֽינְחָֽס׃ | 4 |
੪ਸੋ ਉਹਨਾਂ ਨੇ ਸ਼ੀਲੋਹ ਵਿੱਚ ਲੋਕ ਭੇਜੇ ਜੋ ਸੈਨਾਵਾਂ ਦੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ, ਜੋ ਦੋ ਕਰੂਬੀਆਂ ਦੇ ਵਿਚਕਾਰ ਬਿਰਾਜਮਾਨ ਹੈ, ਉੱਥੋਂ ਲੈ ਆਉਣ ਅਤੇ ਏਲੀ ਦੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਕੋਲ ਉੱਥੇ ਸਨ।
וַיְהִ֗י כְּב֨וֹא אֲר֤וֹן בְּרִית־יְהוָה֙ אֶל־הַֽמַּחֲנֶ֔ה וַיָּרִ֥עוּ כָל־יִשְׂרָאֵ֖ל תְּרוּעָ֣ה גְדוֹלָ֑ה וַתֵּהֹ֖ם הָאָֽרֶץ׃ | 5 |
੫ਅਤੇ ਜਿਸ ਵੇਲੇ ਯਹੋਵਾਹ ਦੇ ਨੇਮ ਦਾ ਸੰਦੂਕ ਛਾਉਣੀ ਵਿੱਚ ਆ ਪਹੁੰਚਿਆ ਤਦ ਸਾਰੇ ਇਸਰਾਏਲ ਨੇ ਵੱਡੀ ਅਵਾਜ਼ ਨਾਲ ਜੈਕਾਰਾ ਬੁਲਾਇਆ, ਜਿਸ ਨਾਲ ਧਰਤੀ ਕੰਬ ਉੱਠੀ।
וַיִּשְׁמְע֤וּ פְלִשְׁתִּים֙ אֶת־ק֣וֹל הַתְּרוּעָ֔ה וַיֹּ֣אמְר֔וּ מֶ֠ה ק֣וֹל הַתְּרוּעָ֧ה הַגְּדוֹלָ֛ה הַזֹּ֖את בְּמַחֲנֵ֣ה הָעִבְרִ֑ים וַיֵּ֣דְע֔וּ כִּ֚י אֲר֣וֹן יְהוָ֔ה בָּ֖א אֶל־הַֽמַּחֲנֶֽה׃ | 6 |
੬ਜਦ ਫ਼ਲਿਸਤੀਆਂ ਨੇ ਜੈਕਾਰੇ ਦੀ ਅਵਾਜ਼ ਸੁਣੀ ਤਾਂ ਬੋਲੇ, ਇਨ੍ਹਾਂ ਇਬਰਾਨੀਆਂ ਦੀ ਛਾਉਣੀ ਵਿੱਚ ਇਹ ਜੈਕਾਰੇ ਦੀ ਕਿਹੋ ਜਿਹੀ ਅਵਾਜ਼ ਹੈ? ਫੇਰ ਉਨ੍ਹਾਂ ਨੇ ਜਾਣਿਆ ਕਿ ਯਹੋਵਾਹ ਦੇ ਨੇਮ ਦਾ ਸੰਦੂਕ ਛਾਉਣੀ ਵਿੱਚ ਪਹੁੰਚ ਗਿਆ ਹੈ।
וַיִּֽרְאוּ֙ הַפְּלִשְׁתִּ֔ים כִּ֣י אָמְר֔וּ בָּ֥א אֱלֹהִ֖ים אֶל־הַֽמַּחֲנֶ֑ה וַיֹּאמְרוּ֙ א֣וֹי לָ֔נוּ כִּ֣י לֹ֥א הָיְתָ֛ה כָּזֹ֖את אֶתְמ֥וֹל שִׁלְשֹֽׁם׃ | 7 |
੭ਤਦ ਫ਼ਲਿਸਤੀ ਡਰ ਗਏ ਕਿਉਂ ਜੋ ਉਨ੍ਹਾਂ ਨੇ ਆਖਿਆ, ਪਰਮੇਸ਼ੁਰ ਛਾਉਣੀ ਵਿੱਚ ਆ ਗਿਆ ਹੈ! ਅਤੇ ਬੋਲੇ, ਸਾਡੇ ਉੱਤੇ ਹਾਏ! ਕਿਉਂ ਜੋ ਅੱਜ ਤੋਂ ਪਹਿਲਾਂ ਅਜਿਹੀ ਗੱਲ ਕਦੀ ਨਹੀਂ ਹੋਈ।
