< אִיּוֹב 19 >
וַיַּ֥עַן אִיּ֗וֹב וַיֹּאמַֽר׃ | 1 |
੧ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,
עַד־אָ֭נָה תּוֹגְי֣וּן נַפְשִׁ֑י וּֽתְדַכְּאוּנַ֥נִי בְמִלִּֽים׃ | 2 |
੨“ਤੁਸੀਂ ਕਦੋਂ ਤੱਕ ਮੇਰੀ ਜਾਨ ਨੂੰ ਸਤਾਓਗੇ, ਅਤੇ ਮੈਨੂੰ ਗੱਲਾਂ ਨਾਲ ਚੂਰ-ਚੂਰ ਕਰੋਗੇ?
זֶ֤ה עֶ֣שֶׂר פְּ֭עָמִים תַּכְלִימ֑וּנִי לֹֽא־תֵ֝בֹ֗שׁוּ תַּהְכְּרוּ־לִֽי׃ | 3 |
੩ਹੁਣ ਦਸ ਵਾਰ ਤੁਸੀਂ ਮੈਨੂੰ ਲੱਜਿਆਵਾਨ ਕੀਤਾ, ਤੁਸੀਂ ਸ਼ਰਮ ਨਹੀਂ ਕਰਦੇ ਜੋ ਤੁਸੀਂ ਮੇਰੇ ਨਾਲ ਸਖ਼ਤੀ ਕਰਦੇ ਹੋ?
וְאַף־אָמְנָ֥ם שָׁגִ֑יתִי אִ֝תִּ֗י תָּלִ֥ין מְשׁוּגָתִֽי׃ | 4 |
੪ਮੰਨ ਲਓ ਕਿ ਮੇਰੇ ਕੋਲੋਂ ਭੁੱਲ ਹੋਈ ਤਾਂ ਵੀ ਮੇਰੀ ਭੁੱਲ ਮੇਰੇ ਉੱਤੇ ਹੀ ਰਹੇਗੀ।
אִם־אָ֭מְנָם עָלַ֣י תַּגְדִּ֑ילוּ וְתוֹכִ֥יחוּ עָ֝לַ֗י חֶרְפָּתִּֽי׃ | 5 |
੫ਜੇ ਤੁਸੀਂ ਸੱਚ-ਮੁੱਚ ਮੇਰੇ ਵਿਰੁੱਧ ਆਪਣੇ ਆਪ ਨੂੰ ਵਡਿਆਉਂਦੇ ਹੋ, ਅਤੇ ਮੇਰੀ ਬੇਇੱਜ਼ਤੀ ਕਰਕੇ ਮੇਰੇ ਨਾਲ ਬਹਿਸ ਕਰਦੇ ਹੋ,
דְּֽעוּ־אֵ֭פוֹ כִּי־אֱל֣וֹהַּ עִוְּתָ֑נִי וּ֝מְצוּד֗וֹ עָלַ֥י הִקִּֽיף׃ | 6 |
੬ਤਾਂ ਹੁਣ ਜਾਣ ਲਓ ਕਿ ਪਰਮੇਸ਼ੁਰ ਹੀ ਨੇ ਮੈਨੂੰ ਝੁਕਾਇਆ ਹੈ, ਅਤੇ ਮੈਨੂੰ ਆਪਣੇ ਜਾਲ਼ ਵਿੱਚ ਫਸਾਇਆ ਹੈ।”
הֵ֤ן אֶצְעַ֣ק חָ֭מָס וְלֹ֣א אֵעָנֶ֑ה אֲ֝שַׁוַּ֗ע וְאֵ֣ין מִשְׁפָּֽט׃ | 7 |
੭ਵੇਖੋ ਮੈਂ “ਜ਼ੁਲਮ, ਜ਼ੁਲਮ!” ਪੁਕਾਰਦਾ ਹਾਂ, ਪਰ ਕੋਈ ਮੈਨੂੰ ਉੱਤਰ ਨਹੀਂ ਦਿੰਦਾ, ਮੈਂ ਸਹਾਇਤਾ ਲਈ ਦੁਹਾਈ ਦਿੰਦਾ ਹਾਂ ਪਰ ਕੋਈ ਨਿਆਂ ਨਹੀਂ ਕਰਦਾ!
