< יִרְמְיָהוּ 9 >

מִֽי־יִתֵּ֤ן רֹאשִׁי֙ מַ֔יִם וְעֵינִ֖י מְק֣וֹר דִּמְעָ֑ה וְאֶבְכֶּה֙ יוֹמָ֣ם וָלַ֔יְלָה אֵ֖ת חַֽלְלֵ֥י בַת־עַמִּֽי׃ 1
ਕਾਸ਼ ਕਿ ਮੇਰਾ ਸਿਰ ਪਾਣੀ ਹੁੰਦਾ, ਅਤੇ ਮੇਰੀਆਂ ਅੱਖਾਂ ਅੰਝੂਆਂ ਦਾ ਸੋਤਾ! ਤਾਂ ਮੈਂ ਆਪਣੀ ਪਰਜਾ ਦੀ ਧੀ ਦੇ ਵੱਢਿਆਂ ਹੋਇਆਂ ਨੂੰ ਦਿਨ ਰਾਤ ਰੋਂਦਾ ਰਹਿੰਦਾ!
מִֽי־יִתְּנֵ֣נִי בַמִּדְבָּ֗ר מְלוֹן֙ אֹֽרְחִ֔ים וְאֶֽעֶזְבָה֙ אֶת־עַמִּ֔י וְאֵלְכָ֖ה מֵֽאִתָּ֑ם כִּ֤י כֻלָּם֙ מְנָ֣אֲפִ֔ים עֲצֶ֖רֶת בֹּגְדִֽים׃ 2
ਕਾਸ਼ ਕਿ ਮੇਰੇ ਕੋਲ ਉਜਾੜ ਵਿੱਚ ਰਾਹੀਆਂ ਲਈ ਟਿਕਾਣਾ ਹੁੰਦਾ! ਤਦ ਮੈਂ ਪਰਜਾ ਨੂੰ ਛੱਡ ਦਿੰਦਾ, ਅਤੇ ਉਹਨਾਂ ਵਿੱਚੋਂ ਚੱਲਿਆ ਜਾਂਦਾ! ਕਿਉਂ ਜੋ ਉਹ ਸਾਰਿਆਂ ਦੇ ਸਾਰੇ ਵਿਭਚਾਰੀ ਹਨ, ਉਹ ਬੇਈਮਾਨਾਂ ਦੀ ਟੋਲੀ ਹਨ।
וַֽיַּדְרְכ֤וּ אֶת־לְשׁוֹנָם֙ קַשְׁתָּ֣ם שֶׁ֔קֶר וְלֹ֥א לֶאֱמוּנָ֖ה גָּבְר֣וּ בָאָ֑רֶץ כִּי֩ מֵרָעָ֨ה אֶל־רָעָ֧ה ׀ יָצָ֛אוּ וְאֹתִ֥י לֹֽא־יָדָ֖עוּ נְאֻם־יְהוָֽה׃ ס 3
ਉਹ ਆਪਣੀ ਜੀਭ ਨੂੰ ਧਣੁੱਖ ਵਾਂਗੂੰ ਝੂਠ ਲਈ ਲਿਫਾਉਂਦੇ ਹਨ, ਉਹ ਦੇਸ ਵਿੱਚ ਸੂਰਮੇ ਹਨ, ਪਰ ਸਚਿਆਈ ਲਈ ਨਹੀਂ, ਕਿਉਂ ਜੋ ਉਹ ਬਦੀ ਤੋਂ ਬਦੀ ਤੱਕ ਵਧਦੇ ਜਾਂਦੇ ਹਨ, ਉਹ ਮੈਨੂੰ ਨਹੀਂ ਜਾਣਦੇ ਯਹੋਵਾਹ ਦਾ ਵਾਕ ਹੈ।
