< 2 שְׁמוּאֵל 17 >
וַיֹּ֥אמֶר אֲחִיתֹ֖פֶל אֶל־אַבְשָׁלֹ֑ם אֶבְחֲרָ֣ה נָּ֗א שְׁנֵים־עָשָׂ֥ר אֶ֙לֶף֙ אִ֔ישׁ וְאָק֛וּמָה וְאֶרְדְּפָ֥ה אַחֲרֵי־דָוִ֖ד הַלָּֽיְלָה׃ | 1 |
੧ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਇਹ ਵੀ ਆਖਿਆ ਕਿ ਮੈਨੂੰ ਹੁਕਮ ਦਿਓ ਤਾਂ ਜੋ ਮੈਂ ਹੁਣ ਬਾਰਾਂ ਹਜ਼ਾਰ ਮਨੁੱਖ ਚੁਣ ਲਵਾਂ ਅਤੇ ਅੱਜ ਰਾਤ ਨੂੰ ਹੀ ਉੱਠ ਕੇ ਦਾਊਦ ਦਾ ਪਿੱਛਾ ਕਰਾਂਗਾ,
וְאָב֣וֹא עָלָ֗יו וְה֤וּא יָגֵ֙עַ֙ וּרְפֵ֣ה יָדַ֔יִם וְהַֽחֲרַדְתִּ֣י אֹת֔וֹ וְנָ֖ס כָּל־הָעָ֣ם אֲשֶׁר־אִתּ֑וֹ וְהִכֵּיתִ֥י אֶת־הַמֶּ֖לֶךְ לְבַדּֽוֹ׃ | 2 |
੨ਜਿਸ ਵੇਲੇ ਉਹ ਥੱਕਿਆ ਹੋਇਆ ਹੋਵੇ ਅਤੇ ਉਹ ਦੇ ਹੱਥ ਢਿੱਲੇ ਹੋਣ ਤਾਂ ਮੈਂ ਉਸ ਉੱਤੇ ਹਮਲਾ ਕਰਾਂਗਾ ਅਤੇ ਉਸ ਨੂੰ ਡਰਾਵਾਂਗਾ ਅਤੇ ਉਸ ਦੇ ਨਾਲ ਦੇ ਸਾਰੇ ਭੱਜ ਜਾਣਗੇ ਅਤੇ ਮੈਂ ਸਿਰਫ਼ ਰਾਜਾ ਨੂੰ ਹੀ ਮਾਰ ਲਵਾਂਗਾ।
וְאָשִׁ֥יבָה כָל־הָעָ֖ם אֵלֶ֑יךָ כְּשׁ֣וּב הַכֹּ֔ל הָאִישׁ֙ אֲשֶׁ֣ר אַתָּ֣ה מְבַקֵּ֔שׁ כָּל־הָעָ֖ם יִהְיֶ֥ה שָׁלֽוֹם׃ | 3 |
੩ਸਾਰੇ ਲੋਕਾਂ ਨੂੰ ਮੈਂ ਤੁਹਾਡੇ ਵੱਲ ਮੋੜ ਲਿਆਵਾਂਗਾ ਕਿਉਂ ਜੋ ਉਹ ਮਨੁੱਖ ਜਿਸ ਨੂੰ ਤੁਸੀਂ ਲੱਭਦੇ ਹੋ ਅਤੇ ਇਨ੍ਹਾਂ ਸਾਰੇ ਲੋਕਾਂ ਦਾ ਮੁੜਨਾ ਇੱਕੋ ਜਿਹਾ ਹੀ ਹੈ ਅਤੇ ਸਾਰੇ ਲੋਕ ਸੁੱਖ-ਸਾਂਦ ਨਾਲ ਰਹਿਣਗੇ।
וַיִּישַׁ֥ר הַדָּבָ֖ר בְּעֵינֵ֣י אַבְשָׁלֹ֑ם וּבְעֵינֵ֖י כָּל־זִקְנֵ֥י יִשְׂרָאֵֽל׃ ס | 4 |
੪ਇਹ ਗੱਲ ਅਬਸ਼ਾਲੋਮ ਅਤੇ ਸਾਰੇ ਇਸਰਾਏਲੀ ਬਜ਼ੁਰਗਾਂ ਨੂੰ ਚੰਗੀ ਲੱਗੀ।
וַיֹּ֙אמֶר֙ אַבְשָׁל֔וֹם קְרָ֣א נָ֔א גַּ֖ם לְחוּשַׁ֣י הָאַרְכִּ֑י וְנִשְׁמְעָ֥ה מַה־בְּפִ֖יו גַּם־הֽוּא׃ | 5 |
