< שֹׁפְטִים 3 >

וְאֵ֤לֶּה הַגּוֹיִם֙ אֲשֶׁ֣ר הִנִּ֣יחַ יְהוָ֔ה לְנַסּ֥וֹת בָּ֖ם אֶת־יִשְׂרָאֵ֑ל אֵ֚ת כָּל־אֲשֶׁ֣ר לֹֽא־יָדְע֔וּ אֵ֖ת כָּל־מִלְחֲמ֥וֹת כְּנָֽעַן׃ 1
ਇਸਰਾਏਲੀਆਂ ਵਿੱਚੋਂ ਜਿਹੜੇ ਕਨਾਨ ਦੀਆਂ ਸਾਰੀਆਂ ਲੜਾਈਆਂ ਨੂੰ ਨਹੀਂ ਜਾਣਦੇ ਸਨ, ਉਨ੍ਹਾਂ ਨੂੰ ਪਰਖਣ ਲਈ ਯਹੋਵਾਹ ਨੇ ਇਨ੍ਹਾਂ ਕੌਮਾਂ ਨੂੰ ਦੇਸ਼ ਵਿੱਚ ਰਹਿਣ ਦਿੱਤਾ,
רַ֗ק לְמַ֙עַן֙ דַּ֚עַת דֹּר֣וֹת בְּנֵֽי־יִשְׂרָאֵ֔ל לְלַמְּדָ֖ם מִלְחָמָ֑ה רַ֥ק אֲשֶׁר־לְפָנִ֖ים לֹ֥א יְדָעֽוּם׃ 2
ਸਿਰਫ਼ ਇਸ ਲਈ ਤਾਂ ਜੋ ਇਸਰਾਏਲੀਆਂ ਦੀਆਂ ਪੀੜ੍ਹੀਆਂ ਨੂੰ ਜਿਨ੍ਹਾਂ ਨੂੰ ਪਹਿਲਾਂ ਲੜਾਈ ਦਾ ਢੰਗ ਨਹੀਂ ਆਉਂਦਾ ਸੀ, ਉਹਨਾਂ ਨੂੰ ਸਿਖਾਵੇ,
חֲמֵ֣שֶׁת ׀ סַרְנֵ֣י פְלִשְׁתִּ֗ים וְכָל־הַֽכְּנַעֲנִי֙ וְהַצִּ֣ידֹנִ֔י וְהַ֣חִוִּ֔י יֹשֵׁ֖ב הַ֣ר הַלְּבָנ֑וֹן מֵהַר֙ בַּ֣עַל חֶרְמ֔וֹן עַ֖ד לְב֥וֹא חֲמָֽת׃ 3
ਅਰਥਾਤ ਫ਼ਲਿਸਤੀਆਂ ਦੇ ਪੰਜ ਅਧਿਕਾਰੀ ਅਤੇ ਸਾਰੇ ਕਨਾਨੀ, ਸੀਦੋਨੀ ਅਤੇ ਹਿੱਵੀ ਜਿਹੜੇ ਲਬਾਨੋਨ ਦੇ ਪਰਬਤ ਵਿੱਚ ਬਆਲ-ਹਰਮੋਨ ਦੇ ਪਰਬਤ ਤੋਂ ਲੈ ਕੇ ਹਮਾਥ ਦੇ ਰਸਤੇ ਤੱਕ ਵੱਸਦੇ ਸਨ।
וַֽיִּהְי֕וּ לְנַסּ֥וֹת בָּ֖ם אֶת־יִשְׂרָאֵ֑ל לָדַ֗עַת הֲיִשְׁמְעוּ֙ אֶת־מִצְוֹ֣ת יְהוָ֔ה אֲשֶׁר־צִוָּ֥ה אֶת־אֲבוֹתָ֖ם בְּיַד־מֹשֶֽׁה׃ 4
ਇਹ ਇਸ ਲਈ ਰਹੇ ਤਾਂ ਜੋ ਉਨ੍ਹਾਂ ਦੇ ਰਾਹੀਂ ਇਸਰਾਏਲ ਦੀ ਪ੍ਰੀਖਿਆ ਲਈ ਜਾਵੇ ਅਤੇ ਪਤਾ ਲੱਗੇ ਕਿ ਉਹ ਯਹੋਵਾਹ ਦੇ ਹੁਕਮਾਂ ਨੂੰ ਜੋ ਉਸ ਨੇ ਮੂਸਾ ਦੇ ਰਾਹੀਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੇ ਸਨ, ਮੰਨਣਗੇ ਜਾਂ ਨਹੀਂ।
