< יִרְמְיָהוּ 8 >
בָּעֵ֣ת הַהִ֣יא נְאֻם־יְהוָ֡ה יוֹצִ֣יאוּ אֶת־עַצְמ֣וֹת מַלְכֵֽי־יְהוּדָ֣ה וְאֶת־עַצְמוֹת־שָׂרָיו֩ וְאֶת־עַצְמ֨וֹת הַכֹּהֲנִ֜ים וְאֵ֣ת ׀ עַצְמ֣וֹת הַנְּבִיאִ֗ים וְאֵ֛ת עַצְמ֥וֹת יוֹשְׁבֵֽי־יְרוּשָׁלִָ֖ם מִקִּבְרֵיהֶֽם׃ | 1 |
੧ਯਹੋਵਾਹ ਦਾ ਵਾਕ ਹੈ ਕਿ ਉਸ ਵੇਲੇ ਓਹ ਯਹੂਦਾਹ ਦੇ ਰਾਜਿਆਂ ਦੀਆਂ ਹੱਡੀਆਂ, ਸਰਦਾਰਾਂ ਦੀਆਂ ਹੱਡੀਆਂ, ਜਾਜਕਾਂ ਦੀਆਂ ਹੱਡੀਆਂ, ਨਬੀਆਂ ਦੀਆਂ ਹੱਡੀਆਂ ਅਤੇ ਯਰੂਸ਼ਲਮ ਦੇ ਵਸਨੀਕਾਂ ਦੀਆਂ ਹੱਡੀਆਂ ਉਹਨਾਂ ਦੀਆਂ ਕਬਰਾਂ ਵਿੱਚੋਂ ਕੱਢ ਲਿਆਉਣਗੇ।
וּשְׁטָחוּם֩ לַשֶּׁ֨מֶשׁ וְלַיָּרֵ֜חַ וּלְכֹ֣ל ׀ צְבָ֣א הַשָּׁמַ֗יִם אֲשֶׁ֨ר אֲהֵב֜וּם וַאֲשֶׁ֤ר עֲבָדוּם֙ וַֽאֲשֶׁר֙ הָלְכ֣וּ אַֽחֲרֵיהֶ֔ם וַאֲשֶׁ֣ר דְּרָשׁ֔וּם וַאֲשֶׁ֥ר הִֽשְׁתַּחֲו֖וּ לָהֶ֑ם לֹ֤א יֵאָֽסְפוּ֙ וְלֹ֣א יִקָּבֵ֔רוּ לְדֹ֛מֶן עַל־פְּנֵ֥י הָאֲדָמָ֖ה יִֽהְיֽוּ׃ | 2 |
੨ਉਹ ਉਹਨਾਂ ਨੂੰ ਸੂਰਜ ਅੱਗੇ, ਚੰਦ ਅੱਗੇ ਅਤੇ ਅਕਾਸ਼ ਦੀ ਸਾਰੀ ਸੈਨਾਂ ਅੱਗੇ ਖਿਲਾਰ ਦੇਣਗੇ ਜਿਹਨਾਂ ਨੂੰ ਉਹ ਪਿਆਰ ਕਰਦੇ, ਜਿਹਨਾਂ ਦੀ ਉਹ ਪੂਜਾ ਕਰਦੇ, ਜਿਹਨਾਂ ਦੇ ਉਹ ਪਿੱਛੇ ਚਲਦੇ, ਜਿਹਨਾਂ ਦੇ ਉਹ ਤਾਲਿਬ ਸਨ ਅਤੇ ਜਿਹਨਾਂ ਨੂੰ ਉਹ ਮੱਥਾ ਟੇਕਦੇ ਸਨ। ਉਹ ਨਾ ਇਕੱਠੀਆਂ ਕੀਤੀਆਂ ਜਾਣਗੀਆਂ, ਨਾ ਦੱਬੀਆਂ ਜਾਣਗੀਆਂ, ਉਹ ਭੋਂ ਦੇ ਉੱਤੇ ਰੂੜੀ ਲਈ ਹੋਣਗੀਆਂ