੫ਉਸ ਵੇਲੇ ਅਬਸ਼ਾਲੋਮ ਨੇ ਆਖਿਆ, ਹੂਸ਼ਈ ਅਰਕੀ ਨੂੰ ਵੀ ਸੱਦ ਲਓ ਤਾਂ ਜੋ ਅਸੀਂ ਉਹ ਦੇ ਮੂੰਹੋਂ ਵੀ ਕੁਝ ਸੁਣੀਏ।
וַיָּבֹ֣א חוּשַׁי֮ אֶל־אַבְשָׁלוֹם֒ וַיֹּאמֶר֩ אַבְשָׁל֨וֹם אֵלָ֜יו לֵאמֹ֗ר כַּדָּבָ֤ר הַזֶּה֙ דִּבֶּ֣ר אֲחִיתֹ֔פֶל הֲנַעֲשֶׂ֖ה אֶת־דְּבָר֑וֹ אִם־אַ֖יִן אַתָּ֥ה דַבֵּֽר׃ ס | 6 |
੬ਜਦ ਹੂਸ਼ਈ ਅਬਸ਼ਾਲੋਮ ਦੇ ਸਾਹਮਣੇ ਆਇਆ ਤਾਂ ਅਬਸ਼ਾਲੋਮ ਨੇ ਉਹ ਨੂੰ ਆਖਿਆ ਕਿ ਅਹੀਥੋਫ਼ਲ ਇਹ ਸਲਾਹ ਦਿੰਦਾ ਹੈ, ਸੋ ਅਸੀਂ ਅਜਿਹਾ ਕਰੀਏ ਜਾਂ ਨਹੀਂ? ਤੂੰ ਕੀ ਆਖਦਾ ਹੈਂ?
וַיֹּ֥אמֶר חוּשַׁ֖י אֶל־אַבְשָׁל֑וֹם לֹֽא־טוֹבָ֧ה הָעֵצָ֛ה אֲשֶׁר־יָעַ֥ץ אֲחִיתֹ֖פֶל בַּפַּ֥עַם הַזֹּֽאת׃ | 7 |
੭ਤਦ ਹੂਸ਼ਈ ਨੇ ਅਬਸ਼ਾਲੋਮ ਨੂੰ ਆਖਿਆ, ਇਹ ਸਲਾਹ ਜੋ ਅਹੀਥੋਫ਼ਲ ਨੇ ਦਿੱਤੀ ਹੈ, ਇਸ ਵੇਲੇ ਚੰਗੀ ਨਹੀਂ ਹੈ।
וַיֹּ֣אמֶר חוּשַׁ֗י אַתָּ֣ה יָ֠דַעְתָּ אֶת־אָבִ֨יךָ וְאֶת־אֲנָשָׁ֜יו כִּ֧י גִבֹּרִ֣ים הֵ֗מָּה וּמָרֵ֥י נֶ֙פֶשׁ֙ הֵ֔מָּה כְּדֹ֥ב שַׁכּ֖וּל בַּשָּׂדֶ֑ה וְאָבִ֙יךָ֙ אִ֣ישׁ מִלְחָמָ֔ה וְלֹ֥א יָלִ֖ין אֶת־הָעָֽם׃ | 8 |
੮ਫਿਰ ਹੂਸ਼ਈ ਨੇ ਇਹ ਵੀ ਆਖਿਆ, ਤੁਸੀਂ ਆਪਣੇ ਪਿਤਾ ਅਤੇ ਉਹ ਦੇ ਮਨੁੱਖਾਂ ਨੂੰ ਜਾਣਦੇ ਹੋ ਕਿ ਉਹ ਕਿੰਨ੍ਹੇ ਵੱਡੇ ਸੂਰਮੇ ਹਨ ਅਤੇ ਇਸ ਵੇਲੇ ਉਹ ਆਪਣੇ ਜੀਆਂ ਵਿੱਚ ਉਸ ਰਿੱਛਣੀ ਵਾਂਗੂੰ ਕ੍ਰੋਧ ਵਿੱਚ ਹੋਣਗੇ ਜਿਸ ਦੇ ਬੱਚੇ ਉਜਾੜ ਵਿੱਚ ਖੋਹ ਲਏ ਗਏ ਹੋਣ। ਤੁਹਾਡਾ ਪਿਤਾ ਯੋਧਾ ਹੈ ਅਤੇ ਉਹ ਸਾਰੇ ਲੋਕਾਂ ਦੇ ਨਾਲ ਨਹੀਂ ਰਹੇਗਾ।
הִנֵּ֨ה עַתָּ֤ה הֽוּא־נֶחְבָּא֙ בְּאַחַ֣ת הַפְּחָתִ֔ים א֖וֹ בְּאַחַ֣ד הַמְּקוֹמֹ֑ת וְהָיָ֗ה כִּנְפֹ֤ל בָּהֶם֙ בַּתְּחִלָּ֔ה וְשָׁמַ֤ע הַשֹּׁמֵ֙עַ֙ וְאָמַ֔ר הָֽיְתָה֙ מַגֵּפָ֔ה בָּעָ֕ם אֲשֶׁ֖ר אַחֲרֵ֥י אַבְשָׁלֹֽם׃ | 9 |
