< קֹהֶלֶת 1 >

דִּבְרֵי֙ קֹהֶ֣לֶת בֶּן־דָּוִ֔ד מֶ֖לֶךְ בִּירוּשָׁלִָֽם׃ 1
ਲੁੱਕ ਯਰੂਸ਼ਲਮ ਦੇ ਰਾਜਾ, ਦਾਊਦ ਦੇ ਪੁੱਤਰ ਉਪਦੇਸ਼ਕ ਦੇ ਬਚਨ।
הֲבֵ֤ל הֲבָלִים֙ אָמַ֣ר קֹהֶ֔לֶת הֲבֵ֥ל הֲבָלִ֖ים הַכֹּ֥ל הָֽבֶל׃ 2
ਉਪਦੇਸ਼ਕ ਆਖਦਾ ਹੈ, ਵਿਅਰਥ ਹੀ ਵਿਅਰਥ, ਵਿਅਰਥ ਹੀ ਵਿਅਰਥ, ਸਭ ਕੁਝ ਵਿਅਰਥ ਹੈ!
מַה־יִּתְר֖וֹן לָֽאָדָ֑ם בְּכָל־עֲמָל֔וֹ שֶֽׁיַּעֲמֹ֖ל תַּ֥חַת הַשָּֽׁמֶשׁ׃ 3
ਆਦਮੀ ਨੂੰ ਉਸ ਸਾਰੀ ਮਿਹਨਤ ਤੋਂ ਕੀ ਲਾਭ ਹੁੰਦਾ ਹੈ, ਜੋ ਉਹ ਸੂਰਜ ਦੇ ਹੇਠ ਕਰਦਾ ਹੈ?
דּ֤וֹר הֹלֵךְ֙ וְד֣וֹר בָּ֔א וְהָאָ֖רֶץ לְעוֹלָ֥ם עֹמָֽדֶת׃ 4
ਇੱਕ ਪੀੜ੍ਹੀ ਚਲੀ ਜਾਂਦੀ ਹੈ ਅਤੇ ਦੂਜੀ ਆ ਜਾਂਦੀ ਹੈ, ਪਰ ਧਰਤੀ ਸਦਾ ਅਟੱਲ ਰਹਿੰਦੀ ਹੈ।
וְזָרַ֥ח הַשֶּׁ֖מֶשׁ וּבָ֣א הַשָּׁ֑מֶשׁ וְאֶ֨ל־מְקוֹמ֔וֹ שׁוֹאֵ֛ף זוֹרֵ֥חַֽ ה֖וּא שָֽׁם׃ 5
ਸੂਰਜ ਚੜ੍ਹਦਾ ਹੈ ਅਤੇ ਸੂਰਜ ਲਹਿੰਦਾ ਹੈ ਅਤੇ ਆਪਣੇ ਉਸ ਸਥਾਨ ਵੱਲ ਤੇਜ਼ੀ ਨਾਲ ਜਾਂਦਾ ਹੈ, ਜਿੱਥੋਂ ਉਹ ਚੜ੍ਹਦਾ ਹੈ।
הוֹלֵךְ֙ אֶל־דָּר֔וֹם וְסוֹבֵ֖ב אֶל־צָפ֑וֹן סוֹבֵ֤ב ׀ סֹבֵב֙ הוֹלֵ֣ךְ הָר֔וּחַ וְעַל־סְבִיבֹתָ֖יו שָׁ֥ב הָרֽוּחַ׃ 6
ਪੌਣ ਦੱਖਣ ਵੱਲ ਚਲੀ ਜਾਂਦੀ ਹੈ, ਫੇਰ ਉੱਤਰ ਵੱਲ ਮੁੜ ਪੈਂਦੀ ਹੈ, ਇਹ ਸਦਾ ਘੁੰਮਦੀ ਫਿਰਦੀ ਹੈ ਅਤੇ ਆਪਣੇ ਚੱਕਰ ਅਨੁਸਾਰ ਮੁੜ ਜਾਂਦੀ ਹੈ।
כָּל־הַנְּחָלִים֙ הֹלְכִ֣ים אֶל־הַיָּ֔ם וְהַיָּ֖ם אֵינֶ֣נּוּ מָלֵ֑א אֶל־מְק֗וֹם שֶׁ֤הַנְּחָלִים֙ הֹֽלְכִ֔ים שָׁ֛ם הֵ֥ם שָׁבִ֖ים לָלָֽכֶת׃ 7
ਸਾਰੀਆਂ ਨਦੀਆਂ ਸਮੁੰਦਰ ਵਿੱਚ ਜਾ ਪੈਂਦੀਆਂ ਹਨ, ਪਰ ਸਮੁੰਦਰ ਨਹੀਂ ਭਰਦਾ। ਉਹ ਓਸੇ ਸਥਾਨ ਨੂੰ ਮੁੜ ਜਾਂਦੀਆਂ ਹਨ, ਜਿੱਥੋਂ ਨਦੀਆਂ ਨਿੱਕਲਦੀਆਂ ਹਨ।
כָּל־הַדְּבָרִ֣ים יְגֵעִ֔ים לֹא־יוּכַ֥ל אִ֖ישׁ לְדַבֵּ֑ר לֹא־תִשְׂבַּ֥ע עַ֙יִן֙ לִרְא֔וֹת וְלֹא־תִמָּלֵ֥א אֹ֖זֶן מִשְּׁמֹֽעַ׃ 8
ਇਹ ਸਾਰੀਆਂ ਗੱਲਾਂ ਥਕਾਉਣ ਵਾਲੀਆਂ ਹਨ, ਮਨੁੱਖ ਇਨ੍ਹਾਂ ਦਾ ਬਿਆਨ ਨਹੀਂ ਕਰ ਸਕਦਾ, ਅੱਖ ਵੇਖਣ ਨਾਲ ਨਹੀਂ ਰੱਜਦੀ ਅਤੇ ਕੰਨ ਸੁਣਨ ਨਾਲ ਨਹੀਂ ਭਰਦਾ।