אָרְחִ֣י גָ֭דַר וְלֹ֣א אֶעֱב֑וֹר וְעַ֥ל נְ֝תִיבוֹתַ֗י חֹ֣שֶׁךְ יָשִֽׂים׃ | 8 |
੮ਉਹ ਨੇ ਮੇਰੇ ਰਾਹ ਨੂੰ ਬੰਦ ਕੀਤਾ ਤਾਂ ਜੋ ਮੈਂ ਲੰਘ ਨਾ ਸਕਾਂ, ਅਤੇ ਮੇਰੇ ਰਸਤਿਆਂ ਵਿੱਚ ਹਨ੍ਹੇਰਾ ਕਰ ਦਿੱਤਾ ਹੈ।
כְּ֭בוֹדִי מֵעָלַ֣י הִפְשִׁ֑יט וַ֝יָּ֗סַר עֲטֶ֣רֶת רֹאשִֽׁי׃ | 9 |
੯ਉਹ ਨੇ ਮੇਰਾ ਪਰਤਾਪ ਮੇਰੇ ਉੱਤੋਂ ਲਾਹ ਲਿਆ, ਅਤੇ ਮੇਰੇ ਸਿਰ ਦਾ ਮੁਕਟ ਲੈ ਲਿਆ ਹੈ।
יִתְּצֵ֣נִי סָ֭בִיב וָאֵלַ֑ךְ וַיַּסַּ֥ע כָּ֝עֵ֗ץ תִּקְוָתִֽי׃ | 10 |
੧੦ਉਹ ਨੇ ਮੈਨੂੰ ਚੌਂਹਾਂ ਪਾਸਿਆਂ ਤੋਂ ਤੋੜ ਸੁੱਟਿਆ, ਜਦੋਂ ਤੱਕ ਮੈਂ ਮੁੱਕ ਨਾ ਗਿਆ, ਅਤੇ ਮੇਰੀ ਆਸ ਨੂੰ ਰੁੱਖ ਵਾਂਗੂੰ ਪੁੱਟ ਸੁੱਟਿਆ ਹੈ।
וַיַּ֣חַר עָלַ֣י אַפּ֑וֹ וַיַּחְשְׁבֵ֖נִי ל֣וֹ כְצָרָֽיו׃ | 11 |
੧੧ਉਹ ਨੇ ਆਪਣੇ ਕ੍ਰੋਧ ਨੂੰ ਮੇਰੇ ਉੱਤੇ ਭੜਕਾਇਆ ਹੈ, ਅਤੇ ਮੈਨੂੰ ਆਪਣੇ ਵਿਰੋਧੀਆਂ ਵਿੱਚ ਗਿਣ ਲਿਆ ਹੈ!
