< 2 שְׁמוּאֵל 16 >
וְדָוִ֗ד עָבַ֤ר מְעַט֙ מֵֽהָרֹ֔אשׁ וְהִנֵּ֥ה צִיבָ֛א נַ֥עַר מְפִי־בֹ֖שֶׁת לִקְרָאת֑וֹ וְצֶ֨מֶד חֲמֹרִ֜ים חֲבֻשִׁ֗ים וַעֲלֵיהֶם֩ מָאתַ֨יִם לֶ֜חֶם וּמֵאָ֧ה צִמּוּקִ֛ים וּמֵ֥אָה קַ֖יִץ וְנֵ֥בֶל יָֽיִן׃ | 1 |
੧ਜਦ ਦਾਊਦ ਪਰਬਤ ਦੀ ਟੀਸੀ ਤੋਂ ਕੁਝ ਅੱਗੇ ਵਧਿਆ ਤਾਂ ਮਫ਼ੀਬੋਸ਼ਥ ਦਾ ਸੇਵਕ ਸੀਬਾ, ਕਾਠੀ ਕੱਸੇ ਹੋਏ ਦੋ ਗਧੇ ਜਿਨ੍ਹਾਂ ਉੱਤੇ ਦੋ ਸੋ ਰੋਟੀਆਂ, ਸੌ ਦਾਖਾਂ ਦੇ ਗੁੱਛੇ, ਸੌ ਹੰਜ਼ੀਰ ਦੇ ਫਲ ਅਤੇ ਇੱਕ ਮੇਸ਼ੇਕ ਮਧ ਲੱਦੀ ਹੋਈ ਸੀ, ਲੈ ਕੇ ਉਸ ਨੂੰ ਮਿਲਣ ਲਈ ਆਇਆ।
וַיֹּ֧אמֶר הַמֶּ֛לֶךְ אֶל־צִיבָ֖א מָה־אֵ֣לֶּה לָּ֑ךְ וַיֹּ֣אמֶר צִ֠יבָא הַחֲמוֹרִ֨ים לְבֵית־הַמֶּ֜לֶךְ לִרְכֹּ֗ב וְהַלֶּ֤חֶם וְהַקַּ֙יִץ֙ לֶאֱכ֣וֹל הַנְּעָרִ֔ים וְהַיַּ֕יִן לִשְׁתּ֥וֹת הַיָּעֵ֖ף בַּמִּדְבָּֽר׃ | 2 |
੨ਰਾਜੇ ਨੇ ਸੀਬਾ ਨੂੰ ਆਖਿਆ, ਇਨ੍ਹਾਂ ਤੋਂ ਤੇਰਾ ਕੀ ਉਦੇਸ਼ ਹੈ? ਸੀਬਾ ਨੇ ਆਖਿਆ, ਇਹ ਗਧੇ ਰਾਜਾ ਦੇ ਘਰਾਣੇ ਦੀ ਸਵਾਰੀ ਲਈ ਹਨ ਅਤੇ ਰੋਟੀਆਂ ਅਤੇ ਹੰਜ਼ੀਰ ਦੇ ਫਲ ਜੁਆਨਾਂ ਦੇ ਖਾਣ ਲਈ ਹਨ ਅਤੇ ਇਹ ਮਧ ਇਸ ਲਈ ਹੈ ਕਿ ਜੋ ਉਜਾੜ ਵਿੱਚ ਥੱਕ ਜਾਣ, ਉਹ ਇਸ ਨੂੰ ਪੀ ਲੈਣ।
וַיֹּ֣אמֶר הַמֶּ֔לֶךְ וְאַיֵּ֖ה בֶּן־אֲדֹנֶ֑יךָ וַיֹּ֨אמֶר צִיבָ֜א אֶל־הַמֶּ֗לֶךְ הִנֵּה֙ יוֹשֵׁ֣ב בִּירוּשָׁלִַ֔ם כִּ֣י אָמַ֔ר הַיּ֗וֹם יָשִׁ֤יבוּ לִי֙ בֵּ֣ית יִשְׂרָאֵ֔ל אֵ֖ת מַמְלְכ֥וּת אָבִֽי׃ | 3 |
੩ਰਾਜਾ ਨੇ ਪੁੱਛਿਆ, ਤੇਰੇ ਮਾਲਕ ਦਾ ਪੁੱਤਰ ਕਿੱਥੇ ਹੈ? ਸੀਬਾ ਨੇ ਰਾਜਾ ਨੂੰ ਆਖਿਆ, ਵੇਖੋ, ਉਹ ਯਰੂਸ਼ਲਮ ਵਿੱਚ ਹੈ, ਕਿਉਂ ਜੋ ਉਹ ਆਖਦਾ ਹੈ ਕਿ ਇਸਰਾਏਲ ਦਾ ਘਰਾਣਾ ਅੱਜ ਹੀ ਮੇਰੇ ਪਿਤਾ ਦਾ ਰਾਜ ਮੈਨੂੰ ਮੋੜ ਦੇਵੇਗਾ।
