< אִיּוֹב 40 >

וַיַּ֖עַן יְהוָ֥ה אֶת־אִיּ֗וֹב וַיֹּאמַֽר׃ 1
ਫੇਰ ਯਹੋਵਾਹ ਨੇ ਅੱਯੂਬ ਨੂੰ ਇਹ ਵੀ ਆਖਿਆ,
הֲ֭רֹב עִם־שַׁדַּ֣י יִסּ֑וֹר מוֹכִ֖יחַ אֱל֣וֹהַּ יַעֲנֶֽנָּה׃ פ 2
“ਕੀ ਝਗੜਾਲੂ ਸਰਬ ਸ਼ਕਤੀਮਾਨ ਨਾਲ ਲੜੇ? ਜਿਹੜਾ ਪਰਮੇਸ਼ੁਰ ਨਾਲ ਬਹਿਸ ਕਰਦਾ ਹੈ, ਉਹ ਉੱਤਰ ਦੇਵੇ!
וַיַּ֖עַן אִיּ֥וֹב אֶת־יְהוָ֗ה וַיֹּאמַֽר׃ 3
“ਤਦ ਅੱਯੂਬ ਨੇ ਯਹੋਵਾਹ ਨੂੰ ਉੱਤਰ ਦਿੱਤਾ
הֵ֣ן קַ֭לֹּתִי מָ֣ה אֲשִׁיבֶ֑ךָּ יָ֝דִ֗י שַׂ֣מְתִּי לְמוֹ־פִֽי׃ 4
ਵੇਖ, ਮੈਂ ਨਿਕੰਮਾ ਹਾਂ, ਮੈਂ ਕੀ ਉੱਤਰ ਦੇਵਾਂ? ਮੈਂ ਆਪਣਾ ਹੱਥ ਮੂੰਹ ਤੇ ਰੱਖਦਾ ਹਾਂ।
אַחַ֣ת דִּ֭בַּרְתִּי וְלֹ֣א אֶֽעֱנֶ֑ה וּ֝שְׁתַּ֗יִם וְלֹ֣א אוֹסִֽיף׃ פ 5
ਇੱਕ ਵਾਰ ਮੈਂ ਬੋਲ ਚੁੱਕਿਆ, ਅਤੇ ਮੈਂ ਉੱਤਰ ਨਹੀਂ ਦੇਵਾਂਗਾ, ਸਗੋਂ ਦੋ ਵਾਰ ਅਤੇ ਹੁਣ ਮੈਂ ਕੁਝ ਹੋਰ ਨਾ ਆਖਾਂਗਾ!
וַיַּֽעַן־יְהוָ֣ה אֶת־אִ֭יּוֹב מִ֥ן ׀ סְעָרָ֗ה וַיֹּאמַֽר׃ 6
“ਅੱਗੋਂ ਯਹੋਵਾਹ ਨੇ ਅੱਯੂਬ ਨੂੰ ਵਾਵਰੋਲੇ ਵਿੱਚੋਂ ਉੱਤਰ ਦੇ ਕੇ ਆਖਿਆ,
אֱזָר־נָ֣א כְגֶ֣בֶר חֲלָצֶ֑יךָ אֶ֝שְׁאָלְךָ֗ וְהוֹדִיעֵֽנִי׃ 7
ਪੁਰਖ ਵਾਂਗੂੰ ਆਪਣੀ ਕਮਰ ਕੱਸ ਲੈ! ਮੈਂ ਤੈਥੋਂ ਸਵਾਲ ਕਰਾਂਗਾ, ਅਤੇ ਤੂੰ ਮੈਨੂੰ ਉੱਤਰ ਦੇ!
הַ֭אַף תָּפֵ֣ר מִשְׁפָּטִ֑י תַּ֝רְשִׁיעֵ֗נִי לְמַ֣עַן תִּצְדָּֽק׃ 8
“ਕੀ ਤੂੰ ਮੇਰੇ ਨਿਆਂ ਨੂੰ ਰੱਦ ਕਰੇਂਗਾ? ਕੀ ਤੂੰ ਮੈਨੂੰ ਦੋਸ਼ੀ ਠਹਿਰਾਵੇਂਗਾ ਤਾਂ ਜੋ ਤੂੰ ਨਿਰਦੋਸ਼ ਠਹਿਰੇਂ?