וְנִבְחַ֥ר מָ֙וֶת֙ מֵֽחַיִּ֔ים לְכֹ֗ל הַשְּׁאֵרִית֙ הַנִּשְׁאָרִ֔ים מִן־הַמִּשְׁפָּחָ֥ה הָֽרָעָ֖ה הַזֹּ֑את בְּכָל־הַמְּקֹמ֤וֹת הַנִּשְׁאָרִים֙ אֲשֶׁ֣ר הִדַּחְתִּ֣ים שָׁ֔ם נְאֻ֖ם יְהוָ֥ה צְבָאֽוֹת׃ ס | 3 |
੩ਉਹ ਸਾਰੇ ਜਿਹੜੇ ਇਸ ਬੁਰੀ ਕੁੱਲ ਦੇ ਬਚਿਆਂ ਹੋਇਆਂ ਵਿੱਚ ਬਚ ਰਹਿਣਗੇ ਉਹਨਾਂ ਸਾਰਿਆਂ ਥਾਵਾਂ ਵਿੱਚ ਜਿੱਥੇ ਮੈਂ ਉਹਨਾਂ ਨੂੰ ਹੱਕ ਦਿਆਂਗਾ ਮੌਤ ਨੂੰ ਜੀਉਣ ਨਾਲੋਂ ਵੱਧ ਚਾਹੁੰਣਗੇ, ਸੈਨਾਂ ਦੇ ਯਹੋਵਾਹ ਦਾ ਵਾਕ ਹੈ!।
וְאָמַרְתָּ֣ אֲלֵיהֶ֗ם כֹּ֚ה אָמַ֣ר יְהוָ֔ה הֲיִפְּל֖וּ וְלֹ֣א יָק֑וּמוּ אִם־יָשׁ֖וּב וְלֹ֥א יָשֽׁוּב׃ | 4 |
੪ਤਦ ਤੂੰ ਉਹਨਾਂ ਨੂੰ ਆਖੇਂਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜਦ ਉਹ ਡਿੱਗਦੇ ਹਨ ਤਾਂ ਕੀ ਉਹ ਫਿਰ ਨਹੀਂ ਉੱਠਦੇ? ਜਦ ਉਹ ਫਿਰ ਜਾਂਦਾ ਹੈ ਤਾਂ ਕੀ ਉਹ ਫਿਰ ਨਹੀਂ ਮੁੜਦਾ?
מַדּ֨וּעַ שׁוֹבְבָ֜ה הָעָ֥ם הַזֶּ֛ה יְרוּשָׁלִַ֖ם מְשֻׁבָ֣ה נִצַּ֑חַת הֶחֱזִ֙יקוּ֙ בַּתַּרְמִ֔ית מֵאֲנ֖וּ לָשֽׁוּב׃ | 5 |
੫ਫਿਰ ਯਰੂਸ਼ਲਮ ਦੀ ਇਹ ਪਰਜਾ ਕਿਉਂ ਸਦਾ ਦੀ ਫਿਰਤ ਨਾਲ ਫਿਰ ਗਈ? ਉਹਨਾਂ ਨੇ ਮੱਕਾਰੀ ਨੂੰ ਫੜਿਆ ਹੋਇਆ ਹੈ, ਉਹ ਮੁੜਨ ਤੋਂ ਇਨਕਾਰੀ ਹਨ।
הִקְשַׁ֤בְתִּי וָֽאֶשְׁמָע֙ לוֹא־כֵ֣ן יְדַבֵּ֔רוּ אֵ֣ין אִ֗ישׁ נִחָם֙ עַל־רָ֣עָת֔וֹ לֵאמֹ֖ר מֶ֣ה עָשִׂ֑יתִי כֻּלֹּ֗ה שָׁ֚ב בִּמְר֣וּצָתָ֔ם כְּס֥וּס שׁוֹטֵ֖ף בַּמִּלְחָמָֽה׃ | 6 |