וַיֹּ֤אמֶר הַמֶּ֙לֶךְ֙ לְצִבָ֔א הִנֵּ֣ה לְךָ֔ כֹּ֖ל אֲשֶׁ֣ר לִמְפִי־בֹ֑שֶׁת וַיֹּ֤אמֶר צִיבָא֙ הִֽשְׁתַּחֲוֵ֔יתִי אֶמְצָא־חֵ֥ן בְּעֵינֶ֖יךָ אֲדֹנִ֥י הַמֶּֽלֶךְ׃ | 4 |
੪ਤਦ ਰਾਜਾ ਨੇ ਸੀਬਾ ਨੂੰ ਆਖਿਆ, ਵੇਖ, ਜੋ ਕੁਝ ਮਫ਼ੀਬੋਸ਼ਥ ਦਾ ਹੈ, ਉਹ ਸਭ ਕੁਝ ਤੇਰਾ ਹੋਇਆ। ਤਦ ਸੀਬਾ ਨੇ ਆਖਿਆ, ਮੈਂ ਤੁਹਾਡੇ ਅੱਗੇ ਗੋਡੇ ਨਿਵਾਉਂਦਾ ਹਾਂ, ਮੇਰੇ ਮਹਾਰਾਜ ਰਾਜਾ ਦੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੋਵੇ।
וּבָ֛א הַמֶּ֥לֶךְ דָּוִ֖ד עַד־בַּֽחוּרִ֑ים וְהִנֵּ֣ה מִשָּׁם֩ אִ֨ישׁ יוֹצֵ֜א מִמִּשְׁפַּ֣חַת בֵּית־שָׁא֗וּל וּשְׁמוֹ֙ שִׁמְעִ֣י בֶן־גֵּרָ֔א יֹצֵ֥א יָצ֖וֹא וּמְקַלֵּֽל׃ | 5 |
੫ਫਿਰ ਉੱਥੋਂ ਦਾਊਦ ਰਾਜਾ ਬਹੁਰੀਮ ਵਿੱਚ ਆਇਆ ਤਾਂ ਵੇਖੋ, ਉੱਥੋਂ ਸ਼ਾਊਲ ਦੇ ਘਰਾਣੇ ਦੇ ਵਿੱਚੋਂ ਇੱਕ ਮਨੁੱਖ ਨਿੱਕਲਿਆ ਜੋ ਗੇਰਾ ਦਾ ਪੁੱਤਰ ਸ਼ਿਮਈ ਸੀ ਅਤੇ ਉਹ ਸਰਾਪ ਦਿੰਦਾ ਹੋਇਆ ਤੁਰਿਆ ਜਾਂਦਾ ਸੀ।
וַיְסַקֵּ֤ל בָּֽאֲבָנִים֙ אֶת־דָּוִ֔ד וְאֶת־כָּל־עַבְדֵ֖י הַמֶּ֣לֶךְ דָּוִ֑ד וְכָל־הָעָם֙ וְכָל־הַגִּבֹּרִ֔ים מִימִינ֖וֹ וּמִשְּׂמֹאלֽוֹ׃ | 6 |
੬ਉਸ ਨੇ ਦਾਊਦ ਉੱਤੇ ਅਤੇ ਦਾਊਦ ਰਾਜਾ ਦੇ ਸਾਰਿਆਂ ਸੇਵਕਾਂ ਨੂੰ ਵੱਟੇ ਮਾਰੇ ਅਤੇ ਉਸ ਵੇਲੇ ਸਾਰੇ ਸੂਰਮੇ ਅਤੇ ਸਾਰੇ ਲੋਕ ਉਹ ਦੇ ਸੱਜੇ ਖੱਬੇ ਸਨ।
וְכֹֽה־אָמַ֥ר שִׁמְעִ֖י בְּקַֽלְל֑וֹ צֵ֥א צֵ֛א אִ֥ישׁ הַדָּמִ֖ים וְאִ֥ישׁ הַבְּלִיָּֽעַל׃ | 7 |
੭ਸ਼ਿਮਈ ਸਰਾਪ ਦਿੰਦਾ ਹੋਇਆ ਇਹ ਆਖਦਾ ਸੀ, ਨਿੱਕਲ ਆ, ਤੂੰ ਨਿੱਕਲ ਆ, ਹੇ ਖੂਨੀ ਮਨੁੱਖ! ਹੇ ਦੁਸ਼ਟ ਮਨੁੱਖ!
