< יְחֶזְקֵאל 9 >
וַיִּקְרָ֣א בְאָזְנַ֗י ק֤וֹל גָּדוֹל֙ לֵאמֹ֔ר קָרְב֖וּ פְּקֻדּ֣וֹת הָעִ֑יר וְאִ֛ישׁ כְּלִ֥י מַשְׁחֵת֖וֹ בְּיָדֽוֹ׃ | 1 |
੧ਫੇਰ ਉਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਮੇਰੇ ਕੰਨਾਂ ਵਿੱਚ ਆਖਿਆ ਕਿ ਸ਼ਹਿਰ ਦੇ ਅਧਿਕਾਰੀਆਂ ਨੂੰ ਨੇੜੇ ਬੁਲਾ। ਹਰੇਕ ਮਨੁੱਖ ਨੇ ਆਪਣੇ ਹੱਥ ਵਿੱਚ ਆਪਣਾ ਨਾਸ ਕਰਨ ਵਾਲਾ ਸ਼ਸਤਰ ਫੜਿਆ ਹੋਵੇ।
וְהִנֵּ֣ה שִׁשָּׁ֣ה אֲנָשִׁ֡ים בָּאִ֣ים ׀ מִדֶּרֶךְ־שַׁ֨עַר הָעֶלְי֜וֹן אֲשֶׁ֣ר ׀ מָפְנֶ֣ה צָפ֗וֹנָה וְאִ֨ישׁ כְּלִ֤י מַפָּצוֹ֙ בְּיָד֔וֹ וְאִישׁ־אֶחָ֤ד בְּתוֹכָם֙ לָבֻ֣שׁ בַּדִּ֔ים וְקֶ֥סֶת הַסֹּפֵ֖ר בְּמָתְנָ֑יו וַיָּבֹ֙אוּ֙ וַיַּ֣עַמְד֔וּ אֵ֖צֶל מִזְבַּ֥ח הַנְּחֹֽשֶׁת׃ | 2 |
੨ਵੇਖੋ, ਛੇ ਮਨੁੱਖ ਉੱਪਰ ਦੇ ਦਰਵਾਜ਼ੇ ਵਿੱਚੋਂ ਦੀ ਜੋ ਉੱਤਰ ਵੱਲ ਹੈ, ਲੰਘ ਆਏ ਅਤੇ ਹਰੇਕ ਮਨੁੱਖ ਦੇ ਹੱਥ ਵਿੱਚ ਉਸ ਦਾ ਵੱਢਣ ਵਾਲਾ ਸ਼ਸਤਰ ਸੀ। ਉਹਨਾਂ ਦੇ ਵਿੱਚੋਂ ਇੱਕ ਮਨੁੱਖ ਨੇ ਕਤਾਨੀ ਕੱਪੜੇ ਪਹਿਨੇ ਹੋਏ ਸਨ ਅਤੇ ਉਹ ਦੇ ਇੱਕ ਪਾਸੇ ਤੇ ਲਿਖਣ ਵਾਲੀ ਦਵਾਤ ਲਮਕਦੀ ਸੀ, ਸੋ ਉਹ ਅੰਦਰ ਗਏ ਅਤੇ ਪਿੱਤਲ ਦੀ ਜਗਵੇਦੀ ਦੇ ਕੋਲ ਖੜ੍ਹੇ ਹੋਏ।
וּכְב֣וֹד ׀ אֱלֹהֵ֣י יִשְׂרָאֵ֗ל נַעֲלָה֙ מֵעַ֤ל הַכְּרוּב֙ אֲשֶׁ֣ר הָיָ֣ה עָלָ֔יו אֶ֖ל מִפְתַּ֣ן הַבָּ֑יִת וַיִּקְרָ֗א אֶל־הָאִישׁ֙ הַלָּבֻ֣שׁ הַבַּדִּ֔ים אֲשֶׁ֛ר קֶ֥סֶת הַסֹּפֵ֖ר בְּמָתְנָֽיו׃ ס | 3 |
੩ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਕਰੂਬੀ ਦੇ ਉੱਤੋਂ ਜਿਸ ਉੱਪਰ ਉਹ ਸੀ, ਉੱਠ ਕੇ ਘਰ ਦੀ ਡਿਉੜੀ ਤੇ ਗਿਆ ਅਤੇ ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੇ ਸਨ ਅਤੇ ਜਿਸ ਦੇ ਕੋਲ ਲਿਖਣ ਵਾਲੀ ਦਵਾਤ ਸੀ, ਬੁਲਾਇਆ।
וַיֹּ֤אמֶר יְהוָה֙ אֵלָ֔יו עֲבֹר֙ בְּת֣וֹךְ הָעִ֔יר בְּת֖וֹךְ יְרֽוּשָׁלִָ֑ם וְהִתְוִ֨יתָ תָּ֜ו עַל־מִצְח֣וֹת הָאֲנָשִׁ֗ים הַנֶּֽאֱנָחִים֙ וְהַנֶּ֣אֱנָקִ֔ים עַ֚ל כָּל־הַתּ֣וֹעֵב֔וֹת הַֽנַּעֲשׂ֖וֹת בְּתוֹכָֽהּ׃ | 4 |
