< יְשַׁעְיָהוּ 21 >
מַשָּׂ֖א מִדְבַּר־יָ֑ם כְּסוּפ֤וֹת בַּנֶּ֙גֶב֙ לַֽחֲלֹ֔ף מִמִּדְבָּ֣ר בָּ֔א מֵאֶ֖רֶץ נוֹרָאָֽה׃ | 1 |
੧ਸਮੁੰਦਰ ਦੀ ਉਜਾੜ ਦੇ ਵਿਖੇ ਅਗੰਮ ਵਾਕ, - ਜਿਵੇਂ ਦੱਖਣ ਵਿੱਚ ਵਾਵਰੋਲੇ ਲੰਘਣ ਨੂੰ ਹਨ, ਉਸੇ ਤਰ੍ਹਾਂ ਉਹ ਉਜਾੜ ਤੋਂ, ਇੱਕ ਡਰਾਉਣੇ ਦੇਸ ਤੋਂ ਚਲਿਆ ਆਉਂਦਾ ਹੈ।
חָז֥וּת קָשָׁ֖ה הֻגַּד־לִ֑י הַבּוֹגֵ֤ד ׀ בּוֹגֵד֙ וְהַשּׁוֹדֵ֣ד ׀ שׁוֹדֵ֔ד עֲלִ֤י עֵילָם֙ צוּרִ֣י מָדַ֔י כָּל־אַנְחָתָ֖ה הִשְׁבַּֽתִּי׃ | 2 |
੨ਕਸ਼ਟ ਦੀਆਂ ਗੱਲਾਂ ਦਾ ਇੱਕ ਦਰਸ਼ਣ ਮੈਨੂੰ ਵਿਖਾਇਆ ਗਿਆ, - ਛਲੀਆ ਛਲਦਾ, ਲੁਟੇਰਾ ਲੁੱਟਦਾ! ਹੇ ਏਲਾਮ, ਚੜ੍ਹਾਈ ਕਰ! ਹੇ ਮਾਦਈ, ਘੇਰ ਲੈ! ਮੈਂ ਉਸ ਦਾ ਸਾਰਾ ਹੂੰਗਣਾ ਮੁਕਾ ਦਿੰਦਾ ਹਾਂ।
עַל־כֵּ֗ן מָלְא֤וּ מָתְנַי֙ חַלְחָלָ֔ה צִירִ֣ים אֲחָז֔וּנִי כְּצִירֵ֖י יֽוֹלֵדָ֑ה נַעֲוֵ֣יתִי מִשְּׁמֹ֔עַ נִבְהַ֖לְתִּי מֵרְאֽוֹת׃ | 3 |
੩ਇਸ ਲਈ ਮੇਰਾ ਲੱਕ ਦਰਦ ਨਾਲ ਭਰਿਆ ਹੈ, ਜਣਨ ਵਾਲੀ ਦੀਆਂ ਪੀੜਾਂ ਵਾਂਗੂੰ ਪੀੜਾਂ ਨੇ ਮੈਨੂੰ ਫੜ੍ਹ ਲਿਆ ਹੈ, ਮੈਂ ਅਜਿਹੀ ਬੇਚੈਨੀ ਵਿੱਚ ਹਾਂ ਕਿ ਮੈਂ ਸੁਣ ਨਹੀਂ ਸਕਦਾ, ਮੈਂ ਅਜਿਹਾ ਘਬਰਾ ਗਿਆ ਹਾਂ ਕਿ ਮੈਂ ਵੇਖ ਨਹੀਂ ਸਕਦਾ।
