< דְּבָרִים 1 >

אֵ֣לֶּה הַדְּבָרִ֗ים אֲשֶׁ֨ר דִּבֶּ֤ר מֹשֶׁה֙ אֶל־כָּל־יִשְׂרָאֵ֔ל בְּעֵ֖בֶר הַיַּרְדֵּ֑ן בַּמִּדְבָּ֡ר בָּֽעֲרָבָה֩ מ֨וֹל ס֜וּף בֵּֽין־פָּארָ֧ן וּבֵֽין־תֹּ֛פֶל וְלָבָ֥ן וַחֲצֵרֹ֖ת וְדִ֥י זָהָֽב׃ 1
ਇਹ ਉਹ ਬਚਨ ਹਨ ਜਿਹੜੇ ਮੂਸਾ ਨੇ ਸਾਰੇ ਇਸਰਾਏਲ ਨੂੰ ਯਰਦਨ ਦੇ ਪਾਰ ਉਜਾੜ ਵਿੱਚ ਆਖੇ, ਜੋ ਸੂਫ ਦੇ ਸਾਹਮਣੇ ਦੇ ਅਰਾਬਾਹ ਵਿੱਚ ਪਾਰਾਨ, ਤੋਫਲ, ਲਾਬਾਨ, ਹਸੇਰੋਥ ਅਤੇ ਦੀਜ਼ਾਹਾਬ ਦੇ ਵਿਚਕਾਰ ਹੈ।
אַחַ֨ד עָשָׂ֥ר יוֹם֙ מֵֽחֹרֵ֔ב דֶּ֖רֶךְ הַר־שֵׂעִ֑יר עַ֖ד קָדֵ֥שׁ בַּרְנֵֽעַ׃ 2
ਹੋਰੇਬ ਤੋਂ ਕਾਦੇਸ਼-ਬਰਨੇਆ ਤੱਕ ਸੇਈਰ ਪਰਬਤ ਦਾ ਗਿਆਰ੍ਹਾਂ ਦਿਨ ਦਾ ਸਫ਼ਰ ਹੈ।
וַיְהִי֙ בְּאַרְבָּעִ֣ים שָׁנָ֔ה בְּעַשְׁתֵּֽי־עָשָׂ֥ר חֹ֖דֶשׁ בְּאֶחָ֣ד לַחֹ֑דֶשׁ דִּבֶּ֤ר מֹשֶׁה֙ אֶל־בְּנֵ֣י יִשְׂרָאֵ֔ל כְּ֠כֹל אֲשֶׁ֨ר צִוָּ֧ה יְהוָ֛ה אֹת֖וֹ אֲלֵהֶֽם׃ 3
ਅਜਿਹਾ ਹੋਇਆ ਕਿ ਚਾਲੀਵੇਂ ਸਾਲ ਦੇ ਗਿਆਰਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਮੂਸਾ ਨੇ ਇਸਰਾਏਲੀਆਂ ਨਾਲ ਉਹ ਸਾਰੀਆਂ ਗੱਲਾਂ ਕੀਤੀਆਂ, ਜਿਨ੍ਹਾਂ ਦਾ ਯਹੋਵਾਹ ਨੇ ਉਸ ਨੂੰ ਉਨ੍ਹਾਂ ਦੇ ਲਈ ਹੁਕਮ ਦਿੱਤਾ ਸੀ,
אַחֲרֵ֣י הַכֹּת֗וֹ אֵ֚ת סִיחֹן֙ מֶ֣לֶךְ הָֽאֱמֹרִ֔י אֲשֶׁ֥ר יוֹשֵׁ֖ב בְּחֶשְׁבּ֑וֹן וְאֵ֗ת ע֚וֹג מֶ֣לֶךְ הַבָּשָׁ֔ן אֲשֶׁר־יוֹשֵׁ֥ב בְּעַשְׁתָּרֹ֖ת בְּאֶדְרֶֽעִי׃ 4
ਅਰਥਾਤ ਜਦ ਮੂਸਾ ਨੇ ਅਮੋਰੀਆਂ ਦੇ ਰਾਜਾ ਸੀਹੋਨ ਨੂੰ ਜਿਹੜਾ ਹਸ਼ਬੋਨ ਦਾ ਵਾਸੀ ਸੀ ਅਤੇ ਬਾਸ਼ਾਨ ਦੇ ਰਾਜਾ ਓਗ ਨੂੰ ਜਿਹੜਾ ਅਸ਼ਤਾਰੋਥ ਦਾ ਵਾਸੀ ਸੀ, ਅਦਰਈ ਵਿੱਚ ਮਾਰ ਦਿੱਤਾ,
בְּעֵ֥בֶר הַיַּרְדֵּ֖ן בְּאֶ֣רֶץ מוֹאָ֑ב הוֹאִ֣יל מֹשֶׁ֔ה בֵּאֵ֛ר אֶת־הַתּוֹרָ֥ה הַזֹּ֖את לֵאמֹֽר׃ 5
ਤਦ ਯਰਦਨ ਦੇ ਪਾਰ ਮੋਆਬ ਦੇ ਦੇਸ਼ ਵਿੱਚ ਮੂਸਾ ਬਿਵਸਥਾ ਦੀ ਵਿਆਖਿਆ ਇਸ ਤਰ੍ਹਾਂ ਕਰਨ ਲੱਗਾ,
יְהוָ֧ה אֱלֹהֵ֛ינוּ דִּבֶּ֥ר אֵלֵ֖ינוּ בְּחֹרֵ֣ב לֵאמֹ֑ר רַב־לָכֶ֥ם שֶׁ֖בֶת בָּהָ֥ר הַזֶּֽה׃ 6
“ਸਾਡੇ ਪਰਮੇਸ਼ੁਰ ਯਹੋਵਾਹ ਨੇ ਹੋਰੇਬ ਵਿੱਚ ਸਾਨੂੰ ਕਿਹਾ ਸੀ, ਤੁਹਾਨੂੰ ਇਸ ਪਰਬਤ ਵਿੱਚ ਰਹਿੰਦੇ ਹੋਏ ਬਹੁਤ ਦਿਨ ਹੋ ਗਏ ਹਨ,