א֣וֹי לָ֔נוּ מִ֣י יַצִּילֵ֔נוּ מִיַּ֛ד הָאֱלֹהִ֥ים הָאַדִּירִ֖ים הָאֵ֑לֶּה אֵ֧לֶּה הֵ֣ם הָאֱלֹהִ֗ים הַמַּכִּ֧ים אֶת־מִצְרַ֛יִם בְּכָל־מַכָּ֖ה בַּמִּדְבָּֽר׃ | 8 |
੮ਹਾਏ! ਅਜਿਹੇ ਬਲਵੰਤ ਪਰਮੇਸ਼ੁਰ ਦੇ ਹੱਥੋਂ ਸਾਨੂੰ ਕੌਣ ਬਚਾਵੇਗਾ? ਇਹ ਉਹ ਦੇਵਤੇ ਹਨ ਜਿਨ੍ਹਾਂ ਨੇ ਮਿਸਰੀਆਂ ਨੂੰ ਉਜਾੜ ਵਿੱਚ ਸਭ ਪ੍ਰਕਾਰ ਦੀਆਂ ਬਵਾਂ ਨਾਲ ਮਾਰਿਆ ਸੀ।
הִֽתְחַזְּק֞וּ וִֽהְי֤וּ לַֽאֲנָשִׁים֙ פְּלִשְׁתִּ֔ים פֶּ֚ן תַּעַבְד֣וּ לָעִבְרִ֔ים כַּאֲשֶׁ֥ר עָבְד֖וּ לָכֶ֑ם וִהְיִיתֶ֥ם לַאֲנָשִׁ֖ים וְנִלְחַמְתֶּֽם׃ | 9 |
੯ਹੇ ਫ਼ਲਿਸਤੀਓ, ਤੁਸੀਂ ਤਕੜੇ ਹੋਵੇ ਅਤੇ ਮਰਦ ਬਣੋ ਜੋ ਤੁਸੀਂ ਇਬਰਾਨੀਆਂ ਦੇ ਗ਼ੁਲਾਮ ਨਾ ਬਣੋ ਜਿਵੇਂ ਉਹ ਤੁਹਾਡੇ ਗ਼ੁਲਾਮ ਬਣੇ ਸਨ, ਸਗੋਂ ਮਰਦ ਬਣੋ ਅਤੇ ਲੜੋ!
וַיִּלָּחֲמ֣וּ פְלִשְׁתִּ֗ים וַיִּנָּ֤גֶף יִשְׂרָאֵל֙ וַיָּנֻ֙סוּ֙ אִ֣ישׁ לְאֹהָלָ֔יו וַתְּהִ֥י הַמַּכָּ֖ה גְּדוֹלָ֣ה מְאֹ֑ד וַיִּפֹּל֙ מִיִּשְׂרָאֵ֔ל שְׁלֹשִׁ֥ים אֶ֖לֶף רַגְלִֽי׃ | 10 |
੧੦ਸੋ ਫ਼ਲਿਸਤੀ ਲੜੇ ਅਤੇ ਇਸਰਾਏਲ ਉਹਨਾਂ ਤੋਂ ਹਾਰ ਗਿਆ ਅਤੇ ਉਹ ਆਪੋ ਆਪਣੇ ਤੰਬੂਆਂ ਵੱਲ ਨੱਠੇ ਅਤੇ ਉੱਥੇ ਬਹੁਤ ਲੜਾਈ ਹੋਈ ਕਿਉਂ ਜੋ ਤੀਹ ਹਜ਼ਾਰ ਇਸਰਾਏਲੀ ਮਾਰੇ ਗਏ,
וַאֲר֥וֹן אֱלֹהִ֖ים נִלְקָ֑ח וּשְׁנֵ֤י בְנֵֽי־עֵלִי֙ מֵ֔תוּ חָפְנִ֖י וּפִֽינְחָֽס׃ | 11 |
੧੧ਪਰਮੇਸ਼ੁਰ ਦਾ ਸੰਦੂਕ ਖੋਹ ਲਿਆ ਗਿਆ ਅਤੇ ਏਲੀ ਦੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਮਾਰੇ ਗਏ।
וַיָּ֤רָץ אִישׁ־בִּנְיָמִן֙ מֵהַמַּ֣עֲרָכָ֔ה וַיָּבֹ֥א שִׁלֹ֖ה בַּיּ֣וֹם הַה֑וּא וּמַדָּ֣יו קְרֻעִ֔ים וַאֲדָמָ֖ה עַל־רֹאשֽׁוֹ׃ | 12 |
