< יְשַׁעְיָהוּ 16 >
שִׁלְחוּ־כַ֥ר מֹשֵֽׁל־אֶ֖רֶץ מִסֶּ֣לַע מִדְבָּ֑רָה אֶל־הַ֖ר בַּת־צִיּֽוֹן׃ | 1 |
੧ਦੇਸ ਦੇ ਹਾਕਮ ਲਈ ਸੇਲਾ ਨਗਰ ਦੀ ਉਜਾੜ ਤੋਂ ਸੀਯੋਨ ਦੀ ਧੀ ਦੇ ਪਰਬਤ ਉੱਤੇ ਲੇਲੇ ਘੱਲੋ।
וְהָיָ֥ה כְעוֹף־נוֹדֵ֖ד קֵ֣ן מְשֻׁלָּ֑ח תִּֽהְיֶ֙ינָה֙ בְּנ֣וֹת מוֹאָ֔ב מַעְבָּרֹ֖ת לְאַרְנֽוֹן׃ | 2 |
੨ਜਿਵੇਂ ਅਵਾਰਾ ਪੰਛੀ ਅਤੇ ਗੁਆਚੇ ਹੋਏ ਬੋਟ ਹੁੰਦੇ ਹਨ, ਉਸੇ ਤਰ੍ਹਾਂ ਹੀ ਅਰਨੋਨ ਦੇ ਪੱਤਣਾਂ ਉੱਤੇ ਮੋਆਬ ਦੀਆਂ ਧੀਆਂ ਹੋਣਗੀਆਂ।
הָבִ֤יאִי עֵצָה֙ עֲשׂ֣וּ פְלִילָ֔ה שִׁ֧יתִי כַלַּ֛יִל צִלֵּ֖ךְ בְּת֣וֹךְ צָהֳרָ֑יִם סַתְּרִי֙ נִדָּחִ֔ים נֹדֵ֖ד אַל־תְּגַלִּֽי׃ | 3 |
੩ਸਲਾਹ ਦਿਓ, ਇਨਸਾਫ਼ ਕਰੋ! ਆਪਣਾ ਪਰਛਾਵਾਂ ਦੁਪਹਿਰ ਦੇ ਵੇਲੇ ਰਾਤ ਵਾਂਗੂੰ ਬਣਾ, ਕੱਢਿਆਂ ਹੋਇਆਂ ਨੂੰ ਲੁਕਾ, ਭਗੌੜੇ ਨੂੰ ਨਾ ਫੜ੍ਹਾ।
יָג֤וּרוּ בָךְ֙ נִדָּחַ֔י מוֹאָ֛ב הֱוִי־סֵ֥תֶר לָ֖מוֹ מִפְּנֵ֣י שׁוֹדֵ֑ד כִּֽי־אָפֵ֤ס הַמֵּץ֙ כָּ֣לָה שֹׁ֔ד תַּ֥מּוּ רֹמֵ֖ס מִן־הָאָֽרֶץ׃ | 4 |
੪ਮੇਰੇ ਕੱਢਿਆਂ ਹੋਇਆਂ ਨੂੰ ਆਪਣੇ ਵਿੱਚ ਟਿਕਾ ਲੈ, ਮੋਆਬ ਲਈ ਲੁਟੇਰੇ ਦੇ ਮੂੰਹੋਂ ਤੂੰ ਉਸ ਦੀ ਓਟ ਹੋ। ਜਦ ਜ਼ਾਲਮ ਮੁੱਕ ਗਿਆ, ਤਦ ਬਰਬਾਦੀ ਖ਼ਤਮ ਹੋ ਜਾਵੇਗੀ, ਮਿੱਧਣ ਵਾਲੇ ਦੇਸ ਤੋਂ ਮਿਟ ਗਏ,
וְהוּכַ֤ן בַּחֶ֙סֶד֙ כִּסֵּ֔א וְיָשַׁ֥ב עָלָ֛יו בֶּאֱמֶ֖ת בְּאֹ֣הֶל דָּוִ֑ד שֹׁפֵ֛ט וְדֹרֵ֥שׁ מִשְׁפָּ֖ט וּמְהִ֥ר צֶֽדֶק׃ | 5 |
੫ਤਦ ਇੱਕ ਸਿੰਘਾਸਣ ਦਯਾ ਨਾਲ ਕਾਇਮ ਕੀਤਾ ਜਾਵੇਗਾ ਅਤੇ ਉਹ ਦੇ ਉੱਤੇ ਦਾਊਦ ਦੇ ਤੰਬੂ ਵਿੱਚ ਸਚਿਆਈ ਨਾਲ ਉਹ ਬੈਠੇਗਾ, ਜਿਹੜਾ ਸਚਿਆਈ ਨਾਲ ਨਿਆਂ ਕਰੇਗਾ, ਅਤੇ ਧਰਮ ਦੇ ਕੰਮ ਕਰਨ ਵਿੱਚ ਫੁਰਤੀ ਕਰੇਗਾ।