הֵשִׁיב֩ עָלֶ֨יךָ יְהוָ֜ה כֹּ֣ל ׀ דְּמֵ֣י בֵית־שָׁא֗וּל אֲשֶׁ֤ר מָלַ֙כְתָּ֙ תַּחְתָּ֔יו וַיִּתֵּ֤ן יְהוָה֙ אֶת־הַמְּלוּכָ֔ה בְּיַ֖ד אַבְשָׁל֣וֹם בְּנֶ֑ךָ וְהִנְּךָ֙ בְּרָ֣עָתֶ֔ךָ כִּ֛י אִ֥ישׁ דָּמִ֖ים אָֽתָּה׃ | 8 |
੮ਕਿਉਂ ਜੋ ਯਹੋਵਾਹ ਨੇ ਸ਼ਾਊਲ ਦੇ ਘਰਾਣੇ ਦੇ ਸਾਰੇ ਖੂਨ ਨੂੰ ਤੇਰੇ ਉੱਤੇ ਮੋੜ ਦਿੱਤਾ ਹੈ, ਜਿਸ ਦੇ ਸਥਾਨ ਤੇ ਤੂੰ ਰਾਜਾ ਬਣਿਆ ਹੈਂ ਅਤੇ ਯਹੋਵਾਹ ਨੇ ਤੇਰਾ ਰਾਜ, ਤੇਰੇ ਪੁੱਤਰ ਅਬਸ਼ਾਲੋਮ ਦੇ ਹੱਥ ਦੇ ਦਿੱਤਾ ਹੈ ਅਤੇ ਵੇਖ, ਤੂੰ ਆਪਣੀ ਬੁਰਿਆਈ ਵਿੱਚ ਫਸਿਆ ਹੋਇਆ ਹੈਂ, ਕਿਉਂ ਜੋ ਤੂੰ ਖੂਨੀ ਮਨੁੱਖ ਹੈਂ!
וַיֹּ֨אמֶר אֲבִישַׁ֤י בֶּן־צְרוּיָה֙ אֶל־הַמֶּ֔לֶךְ לָ֣מָּה יְקַלֵּ֞ל הַכֶּ֤לֶב הַמֵּת֙ הַזֶּ֔ה אֶת־אֲדֹנִ֖י הַמֶּ֑לֶךְ אֶעְבְּרָה־נָּ֖א וְאָסִ֥ירָה אֶת־רֹאשֽׁוֹ׃ ס | 9 |
੯ਤਦ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਰਾਜਾ ਨੂੰ ਆਖਿਆ, ਇਹ ਮਰਿਆ ਹੋਇਆ ਕੁੱਤਾ ਕਿਉਂ ਮੇਰੇ ਮਹਾਰਾਜ ਨੂੰ ਸਰਾਪ ਦੇਵੇ? ਜੇ ਹੁਕਮ ਕਰੋ ਤਾਂ ਮੈਂ ਉਸਦਾ ਸਿਰ ਵੱਢ ਦੇਵਾਂ!