੪ਯਹੋਵਾਹ ਨੇ ਉਸ ਨੂੰ ਕਿਹਾ, ਸ਼ਹਿਰ ਦੇ ਵਿਚਾਲਿਓਂ, ਹਾਂ, ਯਰੂਸ਼ਲਮ ਦੇ ਵਿਚਾਲਿਓਂ ਲੰਘ, ਅਤੇ ਉਹਨਾਂ ਲੋਕਾਂ ਦੇ ਮੱਥੇ ਉੱਤੇ ਨਿਸ਼ਾਨ ਲਗਾ ਦੇ, ਜੋ ਉਹਨਾਂ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਸ ਵਿੱਚ ਕੀਤੇ ਜਾਂਦੇ ਹਨ ਆਹਾਂ ਭਰਦੇ ਅਤੇ ਰੋਂਦੇ ਹਨ।
וּלְאֵ֙לֶּה֙ אָמַ֣ר בְּאָזְנַ֔י עִבְר֥וּ בָעִ֛יר אַחֲרָ֖יו וְהַכּ֑וּ אַל תָּחֹ֥ס עֵינְכֶ֖ם וְאַל־תַּחְמֹֽלוּ׃ | 5 |
੫ਉਸ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, ਉਹ ਦੇ ਪਿੱਛੇ-ਪਿੱਛੇ ਸ਼ਹਿਰ ਵਿੱਚੋਂ ਲੰਘਦੇ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਦਯਾ ਨਾ ਕਰਨ, ਨਾ ਤੁਸੀਂ ਤਰਸ ਕਰੋ।
זָקֵ֡ן בָּח֣וּר וּבְתוּלָה֩ וְטַ֨ף וְנָשִׁ֜ים תַּהַרְג֣וּ לְמַשְׁחִ֗ית וְעַל־כָּל־אִ֨ישׁ אֲשֶׁר־עָלָ֤יו הַתָּו֙ אַל־תִּגַּ֔שׁוּ וּמִמִּקְדָּשִׁ֖י תָּחֵ֑לּוּ וַיָּחֵ֙לּוּ֙ בָּאֲנָשִׁ֣ים הַזְּקֵנִ֔ים אֲשֶׁ֖ר לִפְנֵ֥י הַבָּֽיִת׃ | 6 |
੬ਤੁਸੀਂ ਬਜ਼ੁਰਗਾਂ, ਗੱਭਰੂਆਂ, ਕੁਆਰੀਆਂ, ਨਿੱਕੇ ਬੱਚਿਆਂ ਅਤੇ ਔਰਤਾਂ ਨੂੰ ਪੂਰੀ ਤਰ੍ਹਾਂ ਮਾਰ ਸੁੱਟੋ, ਪਰ ਜਿਹਨਾਂ ਉੱਤੇ ਨਿਸ਼ਾਨ ਹੈ ਉਹਨਾਂ ਵਿੱਚੋਂ ਕਿਸੇ ਦੇ ਨੇੜੇ ਨਾ ਜਾਓ ਅਤੇ ਮੇਰੇ ਪਵਿੱਤਰ ਸਥਾਨ ਤੋਂ ਸ਼ੁਰੂ ਕਰੋ! ਤਦ ਉਹਨਾਂ ਨੇ ਉਹਨਾਂ ਬਜ਼ੁਰਗਾਂ ਤੋਂ ਜਿਹੜੇ ਭਵਨ ਦੇ ਸਾਹਮਣੇ ਸਨ, ਸ਼ੁਰੂ ਕੀਤਾ।
וַיֹּ֨אמֶר אֲלֵיהֶ֜ם טַמְּא֣וּ אֶת־הַבַּ֗יִת וּמַלְא֧וּ אֶת־הַחֲצֵר֛וֹת חֲלָלִ֖ים צֵ֑אוּ וְיָצְא֖וּ וְהִכּ֥וּ בָעִֽיר׃ | 7 |
੭ਉਸ ਨੇ ਉਹਨਾਂ ਨੂੰ ਆਖਿਆ ਕਿ ਭਵਨ ਨੂੰ ਭਰਿਸ਼ਟ ਕਰੋ ਅਤੇ ਵੇਹੜਿਆਂ ਨੂੰ ਵੱਢਿਆ ਹੋਇਆਂ ਨਾਲ ਭਰ ਦਿਓ! ਅੱਗੇ ਵਧੋ! ਇਸ ਲਈ ਉਹ ਤੁਰ ਪਏ ਅਤੇ ਸ਼ਹਿਰ ਉੱਤੇ ਹਮਲਾ ਕੀਤਾ।
וַֽיְהִי֙ כְּהַכּוֹתָ֔ם וְנֵֽאשֲׁאַ֖ר אָ֑נִי וָאֶפְּלָ֨ה עַל־פָּנַ֜י וָאֶזְעַ֗ק וָֽאֹמַר֙ אֲהָהּ֙ אֲדֹנָ֣י יְהוִ֔ה הֲמַשְׁחִ֣ית אַתָּ֗ה אֵ֚ת כָּל־שְׁאֵרִ֣ית יִשְׂרָאֵ֔ל בְּשָׁפְכְּךָ֥ אֶת־חֲמָתְךָ֖ עַל־יְרוּשָׁלִָֽם׃ | 8 |
੮ਜਦੋਂ ਉਹ ਉਹਨਾਂ ਨੂੰ ਵੱਢ ਰਹੇ ਸਨ ਅਤੇ ਮੈਂ ਇਕੱਲਾ ਰਹਿ ਗਿਆ ਸੀ, ਤਾਂ ਇਹ ਹੋਇਆ ਕਿ ਮੈਂ ਮੂਧੇ ਮੂੰਹ ਡਿੱਗ ਪਿਆ ਅਤੇ ਦੁਹਾਈ ਦੇ ਕੇ ਆਖਿਆ, ਹਾਏ! ਹੇ ਪ੍ਰਭੂ ਯਹੋਵਾਹ! ਕੀ ਤੂੰ ਆਪਣਾ ਵੱਡਾ ਕਹਿਰ ਯਰੂਸ਼ਲਮ ਉੱਤੇ ਪਾ ਕੇ ਇਸਰਾਏਲ ਦੇ ਸਾਰੇ ਬਚੇ ਖੁਚੇ ਲੋਕਾਂ ਨੂੰ ਮਾਰ ਦੇਵੇਂਗਾ?