פְּנ֣וּ ׀ וּסְע֣וּ לָכֶ֗ם וּבֹ֨אוּ הַ֥ר הָֽאֱמֹרִי֮ וְאֶל־כָּל־שְׁכֵנָיו֒ בָּעֲרָבָ֥ה בָהָ֛ר וּבַשְּׁפֵלָ֥ה וּבַנֶּ֖גֶב וּבְח֣וֹף הַיָּ֑ם אֶ֤רֶץ הַֽכְּנַעֲנִי֙ וְהַלְּבָנ֔וֹן עַד־הַנָּהָ֥ר הַגָּדֹ֖ל נְהַר־פְּרָֽת׃ 7
ਇਸ ਲਈ ਹੁਣ ਤੁਸੀਂ ਇੱਥੋਂ ਕੂਚ ਕਰੋ ਅਤੇ ਅਮੋਰੀਆਂ ਦੇ ਪਹਾੜੀ ਦੇਸ਼ ਨੂੰ ਅਤੇ ਅਰਾਬਾਹ ਦੇ ਨੇੜੇ-ਤੇੜੇ ਦੇ ਸਥਾਨਾਂ ਵਿੱਚ, ਪਹਾੜੀ ਦੇਸ਼ ਵਿੱਚ, ਮੈਦਾਨ ਵਿੱਚ, ਦੱਖਣ ਵੱਲ ਅਤੇ ਸਮੁੰਦਰ ਦੇ ਕੰਢਿਆਂ ਉੱਤੇ, ਲਬਾਨੋਨ ਪਰਬਤ ਵਿੱਚ ਅਤੇ ਵੱਡੇ ਦਰਿਆ ਫ਼ਰਾਤ ਤੱਕ ਰਹਿਣ ਵਾਲੇ ਕਨਾਨੀਆਂ ਦੇ ਦੇਸ਼ ਵਿੱਚ ਚਲੇ ਜਾਓ।
רְאֵ֛ה נָתַ֥תִּי לִפְנֵיכֶ֖ם אֶת־הָאָ֑רֶץ בֹּ֚אוּ וּרְשׁ֣וּ אֶת־הָאָ֔רֶץ אֲשֶׁ֣ר נִשְׁבַּ֣ע יְ֠הוָה לַאֲבֹ֨תֵיכֶ֜ם לְאַבְרָהָ֨ם לְיִצְחָ֤ק וּֽלְיַעֲקֹב֙ לָתֵ֣ת לָהֶ֔ם וּלְזַרְעָ֖ם אַחֲרֵיהֶֽם׃ 8
ਵੇਖੋ, ਮੈਂ ਇਸ ਦੇਸ਼ ਨੂੰ ਤੁਹਾਡੇ ਸਾਹਮਣੇ ਰੱਖ ਦਿੱਤਾ ਹੈ, ਜਿਸ ਦੇਸ਼ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਦੇ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਕਿ ਮੈਂ ਇਸ ਦੇਸ਼ ਨੂੰ ਤੁਹਾਨੂੰ ਅਤੇ ਤੁਹਾਡੇ ਬਾਅਦ ਤੁਹਾਡੇ ਵੰਸ਼ ਨੂੰ ਦਿਆਂਗਾ, ਇਸ ਲਈ ਜਾਓ ਅਤੇ ਇਸ ਦੇਸ਼ ਨੂੰ ਆਪਣੇ ਅਧੀਨ ਕਰ ਲਓ।”
וָאֹמַ֣ר אֲלֵכֶ֔ם בָּעֵ֥ת הַהִ֖וא לֵאמֹ֑ר לֹא־אוּכַ֥ל לְבַדִּ֖י שְׂאֵ֥ת אֶתְכֶֽם׃ 9
ਫਿਰ ਉਸੇ ਸਮੇਂ ਮੈਂ ਤੁਹਾਨੂੰ ਕਿਹਾ, “ਮੈਂ ਇਕੱਲਾ ਤੁਹਾਡਾ ਭਾਰ ਨਹੀਂ ਚੁੱਕ ਸਕਦਾ,
יְהוָ֥ה אֱלֹהֵיכֶ֖ם הִרְבָּ֣ה אֶתְכֶ֑ם וְהִנְּכֶ֣ם הַיּ֔וֹם כְּכוֹכְבֵ֥י הַשָּׁמַ֖יִם לָרֹֽב׃ 10
੧੦ਕਿਉਂ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਇਸ ਹੱਦ ਤੱਕ ਵਧਾਇਆ ਹੈ ਕਿ ਵੇਖੋ, ਅੱਜ ਤੁਸੀਂ ਅਕਾਸ਼ ਦੇ ਤਾਰਿਆਂ ਵਾਂਗੂੰ ਹੋ ਗਏ ਹੋ।
יְהוָ֞ה אֱלֹהֵ֣י אֲבֽוֹתֵכֶ֗ם יֹסֵ֧ף עֲלֵיכֶ֛ם כָּכֶ֖ם אֶ֣לֶף פְּעָמִ֑ים וִיבָרֵ֣ךְ אֶתְכֶ֔ם כַּאֲשֶׁ֖ר דִּבֶּ֥ר לָכֶֽם׃ 11
੧੧ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਹਜ਼ਾਰ ਗੁਣਾ ਵਧਾਵੇ ਅਤੇ ਤੁਹਾਨੂੰ ਬਰਕਤ ਦੇਵੇ, ਜਿਵੇਂ ਉਸ ਨੇ ਤੁਹਾਡੇ ਨਾਲ ਵਾਇਦਾ ਕੀਤਾ ਹੈ।
אֵיכָ֥ה אֶשָּׂ֖א לְבַדִּ֑י טָרְחֲכֶ֥ם וּמַֽשַּׂאֲכֶ֖ם וְרִֽיבְכֶֽם׃ 12
੧੨ਮੈਂ ਇਕੱਲਾ ਕਿਵੇਂ ਤੁਹਾਡੀਆਂ ਮੁਸੀਬਤਾਂ, ਤੁਹਾਡਾ ਭਾਰ ਅਤੇ ਤੁਹਾਡਾ ਕੁੜਕੁੜਾਉਣਾ ਸਹਿਣ ਕਰਾਂ?