שָׁמַ֥עְנוּ גְאוֹן־מוֹאָ֖ב גֵּ֣א מְאֹ֑ד גַּאֲוָת֧וֹ וּגְאוֹנ֛וֹ וְעֶבְרָת֖וֹ לֹא־כֵ֥ן בַּדָּֽיו׃ ס | 6 |
੬ਅਸੀਂ ਮੋਆਬ ਦੇ ਹੰਕਾਰ ਦੇ ਵਿਖੇ ਸੁਣਿਆ, ਕਿ ਉਹ ਅੱਤ ਹੰਕਾਰੀ ਹੈ, ਅਤੇ ਉਹ ਦੇ ਘਮੰਡ, ਉਹ ਦੇ ਹੰਕਾਰ, ਅਤੇ ਉਹ ਦੇ ਅੱਖੜਪਣ ਵਿਖੇ ਵੀ, - ਪਰ ਉਹ ਦੀਆਂ ਗੱਪਾਂ ਕੁਝ ਵੀ ਨਹੀਂ ਹਨ।
לָכֵ֗ן יְיֵלִ֥יל מוֹאָ֛ב לְמוֹאָ֖ב כֻּלֹּ֣ה יְיֵלִ֑יל לַאֲשִׁישֵׁ֧י קִיר־חֲרֶ֛שֶׂת תֶּהְגּ֖וּ אַךְ־נְכָאִֽים׃ | 7 |
੭ਇਸ ਲਈ ਮੋਆਬ, ਮੋਆਬ ਲਈ ਧਾਹਾਂ ਮਾਰੇਗਾ, ਹਰੇਕ ਧਾਹਾਂ ਮਾਰੇਗਾ, ਕੀਰ-ਹਰਾਸਥ ਕਸਬੇ ਦੀ ਸੌਗੀ ਦੀਆਂ ਪਿੰਨੀਆਂ ਲਈ ਤੁਸੀਂ ਹੌਂਕੇ ਲੈ-ਲੈ ਕੇ ਰੋਵੋਗੇ।
כִּ֣י שַׁדְמוֹת֩ חֶשְׁבּ֨וֹן אֻמְלָ֜ל גֶּ֣פֶן שִׂבְמָ֗ה בַּעֲלֵ֤י גוֹיִם֙ הָלְמ֣וּ שְׂרוּקֶּ֔יהָ עַד־יַעְזֵ֥ר נָגָ֖עוּ תָּ֣עוּ מִדְבָּ֑ר שְׁלֻ֣חוֹתֶ֔יהָ נִטְּשׁ֖וּ עָ֥בְרוּ יָֽם׃ | 8 |
੮ਹਸ਼ਬੋਨ ਪਿੰਡ ਦੀਆਂ ਪੈਲ੍ਹੀਆਂ, ਸਿਬਮਾਹ ਪਿੰਡ ਦੀਆਂ ਵੇਲਾਂ ਸੁੱਕ ਗਈਆਂ। ਕੌਮਾਂ ਦੇ ਮਾਲਕਾਂ ਨੇ ਉਹ ਦੀਆਂ ਚੰਗੀਆਂ ਟਹਿਣੀਆਂ ਭੰਨ ਸੁੱਟੀਆਂ, ਉਹ ਯਾਜ਼ੇਰ ਪਿੰਡ ਤੱਕ ਪਹੁੰਚੀਆਂ, ਉਹ ਉਜਾੜ ਵਿੱਚ ਫੈਲ ਗਈਆਂ, ਉਹ ਦੀਆਂ ਸ਼ਾਖਾਂ ਖਿੱਲਰ ਗਈਆਂ, ਉਹ ਸਮੁੰਦਰੋਂ ਪਾਰ ਲੰਘ ਗਈਆਂ।
עַל־כֵּ֡ן אֶבְכֶּ֞ה בִּבְכִ֤י יַעְזֵר֙ גֶּ֣פֶן שִׂבְמָ֔ה אֲרַיָּ֙וֶךְ֙ דִּמְעָתִ֔י חֶשְׁבּ֖וֹן וְאֶלְעָלֵ֑ה כִּ֧י עַל־קֵיצֵ֛ךְ וְעַל־קְצִירֵ֖ךְ הֵידָ֥ד נָפָֽל׃ | 9 |
੯ਇਸ ਲਈ ਮੈਂ ਵੀ ਯਾਜ਼ੇਰ ਦੇ ਨਾਲ ਸਿਬਮਾਹ ਦੀ ਵੇਲ ਲਈ ਰੋਵਾਂਗਾ। ਹੇ ਹਸ਼ਬੋਨ ਅਤੇ ਅਲਾਲੇਹ, ਮੈਂ ਤੈਨੂੰ ਆਪਣੇ ਹੰਝੂਆਂ ਨਾਲ ਭਿਉਂ ਦਿਆਂਗਾ, ਕਿਉਂ ਜੋ ਤੇਰੇ ਗਰਮੀ ਦੇ ਫਲਾਂ ਉੱਤੇ ਅਤੇ ਤੇਰੀ ਫ਼ਸਲ ਉੱਤੇ ਹੋਣ ਵਾਲਾ ਅਨੰਦ ਢਿੱਲਾ ਪੈ ਗਿਆ,
