< קֹהֶלֶת 11 >

שַׁלַּ֥ח לַחְמְךָ֖ עַל־פְּנֵ֣י הַמָּ֑יִם כִּֽי־בְרֹ֥ב הַיָּמִ֖ים תִּמְצָאֶֽנּוּ׃ 1
ਆਪਣੀ ਰੋਟੀ ਪਾਣੀਆਂ ਦੇ ਉੱਤੇ ਸੁੱਟ ਦੇ, ਤਾਂ ਤੂੰ ਬਹੁਤ ਦਿਨਾਂ ਦੇ ਬਾਅਦ ਉਸ ਨੂੰ ਫੇਰ ਪਾਵੇਂਗਾ।
תֶּן־חֵ֥לֶק לְשִׁבְעָ֖ה וְגַ֣ם לִשְׁמוֹנָ֑ה כִּ֚י לֹ֣א תֵדַ֔ע מַה־יִּהְיֶ֥ה רָעָ֖ה עַל־הָאָֽרֶץ׃ 2
ਸੱਤਾਂ ਨੂੰ ਸਗੋਂ ਅੱਠਾਂ ਨੂੰ ਵੰਡ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਧਰਤੀ ਉੱਤੇ ਕੀ ਬਿਪਤਾ ਆਵੇਗੀ।
אִם־יִמָּלְא֨וּ הֶעָבִ֥ים גֶּ֙שֶׁם֙ עַל־הָאָ֣רֶץ יָרִ֔יקוּ וְאִם־יִפּ֥וֹל עֵ֛ץ בַּדָּר֖וֹם וְאִ֣ם בַּצָּפ֑וֹן מְק֛וֹם שֶׁיִּפּ֥וֹל הָעֵ֖ץ שָׁ֥ם יְהֽוּא׃ 3
ਜਦੋਂ ਬੱਦਲ ਮੀਂਹ ਨਾਲ ਭਰੇ ਹੋਏ ਹੁੰਦੇ ਹਨ, ਤਾਂ ਧਰਤੀ ਉੱਤੇ ਵਰ੍ਹ ਕੇ ਖਾਲੀ ਹੋ ਜਾਂਦੇ ਹਨ ਅਤੇ ਜੇ ਕਦੀ ਰੁੱਖ ਦੱਖਣ ਜਾਂ ਉੱਤਰ ਵੱਲ ਡਿੱਗੇ, ਤਾਂ ਜਿੱਥੇ ਰੁੱਖ ਡਿੱਗਦਾ ਹੈ ਉੱਥੇ ਹੀ ਪਿਆ ਰਹਿੰਦਾ ਹੈ।
שֹׁמֵ֥ר ר֖וּחַ לֹ֣א יִזְרָ֑ע וְרֹאֶ֥ה בֶעָבִ֖ים לֹ֥א יִקְצֽוֹר׃ 4
ਜਿਹੜਾ ਹਵਾ ਨੂੰ ਤੱਕਦਾ ਰਹਿੰਦਾ ਹੈ, ਉਹ ਨਹੀਂ ਬੀਜੇਗਾ ਅਤੇ ਜਿਹੜਾ ਬੱਦਲਾਂ ਨੂੰ ਵੇਖਦਾ ਹੈ, ਉਹ ਵਾਢੀ ਨਾ ਕਰੇਗਾ।
כַּאֲשֶׁ֨ר אֵֽינְךָ֤ יוֹדֵ֙עַ֙ מַה־דֶּ֣רֶךְ הָר֔וּחַ כַּעֲצָמִ֖ים בְּבֶ֣טֶן הַמְּלֵאָ֑ה כָּ֗כָה לֹ֤א תֵדַע֙ אֶת־מַעֲשֵׂ֣ה הָֽאֱלֹהִ֔ים אֲשֶׁ֥ר יַעֲשֶׂ֖ה אֶת־הַכֹּֽל׃ 5
ਜਿਵੇਂ ਤੂੰ ਹਵਾ ਦੇ ਰਾਹ ਨੂੰ ਨਹੀਂ ਜਾਣਦਾ ਅਤੇ ਗਰਭਵਤੀ ਦੀ ਕੁੱਖ ਵਿੱਚ ਹੱਡੀਆਂ ਕਿਵੇਂ ਵਧਦੀਆਂ ਹਨ, ਉਸੇ ਤਰ੍ਹਾਂ ਹੀ ਤੂੰ ਪਰਮੇਸ਼ੁਰ ਦੇ ਕੰਮਾਂ ਨੂੰ ਨਹੀਂ ਜਾਣਦਾ, ਜੋ ਸਭ ਕੁਝ ਬਣਾਉਂਦਾ ਹੈ।
בַּבֹּ֙קֶר֙ זְרַ֣ע אֶת־זַרְעֶ֔ךָ וְלָעֶ֖רֶב אַל־תַּנַּ֣ח יָדֶ֑ךָ כִּי֩ אֵֽינְךָ֨ יוֹדֵ֜ע אֵ֣י זֶ֤ה יִכְשָׁר֙ הֲזֶ֣ה אוֹ־זֶ֔ה וְאִם־שְׁנֵיהֶ֥ם כְּאֶחָ֖ד טוֹבִֽים׃ 6