וּבְנֵ֣י יִשְׂרָאֵ֔ל יָשְׁב֖וּ בְּקֶ֣רֶב הַֽכְּנַעֲנִ֑י הַחִתִּ֤י וְהָֽאֱמֹרִי֙ וְהַפְּרִזִּ֔י וְהַחִוִּ֖י וְהַיְבוּסִֽי׃ 5
ਇਸ ਲਈ ਇਸਰਾਏਲੀ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਵਿਚਕਾਰ ਵੱਸਦੇ ਸਨ
וַיִּקְח֨וּ אֶת־בְּנוֹתֵיהֶ֤ם לָהֶם֙ לְנָשִׁ֔ים וְאֶת־בְּנוֹתֵיהֶ֖ם נָתְנ֣וּ לִבְנֵיהֶ֑ם וַיַּעַבְד֖וּ אֶת־אֱלֹהֵיהֶֽם׃ פ 6
ਅਤੇ ਉਨ੍ਹਾਂ ਨੇ ਉਹਨਾਂ ਜਾਤੀਆਂ ਦੀਆਂ ਧੀਆਂ ਨਾਲ ਆਪ ਵਿਆਹ ਕੀਤੇ, ਅਤੇ ਆਪਣੀਆਂ ਧੀਆਂ ਉਹਨਾਂ ਦੇ ਪੁੱਤਰਾਂ ਨੂੰ ਦਿੱਤੀਆਂ ਅਤੇ ਉਹਨਾਂ ਦੇ ਦੇਵਤਿਆਂ ਦੀ ਪੂਜਾ ਕਰਨ ਲੱਗੇ।
וַיַּעֲשׂ֨וּ בְנֵי־יִשְׂרָאֵ֤ל אֶת־הָרַע֙ בְּעֵינֵ֣י יְהוָ֔ה וַֽיִּשְׁכְּח֖וּ אֶת־יְהוָ֣ה אֱלֹֽהֵיהֶ֑ם וַיַּעַבְד֥וּ אֶת־הַבְּעָלִ֖ים וְאֶת־הָאֲשֵׁרֽוֹת׃ 7
ਇਸ ਤਰ੍ਹਾਂ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁਲਾ ਦਿੱਤਾ ਅਤੇ ਬਆਲ ਦੇਵਤਿਆਂ ਅਤੇ ਅਸ਼ੇਰਾਹ ਦੇਵੀਆਂ ਦੀ ਪੂਜਾ ਕਰਨ ਲੱਗੇ।
וַיִּֽחַר־אַ֤ף יְהוָה֙ בְּיִשְׂרָאֵ֔ל וַֽיִּמְכְּרֵ֗ם בְּיַד֙ כּוּשַׁ֣ן רִשְׁעָתַ֔יִם מֶ֖לֶךְ אֲרַ֣ם נַהֲרָ֑יִם וַיַּעַבְד֧וּ בְנֵֽי־יִשְׂרָאֵ֛ל אֶת־כּוּשַׁ֥ן רִשְׁעָתַ֖יִם שְׁמֹנֶ֥ה שָׁנִֽים׃ 8
ਇਸ ਲਈ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ, ਅਤੇ ਉਸ ਨੇ ਉਨ੍ਹਾਂ ਨੂੰ ਮਸੋਪੋਤਾਮੀਆ ਦੇ ਪਾਤਸ਼ਾਹ ਕੂਸ਼ਨ-ਰਿਸ਼ਾਤੈਮ ਦੇ ਹੱਥ ਕਰ ਦਿੱਤਾ ਅਤੇ ਉਹ ਅੱਠ ਸਾਲ ਤੱਕ ਕੂਸ਼ਨ-ਰਿਸ਼ਾਤੈਮ ਦੇ ਗ਼ੁਲਾਮ ਰਹੇ।