מַה־שֶּֽׁהָיָה֙ ה֣וּא שֶׁיִּהְיֶ֔ה וּמַה־שֶׁנַּֽעֲשָׂ֔ה ה֖וּא שֶׁיֵּעָשֶׂ֑ה וְאֵ֥ין כָּל־חָדָ֖שׁ תַּ֥חַת הַשָּֽׁמֶשׁ׃ 9
ਜੋ ਹੋਇਆ ਉਹੋ ਫੇਰ ਹੋਵੇਗਾ, ਜੋ ਕੀਤਾ ਗਿਆ ਹੈ ਉਹ ਫੇਰ ਕੀਤਾ ਜਾਵੇਗਾ ਅਤੇ ਸੂਰਜ ਦੇ ਹੇਠ ਕੋਈ ਗੱਲ ਨਵੀਂ ਨਹੀਂ ਹੈ।
יֵ֥שׁ דָּבָ֛ר שֶׁיֹּאמַ֥ר רְאֵה־זֶ֖ה חָדָ֣שׁ ה֑וּא כְּבָר֙ הָיָ֣ה לְעֹֽלָמִ֔ים אֲשֶׁ֥ר הָיָ֖ה מִלְּפָנֵֽנוּ׃ 10
੧੦ਕੀ ਕੋਈ ਅਜਿਹੀ ਗੱਲ ਹੈ ਜਿਸ ਨੂੰ ਅਸੀਂ ਆਖ ਸਕੀਏ, ਵੇਖੋ, ਇਹ ਨਵੀਂ ਹੈ? ਉਹ ਤਾਂ ਪੁਰਾਣਿਆਂ ਸਮਿਆਂ ਵਿੱਚ ਹੋਈ, ਜੋ ਸਾਡੇ ਨਾਲੋਂ ਪਹਿਲਾਂ ਸਨ।
אֵ֥ין זִכְר֖וֹן לָרִאשֹׁנִ֑ים וְגַ֨ם לָאַחֲרֹנִ֜ים שֶׁיִּהְי֗וּ לֹֽא־יִהְיֶ֤ה לָהֶם֙ זִכָּר֔וֹן עִ֥ם שֶׁיִּהְי֖וּ לָאַחֲרֹנָֽה׃ פ 11
੧੧ਪਹਿਲੀਆਂ ਗੱਲਾਂ ਦਾ ਕੁਝ ਚੇਤਾ ਨਹੀਂ ਅਤੇ ਆਉਣ ਵਾਲੀਆਂ ਗੱਲਾਂ ਦਾ ਉਹਨਾਂ ਤੋਂ ਬਾਅਦ ਆਉਣ ਵਾਲਿਆਂ ਨੂੰ ਕੋਈ ਚੇਤਾ ਨਾ ਰਹੇਗਾ।
אֲנִ֣י קֹהֶ֗לֶת הָיִ֥יתִי מֶ֛לֶךְ עַל־יִשְׂרָאֵ֖ל בִּירוּשָׁלִָֽם׃ 12
੧੨ਮੈਂ ਉਪਦੇਸ਼ਕ ਯਰੂਸ਼ਲਮ ਵਿੱਚ ਇਸਰਾਏਲ ਦਾ ਰਾਜਾ ਸੀ।
וְנָתַ֣תִּי אֶת־לִבִּ֗י לִדְר֤וֹשׁ וְלָתוּר֙ בַּֽחָכְמָ֔ה עַ֛ל כָּל־אֲשֶׁ֥ר נַעֲשָׂ֖ה תַּ֣חַת הַשָּׁמָ֑יִם ה֣וּא ׀ עִנְיַ֣ן רָ֗ע נָתַ֧ן אֱלֹהִ֛ים לִבְנֵ֥י הָאָדָ֖ם לַעֲנ֥וֹת בּֽוֹ׃ 13
੧੩ਮੈਂ ਆਪਣਾ ਮਨ ਲਾਇਆ ਤਾਂ ਕਿ ਜੋ ਕੁਝ ਅਕਾਸ਼ ਦੇ ਹੇਠ ਹੁੰਦਾ ਹੈ, ਬੁੱਧ ਨਾਲ ਉਸ ਸਭ ਦੀ ਭਾਲ ਕਰਾਂ ਅਤੇ ਖੋਜ ਕੱਢਾਂ। ਪਰਮੇਸ਼ੁਰ ਨੇ ਮਨੁੱਖ ਦੇ ਵੰਸ਼ ਨੂੰ ਵੱਡਾ ਕਸ਼ਟ ਦਿੱਤਾ ਹੈ, ਜਿਸ ਦੇ ਵਿੱਚ ਉਹ ਲੱਗੇ ਰਹਿਣ।
רָאִ֙יתִי֙ אֶת־כָּל־הַֽמַּעֲשִׂ֔ים שֶֽׁנַּעֲשׂ֖וּ תַּ֣חַת הַשָּׁ֑מֶשׁ וְהִנֵּ֥ה הַכֹּ֛ל הֶ֖בֶל וּרְע֥וּת רֽוּחַ׃ 14
੧੪ਮੈਂ ਉਹਨਾਂ ਸਾਰਿਆਂ ਕੰਮਾਂ ਨੂੰ ਵੇਖਿਆ ਹੈ ਜੋ ਅਕਾਸ਼ ਦੇ ਹੇਠ ਹੁੰਦੇ ਹਨ ਅਤੇ ਵੇਖੋ, ਸਾਰੇ ਦੇ ਸਾਰੇ ਕੰਮ ਹੀ ਵਿਅਰਥ ਅਤੇ ਹਵਾ ਦਾ ਫੱਕਣਾ ਹਨ!