הָב֣וּ לָ֠כֶם אֲנָשִׁ֨ים חֲכָמִ֧ים וּנְבֹנִ֛ים וִידֻעִ֖ים לְשִׁבְטֵיכֶ֑ם וַאֲשִׂימֵ֖ם בְּרָאשֵׁיכֶֽם׃ 13
੧੩ਤੁਸੀਂ ਆਪਣੇ ਵਿੱਚੋਂ ਬੁੱਧਵਾਨ, ਸਿਆਣੇ ਅਤੇ ਗਿਆਨ ਰੱਖਣ ਵਾਲੇ ਮਨੁੱਖ ਗੋਤਾਂ ਅਨੁਸਾਰ ਚੁਣ ਲਓ ਤਾਂ ਜੋ ਮੈਂ ਉਹਨਾਂ ਨੂੰ ਤੁਹਾਡੇ ਉੱਤੇ ਪ੍ਰਧਾਨ ਠਹਿਰਾਵਾਂ।”
וַֽתַּעֲנ֖וּ אֹתִ֑י וַתֹּ֣אמְר֔וּ טֽוֹב־הַדָּבָ֥ר אֲשֶׁר־דִּבַּ֖רְתָּ לַעֲשֽׂוֹת׃ 14
੧੪ਤਦ ਤੁਸੀਂ ਮੈਨੂੰ ਉੱਤਰ ਦੇ ਕੇ ਆਖਿਆ, “ਇਹ ਚੰਗੀ ਗੱਲ ਹੈ, ਜਿਹੜੀ ਤੂੰ ਸਾਨੂੰ ਕਰਨ ਲਈ ਆਖੀ ਹੈ।”
וָאֶקַּ֞ח אֶת־רָאשֵׁ֣י שִׁבְטֵיכֶ֗ם אֲנָשִׁ֤ים חֲכָמִים֙ וִֽידֻעִ֔ים וָאֶתֵּ֥ן אֹתָ֛ם רָאשִׁ֖ים עֲלֵיכֶ֑ם שָׂרֵ֨י אֲלָפִ֜ים וְשָׂרֵ֣י מֵא֗וֹת וְשָׂרֵ֤י חֲמִשִּׁים֙ וְשָׂרֵ֣י עֲשָׂרֹ֔ת וְשֹׁטְרִ֖ים לְשִׁבְטֵיכֶֽם׃ 15
੧੫ਇਸ ਲਈ ਮੈਂ ਤੁਹਾਡੇ ਗੋਤਾਂ ਦੇ ਪ੍ਰਧਾਨਾਂ ਨੂੰ ਲਿਆ ਜਿਹੜੇ ਬੁੱਧਵਾਨ ਅਤੇ ਗਿਆਨੀ ਮਨੁੱਖ ਸਨ ਅਤੇ ਤੁਹਾਡੇ ਉੱਤੇ ਪ੍ਰਧਾਨ ਠਹਿਰਾਇਆ ਅਰਥਾਤ ਹਜ਼ਾਰਾਂ ਦੇ ਪ੍ਰਧਾਨ, ਸੈਂਕੜਿਆਂ ਦੇ ਪ੍ਰਧਾਨ, ਪੰਜਾਹਾਂ ਦੇ ਪ੍ਰਧਾਨ ਅਤੇ ਦਸਾਂ ਦੇ ਪ੍ਰਧਾਨ, ਨਾਲ ਹੀ ਤੁਹਾਡੇ ਗੋਤਾਂ ਦੇ ਆਗੂਆਂ ਨੂੰ ਵੀ ਲਿਆ।
וָאֲצַוֶּה֙ אֶת־שֹׁ֣פְטֵיכֶ֔ם בָּעֵ֥ת הַהִ֖וא לֵאמֹ֑ר שָׁמֹ֤עַ בֵּין־אֲחֵיכֶם֙ וּשְׁפַטְתֶּ֣ם צֶ֔דֶק בֵּֽין־אִ֥ישׁ וּבֵין־אָחִ֖יו וּבֵ֥ין גֵּרֽוֹ׃ 16
੧੬ਉਸੇ ਵੇਲੇ ਮੈਂ ਤੁਹਾਡੇ ਨਿਆਂਈਆਂ ਨੂੰ ਹੁਕਮ ਦੇ ਕੇ ਆਖਿਆ, “ਆਪਣੇ ਭਰਾਵਾਂ ਦੇ ਵਿਚਕਾਰਲੇ ਝਗੜੇ ਸੁਣੋ ਅਤੇ ਮਨੁੱਖ ਅਤੇ ਉਸ ਦੇ ਭਰਾ ਦਾ ਅਤੇ ਉਸ ਪਰਦੇਸੀ ਦਾ ਜਿਹੜਾ ਤੁਹਾਡੇ ਵਿੱਚ ਰਹਿੰਦਾ ਹੈ, ਧਰਮ ਨਾਲ ਨਿਆਂ ਕਰੋ।
לֹֽא־תַכִּ֨ירוּ פָנִ֜ים בַּמִּשְׁפָּ֗ט כַּקָּטֹ֤ן כַּגָּדֹל֙ תִּשְׁמָע֔וּן לֹ֤א תָג֙וּרוּ֙ מִפְּנֵי־אִ֔ישׁ כִּ֥י הַמִּשְׁפָּ֖ט לֵאלֹהִ֣ים ה֑וּא וְהַדָּבָר֙ אֲשֶׁ֣ר יִקְשֶׁ֣ה מִכֶּ֔ם תַּקְרִב֥וּן אֵלַ֖י וּשְׁמַעְתִּֽיו׃ 17