אִ֤ישׁ מֵרֵעֵ֙הוּ֙ הִשָּׁמֵ֔רוּ וְעַל־כָּל־אָ֖ח אַל־תִּבְטָ֑חוּ כִּ֤י כָל־אָח֙ עָק֣וֹב יַעְקֹ֔ב וְכָל־רֵ֖עַ רָכִ֥יל יַהֲלֹֽךְ׃ 4
ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਤੋਂ ਚੌਕਸ ਰਹੇ, ਤੁਸੀਂ ਕਿਸੇ ਭਰਾ ਉੱਤੇ ਭਰੋਸਾ ਨਾ ਰੱਖੋ, ਹਰੇਕ ਭਰਾ ਤਾਂ ਦੂਜੇ ਦਾ ਥਾਂ ਖੋਹ ਲੈਂਦਾ ਹੈ, ਹਰ ਗੁਆਂਢੀ ਚੁਗਲਖ਼ੋਰ ਹੈ।
וְאִ֤ישׁ בְּרֵעֵ֙הוּ֙ יְהָתֵ֔לּוּ וֶאֱמֶ֖ת לֹ֣א יְדַבֵּ֑רוּ לִמְּד֧וּ לְשׁוֹנָ֛ם דַּבֶּר־שֶׁ֖קֶר הַעֲוֵ֥ה נִלְאֽוּ׃ 5
ਹਰੇਕ ਆਪਣੇ ਗੁਆਂਢੀ ਨਾਲ ਠੱਠਾ ਮਾਰਦਾ ਹੈ, ਕੋਈ ਸੱਚ ਨਹੀਂ ਬੋਲਦਾ। ਉਹਨਾਂ ਆਪਣੀ ਜੀਭ ਨੂੰ ਝੂਠ ਬੋਲਣਾ ਸਿਖਾਲਿਆ ਹੈ, ਉਹ ਬਦੀ ਕਰਨ ਨਾਲ ਥੱਕ ਜਾਂਦੇ ਹਨ। ਤੇਰਾ ਵਸੇਬਾ ਧੋਖੇ ਦੇ ਵਿਚਕਾਰ ਹੈ,
שִׁבְתְּךָ֖ בְּת֣וֹךְ מִרְמָ֑ה בְּמִרְמָ֛ה מֵאֲנ֥וּ דַֽעַת־אוֹתִ֖י נְאֻם־יְהוָֽה׃ ס 6
ਧੋਖੇ ਦੇ ਕਾਰਨ ਉਹ ਮੇਰੇ ਜਾਣਨ ਤੋਂ ਇਨਕਾਰ ਕਰਦੇ ਹਨ, ਯਹੋਵਾਹ ਦਾ ਵਾਕ ਹੈ।
לָכֵ֗ן כֹּ֤ה אָמַר֙ יְהוָ֣ה צְבָא֔וֹת הִנְנִ֥י צוֹרְפָ֖ם וּבְחַנְתִּ֑ים כִּֽי־אֵ֣יךְ אֶעֱשֶׂ֔ה מִפְּנֵ֖י בַּת־עַמִּֽי׃ 7
ਇਸ ਲਈ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਨੂੰ ਤਾਵਾਂਗਾ ਅਤੇ ਉਹਨਾਂ ਨੂੰ ਪਰਖਾਂਗਾ, ਆਪਣੀ ਪਰਜਾ ਲਈ ਮੇਰੇ ਅੱਗੇ ਕਰਨ ਨੂੰ ਹੋਰ ਕੀ ਹੈ?