੧੨ਤਦ ਬਿਨਯਾਮੀਨ ਦਾ ਇੱਕ ਮਨੁੱਖ ਫ਼ੌਜ ਦੇ ਵਿੱਚੋਂ ਨੱਠਾ ਅਤੇ ਆਪਣੇ ਕੱਪੜੇ ਪਾੜੇ ਹੋਏ ਅਤੇ ਸਿਰ ਵਿੱਚ ਮਿੱਟੀ ਪਾਈ ਹੋਈ ਉਸੇ ਦਿਨ ਸ਼ੀਲੋਹ ਵਿੱਚ ਆਇਆ।
וַיָּב֗וֹא וְהִנֵּ֣ה עֵ֠לִי יֹשֵׁ֨ב עַֽל־הַכִּסֵּ֜א יַ֥ד דֶּ֙רֶךְ֙ מְצַפֶּ֔ה כִּֽי־הָיָ֤ה לִבּוֹ֙ חָרֵ֔ד עַ֖ל אֲר֣וֹן הָאֱלֹהִ֑ים וְהָאִ֗ישׁ בָּ֚א לְהַגִּ֣יד בָּעִ֔יר וַתִּזְעַ֖ק כָּל־הָעִֽיר׃ | 13 |
੧੩ਜਦ ਉਹ ਆਇਆ ਤਾਂ ਵੇਖੋ, ਏਲੀ ਸੜਕ ਦੇ ਇੱਕ ਪਾਸੇ ਇੱਕ ਚੌਂਕੀ ਉੱਤੇ ਬੈਠ ਕੇ ਰਾਹ ਵੇਖਦਾ ਸੀ ਕਿਉਂ ਜੋ ਉਹ ਦਾ ਮਨ ਪਰਮੇਸ਼ੁਰ ਦੇ ਸੰਦੂਕ ਦੇ ਕਾਰਨ ਕੰਬਦਾ ਸੀ ਅਤੇ ਜਿਸ ਵੇਲੇ ਉਸ ਮਨੁੱਖ ਨੇ ਸ਼ਹਿਰ ਵਿੱਚ ਆ ਕੇ ਸੁਨੇਹਾ ਦਿੱਤਾ ਤਾਂ ਸਾਰਾ ਸ਼ਹਿਰ ਰੋਣ-ਪਿੱਟਣ ਲੱਗਾ।
וַיִּשְׁמַ֤ע עֵלִי֙ אֶת־ק֣וֹל הַצְּעָקָ֔ה וַיֹּ֕אמֶר מֶ֛ה ק֥וֹל הֶהָמ֖וֹן הַזֶּ֑ה וְהָאִ֣ישׁ מִהַ֔ר וַיָּבֹ֖א וַיַּגֵּ֥ד לְעֵלִֽי׃ | 14 |
੧੪ਜਦ ਵਿਰਲਾਪ ਦੀ ਅਵਾਜ਼ ਏਲੀ ਨੇ ਸੁਣੀ ਤਾਂ ਉਹ ਨੇ ਆਖਿਆ, ਇਹ ਕਿਹੋ ਜਿਹਾ ਰੌਲ਼ਾ ਪੈ ਗਿਆ? ਅਤੇ ਉਸ ਮਨੁੱਖ ਨੇ ਛੇਤੀ ਨਾਲ ਏਲੀ ਨੂੰ ਆਣ ਕੇ ਖ਼ਬਰ ਦਿੱਤੀ।
וְעֵלִ֕י בֶּן־תִּשְׁעִ֥ים וּשְׁמֹנֶ֖ה שָׁנָ֑ה וְעֵינָ֣יו קָ֔מָה וְלֹ֥א יָכ֖וֹל לִרְאֽוֹת׃ | 15 |
੧੫ਏਲੀ ਅਠਾਨਵਿਆਂ ਸਾਲਾਂ ਦਾ ਬੁੱਢਾ ਸੀ ਅਤੇ ਉਹ ਦੀਆਂ ਅੱਖੀਆਂ ਧੁੰਦਲੀਆਂ ਹੋ ਗਈਆਂ ਸਨ ਅਤੇ ਉਸ ਨੂੰ ਕੁਝ ਦਿਖਾਈ ਨਹੀਂ ਸੀ ਦਿੰਦਾ।
וַיֹּ֨אמֶר הָאִ֜ישׁ אֶל־עֵלִ֗י אָֽנֹכִי֙ הַבָּ֣א מִן־הַמַּעֲרָכָ֔ה וַאֲנִ֕י מִן־הַמַּעֲרָכָ֖ה נַ֣סְתִּי הַיּ֑וֹם וַיֹּ֛אמֶר מֶֽה־הָיָ֥ה הַדָּבָ֖ר בְּנִֽי׃ | 16 |
੧੬ਸੋ ਉਸ ਮਨੁੱਖ ਨੇ ਏਲੀ ਨੂੰ ਆਖਿਆ, ਮੈਂ ਫ਼ੌਜ ਤੋਂ ਆਇਆ ਹਾਂ ਅਤੇ ਮੈਂ ਅੱਜ ਫ਼ੌਜ ਦੇ ਵਿੱਚੋਂ ਭੱਜ ਕੇ ਆਇਆ ਹਾਂ। ਉਹ ਬੋਲਿਆ, ਹੇ ਮੇਰੇ ਪੁੱਤਰ, ਕੀ ਖ਼ਬਰ ਹੈ?