੯ਵੇਖੋ, ਜੋ ਉਹ ਹੁਣ ਕਿਸੇ ਖੋਹ ਵਿੱਚ ਜਾਂ ਕਿਸੇ ਹੋਰ ਸਥਾਨ ਥਾਂ ਵਿੱਚ ਲੁੱਕਿਆ ਹੋਵੇਗਾ ਅਤੇ ਜੇਕਰ ਪਹਿਲੇ ਹਮਲੇ ਵਿੱਚ ਹੀ ਇਨ੍ਹਾਂ ਲੋਕਾਂ ਵਿੱਚੋਂ ਕੁਝ ਮਾਰੇ ਜਾਣ ਤਾਂ ਸਾਰੇ ਸੁਣਨ ਵਾਲੇ ਇਹ ਆਖਣਗੇ ਕਿ ਅਬਸ਼ਾਲੋਮ ਦੇ ਲੋਕਾਂ ਵਿੱਚ ਵਾਢ ਪਾਈ ਗਈ।
וְה֣וּא גַם־בֶּן־חַ֗יִל אֲשֶׁ֥ר לִבּ֛וֹ כְּלֵ֥ב הָאַרְיֵ֖ה הִמֵּ֣ס יִמָּ֑ס כִּֽי־יֹדֵ֤עַ כָּל־יִשְׂרָאֵל֙ כִּי־גִבּ֣וֹר אָבִ֔יךָ וּבְנֵי־חַ֖יִל אֲשֶׁ֥ר אִתּֽוֹ׃ | 10 |
੧੦ਇਸ ਕਾਰਨ ਉਹ ਵੀ ਜੋ ਸੂਰਮਾ ਹੈ ਅਤੇ ਜਿਸ ਦਾ ਮਨ ਸ਼ੇਰ ਦੇ ਮਨ ਵਰਗਾ ਹੈ ਉਸਦਾ ਵੀ ਹੌਂਸਲਾ ਟੁੱਟ ਜਾਵੇਗਾ, ਕਿਉਂ ਜੋ ਸਾਰਾ ਇਸਰਾਏਲ ਜਾਣਦਾ ਹੈ ਕਿ ਤੁਹਾਡਾ ਪਿਤਾ ਸੂਰਮਾ ਹੈ ਅਤੇ ਉਹ ਦੇ ਨਾਲ ਦੇ ਵੀ ਸਾਰੇ ਸੂਰਮੇ ਹਨ।
כִּ֣י יָעַ֗צְתִּי הֵ֠אָסֹף יֵאָסֵ֨ף עָלֶ֤יךָ כָל־יִשְׂרָאֵל֙ מִדָּן֙ וְעַד־בְּאֵ֣ר שֶׁ֔בַע כַּח֥וֹל אֲשֶׁר־עַל־הַיָּ֖ם לָרֹ֑ב וּפָנֶ֥יךָ הֹלְכִ֖ים בַּקְרָֽב׃ | 11 |
੧੧ਇਸ ਲਈ ਮੈਂ ਇਹ ਸਲਾਹ ਦਿੰਦਾ ਹਾਂ ਕਿ ਸਾਰੇ ਇਸਰਾਏਲ ਵਿੱਚ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਐਨੇ ਲੋਕ ਤੁਹਾਡੇ ਨਾਲ ਇਕੱਠੇ ਹੋਣ ਜਿੰਨ੍ਹੀ ਸਮੁੰਦਰ ਦੇ ਕੰਢੇ ਉੱਤੇ ਰੇਤ ਹੁੰਦੀ ਹੈ, ਅਤੇ ਤੁਸੀਂ ਆਪ ਯੁੱਧ ਕਰਨ ਲਈ ਜਾਓ।
וּבָ֣אנוּ אֵלָ֗יו בְּאַחַ֤ד הַמְּקוֹמֹת֙ אֲשֶׁ֣ר נִמְצָ֣א שָׁ֔ם וְנַ֣חְנוּ עָלָ֔יו כַּאֲשֶׁ֛ר יִפֹּ֥ל הַטַּ֖ל עַל־הָאֲדָמָ֑ה וְלֹֽא־נ֥וֹתַר בּ֛וֹ וּבְכָל־הָאֲנָשִׁ֥ים אֲשֶׁר־אִתּ֖וֹ גַּם־אֶחָֽד׃ | 12 |