תָּעָ֣ה לְבָבִ֔י פַּלָּצ֖וּת בִּֽעֲתָ֑תְנִי אֵ֚ת נֶ֣שֶׁף חִשְׁקִ֔י שָׂ֥ם לִ֖י לַחֲרָדָֽה׃ | 4 |
੪ਮੇਰਾ ਦਿਲ ਧੜਕਦਾ ਹੈ, ਕੰਬਣੀ ਨੇ ਮੈਨੂੰ ਆ ਦੱਬਿਆ, ਜਿਸ ਸ਼ਾਮ ਨੂੰ ਮੈਂ ਲੋਚਦਾ ਸੀ, ਉਹ ਮੇਰੇ ਲਈ ਕਾਂਬਾ ਬਣ ਗਈ ਹੈ।
עָרֹ֧ךְ הַשֻּׁלְחָ֛ן צָפֹ֥ה הַצָּפִ֖ית אָכ֣וֹל שָׁתֹ֑ה ק֥וּמוּ הַשָּׂרִ֖ים מִשְׁח֥וּ מָגֵֽן׃ פ | 5 |
੫ਉਹ ਭੋਜਨ ਲਈ ਮੇਜ਼ ਲਾਉਂਦੇ ਹਨ, ਉਹ ਦਰੀਆਂ ਵਿਛਾਉਂਦੇ ਹਨ, ਉਹ ਖਾਂਦੇ-ਪੀਂਦੇ ਹਨ। ਹੇ ਹਾਕਮੋ, ਉੱਠੋ! ਢਾਲਾਂ ਨੂੰ ਤੇਲ ਮਲੋ!।
כִּ֣י כֹ֥ה אָמַ֛ר אֵלַ֖י אֲדֹנָ֑י לֵ֚ךְ הַעֲמֵ֣ד הַֽמְצַפֶּ֔ה אֲשֶׁ֥ר יִרְאֶ֖ה יַגִּֽיד׃ | 6 |
੬ਕਿਉਂਕਿ ਪ੍ਰਭੂ ਨੇ ਮੈਨੂੰ ਆਖਿਆ ਹੈ, ਜਾ, ਰਾਖ਼ਾ ਖੜ੍ਹਾ ਕਰ, ਜੋ ਕੁਝ ਉਹ ਵੇਖੇ ਉਹ ਦੱਸੇ।
וְרָ֣אָה רֶ֗כֶב צֶ֚מֶד פָּֽרָשִׁ֔ים רֶ֥כֶב חֲמ֖וֹר רֶ֣כֶב גָּמָ֑ל וְהִקְשִׁ֥יב קֶ֖שֶׁב רַב־קָֽשֶׁב׃ | 7 |
੭ਜਦ ਉਹ ਅਸਵਾਰ, ਘੋੜ ਚੜ੍ਹਿਆਂ ਦੇ ਜੋੜੇ, ਗਧਿਆਂ ਦੇ ਅਸਵਾਰ, ਊਠਾਂ ਦੇ ਅਸਵਾਰ ਵੇਖੇ, ਤਾਂ ਵੱਡੇ ਗੌਰ ਨਾਲ ਗੌਰ ਕਰੇ!