חֵ֥ץ שָׁח֛וּט לְשׁוֹנָ֖ם מִרְמָ֣ה דִבֵּ֑ר בְּפִ֗יו שָׁל֤וֹם אֶת־רֵעֵ֙הוּ֙ יְדַבֵּ֔ר וּבְקִרְבּ֖וֹ יָשִׂ֥ים אָרְבּֽוֹ׃ 8
ਉਹਨਾਂ ਦੀ ਜੀਭ ਮਾਰ ਸੁੱਟਣ ਵਾਲਾ ਤੀਰ ਹੈ, ਉਹ ਧੋਖੇ ਦੀ ਗੱਲ ਕਰਦੀ ਹੈ। ਹਰੇਕ ਆਪਣੇ ਮੂੰਹ ਤੋਂ ਆਪਣੇ ਗੁਆਂਢੀ ਨੂੰ ਸ਼ਾਂਤੀ ਆਖਦਾ ਹੈ, ਪਰ ਆਪਣੇ ਦਿਲ ਵਿੱਚ ਉਹ ਉਸ ਦੀ ਤਾੜ ਵਿੱਚ ਲੱਗਾ ਹੋਇਆ ਹੈ।
הַעַל־אֵ֥לֶּה לֹֽא־אֶפְקָד־בָּ֖ם נְאֻם־יְהוָ֑ה אִ֚ם בְּג֣וֹי אֲשֶׁר־כָּזֶ֔ה לֹ֥א תִתְנַקֵּ֖ם נַפְשִֽׁי׃ ס 9
ਯਹੋਵਾਹ ਦਾ ਵਾਕ ਹੈ, - ਕੀ ਇਸ ਗੱਲ ਦੇ ਕਾਰਨ ਮੈਂ ਉਹਨਾਂ ਦੀ ਖ਼ਬਰ ਨਾ ਲਵਾਂਗਾ? ਕੀ ਅਜਿਹੀ ਕੌਮ ਤੋਂ ਮੇਰੀ ਜਾਨ ਬਦਲਾ ਨਾ ਲਵੇਗੀ?
עַל־הֶ֨הָרִ֜ים אֶשָּׂ֧א בְכִ֣י וָנֶ֗הִי וְעַל־נְא֤וֹת מִדְבָּר֙ קִינָ֔ה כִּ֤י נִצְּתוּ֙ מִבְּלִי־אִ֣ישׁ עֹבֵ֔ר וְלֹ֥א שָׁמְע֖וּ ק֣וֹל מִקְנֶ֑ה מֵע֤וֹף הַשָּׁמַ֙יִם֙ וְעַד־בְּהֵמָ֔ה נָדְד֖וּ הָלָֽכוּ׃ 10
੧੦ਮੈਂ ਪਹਾੜਾਂ ਲਈ ਰੋਵਾਂਗਾ ਅਤੇ ਕੁਰਲਾਵਾਂਗਾ, ਅਤੇ ਉਜਾੜ ਦੀਆਂ ਚਾਰਗਾਹਾਂ ਲਈ ਸਿਆਪਾ ਕਰਾਂਗਾ, ਉਹ ਤਾਂ ਸੜ ਗਏ ਹਨ ਸੋ ਉਹਨਾਂ ਦੇ ਵਿੱਚ ਵੀ ਕੋਈ ਨਹੀਂ ਲੰਘਦਾ, ਵੱਗਾਂ ਦੀ ਅਵਾਜ਼ ਸੁਣਾਈ ਨਹੀਂ ਦਿੰਦੀ। ਅਕਾਸ਼ ਦੇ ਪੰਛੀਆਂ ਤੋਂ ਲੈ ਕੇ ਡੰਗਰਾਂ ਤੱਕ ਉਹ ਨੱਠ ਗਏ ਹਨ, ਉਹ ਚੱਲੇ ਗਏ ਹਨ।
וְנָתַתִּ֧י אֶת־יְרוּשָׁלִַ֛ם לְגַלִּ֖ים מְע֣וֹן תַּנִּ֑ים וְאֶת־עָרֵ֧י יְהוּדָ֛ה אֶתֵּ֥ן שְׁמָמָ֖ה מִבְּלִ֖י יוֹשֵֽׁב׃ ס 11
੧੧ਮੈਂ ਯਰੂਸ਼ਲਮ ਨੂੰ ਬਰਬਾਦ ਹੋਏ ਪੱਥਰਾਂ ਦਾ ਢੇਰ, ਅਤੇ ਗਿੱਦੜਾਂ ਦੀ ਖੋਹ ਬਣਾ ਦਿਆਂਗਾ। ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ, ਜਿੱਥੇ ਕੋਈ ਵੱਸਣ ਵਾਲਾ ਨਹੀਂ।