וַיַּ֨עַן הַֽמְבַשֵּׂ֜ר וַיֹּ֗אמֶר נָ֤ס יִשְׂרָאֵל֙ לִפְנֵ֣י פְלִשְׁתִּ֔ים וְגַ֛ם מַגֵּפָ֥ה גְדוֹלָ֖ה הָיְתָ֣ה בָעָ֑ם וְגַם־שְׁנֵ֨י בָנֶ֜יךָ מֵ֗תוּ חָפְנִי֙ וּפִ֣ינְחָ֔ס וַאֲר֥וֹן הָאֱלֹהִ֖ים נִלְקָֽחָה׃ פ | 17 |
੧੭ਉਸ ਨੇ ਉੱਤਰ ਦੇ ਕੇ ਆਖਿਆ, ਇਸਰਾਏਲ ਨੇ ਫ਼ਲਿਸਤੀਆਂ ਦੇ ਅੱਗੋਂ ਹਾਰ ਖਾਧੀ ਅਤੇ ਲੋਕਾਂ ਵਿੱਚ ਵੱਡੀ ਵਾਢ ਹੋਈ ਅਤੇ ਤੇਰੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਮਾਰੇ ਗਏ ਅਤੇ ਪਰਮੇਸ਼ੁਰ ਦਾ ਸੰਦੂਕ ਹੱਥੋਂ ਨਿੱਕਲ ਗਿਆ।
וַיְהִ֞י כְּהַזְכִּיר֣וֹ ׀ אֶת־אֲר֣וֹן הָאֱלֹהִ֗ים וַיִּפֹּ֣ל מֵֽעַל־הַ֠כִּסֵּא אֲחֹ֨רַנִּ֜ית בְּעַ֣ד ׀ יַ֣ד הַשַּׁ֗עַר וַתִּשָּׁבֵ֤ר מַפְרַקְתּוֹ֙ וַיָּמֹ֔ת כִּֽי־זָקֵ֥ן הָאִ֖ישׁ וְכָבֵ֑ד וְה֛וּא שָׁפַ֥ט אֶת־יִשְׂרָאֵ֖ל אַרְבָּעִ֥ים שָׁנָֽה׃ | 18 |
੧੮ਤਦ ਅਜਿਹਾ ਹੋਇਆ ਕਿ ਜਿਸ ਵੇਲੇ ਉਹ ਨੇ ਪਰਮੇਸ਼ੁਰ ਦੇ ਸੰਦੂਕ ਦੀ ਗੱਲ ਸੁਣਾਈ ਤਾਂ ਉਹ ਚੌਂਕੀ ਉੱਤੋਂ ਪਿੱਠ ਭਾਰ ਦਰਵਾਜ਼ੇ ਕੋਲ ਡਿੱਗ ਪਿਆ, ਉਹ ਦੀ ਧੌਣ ਟੁੱਟ ਗਈ ਅਤੇ ਉਹ ਮਰ ਗਿਆ ਕਿਉਂ ਜੋ ਉਹ ਵੱਡੀ ਉਮਰ ਦਾ ਅਤੇ ਭਾਰਾ ਵੀ ਸੀ ਅਤੇ ਉਹ ਚਾਲ੍ਹੀ ਸਾਲ ਤੱਕ ਇਸਰਾਏਲ ਦਾ ਨਿਆਂ ਕਰਦਾ ਰਿਹਾ।
וְכַלָּת֣וֹ אֵֽשֶׁת־פִּינְחָס֮ הָרָ֣ה לָלַת֒ וַתִּשְׁמַ֣ע אֶת־הַשְּׁמֻעָ֔ה אֶל־הִלָּקַח֙ אֲר֣וֹן הָאֱלֹהִ֔ים וּמֵ֥ת חָמִ֖יהָ וְאִישָׁ֑הּ וַתִּכְרַ֣ע וַתֵּ֔לֶד כִּֽי־נֶהֶפְכ֥וּ עָלֶ֖יהָ צִרֶֽיהָ׃ | 19 |