וַיִּזְעֲק֤וּ בְנֵֽי־יִשְׂרָאֵל֙ אֶל־יְהוָ֔ה וַיָּ֨קֶם יְהוָ֥ה מוֹשִׁ֛יעַ לִבְנֵ֥י יִשְׂרָאֵ֖ל וַיּֽוֹשִׁיעֵ֑ם אֵ֚ת עָתְנִיאֵ֣ל בֶּן־קְנַ֔ז אֲחִ֥י כָלֵ֖ב הַקָּטֹ֥ן מִמֶּֽנּוּ׃ 9
ਫਿਰ ਇਸਰਾਏਲੀਆਂ ਨੇ ਯਹੋਵਾਹ ਅੱਗੇ ਬੇਨਤੀ ਕੀਤੀ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਬਚਾਉਣ ਲਈ ਆਥਨੀਏਲ ਨੂੰ ਚੁਣਿਆ ਅਰਥਾਤ ਕਾਲੇਬ ਦੇ ਛੋਟੇ ਭਰਾ ਕਨਜ਼ ਦੇ ਪੁੱਤਰ ਆਥਨੀਏਲ ਨੂੰ ਜਿਸ ਨੇ ਉਨ੍ਹਾਂ ਨੂੰ ਬਚਾਇਆ।
וַתְּהִ֨י עָלָ֥יו רֽוּחַ־יְהוָה֮ וַיִּשְׁפֹּ֣ט אֶת־יִשְׂרָאֵל֒ וַיֵּצֵא֙ לַמִּלְחָמָ֔ה וַיִּתֵּ֤ן יְהוָה֙ בְּיָד֔וֹ אֶת־כּוּשַׁ֥ן רִשְׁעָתַ֖יִם מֶ֣לֶךְ אֲרָ֑ם וַתָּ֣עָז יָד֔וֹ עַ֖ל כּוּשַׁ֥ן רִשְׁעָתָֽיִם׃ 10
੧੦ਯਹੋਵਾਹ ਦਾ ਆਤਮਾ ਆਥਨੀਏਲ ਦੇ ਉੱਤੇ ਆਇਆ ਅਤੇ ਉਹ ਇਸਰਾਏਲ ਦਾ ਨਿਆਈਂ ਬਣਿਆ ਅਤੇ ਲੜਾਈ ਕਰਨ ਨੂੰ ਨਿੱਕਲਿਆ ਅਤੇ ਯਹੋਵਾਹ ਨੇ ਅਰਾਮ ਦੇ ਰਾਜਾ ਕੂਸ਼ਨ-ਰਿਸ਼ਾਤੈਮ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਅਤੇ ਉਸ ਦਾ ਹੱਥ ਕੂਸ਼ਨ-ਰਿਸ਼ਾਤੈਮ ਦੇ ਉੱਤੇ ਬਲਵਾਨ ਹੋਇਆ।
וַתִּשְׁקֹ֥ט הָאָ֖רֶץ אַרְבָּעִ֣ים שָׁנָ֑ה וַיָּ֖מָת עָתְנִיאֵ֥ל בֶּן־קְנַֽז׃ פ 11
੧੧ਤਦ ਚਾਲ੍ਹੀ ਸਾਲਾਂ ਤੱਕ ਉਸ ਦੇਸ਼ ਵਿੱਚ ਸ਼ਾਂਤੀ ਰਹੀ, ਫਿਰ ਕਨਜ਼ ਦਾ ਪੁੱਤਰ ਆਥਨੀਏਲ ਮਰ ਗਿਆ।
וַיֹּסִ֙פוּ֙ בְּנֵ֣י יִשְׂרָאֵ֔ל לַעֲשׂ֥וֹת הָרַ֖ע בְּעֵינֵ֣י יְהוָ֑ה וַיְחַזֵּ֨ק יְהוָ֜ה אֶת־עֶגְל֤וֹן מֶֽלֶךְ־מוֹאָב֙ עַל־יִשְׂרָאֵ֔ל עַ֛ל כִּֽי־עָשׂ֥וּ אֶת־הָרַ֖ע בְּעֵינֵ֥י יְהוָֽה׃ 12