וְאִם־זְר֖וֹעַ כָּאֵ֥ל ׀ לָ֑ךְ וּ֝בְק֗וֹל כָּמֹ֥הוּ תַרְעֵֽם׃ 9
ਕੀ ਤੇਰਾ ਬਲ ਪਰਮੇਸ਼ੁਰ ਵਰਗਾ ਹੈ, ਅਤੇ ਤੂੰ ਉਹ ਦੇ ਵਰਗੀ ਅਵਾਜ਼ ਨਾਲ ਗੱਜ ਸਕਦਾ ਹੈਂ?।
עֲדֵ֥ה נָ֣א גָֽא֣וֹן וָגֹ֑בַהּ וְה֖וֹד וְהָדָ֣ר תִּלְבָּֽשׁ׃ 10
੧੦ਆਪਣੇ ਆਪ ਨੂੰ ਮਹਿਮਾ ਤੇ ਪਰਤਾਪ ਨਾਲ ਸਜਾ, ਅਤੇ ਆਦਰ ਅਤੇ ਤੇਜ ਨੂੰ ਪਹਿਨ ਲੈ!
הָ֭פֵץ עֶבְר֣וֹת אַפֶּ֑ךָ וּרְאֵ֥ה כָל־גֵּ֝אֶ֗ה וְהַשְׁפִּילֵֽהוּ׃ 11
੧੧ਆਪਣੇ ਕਹਿਰ ਦੇ ਹੜ੍ਹਾਂ ਨੂੰ ਵਗਾ ਦੇ, ਅਤੇ ਹਰੇਕ ਹੰਕਾਰੀ ਨੂੰ ਵੇਖ ਅਤੇ ਅਧੀਨ ਕਰ, -
רְאֵ֣ה כָל־גֵּ֭אֶה הַכְנִיעֵ֑הוּ וַהֲדֹ֖ךְ רְשָׁעִ֣ים תַּחְתָּֽם׃ 12
੧੨ਹਰੇਕ ਹੰਕਾਰੀ ਨੂੰ ਵੇਖ ਅਤੇ ਨੀਵਾਂ ਕਰ, ਅਤੇ ਦੁਸ਼ਟਾਂ ਨੂੰ ਉਹਨਾਂ ਦੇ ਥਾਂ ਵਿੱਚ ਮਿੱਧ ਸੁੱਟ!
טָמְנֵ֣ם בֶּעָפָ֣ר יָ֑חַד פְּ֝נֵיהֶ֗ם חֲבֹ֣שׁ בַּטָּמֽוּן׃ 13
੧੩ਉਹਨਾਂ ਨੂੰ ਇਕੱਠੇ ਧੂੜ ਵਿੱਚ ਲੁਕਾ ਦੇ, ਓਹਲੇ ਵਿੱਚ ਉਹਨਾਂ ਦੇ ਮੂੰਹ ਬੰਨ੍ਹ ਦੇ,
וְגַם־אֲנִ֥י אוֹדֶ֑ךָּ כִּֽי־תוֹשִׁ֖עַ לְךָ֣ יְמִינֶֽךָ׃ 14
੧੪ਤਦ ਮੈਂ ਵੀ ਮੰਨ ਲਵਾਂਗਾ, ਕਿ ਤੇਰਾ ਸੱਜਾ ਹੱਥ ਤੈਨੂੰ ਬਚਾ ਸਕਦਾ ਹੈ!
הִנֵּה־נָ֣א בְ֭הֵמוֹת אֲשֶׁר־עָשִׂ֣יתִי עִמָּ֑ךְ חָ֝צִ֗יר כַּבָּקָ֥ר יֹאכֵֽל׃ 15
੧੫“ਜ਼ਰਾ ਦਰਿਆਈ ਘੋੜੇ ਨੂੰ ਵੇਖ, ਜਿਸ ਨੂੰ ਮੈਂ ਤੇਰੇ ਨਾਲ ਬਣਾਇਆ ਹੈ, ਉਹ ਬਲ਼ਦ ਵਾਂਗੂੰ ਘਾਹ ਖਾਂਦਾ ਹੈ।
הִנֵּה־נָ֣א כֹח֣וֹ בְמָתְנָ֑יו וְ֝אֹנ֗וֹ בִּשְׁרִירֵ֥י בִטְנֽוֹ׃ 16
੧੬ਵੇਖ, ਉਹ ਦਾ ਬਲ ਉਹ ਦੀ ਕਮਰ ਵਿੱਚ ਹੈ, ਅਤੇ ਉਹ ਦਾ ਜ਼ੋਰ ਉਹ ਦੇ ਢਿੱਡ ਦੇ ਪੱਠਿਆਂ ਵਿੱਚ ਹੈ!