מְעֻוָּ֖ת לֹא־יוּכַ֣ל לִתְקֹ֑ן וְחֶסְר֖וֹן לֹא־יוּכַ֥ל לְהִמָּנֽוֹת׃ 15
੧੫ਜੋ ਟੇਢਾ ਹੈ, ਉਹ ਸਿੱਧਾ ਨਹੀਂ ਬਣ ਸਕਦਾ ਅਤੇ ਜਿਹੜਾ ਹੈ ਹੀ ਨਹੀਂ, ਉਹ ਦਾ ਲੇਖਾ ਨਹੀਂ ਹੋ ਸਕਦਾ।
דִּבַּ֨רְתִּי אֲנִ֤י עִם־לִבִּי֙ לֵאמֹ֔ר אֲנִ֗י הִנֵּ֨ה הִגְדַּ֤לְתִּי וְהוֹסַ֙פְתִּי֙ חָכְמָ֔ה עַ֛ל כָּל־אֲשֶׁר־הָיָ֥ה לְפָנַ֖י עַל־יְרוּשָׁלִָ֑ם וְלִבִּ֛י רָאָ֥ה הַרְבֵּ֖ה חָכְמָ֥ה וָדָֽעַת׃ 16
੧੬ਮੈਂ ਆਪਣੇ ਮਨ ਨਾਲ ਇਹ ਗੱਲ ਕੀਤੀ ਭਈ ਵੇਖ, ਮੈਂ ਵੱਡਾ ਵਾਧਾ ਕੀਤਾ, ਸਗੋਂ ਉਹਨਾਂ ਸਾਰਿਆਂ ਨਾਲੋਂ ਜੋ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ, ਜ਼ਿਆਦਾ ਬੁੱਧ ਪਾਈ। ਹਾਂ, ਮੇਰੇ ਮਨ ਨੇ ਬਹੁਤ ਬੁੱਧ ਅਤੇ ਗਿਆਨ ਪ੍ਰਾਪਤ ਕੀਤਾ।
וָאֶתְּנָ֤ה לִבִּי֙ לָדַ֣עַת חָכְמָ֔ה וְדַ֥עַת הוֹלֵל֖וֹת וְשִׂכְל֑וּת יָדַ֕עְתִּי שֶׁגַּם־זֶ֥ה ה֖וּא רַעְי֥וֹן רֽוּחַ׃ 17
੧੭ਪਰ ਜਦ ਮੈਂ ਆਪਣੇ ਮਨ ਨੂੰ ਬੁੱਧ ਨੂੰ ਜਾਨਣ ਵਿੱਚ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਸਮਝਣ ਵਿੱਚ ਲਾਇਆ ਤਾਂ ਮੈਂ ਸਮਝਿਆ ਕਿ ਇਹ ਵੀ ਹਵਾ ਦਾ ਫੱਕਣਾ ਹੀ ਹੈ!
כִּ֛י בְּרֹ֥ב חָכְמָ֖ה רָב־כָּ֑עַס וְיוֹסִ֥יף דַּ֖עַת יוֹסִ֥יף מַכְאֽוֹב׃ 18
੧੮ਜ਼ਿਆਦਾ ਬੁੱਧ ਨਾਲ ਜ਼ਿਆਦਾ ਚਿੰਤਾ ਹੁੰਦੀ ਹੈ ਅਤੇ ਜਿਹੜਾ ਗਿਆਨ ਵਧਾਉਂਦਾ ਹੈ, ਉਹ ਸਿਰ ਦਰਦੀ ਵਧਾਉਂਦਾ ਹੈ।

< קֹהֶלֶת 1 >