੧੨ਉਸ ਵੇਲੇ ਉਹ ਜਿੱਥੇ ਕਿਤੇ ਵੀ ਹੋਵੇ, ਅਸੀਂ ਉਸ ਨੂੰ ਟੱਕਰਾਂਗੇ ਅਤੇ ਤ੍ਰੇਲ ਦੀ ਤਰ੍ਹਾਂ ਜੋ ਧਰਤੀ ਉੱਤੇ ਡਿੱਗਦੀ ਹੈ, ਉਸ ਦੇ ਉੱਤੇ ਜਾ ਪਵਾਂਗੇ। ਤਦ ਉਹ ਅਤੇ ਉਨ੍ਹਾਂ ਸਾਰੇ ਲੋਕਾਂ ਵਿੱਚੋਂ ਜੋ ਉਸ ਦੇ ਨਾਲ ਹਨ, ਇੱਕ ਵੀ ਜੀਉਂਦਾ ਨਾ ਰਹੇਗਾ।
וְאִם־אֶל־עִיר֙ יֵֽאָסֵ֔ף וְהִשִּׂ֧יאוּ כָֽל־יִשְׂרָאֵ֛ל אֶל־הָעִ֥יר הַהִ֖יא חֲבָלִ֑ים וְסָחַ֤בְנוּ אֹתוֹ֙ עַד־הַנַּ֔חַל עַ֛ד אֲשֶֽׁר־לֹא־נִמְצָ֥א שָׁ֖ם גַּם־צְרֽוֹר׃ פ | 13 |
੧੩ਜੇਕਰ ਉਹ ਕਿਸੇ ਸ਼ਹਿਰ ਵਿੱਚ ਵੜ ਗਿਆ ਹੋਵੇ ਤਾਂ ਸਾਰੇ ਇਸਰਾਏਲੀ ਰੱਸੀਆਂ ਲੈ ਕੇ ਉਸ ਸ਼ਹਿਰ ਨੂੰ ਚੜ੍ਹ ਜਾਣਗੇ ਅਤੇ ਅਸੀਂ ਉਹ ਨੂੰ ਨਦੀ ਵਿੱਚ ਅਜਿਹਾ ਖਿੱਚ ਲਿਆਵਾਂਗੇ, ਜੋ ਉੱਥੇ ਉੱਥੋਂ ਇੱਕ ਰੋੜਾ ਵੀ ਨਹੀਂ ਲੱਭੇਗਾ।
וַיֹּ֤אמֶר אַבְשָׁלוֹם֙ וְכָל־אִ֣ישׁ יִשְׂרָאֵ֔ל טוֹבָ֗ה עֲצַת֙ חוּשַׁ֣י הָאַרְכִּ֔י מֵעֲצַ֖ת אֲחִיתֹ֑פֶל וַיהוָ֣ה צִוָּ֗ה לְהָפֵ֞ר אֶת־עֲצַ֤ת אֲחִיתֹ֙פֶל֙ הַטּוֹבָ֔ה לְבַעֲב֗וּר הָבִ֧יא יְהוָ֛ה אֶל־אַבְשָׁל֖וֹם אֶת־הָרָעָֽה׃ ס | 14 |
੧੪ਤਦ ਅਬਸ਼ਾਲੋਮ ਅਤੇ ਸਾਰੇ ਇਸਰਾਏਲ ਦੇ ਮਨੁੱਖਾਂ ਨੇ ਆਖਿਆ, ਇਹ ਸਲਾਹ ਜੋ ਹੂਸ਼ਈ ਅਰਕੀ ਨੇ ਦਿੱਤੀ ਹੈ, ਅਹੀਥੋਫ਼ਲ ਦੀ ਸਲਾਹ ਨਾਲੋਂ ਚੰਗੀ ਹੈ। ਕਿਉਂ ਜੋ ਯਹੋਵਾਹ ਨੇ ਅਹੀਥੋਫ਼ਲ ਦੀ ਚੰਗੀ ਸਲਾਹ ਉਲਟਾਉਣਾ, ਪਹਿਲਾਂ ਹੀ ਠਾਣ ਲਿਆ ਸੀ ਤਾਂ ਜੋ ਯਹੋਵਾਹ ਅਬਸ਼ਾਲੋਮ ਉੱਤੇ ਬੁਰਿਆਈ ਪਾਵੇ।
וַיֹּ֣אמֶר חוּשַׁ֗י אֶל־צָד֤וֹק וְאֶל־אֶבְיָתָר֙ הַכֹּ֣הֲנִ֔ים כָּזֹ֣את וְכָזֹ֗את יָעַ֤ץ אֲחִיתֹ֙פֶל֙ אֶת־אַבְשָׁלֹ֔ם וְאֵ֖ת זִקְנֵ֣י יִשְׂרָאֵ֑ל וְכָזֹ֥את וְכָזֹ֖את יָעַ֥צְתִּי אָֽנִי׃ | 15 |