יַחְפֹּ֣ץ זְנָב֣וֹ כְמוֹ־אָ֑רֶז גִּידֵ֖י פַחֲדָ֣יו יְשֹׂרָֽגוּ׃ 17
੧੭ਉਹ ਆਪਣੀ ਪੂਛ ਦਿਆਰ ਵਾਂਗੂੰ ਹਿਲਾਉਂਦਾ ਹੈ, ਉਹ ਦੇ ਪੱਟਾਂ ਦੀਆਂ ਨਾੜਾਂ ਇੱਕ ਦੂਜੀ ਨਾਲ ਮਿਲੀਆਂ ਹੋਈਆਂ ਹਨ।
עֲ֭צָמָיו אֲפִיקֵ֣י נְחוּשָׁ֑ה גְּ֝רָמָ֗יו כִּמְטִ֥יל בַּרְזֶֽל׃ 18
੧੮ਉਹ ਦੀਆਂ ਹੱਡੀਆਂ ਪਿੱਤਲ ਦੀਆਂ ਨਾਲੀਆਂ ਹਨ, ਉਹ ਦੇ ਅੰਗ ਲੋਹੇ ਦੇ ਅਰਲਾਂ ਵਾਂਗੂੰ ਹਨ।
ה֭וּא רֵאשִׁ֣ית דַּרְכֵי־אֵ֑ל הָ֝עֹשׂוֹ יַגֵּ֥שׁ חַרְבּֽוֹ׃ 19
੧੯ਉਹ ਪਰਮੇਸ਼ੁਰ ਦੇ ਕੰਮਾਂ ਦਾ ਅਰੰਭ ਹੈ, ਉਹ ਦਾ ਸਿਰਜਣਹਾਰ ਹੀ ਆਪਣੀ ਤਲਵਾਰ ਉਹ ਦੇ ਨੇੜੇ ਲਿਆ ਸਕਦਾ ਹੈ!
כִּֽי־ב֭וּל הָרִ֣ים יִשְׂאוּ־ל֑וֹ וְֽכָל־חַיַּ֥ת הַ֝שָּׂדֶ֗ה יְשַֽׂחֲקוּ־שָֽׁם׃ 20
੨੦ਪਹਾੜਾਂ ਉੱਤੇ ਉਸ ਦੇ ਲਈ ਚਾਰਾ ਮਿਲਦਾ ਹੈ, ਜਿੱਥੇ ਜੰਗਲ ਦੇ ਸਾਰੇ ਜਾਨਵਰ ਖੇਡਦੇ ਹਨ।
תַּֽחַת־צֶאֱלִ֥ים יִשְׁכָּ֑ב בְּסֵ֖תֶר קָנֶ֣ה וּבִצָּֽה׃ 21
੨੧ਕਮਲ ਦੇ ਫੁੱਲਾਂ ਹੇਠ ਅਤੇ ਕਾਨਿਆਂ ਤੇ ਖੋਭਿਆਂ ਦੀ ਓਟ ਦੇ ਹੇਠ ਉਹ ਲੇਟਦਾ ਹੈ।
יְסֻכֻּ֣הוּ צֶאֱלִ֣ים צִֽלֲל֑וֹ יְ֝סֻבּ֗וּהוּ עַרְבֵי־נָֽחַל׃ 22
੨੨ਕਮਲ ਦੇ ਬੂਟੇ ਉਹ ਨੂੰ ਆਪਣੀ ਛਾਂ ਵਿੱਚ ਲੁਕਾ ਲੈਂਦੇ ਹਨ, ਨਾਲੇ ਦੀਆਂ ਬੈਂਤਾਂ ਉਹ ਨੂੰ ਘੇਰ ਲੈਂਦੀਆਂ ਹਨ।
הֵ֤ן יַעֲשֹׁ֣ק נָ֭הָר לֹ֣א יַחְפּ֑וֹז יִבְטַ֓ח ׀ כִּֽי־יָגִ֖יחַ יַרְדֵּ֣ן אֶל־פִּֽיהוּ׃ 23
੨੩ਵੇਖ, ਜੇ ਦਰਿਆ ਰੋਹ ਵਿਖਾਵੇ, ਤਾਂ ਵੀ ਉਹ ਨਹੀਂ ਕੰਬਦਾ, ਭਾਵੇਂ ਯਰਦਨ ਮੂੰਹ ਤੱਕ ਚੜ੍ਹ ਜਾਵੇ, ਉਹ ਨਿਡਰ ਰਹਿੰਦਾ ਹੈ।
בְּעֵינָ֥יו יִקָּחֶ֑נּוּ בְּ֝מֽוֹקְשִׁ֗ים יִנְקָב־אָֽף׃ 24
੨੪ਉਹ ਦੇ ਵੇਖਦਿਆਂ ਕੌਣ ਉਹ ਨੂੰ ਫੜ੍ਹ ਸਕਦਾ ਹੈ, ਜਾਂ ਫੰਦਾ ਲਾ ਕੇ ਉਹ ਨੂੰ ਨੱਥ ਸਕਦਾ ਹੈ?”

< אִיּוֹב 40 >