< 2 דִּבְרֵי הַיָּמִים 7 >
וּכְכַלּ֤וֹת שְׁלֹמֹה֙ לְהִתְפַּלֵּ֔ל וְהָאֵ֗שׁ יָֽרְדָה֙ מֵֽהַשָּׁמַ֔יִם וַתֹּ֥אכַל הָעֹלָ֖ה וְהַזְּבָחִ֑ים וּכְב֥וֹד יְהוָ֖ה מָלֵ֥א אֶת־הַבָּֽיִת׃ | 1 |
੧ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ, ਤਾਂ ਆਕਾਸ਼ ਉੱਤੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਤੇ ਬਲੀਆਂ ਨੂੰ ਭੱਖ ਲਿਆ ਅਤੇ ਉਹ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ
וְלֹ֤א יָֽכְלוּ֙ הַכֹּ֣הֲנִ֔ים לָב֖וֹא אֶל־בֵּ֣ית יְהוָ֑ה כִּֽי־מָלֵ֥א כְבוֹד־יְהוָ֖ה אֶת־בֵּ֥ית יְהוָֽה׃ | 2 |
੨ਤਾਂ ਜਾਜਕ ਯਹੋਵਾਹ ਦੇ ਭਵਨ ਦੇ ਅੰਦਰ ਨਾ ਜਾ ਸਕੇ ਕਿਉਂ ਜੋ ਯਹੋਵਾਹ ਦਾ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਸੀ।
וְכֹ֣ל ׀ בְּנֵ֣י יִשְׂרָאֵ֗ל רֹאִים֙ בְּרֶ֣דֶת הָאֵ֔שׁ וּכְב֥וֹד יְהוָ֖ה עַל־הַבָּ֑יִת וַיִּכְרְעוּ֩ אַפַּ֨יִם אַ֤רְצָה עַל־הָרִֽצְפָה֙ וַיִּֽשְׁתַּֽחֲו֔וּ וְהוֹד֤וֹת לַיהוָה֙ כִּ֣י ט֔וֹב כִּ֥י לְעוֹלָ֖ם חַסְדּֽוֹ׃ | 3 |
੩ਜਦੋਂ ਅੱਗ ਉੱਤਰੀ ਅਤੇ ਯਹੋਵਾਹ ਦਾ ਪਰਤਾਪ ਉਸ ਭਵਨ ਉੱਤੇ ਸੀ ਤਾਂ ਸਾਰੇ ਇਸਰਾਏਲੀ ਵੇਖ ਰਹੇ ਸਨ ਸੋ ਉਨ੍ਹਾਂ ਨੇ ਉੱਥੇ ਹੀ ਧਰਤੀ ਉੱਤੇ ਮੂੰਹ ਪਰਨੇ ਫਰਸ਼ ਤੇ ਡਿੱਗ ਕੇ ਮੱਥਾ ਟੇਕਿਆ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ ਉਹ ਭਲਾ ਹੈ, ਉਸ ਦੀ ਦਯਾ ਜੋ ਸਦਾ ਦੀ ਹੈ!
וְהַמֶּ֖לֶךְ וְכָל־הָעָ֑ם זֹבְחִ֥ים זֶ֖בַח לִפְנֵ֥י יְהוָֽה׃ ס | 4 |
੪ਤਦ ਪਾਤਸ਼ਾਹ ਤੇ ਸਾਰੀ ਪਰਜਾ ਨੇ ਯਹੋਵਾਹ ਦੇ ਅੱਗੇ ਬਲੀਆਂ ਚੜ੍ਹਾਈਆਂ
וַיִּזְבַּ֞ח הַמֶּ֣לֶךְ שְׁלֹמֹה֮ אֶת־זֶ֣בַח הַבָּקָ֗ר עֶשְׂרִ֤ים וּשְׁנַ֙יִם֙ אֶ֔לֶף וְצֹ֕אן מֵאָ֥ה וְעֶשְׂרִ֖ים אָ֑לֶף וַֽיַּחְנְכוּ֙ אֶת־בֵּ֣ית הָֽאֱלֹהִ֔ים הַמֶּ֖לֶךְ וְכָל־הָעָֽם׃ | 5 |