מִֽי־הָאִ֤ישׁ הֶֽחָכָם֙ וְיָבֵ֣ן אֶת־זֹ֔את וַאֲשֶׁ֨ר דִּבֶּ֧ר פִּֽי־יְהוָ֛ה אֵלָ֖יו וְיַגִּדָ֑הּ עַל־מָה֙ אָבְדָ֣ה הָאָ֔רֶץ נִצְּתָ֥ה כַמִּדְבָּ֖ר מִבְּלִ֖י עֹבֵֽר׃ ס 12
੧੨ਉਹ ਕਿਹੜਾ ਬੁੱਧਵਾਨ ਹੈ ਜਿਹੜਾ ਇਸ ਗੱਲ ਨੂੰ ਸਮਝ ਸਕੇ? ਜਿਹ ਨੂੰ ਯਹੋਵਾਹ ਦਾ ਮੂੰਹ ਬੋਲਿਆ ਹੈ, ਉਹ ਉਸ ਨੂੰ ਦੱਸੇ। ਧਰਤੀ ਕਿਉਂ ਬਰਬਾਦ ਹੋਈ ਅਤੇ ਉਜਾੜ ਵਾਂਗੂੰ ਜਲ ਗਈ ਕਿ ਉਹ ਦੇ ਵਿੱਚ ਦੀ ਕੋਈ ਨਹੀਂ ਲੰਘਦਾ?
וַיֹּ֣אמֶר יְהוָ֔ה עַל־עָזְבָם֙ אֶת־תּ֣וֹרָתִ֔י אֲשֶׁ֥ר נָתַ֖תִּי לִפְנֵיהֶ֑ם וְלֹא־שָׁמְע֥וּ בְקוֹלִ֖י וְלֹא־הָ֥לְכוּ בָֽהּ׃ 13
੧੩ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਉਹਨਾਂ ਨੇ ਮੇਰੀ ਬਿਵਸਥਾ ਨੂੰ ਛੱਡ ਦਿੱਤਾ ਜਿਹੜੀ ਮੈਂ ਉਹਨਾਂ ਦੇ ਅੱਗੇ ਰੱਖੀ ਸੀ ਅਤੇ ਮੇਰੀ ਆਵਾਜ਼ ਨੂੰ ਨਹੀਂ ਸੁਣਿਆ ਅਤੇ ਨਾ ਹੀ ਉਹ ਦੇ ਉੱਤੇ ਚੱਲੇ ਹਨ
וַיֵּ֣לְכ֔וּ אַחֲרֵ֖י שְׁרִר֣וּת לִבָּ֑ם וְאַחֲרֵי֙ הַבְּעָלִ֔ים אֲשֶׁ֥ר לִמְּד֖וּם אֲבוֹתָֽם׃ ס 14
੧੪ਪਰ ਆਪਣੇ ਹੀ ਦਿਲ ਦੇ ਹਠ ਵਿੱਚ ਚੱਲਦੇ ਹਨ ਅਤੇ ਬਆਲੀਮ ਦੇ ਮਗਰ ਲੱਗੇ ਹਨ ਜਿਵੇਂ ਉਹਨਾਂ ਦੇ ਪੁਰਖਿਆਂ ਨੇ ਉਹਨਾਂ ਨੂੰ ਸਿਖਾਇਆ ਸੀ
לָכֵ֗ן כֹּֽה־אָמַ֞ר יְהוָ֤ה צְבָאוֹת֙ אֱלֹהֵ֣י יִשְׂרָאֵ֔ל הִנְנִ֧י מַאֲכִילָ֛ם אֶת־הָעָ֥ם הַזֶּ֖ה לַֽעֲנָ֑ה וְהִשְׁקִיתִ֖ים מֵי־רֹֽאשׁ׃ 15
੧੫ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਸ ਪਰਜਾ ਨੂੰ ਅੱਕ ਦੀ ਜੜ੍ਹ ਖੁਆਵਾਂਗਾ ਅਤੇ ਇਹਨਾਂ ਨੂੰ ਵਿਹੁ ਵਾਲਾ ਪਾਣੀ ਪਿਲਾਵਾਂਗਾ