੧੯ਉਸ ਦੀ ਨੂੰਹ ਫ਼ੀਨਹਾਸ ਦੀ ਪਤਨੀ ਗਰਭਵਤੀ ਸੀ ਅਤੇ ਉਹ ਦੇ ਜਣਨ ਦਾ ਵੇਲਾ ਨੇੜੇ ਸੀ ਜਦ ਉਹ ਨੇ ਇਹ ਗੱਲਾਂ ਸੁਣੀਆਂ ਕਿ ਪਰਮੇਸ਼ੁਰ ਦਾ ਸੰਦੂਕ ਹੱਥੋਂ ਨਿੱਕਲ ਗਿਆ ਹੈ ਅਤੇ ਤੇਰਾ ਸਹੁਰਾ ਅਤੇ ਪਤੀ ਮਰ ਗਏ ਹਨ ਤਾਂ ਉਹ ਨੂੰ ਜਣਨ ਦੀਆਂ ਪੀੜ੍ਹਾਂ ਲੱਗੀਆਂ ਅਤੇ ਉਸਨੇ ਪੁੱਤਰ ਨੂੰ ਜਨਮ ਦਿੱਤਾ।
וּכְעֵ֣ת מוּתָ֗הּ וַתְּדַבֵּ֙רְנָה֙ הַנִּצָּב֣וֹת עָלֶ֔יהָ אַל־תִּֽירְאִ֖י כִּ֣י בֵ֣ן יָלָ֑דְתְּ וְלֹ֥א עָנְתָ֖ה וְלֹא־שָׁ֥תָה לִבָּֽהּ׃ | 20 |
੨੦ਅਤੇ ਉਹ ਦੇ ਮਰਨ ਦੇ ਵੇਲੇ ਉਨ੍ਹਾਂ ਇਸਤਰੀਆਂ ਨੇ ਜੋ ਉੱਥੇ ਸਨ ਉਹ ਨੂੰ ਆਖਿਆ, ਡਰ ਨਾ ਕਿਉਂ ਜੋ ਤੂੰ ਪੁੱਤਰ ਨੂੰ ਜਨਮ ਦਿੱਤਾ ਹੈ ਪਰ ਉਹ ਨੇ ਉੱਤਰ ਨਾ ਦਿੱਤਾ ਸਗੋਂ ਧਿਆਨ ਵੀ ਨਾ ਕੀਤਾ।
וַתִּקְרָ֣א לַנַּ֗עַר אִֽי־כָבוֹד֙ לֵאמֹ֔ר גָּלָ֥ה כָב֖וֹד מִיִּשְׂרָאֵ֑ל אֶל־הִלָּקַח֙ אֲר֣וֹן הָאֱלֹהִ֔ים וְאֶל־חָמִ֖יהָ וְאִישָֽׁהּ׃ | 21 |
੨੧ਉਹ ਨੇ ਉਸ ਮੁੰਡੇ ਦਾ ਨਾਮ ਈਕਾਬੋਦ ਰੱਖਿਆ ਅਤੇ ਕਿਹਾ, ਇਸਰਾਏਲ ਤੋਂ ਪਰਤਾਪ ਜਾਂਦਾ ਰਿਹਾ, ਪਰਮੇਸ਼ੁਰ ਦਾ ਸੰਦੂਕ ਖੁੱਸ ਜੋ ਗਿਆ ਅਤੇ ਉਹ ਦੇ ਸਹੁਰੇ ਅਤੇ ਪਤੀ ਦੇ ਕਾਰਨ ਵੀ।
וַתֹּ֕אמֶר גָּלָ֥ה כָב֖וֹד מִיִּשְׂרָאֵ֑ל כִּ֥י נִלְקַ֖ח אֲר֥וֹן הָאֱלֹהִֽים׃ פ | 22 |
੨੨ਅਤੇ ਉਹ ਬੋਲੀ, ਇਸਰਾਏਲ ਦਾ ਪਰਤਾਪ ਜਾਂਦਾ ਰਿਹਾ ਕਿਉਂ ਜੋ ਪਰਮੇਸ਼ੁਰ ਦਾ ਸੰਦੂਕ ਖੋਹ ਲਿਆ ਗਿਆ।