< שְׁמֹות 34 >
וַיֹּ֤אמֶר יְהוָה֙ אֶל־מֹשֶׁ֔ה פְּסָל־לְךָ֛ שְׁנֵֽי־לֻחֹ֥ת אֲבָנִ֖ים כָּרִאשֹׁנִ֑ים וְכָתַבְתִּי֙ עַל־הַלֻּחֹ֔ת אֶת־הַדְּבָרִ֔ים אֲשֶׁ֥ר הָי֛וּ עַל־הַלֻּחֹ֥ת הָרִאשֹׁנִ֖ים אֲשֶׁ֥ר שִׁבַּֽרְתָּ׃ | 1 |
੧ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਪਹਿਲਾਂ ਦੀ ਤਰ੍ਹਾਂ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਅਤੇ ਮੈਂ ਉਨ੍ਹਾਂ ਫੱਟੀਆਂ ਉੱਤੇ ਉਹ ਗੱਲਾਂ ਲਿਖਾਂਗਾ ਜਿਹੜੀਆਂ ਪਹਿਲੀਆਂ ਫੱਟੀਆਂ ਉੱਤੇ ਸਨ ਜਿਨ੍ਹਾਂ ਨੂੰ ਤੂੰ ਭੰਨ ਸੁੱਟਿਆ।
וֶהְיֵ֥ה נָכ֖וֹן לַבֹּ֑קֶר וְעָלִ֤יתָ בַבֹּ֙קֶר֙ אֶל־הַ֣ר סִינַ֔י וְנִצַּבְתָּ֥ לִ֛י שָׁ֖ם עַל־רֹ֥אשׁ הָהָֽר׃ | 2 |
੨ਸਵੇਰ ਤੋਂ ਤਿਆਰ ਹੋ ਅਤੇ ਸਵੇਰ ਨੂੰ ਸੀਨਈ ਪਰਬਤ ਉੱਤੇ ਚੜ੍ਹ ਅਤੇ ਉੱਥੇ ਪਰਬਤ ਦੀ ਟੀਸੀ ਉੱਤੇ ਮੇਰੇ ਲਈ ਖੜਾ ਰਹਿ।
וְאִישׁ֙ לֹֽא־יַעֲלֶ֣ה עִמָּ֔ךְ וְגַם־אִ֥ישׁ אַל־יֵרָ֖א בְּכָל־הָהָ֑ר גַּם־הַצֹּ֤אן וְהַבָּקָר֙ אַל־יִרְע֔וּ אֶל־מ֖וּל הָהָ֥ר הַהֽוּא׃ | 3 |
੩ਤੇਰੇ ਨਾਲ ਕੋਈ ਮਨੁੱਖ ਨਾ ਚੜ੍ਹੇ ਅਤੇ ਸਾਰੇ ਪਰਬਤ ਵਿੱਚ ਕੋਈ ਵੀ ਮਨੁੱਖ ਨਾ ਦਿੱਸੇ ਅਤੇ ਨਾ ਹੀ ਉਸ ਪਰਬਤ ਦੇ ਅੱਗੇ ਇੱਜੜ ਚੁਗੇ ਅਤੇ ਨਾ ਹੀ ਚੌਣਾ।
וַיִּפְסֹ֡ל שְׁנֵֽי־לֻחֹ֨ת אֲבָנִ֜ים כָּרִאשֹׁנִ֗ים וַיַּשְׁכֵּ֨ם מֹשֶׁ֤ה בַבֹּ֙קֶר֙ וַיַּ֙עַל֙ אֶל־הַ֣ר סִינַ֔י כַּאֲשֶׁ֛ר צִוָּ֥ה יְהוָ֖ה אֹת֑וֹ וַיִּקַּ֣ח בְּיָד֔וֹ שְׁנֵ֖י לֻחֹ֥ת אֲבָנִֽים׃ | 4 |
੪ਉਪਰੰਤ ਉਸ ਨੇ ਪਹਿਲਾਂ ਵਾਂਗੂੰ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਕੇ ਬਣਾਈਆਂ ਅਤੇ ਮੂਸਾ ਸਵੇਰ ਨੂੰ ਉੱਠ ਕੇ ਸੀਨਈ ਪਰਬਤ ਉੱਤੇ ਚੜ੍ਹ ਗਿਆ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ ਅਤੇ ਆਪਣੇ ਹੱਥ ਵਿੱਚ ਪੱਥਰ ਦੀਆਂ ਦੋ ਫੱਟੀਆਂ ਲਈਆਂ।