੧੨ਇਸਰਾਏਲੀਆਂ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ, ਅਤੇ ਯਹੋਵਾਹ ਨੇ ਮੋਆਬ ਦੇ ਰਾਜਾ ਅਗਲੋਨ ਨੂੰ ਇਸਰਾਏਲ ਦੇ ਉੱਤੇ ਪਰਬਲ ਕੀਤਾ, ਕਿਉਂ ਜੋ ਉਨ੍ਹਾਂ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਸੀ।
וַיֶּאֱסֹ֣ף אֵלָ֔יו אֶת־בְּנֵ֥י עַמּ֖וֹן וַעֲמָלֵ֑ק וַיֵּ֗לֶךְ וַיַּךְ֙ אֶת־יִשְׂרָאֵ֔ל וַיִּֽירְשׁ֖וּ אֶת־עִ֥יר הַתְּמָרִֽים׃ 13
੧੩ਇਸ ਲਈ ਉਸ ਨੇ ਅੰਮੋਨੀਆਂ ਅਤੇ ਅਮਾਲੇਕੀਆਂ ਨੂੰ ਆਪਣੇ ਨਾਲ ਮਿਲਾਇਆ ਅਤੇ ਇਸਰਾਏਲ ਉੱਤੇ ਹਮਲਾ ਕੀਤਾ ਅਤੇ ਖ਼ਜੂਰਾਂ ਵਾਲੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ
וַיַּעַבְד֤וּ בְנֵֽי־יִשְׂרָאֵל֙ אֶת־עֶגְל֣וֹן מֶֽלֶךְ־מוֹאָ֔ב שְׁמוֹנֶ֥ה עֶשְׂרֵ֖ה שָׁנָֽה׃ ס 14
੧੪ਤਦ ਇਸਰਾਏਲੀ ਅਠਾਰਾਂ ਸਾਲਾਂ ਤੱਕ ਮੋਆਬ ਦੇ ਰਾਜਾ ਅਗਲੋਨ ਦੀ ਸੇਵਾ ਟਹਿਲ ਕਰਦੇ ਰਹੇ।
וַיִּזְעֲק֣וּ בְנֵֽי־יִשְׂרָאֵל֮ אֶל־יְהוָה֒ וַיָּקֶם֩ יְהוָ֨ה לָהֶ֜ם מוֹשִׁ֗יעַ אֶת־אֵה֤וּד בֶּן־גֵּרָא֙ בֶּן־הַיְמִינִ֔י אִ֥ישׁ אִטֵּ֖ר יַד־יְמִינ֑וֹ וַיִּשְׁלְח֨וּ בְנֵי־יִשְׂרָאֵ֤ל בְּיָדוֹ֙ מִנְחָ֔ה לְעֶגְל֖וֹן מֶ֥לֶךְ מוֹאָֽב׃ 15
੧੫ਫਿਰ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ ਅਤੇ ਯਹੋਵਾਹ ਨੇ ਉਨ੍ਹਾਂ ਦੇ ਲਈ ਇੱਕ ਬਚਾਉਣ ਵਾਲੇ ਨੂੰ ਅਰਥਾਤ ਬਿਨਯਾਮੀਨ ਗੋਤ ਦੇ ਗੇਰਾ ਦੇ ਪੁੱਤਰ ਏਹੂਦ ਨੂੰ ਜੋ ਖੱਬਾ ਸੀ, ਚੁਣਿਆ ਅਤੇ ਇਸਰਾਏਲੀਆਂ ਨੇ ਉਸ ਦੇ ਹੱਥ ਮੋਆਬ ਦੇ ਰਾਜਾ ਅਗਲੋਨ ਕੋਲ ਨਜ਼ਰਾਨਾ ਭੇਜਿਆ।