וַיֹּ֣אמֶר הַמֶּ֔לֶךְ מַה־לִּ֥י וְלָכֶ֖ם בְּנֵ֣י צְרֻיָ֑ה כֹּ֣ה יְקַלֵּ֗ל כִּ֤י יְהוָה֙ אָ֤מַר לוֹ֙ קַלֵּ֣ל אֶת־דָּוִ֔ד וּמִ֣י יֹאמַ֔ר מַדּ֖וּעַ עָשִׂ֥יתָה כֵּֽן׃ ס | 10 |
੧੦ਰਾਜਾ ਨੇ ਆਖਿਆ, ਹੇ ਸਰੂਯਾਹ ਦੇ ਪੁੱਤਰੋਂ, ਤੁਹਾਡੇ ਨਾਲ ਮੇਰਾ ਕੀ ਕੰਮ ਹੈ? ਉਹ ਨੂੰ ਸਰਾਪ ਦੇਣ ਦਿਓ, ਕਿਉਂ ਜੋ ਯਹੋਵਾਹ ਨੇ ਉਹ ਨੂੰ ਆਖਿਆ ਹੈ ਕਿ ਦਾਊਦ ਨੂੰ ਸਰਾਪ ਦੇ। ਫਿਰ ਕੌਣ ਆਖ ਸਕਦਾ ਹੈ ਕਿ ਤੂੰ ਅਜਿਹਾ ਕਿਉਂ ਕੀਤਾ?
וַיֹּ֨אמֶר דָּוִ֤ד אֶל־אֲבִישַׁי֙ וְאֶל־כָּל־עֲבָדָ֔יו הִנֵּ֥ה בְנִ֛י אֲשֶׁר־יָצָ֥א מִמֵּעַ֖י מְבַקֵּ֣שׁ אֶת־נַפְשִׁ֑י וְאַ֨ף כִּֽי־עַתָּ֜ה בֶּן־הַיְמִינִ֗י הַנִּ֤חוּ לוֹ֙ וִֽיקַלֵּ֔ל כִּ֥י אָֽמַר־ל֖וֹ יְהוָֽה׃ | 11 |
੧੧ਦਾਊਦ ਨੇ ਅਬੀਸ਼ਈ ਅਤੇ ਆਪਣੇ ਸਾਰੇ ਸੇਵਕਾਂ ਨੂੰ ਆਖਿਆ, ਵੇਖੋ, ਮੇਰਾ ਪੁੱਤਰ ਹੀ, ਜੋ ਮੈਥੋਂ ਜੰਮਿਆ ਸੀ ਮੈਨੂੰ ਮਾਰਨ ਨੂੰ ਫਿਰਦਾ ਹੈ, ਤਾਂ ਭਲਾ, ਇਹ ਬਿਨਯਾਮੀਨੀ ਹੁਣ ਅਜਿਹਾ ਨਾ ਕਰੇਗਾ? ਉਸ ਨੂੰ ਜਾਣ ਦਿਓ ਅਤੇ ਸਰਾਪ ਦੇਣ ਦਿਓ ਕਿਉਂ ਜੋ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਹੈ।
אוּלַ֛י יִרְאֶ֥ה יְהוָ֖ה בְּעֵינִ֑י וְהֵשִׁ֨יב יְהוָ֥ה לִי֙ טוֹבָ֔ה תַּ֥חַת קִלְלָת֖וֹ הַיּ֥וֹם הַזֶּֽה׃ | 12 |
੧੨ਕੀ ਪਤਾ, ਯਹੋਵਾਹ ਉਸ ਬੁਰਿਆਈ ਵੱਲ ਵੇਖੇ, ਜੋ ਮੇਰੇ ਉੱਤੇ ਆਈ ਹੈ ਅਤੇ ਯਹੋਵਾਹ ਅੱਜ ਦੇ ਦਿਨ ਉਹ ਦੇ ਸਰਾਪ ਦੇ ਬਦਲੇ ਮੇਰੇ ਨਾਲ ਭਲਿਆਈ ਕਰੇ?