੧੫ਤਦ ਹੂਸ਼ਈ ਨੇ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਆਖਿਆ, ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਅਤੇ ਇਸਰਾਏਲ ਦੇ ਬਜ਼ੁਰਗਾਂ ਨੂੰ ਇਸ ਤਰ੍ਹਾਂ ਸਲਾਹ ਦਿੱਤੀ ਹੈ,
וְעַתָּ֡ה שִׁלְח֣וּ מְהֵרָה֩ וְהַגִּ֨ידוּ לְדָוִ֜ד לֵאמֹ֗ר אַל־תָּ֤לֶן הַלַּ֙יְלָה֙ בְּעַֽרְב֣וֹת הַמִּדְבָּ֔ר וְגַ֖ם עָב֣וֹר תַּעֲב֑וֹר פֶּ֚ן יְבֻלַּ֣ע לַמֶּ֔לֶךְ וּלְכָל־הָעָ֖ם אֲשֶׁ֥ר אִתּֽוֹ׃ | 16 |
੧੬ਇਸ ਲੈ ਹੁਣ ਛੇਤੀ ਹੀ ਕਿਸੇ ਨੂੰ ਭੇਜ ਕੇ ਦਾਊਦ ਨੂੰ ਆਖੋ ਕਿ ਅੱਜ ਦੀ ਰਾਤ ਉਜਾੜ ਦੇ ਪੱਤਣ ਕੋਲ ਨਾ ਰਹੋ ਪਰ ਛੇਤੀ ਨਾਲ ਪਾਰ ਲੰਘ ਜਾਓ, ਅਜਿਹਾ ਨਾ ਹੋਵੇ ਕਿ ਰਾਜਾ ਤੇ ਉਹ ਦੇ ਨਾਲ ਦੇ ਸਭ ਲੋਕ ਨਿਗਲੇ ਜਾਣ।
וִיהוֹנָתָ֨ן וַאֲחִימַ֜עַץ עֹמְדִ֣ים בְּעֵין־רֹגֵ֗ל וְהָלְכָ֤ה הַשִּׁפְחָה֙ וְהִגִּ֣ידָה לָהֶ֔ם וְהֵם֙ יֵֽלְכ֔וּ וְהִגִּ֖ידוּ לַמֶּ֣לֶךְ דָּוִ֑ד כִּ֣י לֹ֥א יוּכְל֛וּ לְהֵרָא֖וֹת לָב֥וֹא הָעִֽירָה׃ | 17 |
੧੭ਉਸ ਵੇਲੇ ਯੋਨਾਥਾਨ ਅਤੇ ਅਹੀਮਅਸ ਏਨ-ਰੋਗੇਲ ਵਿੱਚ ਰਹਿੰਦੇ ਸਨ ਤਾਂ ਜੋ ਉਨ੍ਹਾਂ ਦਾ ਆਉਣਾ-ਜਾਣਾ ਸ਼ਹਿਰ ਵਿੱਚ ਜਾਣਿਆ ਨਾ ਜਾਵੇ ਅਤੇ ਇੱਕ ਦਾਸੀ ਨੇ ਉਨ੍ਹਾਂ ਨੂੰ ਜਾ ਕੇ ਦੱਸਿਆ। ਤਦ ਉਹ ਗਏ ਅਤੇ ਦਾਊਦ ਰਾਜਾ ਨੂੰ ਖ਼ਬਰ ਦਿੱਤੀ।
וַיַּ֤רְא אֹתָם֙ נַ֔עַר וַיַּגֵּ֖ד לְאַבְשָׁלֹ֑ם וַיֵּלְכוּ֩ שְׁנֵיהֶ֨ם מְהֵרָ֜ה וַיָּבֹ֣אוּ ׀ אֶל־בֵּֽית־אִ֣ישׁ בְּבַחוּרִ֗ים וְל֥וֹ בְאֵ֛ר בַּחֲצֵר֖וֹ וַיֵּ֥רְדוּ שָֽׁם׃ | 18 |