੬ਮੈਂ ਧਿਆਨ ਲਾਇਆ ਅਤੇ ਸੁਣਿਆ, ਪਰ ਉਹ ਤਾਂ ਚੰਗੀਆਂ ਗੱਲਾਂ ਨਹੀਂ ਬੋਲਦੇ, ਕੋਈ ਮਨੁੱਖ ਆਪਣੀ ਬੁਰਿਆਈ ਤੋਂ ਇਹ ਆਖ ਕੇ ਤੋਬਾ ਨਹੀਂ ਕਰਦਾ, ਕਿ ਮੈਂ ਕੀ ਕੀਤਾ ਹੈ? ਹਰੇਕ ਆਪਣੇ ਰਾਹ ਨੂੰ ਮੁੜਦਾ ਹੈ, ਜਿਵੇਂ ਘੋੜਾ ਲੜਾਈ ਵਿੱਚ ਸਰਪੱਟ ਦੌੜਦਾ ਹੈ।
גַּם־חֲסִידָ֣ה בַשָּׁמַ֗יִם יָֽדְעָה֙ מֽוֹעֲדֶ֔יהָ וְתֹ֤ר וְסִיס֙ וְעָג֔וּר שָׁמְר֖וּ אֶת־עֵ֣ת בֹּאָ֑נָה וְעַמִּ֕י לֹ֣א יָֽדְע֔וּ אֵ֖ת מִשְׁפַּ֥ט יְהוָֽה׃ | 7 |
੭ਨਾਲੇ ਹਵਾਈ ਲਮਢੀਂਗ ਆਪਣਾ ਸਮਾਂ ਜਾਣਦੀ ਹੈ, ਘੁੱਗੀ, ਅਬਾਬੀਲ ਅਤੇ ਸਾਰਸ, ਆਪਣੇ ਆਉਣ ਦੇ ਵੇਲੇ ਦੀ ਸਾਂਭ ਕਰਦੇ ਹਨ, ਪਰ ਮੇਰੀ ਪਰਜਾ ਯਹੋਵਾਹ ਦੇ ਨਿਆਂ ਨੂੰ ਨਹੀਂ ਜਾਣਦੀ।
אֵיכָ֤ה תֹֽאמְרוּ֙ חֲכָמִ֣ים אֲנַ֔חְנוּ וְתוֹרַ֥ת יְהוָ֖ה אִתָּ֑נוּ אָכֵן֙ הִנֵּ֣ה לַשֶּׁ֣קֶר עָשָׂ֔ה עֵ֖ט שֶׁ֥קֶר סֹפְרִֽים׃ | 8 |
੮ਤੁਸੀਂ ਕਿਵੇਂ ਆਖਦੇ ਹੋ, ਕਿ ਅਸੀਂ ਬੁੱਧਵਾਨ ਹਾਂ, ਅਤੇ ਯਹੋਵਾਹ ਦੀ ਬਿਵਸਥਾ ਸਾਡੇ ਕੋਲ ਹੈ? ਪਰ ਵੇਖੋ, ਲਿਖਾਰੀਆਂ ਦੀ ਝੂਠੀ ਲਿਖਤ ਨੇ ਉਸ ਨੂੰ ਝੂਠਾ ਹੀ ਬਣਾ ਦਿੱਤਾ।
הֹבִ֣ישׁוּ חֲכָמִ֔ים חַ֖תּוּ וַיִּלָּכֵ֑דוּ הִנֵּ֤ה בִדְבַר־יְהוָה֙ מָאָ֔סוּ וְחָכְמַֽת־מֶ֖ה לָהֶֽם׃ ס | 9 |
੯ਬੁੱਧਵਾਨ ਲੱਜਿਆਵਾਨ ਹੋਣਗੇ, ਉਹ ਘਬਰਾ ਜਾਣਗੇ ਅਤੇ ਫੜੇ ਜਾਣਗੇ। ਵੇਖੋ, ਉਹਨਾਂ ਨੇ ਯਹੋਵਾਹ ਦੇ ਬਚਨ ਨੂੰ ਰੱਦ ਦਿੱਤਾ, - ਉਹਨਾਂ ਦੀ ਇਹ ਕੀ ਬੁੱਧ ਹੋਈ?