੧੭ਨਿਆਂ ਕਰਨ ਦੇ ਵੇਲੇ ਕਿਸੇ ਦਾ ਪੱਖਪਾਤ ਨਾ ਕਰਿਓ। ਤੁਸੀਂ ਵੱਡੇ-ਛੋਟੇ ਦੀ ਗੱਲ ਨੂੰ ਇੱਕੋ ਜਿਹੀ ਸੁਣਿਓ ਅਤੇ ਤੁਸੀਂ ਮਨੁੱਖ ਦੇ ਮੂੰਹ ਨੂੰ ਵੇਖ ਕੇ ਨਾ ਡਰਿਓ, ਕਿਉਂ ਜੋ ਨਿਆਂ ਪਰਮੇਸ਼ੁਰ ਦਾ ਹੈ ਅਤੇ ਜਿਹੜੀ ਗੱਲ ਤੁਹਾਡੇ ਲਈ ਬਹੁਤ ਔਖੀ ਹੋਵੇ, ਉਹ ਤੁਸੀਂ ਮੇਰੇ ਕੋਲ ਲਿਆਓ ਅਤੇ ਮੈਂ ਉਸ ਨੂੰ ਸੁਣਾਂਗਾ।”
וָאֲצַוֶּ֥ה אֶתְכֶ֖ם בָּעֵ֣ת הַהִ֑וא אֵ֥ת כָּל־הַדְּבָרִ֖ים אֲשֶׁ֥ר תַּעֲשֽׂוּן׃ 18
੧੮ਮੈਂ ਉਸ ਵੇਲੇ ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਦਾ ਹੁਕਮ ਦਿੱਤਾ, ਜਿਹੜੀਆਂ ਤੁਹਾਡੇ ਕਰਨ ਦੀਆਂ ਸਨ।
וַנִּסַּ֣ע מֵחֹרֵ֗ב וַנֵּ֡לֶךְ אֵ֣ת כָּל־הַמִּדְבָּ֣ר הַגָּדוֹל֩ וְהַנּוֹרָ֨א הַה֜וּא אֲשֶׁ֣ר רְאִיתֶ֗ם דֶּ֚רֶךְ הַ֣ר הָֽאֱמֹרִ֔י כַּאֲשֶׁ֥ר צִוָּ֛ה יְהוָ֥ה אֱלֹהֵ֖ינוּ אֹתָ֑נוּ וַנָּבֹ֕א עַ֖ד קָדֵ֥שׁ בַּרְנֵֽעַ׃ 19
੧੯ਫੇਰ ਅਸੀਂ ਹੋਰੇਬ ਤੋਂ ਕੂਚ ਕਰ ਕੇ ਉਸ ਵੱਡੀ ਅਤੇ ਭਿਆਨਕ ਉਜਾੜ ਵਿੱਚੋਂ ਦੀ ਗਏ ਜਿਹੜੀ ਤੁਸੀਂ ਅਮੋਰੀਆਂ ਦੇ ਪਹਾੜੀ ਦੇਸ਼ ਦੇ ਕੋਲ ਵੇਖੀ ਸੀ, ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਹੁਕਮ ਦਿੱਤਾ ਸੀ ਅਤੇ ਅਸੀਂ ਕਾਦੇਸ਼-ਬਰਨੇਆ ਵਿੱਚ ਆਏ।
וָאֹמַ֖ר אֲלֵכֶ֑ם בָּאתֶם֙ עַד־הַ֣ר הָאֱמֹרִ֔י אֲשֶׁר־יְהוָ֥ה אֱלֹהֵ֖ינוּ נֹתֵ֥ן לָֽנוּ׃ 20
੨੦ਫੇਰ ਮੈਂ ਤੁਹਾਨੂੰ ਆਖਿਆ, “ਤੁਸੀਂ ਅਮੋਰੀਆਂ ਦੇ ਪਹਾੜੀ ਦੇਸ਼ ਕੋਲ ਪਹੁੰਚ ਗਏ ਹੋ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ।
רְ֠אֵה נָתַ֨ן יְהוָ֧ה אֱלֹהֶ֛יךָ לְפָנֶ֖יךָ אֶת־הָאָ֑רֶץ עֲלֵ֣ה רֵ֗שׁ כַּאֲשֶׁר֩ דִּבֶּ֨ר יְהוָ֜ה אֱלֹהֵ֤י אֲבֹתֶ֙יךָ֙ לָ֔ךְ אַל־תִּירָ֖א וְאַל־תֵּחָֽת׃ 21
੨੧ਵੇਖੋ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੇ ਇਹ ਦੇਸ਼ ਰੱਖਿਆ ਹੈ। ਅੱਗੇ ਵਧ ਕੇ ਹਮਲਾ ਕਰੋ ਅਤੇ ਇਸ ਨੂੰ ਅਧਿਕਾਰ ਵਿੱਚ ਲੈ ਲਓ, ਜਿਵੇਂ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਆਖਿਆ ਹੈ! ਨਾ ਡਰੋ ਅਤੇ ਨਾ ਘਬਰਾਓ!”