וַיִּקְרָ֖א אַרְיֵ֑ה עַל־מִצְפֶּ֣ה ׀ אֲדֹנָ֗י אָנֹכִ֞י עֹמֵ֤ד תָּמִיד֙ יוֹמָ֔ם וְעַל־מִ֨שְׁמַרְתִּ֔י אָנֹכִ֥י נִצָּ֖ב כָּל־הַלֵּילֽוֹת׃ | 8 |
੮ਉਹ ਨੇ ਬੱਬਰ ਸ਼ੇਰ ਵਾਂਗੂੰ ਪੁਕਾਰਿਆ, ਹੇ ਪ੍ਰਭੂ, ਮੈਂ ਪਹਿਰੇ ਦੇ ਬੁਰਜ ਉੱਤੇ ਸਾਰਾ ਦਿਨ ਖੜ੍ਹਾ ਰਹਿੰਦਾ ਹਾਂ, ਅਤੇ ਰਾਤਾਂ ਦੀਆਂ ਰਾਤਾਂ ਆਪਣੇ ਪਹਿਰੇ ਉੱਤੇ ਟਿਕਿਆ ਰਹਿੰਦਾ ਹਾਂ।
וְהִנֵּה־זֶ֥ה בָא֙ רֶ֣כֶב אִ֔ישׁ צֶ֖מֶד פָּֽרָשִׁ֑ים וַיַּ֣עַן וַיֹּ֗אמֶר נָפְלָ֤ה נָֽפְלָה֙ בָּבֶ֔ל וְכָל־פְּסִילֵ֥י אֱלֹהֶ֖יהָ שִׁבַּ֥ר לָאָֽרֶץ׃ | 9 |
੯ਅਤੇ ਵੇਖੋ! ਅਸਵਾਰ, ਘੋੜ ਚੜ੍ਹਿਆਂ ਦੇ ਜੋੜੇ ਚਲੇ ਆਉਂਦੇ ਹਨ! ਉਹ ਨੇ ਉੱਤਰ ਦੇ ਕੇ ਆਖਿਆ, ਡਿੱਗ ਪਿਆ, ਬਾਬਲ ਡਿੱਗ ਪਿਆ! ਉਹ ਦੇ ਦੇਵਤਿਆਂ ਦੀਆਂ ਸਾਰੀਆਂ ਮੂਰਤੀਆਂ ਭੂੰਜੇ ਭੰਨੀਆਂ ਪਈਆਂ ਹਨ।
מְדֻשָׁתִ֖י וּבֶן־גָּרְנִ֑י אֲשֶׁ֣ר שָׁמַ֗עְתִּי מֵאֵ֨ת יְהוָ֧ה צְבָא֛וֹת אֱלֹהֵ֥י יִשְׂרָאֵ֖ל הִגַּ֥דְתִּי לָכֶֽם׃ ס | 10 |
੧੦ਹੇ ਮੇਰੇ ਗਾਹ ਅਤੇ ਮੇਰੇ ਪਿੜ ਦੇ ਅੰਨ, ਜੋ ਕੁਝ ਮੈਂ ਇਸਰਾਏਲ ਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਤੋਂ ਸੁਣਿਆ ਹੈ, ਮੈਂ ਤੁਹਾਨੂੰ ਦੱਸ ਦਿੱਤਾ ਹੈ।
מַשָּׂ֖א דּוּמָ֑ה אֵלַי֙ קֹרֵ֣א מִשֵּׂעִ֔יר שֹׁמֵר֙ מַה־מִלַּ֔יְלָה שֹׁמֵ֖ר מַה־מִלֵּֽיל׃ | 11 |
੧੧ਦੂਮਾਹ ਦੇ ਵਿਖੇ ਅਗੰਮ ਵਾਕ । ਸੇਈਰ ਤੋਂ ਕੋਈ ਮੈਨੂੰ ਪੁਕਾਰਦਾ ਹੈ, ਹੇ ਰਾਖੇ, ਰਾਤ ਦੀ ਕੀ ਖ਼ਬਰ ਹੈ? ਹੇ ਰਾਖੇ, ਰਾਤ ਦੀ ਕੀ ਖ਼ਬਰ ਹੈ?