וַיַּעַשׂ֩ ל֨וֹ אֵה֜וּד חֶ֗רֶב וְלָ֛הּ שְׁנֵ֥י פֵי֖וֹת גֹּ֣מֶד אָרְכָּ֑הּ וַיַּחְגֹּ֤ר אוֹתָהּ֙ מִתַּ֣חַת לְמַדָּ֔יו עַ֖ל יֶ֥רֶךְ יְמִינֽוֹ׃ 16
੧੬ਏਹੂਦ ਨੇ ਆਪਣੇ ਲਈ ਇੱਕ ਹੱਥ ਲੰਮੀ ਦੋਧਾਰੀ ਤਲਵਾਰ ਬਣਵਾਈ ਅਤੇ ਉਸ ਨੂੰ ਆਪਣੇ ਕੱਪੜਿਆਂ ਦੇ ਹੇਠ ਸੱਜੇ ਪੱਟ ਨਾਲ ਬੰਨ੍ਹ ਲਿਆ।
וַיַּקְרֵב֙ אֶת־הַמִּנְחָ֔ה לְעֶגְל֖וֹן מֶ֣לֶךְ מוֹאָ֑ב וְעֶגְל֕וֹן אִ֥ישׁ בָּרִ֖יא מְאֹֽד׃ 17
੧੭ਤਦ ਉਹ ਉਸ ਨਜ਼ਰਾਨੇ ਨੂੰ ਮੋਆਬ ਦੇ ਰਾਜਾ ਕੋਲ ਲਿਆਇਆ। ਅਗਲੋਨ ਇੱਕ ਮੋਟੇ ਢਿੱਡ ਵਾਲਾ ਮਨੁੱਖ ਸੀ।
וַֽיְהִי֙ כַּאֲשֶׁ֣ר כִּלָּ֔ה לְהַקְרִ֖יב אֶת־הַמִּנְחָ֑ה וַיְשַׁלַּח֙ אֶת־הָעָ֔ם נֹשְׂאֵ֖י הַמִּנְחָֽה׃ 18
੧੮ਅਤੇ ਅਜਿਹਾ ਹੋਇਆ ਜਦ ਏਹੂਦ ਨੇ ਨਜ਼ਰਾਨਾ ਉਸ ਨੂੰ ਦੇ ਦਿੱਤਾ ਤਾਂ ਜਿਹੜੇ ਲੋਕ ਨਜ਼ਰਾਨਾ ਚੁੱਕ ਕੇ ਲਿਆਏ ਸਨ, ਉਨ੍ਹਾਂ ਨੂੰ ਉਸ ਨੇ ਭੇਜ ਦਿੱਤਾ।
וְה֣וּא שָׁ֗ב מִן־הַפְּסִילִים֙ אֲשֶׁ֣ר אֶת־הַגִּלְגָּ֔ל וַיֹּ֕אמֶר דְּבַר־סֵ֥תֶר לִ֛י אֵלֶ֖יךָ הַמֶּ֑לֶךְ וַיֹּ֣אמֶר הָ֔ס וַיֵּֽצְאוּ֙ מֵֽעָלָ֔יו כָּל־הָעֹמְדִ֖ים עָלָֽיו׃ 19
੧੯ਪਰ ਉਹ ਆਪ ਪੱਥਰ ਦੀ ਖਾਣ ਕੋਲੋਂ ਜੋ ਗਿਲਗਾਲ ਵਿੱਚ ਹੈ, ਵਾਪਿਸ ਆਇਆ ਅਤੇ ਅਗਲੋਨ ਨੂੰ ਕਿਹਾ, “ਹੇ ਮਹਾਰਾਜ, ਮੇਰੇ ਕੋਲ ਤੁਹਾਡੇ ਲਈ ਇੱਕ ਗੁਪਤ ਸੰਦੇਸ਼ ਹੈ।” ਅਗਲੋਨ ਨੇ ਕਿਹਾ, “ਥੋੜੀ ਦੇਰ ਲਈ ਬਾਹਰ ਜਾਓ।” ਤਦ ਜਿਹੜੇ ਉਸ ਦੇ ਆਲੇ-ਦੁਆਲੇ ਖੜ੍ਹੇ ਸਨ, ਸਭ ਬਾਹਰ ਨਿੱਕਲ ਗਏ।
וְאֵה֣וּד ׀ בָּ֣א אֵלָ֗יו וְהֽוּא־יֹ֠שֵׁב בַּעֲלִיַּ֨ת הַמְּקֵרָ֤ה אֲשֶׁר־לוֹ֙ לְבַדּ֔וֹ וַיֹּ֣אמֶר אֵה֔וּד דְּבַר־אֱלֹהִ֥ים לִ֖י אֵלֶ֑יךָ וַיָּ֖קָם מֵעַ֥ל הַכִּסֵּֽא׃ 20