੫ਅਤੇ ਸੁਲੇਮਾਨ ਪਾਤਸ਼ਾਹ ਨੇ ਬਾਈ ਹਜ਼ਾਰ ਬਲ਼ਦ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਬੱਕਰੀਆਂ ਦੀ ਭੇਟ ਚੜ੍ਹਾਈ ਸੋ ਪਾਤਸ਼ਾਹ ਤੇ ਸਾਰੇ ਇਸਰਾਏਲੀਆਂ ਨੇ ਯਹੋਵਾਹ ਦੇ ਭਵਨ ਨੂੰ ਅਰਪਣ ਕੀਤਾ
וְהַכֹּהֲנִ֞ים עַל־מִשְׁמְרוֹתָ֣ם עֹמְדִ֗ים וְהַלְוִיִּ֞ם בִּכְלֵי־שִׁ֤יר יְהוָה֙ אֲשֶׁ֨ר עָשָׂ֜ה דָּוִ֣יד הַמֶּ֗לֶךְ לְהֹד֤וֹת לַיהוָה֙ כִּֽי־לְעוֹלָ֣ם חַסְדּ֔וֹ בְּהַלֵּ֥ל דָּוִ֖יד בְּיָדָ֑ם וְהַכֹּהֲנִים֙ מַחְצְרִ֣ים נֶגְדָּ֔ם וְכָל־יִשְׂרָאֵ֖ל עֹמְדִֽים׃ ס | 6 |
੬ਅਤੇ ਜਾਜਕ ਆਪਣੇ-ਆਪਣੇ ਕੰਮਾਂ ਅਨੁਸਾਰ ਖੜ੍ਹੇ ਸਨ ਅਤੇ ਲੇਵੀ ਵੀ ਯਹੋਵਾਹ ਲਈ ਗਾਉਣ ਵਜਾਉਣ ਦੇ ਸਾਜ਼ ਲੈ ਕੇ ਖੜ੍ਹੇ ਸਨ ਜਿਨ੍ਹਾਂ ਨੂੰ ਦਾਊਦ ਪਾਤਸ਼ਾਹ ਨੇ ਯਹੋਵਾਹ ਦਾ ਧੰਨਵਾਦ ਕਰਨ ਲਈ ਬਣਾਇਆ ਸੀ ਤਾਂ ਜੋ ਉਨ੍ਹਾਂ ਸਲਾਹੁਤਾਂ ਦੇ ਰਾਹੀਂ ਪਰਮੇਸ਼ੁਰ ਦਾ ਧੰਨਵਾਦ ਕੀਤਾ ਜਾਵੇ ਕਿਉਂ ਜੋ ਉਸ ਦੀ ਦਯਾ ਸਦਾ ਦੀ ਹੈ ਅਤੇ ਜਾਜਕ ਉਨ੍ਹਾਂ ਦੇ ਅੱਗੇ ਨਰਸਿੰਗੇ ਫੂਕਦੇ ਰਹੇ ਅਤੇ ਸਾਰੇ ਇਸਰਾਏਲੀ ਖੜ੍ਹੇ ਰਹੇ
וַיְקַדֵּ֣שׁ שְׁלֹמֹ֗ה אֶת־תּ֤וֹךְ הֶֽחָצֵר֙ אֲשֶׁר֙ לִפְנֵ֣י בֵית־יְהוָ֔ה כִּֽי־עָ֤שָׂה שָׁם֙ הָֽעֹל֔וֹת וְאֵ֖ת חֶלְבֵ֣י הַשְּׁלָמִ֑ים כִּֽי־מִזְבַּ֤ח הַנְּחֹ֙שֶׁת֙ אֲשֶׁ֣ר עָשָׂ֣ה שְׁלֹמֹ֔ה לֹ֣א יָכ֗וֹל לְהָכִ֛יל אֶת־הָעֹלָ֥ה וְאֶת־הַמִּנְחָ֖ה וְאֶת־הַחֲלָבִֽים׃ | 7 |
੭ਤਾਂ ਸੁਲੇਮਾਨ ਨੇ ਉਸ ਵਿਹੜੇ ਦੇ ਵਿਚਕਾਰਲੇ ਹਿੱਸੇ ਨੂੰ ਜੋ ਯਹੋਵਾਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਕੀਤਾ ਕਿਉਂ ਜੋ ਉਸ ਨੇ ਉੱਥੇ ਹੋਮ ਦੀਆਂ ਬਲੀਆਂ ਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਇਸ ਲਈ ਜੋ ਉਸ ਪਿੱਤਲ ਦੀ ਜਗਵੇਦੀ ਉੱਤੇ ਜਿਸ ਨੂੰ ਸੁਲੇਮਾਨ ਨੇ ਬਣਾਇਆ ਸੀ ਹੋਮ ਬਲੀ ਅਤੇ ਮੈਦੇ ਦੀ ਭੇਟ ਅਤੇ ਚਰਬੀ ਲਈ ਥਾਂ ਨਹੀਂ ਸੀ