וַיֵּ֤רֶד יְהוָה֙ בֶּֽעָנָ֔ן וַיִּתְיַצֵּ֥ב עִמּ֖וֹ שָׁ֑ם וַיִּקְרָ֥א בְשֵׁ֖ם יְהוָֽה׃ | 5 |
੫ਯਹੋਵਾਹ ਬੱਦਲ ਵਿੱਚ ਉੱਤਰਿਆ ਅਤੇ ਉੱਥੇ ਉਸ ਦੇ ਨਾਲ ਖੜੇ ਹੋ ਕੇ ਯਹੋਵਾਹ ਦੇ ਨਾਮ ਦਾ ਪਰਚਾਰ ਕੀਤਾ
וַיַּעֲבֹ֨ר יְהוָ֥ה ׀ עַל־פָּנָיו֮ וַיִּקְרָא֒ יְהוָ֣ה ׀ יְהוָ֔ה אֵ֥ל רַח֖וּם וְחַנּ֑וּן אֶ֥רֶךְ אַפַּ֖יִם וְרַב־חֶ֥סֶד וֶאֱמֶֽת ׀ | 6 |
੬ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ
נֹצֵ֥ר חֶ֙סֶד֙ לָאֲלָפִ֔ים נֹשֵׂ֥א עָוֹ֛ן וָפֶ֖שַׁע וְחַטָּאָ֑ה וְנַקֵּה֙ לֹ֣א יְנַקֶּ֔ה פֹּקֵ֣ד ׀ עֲוֹ֣ן אָב֗וֹת עַל־בָּנִים֙ וְעַל־בְּנֵ֣י בָנִ֔ים עַל־שִׁלֵּשִׁ֖ים וְעַל־רִבֵּעִֽים׃ | 7 |
੭ਅਤੇ ਹਜ਼ਾਰਾਂ ਲਈ ਭਲਿਆਈ ਰੱਖਣ ਵਾਲਾ ਹੈ ਅਤੇ ਕੁਧਰਮ ਅਪਰਾਧ ਅਤੇ ਪਾਪ ਦਾ ਬਖ਼ਸ਼ਣਹਾਰ ਅਤੇ ਕੁਧਰਮੀ ਨੂੰ ਇਸੇ ਤਰ੍ਹਾਂ ਨਹੀਂ ਛੱਡਦਾ ਪਰ ਪਿਤਾਵਾਂ ਦਾ ਕੁਧਰਮ ਉਨ੍ਹਾਂ ਦੇ ਪੁੱਤਰਾਂ ਉੱਤੇ ਅਤੇ ਪੁੱਤਰਾਂ ਦੇ ਪੁੱਤਰਾਂ ਉੱਤੇ ਤੀਜੀ ਚੌਥੀ ਪੀੜ੍ਹੀ ਤੱਕ ਬਦਲਾ ਲੈਣ ਹਾਰ ਹੈ।
וַיְמַהֵ֖ר מֹשֶׁ֑ה וַיִּקֹּ֥ד אַ֖רְצָה וַיִּשְׁתָּֽחוּ׃ | 8 |
੮ਤਾਂ ਮੂਸਾ ਨੇ ਛੇਤੀ ਕਰ ਕੇ ਆਪਣਾ ਸੀਸ ਧਰਤੀ ਉੱਤੇ ਨਿਵਾਇਆ ਅਤੇ ਮੱਥਾ ਟੇਕਿਆ
וַיֹּ֡אמֶר אִם־נָא֩ מָצָ֨אתִי חֵ֤ן בְּעֵינֶ֙יךָ֙ אֲדֹנָ֔י יֵֽלֶךְ־נָ֥א אֲדֹנָ֖י בְּקִרְבֵּ֑נוּ כִּ֤י עַם־קְשֵׁה־עֹ֙רֶף֙ ה֔וּא וְסָלַחְתָּ֛ לַעֲוֹנֵ֥נוּ וּלְחַטָּאתֵ֖נוּ וּנְחַלְתָּֽנוּ׃ | 9 |
੯ਅਤੇ ਉਸ ਆਖਿਆ, ਹੇ ਪ੍ਰਭੂ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ ਤਾਂ ਪ੍ਰਭੂ ਸਾਡੇ ਨਾਲ ਚੱਲੇ ਭਾਵੇਂ ਇਹ ਹਠੀਏ ਹੀ ਲੋਕ ਹਨ ਅਤੇ ਸਾਡਾ ਕੁਧਰਮ ਅਤੇ ਸਾਡਾ ਪਾਪ ਬਖ਼ਸ਼ੇ ਅਤੇ ਸਾਨੂੰ ਆਪਣਾ ਅਧਿਕਾਰੀ ਬਣਾਵੇ।
וַיֹּ֗אמֶר הִנֵּ֣ה אָנֹכִי֮ כֹּרֵ֣ת בְּרִית֒ נֶ֤גֶד כָּֽל־עַמְּךָ֙ אֶעֱשֶׂ֣ה נִפְלָאֹ֔ת אֲשֶׁ֛ר לֹֽא־נִבְרְא֥וּ בְכָל־הָאָ֖רֶץ וּבְכָל־הַגּוֹיִ֑ם וְרָאָ֣ה כָל־הָ֠עָם אֲשֶׁר־אַתָּ֨ה בְקִרְבּ֜וֹ אֶת־מַעֲשֵׂ֤ה יְהוָה֙ כִּֽי־נוֹרָ֣א ה֔וּא אֲשֶׁ֥ר אֲנִ֖י עֹשֶׂ֥ה עִמָּֽךְ׃ | 10 |
੧੦ਉਸ ਆਖਿਆ, ਵੇਖ ਮੈਂ ਇੱਕ ਨੇਮ ਬੰਨ੍ਹਦਾ ਹਾਂ। ਤੇਰੇ ਸਾਰੇ ਲੋਕਾਂ ਦੇ ਸਾਹਮਣੇ ਮੈਂ ਅਜਿਹੇ ਅਚਰਜ਼ ਕਰਾਂਗਾ ਜਿਹੜੇ ਨਾ ਸਾਰੀ ਧਰਤੀ ਉੱਤੇ ਨਾ ਕਿਸੇ ਕੌਮ ਵਿੱਚ ਕੀਤੇ ਗਏ ਹੋਣ ਅਤੇ ਸਾਰੇ ਲੋਕ ਜਿਨ੍ਹਾਂ ਦੇ ਵਿੱਚ ਤੂੰ ਹੈਂ ਯਹੋਵਾਹ ਦੇ ਕੰਮ ਨੂੰ ਵੇਖਣਗੇ ਕਿਉਂ ਜੋ ਉਹ ਇੱਕ ਡਰਾਉਣੀ ਗੱਲ ਹੈ ਜਿਹੜੀ ਮੈਂ ਤੇਰੇ ਨਾਲ ਕਰਦਾ ਹਾਂ।
שְׁמָ֨ר־לְךָ֔ אֵ֛ת אֲשֶׁ֥ר אָנֹכִ֖י מְצַוְּךָ֣ הַיּ֑וֹם הִנְנִ֧י גֹרֵ֣שׁ מִפָּנֶ֗יךָ אֶת־הָאֱמֹרִי֙ וְהַֽכְּנַעֲנִ֔י וְהַחִתִּי֙ וְהַפְּרִזִּ֔י וְהַחִוִּ֖י וְהַיְבוּסִֽי׃ | 11 |
੧੧ਜੋ ਮੈਂ ਤੈਨੂੰ ਅੱਜ ਦੇ ਦਿਨ ਹੁਕਮ ਦਿੰਦਾ ਹਾਂ ਉਸ ਨੂੰ ਮੰਨੋ ਅਤੇ ਵੇਖ ਮੈਂ ਤੇਰੇ ਅੱਗੇ ਅਮੋਰੀ, ਕਨਾਨੀ, ਹਿੱਤੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਰਿਹਾ ਹਾਂ।
הִשָּׁ֣מֶר לְךָ֗ פֶּן־תִּכְרֹ֤ת בְּרִית֙ לְיוֹשֵׁ֣ב הָאָ֔רֶץ אֲשֶׁ֥ר אַתָּ֖ה בָּ֣א עָלֶ֑יהָ פֶּן־יִהְיֶ֥ה לְמוֹקֵ֖שׁ בְּקִרְבֶּֽךָ׃ | 12 |
੧੨ਸੁਚੇਤ ਰਹਿ ਮਤੇ ਤੂੰ ਉਸ ਦੇਸ਼ ਦੇ ਵਸਨੀਕਾਂ ਨਾਲ ਨੇਮ ਬੰਨ੍ਹੇਂ ਜਿੱਥੇ ਤੂੰ ਜਾਂਦਾ ਹੈ ਅਜਿਹਾ ਨਾ ਹੋਵੇ ਜੋ ਉਹ ਤੇਰੇ ਵਿਚਕਾਰ ਇੱਕ ਫਾਹੀ ਹੋਵੇ।
כִּ֤י אֶת־מִזְבְּחֹתָם֙ תִּתֹּצ֔וּן וְאֶת־מַצֵּבֹתָ֖ם תְּשַׁבֵּר֑וּן וְאֶת־אֲשֵׁרָ֖יו תִּכְרֹתֽוּן׃ | 13 |
੧੩ਕਿਉਂ ਜੋ ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦਿਓ, ਉਹਨਾਂ ਦੀ ਅਸ਼ੇਰਾਹ ਦੇਵੀ ਦੇ ਟੁੰਡਾਂ ਨੂੰ ਵੱਢ ਸੁੱਟਿਓ।
כִּ֛י לֹ֥א תִֽשְׁתַּחֲוֶ֖ה לְאֵ֣ל אַחֵ֑ר כִּ֤י יְהוָה֙ קַנָּ֣א שְׁמ֔וֹ אֵ֥ל קַנָּ֖א הֽוּא׃ | 14 |
੧੪ਤੂੰ ਹੋਰ ਕਿਸੇ ਦੇਵਤੇ ਅੱਗੇ ਮੱਥਾ ਨਾ ਟੇਕੀਂ। ਯਹੋਵਾਹ ਜਿਸ ਦਾ ਨਾਮ ਗ਼ੈਰਤ ਵਾਲਾ ਹੈ ਉਹ ਇੱਕ ਗ਼ੈਰਤੀ ਪਰਮੇਸ਼ੁਰ ਹੈ
פֶּן־תִּכְרֹ֥ת בְּרִ֖ית לְיוֹשֵׁ֣ב הָאָ֑רֶץ וְזָנ֣וּ ׀ אַחֲרֵ֣י אֱלֹֽהֵיהֶ֗ם וְזָבְחוּ֙ לֵאלֹ֣הֵיהֶ֔ם וְקָרָ֣א לְךָ֔ וְאָכַלְתָּ֖ מִזִּבְחֽוֹ׃ | 15 |
੧੫ਕਿਤੇ ਤੂੰ ਉਸ ਦੇਸ਼ ਦੇ ਵਸਨੀਕਾਂ ਨਾਲ ਨੇਮ ਬੰਨ੍ਹੇਂ ਅਤੇ ਜਦ ਉਹ ਆਪਣੇ ਦੇਵਤਿਆਂ ਦੇ ਪਿੱਛੇ ਵਿਭਚਾਰ ਕਰਨ ਅਤੇ ਆਪਣੇ ਦੇਵਤਿਆਂ ਨੂੰ ਬਲੀਆਂ ਚੜ੍ਹਾਉਣ ਤਾਂ ਕੋਈ ਤੈਨੂੰ ਸੱਦੇ ਅਤੇ ਤੂੰ ਉਸ ਦੀ ਬਲੀ ਤੋਂ ਖਾਵੇਂ
וְלָקַחְתָּ֥ מִבְּנֹתָ֖יו לְבָנֶ֑יךָ וְזָנ֣וּ בְנֹתָ֗יו אַחֲרֵי֙ אֱלֹ֣הֵיהֶ֔ן וְהִזְנוּ֙ אֶת־בָּנֶ֔יךָ אַחֲרֵ֖י אֱלֹהֵיהֶֽן׃ | 16 |
੧੬ਅਤੇ ਤੂੰ ਉਨ੍ਹਾਂ ਦੀਆਂ ਧੀਆਂ ਆਪਣੇ ਪੁੱਤਰਾਂ ਲਈ ਲਵੇਂ ਅਤੇ ਉਨ੍ਹਾਂ ਦੀਆਂ ਧੀਆਂ ਆਪਣੇ ਦੇਵਤਿਆਂ ਦੇ ਪਿੱਛੇ ਵਿਭਚਾਰ ਕਰਨ ਅਤੇ ਤੇਰੇ ਪੁੱਤਰਾਂ ਤੋਂ ਵੀ ਆਪਣੇ ਦੇਵਤਿਆਂ ਦੇ ਮਗਰ ਵਿਭਚਾਰ ਕਰਾਉਣ।
אֱלֹהֵ֥י מַסֵּכָ֖ה לֹ֥א תַעֲשֶׂה־לָּֽךְ׃ | 17 |
੧੭ਤੂੰ ਆਪਣੇ ਲਈ ਢਾਲ਼ੇ ਹੋਏ ਦੇਵਤੇ ਨਾ ਬਣਾਈਂ।
אֶת־חַ֣ג הַמַּצּוֹת֮ תִּשְׁמֹר֒ שִׁבְעַ֨ת יָמִ֜ים תֹּאכַ֤ל מַצּוֹת֙ אֲשֶׁ֣ר צִוִּיתִ֔ךָ לְמוֹעֵ֖ד חֹ֣דֶשׁ הָאָבִ֑יב כִּ֚י בְּחֹ֣דֶשׁ הָֽאָבִ֔יב יָצָ֖אתָ מִמִּצְרָֽיִם׃ | 18 |
੧੮ਪਤੀਰੀ ਰੋਟੀ ਦਾ ਪਰਬ ਮਨਾਈਂ। ਤੂੰ ਸੱਤ ਦਿਨ ਪਤੀਰੀ ਰੋਟੀ ਖਾਵੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ ਅਬੀਬ ਦੇ ਮਹੀਨੇ ਦੇ ਠਹਿਰਾਏ ਹੋਏ ਸਮੇਂ ਉੱਤੇ ਕਿਉਂ ਜੋ ਤੂੰ ਅਬੀਬ ਦੇ ਮਹੀਨੇ ਮਿਸਰ ਤੋਂ ਬਾਹਰ ਆਇਆ।
כָּל־פֶּ֥טֶר רֶ֖חֶם לִ֑י וְכָֽל־מִקְנְךָ֙ תִּזָּכָ֔ר פֶּ֖טֶר שׁ֥וֹר וָשֶֽׂה׃ | 19 |
੧੯ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਅਤੇ ਤੇਰੇ ਸਾਰੇ ਪਸ਼ੂਆਂ ਵਿੱਚੋਂ ਗਾਈਆਂ ਅਤੇ ਭੇਡਾਂ ਦੇ ਪਹਿਲੌਠੇ ਨਰ ਮੇਰੇ ਹਨ
וּפֶ֤טֶר חֲמוֹר֙ תִּפְדֶּ֣ה בְשֶׂ֔ה וְאִם־לֹ֥א תִפְדֶּ֖ה וַעֲרַפְתּ֑וֹ כֹּ֣ל בְּכ֤וֹר בָּנֶ֙יךָ֙ תִּפְדֶּ֔ה וְלֹֽא־יֵרָא֥וּ פָנַ֖י רֵיקָֽם׃ | 20 |
੨੦ਪਰ ਗਧੀ ਦੇ ਪਹਿਲੌਠੇ ਤੂੰ ਇੱਕ ਲੇਲੇ ਦੇ ਵੱਟੇ ਛੁਡਾ ਲਵੀਂ ਅਤੇ ਜੇ ਤੂੰ ਉਸ ਨੂੰ ਨਾ ਛੁਡਾਵੇਂ ਤਾਂ ਤੂੰ ਉਸ ਦੀ ਧੌਣ ਭੰਨ ਸੁੱਟੀਂ। ਆਪਣੇ ਪੁੱਤਰਾਂ ਵਿੱਚੋਂ ਹਰ ਇੱਕ ਪਹਿਲੌਠੇ ਨੂੰ ਤੂੰ ਛੁਡਾਵੀਂ ਅਤੇ ਉਹ ਮੇਰੇ ਸਨਮੁਖ ਸੱਖਣੇ ਹੱਥ ਨਾ ਦਿੱਸਣ।
שֵׁ֤שֶׁת יָמִים֙ תַּעֲבֹ֔ד וּבַיּ֥וֹם הַשְּׁבִיעִ֖י תִּשְׁבֹּ֑ת בֶּחָרִ֥ישׁ וּבַקָּצִ֖יר תִּשְׁבֹּֽת׃ | 21 |
੨੧ਛੇ ਦਿਨ ਤੂੰ ਕੰਮ ਕਰੀਂ ਪਰ ਸੱਤਵੇਂ ਦਿਨ ਤੂੰ ਵਿਸ਼ਰਾਮ ਕਰੀਂ। ਵਾਹੁਣ ਦੇ ਵੇਲੇ ਅਤੇ ਵੱਢਣ ਦੇ ਵੇਲੇ ਤੂੰ ਵਿਸ਼ਰਾਮ ਕਰੀਂ।
וְחַ֤ג שָׁבֻעֹת֙ תַּעֲשֶׂ֣ה לְךָ֔ בִּכּוּרֵ֖י קְצִ֣יר חִטִּ֑ים וְחַג֙ הָֽאָסִ֔יף תְּקוּפַ֖ת הַשָּׁנָֽה׃ | 22 |
੨੨ਅਤੇ ਤੂੰ ਹਫ਼ਤਿਆਂ ਦਾ ਪਰਬ ਅਤੇ ਕਣਕ ਦੀ ਫ਼ਸਲ ਦੇ ਪਹਿਲੇ ਫਲ ਅਤੇ ਸਾਲ ਦੇ ਅੰਤ ਵਿੱਚ ਫ਼ਸਲ ਦੇ ਸਾਂਭਣ ਦਾ ਪਰਬ ਮਨਾਈਂ।
שָׁלֹ֥שׁ פְּעָמִ֖ים בַּשָּׁנָ֑ה יֵרָאֶה֙ כָּל־זְכ֣וּרְךָ֔ אֶת־פְּנֵ֛י הָֽאָדֹ֥ן ׀ יְהוָ֖ה אֱלֹהֵ֥י יִשְׂרָאֵֽל׃ | 23 |
੨੩ਸਾਲ ਵਿੱਚ ਤਿੰਨ ਵਾਰੀ ਤੇਰੇ ਸਾਰੇ ਪੁਰਖ ਪ੍ਰਭੂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਹੋਣ।
כִּֽי־אוֹרִ֤ישׁ גּוֹיִם֙ מִפָּנֶ֔יךָ וְהִרְחַבְתִּ֖י אֶת־גְּבוּלֶ֑ךָ וְלֹא־יַחְמֹ֥ד אִישׁ֙ אֶֽת־אַרְצְךָ֔ בַּעֲלֹֽתְךָ֗ לֵרָאוֹת֙ אֶת־פְּנֵי֙ יְהוָ֣ה אֱלֹהֶ֔יךָ שָׁלֹ֥שׁ פְּעָמִ֖ים בַּשָּׁנָֽה׃ | 24 |
੨੪ਕਿਉਂ ਜੋ ਮੈਂ ਤੇਰੇ ਅੱਗੋਂ ਕੌਮਾਂ ਨੂੰ ਕੱਢਾਂਗਾ ਅਤੇ ਤੇਰੀਆਂ ਹੱਦਾਂ ਨੂੰ ਵਧਾਵਾਂਗਾ ਅਤੇ ਕੋਈ ਮਨੁੱਖ ਤੇਰੀ ਧਰਤੀ ਦਾ ਲੋਭ ਨਾ ਕਰੇਗਾ ਜਦ ਤੂੰ ਸਾਲ ਵਿੱਚ ਤਿੰਨ ਵਾਰੀ ਆਪਣੇ ਯਹੋਵਾਹ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਹੋਵੇਂ।
לֹֽא־תִשְׁחַ֥ט עַל־חָמֵ֖ץ דַּם־זִבְחִ֑י וְלֹא־יָלִ֣ין לַבֹּ֔קֶר זֶ֖בַח חַ֥ג הַפָּֽסַח׃ | 25 |
੨੫ਤੂੰ ਮੇਰੀ ਬਲੀ ਦਾ ਲਹੂ ਖ਼ਮੀਰੀ ਰੋਟੀ ਨਾਲ ਨਾ ਚੜ੍ਹਾਵੀਂ ਅਤੇ ਨਾ ਪਸਾਹ ਦੇ ਪਰਬ ਦੀ ਬਲੀ ਤੋਂ ਸਵੇਰ ਤੱਕ ਰੱਖ ਛੱਡੀਂ।
רֵאשִׁ֗ית בִּכּוּרֵי֙ אַדְמָ֣תְךָ֔ תָּבִ֕יא בֵּ֖ית יְהוָ֣ה אֱלֹהֶ֑יךָ לֹא־תְבַשֵּׁ֥ל גְּדִ֖י בַּחֲלֵ֥ב אִמּֽוֹ׃ פ | 26 |
੨੬ਤੂੰ ਆਪਣੀ ਜ਼ਮੀਨ ਦੇ ਪਹਿਲੇ ਫਲਾਂ ਵਿੱਚੋਂ ਪਹਿਲਾ ਫਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਲਿਆਵੀਂ। ਤੂੰ ਪਠੋਰੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੀਂ।
וַיֹּ֤אמֶר יְהוָה֙ אֶל־מֹשֶׁ֔ה כְּתָב־לְךָ֖ אֶת־הַדְּבָרִ֣ים הָאֵ֑לֶּה כִּ֞י עַל־פִּ֣י ׀ הַדְּבָרִ֣ים הָאֵ֗לֶּה כָּרַ֧תִּי אִתְּךָ֛ בְּרִ֖ית וְאֶת־יִשְׂרָאֵֽל׃ | 27 |
੨੭ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਇਨ੍ਹਾਂ ਗੱਲਾਂ ਨੂੰ ਲਿਖ ਕਿਉਂ ਜੋ ਇਨ੍ਹਾਂ ਗੱਲਾਂ ਦੇ ਅਨੁਸਾਰ ਮੈਂ ਤੇਰੇ ਅਤੇ ਇਸਰਾਏਲ ਦੇ ਨਾਲ ਨੇਮ ਕੀਤਾ ਹੈ।
וַֽיְהִי־שָׁ֣ם עִם־יְהוָ֗ה אַרְבָּעִ֥ים יוֹם֙ וְאַרְבָּעִ֣ים לַ֔יְלָה לֶ֚חֶם לֹ֣א אָכַ֔ל וּמַ֖יִם לֹ֣א שָׁתָ֑ה וַיִּכְתֹּ֣ב עַל־הַלֻּחֹ֗ת אֵ֚ת דִּבְרֵ֣י הַבְּרִ֔ית עֲשֶׂ֖רֶת הַדְּבָרִֽים׃ | 28 |
੨੮ਉਹ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਯਹੋਵਾਹ ਨਾਲ ਉੱਥੇ ਹੀ ਰਿਹਾ। ਨਾ ਉਸ ਰੋਟੀ ਖਾਧੀ ਨਾ ਪਾਣੀ ਪੀਤਾ ਅਤੇ ਉਸ ਨੇ ਉਨ੍ਹਾਂ ਫੱਟੀਆਂ ਉੱਤੇ ਨੇਮ ਦੀਆਂ ਗੱਲਾਂ ਅਰਥਾਤ ਦਸ ਹੁਕਮ ਲਿਖੇ।
וַיְהִ֗י בְּרֶ֤דֶת מֹשֶׁה֙ מֵהַ֣ר סִינַ֔י וּשְׁנֵ֨י לֻחֹ֤ת הָֽעֵדֻת֙ בְּיַד־מֹשֶׁ֔ה בְּרִדְתּ֖וֹ מִן־הָהָ֑ר וּמֹשֶׁ֣ה לֹֽא־יָדַ֗ע כִּ֥י קָרַ֛ן ע֥וֹר פָּנָ֖יו בְּדַבְּר֥וֹ אִתּֽוֹ׃ | 29 |
੨੯ਇਸ ਤਰ੍ਹਾਂ ਹੋਇਆ ਕਿ ਜਦ ਮੂਸਾ ਸੀਨਈ ਪਰਬਤ ਤੋਂ ਉੱਤਰਿਆ ਤਾਂ ਮੂਸਾ ਦੇ ਹੱਥ ਵਿੱਚ ਪਰਬਤ ਤੋਂ ਉਤਰਨ ਦੇ ਸਮੇਂ ਸਾਖੀ ਦੀਆਂ ਦੋ ਫੱਟੀਆਂ ਸਨ ਅਤੇ ਮੂਸਾ ਨੂੰ ਮਲੂਮ ਨਾ ਹੋਇਆ ਕਿ ਉਸ ਦਾ ਚਿਹਰਾ ਉਸ ਦੇ ਨਾਲ ਬੋਲਣ ਦੇ ਕਾਰਨ ਚਮਕਦਾ ਹੈ।
וַיַּ֨רְא אַהֲרֹ֜ן וְכָל־בְּנֵ֤י יִשְׂרָאֵל֙ אֶת־מֹשֶׁ֔ה וְהִנֵּ֥ה קָרַ֖ן ע֣וֹר פָּנָ֑יו וַיִּֽירְא֖וּ מִגֶּ֥שֶׁת אֵלָֽיו׃ | 30 |
੩੦ਜਦ ਹਾਰੂਨ ਨੇ ਅਤੇ ਇਸਰਾਏਲੀਆਂ ਨੇ ਮੂਸਾ ਨੂੰ ਵੇਖਿਆ ਤਾਂ ਉਸ ਦਾ ਚਿਹਰਾ ਚਮਕਦਾ ਸੀ ਅਤੇ ਉਹ ਉਸ ਦੇ ਨੇੜੇ ਜਾਣ ਤੋਂ ਡਰੇ।
וַיִּקְרָ֤א אֲלֵהֶם֙ מֹשֶׁ֔ה וַיָּשֻׁ֧בוּ אֵלָ֛יו אַהֲרֹ֥ן וְכָל־הַנְּשִׂאִ֖ים בָּעֵדָ֑ה וַיְדַבֵּ֥ר מֹשֶׁ֖ה אֲלֵהֶֽם׃ | 31 |
੩੧ਮੂਸਾ ਨੇ ਉਨ੍ਹਾਂ ਨੂੰ ਬੁਲਾਇਆ ਅਤੇ ਹਾਰੂਨ ਅਤੇ ਮੰਡਲੀ ਦੇ ਸਾਰੇ ਪ੍ਰਧਾਨ ਉਸ ਦੇ ਕੋਲ ਮੁੜ ਆਏ ਅਤੇ ਮੂਸਾ ਨੇ ਉਨ੍ਹਾਂ ਦੇ ਨਾਲ ਗੱਲਾਂ ਕੀਤੀਆਂ।
וְאַחֲרֵי־כֵ֥ן נִגְּשׁ֖וּ כָּל־בְּנֵ֣י יִשְׂרָאֵ֑ל וַיְצַוֵּ֕ם אֵת֩ כָּל־אֲשֶׁ֨ר דִּבֶּ֧ר יְהוָ֛ה אִתּ֖וֹ בְּהַ֥ר סִינָֽי׃ | 32 |
੩੨ਫੇਰ ਸਾਰੇ ਇਸਰਾਏਲੀ ਉਸ ਦੇ ਨੇੜੇ ਆਏ ਤਾਂ ਉਸ ਨੇ ਸਾਰੇ ਹੁਕਮ ਜਿਹੜੇ ਯਹੋਵਾਹ ਨੇ ਉਸ ਨੂੰ ਸੀਨਈ ਪਰਬਤ ਉੱਤੇ ਆਖੇ ਸਨ ਉਨ੍ਹਾਂ ਨੂੰ ਦਿੱਤੇ।
וַיְכַ֣ל מֹשֶׁ֔ה מִדַּבֵּ֖ר אִתָּ֑ם וַיִּתֵּ֥ן עַל־פָּנָ֖יו מַסְוֶֽה׃ | 33 |
੩੩ਜਦ ਮੂਸਾ ਉਨ੍ਹਾਂ ਨਾਲ ਗੱਲਾਂ ਕਰ ਚੁੱਕਿਆ ਤਾਂ ਆਪਣੇ ਮੂੰਹ ਉੱਤੇ ਪਰਦਾ ਪਾ ਲਿਆ।
וּבְבֹ֨א מֹשֶׁ֜ה לִפְנֵ֤י יְהוָה֙ לְדַבֵּ֣ר אִתּ֔וֹ יָסִ֥יר אֶת־הַמַּסְוֶ֖ה עַד־צֵאת֑וֹ וְיָצָ֗א וְדִבֶּר֙ אֶל־בְּנֵ֣י יִשְׂרָאֵ֔ל אֵ֖ת אֲשֶׁ֥ר יְצֻוֶּֽה׃ | 34 |
੩੪ਜਦ ਮੂਸਾ ਯਹੋਵਾਹ ਦੇ ਸਨਮੁਖ ਗੱਲਾਂ ਕਰਨ ਲਈ ਜਾਂਦਾ ਸੀ ਤਾਂ ਪਰਦਾ ਲਾਹ ਸੁੱਟਦਾ ਸੀ ਜਦ ਤੱਕ ਉਹ ਬਾਹਰ ਨਹੀਂ ਸੀ ਆਉਂਦਾ ਅਤੇ ਬਾਹਰ ਆ ਕੇ ਉਹ ਇਸਰਾਏਲੀਆਂ ਨੂੰ ਜੋ ਉਹ ਨੂੰ ਹੁਕਮ ਹੁੰਦਾ ਸੀ ਦੱਸਦਾ ਸੀ।
וְרָא֤וּ בְנֵֽי־יִשְׂרָאֵל֙ אֶת־פְּנֵ֣י מֹשֶׁ֔ה כִּ֣י קָרַ֔ן ע֖וֹר פְּנֵ֣י מֹשֶׁ֑ה וְהֵשִׁ֨יב מֹשֶׁ֤ה אֶת־הַמַּסְוֶה֙ עַל־פָּנָ֔יו עַד־בֹּא֖וֹ לְדַבֵּ֥ר אִתּֽוֹ׃ ס | 35 |
੩੫ਇਸਰਾਏਲੀ ਮੂਸਾ ਦੇ ਮੂੰਹ ਨੂੰ ਵੇਖਦੇ ਸਨ ਕਿ ਮੂਸਾ ਦਾ ਚਿਹਰਾ ਚਮਕਦਾ ਹੈ ਤਾਂ ਮੂਸਾ ਫੇਰ ਆਪਣੇ ਮੂੰਹ ਉੱਤੇ ਪਰਦਾ ਪਾ ਲੈਂਦਾ ਸੀ ਜਦ ਤੱਕ ਉਹ ਦੇ ਨਾਲ ਗੱਲਾਂ ਕਰਨ ਨੂੰ ਅੰਦਰ ਨਾ ਆਉਂਦਾ ਸੀ।