אָמַ֣ר שֹׁמֵ֔ר אָתָ֥ה בֹ֖קֶר וְגַם־לָ֑יְלָה אִם־תִּבְעָי֥וּן בְּעָ֖יוּ שֻׁ֥בוּ אֵתָֽיוּ׃ ס | 12 |
੧੨ਰਾਖੇ ਨੇ ਆਖਿਆ, ਸਵੇਰ ਆਉਂਦੀ ਹੈ, ਅਤੇ ਰਾਤ ਵੀ, ਜੇ ਤੁਸੀਂ ਪੁੱਛਣਾ ਚਾਹੁੰਦੇ ਹੋ ਤਾਂ ਪੁੱਛੋ, ਫੇਰ ਮੁੜ ਕੇ ਆਓ।
מַשָּׂ֖א בַּעְרָ֑ב בַּיַּ֤עַר בַּעְרַב֙ תָּלִ֔ינוּ אֹֽרְח֖וֹת דְּדָנִֽים׃ | 13 |
੧੩ਅਰਬ ਦੇ ਵਿਰੁੱਧ ਅਗੰਮ ਵਾਕ, - ਹੇ ਦਦਾਨੀਆਂ ਦੇ ਕਾਫ਼ਲਿਓ, ਤੁਸੀਂ ਜੋ ਅਰਬ ਦੇ ਜੰਗਲਾਂ ਵਿੱਚ ਟਿਕਦੇ ਹੋ।
לִקְרַ֥את צָמֵ֖א הֵתָ֣יוּ מָ֑יִם יֹשְׁבֵי֙ אֶ֣רֶץ תֵּימָ֔א בְּלַחְמ֖וֹ קִדְּמ֥וּ נֹדֵֽד׃ | 14 |
੧੪ਹੇ ਤੇਮਾ ਦੇਸ ਦੇ ਵਾਸੀਓ, ਤਿਹਾਏ ਦੇ ਪੀਣ ਲਈ ਪਾਣੀ ਲਿਆਓ, ਭਗੌੜੇ ਲਈ ਆਪਣੀ ਰੋਟੀ ਲੈ ਕੇ ਮਿਲੋ,
כִּֽי־מִפְּנֵ֥י חֲרָב֖וֹת נָדָ֑דוּ מִפְּנֵ֣י ׀ חֶ֣רֶב נְטוּשָׁ֗ה וּמִפְּנֵי֙ קֶ֣שֶׁת דְּרוּכָ֔ה וּמִפְּנֵ֖י כֹּ֥בֶד מִלְחָמָֽה׃ ס | 15 |
੧੫ਕਿਉਂ ਜੋ ਉਹ ਤਲਵਾਰ ਤੋਂ, ਸਗੋਂ ਧੂਹੀ ਹੋਈ ਤਲਵਾਰ ਤੋਂ ਅਤੇ ਝੁਕਾਈ ਹੋਈ ਧਣੁੱਖ ਤੋਂ, ਅਤੇ ਘਮਸਾਣ ਯੁੱਧ ਤੋਂ ਭੱਜੇ ਹਨ।
כִּי־כֹ֛ה אָמַ֥ר אֲדֹנָ֖י אֵלָ֑י בְּע֤וֹד שָׁנָה֙ כִּשְׁנֵ֣י שָׂכִ֔יר וְכָלָ֖ה כָּל־כְּב֥וֹד קֵדָֽר׃ | 16 |
੧੬ਪ੍ਰਭੂ ਨੇ ਤਾਂ ਮੈਨੂੰ ਇਹ ਆਖਿਆ, ਮਜ਼ਦੂਰ ਦੇ ਸਾਲਾਂ ਦੇ ਅਨੁਸਾਰ ਇੱਕ ਸਾਲ ਵਿੱਚ, ਕੇਦਾਰ ਦਾ ਸਾਰਾ ਪਰਤਾਪ ਮੁੱਕ ਜਾਵੇਗਾ।
וּשְׁאָ֧ר מִסְפַּר־קֶ֛שֶׁת גִּבּוֹרֵ֥י בְנֵֽי־קֵדָ֖ר יִמְעָ֑טוּ כִּ֛י יְהוָ֥ה אֱלֹהֵֽי־יִשְׂרָאֵ֖ל דִּבֵּֽר׃ ס | 17 |
੧੭ਕੇਦਾਰੀਆਂ ਦੇ ਸੂਰਮੇ, ਤੀਰ-ਅੰਦਾਜ਼ਾਂ ਦਾ ਬਕੀਆ ਥੋੜ੍ਹਾ ਹੀ ਰਹਿ ਜਾਵੇਗਾ, ਕਿਉਂ ਜੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਇਹ ਫ਼ਰਮਾਇਆ ਹੈ।