וַיַּ֣עַשׂ שְׁלֹמֹ֣ה אֶת־הֶ֠חָג בָּעֵ֨ת הַהִ֜יא שִׁבְעַ֤ת יָמִים֙ וְכָל־יִשְׂרָאֵ֣ל עִמּ֔וֹ קָהָ֖ל גָּד֣וֹל מְאֹ֑ד מִלְּב֥וֹא חֲמָ֖ת עַד־נַ֥חַל מִצְרָֽיִם׃ | 8 |
੮ਇਸ ਤਰ੍ਹਾਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਲਬੋ ਹਮਾਥ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੱਕ ਉਸ ਪਰਬ ਨੂੰ ਸੱਤਾਂ ਦਿਨਾਂ ਤੱਕ ਮਨਾਇਆ
וַֽיַּעֲשׂ֛וּ בַּיּ֥וֹם הַשְּׁמִינִ֖י עֲצָ֑רֶת כִּ֣י ׀ חֲנֻכַּ֣ת הַמִּזְבֵּ֗חַ עָשׂוּ֙ שִׁבְעַ֣ת יָמִ֔ים וְהֶחָ֖ג שִׁבְעַ֥ת יָמִֽים׃ | 9 |
੯ਅਤੇ ਅੱਠਵੇਂ ਦਿਨ ਉਨ੍ਹਾਂ ਨੇ ਮਹਾਂ-ਸਭਾ ਕੀਤੀ ਇਸ ਲਈ ਜੋ ਉਹ ਸੱਤ ਦਿਨਾਂ ਤੱਕ ਉਸ ਜਗਵੇਦੀ ਦਾ ਅਰਪਣ ਕਰਦੇ ਰਹੇ ਅਤੇ ਪਰਬ ਮਨਾਉਂਦੇ ਰਹੇ
וּבְי֨וֹם עֶשְׂרִ֤ים וּשְׁלֹשָׁה֙ לַחֹ֣דֶשׁ הַשְּׁבִיעִ֔י שִׁלַּ֥ח אֶת־הָעָ֖ם לְאָהֳלֵיהֶ֑ם שְׂמֵחִים֙ וְט֣וֹבֵי לֵ֔ב עַל־הַטּוֹבָ֗ה אֲשֶׁ֨ר עָשָׂ֤ה יְהוָה֙ לְדָוִ֣יד וְלִשְׁלֹמֹ֔ה וּלְיִשְׂרָאֵ֖ל עַמּֽוֹ׃ | 10 |
੧੦ਅਤੇ ਸੱਤਵੇਂ ਮਹੀਨੇ ਦੀ ਤੇਈਵੀਂ ਤਾਰੀਖ਼ ਨੂੰ ਉਸ ਨੇ ਲੋਕਾਂ ਨੂੰ ਉਨ੍ਹਾਂ ਦੇ ਤੰਬੂਆਂ ਨੂੰ ਤੋਰ ਦਿੱਤਾ ਸੋ ਉਹ ਉਸ ਭਲਿਆਈ ਦੇ ਕਾਰਨ ਜੋ ਯਹੋਵਾਹ ਨੇ ਦਾਊਦ ਅਤੇ ਸੁਲੇਮਾਨ ਅਤੇ ਆਪਣੀ ਪਰਜਾ ਇਸਰਾਏਲ ਨਾਲ ਕੀਤੀ ਸੀ ਖੁਸ਼ ਤੇ ਪਰਸੰਨ ਹੋਏ।
וַיְכַ֧ל שְׁלֹמֹ֛ה אֶת־בֵּ֥ית יְהוָ֖ה וְאֶת־בֵּ֣ית הַמֶּ֑לֶךְ וְאֵ֨ת כָּל־הַבָּ֜א עַל־לֵ֣ב שְׁלֹמֹ֗ה לַעֲשׂ֧וֹת בְּבֵית־יְהוָ֛ה וּבְבֵית֖וֹ הִצְלִֽיחַ׃ פ | 11 |