וַהֲפִֽצוֹתִים֙ בַּגּוֹיִ֔ם אֲשֶׁר֙ לֹ֣א יָֽדְע֔וּ הֵ֖מָּה וַֽאֲבוֹתָ֑ם וְשִׁלַּחְתִּ֤י אַֽחֲרֵיהֶם֙ אֶת־הַחֶ֔רֶב עַ֥ד כַּלּוֹתִ֖י אוֹתָֽם׃ פ 16
੧੬ਮੈਂ ਉਹਨਾਂ ਨੂੰ ਉਹਨਾਂ ਕੌਮਾਂ ਵਿੱਚ ਜਿਹਨਾਂ ਨੂੰ ਨਾ ਉਹ ਜਾਣਦੇ ਹਨ, ਨਾ ਉਹਨਾਂ ਦੇ ਪੁਰਖੇ ਜਾਣਦੇ ਸਨ ਖੇਰੂੰ-ਖੇਰੂੰ ਕਰ ਦਿਆਂਗਾ, ਅਤੇ ਮੈਂ ਉਹਨਾਂ ਦੇ ਅੱਗੇ ਤਲਵਾਰ ਭੇਜਾਂਗਾ ਜਿੰਨਾਂ ਚਿਰ ਉਹਨਾਂ ਦਾ ਨਾਸ ਨਾ ਕਰ ਦੇ।
כֹּ֤ה אָמַר֙ יְהוָ֣ה צְבָא֔וֹת הִתְבּֽוֹנְנ֛וּ וְקִרְא֥וּ לַמְקוֹנְנ֖וֹת וּתְבוֹאֶ֑ינָה וְאֶל־הַחֲכָמ֥וֹת שִׁלְח֖וּ וְתָבֽוֹאנָה׃ 17
੧੭ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੁਸੀਂ ਸੋਚੋ ਅਤੇ ਸਿਆਪਾ ਕਰਨ ਵਾਲੀਆਂ ਔਰਤਾਂ ਨੂੰ ਸੱਦੋ ਭਈ ਉਹ ਆਉਣ, ਬੁੱਧਵਾਨ ਔਰਤਾਂ ਨੂੰ ਸੱਦ ਘੱਲੋ ਜੋ ਉਹ ਆਉਣ।
וּתְמַהֵ֕רְנָה וְתִשֶּׂ֥נָה עָלֵ֖ינוּ נֶ֑הִי וְתֵרַ֤דְנָה עֵינֵ֙ינוּ֙ דִּמְעָ֔ה וְעַפְעַפֵּ֖ינוּ יִזְּלוּ־מָֽיִם׃ 18
੧੮ਉਹ ਛੇਤੀ ਕਰਨ ਅਤੇ ਸਾਡੇ ਉੱਤੇ ਵੈਣ ਚੁੱਕਣ, ਭਈ ਸਾਡੀਆਂ ਅੱਖਾਂ ਤੋਂ ਅੱਥਰੂ ਵਗਣ, ਅਤੇ ਸਾਡੀਆਂ ਅੱਖਾਂ ਦੀਆਂ ਪਲਕਾਂ ਤੋਂ ਪਾਣੀ ਛਮਾ-ਛਮ ਚੋਵੇ।
כִּ֣י ק֥וֹל נְהִ֛י נִשְׁמַ֥ע מִצִּיּ֖וֹן אֵ֣יךְ שֻׁדָּ֑דְנוּ בֹּ֤שְׁנֽוּ מְאֹד֙ כִּֽי־עָזַ֣בְנוּ אָ֔רֶץ כִּ֥י הִשְׁלִ֖יכוּ מִשְׁכְּנוֹתֵֽינוּ׃ ס 19
੧੯ਵੈਣ ਪਾਉਣ ਦੀ ਅਵਾਜ਼ ਸੀਯੋਨ ਤੋਂ ਸੁਣਾਈ ਦਿੰਦੀ ਹੈ, ਅਸੀਂ ਕੇਹੇ ਲੁੱਟੇ ਗਏ! ਅਸੀਂ ਡਾਢੇ ਸ਼ਰਮਿੰਦੇ ਹੋਏ! ਕਿਉਂ ਜੋ ਅਸੀਂ ਦੇਸ ਨੂੰ ਛੱਡ ਛੱਡਿਆ ਹੈ, ਉਹਨਾਂ ਨੇ ਸਾਡੇ ਵਸੇਬਿਆਂ ਨੂੰ ਢਾਹ ਜੋ ਸੁੱਟਿਆ ਹੈ।