וַתִּקְרְב֣וּן אֵלַי֮ כֻּלְּכֶם֒ וַתֹּאמְר֗וּ נִשְׁלְחָ֤ה אֲנָשִׁים֙ לְפָנֵ֔ינוּ וְיַחְפְּרוּ־לָ֖נוּ אֶת־הָאָ֑רֶץ וְיָשִׁ֤בוּ אֹתָ֙נוּ֙ דָּבָ֔ר אֶת־הַדֶּ֙רֶךְ֙ אֲשֶׁ֣ר נַעֲלֶה־בָּ֔הּ וְאֵת֙ הֶֽעָרִ֔ים אֲשֶׁ֥ר נָבֹ֖א אֲלֵיהֶֽן׃ 22
੨੨ਫਿਰ ਤੁਸੀਂ ਸਾਰੇ ਮੇਰੇ ਕੋਲ ਆ ਕੇ ਆਖਣ ਲੱਗੇ, “ਅਸੀਂ ਆਪਣੇ ਅੱਗੇ ਮਨੁੱਖਾਂ ਨੂੰ ਭੇਜਾਂਗੇ ਤਾਂ ਜੋ ਉਹ ਸਾਡੇ ਲਈ ਉਸ ਦੇਸ਼ ਦਾ ਭੇਤ ਲੈਣ ਅਤੇ ਵਾਪਸ ਆ ਕੇ ਸਾਨੂੰ ਉਸ ਰਾਹ ਦਾ ਪਤਾ ਦੇਣ ਜਿਸ ਦੇ ਵਿੱਚੋਂ ਹੋ ਕੇ ਅਸੀਂ ਅੱਗੇ ਜਾਣਾ ਹੈ ਅਤੇ ਸਾਨੂੰ ਕਿਹੜੇ ਸ਼ਹਿਰਾਂ ਵਿੱਚ ਪਹੁੰਚਣਾ ਹੈ।”
וַיִּיטַ֥ב בְּעֵינַ֖י הַדָּבָ֑ר וָאֶקַּ֤ח מִכֶּם֙ שְׁנֵ֣ים עָשָׂ֣ר אֲנָשִׁ֔ים אִ֥ישׁ אֶחָ֖ד לַשָּֽׁבֶט׃ 23
੨੩ਇਹ ਗੱਲ ਮੈਨੂੰ ਚੰਗੀ ਲੱਗੀ, ਇਸ ਲਈ ਮੈਂ ਤੁਹਾਡੇ ਵਿੱਚੋਂ ਬਾਰਾਂ ਮਨੁੱਖ ਅਰਥਾਤ ਹਰੇਕ ਗੋਤ ਤੋਂ ਇੱਕ-ਇੱਕ ਮਨੁੱਖ ਚੁਣ ਲਿਆ।
וַיִּפְנוּ֙ וַיַּעֲל֣וּ הָהָ֔רָה וַיָּבֹ֖אוּ עַד־נַ֣חַל אֶשְׁכֹּ֑ל וַֽיְרַגְּל֖וּ אֹתָֽהּ׃ 24
੨੪ਉਹ ਮੁੜ ਕੇ ਉਸ ਪਹਾੜੀ ਦੇਸ਼ ਨੂੰ ਗਏ ਅਤੇ ਅਸ਼ਕੋਲ ਦੀ ਵਾਦੀ ਵਿੱਚ ਪਹੁੰਚ ਕੇ ਉਸ ਦੇਸ਼ ਦਾ ਭੇਤ ਲਿਆ।
וַיִּקְח֤וּ בְיָדָם֙ מִפְּרִ֣י הָאָ֔רֶץ וַיּוֹרִ֖דוּ אֵלֵ֑ינוּ וַיָּשִׁ֨בוּ אֹתָ֤נוּ דָבָר֙ וַיֹּ֣אמְר֔וּ טוֹבָ֣ה הָאָ֔רֶץ אֲשֶׁר־יְהוָ֥ה אֱלֹהֵ֖ינוּ נֹתֵ֥ן לָֽנוּ׃ 25
੨੫ਉਨ੍ਹਾਂ ਨੇ ਉਸ ਦੇਸ਼ ਦੇ ਫਲਾਂ ਵਿੱਚੋਂ ਕੁਝ ਆਪਣੇ ਹੱਥਾਂ ਵਿੱਚ ਲਿਆ ਅਤੇ ਉਸ ਨੂੰ ਸਾਡੇ ਕੋਲ ਲਿਆਏ ਅਤੇ ਸਾਨੂੰ ਖ਼ਬਰ ਦਿੰਦੇ ਹੋਏ ਆਖਿਆ, “ਉਹ ਦੇਸ਼ ਚੰਗਾ ਹੈ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ।”
וְלֹ֥א אֲבִיתֶ֖ם לַעֲלֹ֑ת וַתַּמְר֕וּ אֶת־פִּ֥י יְהוָ֖ה אֱלֹהֵיכֶֽם׃ 26
੨੬ਪਰ ਤੁਸੀਂ ਉੱਥੇ ਜਾਣਾ ਨਹੀਂ ਚਾਹੁੰਦੇ ਸੀ, ਸਗੋਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੇ ਵਿਰੁੱਧ ਹੋ ਗਏ
וַתֵּרָגְנ֤וּ בְאָהֳלֵיכֶם֙ וַתֹּ֣אמְר֔וּ בְּשִׂנְאַ֤ת יְהוָה֙ אֹתָ֔נוּ הוֹצִיאָ֖נוּ מֵאֶ֣רֶץ מִצְרָ֑יִם לָתֵ֥ת אֹתָ֛נוּ בְּיַ֥ד הָאֱמֹרִ֖י לְהַשְׁמִידֵֽנוּ׃ 27
੨੭ਜਦ ਕਿ ਤੁਸੀਂ ਆਪਣੇ ਤੰਬੂਆਂ ਵਿੱਚ ਬੁੜਬੁੜ ਕਰਨ ਲੱਗ ਪਏ ਅਤੇ ਆਖਿਆ, “ਯਹੋਵਾਹ ਸਾਡੇ ਨਾਲ ਵੈਰ ਰੱਖਦਾ ਹੈ, ਇਸ ਲਈ ਸਾਨੂੰ ਮਿਸਰ ਦੇਸ਼ ਤੋਂ ਕੱਢ ਕੇ ਲੈ ਆਇਆ ਤਾਂ ਜੋ ਸਾਨੂੰ ਅਮੋਰੀਆਂ ਦੇ ਹੱਥਾਂ ਵਿੱਚ ਦੇ ਦੇਵੇ, ਜੋ ਸਾਡਾ ਨਾਸ ਕਰ ਦੇਣ।
אָנָ֣ה ׀ אֲנַ֣חְנוּ עֹלִ֗ים אַחֵינוּ֩ הֵמַ֨סּוּ אֶת־לְבָבֵ֜נוּ לֵאמֹ֗ר עַ֣ם גָּד֤וֹל וָרָם֙ מִמֶּ֔נּוּ עָרִ֛ים גְּדֹלֹ֥ת וּבְצוּרֹ֖ת בַּשָּׁמָ֑יִם וְגַם־בְּנֵ֥י עֲנָקִ֖ים רָאִ֥ינוּ שָֽׁם׃ 28
੨੮ਅਸੀਂ ਕਿੱਧਰ ਜਾਈਏ? ਸਾਡੇ ਭਰਾਵਾਂ ਨੇ ਇਹ ਆਖ ਕੇ ਸਾਡਾ ਹੌਂਸਲਾ ਤੋੜ ਦਿੱਤਾ ਹੈ ਕਿ ਉਹ ਲੋਕ ਸਾਡੇ ਤੋਂ ਵੱਡੇ ਅਤੇ ਉੱਚੇ-ਲੰਮੇ ਹਨ! ਉਹਨਾਂ ਦੇ ਸ਼ਹਿਰ ਵੱਡੇ ਅਤੇ ਅਕਾਸ਼ ਤੱਕ ਉੱਚੇ ਗੜ੍ਹਾਂ ਵਾਲੇ ਹਨ ਅਤੇ ਅਸੀਂ ਉੱਥੇ ਅਨਾਕੀਆਂ ਨੂੰ ਵੀ ਵੇਖਿਆ ਹੈ!”