וַיֵּ֧לֶךְ דָּוִ֛ד וַאֲנָשָׁ֖יו בַּדָּ֑רֶךְ ס וְשִׁמְעִ֡י הֹלֵךְ֩ בְּצֵ֨לַע הָהָ֜ר לְעֻמָּת֗וֹ הָלוֹךְ֙ וַיְקַלֵּ֔ל וַיְסַקֵּ֤ל בָּֽאֲבָנִים֙ לְעֻמָּת֔וֹ וְעִפַּ֖ר בֶּעָפָֽר׃ פ | 13 |
੧੩ਜਿਸ ਵੇਲੇ ਦਾਊਦ ਅਤੇ ਉਸ ਦੇ ਲੋਕ ਰਾਹ ਦੇ ਵਿੱਚ ਤੁਰੇ ਜਾਂਦੇ ਸਨ, ਤਦ ਸ਼ਿਮਈ ਪਰਬਤ ਦੇ ਬੰਨ੍ਹੇ ਉੱਤੇ ਉਸ ਦੇ ਨਾਲ ਲੰਘ ਰਿਹਾ ਸੀ, ਅਤੇ ਉਹ ਸਰਾਪ ਦਿੰਦਾ ਜਾਂਦਾ ਸੀ, ਉਸ ਦੀ ਵੱਲ ਵੱਟੇ ਮਾਰਦਾ ਅਤੇ ਮਿੱਟੀ ਸੁੱਟਦਾ ਸੀ।
וַיָּבֹ֥א הַמֶּ֛לֶךְ וְכָל־הָעָ֥ם אֲשֶׁר־אִתּ֖וֹ עֲיֵפִ֑ים וַיִּנָּפֵ֖שׁ שָֽׁם׃ | 14 |
੧੪ਰਾਜਾ ਅਤੇ ਉਹ ਦੇ ਨਾਲ ਦੇ ਸਾਰੇ ਥੱਕੇ ਹੋਏ ਸਨ ਅਤੇ ਉੱਥੇ ਉਨ੍ਹਾਂ ਨੇ ਆਰਾਮ ਕੀਤਾ।
וְאַבְשָׁל֗וֹם וְכָל־הָעָם֙ אִ֣ישׁ יִשְׂרָאֵ֔ל בָּ֖אוּ יְרוּשָׁלִָ֑ם וַאֲחִיתֹ֖פֶל אִתּֽוֹ׃ | 15 |
੧੫ਅਬਸ਼ਾਲੋਮ ਅਤੇ ਉਹ ਦੇ ਸਾਰੇ ਲੋਕ ਅਰਥਾਤ ਇਸਰਾਏਲ ਦੇ ਮਨੁੱਖ ਯਰੂਸ਼ਲਮ ਵਿੱਚ ਆਏ ਅਤੇ ਅਹੀਥੋਫ਼ਲ ਉਸ ਦੇ ਨਾਲ ਸੀ।
וַיְהִ֗י כַּֽאֲשֶׁר־בָּ֞א חוּשַׁ֧י הָאַרְכִּ֛י רֵעֶ֥ה דָוִ֖ד אֶל־אַבְשָׁל֑וֹם וַיֹּ֤אמֶר חוּשַׁי֙ אֶל־אַבְשָׁלֹ֔ם יְחִ֥י הַמֶּ֖לֶךְ יְחִ֥י הַמֶּֽלֶךְ׃ | 16 |
੧੬ਤਦ ਅਜਿਹਾ ਹੋਇਆ ਕਿ ਜਦ ਦਾਊਦ ਦਾ ਮਿੱਤਰ ਹੂਸ਼ਈ ਅਰਕੀ ਅਬਸ਼ਾਲੋਮ ਕੋਲ ਆਇਆ ਤਾਂ ਹੂਸ਼ਈ ਨੇ ਅਬਸ਼ਾਲੋਮ ਨੂੰ ਆਖਿਆ, ਰਾਜਾ ਜੀਉਂਦਾ ਰਹੇ, ਰਾਜਾ ਜੀਉਂਦਾ ਰਹੇ!