לָכֵן֩ אֶתֵּ֨ן אֶת־נְשֵׁיהֶ֜ם לַאֲחֵרִ֗ים שְׂדֽוֹתֵיהֶם֙ לְי֣וֹרְשִׁ֔ים כִּ֤י מִקָּטֹן֙ וְעַד־גָּד֔וֹל כֻּלֹּ֖ה בֹּצֵ֣עַ בָּ֑צַע מִנָּבִיא֙ וְעַד־כֹּהֵ֔ן כֻּלֹּ֖ה עֹ֥שֶׂה שָּֽׁקֶר׃ | 10 |
੧੦ਇਸ ਲਈ ਮੈਂ ਉਹਨਾਂ ਦੀਆਂ ਔਰਤਾਂ ਹੋਰਨਾਂ ਨੂੰ ਦਿਆਂਗਾ, ਉਹਨਾਂ ਦੇ ਖੇਤ ਉਹਨਾਂ ਨੂੰ ਜਿਹੜੇ ਉਹਨਾਂ ਉੱਤੇ ਕਬਜ਼ਾ ਕਰਨਗੇ, ਕਿਉਂ ਜੋ ਉਹ ਛੋਟੇ ਤੋਂ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਨਬੀ ਤੋਂ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ।
וַיְרַפּ֞וּ אֶת־שֶׁ֤בֶר בַּת־עַמִּי֙ עַל־נְקַלָּ֔ה לֵאמֹ֖ר שָׁל֣וֹם ׀ שָׁל֑וֹם וְאֵ֖ין שָׁלֽוֹם׃ | 11 |
੧੧ਉਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ, ਉਹ ਆਖਦੇ ਹਨ, ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ।
הֹבִ֕שׁוּ כִּ֥י תוֹעֵבָ֖ה עָשׂ֑וּ גַּם־בּ֣וֹשׁ לֹֽא־יֵבֹ֗שׁוּ וְהִכָּלֵם֙ לֹ֣א יָדָ֔עוּ לָכֵ֞ן יִפְּל֣וּ בַנֹּפְלִ֗ים בְּעֵ֧ת פְּקֻדָּתָ֛ם יִכָּשְׁל֖וּ אָמַ֥ר יְהוָֽה׃ ס | 12 |
੧੨ਕੀ ਉਹ ਲੱਜਿਆਵਾਨ ਹੋਏ ਜਦ ਉਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਉਹ ਮੂਲੋਂ ਹੀ ਲੱਜਿਆਵਾਨ ਨਾ ਹੋਏ। ਉਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਇਸ ਲਈ ਉਹ ਡਿੱਗਿਆਂ ਹੋਇਆਂ ਦੇ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਉਹਨਾਂ ਦੀ ਖ਼ਬਰ ਲਵਾਂਗਾ। ਉਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ।
אָסֹ֥ף אֲסִיפֵ֖ם נְאֻם־יְהֹוָ֑ה אֵין֩ עֲנָבִ֨ים בַּגֶּ֜פֶן וְאֵ֧ין תְּאֵנִ֣ים בַּתְּאֵנָ֗ה וְהֶֽעָלֶה֙ נָבֵ֔ל וָאֶתֵּ֥ן לָהֶ֖ם יַעַבְרֽוּם׃ | 13 |