וָאֹמַ֖ר אֲלֵכֶ֑ם לֹא־תַֽעַרְצ֥וּן וְֽלֹא־תִֽירְא֖וּן מֵהֶֽם׃ 29
੨੯ਤਦ ਮੈਂ ਤੁਹਾਨੂੰ ਆਖਿਆ, “ਤੁਸੀਂ ਉਨ੍ਹਾਂ ਤੋਂ ਨਾ ਘਬਰਾਓ ਅਤੇ ਨਾ ਹੀ ਡਰੋ।
יְהוָ֤ה אֱלֹֽהֵיכֶם֙ הַהֹלֵ֣ךְ לִפְנֵיכֶ֔ם ה֖וּא יִלָּחֵ֣ם לָכֶ֑ם כְּ֠כֹל אֲשֶׁ֨ר עָשָׂ֧ה אִתְּכֶ֛ם בְּמִצְרַ֖יִם לְעֵינֵיכֶֽם׃ 30
੩੦ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ-ਅੱਗੇ ਜਾਂਦਾ ਹੈ। ਉਹ ਤੁਹਾਡੇ ਲਈ ਲੜੇਗਾ, ਜਿਵੇਂ ਉਸ ਨੇ ਤੁਹਾਡੀਆਂ ਅੱਖਾਂ ਦੇ ਸਾਹਮਣੇ ਮਿਸਰ ਵਿੱਚ ਕੀਤਾ
וּבַמִּדְבָּר֙ אֲשֶׁ֣ר רָאִ֔יתָ אֲשֶׁ֤ר נְשָׂאֲךָ֙ יְהוָ֣ה אֱלֹהֶ֔יךָ כַּאֲשֶׁ֥ר יִשָּׂא־אִ֖ישׁ אֶת־בְּנ֑וֹ בְּכָל־הַדֶּ֙רֶךְ֙ אֲשֶׁ֣ר הֲלַכְתֶּ֔ם עַד־בֹּאֲכֶ֖ם עַד־הַמָּק֥וֹם הַזֶּֽה׃ 31
੩੧ਅਤੇ ਉਜਾੜ ਵਿੱਚ ਵੀ, ਜਿੱਥੇ ਤੁਸੀਂ ਵੇਖਿਆ ਕਿ ਜਿਵੇਂ ਮਨੁੱਖ ਆਪਣੇ ਪੁੱਤਰ ਨੂੰ ਚੁੱਕਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਤੁਹਾਡੇ ਸਾਰੇ ਰਾਹਾਂ ਵਿੱਚ ਜਿੱਥੇ ਤੁਸੀਂ ਜਾਂਦੇ ਸੀ ਚੁੱਕ ਕੇ ਰੱਖਿਆ, ਜਦ ਤੱਕ ਤੁਸੀਂ ਇਸ ਸਥਾਨ ਤੱਕ ਨਹੀਂ ਪਹੁੰਚੇ।”
וּבַדָּבָ֖ר הַזֶּ֑ה אֵֽינְכֶם֙ מַאֲמִינִ֔ם בַּיהוָ֖ה אֱלֹהֵיכֶֽם׃ 32
੩੨ਪਰ ਇਸ ਗੱਲ ਵਿੱਚ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਵਿਸ਼ਵਾਸ ਨਾ ਕੀਤਾ,
הַהֹלֵ֨ךְ לִפְנֵיכֶ֜ם בַּדֶּ֗רֶךְ לָת֥וּר לָכֶ֛ם מָק֖וֹם לַֽחֲנֹֽתְכֶ֑ם בָּאֵ֣שׁ ׀ לַ֗יְלָה לַרְאֹֽתְכֶם֙ בַּדֶּ֙רֶךְ֙ אֲשֶׁ֣ר תֵּֽלְכוּ־בָ֔הּ וּבֶעָנָ֖ן יוֹמָֽם׃ 33
੩੩ਜੋ ਰਾਹ ਵਿੱਚ ਤੁਹਾਡੇ ਅੱਗੇ-ਅੱਗੇ ਚੱਲਦਾ ਸੀ ਤਾਂ ਜੋ ਉਹ ਤੁਹਾਡੇ ਲਈ ਡੇਰੇ ਲਾਉਣ ਦਾ ਸਥਾਨ ਲੱਭੇ, ਰਾਤ ਨੂੰ ਅੱਗ ਵਿੱਚ ਅਤੇ ਦਿਨ ਨੂੰ ਬੱਦਲ ਵਿੱਚ ਹੋ ਕੇ ਉਹ ਤੁਹਾਨੂੰ ਉਹ ਰਾਹ ਵਿਖਾਉਂਦਾ ਸੀ, ਜਿਸ ਵਿੱਚ ਤੁਸੀਂ ਜਾਣਾ ਹੁੰਦਾ ਸੀ।
וַיִּשְׁמַ֥ע יְהוָ֖ה אֶת־ק֣וֹל דִּבְרֵיכֶ֑ם וַיִּקְצֹ֖ף וַיִּשָּׁבַ֥ע לֵאמֹֽר׃ 34
੩੪ਯਹੋਵਾਹ ਨੇ ਤੁਹਾਡੀਆਂ ਗੱਲਾਂ ਦਾ ਰੌਲ਼ਾ ਸੁਣਿਆ, ਤਦ ਉਸ ਦਾ ਕ੍ਰੋਧ ਭੜਕਿਆ ਅਤੇ ਉਸ ਨੇ ਇਹ ਆਖ ਕੇ ਸਹੁੰ ਖਾਧੀ,
אִם־יִרְאֶ֥ה אִישׁ֙ בָּאֲנָשִׁ֣ים הָאֵ֔לֶּה הַדּ֥וֹר הָרָ֖ע הַזֶּ֑ה אֵ֚ת הָאָ֣רֶץ הַטּוֹבָ֔ה אֲשֶׁ֣ר נִשְׁבַּ֔עְתִּי לָתֵ֖ת לַאֲבֹתֵיכֶֽם׃ 35