੧੧ਇਸ ਤਰ੍ਹਾਂ ਸੁਲੇਮਾਨ ਨੇ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਨੂੰ ਸੰਪੂਰਨ ਕੀਤਾ ਅਤੇ ਜੋ ਕੁਝ ਸੁਲੇਮਾਨ ਦੇ ਦਿਲ ਵਿੱਚ ਆਇਆ ਕਿ ਯਹੋਵਾਹ ਦੇ ਭਵਨ ਅਤੇ ਆਪਣੇ ਮਹਿਲ ਲਈ ਬਣਾਵੇ ਸੋ ਚੰਗੀ ਤਰ੍ਹਾਂ ਸਫ਼ਲ ਹੋਇਆ
וַיֵּרָ֧א יְהוָ֛ה אֶל־שְׁלֹמֹ֖ה בַּלָּ֑יְלָה וַיֹּ֣אמֶר ל֗וֹ שָׁמַ֙עְתִּי֙ אֶת־תְּפִלָּתֶ֔ךָ וּבָחַ֜רְתִּי בַּמָּק֥וֹם הַזֶּ֛ה לִ֖י לְבֵ֥ית זָֽבַח׃ | 12 |
੧੨ਤਾਂ ਯਹੋਵਾਹ ਨੇ ਰਾਤ ਨੂੰ ਸੁਲੇਮਾਨ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ ਕਿ ਮੈਂ ਤੇਰੀ ਪ੍ਰਾਰਥਨਾ ਸੁਣ ਲਈ ਅਤੇ ਇਸ ਥਾਂ ਨੂੰ ਆਪਣੇ ਲਈ ਚੁਣ ਲਿਆ ਹੈ ਕਿ ਇਹ ਬਲੀਦਾਨ ਲਈ ਭਵਨ ਹੋਵੇ
הֵ֣ן אֶֽעֱצֹ֤ר הַשָּׁמַ֙יִם֙ וְלֹֽא־יִהְיֶ֣ה מָטָ֔ר וְהֵן־אֲצַוֶּ֥ה עַל־חָגָ֖ב לֶאֱכ֣וֹל הָאָ֑רֶץ וְאִם־אֲשַׁלַּ֥ח דֶּ֖בֶר בְּעַמִּֽי׃ | 13 |
੧੩ਜੇ ਮੈਂ ਆਕਾਸ਼ ਨੂੰ ਕਦੀ ਬੰਦ ਕਰ ਦੇਵਾਂ ਕਿ ਮੀਂਹ ਨਾ ਪਵੇ ਜਾਂ ਟਿੱਡੀਆਂ ਨੂੰ ਹੁਕਮ ਦੇਵਾਂ ਕਿ ਦੇਸ ਨੂੰ ਚੱਟ ਲਵੇ ਜਾਂ ਆਪਣੀ ਪਰਜਾ ਦੇ ਵਿੱਚ ਬਿਮਾਰੀ ਭੇਜਾਂ
וְיִכָּנְע֨וּ עַמִּ֜י אֲשֶׁ֧ר נִֽקְרָא־שְׁמִ֣י עֲלֵיהֶ֗ם וְיִֽתְפַּֽלְלוּ֙ וִֽיבַקְשׁ֣וּ פָנַ֔י וְיָשֻׁ֖בוּ מִדַּרְכֵיהֶ֣ם הָרָעִ֑ים וַאֲנִי֙ אֶשְׁמַ֣ע מִן־הַשָּׁמַ֔יִם וְאֶסְלַח֙ לְחַטָּאתָ֔ם וְאֶרְפָּ֖א אֶת־אַרְצָֽם׃ | 14 |
੧੪ਅਤੇ ਜੇ ਮੇਰੀ ਪਰਜਾ ਜੋ ਮੇਰੇ ਨਾਮ ਤੇ ਕਹਾਉਂਦੀ ਹੈ ਅਧੀਨ ਹੋ ਕੇ ਪ੍ਰਾਰਥਨਾ ਕਰੇ ਅਤੇ ਮੇਰੇ ਦਰਸ਼ਣ ਦੀ ਚਾਹਵੰਦ ਹੋਵੇ ਅਤੇ ਆਪਣੇ ਭੈੜੇ ਰਾਹ ਤੋਂ ਮੁੜੇ ਤਾਂ ਮੈਂ ਸਵਰਗ ਉੱਤੋਂ ਸੁਣ ਕੇ ਉਨ੍ਹਾਂ ਦੇ ਪਾਪ ਮਾਫ਼ ਕਰਾਂਗਾ ਅਤੇ ਉਨ੍ਹਾਂ ਦੇ ਦੇਸ ਨੂੰ ਬਹਾਲ ਕਰ ਦਿਆਂਗਾ
עַתָּ֗ה עֵינַי֙ יִהְי֣וּ פְתֻח֔וֹת וְאָזְנַ֖י קַשֻּׁב֑וֹת לִתְפִלַּ֖ת הַמָּק֥וֹם הַזֶּֽה׃ | 15 |
੧੫ਹੁਣ ਜਿਹੜੀ ਪ੍ਰਾਰਥਨਾ ਇਸ ਥਾਂ ਕੀਤੀ ਜਾਵੇਗੀ ਉਸ ਉੱਤੇ ਮੇਰੀਆਂ ਅੱਖਾਂ ਖੁੱਲ੍ਹੀਆਂ ਰਹਿਣਗੀਆਂ ਅਤੇ ਮੇਰੇ ਕੰਨ ਲੱਗੇ ਰਹਿਣਗੇ