੧੮ਫਿਰ ਵੀ ਇੱਕ ਜੁਆਨ ਨੇ ਉਨ੍ਹਾਂ ਨੂੰ ਵੇਖ ਕੇ ਅਬਸ਼ਾਲੋਮ ਨੂੰ ਜਾ ਕੇ ਦੱਸਿਆ, ਪਰ ਉਹ ਦੋਵੇਂ ਛੇਤੀ ਨਾਲ ਨਿੱਕਲ ਗਏ ਅਤੇ ਬਹੁਰੀਮ ਵਿੱਚ ਇੱਕ ਮਨੁੱਖ ਦੇ ਘਰ ਆਣ ਵੜੇ। ਉਸ ਦੇ ਵਿਹੜੇ ਵਿੱਚ ਇੱਕ ਖੂਹ ਸੀ, ਉਹ ਉਸ ਦੇ ਵਿੱਚ ਉਤਰ ਗਏ।
וַתִּקַּ֣ח הָאִשָּׁ֗ה וַתִּפְרֹ֤שׂ אֶת־הַמָּסָךְ֙ עַל־פְּנֵ֣י הַבְּאֵ֔ר וַתִּשְׁטַ֥ח עָלָ֖יו הָֽרִפ֑וֹת וְלֹ֥א נוֹדַ֖ע דָּבָֽר׃ | 19 |
੧੯ਅਤੇ ਉਸ ਦੀ ਪਤਨੀ ਨੇ ਇੱਕ ਕੱਪੜਾ ਲੈ ਕੇ ਖੂਹ ਦੇ ਮੂੰਹ ਉੱਤੇ ਪਾ ਦਿੱਤਾ ਅਤੇ ਉਸ ਉੱਤੇ ਦਲੀ ਹੋਈ ਕਣਕ ਪਾ ਦਿੱਤੀ, ਇਸ ਲਈ ਇਹ ਗੱਲ ਪਰਗਟ ਨਾ ਹੋਈ।
וַיָּבֹ֣אוּ עַבְדֵי֩ אַבְשָׁל֨וֹם אֶֽל־הָאִשָּׁ֜ה הַבַּ֗יְתָה וַיֹּֽאמְרוּ֙ אַיֵּ֗ה אֲחִימַ֙עַץ֙ וִיה֣וֹנָתָ֔ן וַתֹּ֤אמֶר לָהֶם֙ הָֽאִשָּׁ֔ה עָבְר֖וּ מִיכַ֣ל הַמָּ֑יִם וַיְבַקְשׁוּ֙ וְלֹ֣א מָצָ֔אוּ וַיָּשֻׁ֖בוּ יְרוּשָׁלִָֽם׃ ס | 20 |
੨੦ਜਦ ਅਬਸ਼ਾਲੋਮ ਦੇ ਸੇਵਕ ਉਸ ਘਰ ਵਿੱਚ ਉਸ ਇਸਤਰੀ ਕੋਲ ਆਏ ਅਤੇ ਪੁੱਛਿਆ ਕਿ ਅਹੀਮਅਸ ਅਤੇ ਯੋਨਾਥਾਨ ਕਿੱਥੇ ਹਨ? ਤਦ ਉਸ ਇਸਤਰੀ ਨੇ ਉਨ੍ਹਾਂ ਨੂੰ ਆਖਿਆ, ਉਹ ਤਾਂ ਨਦੀਓਂ ਪਾਰ ਲੰਘ ਗਏ ਹੋਣਗੇ ਅਤੇ ਉਨ੍ਹਾਂ ਨੇ ਉਹਨਾਂ ਨੂੰ ਜਾ ਕੇ ਲੱਭਿਆ ਪਰ ਜਦ ਉਹ ਨਾ ਲੱਭੇ ਤਾਂ ਉਹ ਯਰੂਸ਼ਲਮ ਨੂੰ ਮੁੜ ਆਏ।
וַיְהִ֣י ׀ אַחֲרֵ֣י לֶכְתָּ֗ם וַֽיַּעֲלוּ֙ מֵֽהַבְּאֵ֔ר וַיֵּ֣לְכ֔וּ וַיַּגִּ֖דוּ לַמֶּ֣לֶךְ דָּוִ֑ד וַיֹּאמְר֣וּ אֶל־דָּוִ֗ד ק֣וּמוּ וְעִבְר֤וּ מְהֵרָה֙ אֶת־הַמַּ֔יִם כִּי־כָ֛כָה יָעַ֥ץ עֲלֵיכֶ֖ם אֲחִיתֹֽפֶל׃ | 21 |
੨੧ਜਦ ਉਹ ਮੁੜ ਗਏ ਤਾਂ ਉਹ ਖੂਹ ਵਿੱਚੋਂ ਨਿੱਕਲ ਕੇ ਤੁਰ ਪਏ ਅਤੇ ਜਾ ਕੇ ਦਾਊਦ ਰਾਜਾ ਨੂੰ ਖ਼ਬਰ ਦਿੱਤੀ ਅਤੇ ਉਹਨਾਂ ਨੇ ਦਾਊਦ ਨੂੰ ਆਖਿਆ, ਉੱਠੋ ਛੇਤੀ ਪਾਰ ਲੰਘ ਜਾਓ, ਕਿਉਂ ਜੋ ਅਹੀਥੋਫ਼ਲ ਨੇ ਤੁਹਾਡੇ ਵਿਖੇ ਇਸ ਤਰ੍ਹਾਂ ਸਲਾਹ ਦਿੱਤੀ ਹੈ।