וַיֹּ֤אמֶר אַבְשָׁלוֹם֙ אֶל־חוּשַׁ֔י זֶ֥ה חַסְדְּךָ֖ אֶת־רֵעֶ֑ךָ לָ֥מָּה לֹֽא־הָלַ֖כְתָּ אֶת־רֵעֶֽךָ׃ | 17 |
੧੭ਅਬਸ਼ਾਲੋਮ ਨੇ ਹੂਸ਼ਈ ਨੂੰ ਆਖਿਆ, ਭਲਾ, ਤੂੰ ਆਪਣੇ ਮਿੱਤਰ ਉੱਤੇ ਇਹੋ ਕਿਰਪਾ ਕੀਤੀ? ਤੂੰ ਆਪਣੇ ਮਿੱਤਰ ਨਾਲ ਕਿਉਂ ਨਹੀਂ ਗਿਆ?
וַיֹּ֣אמֶר חוּשַׁי֮ אֶל־אַבְשָׁלֹם֒ לֹ֕א כִּי֩ אֲשֶׁ֨ר בָּחַ֧ר יְהוָ֛ה וְהָעָ֥ם הַזֶּ֖ה וְכָל־אִ֣ישׁ יִשְׂרָאֵ֑ל ל֥וֹ אֶהְיֶ֖ה וְאִתּ֥וֹ אֵשֵֽׁב׃ | 18 |
੧੮ਤਦ ਹੂਸ਼ਈ ਨੇ ਅਬਸ਼ਾਲੋਮ ਨੂੰ ਆਖਿਆ, ਅਜਿਹਾ ਨਹੀਂ ਹੈ, ਸਗੋਂ ਜਿਸ ਨੂੰ ਯਹੋਵਾਹ ਅਤੇ ਇਹ ਲੋਕ ਅਤੇ ਇਸਰਾਏਲ ਦੇ ਸਾਰੇ ਮਨੁੱਖ ਚੁਣ ਲੈਣ ਮੈਂ ਉਸੇ ਦਾ ਹੋਵਾਂਗਾ ਅਤੇ ਉਸ ਦੇ ਨਾਲ ਰਹਾਂਗਾ।
וְהַשֵּׁנִ֗ית לְמִי֙ אֲנִ֣י אֶֽעֱבֹ֔ד הֲל֖וֹא לִפְנֵ֣י בְנ֑וֹ כַּאֲשֶׁ֤ר עָבַ֙דְתִּי֙ לִפְנֵ֣י אָבִ֔יךָ כֵּ֖ן אֶהְיֶ֥ה לְפָנֶֽיךָ׃ פ | 19 |
੧੯ਫਿਰ ਮੈਂ ਕਿਸ ਦੀ ਸੇਵਾ ਟਹਿਲ ਕਰਾਂ? ਭਲਾ, ਉਹ ਦੇ ਪੁੱਤਰ ਦੀ ਨਹੀਂ, ਜਿਵੇਂ ਮੈਂ ਤੁਹਾਡੇ ਪਿਤਾ ਦੇ ਅੱਗੇ ਸੇਵਾ ਟਹਿਲ ਕੀਤੀ, ਉਸੇ ਤਰ੍ਹਾਂ ਤੁਹਾਡੇ ਅੱਗੇ ਵੀ ਕਰਾਂਗਾ।
וַיֹּ֥אמֶר אַבְשָׁל֖וֹם אֶל־אֲחִיתֹ֑פֶל הָב֥וּ לָכֶ֛ם עֵצָ֖ה מַֽה־נַּעֲשֶֽׂה׃ | 20 |
੨੦ਤਦ ਅਬਸ਼ਾਲੋਮ ਨੇ ਅਹੀਥੋਫ਼ਲ ਨੂੰ ਆਖਿਆ, ਤੁਸੀਂ ਆਪਸ ਵਿੱਚ ਸਲਾਹ ਕਰੋ ਜੋ ਅਸੀਂ ਕੀ ਕਰੀਏ?