כִּֽי־שְׁמַ֤עְנָה נָשִׁים֙ דְּבַר־יְהוָ֔ה וְתִקַּ֥ח אָזְנְכֶ֖ם דְּבַר־פִּ֑יו וְלַמֵּ֤דְנָה בְנֽוֹתֵיכֶם֙ נֶ֔הִי וְאִשָּׁ֥ה רְעוּתָ֖הּ קִינָֽה׃ 20
੨੦ਹੇ ਇਸਤਰੀਓ, ਤੁਸੀਂ ਯਹੋਵਾਹ ਦਾ ਬਚਨ ਸੁਣੋ, ਤੁਹਾਡਾ ਕੰਨ ਉਹ ਦੇ ਮੂੰਹ ਦੀ ਗੱਲ ਸੁਣੇ! ਆਪਣੀਆਂ ਧੀਆਂ ਨੂੰ ਵੈਣ, ਅਤੇ ਹਰੇਕ ਆਪਣੀ ਗੁਆਂਢਣ ਨੂੰ ਸਿਆਪਾ ਸਿਖਾਵੇ!
כִּֽי־עָ֤לָה מָ֙וֶת֙ בְּחַלּוֹנֵ֔ינוּ בָּ֖א בְּאַרְמְנוֹתֵ֑ינוּ לְהַכְרִ֤ית עוֹלָל֙ מִח֔וּץ בַּחוּרִ֖ים מֵרְחֹבֽוֹת׃ 21
੨੧ਮੌਤ ਤਾਂ ਸਾਡੀਆਂ ਤਾਕੀਆਂ ਵਿੱਚ ਚੜ੍ਹ ਆਈ ਹੈ, ਇਹ ਸਾਡਿਆਂ ਮਹਿਲਾਂ ਵਿੱਚ ਵੜ ਗਈ ਹੈ, ਭਈ ਗਲੀਆਂ ਵਿੱਚੋਂ ਮੁੰਡਿਆਂ ਨੂੰ, ਅਤੇ ਚੌਕਾਂ ਵਿੱਚੋਂ ਜੁਆਨਾਂ ਨੂੰ ਕੱਟ ਦੇਵੇ।
דַּבֵּ֗ר כֹּ֚ה נְאֻם־יְהוָ֔ה וְנָֽפְלָה֙ נִבְלַ֣ת הָֽאָדָ֔ם כְּדֹ֖מֶן עַל־פְּנֵ֣י הַשָּׂדֶ֑ה וּכְעָמִ֛יר מֵאַחֲרֵ֥י הַקֹּצֵ֖ר וְאֵ֥ין מְאַסֵּֽף׃ ס 22
੨੨ਬੋਲੋ, ਯਹੋਵਾਹ ਦਾ ਵਾਕ ਇਸ ਤਰ੍ਹਾਂ ਹੈ, - ਆਦਮੀ ਦੀਆਂ ਲੋਥਾਂ ਖੁੱਲ੍ਹਿਆਂ ਖੇਤਾਂ ਵਿੱਚ ਮਲੀਹ ਵਾਂਗੂੰ ਡਿੱਗਣਗੀਆਂ, ਅਤੇ ਵਾਢਿਆਂ ਦੇ ਮਗਰ ਇੱਕ ਰੁੱਗ ਵਾਂਗੂੰ, ਜਿਸ ਨੂੰ ਕੋਈ ਇਕੱਠਾ ਨਹੀਂ ਕਰਦਾ।
כֹּ֣ה ׀ אָמַ֣ר יְהוָ֗ה אַל־יִתְהַלֵּ֤ל חָכָם֙ בְּחָכְמָת֔וֹ וְאַל־יִתְהַלֵּ֥ל הַגִּבּ֖וֹר בִּגְבֽוּרָת֑וֹ אַל־יִתְהַלֵּ֥ל עָשִׁ֖יר בְּעָשְׁרֽוֹ׃ 23
੨੩ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ
כִּ֣י אִם־בְּזֹ֞את יִתְהַלֵּ֣ל הַמִּתְהַלֵּ֗ל הַשְׂכֵּל֮ וְיָדֹ֣עַ אוֹתִי֒ כִּ֚י אֲנִ֣י יְהוָ֔ה עֹ֥שֶׂה חֶ֛סֶד מִשְׁפָּ֥ט וּצְדָקָ֖ה בָּאָ֑רֶץ כִּֽי־בְאֵ֥לֶּה חָפַ֖צְתִּי נְאֻם־יְהוָֽה׃ ס 24
੨੪ਪਰ ਜਿਹੜਾ ਮਾਣ ਕਰਦਾ ਹੈ ਉਹ ਇਸ ਉੱਤੇ ਮਾਣ ਕਰੇ ਭਈ ਉਹ ਮੈਨੂੰ ਸਮਝਦਾ ਹੈ ਅਤੇ ਜਾਣਦਾ ਹੈ ਕਿ ਮੈਂ ਯਹੋਵਾਹ ਹਾਂ ਜਿਹੜਾ ਧਰਤੀ ਉੱਤੇ ਦਯਾ, ਇਨਸਾਫ਼ ਅਤੇ ਧਰਮ ਦੇ ਕੰਮ ਕਰਦਾ ਹਾਂ ਕਿਉਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਹੈ, ਯਹੋਵਾਹ ਦਾ ਵਾਕ ਹੈ
הִנֵּ֛ה יָמִ֥ים בָּאִ֖ים נְאֻם־יְהוָ֑ה וּפָ֣קַדְתִּ֔י עַל־כָּל־מ֖וּל בְּעָרְלָֽה׃ 25
੨੫ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਸਾਰੇ ਸੁੰਨਤੀਆਂ ਨੂੰ ਅਸੁੰਨਤੀਆਂ ਨਾਲ ਸਜ਼ਾ ਦਿਆਂਗਾ
עַל־מִצְרַ֣יִם וְעַל־יְהוּדָ֗ה וְעַל־אֱד֞וֹם וְעַל־בְּנֵ֤י עַמּוֹן֙ וְעַל־מוֹאָ֔ב וְעַל֙ כָּל־קְצוּצֵ֣י פֵאָ֔ה הַיֹּשְׁבִ֖ים בַּמִּדְבָּ֑ר כִּ֤י כָל־הַגּוֹיִם֙ עֲרֵלִ֔ים וְכָל־בֵּ֥ית יִשְׂרָאֵ֖ל עַרְלֵי־לֵֽב׃ ס 26
੨੬ਮਿਸਰ ਨੂੰ, ਯਹੂਦਾਹ ਨੂੰ, ਅਦੋਮ ਨੂੰ ਅਤੇ ਅੰਮੋਨ ਦੇ ਪੁੱਤਰਾਂ ਨੂੰ ਅਤੇ ਮੋਆਬ ਨੂੰ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਉਜਾੜ ਵਿੱਚ ਵੱਸਦੇ ਅਤੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਕੱਟਦੇ ਹਨ ਕਿਉਂ ਜੋ ਇਹ ਸਾਰੀਆਂ ਕੌਮਾਂ ਅਸੁੰਨਤੀਆਂ ਹਨ ਅਤੇ ਇਸਰਾਏਲ ਦੇ ਸਾਰੇ ਘਰਾਣੇ ਦੇ ਲੋਕਾਂ ਨੇ ਦਿਲ ਤੋਂ ਮੇਰੀ ਵਿਧੀਆਂ ਵੱਲ ਧਿਆਨ ਨਾ ਲਗਾਇਆ ।

< יִרְמְיָהוּ 9 >