וַיָּ֣קָם דָּוִ֗ד וְכָל־הָעָם֙ אֲשֶׁ֣ר אִתּ֔וֹ וַיַּעַבְר֖וּ אֶת־הַיַּרְדֵּ֑ן עַד־א֣וֹר הַבֹּ֗קֶר עַד־אַחַד֙ לֹ֣א נֶעְדָּ֔ר אֲשֶׁ֥ר לֹא־עָבַ֖ר אֶת־הַיַּרְדֵּֽן׃ | 22 |
੨੨ਤਦ ਦਾਊਦ ਅਤੇ ਉਸ ਦੇ ਨਾਲ ਦੇ ਸਾਰੇ ਲੋਕ ਉੱਠੇ ਅਤੇ ਯਰਦਨ ਤੋਂ ਪਾਰ ਲੰਘ ਗਏ। ਸਵੇਰ ਹੁੰਦਿਆਂ ਤੱਕ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਰਿਹਾ ਸੀ, ਜੋ ਯਰਦਨ ਤੋਂ ਪਾਰ ਨਾ ਲੰਘਿਆ ਹੋਵੇ।
וַאֲחִיתֹ֣פֶל רָאָ֗ה כִּ֣י לֹ֣א נֶעֶשְׂתָה֮ עֲצָתוֹ֒ וַיַּחֲבֹ֣שׁ אֶֽת־הַחֲמ֗וֹר וַיָּ֜קָם וַיֵּ֤לֶךְ אֶל־בֵּיתוֹ֙ אֶל־עִיר֔וֹ וַיְצַ֥ו אֶל־בֵּית֖וֹ וַיֵּחָנַ֑ק וַיָּ֕מָת וַיִּקָּבֵ֖ר בְּקֶ֥בֶר אָבִֽיו׃ ס | 23 |
੨੩ਜਦ ਅਹੀਥੋਫ਼ਲ ਨੇ ਵੇਖਿਆ ਕਿ ਮੇਰੀ ਸਲਾਹ ਅਨੁਸਾਰ ਕੰਮ ਨਹੀਂ ਕੀਤਾ ਗਿਆ ਤਾਂ ਉਸ ਨੇ ਆਪਣੇ ਗਧੇ ਉੱਤੇ ਕਾਠੀ ਪਾਈ ਅਤੇ ਉਸ ਉੱਤੇ ਬੈਠ ਕੇ ਆਪਣੇ ਸ਼ਹਿਰ ਵਿੱਚ ਘਰ ਨੂੰ ਗਿਆ ਅਤੇ ਆਪਣੇ ਘਰਾਣੇ ਨੂੰ ਸੰਭਾਲ ਕੇ ਆਪਣੇ ਆਪ ਨੂੰ ਫਾਹੇ ਲਾ ਲਿਆ ਅਤੇ ਮਰ ਗਿਆ ਅਤੇ ਆਪਣੇ ਪਿਤਾ ਦੀ ਕਬਰ ਵਿੱਚ ਦੱਬਿਆ ਗਿਆ।
וְדָוִ֖ד בָּ֣א מַחֲנָ֑יְמָה וְאַבְשָׁלֹ֗ם עָבַר֙ אֶת־הַיַּרְדֵּ֔ן ה֕וּא וְכָל־אִ֥ישׁ יִשְׂרָאֵ֖ל עִמּֽוֹ׃ | 24 |
੨੪ਦਾਊਦ ਮਹਨਇਮ ਵਿੱਚ ਆਇਆ ਅਤੇ ਅਬਸ਼ਾਲੋਮ ਯਰਦਨ ਤੋਂ ਪਾਰ ਲੰਘ ਗਿਆ ਅਤੇ ਇਸਰਾਏਲ ਦੇ ਸਾਰੇ ਲੋਕ ਉਹ ਦੇ ਨਾਲ ਸਨ।
וְאֶת־עֲמָשָׂ֗א שָׂ֧ם אַבְשָׁלֹ֛ם תַּ֥חַת יוֹאָ֖ב עַל־הַצָּבָ֑א וַעֲמָשָׂ֣א בֶן־אִ֗ישׁ וּשְׁמוֹ֙ יִתְרָ֣א הַיִּשְׂרְאֵלִ֔י אֲשֶׁר־בָּא֙ אֶל־אֲבִיגַ֣ל בַּת־נָחָ֔שׁ אֲח֥וֹת צְרוּיָ֖ה אֵ֥ם יוֹאָֽב׃ | 25 |