੧੩ਮੈਂ ਉਹਨਾਂ ਨੂੰ ਮੂਲੋਂ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ, ਨਾ ਬੇਲ ਵਿੱਚ ਅੰਗੂਰ ਹੋਣਗੇ, ਨਾ ਹੰਜ਼ੀਰ ਵਿੱਚ ਹੰਜ਼ੀਰਾਂ, ਪੱਤੇ ਵੀ ਕੁਮਲਾ ਜਾਣਗੇ, ਅਤੇ ਜੋ ਮੈਂ ਉਹਨਾਂ ਨੂੰ ਦਿੱਤਾ ਉਹ ਜਾਂਦਾ ਰਹੇਗਾ।
עַל־מָה֙ אֲנַ֣חְנוּ יֹֽשְׁבִ֔ים הֵֽאָסְפ֗וּ וְנָב֛וֹא אֶל־עָרֵ֥י הַמִּבְצָ֖ר וְנִדְּמָה־שָּׁ֑ם כִּי֩ יְהוָ֨ה אֱלֹהֵ֤ינוּ הֲדִמָּ֙נוּ֙ וַיַּשְׁקֵ֣נוּ מֵי־רֹ֔אשׁ כִּ֥י חָטָ֖אנוּ לַיהוָֽה׃ | 14 |
੧੪ਅਸੀਂ ਕਿਉਂ ਬੈਠੇ ਹਾਂ? ਇਕੱਠੇ ਹੋ ਜਾਓ ਅਤੇ ਆਓ, ਅਸੀਂ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੜ ਜਾਈਏ, ਉੱਥੇ ਅਸੀਂ ਮੁੱਕ ਜਾਈਏ, ਕਿਉਂ ਜੋ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਮੁਕਾ ਦਿੱਤਾ, ਅਤੇ ਸਾਨੂੰ ਵਿਹੁ ਵਾਲਾ ਪਾਣੀ ਪਿਲਾ ਦਿੱਤਾ, ਅਸੀਂ ਯਹੋਵਾਹ ਦੇ ਵਿਰੁੱਧ ਪਾਪ ਜੋ ਕੀਤਾ ਸੀ।
קַוֵּ֥ה לְשָׁל֖וֹם וְאֵ֣ין ט֑וֹב לְעֵ֥ת מַרְפֵּ֖ה וְהִנֵּ֥ה בְעָתָֽה׃ | 15 |
੧੫ਅਸੀਂ ਸ਼ਾਂਤੀ ਨੂੰ ਉਡੀਕਿਆ ਪਰ ਕੋਈ ਚੰਗੀ ਚੀਜ਼ ਨਾ ਆਈ, ਅਤੇ ਤੰਦਰੁਸਤੀ ਦੇ ਮੌਕੇ ਨੂੰ ਵੀ, ਪਰ ਵੇਖੋ, ਭੈਅ ਸੀ।
מִדָּ֤ן נִשְׁמַע֙ נַחְרַ֣ת סוּסָ֗יו מִקּוֹל֙ מִצְהֲל֣וֹת אַבִּירָ֔יו רָעֲשָׁ֖ה כָּל־הָאָ֑רֶץ וַיָּב֗וֹאוּ וַיֹּֽאכְלוּ֙ אֶ֣רֶץ וּמְלוֹאָ֔הּ עִ֖יר וְיֹ֥שְׁבֵי בָֽהּ׃ ס | 16 |
੧੬ਉਸ ਦੇ ਘੋੜਿਆਂ ਦੇ ਖਰਾਟਿਆਂ ਦੀ ਅਵਾਜ਼ ਦਾਨ ਤੋਂ ਸੁਣਾਈ ਦਿੰਦੀ ਹੈ, ਉਸ ਦੇ ਜੰਗੀ ਘੋੜਿਆਂ ਦੇ ਹਿਣਕਣ ਦੀ ਅਵਾਜ਼ ਨਾਲ ਸਾਰੀ ਧਰਤੀ ਕੰਬ ਜਾਂਦੀ ਹੈ! ਉਹ ਆਉਂਦੇ ਹਨ, ਉਹ ਧਰਤੀ ਅਤੇ ਜੋ ਕੁਝ ਉਸ ਦੇ ਵਿੱਚ ਹੈ ਨਿਗਲ ਲੈਂਦੇ ਹਨ, ਸ਼ਹਿਰ ਅਤੇ ਉਸ ਦੇ ਵਸਨੀਕਾਂ ਨੂੰ ਵੀ।
כִּי֩ הִנְנִ֨י מְשַׁלֵּ֜חַ בָּכֶ֗ם נְחָשִׁים֙ צִפְעֹנִ֔ים אֲשֶׁ֥ר אֵין־לָהֶ֖ם לָ֑חַשׁ וְנִשְּׁכ֥וּ אֶתְכֶ֖ם נְאֻם־יְהוָֽה׃ ס | 17 |
੧੭ਵੇਖੋ ਤਾਂ, ਮੈਂ ਤੁਹਾਡੇ ਵਿੱਚ ਸੱਪਾਂ ਨੂੰ ਘੱਲਾਂਗਾ, ਨਾਲੇ ਨਾਗ ਜਿਹੜੇ ਮੰਤਰੇ ਨਹੀਂ ਜਾਂਦੇ। ਉਹ ਤੁਹਾਨੂੰ ਡੰਗ ਮਾਰਨਗੇ, ਯਹੋਵਾਹ ਦਾ ਵਾਕ ਹੈ।
מַבְלִ֥יגִיתִ֖י עֲלֵ֣י יָג֑וֹן עָלַ֖י לִבִּ֥י דַוָּֽי׃ | 18 |
੧੮ਮੈਂ ਕਦ ਗ਼ਮ ਤੋਂ ਦਿਲਾਸਾ ਪਾਵਾਂਗਾ? ਮੇਰਾ ਦਿਲ ਮੇਰੇ ਵਿੱਚ ਖੁੱਸਦਾ ਹੈ।
הִנֵּה־ק֞וֹל שַֽׁוְעַ֣ת בַּת־עַמִּ֗י מֵאֶ֙רֶץ֙ מַרְחַקִּ֔ים הַֽיהוָה֙ אֵ֣ין בְּצִיּ֔וֹן אִם־מַלְכָּ֖הּ אֵ֣ין בָּ֑הּ מַדּ֗וּעַ הִכְעִס֛וּנִי בִּפְסִלֵיהֶ֖ם בְּהַבְלֵ֥י נֵכָֽר׃ | 19 |
੧੯ਵੇਖੋ, ਮੇਰੀ ਪਰਜਾ ਦੀ ਧੀ ਦੀ ਅਵਾਜ਼ ਦੂਰ ਦੇਸ ਤੋਂ ਆਉਂਦੀ ਹੈ। ਕੀ ਯਹੋਵਾਹ ਸੀਯੋਨ ਵਿੱਚ ਨਹੀਂ? ਕੀ ਉਸ ਦਾ ਰਾਜਾ ਉਸ ਵਿੱਚ ਨਹੀਂ? ਉਹਨਾਂ ਕਿਉਂ ਆਪਣੀਆਂ ਘੜ੍ਹੀਆਂ ਹੋਈਆਂ ਮੂਰਤਾਂ ਨਾਲ ਮੈਨੂੰ ਕ੍ਰੋਧਵਾਨ ਕੀਤਾ, ਅਤੇ ਓਪਰੀਆਂ ਫੋਕੀਆਂ ਨਾਲ?
עָבַ֥ר קָצִ֖יר כָּ֣לָה קָ֑יִץ וַאֲנַ֖חְנוּ ל֥וֹא נוֹשָֽׁעְנוּ׃ | 20 |
੨੦ਫਸਲ ਲੰਘ ਗਈ ਅਤੇ ਗਰਮੀ ਮੁੱਕ ਗਈ, ਪਰ ਅਸੀਂ ਬਚਾਏ ਨਾ ਗਏ।
עַל־שֶׁ֥בֶר בַּת־עַמִּ֖י הָשְׁבָּ֑רְתִּי קָדַ֕רְתִּי שַׁמָּ֖ה הֶחֱזִקָֽתְנִי׃ | 21 |
੨੧ਮੇਰੀ ਪਰਜਾ ਦੀ ਧੀ ਦੇ ਫੱਟਾਂ ਦੇ ਕਾਰਨ ਮੈਂ ਫੱਟੜ ਹਾਂ, ਮੈਂ ਉਦਾਸ ਹਾਂ, ਘਬਰਾਹਟ ਨੇ ਮੈਨੂੰ ਆ ਫੜਿਆ ਹੈ।
הַצֳרִי֙ אֵ֣ין בְּגִלְעָ֔ד אִם־רֹפֵ֖א אֵ֣ין שָׁ֑ם כִּ֗י מַדּ֙וּעַ֙ לֹ֣א עָֽלְתָ֔ה אֲרֻכַ֖ת בַּת־עַמִּֽי׃ | 22 |
੨੨ਕੀ ਗਿਲਆਦ ਵਿੱਚ ਬਲਸਾਨ ਦਾ ਰੋਗਨ ਹੈ ਨਹੀਂ? ਕੀ ਉੱਥੇ ਕੋਈ ਤਬੀਬ ਨਹੀਂ? ਫਿਰ ਕਿਉਂ ਮੇਰੀ ਪਰਜਾ ਦੀ ਧੀ ਤਕੜੀ ਨਹੀਂ ਹੁੰਦੀ?।