וַיֹּ֣אמֶר אֵלַ֗י עֲוֹ֨ן בֵּֽית־יִשְׂרָאֵ֤ל וִֽיהוּדָה֙ גָּדוֹל֙ בִּמְאֹ֣ד מְאֹ֔ד וַתִּמָּלֵ֤א הָאָ֙רֶץ֙ דָּמִ֔ים וְהָעִ֖יר מָלְאָ֣ה מֻטֶּ֑ה כִּ֣י אָמְר֗וּ עָזַ֤ב יְהוָה֙ אֶת־הָאָ֔רֶץ וְאֵ֥ין יְהוָ֖ה רֹאֶֽה׃ | 9 |
੯ਤਦ ਉਸ ਨੇ ਮੈਨੂੰ ਆਖਿਆ, ਇਸਰਾਏਲ ਅਤੇ ਯਹੂਦਾਹ ਦੇ ਘਰਾਣਿਆਂ ਦੀ ਬਦੀ ਬਹੁਤ ਹੀ ਵੱਡੀ ਹੈ, ਧਰਤੀ ਲਹੂ ਨਾਲ ਭਰੀ ਹੋਈ ਹੈ ਅਤੇ ਸ਼ਹਿਰ ਅਨਿਆਂ ਨਾਲ ਭਰਿਆ ਹੋਇਆ ਹੈ, ਕਿਉਂ ਜੋ ਉਹ ਆਖਦੇ ਹਨ ਕਿ ਯਹੋਵਾਹ ਨੇ ਦੇਸ ਨੂੰ ਛੱਡ ਦਿੱਤਾ ਹੈ ਅਤੇ ਯਹੋਵਾਹ ਨਹੀਂ ਵੇਖਦਾ ਹੈ।
וְגַ֨ם־אֲנִ֔י לֹא־תָח֥וֹס עֵינִ֖י וְלֹ֣א אֶחְמֹ֑ל דַּרְכָּ֖ם בְּרֹאשָׁ֥ם נָתָֽתִּי׃ | 10 |
੧੦ਇਸ ਲਈ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਕਦੇ ਵੀ ਤਰਸ ਨਹੀਂ ਕਰਾਂਗਾ! ਮੈਂ ਉਹਨਾਂ ਦੀ ਕਰਨੀ ਦਾ ਬਦਲਾ ਉਹਨਾਂ ਦੇ ਸਿਰਾਂ ਉੱਤੇ ਲਿਆਵਾਂਗਾ।
וְהִנֵּ֞ה הָאִ֣ישׁ ׀ לְבֻ֣שׁ הַבַּדִּ֗ים אֲשֶׁ֤ר הַקֶּ֙סֶת֙ בְּמָתְנָ֔יו מֵשִׁ֥יב דָּבָ֖ר לֵאמֹ֑ר עָשִׂ֕יתִי כְּכֹ֖ל אֲשֶׁ֥ר צִוִּיתָֽנִי׃ ס | 11 |
੧੧ਵੇਖੋ, ਉਸ ਮਨੁੱਖ ਨੇ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਹਨ ਅਤੇ ਜਿਸ ਦੇ ਪਾਸੇ ਤੇ ਲਿਖਣ ਵਾਲੀ ਦਵਾਤ ਸੀ, ਮੁੜ ਇਸ ਗੱਲ ਦੀ ਖ਼ਬਰ ਦਿੱਤੀ ਕਿ ਜਿਵੇਂ ਤੂੰ ਮੈਨੂੰ ਹੁਕਮ ਦਿੱਤਾ, ਮੈਂ ਉਸੇ ਤਰ੍ਹਾਂ ਕੀਤਾ।