੨੫ਅਬਸ਼ਾਲੋਮ ਨੇ ਯੋਆਬ ਦੇ ਸਥਾਨ ਤੇ ਅਮਾਸਾ ਨੂੰ ਸੈਨਾਪਤੀ ਬਣਾਇਆ। ਇਹ ਅਮਾਸਾ ਇੱਕ ਯਿਥਰਾ ਨਾਮ ਦੇ ਇਸਰਾਏਲੀ ਮਨੁੱਖ ਦਾ ਪੁੱਤਰ ਸੀ, ਉਸ ਨੇ ਨਾਹਾਸ਼ ਦੀ ਧੀ ਅਬੀਗੈਲ ਨਾਲ ਜੋ ਯੋਆਬ ਦੀ ਮਾਂ ਅਤੇ ਸਰੂਯਾਹ ਦੀ ਭੈਣ ਸੀ, ਸੰਗ ਕੀਤਾ ਸੀ।
וַיִּ֤חַן יִשְׂרָאֵל֙ וְאַבְשָׁלֹ֔ם אֶ֖רֶץ הַגִּלְעָֽד׃ ס | 26 |
੨੬ਇਸਰਾਏਲ ਅਤੇ ਅਬਸ਼ਾਲੋਮ ਨੇ ਗਿਲਆਦ ਦੇ ਦੇਸ਼ ਵਿੱਚ ਤੰਬੂ ਲਾਏ।
וַיְהִ֕י כְּב֥וֹא דָוִ֖ד מַחֲנָ֑יְמָה וְשֹׁבִ֨י בֶן־נָחָ֜שׁ מֵרַבַּ֣ת בְּנֵֽי־עַמּ֗וֹן וּמָכִ֤יר בֶּן־עַמִּיאֵל֙ מִלֹּ֣א דְבָ֔ר וּבַרְזִלַּ֥י הַגִּלְעָדִ֖י מֵרֹגְלִֽים׃ | 27 |
੨੭ਜਦ ਦਾਊਦ ਮਹਨਇਮ ਵਿੱਚ ਪਹੁੰਚਿਆ ਤਾਂ ਅਜਿਹਾ ਹੋਇਆ ਕਿ ਨਾਹਾਸ਼ ਦਾ ਪੁੱਤਰ ਸ਼ੋਬੀ ਅੰਮੋਨੀਆਂ ਦੇ ਰੱਬਾਹ ਤੋਂ ਅਤੇ ਅੰਮੀਏਲ ਦਾ ਪੁੱਤਰ ਮਾਕੀਰ ਲੋ-ਦੇਬਾਰ ਤੋਂ ਅਤੇ ਬਰਜ਼ਿੱਲਈ ਗਿਲਆਦੀ ਰੋਗਲੀਮ ਤੋਂ
מִשְׁכָּ֤ב וְסַפּוֹת֙ וּכְלִ֣י יוֹצֵ֔ר וְחִטִּ֥ים וּשְׂעֹרִ֖ים וְקֶ֣מַח וְקָלִ֑י וּפ֥וֹל וַעֲדָשִׁ֖ים וְקָלִֽי׃ | 28 |
੨੮ਮੰਜੇ, ਤਸਲੇ, ਮਿੱਟੀ ਦੇ ਭਾਂਡੇ, ਕਣਕ, ਜੌਂ, ਆਟਾ, ਭੁੰਨਿਆ ਹੋਇਆ ਅਨਾਜ, ਰਵਾਂਹ ਦੀਆਂ ਫਲੀਆਂ, ਮਸਰ, ਭੁੰਨੇ ਹੋਏ ਛੋਲੇ,
וּדְבַ֣שׁ וְחֶמְאָ֗ה וְצֹאן֙ וּשְׁפ֣וֹת בָּקָ֔ר הִגִּ֧ישׁוּ לְדָוִ֛ד וְלָעָ֥ם אֲשֶׁר־אִתּ֖וֹ לֶאֱכ֑וֹל כִּ֣י אָמְר֔וּ הָעָ֗ם רָעֵ֛ב וְעָיֵ֥ף וְצָמֵ֖א בַּמִּדְבָּֽר׃ | 29 |
੨੯ਸ਼ਹਿਦ, ਮੱਖਣ, ਭੇਡਾਂ ਅਤੇ ਗੋਕਾ ਪਨੀਰ ਦਾਊਦ ਅਤੇ ਉਹ ਦੇ ਨਾਲ ਦੇ ਲੋਕਾਂ ਦੇ ਖਾਣ ਲਈ ਲੈ ਆਏ, ਕਿਉਂ ਜੋ ਉਨ੍ਹਾਂ ਨੇ ਆਖਿਆ ਕਿ ਉਹ ਲੋਕ ਉਜਾੜ ਵਿੱਚ ਭੁੱਖੇ, ਥੱਕੇ ਹੋਏ ਅਤੇ ਤਿਹਾਏ ਹੋਣਗੇ।