੩੫“ਇਸ ਬੁਰੀ ਪੀੜ੍ਹੀ ਵਿੱਚੋਂ ਇੱਕ ਵੀ ਮਨੁੱਖ ਉਸ ਚੰਗੇ ਦੇਸ਼ ਨੂੰ ਨਾ ਵੇਖੇਗਾ, ਜਿਸ ਨੂੰ ਦੇਣ ਦੀ ਸਹੁੰ ਮੈਂ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ।
זֽוּלָתִ֞י כָּלֵ֤ב בֶּן־יְפֻנֶּה֙ ה֣וּא יִרְאֶ֔נָּה וְלֽוֹ־אֶתֵּ֧ן אֶת־הָאָ֛רֶץ אֲשֶׁ֥ר דָּֽרַךְ־בָּ֖הּ וּלְבָנָ֑יו יַ֕עַן אֲשֶׁ֥ר מִלֵּ֖א אַחֲרֵ֥י יְהוָֽה׃ 36
੩੬ਸਿਰਫ਼ ਯਫ਼ੁੰਨਹ ਦਾ ਪੁੱਤਰ ਕਾਲੇਬ ਉਸ ਦੇਸ਼ ਨੂੰ ਵੇਖੇਗਾ ਅਤੇ ਮੈਂ ਉਹ ਦੇਸ਼ ਜਿੱਥੇ ਉਸ ਨੇ ਪੈਰ ਰੱਖੇ ਹਨ, ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਦਿਆਂਗਾ ਕਿਉਂ ਜੋ ਉਹ ਯਹੋਵਾਹ ਦੇ ਪਿੱਛੇ ਪੂਰੀ ਰੀਤੀ ਨਾਲ ਤੁਰਿਆ ਹੈ।”
גַּם־בִּי֙ הִתְאַנַּ֣ף יְהוָ֔ה בִּגְלַלְכֶ֖ם לֵאמֹ֑ר גַּם־אַתָּ֖ה לֹא־תָבֹ֥א שָֽׁם׃ 37
੩੭ਤੁਹਾਡੇ ਕਾਰਨ ਯਹੋਵਾਹ ਮੇਰੇ ਨਾਲ ਵੀ ਇਹ ਆਖ ਕੇ ਗੁੱਸੇ ਹੋਇਆ, “ਤੂੰ ਵੀ ਉੱਥੇ ਨਹੀਂ ਜਾਵੇਂਗਾ।
יְהוֹשֻׁ֤עַ בִּן נוּן֙ הָעֹמֵ֣ד לְפָנֶ֔יךָ ה֖וּא יָ֣בֹא שָׁ֑מָּה אֹת֣וֹ חַזֵּ֔ק כִּי־ה֖וּא יַנְחִלֶ֥נָּה אֶת־יִשְׂרָאֵֽל׃ 38
੩੮ਨੂਨ ਦਾ ਪੁੱਤਰ ਯਹੋਸ਼ੁਆ ਜਿਹੜਾ ਤੇਰੇ ਅੱਗੇ ਖੜ੍ਹਾ ਰਹਿੰਦਾ ਹੈ, ਉਹ ਉੱਥੇ ਜਾਵੇਗਾ। ਉਹ ਨੂੰ ਹੌਂਸਲਾ ਦੇ ਕਿਉਂ ਜੋ ਉਹ ਇਸਰਾਏਲ ਨੂੰ ਉਸ ਦੀ ਵਿਰਾਸਤ ਦੁਆਵੇਗਾ।”
וְטַפְּכֶם֩ אֲשֶׁ֨ר אֲמַרְתֶּ֜ם לָבַ֣ז יִהְיֶ֗ה וּ֠בְנֵיכֶם אֲשֶׁ֨ר לֹא־יָדְע֤וּ הַיּוֹם֙ ט֣וֹב וָרָ֔ע הֵ֖מָּה יָבֹ֣אוּ שָׁ֑מָּה וְלָהֶ֣ם אֶתְּנֶ֔נָּה וְהֵ֖ם יִירָשֽׁוּהָ׃ 39
੩੯ਫਿਰ ਤੁਹਾਡੇ ਬੱਚੇ ਜਿਨ੍ਹਾਂ ਦੇ ਵਿਖੇ ਤੁਸੀਂ ਆਖਦੇ ਸੀ ਕਿ ਉਹ ਲੁੱਟ ਵਿੱਚ ਚਲੇ ਜਾਣਗੇ ਅਤੇ ਤੁਹਾਡੇ ਪੁੱਤਰ ਜੋ ਹੁਣੇ ਭਲੇ ਬੁਰੇ ਦੀ ਸਿਆਣ ਨਹੀਂ ਰੱਖਦੇ, ਉਹ ਉੱਥੇ ਪ੍ਰਵੇਸ਼ ਕਰਨਗੇ ਅਤੇ ਮੈਂ ਉਹ ਦੇਸ਼ ਉਹਨਾਂ ਨੂੰ ਦਿਆਂਗਾ ਅਤੇ ਉਹ ਉਸ ਨੂੰ ਅਧਿਕਾਰ ਵਿੱਚ ਲੈ ਲੈਣਗੇ।
וְאַתֶּ֖ם פְּנ֣וּ לָכֶ֑ם וּסְע֥וּ הַמִּדְבָּ֖רָה דֶּ֥רֶךְ יַם־סֽוּף׃ 40
੪੦ਪਰ ਤੁਸੀਂ ਘੁੰਮ ਕੇ ਕੂਚ ਕਰੋ ਅਤੇ ਲਾਲ ਸਮੁੰਦਰ ਦੇ ਰਾਹ ਤੋਂ ਉਜਾੜ ਵੱਲ ਜਾਓ।
וַֽתַּעֲנ֣וּ ׀ וַתֹּאמְר֣וּ אֵלַ֗י חָטָאנוּ֮ לַֽיהוָה֒ אֲנַ֤חְנוּ נַעֲלֶה֙ וְנִלְחַ֔מְנוּ כְּכֹ֥ל אֲשֶׁר־צִוָּ֖נוּ יְהוָ֣ה אֱלֹהֵ֑ינוּ וַֽתַּחְגְּר֗וּ אִ֚ישׁ אֶת־כְּלֵ֣י מִלְחַמְתּ֔וֹ וַתָּהִ֖ינוּ לַעֲלֹ֥ת הָהָֽרָה׃ 41