וְעַתָּ֗ה בָּחַ֤רְתִּי וְהִקְדַּ֙שְׁתִּי֙ אֶת־הַבַּ֣יִת הַזֶּ֔ה לִהְיוֹת־שְׁמִ֥י שָׁ֖ם עַד־עוֹלָ֑ם וְהָי֨וּ עֵינַ֧י וְלִבִּ֛י שָׁ֖ם כָּל־הַיָּמִֽים׃ | 16 |
੧੬ਕਿਉਂ ਜੋ ਹੁਣ ਮੈਂ ਇਸ ਭਵਨ ਨੂੰ ਚੁਣਿਆ ਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਸਦਾ ਉੱਥੇ ਰਹੇ ਅਤੇ ਮੇਰੀਆਂ ਅੱਖਾਂ ਅਤੇ ਮੇਰਾ ਦਿਲ ਸਾਰੇ ਦਿਨਾਂ ਤੱਕ ਉੱਥੇ ਲੱਗੇ ਰਹਿਣਗੇ
וְאַתָּ֞ה אִם־תֵּלֵ֣ךְ לְפָנַ֗י כַּאֲשֶׁ֤ר הָלַךְ֙ דָּוִ֣יד אָבִ֔יךָ וְלַעֲשׂ֕וֹת כְּכֹ֖ל אֲשֶׁ֣ר צִוִּיתִ֑יךָ וְחֻקַּ֥י וּמִשְׁפָּטַ֖י תִּשְׁמֽוֹר׃ | 17 |
੧੭ਅਤੇ ਜੇ ਤੂੰ ਮੇਰੇ ਸਨਮੁਖ ਉਸੇ ਤਰ੍ਹਾਂ ਚੱਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਜੋ ਹੁਕਮ ਮੈਂ ਤੈਨੂੰ ਦਿੱਤਾ ਉਸ ਦੇ ਅਨੁਸਾਰ ਕੰਮ ਕਰੇਂ ਅਤੇ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰੇਂ
וַהֲקִ֣ימוֹתִ֔י אֵ֖ת כִּסֵּ֣א מַלְכוּתֶ֑ךָ כַּאֲשֶׁ֣ר כָּרַ֗תִּי לְדָוִ֤יד אָבִ֙יךָ֙ לֵאמֹ֔ר לֹֽא־יִכָּרֵ֤ת לְךָ֙ אִ֔ישׁ מוֹשֵׁ֖ל בְּיִשְׂרָאֵֽל׃ | 18 |
੧੮ਤਾਂ ਮੈਂ ਤੇਰੀ ਰਾਜ ਗੱਦੀ ਨੂੰ ਕਾਇਮ ਰੱਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਊਦ ਨੂੰ ਬਚਨ ਦਿੱਤਾ ਸੀ ਕਿ ਇਸਰਾਏਲ ਵਿੱਚ ਹਾਕਮ ਬਣਨ ਲਈ ਤੈਨੂੰ ਮਨੁੱਖ ਦੀ ਥੁੜ ਕਦੇ ਨਾ ਹੋਵੇਗੀ
וְאִם־תְּשׁוּב֣וּן אַתֶּ֔ם וַעֲזַבְתֶּם֙ חֻקּוֹתַ֣י וּמִצְוֹתַ֔י אֲשֶׁ֥ר נָתַ֖תִּי לִפְנֵיכֶ֑ם וַהֲלַכְתֶּ֗ם וַעֲבַדְתֶּם֙ אֱלֹהִ֣ים אֲחֵרִ֔ים וְהִשְׁתַּחֲוִיתֶ֖ם לָהֶֽם׃ | 19 |