יַ֤חַד ׀ יָ֘בֹ֤אוּ גְדוּדָ֗יו וַיָּסֹ֣לּוּ עָלַ֣י דַּרְכָּ֑ם וַיַּחֲנ֖וּ סָבִ֣יב לְאָהֳלִֽי׃ | 12 |
੧੨ਉਹ ਦੇ ਜੱਥੇ ਇਕੱਠੇ ਹੋ ਕੇ ਆਉਂਦੇ, ਅਤੇ ਮੇਰੇ ਵਿਰੁੱਧ ਆਪਣਾ ਰਾਹ ਤਿਆਰ ਕਰਦੇ ਹਨ, ਅਤੇ ਮੇਰੇ ਤੰਬੂ ਦੇ ਆਲੇ-ਦੁਆਲੇ ਡੇਰੇ ਲਾਉਂਦੇ ਹਨ।
אַ֭חַי מֵעָלַ֣י הִרְחִ֑יק וְ֝יֹדְעַ֗י אַךְ־זָ֥רוּ מִמֶּֽנִּי׃ | 13 |
੧੩“ਉਸ ਨੇ ਮੇਰੇ ਘਰਾਣੇ ਨੂੰ ਮੈਥੋਂ ਦੂਰ ਕਰ ਦਿੱਤਾ, ਅਤੇ ਮੇਰੇ ਜਾਣ-ਪਛਾਣ ਵਾਲੇ ਮੈਥੋਂ ਬਿਲਕੁਲ ਬੇਗਾਨੇ ਹੋ ਗਏ।
חָדְל֥וּ קְרוֹבָ֑י וּֽמְיֻדָּעַ֥י שְׁכֵחֽוּנִי׃ | 14 |
੧੪ਮੇਰੇ ਰਿਸ਼ਤੇਦਾਰ ਕੰਮ ਨਾ ਆਏ, ਅਤੇ ਮੇਰੇ ਜਾਣ-ਪਛਾਣ ਵਾਲੇ ਮੈਨੂੰ ਭੁੱਲ ਗਏ।
גָּ֘רֵ֤י בֵיתִ֣י וְ֭אַמְהֹתַי לְזָ֣ר תַּחְשְׁבֻ֑נִי נָ֝כְרִ֗י הָיִ֥יתִי בְעֵינֵיהֶֽם׃ | 15 |
੧੫ਮੇਰੇ ਘਰ ਵਿੱਚ ਰਹਿਣ ਵਾਲੇ ਸਗੋਂ ਮੇਰੀਆਂ ਦਾਸੀਆਂ ਵੀ ਮੈਨੂੰ ਓਪਰਾ ਗਿਣਦੀਆਂ ਹਨ, ਉਹਨਾਂ ਦੀ ਨਿਗਾਹ ਵਿੱਚ ਮੈਂ ਪਰਦੇਸੀ ਹਾਂ।
לְעַבְדִּ֣י קָ֭רָאתִי וְלֹ֣א יַעֲנֶ֑ה בְּמוֹ־פִ֝֗י אֶתְחַנֶּן־לֽוֹ׃ | 16 |
੧੬ਮੈਂ ਆਪਣੇ ਨੌਕਰ ਨੂੰ ਬੁਲਾਉਂਦਾ ਪਰ ਉਹ ਜਵਾਬ ਨਹੀਂ ਦਿੰਦਾ, ਮੈਨੂੰ ਉਹ ਦੀ ਮਿੰਨਤ ਕਰਨੀ ਪੈਂਦੀ ਹੈ।
ר֭וּחִֽי זָ֣רָה לְאִשְׁתִּ֑י וְ֝חַנֹּתִ֗י לִבְנֵ֥י בִטְנִֽי׃ | 17 |
੧੭ਮੇਰਾ ਸਾਹ ਮੇਰੀ ਪਤਨੀ ਲਈ ਘਿਣਾਉਣਾ ਹੈ, ਅਤੇ ਮੇਰੇ ਆਪਣੇ ਭਰਾ ਮੈਥੋਂ ਘਿਣ ਕਰਦੇ ਹਨ।
גַּם־עֲ֭וִילִים מָ֣אֲסוּ בִ֑י אָ֝ק֗וּמָה וַיְדַבְּרוּ־בִֽי׃ | 18 |
੧੮ਮੁੰਡੇ ਵੀ ਮੈਨੂੰ ਤੁੱਛ ਜਾਣਦੇ ਹਨ, ਜੇ ਮੈਂ ਉੱਠਾਂ ਤਾਂ ਉਹ ਮੈਨੂੰ ਮਿਹਣੇ ਮਾਰਦੇ ਹਨ!