ਸਵੇਰ ਨੂੰ ਆਪਣਾ ਬੀ ਬੀਜ, ਅਤੇ ਸ਼ਾਮ ਨੂੰ ਵੀ ਆਪਣਾ ਹੱਥ ਢਿੱਲਾ ਨਾ ਹੋਣ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਇਹਨਾਂ ਵਿੱਚੋਂ ਕਿਹੜਾ ਫਲੇਗਾ, ਇਹ ਜਾਂ ਉਹ, ਜਾਂ ਦੋਵੇਂ ਦੇ ਦੋਵੇਂ ਇੱਕੋ ਜਿਹੇ ਚੰਗੇ ਹੋਣਗੇ।
וּמָת֖וֹק הָא֑וֹר וְט֥וֹב לַֽעֵינַ֖יִם לִרְא֥וֹת אֶת־הַשָּֽׁמֶשׁ׃ 7
ਚਾਨਣ ਤਾਂ ਮਨ ਭਾਉਂਦਾ ਹੈ ਅਤੇ ਸੂਰਜ ਨੂੰ ਦੇਖਣਾ ਅੱਖਾਂ ਨੂੰ ਚੰਗਾ ਲੱਗਦਾ ਹੈ।
כִּ֣י אִם־שָׁנִ֥ים הַרְבֵּ֛ה יִחְיֶ֥ה הָאָדָ֖ם בְּכֻלָּ֣ם יִשְׂמָ֑ח וְיִזְכֹּר֙ אֶת־יְמֵ֣י הַחֹ֔שֶׁךְ כִּֽי־הַרְבֵּ֥ה יִהְי֖וּ כָּל־שֶׁבָּ֥א הָֽבֶל׃ 8
ਹਾਂ, ਜੇ ਕਦੀ ਮਨੁੱਖ ਬਹੁਤ ਸਾਲਾਂ ਤੱਕ ਜੀਉਂਦਾ ਰਹੇ ਅਤੇ ਉਨ੍ਹਾਂ ਸਭਨਾਂ ਵਿੱਚ ਅਨੰਦ ਰਹੇ, ਫਿਰ ਵੀ ਉਹ ਹਨ੍ਹੇਰੇ ਦੇ ਦਿਨਾਂ ਨੂੰ ਯਾਦ ਰੱਖੇ, ਕਿਉਂ ਜੋ ਉਹ ਬਹੁਤ ਹੋਣਗੇ, ਸਭ ਕੁਝ ਜੋ ਆਉਂਦਾ ਹੈ ਸੋ ਵਿਅਰਥ ਹੈ!
שְׂמַ֧ח בָּח֣וּר בְּיַלְדוּתֶ֗יךָ וִֽיטִֽיבְךָ֤ לִבְּךָ֙ בִּימֵ֣י בְחוּרוֹתֶ֔ךָ וְהַלֵּךְ֙ בְּדַרְכֵ֣י לִבְּךָ֔ וּבְמַרְאֵ֖י עֵינֶ֑יךָ וְדָ֕ע כִּ֧י עַל־כָּל־אֵ֛לֶּה יְבִֽיאֲךָ֥ הָאֱלֹהִ֖ים בַּמִּשְׁפָּֽט׃ 9
ਹੇ ਜੁਆਨ, ਤੂੰ ਆਪਣੀ ਜੁਆਨੀ ਵਿੱਚ ਮੌਜ ਕਰ ਅਤੇ ਜੁਆਨੀ ਦੇ ਦਿਨਾਂ ਵਿੱਚ ਤੇਰਾ ਜੀ ਤੈਨੂੰ ਪਰਚਾਵੇ ਅਤੇ ਆਪਣੇ ਮਨ ਦੇ ਰਾਹਾਂ ਵਿੱਚ ਅਤੇ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਤੁਰ, ਪਰ ਤੂੰ ਜਾਣ ਲੈ ਕਿ ਇਹਨਾਂ ਸਾਰੀਆਂ ਗੱਲਾਂ ਦੇ ਲਈ ਪਰਮੇਸ਼ੁਰ ਤੇਰਾ ਨਿਆਂ ਕਰੇਗਾ।
וְהָסֵ֥ר כַּ֙עַס֙ מִלִּבֶּ֔ךָ וְהַעֲבֵ֥ר רָעָ֖ה מִבְּשָׂרֶ֑ךָ כִּֽי־הַיַּלְד֥וּת וְהַֽשַּׁחֲר֖וּת הָֽבֶל׃ 10
੧੦ਇਸ ਲਈ ਚਿੰਤਾ ਨੂੰ ਆਪਣੇ ਮਨ ਤੋਂ ਦੂਰ ਕਰ ਅਤੇ ਬੁਰਿਆਈ ਆਪਣੇ ਸਰੀਰ ਵਿੱਚੋਂ ਕੱਢ ਸੁੱਟ, ਕਿਉਂ ਜੋ ਬਚਪਨ ਅਤੇ ਜੁਆਨੀ ਦੋਵੇਂ ਵਿਅਰਥ ਹਨ!

< קֹהֶלֶת 11 >