וְנֶאֱסַ֨ף שִׂמְחָ֤ה וָגִיל֙ מִן־הַכַּרְמֶ֔ל וּבַכְּרָמִ֥ים לֹֽא־יְרֻנָּ֖ן לֹ֣א יְרֹעָ֑ע יַ֗יִן בַּיְקָבִ֛ים לֹֽא־יִדְרֹ֥ךְ הַדֹּרֵ֖ךְ הֵידָ֥ד הִשְׁבַּֽתִּי׃ | 10 |
੧੦ਅਨੰਦ ਅਤੇ ਖੁਸ਼ੀ ਫਲਦਾਰ ਪੈਲੀ ਵਿੱਚੋਂ ਲੈ ਲਈ ਗਈ, ਅੰਗੂਰੀ ਬਾਗ਼ਾਂ ਵਿੱਚ ਜੈਕਾਰੇ ਨਾ ਲਲਕਾਰੇ ਜਾਣਗੇ, ਕੋਈ ਲਤਾੜਨ ਵਾਲਾ ਹੌਦਾਂ ਵਿੱਚ ਰਸ ਨਹੀਂ ਲਤਾੜੇਗਾ, ਮੈਂ ਲਤਾੜੂਆਂ ਦਾ ਸ਼ਬਦ ਬੰਦ ਕਰ ਛੱਡਿਆ ਹੈ।
עַל־כֵּן֙ מֵעַ֣י לְמוֹאָ֔ב כַּכִּנּ֖וֹר יֶֽהֱמ֑וּ וְקִרְבִּ֖י לְקִ֥יר חָֽרֶשׂ׃ | 11 |
੧੧ਇਸ ਲਈ ਮੇਰਾ ਮਨ ਮੋਆਬ ਲਈ ਬਰਬਤ ਵਾਂਗੂੰ ਵਿਰਲਾਪ ਕਰਦਾ ਹੈ, ਅਤੇ ਮੇਰਾ ਦਿਲ ਕੀਰ-ਹਰਸ ਲਈ ਵੀ।
וְהָיָ֧ה כִֽי־נִרְאָ֛ה כִּֽי־נִלְאָ֥ה מוֹאָ֖ב עַל־הַבָּמָ֑ה וּבָ֧א אֶל־מִקְדָּשׁ֛וֹ לְהִתְפַּלֵּ֖ל וְלֹ֥א יוּכָֽל׃ | 12 |
੧੨ਅਜਿਹਾ ਹੋਵੇਗਾ ਕਿ ਜਦ ਮੋਆਬ ਹਾਜ਼ਰ ਹੋਵੇਗਾ, ਜਦ ਉਹ ਉੱਚੇ ਸਥਾਨ ਉੱਤੇ ਥੱਕ ਜਾਵੇਗਾ, ਤਾਂ ਉਹ ਪ੍ਰਾਰਥਨਾ ਲਈ ਆਪਣੇ ਪਵਿੱਤਰ ਸਥਾਨ ਨੂੰ ਆਵੇਗਾ, ਪਰ ਉਸ ਨੂੰ ਕੋਈ ਲਾਭ ਨਾ ਹੋਵੇਗਾ।
זֶ֣ה הַדָּבָ֗ר אֲשֶׁ֨ר דִּבֶּ֧ר יְהוָ֛ה אֶל־מוֹאָ֖ב מֵאָֽז׃ | 13 |
੧੩ਇਹ ਬਚਨ ਉਹ ਹੈ ਜਿਹੜਾ ਯਹੋਵਾਹ ਮੋਆਬ ਦੇ ਵਿਖੇ ਭੂਤ ਕਾਲ ਵਿੱਚ ਬੋਲਿਆ,
וְעַתָּ֗ה דִּבֶּ֣ר יְהוָה֮ לֵאמֹר֒ בְּשָׁלֹ֤שׁ שָׁנִים֙ כִּשְׁנֵ֣י שָׂכִ֔יר וְנִקְלָה֙ כְּב֣וֹד מוֹאָ֔ב בְּכֹ֖ל הֶהָמ֣וֹן הָרָ֑ב וּשְׁאָ֥ר מְעַ֛ט מִזְעָ֖ר ל֥וֹא כַבִּֽיר׃ ס | 14 |
੧੪ਪਰ ਹੁਣ ਯਹੋਵਾਹ ਇਹ ਆਖਦਾ ਹੈ ਕਿ ਤਿੰਨਾਂ ਸਾਲਾਂ ਦੇ ਵਿੱਚ ਮਜ਼ਦੂਰ ਦੇ ਸਾਲਾਂ ਵਾਂਗੂੰ ਮੋਆਬ ਦਾ ਪਰਤਾਪ, ਉਹ ਦੀ ਸਾਰੀ ਵੱਡੀ ਭੀੜ ਸਮੇਤ ਤੁੱਛ ਕੀਤਾ ਜਾਵੇਗਾ ਅਤੇ ਬਚੇ ਹੋਏ ਬਹੁਤ ਥੋੜ੍ਹੇ ਅਤੇ ਲਿੱਸੇ ਹੋਣਗੇ।