תִּֽ֭עֲבוּנִי כָּל־מְתֵ֣י סוֹדִ֑י וְזֶֽה־אָ֝הַ֗בְתִּי נֶהְפְּכוּ־בִֽי׃ | 19 |
੧੯ਮੇਰੇ ਸਾਰੇ ਗੂੜ੍ਹੇ ਮਿੱਤਰ ਮੈਥੋਂ ਨਫ਼ਰਤ ਕਰਦੇ ਹਨ, ਅਤੇ ਮੇਰੇ ਪਿਆਰੇ ਮੇਰੇ ਵਿਰੁੱਧ ਹੋ ਗਏ ਹਨ।
בְּעוֹרִ֣י וּ֭בִבְשָׂרִי דָּבְקָ֣ה עַצְמִ֑י וָ֝אֶתְמַלְּטָ֗ה בְּע֣וֹר שִׁנָּֽי׃ | 20 |
੨੦ਮੇਰੀਆਂ ਹੱਡੀਆਂ ਮੇਰੀ ਖੱਲ ਅਤੇ ਮੇਰੇ ਮਾਸ ਵਿੱਚ ਸੁੰਗੜ ਗਈਆਂ ਹਨ, ਅਤੇ ਮੈਂ ਮੌਤ ਤੋਂ ਵਾਲ-ਵਾਲ ਬਚਿਆ ਹਾਂ!
חָנֻּ֬נִי חָנֻּ֣נִי אַתֶּ֣ם רֵעָ֑י כִּ֥י יַד־אֱ֝ל֗וֹהַּ נָ֣גְעָה בִּֽי׃ | 21 |
੨੧“ਹੇ ਮੇਰੇ ਮਿੱਤਰੋ, ਮੇਰੇ ਉੱਤੇ ਤਰਸ ਖਾਓ, ਤਰਸ ਖਾਓ, ਕਿਉਂ ਜੋ ਪਰਮੇਸ਼ੁਰ ਦੇ ਹੱਥ ਨੇ ਮੈਨੂੰ ਮਾਰਿਆ ਹੈ!
לָ֭מָּה תִּרְדְּפֻ֣נִי כְמוֹ־אֵ֑ל וּ֝מִבְּשָׂרִ֗י לֹ֣א תִשְׂבָּֽעוּ׃ | 22 |
੨੨ਤੁਸੀਂ ਪਰਮੇਸ਼ੁਰ ਵਾਂਗੂੰ ਕਿਉਂ ਮੇਰੇ ਪਿੱਛੇ ਪਏ ਹੋ? ਅਤੇ ਮੇਰੇ ਮਾਸ ਨੂੰ ਕਿਉਂ ਨਹੀਂ ਛੱਡਦੇ?
מִֽי־יִתֵּ֣ן אֵ֭פוֹ וְיִכָּתְב֣וּן מִלָּ֑י מִֽי־יִתֵּ֖ן בַּסֵּ֣פֶר וְיֻחָֽקוּ׃ | 23 |
੨੩“ਕਾਸ਼ ਕਿ ਹੁਣ ਮੇਰੀਆਂ ਗੱਲਾਂ ਲਿਖੀਆਂ ਜਾਂਦੀਆਂ! ਕਾਸ਼ ਕਿ ਉਹ ਪੋਥੀ ਵਿੱਚ ਲਿਖੀਆਂ ਜਾਂਦੀਆਂ,
בְּעֵט־בַּרְזֶ֥ל וְעֹפָ֑רֶת לָ֝עַ֗ד בַּצּ֥וּר יֵחָצְבֽוּן׃ | 24 |
੨੪ਉਹ ਲੋਹੇ ਦੀ ਲਿਖਣ ਨਾਲ ਅਤੇ ਸਿੱਕੇ ਨਾਲ ਸਦਾ ਲਈ ਚੱਟਾਨ ਵਿੱਚ ਉੱਕਰੀਆਂ ਜਾਂਦੀਆਂ!