੧੯ਪਰ ਜੇ ਤੁਸੀਂ ਬੇਮੁੱਖ ਹੋ ਜਾਓ ਅਤੇ ਮੇਰੀਆਂ ਬਿਧੀਆਂ ਤੇ ਹੁਕਮਾਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੇ ਹਨ, ਛੱਡ ਦਿਓ ਅਤੇ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕਰੋ ਅਤੇ ਉਨ੍ਹਾਂ ਅੱਗੇ ਮੱਥਾ ਟੇਕੋ
וּנְתַשְׁתִּ֗ים מֵעַ֤ל אַדְמָתִי֙ אֲשֶׁ֣ר נָתַ֣תִּי לָהֶ֔ם וְאֶת־הַבַּ֤יִת הַזֶּה֙ אֲשֶׁ֣ר הִקְדַּ֣שְׁתִּי לִשְׁמִ֔י אַשְׁלִ֖יךְ מֵעַ֣ל פָּנָ֑י וְאֶתְּנֶ֛נּוּ לְמָשָׁ֥ל וְלִשְׁנִינָ֖ה בְּכָל־הָעַמִּֽים׃ | 20 |
੨੦ਤਾਂ ਮੈਂ ਉਨ੍ਹਾਂ ਨੂੰ ਮੇਰੀ ਭੂਮੀ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ੍ਹ ਤੋਂ ਪੁੱਟ ਸੁੱਟਾਂਗਾ ਅਤੇ ਇਸ ਭਵਨ ਨੂੰ ਜਿਸ ਨੂੰ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਇਸ ਨੂੰ ਸਾਰਿਆਂ ਲੋਕਾਂ ਵਿੱਚ ਇੱਕ ਕਹਾਉਤ ਤੇ ਮਖ਼ੌਲ ਬਣਾ ਦਿਆਂਗਾ
וְהַבַּ֤יִת הַזֶּה֙ אֲשֶׁ֣ר הָיָ֣ה עֶלְי֔וֹן לְכָל־עֹבֵ֥ר עָלָ֖יו יִשֹּׁ֑ם וְאָמַ֗ר בַּמֶּ֨ה עָשָׂ֤ה יְהוָה֙ כָּ֔כָה לָאָ֥רֶץ הַזֹּ֖את וְלַבַּ֥יִת הַזֶּֽה׃ | 21 |
੨੧ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ਼ ਹੋਵੇਗਾ ਅਤੇ ਆਖੇਗਾ ਕਿ ਯਹੋਵਾਹ ਨੇ ਇਸ ਭਵਨ ਅਤੇ ਇਸ ਦੇਸ ਨਾਲ ਅਜਿਹਾ ਕਿਉਂ ਕੀਤਾ?
וְאָמְר֗וּ עַל֩ אֲשֶׁ֨ר עָֽזְב֜וּ אֶת־יְהוָ֣ה ׀ אֱלֹהֵ֣י אֲבֹתֵיהֶ֗ם אֲשֶׁ֣ר הוֹצִיאָם֮ מֵאֶ֣רֶץ מִצְרַיִם֒ וַֽיַּחֲזִ֙יקוּ֙ בֵּאלֹהִ֣ים אֲחֵרִ֔ים וַיִּשְׁתַּחֲו֥וּ לָהֶ֖ם וַיַּֽעַבְד֑וּם עַל־כֵּן֙ הֵבִ֣יא עֲלֵיהֶ֔ם אֵ֥ת כָּל־הָרָעָ֖ה הַזֹּֽאת׃ פ | 22 |
੨੨ਤਦ ਉਹ ਆਖਣਗੇ, ਇਸ ਲਈ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਲੱਗੇ ਅਤੇ ਉਹਨਾਂ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ, ਇਸ ਲਈ ਯਹੋਵਾਹ ਉਨ੍ਹਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ।