< שְׁמֹות 4 >
וַיַּ֤עַן מֹשֶׁה֙ וַיֹּ֔אמֶר וְהֵן֙ לֹֽא־יַאֲמִ֣ינוּ לִ֔י וְלֹ֥א יִשְׁמְע֖וּ בְּקֹלִ֑י כִּ֣י יֹֽאמְר֔וּ לֹֽא־נִרְאָ֥ה אֵלֶ֖יךָ יְהוָֽה׃ | 1 |
੧ਮੂਸਾ ਨੇ ਉੱਤਰ ਦਿੱਤਾ ਕਿ ਵੇਖ, ਉਹ ਮੇਰਾ ਵਿਸ਼ਵਾਸ ਨਾ ਕਰਨਗੇ, ਨਾ ਮੇਰੀ ਅਵਾਜ਼ ਸੁਣਨਗੇ ਸਗੋਂ ਉਹ ਆਖਣਗੇ, ਯਹੋਵਾਹ ਨੇ ਤੈਨੂੰ ਦਰਸ਼ਣ ਨਹੀਂ ਦਿੱਤਾ।
וַיֹּ֧אמֶר אֵלָ֛יו יְהוָ֖ה מַה־זֶּ֣ה בְיָדֶ֑ךָ וַיֹּ֖אמֶר מַטֶּֽה׃ | 2 |
੨ਤਦ ਯਹੋਵਾਹ ਨੇ ਉਸ ਨੂੰ ਆਖਿਆ, “ਤੇਰੇ ਹੱਥ ਵਿੱਚ ਕੀ ਹੈ?” ਉਸ ਨੇ ਆਖਿਆ, “ਲਾਠੀ।” ਤਦ ਉਸ ਨੇ ਆਖਿਆ, “ਇਸ ਨੂੰ ਧਰਤੀ ਉੱਤੇ ਸੁੱਟ ਦੇ।”
וַיֹּ֙אמֶר֙ הַשְׁלִיכֵ֣הוּ אַ֔רְצָה וַיַּשְׁלִיכֵ֥הוּ אַ֖רְצָה וַיְהִ֣י לְנָחָ֑שׁ וַיָּ֥נָס מֹשֶׁ֖ה מִפָּנָֽיו׃ | 3 |
੩ਤਦ ਉਸ ਨੇ ਉਸ ਨੂੰ ਧਰਤੀ ਉੱਤੇ ਸੁੱਟ ਦਿੱਤਾ। ਉਹ ਸੱਪ ਬਣ ਗਿਆ ਅਤੇ ਮੂਸਾ ਉਸ ਦੇ ਅੱਗੋਂ ਭੱਜਾ।
וַיֹּ֤אמֶר יְהוָה֙ אֶל־מֹשֶׁ֔ה שְׁלַח֙ יָֽדְךָ֔ וֶאֱחֹ֖ז בִּזְנָב֑וֹ וַיִּשְׁלַ֤ח יָדוֹ֙ וַיַּ֣חֲזֶק בּ֔וֹ וַיְהִ֥י לְמַטֶּ֖ה בְּכַפּֽוֹ׃ | 4 |
੪ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣਾ ਹੱਥ ਵਧਾ ਕੇ ਉਸ ਨੂੰ ਪੂਛ ਤੋਂ ਫੜ੍ਹ ਲੈ ਤਦ ਉਸ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਫੜ੍ਹ ਲਿਆ ਅਤੇ ਉਹ ਦੇ ਹੱਥ ਵਿੱਚ ਲਾਠੀ ਬਣ ਗਿਆ।”
לְמַ֣עַן יַאֲמִ֔ינוּ כִּֽי־נִרְאָ֥ה אֵלֶ֛יךָ יְהוָ֖ה אֱלֹהֵ֣י אֲבֹתָ֑ם אֱלֹהֵ֧י אַבְרָהָ֛ם אֱלֹהֵ֥י יִצְחָ֖ק וֵאלֹהֵ֥י יַעֲקֹֽב׃ | 5 |
੫ਇਸ ਲਈ ਜੋ ਉਹ ਵਿਸ਼ਵਾਸ ਕਰਨ ਕਿ ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਤੈਨੂੰ ਦਰਸ਼ਣ ਦਿੱਤਾ।
וַיֹּאמֶר֩ יְהוָ֨ה ל֜וֹ ע֗וֹד הָֽבֵא־נָ֤א יָֽדְךָ֙ בְּחֵיקֶ֔ךָ וַיָּבֵ֥א יָד֖וֹ בְּחֵיק֑וֹ וַיּ֣וֹצִאָ֔הּ וְהִנֵּ֥ה יָד֖וֹ מְצֹרַ֥עַת כַּשָּֽׁלֶג׃ | 6 |
੬ਯਹੋਵਾਹ ਨੇ ਉਸ ਨੂੰ ਹੋਰ ਇਹ ਆਖਿਆ, “ਹੁਣ ਤੂੰ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖ”, ਤਾਂ ਉਸ ਨੇ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖਿਆ। ਜਦ ਉਸ ਨੇ ਉਹ ਕੱਢਿਆ ਤਾਂ ਵੇਖੋ, ਉਹ ਦਾ ਹੱਥ ਕੋੜ੍ਹ ਨਾਲ ਬਰਫ਼ ਵਰਗਾ ਹੋ ਗਿਆ ਸੀ।
וַיֹּ֗אמֶר הָשֵׁ֤ב יָֽדְךָ֙ אֶל־חֵיקֶ֔ךָ וַיָּ֥שֶׁב יָד֖וֹ אֶל־חֵיק֑וֹ וַיּֽוֹצִאָהּ֙ מֵֽחֵיק֔וֹ וְהִנֵּה־שָׁ֖בָה כִּבְשָׂרֽוֹ׃ | 7 |
੭ਉਸ ਨੇ ਆਖਿਆ, ਤੂੰ ਫੇਰ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖ। ਉਸ ਨੇ ਆਪਣਾ ਹੱਥ ਆਪਣੀ ਛਾਤੀ ਉੱਤੇ ਫੇਰ ਰੱਖਿਆ, ਜਦ ਬਾਹਰ ਕੱਢਿਆ ਤਾਂ ਵੇਖੋ, ਉਹ ਉਸ ਦੇ ਬਾਕੀ ਸਰੀਰ ਵਰਗਾ ਹੋ ਗਿਆ।
וְהָיָה֙ אִם־לֹ֣א יַאֲמִ֣ינוּ לָ֔ךְ וְלֹ֣א יִשְׁמְע֔וּ לְקֹ֖ל הָאֹ֣ת הָרִאשׁ֑וֹן וְהֶֽאֱמִ֔ינוּ לְקֹ֖ל הָאֹ֥ת הָאַחֲרֽוֹן׃ | 8 |
੮ਫੇਰ ਅਜਿਹਾ ਹੋਵੇਗਾ ਕਿ ਜੇ ਉਹ ਤੇਰਾ ਵਿਸ਼ਵਾਸ ਨਾ ਕਰਨ, ਨਾ ਹੀ ਪਹਿਲੇ ਨਿਸ਼ਾਨ ਦਾ ਅਰਥ ਮੰਨਣ ਤਾਂ ਉਹ ਦੂਜੇ ਨਿਸ਼ਾਨ ਦੇ ਅਰਥ ਉੱਤੇ ਵਿਸ਼ਵਾਸ ਕਰਨਗੇ।
וְהָיָ֡ה אִם־לֹ֣א יַאֲמִ֡ינוּ גַּם֩ לִשְׁנֵ֨י הָאֹת֜וֹת הָאֵ֗לֶּה וְלֹ֤א יִשְׁמְעוּן֙ לְקֹלֶ֔ךָ וְלָקַחְתָּ֙ מִמֵּימֵ֣י הַיְאֹ֔ר וְשָׁפַכְתָּ֖ הַיַּבָּשָׁ֑ה וְהָי֤וּ הַמַּ֙יִם֙ אֲשֶׁ֣ר תִּקַּ֣ח מִן־הַיְאֹ֔ר וְהָי֥וּ לְדָ֖ם בַּיַּבָּֽשֶׁת׃ | 9 |
੯ਜੇਕਰ ਉਹ ਇਨ੍ਹਾਂ ਦੋਹਾਂ ਨਿਸ਼ਾਨਾਂ ਉੱਤੇ ਵੀ ਵਿਸ਼ਵਾਸ ਨਾ ਕਰਨ, ਨਾ ਤੇਰੀ ਅਵਾਜ਼ ਨੂੰ ਸੁਣਨ ਤਾਂ ਤੂੰ ਦਰਿਆ ਦਾ ਪਾਣੀ ਲੈ ਕੇ ਸੁੱਕੀ ਭੂਮੀ ਉੱਤੇ ਡੋਲ੍ਹ ਦੇਵੀਂ। ਉਹ ਪਾਣੀ ਜਿਹੜਾ ਤੂੰ ਨਦੀ ਤੋਂ ਲਵੇਂਗਾ, ਉਹ ਉਸ ਭੂਮੀ ਉੱਤੇ ਲਹੂ ਬਣ ਜਾਵੇਗਾ।
וַיֹּ֨אמֶר מֹשֶׁ֣ה אֶל־יְהוָה֮ בִּ֣י אֲדֹנָי֒ לֹא֩ אִ֨ישׁ דְּבָרִ֜ים אָנֹ֗כִי גַּ֤ם מִתְּמוֹל֙ גַּ֣ם מִשִּׁלְשֹׁ֔ם גַּ֛ם מֵאָ֥ז דַּבֶּרְךָ אֶל־עַבְדֶּ֑ךָ כִּ֧י כְבַד־פֶּ֛ה וּכְבַ֥ד לָשׁ֖וֹן אָנֹֽכִי׃ | 10 |
੧੦ਤਦ ਮੂਸਾ ਨੇ ਯਹੋਵਾਹ ਨੂੰ ਆਖਿਆ, ਹੇ ਪ੍ਰਭੂ, ਮੈਂ ਚੰਗਾ ਬੋਲਣ ਵਾਲਾ ਮਨੁੱਖ ਨਹੀਂ ਹਾਂ, ਨਾ ਅੱਗੇ ਸੀ, ਨਾ ਜਦ ਤੋਂ ਤੂੰ ਆਪਣੇ ਦਾਸ ਨਾਲ ਬੋਲਿਆ ਕਿਉਂ ਜੋ ਮੈਂ ਬੋਲਣ ਵਿੱਚ ਢਿੱਲਾ ਹਾਂ ਅਤੇ ਮੇਰੀ ਜੀਭ ਮੋਟੀ ਹੈ।
וַיֹּ֨אמֶר יְהוָ֜ה אֵלָ֗יו מִ֣י שָׂ֣ם פֶּה֮ לָֽאָדָם֒ א֚וֹ מִֽי־יָשׂ֣וּם אִלֵּ֔ם א֣וֹ חֵרֵ֔שׁ א֥וֹ פִקֵּ֖חַ א֣וֹ עִוֵּ֑ר הֲלֹ֥א אָנֹכִ֖י יְהוָֽה׃ | 11 |
੧੧ਤਦ ਯਹੋਵਾਹ ਨੇ ਉਸ ਨੂੰ ਆਖਿਆ, “ਆਦਮੀ ਦਾ ਮੂੰਹ ਕਿਸ ਨੇ ਬਣਾਇਆ ਅਤੇ ਕੌਣ ਗੂੰਗਾ, ਬੋਲ੍ਹਾ, ਸੁਜਾਖਾ ਜਾਂ ਅੰਨ੍ਹਾ ਬਣਾਉਂਦਾ ਹੈ? ਭਲਾ, ਮੈਂ ਯਹੋਵਾਹ ਹੀ ਨਹੀਂ?
וְעַתָּ֖ה לֵ֑ךְ וְאָנֹכִי֙ אֶֽהְיֶ֣ה עִם־פִּ֔יךָ וְהוֹרֵיתִ֖יךָ אֲשֶׁ֥ר תְּדַבֵּֽר׃ | 12 |
੧੨ਸੋ ਹੁਣ ਤੂੰ ਜਾ। ਮੈਂ ਤੇਰੇ ਮੂੰਹ ਦੇ ਨਾਲ ਹੋਵਾਂਗਾ ਅਤੇ ਜੋ ਕੁਝ ਤੂੰ ਬੋਲਣਾ ਹੈ, ਮੈਂ ਤੈਨੂੰ ਸਿਖਾਵਾਂਗਾ।”
וַיֹּ֖אמֶר בִּ֣י אֲדֹנָ֑י שְֽׁלַֽח־נָ֖א בְּיַד־תִּשְׁלָֽח׃ | 13 |
੧੩ਤਦ ਉਸ ਨੇ ਆਖਿਆ, “ਹੇ ਪ੍ਰਭੂ, ਕਿਰਪਾ ਕਰਕੇ ਕਿਸੇ ਹੋਰ ਨੂੰ ਜਿਸ ਨੂੰ ਤੂੰ ਚਾਹੁੰਦਾ ਹੈ, ਭੇਜ ਦੇ।”
וַיִּֽחַר־אַ֨ף יְהוָ֜ה בְּמֹשֶׁ֗ה וַיֹּ֙אמֶר֙ הֲלֹ֨א אַהֲרֹ֤ן אָחִ֙יךָ֙ הַלֵּוִ֔י יָדַ֕עְתִּי כִּֽי־דַבֵּ֥ר יְדַבֵּ֖ר ה֑וּא וְגַ֤ם הִנֵּה־הוּא֙ יֹצֵ֣א לִקְרָאתֶ֔ךָ וְרָאֲךָ֖ וְשָׂמַ֥ח בְּלִבּֽוֹ׃ | 14 |
੧੪ਫਿਰ ਯਹੋਵਾਹ ਦਾ ਕ੍ਰੋਧ ਮੂਸਾ ਉੱਤੇ ਭੜਕਿਆ ਅਤੇ ਉਸ ਨੇ ਆਖਿਆ, ਕੀ ਹਾਰੂਨ ਲੇਵੀ ਤੇਰਾ ਭਰਾ ਨਹੀਂ ਹੈ? ਮੈਂ ਜਾਣਦਾ ਹਾਂ ਕਿ ਉਹ ਚੰਗਾ ਬੋਲਣ ਵਾਲਾ ਹੈ ਅਤੇ ਵੇਖ ਉਹ ਤੇਰੇ ਮਿਲਣ ਨੂੰ ਆਉਂਦਾ ਹੈ ਅਤੇ ਤੈਨੂੰ ਵੇਖ ਕੇ ਆਪਣੇ ਮਨ ਵਿੱਚ ਅਨੰਦ ਹੋਵੇਗਾ।
וְדִבַּרְתָּ֣ אֵלָ֔יו וְשַׂמְתָּ֥ אֶת־הַדְּבָרִ֖ים בְּפִ֑יו וְאָנֹכִ֗י אֶֽהְיֶ֤ה עִם־פִּ֙יךָ֙ וְעִם־פִּ֔יהוּ וְהוֹרֵיתִ֣י אֶתְכֶ֔ם אֵ֖ת אֲשֶׁ֥ר תַּעֲשֽׂוּן׃ | 15 |
੧੫ਤੂੰ ਉਸ ਦੇ ਨਾਲ ਬੋਲੇਂਗਾ ਅਤੇ ਉਸ ਦੇ ਮੂੰਹ ਵਿੱਚ ਗੱਲਾਂ ਪਾਵੇਂਗਾ ਅਤੇ ਮੈਂ ਤੇਰੇ ਮੂੰਹ ਨਾਲ ਅਤੇ ਉਹ ਦੇ ਮੂੰਹ ਨਾਲ ਹੋਵਾਂਗਾ ਅਤੇ ਜੋ ਤੁਸੀਂ ਕਰਨਾ ਹੈ, ਮੈਂ ਤੁਹਾਨੂੰ ਸਿਖਾਵਾਂਗਾ।
וְדִבֶּר־ה֥וּא לְךָ֖ אֶל־הָעָ֑ם וְהָ֤יָה הוּא֙ יִֽהְיֶה־לְּךָ֣ לְפֶ֔ה וְאַתָּ֖ה תִּֽהְיֶה־לּ֥וֹ לֵֽאלֹהִֽים׃ | 16 |
੧੬ਉਹ ਤੇਰੀ ਵੱਲੋਂ ਪਰਜਾ ਨਾਲ ਬੋਲੇਗਾ ਅਤੇ ਅਜਿਹਾ ਹੋਵੇਗਾ ਕਿ ਉਹ ਤੇਰੇ ਲਈ ਮੂੰਹ ਜਿਹਾ ਹੋਵੇਗਾ, ਤੂੰ ਉਸ ਲਈ ਪਰਮੇਸ਼ੁਰ ਜਿਹਾ ਹੋਵੇਂਗਾ।
וְאֶת־הַמַּטֶּ֥ה הַזֶּ֖ה תִּקַּ֣ח בְּיָדֶ֑ךָ אֲשֶׁ֥ר תַּעֲשֶׂה־בּ֖וֹ אֶת־הָאֹתֹֽת׃ פ | 17 |
੧੭ਤੂੰ ਇਹ ਲਾਠੀ ਆਪਣੇ ਹੱਥ ਵਿੱਚ ਲਵੀਂ ਜਿਸ ਦੇ ਨਾਲ ਤੂੰ ਉਨ੍ਹਾਂ ਨਿਸ਼ਾਨਾਂ ਨੂੰ ਵਿਖਾਵੇਂਗਾ।
וַיֵּ֨לֶךְ מֹשֶׁ֜ה וַיָּ֣שָׁב ׀ אֶל־יֶ֣תֶר חֹֽתְנ֗וֹ וַיֹּ֤אמֶר לוֹ֙ אֵ֣לְכָה נָּ֗א וְאָשׁ֙וּבָה֙ אֶל־אַחַ֣י אֲשֶׁר־בְּמִצְרַ֔יִם וְאֶרְאֶ֖ה הַעוֹדָ֣ם חַיִּ֑ים וַיֹּ֧אמֶר יִתְר֛וֹ לְמֹשֶׁ֖ה לֵ֥ךְ לְשָׁלֽוֹם׃ | 18 |
੧੮ਮੂਸਾ ਆਪਣੇ ਸੌਹਰੇ ਯਿਥਰੋ ਕੋਲ ਵਾਪਸ ਗਿਆ ਤੇ ਉਸ ਨੂੰ ਆਖਿਆ, ਕਿਰਪਾ ਕਰ ਕੇ ਮੈਨੂੰ ਮਿਸਰ ਵਿੱਚ ਆਪਣੇ ਭਰਾਵਾਂ ਕੋਲ ਮੁੜ ਜਾਣ ਦਿਓ ਤਾਂ ਜੋ ਮੈਂ ਵੇਖਾਂ ਕਿ ਉਹ ਹੁਣ ਤੱਕ ਜਿਉਂਦੇ ਹਨ ਤਾਂ ਯਿਥਰੋ ਨੇ ਮੂਸਾ ਨੂੰ ਆਖਿਆ, ਖੁਸ਼ੀ-ਖੁਸ਼ੀ ਜਾ।
וַיֹּ֨אמֶר יְהוָ֤ה אֶל־מֹשֶׁה֙ בְּמִדְיָ֔ן לֵ֖ךְ שֻׁ֣ב מִצְרָ֑יִם כִּי־מֵ֙תוּ֙ כָּל־הָ֣אֲנָשִׁ֔ים הַֽמְבַקְשִׁ֖ים אֶת־נַפְשֶֽׁךָ׃ | 19 |
੧੯ਤਦ ਯਹੋਵਾਹ ਨੇ ਮਿਦਯਾਨ ਵਿੱਚ ਮੂਸਾ ਨੂੰ ਆਖਿਆ, ਜਾ ਅਤੇ ਮਿਸਰ ਨੂੰ ਮੁੜ ਕਿਉਂ ਜੋ ਤੇਰੀ ਜਾਨ ਦੇ ਚਾਹੁਣ ਵਾਲੇ ਮਰ ਗਏ ਹਨ।
וַיִּקַּ֨ח מֹשֶׁ֜ה אֶת־אִשְׁתּ֣וֹ וְאֶת־בָּנָ֗יו וַיַּרְכִּבֵם֙ עַֽל־הַחֲמֹ֔ר וַיָּ֖שָׁב אַ֣רְצָה מִצְרָ֑יִם וַיִּקַּ֥ח מֹשֶׁ֛ה אֶת־מַטֵּ֥ה הָאֱלֹהִ֖ים בְּיָדֽוֹ׃ | 20 |
੨੦ਮੂਸਾ ਨੇ ਆਪਣੀ ਪਤਨੀ ਅਤੇ ਆਪਣੇ ਪੁੱਤਰਾਂ ਨੂੰ ਲੈ ਕੇ ਗਧੇ ਉੱਤੇ ਸਵਾਰ ਕੀਤਾ ਅਤੇ ਉਹ ਮਿਸਰ ਦੇਸ ਨੂੰ ਮੁੜ ਪਿਆ, ਮੂਸਾ ਪਰਮੇਸ਼ੁਰ ਦੀ ਲਾਠੀ ਆਪਣੇ ਹੱਥ ਵਿੱਚ ਲੈ ਗਿਆ।
וַיֹּ֣אמֶר יְהוָה֮ אֶל־מֹשֶׁה֒ בְּלֶכְתְּךָ֙ לָשׁ֣וּב מִצְרַ֔יְמָה רְאֵ֗ה כָּל־הַמֹּֽפְתִים֙ אֲשֶׁר־שַׂ֣מְתִּי בְיָדֶ֔ךָ וַעֲשִׂיתָ֖ם לִפְנֵ֣י פַרְעֹ֑ה וַאֲנִי֙ אֲחַזֵּ֣ק אֶת־לִבּ֔וֹ וְלֹ֥א יְשַׁלַּ֖ח אֶת־הָעָֽם׃ | 21 |
੨੧ਯਹੋਵਾਹ ਨੇ ਮੂਸਾ ਨੂੰ ਆਖਿਆ, “ਜਦ ਤੂੰ ਮਿਸਰ ਵਿੱਚ ਮੁੜ ਜਾਵੇਂ ਤਾਂ ਵੇਖ, ਤੂੰ ਸਾਰੇ ਅਚਰਜ਼ ਕੰਮ ਜਿਹੜੇ ਮੈਂ ਤੇਰੇ ਹੱਥ ਵਿੱਚ ਰੱਖੇ ਹਨ, ਫ਼ਿਰਊਨ ਦੇ ਸਾਹਮਣੇ ਕਰੀਂ ਪਰ ਮੈਂ ਉਸ ਦੇ ਮਨ ਨੂੰ ਸਖ਼ਤ ਹੋਣ ਦਿਆਂਗਾ ਅਤੇ ਉਹ ਪਰਜਾ ਨੂੰ ਜਾਣ ਨਾ ਦੇਵੇਗਾ।”
וְאָמַרְתָּ֖ אֶל־פַּרְעֹ֑ה כֹּ֚ה אָמַ֣ר יְהוָ֔ה בְּנִ֥י בְכֹרִ֖י יִשְׂרָאֵֽל׃ | 22 |
੨੨ਤਦ ਤੂੰ ਫ਼ਿਰਊਨ ਨੂੰ ਆਖੀਂ, “ਯਹੋਵਾਹ ਅਜਿਹਾ ਆਖਦਾ ਹੈ ਕਿ ਇਸਰਾਏਲ ਮੇਰਾ ਪਹਿਲੌਠਾ ਪੁੱਤਰ ਹੈ।”
וָאֹמַ֣ר אֵלֶ֗יךָ שַׁלַּ֤ח אֶת־בְּנִי֙ וְיַֽעַבְדֵ֔נִי וַתְּמָאֵ֖ן לְשַׁלְּח֑וֹ הִנֵּה֙ אָנֹכִ֣י הֹרֵ֔ג אֶת־בִּנְךָ֖ בְּכֹרֶֽךָ׃ | 23 |
੨੩ਮੈਂ ਤੈਨੂੰ ਆਖਿਆ ਹੈ ਕਿ ਮੇਰੇ ਪੁੱਤਰ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਬੰਦਗੀ ਕਰੇ ਅਤੇ ਤੂੰ ਉਸ ਦੇ ਜਾਣ ਦੇਣ ਤੋਂ ਇਨਕਾਰ ਕੀਤਾ ਹੈ। ਵੇਖ, ਮੈਂ ਤੇਰੇ ਪੁੱਤਰ ਸਗੋਂ ਤੇਰੇ ਪਹਿਲੌਠੇ ਪੁੱਤਰ ਨੂੰ ਜਾਨੋਂ ਮਾਰ ਦਿਆਂਗਾ।
וַיְהִ֥י בַדֶּ֖רֶךְ בַּמָּל֑וֹן וַיִּפְגְּשֵׁ֣הוּ יְהוָ֔ה וַיְבַקֵּ֖שׁ הֲמִיתֽוֹ׃ | 24 |
੨੪ਰਸਤੇ ਵਿੱਚ ਜਿੱਥੇ ਉਹ ਠਹਿਰੇ ਉੱਥੇ ਅਜਿਹਾ ਹੋਇਆ ਕਿ ਯਹੋਵਾਹ ਉਸ ਨੂੰ ਮਿਲਿਆ ਅਤੇ ਉਸ ਨੂੰ ਮਾਰਨਾ ਚਾਹਿਆ।
וַתִּקַּ֨ח צִפֹּרָ֜ה צֹ֗ר וַתִּכְרֹת֙ אֶת־עָרְלַ֣ת בְּנָ֔הּ וַתַּגַּ֖ע לְרַגְלָ֑יו וַתֹּ֕אמֶר כִּ֧י חֲתַן־דָּמִ֛ים אַתָּ֖ה לִֽי׃ | 25 |
੨੫ਤਦ ਸਿੱਪੋਰਾਹ ਨੇ ਇੱਕ ਚਕਮਕ ਦਾ ਪੱਥਰ ਲੈ ਕੇ ਆਪਣੇ ਪੁੱਤਰ ਦੀ ਖੱਲੜੀ ਕੱਟ ਸੁੱਟੀ ਅਤੇ ਉਸ ਨੂੰ ਉਸ ਦੇ ਪੈਰਾਂ ਵਿੱਚ ਸੁੱਟ ਕੇ ਆਖਿਆ, ਤੂੰ ਸੱਚ-ਮੁੱਚ ਮੇਰੇ ਲਈ ਇੱਕ ਖੂਨੀ ਪਤੀ ਹੈਂ।
וַיִּ֖רֶף מִמֶּ֑נּוּ אָ֚ז אָֽמְרָ֔ה חֲתַ֥ן דָּמִ֖ים לַמּוּלֹֽת׃ פ | 26 |
੨੬ਸੋ ਯਹੋਵਾਹ ਨੇ ਉਸ ਨੂੰ ਛੱਡ ਦਿੱਤਾ। ਫਿਰ ਉਸ ਨੇ ਉਹ ਨੂੰ ਆਖਿਆ, ਸੁੰਨਤ ਦੇ ਕਾਰਨ ਤੂੰ ਖੂਨੀ ਪਤੀ ਹੋਇਆ ਹੈਂ।
וַיֹּ֤אמֶר יְהוָה֙ אֶֽל־אַהֲרֹ֔ן לֵ֛ךְ לִקְרַ֥את מֹשֶׁ֖ה הַמִּדְבָּ֑רָה וַיֵּ֗לֶךְ וַֽיִּפְגְּשֵׁ֛הוּ בְּהַ֥ר הָאֱלֹהִ֖ים וַיִּשַּׁק־לֽוֹ׃ | 27 |
੨੭ਫਿਰ ਯਹੋਵਾਹ ਨੇ ਹਾਰੂਨ ਨੂੰ ਆਖਿਆ, ਜਾ ਅਤੇ ਮੂਸਾ ਨੂੰ ਉਜਾੜ ਵਿੱਚ ਮਿਲ ਤਾਂ ਉਹ ਚਲਾ ਗਿਆ ਅਤੇ ਉਸ ਨੂੰ ਪਰਮੇਸ਼ੁਰ ਦੇ ਪਰਬਤ ਉੱਤੇ ਮਿਲਿਆ ਅਤੇ ਉਸ ਨੂੰ ਚੁੰਮਿਆ।
וַיַּגֵּ֤ד מֹשֶׁה֙ לְאַֽהֲרֹ֔ן אֵ֛ת כָּל־דִּבְרֵ֥י יְהוָ֖ה אֲשֶׁ֣ר שְׁלָח֑וֹ וְאֵ֥ת כָּל־הָאֹתֹ֖ת אֲשֶׁ֥ר צִוָּֽהוּ׃ | 28 |
੨੮ਤਦ ਮੂਸਾ ਨੇ ਹਾਰੂਨ ਨੂੰ ਯਹੋਵਾਹ ਦੀਆਂ ਸਾਰੀਆਂ ਗੱਲਾਂ ਦੱਸੀਆਂ, ਜਿਨ੍ਹਾਂ ਲਈ ਉਸ ਨੂੰ ਭੇਜਿਆ ਸੀ ਅਤੇ ਉਹ ਸਾਰੇ ਨਿਸ਼ਾਨ ਜਿਨ੍ਹਾਂ ਦਾ ਉਸ ਨੂੰ ਹੁਕਮ ਦਿੱਤਾ ਸੀ।
וַיֵּ֥לֶךְ מֹשֶׁ֖ה וְאַהֲרֹ֑ן וַיַּ֣אַסְפ֔וּ אֶת־כָּל־זִקְנֵ֖י בְּנֵ֥י יִשְׂרָאֵֽל׃ | 29 |
੨੯ਫਿਰ ਮੂਸਾ ਅਤੇ ਹਾਰੂਨ ਚਲੇ ਗਏ ਅਤੇ ਇਸਰਾਏਲੀਆਂ ਦੇ ਸਾਰੇ ਬਜ਼ੁਰਗਾਂ ਨੂੰ ਇਕੱਠੇ ਕੀਤਾ
וַיְדַבֵּ֣ר אַהֲרֹ֔ן אֵ֚ת כָּל־הַדְּבָרִ֔ים אֲשֶׁר־דִּבֶּ֥ר יְהוָ֖ה אֶל־מֹשֶׁ֑ה וַיַּ֥עַשׂ הָאֹתֹ֖ת לְעֵינֵ֥י הָעָֽם׃ | 30 |
੩੦ਹਾਰੂਨ ਨੇ ਸਾਰੀਆਂ ਗੱਲਾਂ ਜਿਹੜੀਆਂ ਯਹੋਵਾਹ ਨੇ ਮੂਸਾ ਨਾਲ ਕੀਤੀਆਂ ਸਨ, ਦੱਸੀਆਂ ਅਤੇ ਪਰਜਾ ਦੇ ਸਾਹਮਣੇ ਉਹ ਨਿਸ਼ਾਨ ਵਿਖਾਏ।
וַֽיַּאֲמֵ֖ן הָעָ֑ם וַֽיִּשְׁמְע֡וּ כִּֽי־פָקַ֨ד יְהוָ֜ה אֶת־בְּנֵ֣י יִשְׂרָאֵ֗ל וְכִ֤י רָאָה֙ אֶת־עָנְיָ֔ם וַֽיִּקְּד֖וּ וַיִּֽשְׁתַּחֲוּֽוּ׃ | 31 |
੩੧ਤਦ ਪਰਜਾ ਨੇ ਵਿਸ਼ਵਾਸ ਕੀਤਾ ਅਤੇ ਜਦ ਉਨ੍ਹਾਂ ਨੇ ਸੁਣਿਆ ਕਿ ਯਹੋਵਾਹ ਨੇ ਇਸਰਾਏਲੀਆਂ ਦੀ ਖ਼ਬਰ ਲਈ ਹੈ ਅਤੇ ਉਨ੍ਹਾਂ ਦਾ ਦੁੱਖ ਵੇਖਿਆ ਹੈ ਤਦ ਆਪਣਾ ਸਿਰ ਝੁਕਾ ਕੇ ਮੱਥਾ ਟੇਕਿਆ।