וַאֲנִ֣י יָ֭דַעְתִּי גֹּ֣אֲלִי חָ֑י וְ֝אַחֲר֗וֹן עַל־עָפָ֥ר יָקֽוּם׃ | 25 |
੨੫ਮੈਂ ਤਾਂ ਜਾਣਦਾ ਹਾਂ ਕਿ ਮੇਰਾ ਛੁਟਕਾਰਾ ਦੇਣ ਵਾਲਾ ਜੀਉਂਦਾ ਹੈ, ਅਤੇ ਅੰਤ ਵਿੱਚ ਉਹ ਧਰਤੀ ਉੱਤੇ ਖੜ੍ਹਾ ਹੋਵੇਗਾ,
וְאַחַ֣ר ע֭וֹרִֽי נִקְּפוּ־זֹ֑את וּ֝מִבְּשָׂרִ֗י אֶֽחֱזֶ֥ה אֱלֽוֹהַּ׃ | 26 |
੨੬ਅਤੇ ਆਪਣੀ ਇਸ ਚਮੜੀ ਦੇ ਨਾਸ ਹੋਣ ਦੇ ਬਾਅਦ ਵੀ ਮੈਂ ਆਪਣੇ ਸਰੀਰ ਵਿੱਚ ਹੋ ਕੇ ਪਰਮੇਸ਼ੁਰ ਦਾ ਦਰਸ਼ਣ ਪਾਵਾਂਗਾ।
אֲשֶׁ֤ר אֲנִ֨י ׀ אֶֽחֱזֶה־לִּ֗י וְעֵינַ֣י רָא֣וּ וְלֹא־זָ֑ר כָּל֖וּ כִלְיֹתַ֣י בְּחֵקִֽי׃ | 27 |
੨੭ਮੈਂ ਆਪ ਉਸ ਨੂੰ ਆਪਣੀਆਂ ਅੱਖਾਂ ਨਾਲ ਵੇਖਾਂਗਾ, ਮੈਂ ਆਪ - ਕੋਈ ਹੋਰ ਨਹੀਂ। ਮੇਰਾ ਦਿਲ ਮੇਰੇ ਅੰਦਰ ਕਿਵੇਂ ਇਸ ਗੱਲ ਨੂੰ ਲੋਚਦਾ ਹੈ!
כִּ֣י תֹ֭אמְרוּ מַה־נִּרְדָּף־ל֑וֹ וְשֹׁ֥רֶשׁ דָּ֝בָ֗ר נִמְצָא־בִֽי׃ | 28 |
੨੮“ਜੇ ਤੁਸੀਂ ਆਖੋ ਕਿ ਕਿਵੇਂ ਅਸੀਂ ਉਹ ਦੇ ਪਿੱਛੇ ਪਈਏ! ਤਾਂ ਵੀ ਧਰਮ ਦੀ ਗੱਲ ਮੇਰੇ ਵਿੱਚ ਪਾਈ ਜਾਵੇਗੀ,
גּ֤וּרוּ לָכֶ֨ם ׀ מִפְּנֵי־חֶ֗רֶב כִּֽי־חֵ֭מָה עֲוֹנ֣וֹת חָ֑רֶב לְמַ֖עַן תֵּדְע֣וּן שַׁדּֽוּן׃ ס | 29 |
੨੯ਤੁਸੀਂ ਤਲਵਾਰ ਦੀ ਧਾਰ ਤੋਂ ਡਰੋ, ਕਿਉਂ ਕ੍ਰੋਧ ਦਾ ਫਲ ਤਲਵਾਰ ਨਾਲ ਦੰਡ ਦੇ ਯੋਗ ਹੈ, ਤਾਂ ਜੋ ਤੁਸੀਂ ਜਾਣ ਲਓ ਕਿ ਨਿਆਂ ਹੁੰਦਾ ਹੈ।”