੪੧ਤਦ ਤੁਸੀਂ ਮੈਨੂੰ ਉੱਤਰ ਦੇ ਕੇ ਆਖਿਆ, “ਅਸੀਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ। ਹੁਣ ਅਸੀਂ ਉੱਪਰ ਜਾ ਕੇ ਲੜਾਂਗੇ, ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਹੁਕਮ ਦਿੱਤਾ ਹੈ।” ਫਿਰ ਤੁਹਾਡੇ ਵਿੱਚੋਂ ਹਰੇਕ ਨੇ ਆਪਣੇ ਯੁੱਧ ਦੇ ਸ਼ਸਤਰ ਬੰਨ੍ਹੇ ਅਤੇ ਪਹਾੜੀ ਦੇਸ਼ ਉੱਤੇ ਹਮਲਾ ਕਰਨ ਨੂੰ ਇੱਕ ਛੋਟੀ ਜਿਹੀ ਗੱਲ ਜਾਣਿਆ।
וַיֹּ֨אמֶר יְהוָ֜ה אֵלַ֗י אֱמֹ֤ר לָהֶם֙ לֹ֤א תַֽעֲלוּ֙ וְלֹא־תִלָּ֣חֲמ֔וּ כִּ֥י אֵינֶ֖נִּי בְּקִרְבְּכֶ֑ם וְלֹא֙ תִּנָּֽגְפ֔וּ לִפְנֵ֖י אֹיְבֵיכֶֽם׃ 42
੪੨ਪਰ ਯਹੋਵਾਹ ਨੇ ਮੈਨੂੰ ਆਖਿਆ, “ਉਨ੍ਹਾਂ ਨੂੰ ਆਖ ਕਿ ਉੱਪਰ ਨਾ ਜਾਓ ਅਤੇ ਨਾ ਲੜੋ ਕਿਉਂ ਜੋ ਮੈਂ ਤੁਹਾਡੇ ਨਾਲ ਨਹੀਂ ਹਾਂ, ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਮਾਰੇ ਜਾਓ।”
וָאֲדַבֵּ֥ר אֲלֵיכֶ֖ם וְלֹ֣א שְׁמַעְתֶּ֑ם וַתַּמְרוּ֙ אֶת־פִּ֣י יְהוָ֔ה וַתָּזִ֖דוּ וַתַּעֲל֥וּ הָהָֽרָה׃ 43
੪੩ਮੈਂ ਤੁਹਾਨੂੰ ਇਹ ਗੱਲ ਆਖ ਦਿੱਤੀ, ਪਰ ਤੁਸੀਂ ਨਾ ਸੁਣਿਆ ਸਗੋਂ ਤੁਸੀਂ ਯਹੋਵਾਹ ਦੇ ਹੁਕਮ ਦੇ ਵਿਰੁੱਧ ਹੋ ਗਏ ਅਤੇ ਢਿਠਾਈ ਨਾਲ ਪਹਾੜੀ ਦੇਸ਼ ਵਿੱਚ ਚੜ੍ਹ ਗਏ।
וַיֵּצֵ֨א הָאֱמֹרִ֜י הַיֹּשֵׁ֨ב בָּהָ֤ר הַהוּא֙ לִקְרַאתְכֶ֔ם וַיִּרְדְּפ֣וּ אֶתְכֶ֔ם כַּאֲשֶׁ֥ר תַּעֲשֶׂ֖ינָה הַדְּבֹרִ֑ים וַֽיַּכְּת֥וּ אֶתְכֶ֛ם בְּשֵׂעִ֖יר עַד־חָרְמָֽה׃ 44
੪੪ਤਦ ਅਮੋਰੀਆਂ ਨੇ ਜਿਹੜੇ ਉਸ ਪਹਾੜੀ ਦੇਸ਼ ਵਿੱਚ ਵੱਸਦੇ ਸਨ, ਨਿੱਕਲ ਕੇ ਤੁਹਾਡਾ ਸਾਹਮਣਾ ਕੀਤਾ ਅਤੇ ਤੁਹਾਨੂੰ ਭਜਾਇਆ, ਜਿਵੇਂ ਸ਼ਹਿਦ ਦੀਆਂ ਮੱਖੀਆਂ ਕਰਦੀਆਂ ਹਨ ਅਤੇ ਤੁਹਾਨੂੰ ਸੇਈਰ ਵਿੱਚ ਹਾਰਮਾਹ ਤੱਕ ਮਾਰਦੇ ਗਏ।
וַתָּשֻׁ֥בוּ וַתִּבְכּ֖וּ לִפְנֵ֣י יְהוָ֑ה וְלֹֽא־שָׁמַ֤ע יְהוָה֙ בְּקֹ֣לְכֶ֔ם וְלֹ֥א הֶאֱזִ֖ין אֲלֵיכֶֽם׃ 45
੪੫ਫੇਰ ਤੁਸੀਂ ਵਾਪਸ ਆ ਕੇ ਯਹੋਵਾਹ ਅੱਗੇ ਰੋਏ, ਪਰ ਯਹੋਵਾਹ ਨੇ ਤੁਹਾਡੀ ਅਵਾਜ਼ ਨਾ ਸੁਣੀ ਅਤੇ ਨਾ ਹੀ ਆਪਣਾ ਕੰਨ ਤੁਹਾਡੇ ਵੱਲ ਲਾਇਆ।
וַתֵּשְׁב֥וּ בְקָדֵ֖שׁ יָמִ֣ים רַבִּ֑ים כַּיָּמִ֖ים אֲשֶׁ֥ר יְשַׁבְתֶּֽם׃ 46
੪੬ਇਸ ਲਈ ਤੁਸੀਂ ਕਾਦੇਸ਼ ਵਿੱਚ ਬਹੁਤ ਦਿਨਾਂ ਤੱਕ ਟਿਕੇ ਰਹੇ, ਸਗੋਂ ਬਹੁਤ ਹੀ ਲੰਮੇ ਸਮੇਂ ਤੱਕ ਟਿਕੇ ਰਹੇ।

< דְּבָרִים 1 >