וַיֹּ֤אמֶר אֲחִיתֹ֙פֶל֙ אֶל־אַבְשָׁלֹ֔ם בּ֚וֹא אֶל־פִּלַגְשֵׁ֣י אָבִ֔יךָ אֲשֶׁ֥ר הִנִּ֖יחַ לִשְׁמ֣וֹר הַבָּ֑יִת וְשָׁמַ֤ע כָּל־יִשְׂרָאֵל֙ כִּֽי־נִבְאַ֣שְׁתָּ אֶת־אָבִ֔יךָ וְחָ֣זְק֔וּ יְדֵ֖י כָּל־אֲשֶׁ֥ר אִתָּֽךְ׃ | 21 |
੨੧ਸੋ ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਆਖਿਆ, ਆਪਣੇ ਪਿਤਾ ਦੀਆਂ ਉਨ੍ਹਾਂ ਰਖ਼ੈਲਾਂ ਦੇ ਨਾਲ ਸੰਗ ਕਰ, ਜਿਨ੍ਹਾਂ ਨੂੰ ਉਹ ਘਰ ਦੀ ਰਾਖੀ ਕਰਨ ਲਈ ਛੱਡ ਗਿਆ ਹੈ, ਕਿਉਂ ਜੋ ਜਿਸ ਵੇਲੇ ਸਾਰੇ ਇਸਰਾਏਲੀ ਸੁਣਨਗੇ ਕਿ ਤੁਹਾਡਾ ਪਿਤਾ ਤੁਹਾਡੇ ਤੋਂ ਘਿਰਣਾ ਕਰਦਾ ਹੈ ਤਾਂ ਜੋ ਤੁਹਾਡੇ ਨਾਲ ਹਨ, ਉਨ੍ਹਾਂ ਸਾਰਿਆਂ ਦੇ ਹੱਥ ਤਕੜੇ ਹੋਣਗੇ।
וַיַּטּ֧וּ לְאַבְשָׁל֛וֹם הָאֹ֖הֶל עַל־הַגָּ֑ג וַיָּבֹ֤א אַבְשָׁלוֹם֙ אֶל־פִּֽלַגְשֵׁ֣י אָבִ֔יו לְעֵינֵ֖י כָּל־יִשְׂרָאֵֽל׃ | 22 |
੨੨ਉਨ੍ਹਾਂ ਨੇ ਮਹਿਲ ਦੀ ਛੱਤ ਉੱਤੇ ਅਬਸ਼ਾਲੋਮ ਦੇ ਲਈ ਤੰਬੂ ਲਾਇਆ ਅਤੇ ਅਬਸ਼ਾਲੋਮ ਨੇ ਸਾਰੇ ਇਸਰਾਏਲ ਦੇ ਸਾਹਮਣੇ ਆਪਣੇ ਪਿਤਾ ਦੀਆਂ ਰਖ਼ੈਲਾਂ ਨਾਲ ਸੰਗ ਕੀਤਾ।
וַעֲצַ֣ת אֲחִיתֹ֗פֶל אֲשֶׁ֤ר יָעַץ֙ בַּיָּמִ֣ים הָהֵ֔ם כַּאֲשֶׁ֥ר יִשְׁאַל־אִ֖ישׁ בִּדְבַ֣ר הָאֱלֹהִ֑ים כֵּ֚ן כָּל־עֲצַ֣ת אֲחִיתֹ֔פֶל גַּם־לְדָוִ֖ד גַּ֥ם לְאַבְשָׁלֹֽם׃ ס | 23 |
੨੩ਅਹੀਥੋਫ਼ਲ ਦੀ ਸਲਾਹ, ਜੋ ਉਹ ਉਨ੍ਹਾਂ ਦਿਨਾਂ ਵਿੱਚ ਦਿੰਦਾ ਸੀ, ਅਜਿਹੀ ਮੰਨੀ ਜਾਂਦੀ ਸੀ, ਜਾਣੋ ਜਿਵੇਂ ਕੋਈ ਪਰਮੇਸ਼ੁਰ ਦਾ ਬਚਨ ਪਾਉਂਦਾ ਹੈ। ਸੋ ਅਹੀਥੋਫ਼ਲ ਦੀ ਸਲਾਹ ਦਾਊਦ ਅਤੇ ਅਬਸ਼ਾਲੋਮ ਦੇ ਨਾਲ ਇਸ ਤਰ੍ਹਾਂ ਦੀ ਸੀ।