੨੦ਤਦ ਏਹੂਦ ਉਸ ਦੇ ਕੋਲ ਆਇਆ, ਉਸ ਵੇਲੇ ਉਹ ਹਵਾਦਾਰ ਚੁਬਾਰੇ ਵਿੱਚ ਜੋ ਸਿਰਫ਼ ਉਸ ਦੇ ਲਈ ਸੀ, ਬੈਠਿਆ ਹੋਇਆ ਸੀ। ਫਿਰ ਏਹੂਦ ਨੇ ਕਿਹਾ, “ਤੁਹਾਡੇ ਲਈ ਮੇਰੇ ਕੋਲ ਪਰਮੇਸ਼ੁਰ ਦੀ ਵੱਲੋਂ ਇੱਕ ਸੰਦੇਸ਼ ਹੈ।” ਤਦ ਉਹ ਗੱਦੀ ਉੱਤੋਂ ਉੱਠ ਕੇ ਖੜ੍ਹਾ ਹੋ ਗਿਆ।
וַיִּשְׁלַ֤ח אֵהוּד֙ אֶת־יַ֣ד שְׂמֹאל֔וֹ וַיִּקַּח֙ אֶת־הַחֶ֔רֶב מֵעַ֖ל יֶ֣רֶךְ יְמִינ֑וֹ וַיִּתְקָעֶ֖הָ בְּבִטְנֽוֹ׃ 21
੨੧ਤਦ ਏਹੂਦ ਨੇ ਆਪਣਾ ਖੱਬਾ ਹੱਥ ਵਧਾਇਆ ਅਤੇ ਆਪਣੇ ਸੱਜੇ ਪੱਟ ਉੱਤੋਂ ਤਲਵਾਰ ਫੜ੍ਹ ਕੇ ਉਸ ਦੇ ਢਿੱਡ ਦੇ ਵਿੱਚ ਘੁਸਾ ਦਿੱਤੀ।
וַיָּבֹ֨א גַֽם־הַנִּצָּ֜ב אַחַ֣ר הַלַּ֗הַב וַיִּסְגֹּ֤ר הַחֵ֙לֶב֙ בְּעַ֣ד הַלַּ֔הַב כִּ֣י לֹ֥א שָׁלַ֛ף הַחֶ֖רֶב מִבִּטְנ֑וֹ וַיֵּצֵ֖א הַֽפַּרְשְׁדֹֽנָה׃ 22
੨੨ਅਤੇ ਤਲਵਾਰ ਦੇ ਨਾਲ ਦਸਤਾ ਵੀ ਉਸ ਦੇ ਢਿੱਡ ਵਿੱਚ ਧੱਸ ਗਿਆ ਅਤੇ ਤਲਵਾਰ ਚਰਬੀ ਦੇ ਵਿੱਚ ਜਾ ਕੇ ਖੁੱਭ ਗਈ ਕਿਉਂ ਜੋ ਉਸ ਨੇ ਤਲਵਾਰ ਨੂੰ ਉਹ ਦੇ ਢਿੱਡ ਵਿੱਚੋਂ ਨਹੀਂ ਕੱਢਿਆ ਸਗੋਂ ਤਲਵਾਰ ਉਸ ਦੇ ਆਰ-ਪਾਰ ਨਿੱਕਲ ਗਈ ਅਤੇ ਚਰਬੀ ਨੇ ਉਸ ਨੂੰ ਢੱਕ ਲਿਆ।
וַיֵּצֵ֥א אֵה֖וּד הַֽמִּסְדְּר֑וֹנָה וַיִּסְגֹּ֞ר דַּלְת֧וֹת הָעַלִיָּ֛ה בַּעֲד֖וֹ וְנָעָֽל׃ 23
੨੩ਤਦ ਏਹੂਦ ਨੇ ਬਾਹਰ ਵਿਹੜੇ ਵਿੱਚ ਆ ਕੇ ਚੁਬਾਰੇ ਦਾ ਦਰਵਾਜ਼ਾ ਆਪਣੇ ਪਿੱਛੇ ਬੰਦ ਕੀਤਾ ਅਤੇ ਤਾਲਾ ਲਗਾ ਦਿੱਤਾ।
וְה֤וּא יָצָא֙ וַעֲבָדָ֣יו בָּ֔אוּ וַיִּרְא֕וּ וְהִנֵּ֛ה דַּלְת֥וֹת הָעֲלִיָּ֖ה נְעֻל֑וֹת וַיֹּ֣אמְר֔וּ אַ֣ךְ מֵסִ֥יךְ ה֛וּא אֶת־רַגְלָ֖יו בַּחֲדַ֥ר הַמְּקֵרָֽה׃ 24
੨੪ਜਦ ਉਹ ਨਿੱਕਲ ਗਿਆ ਤਾਂ ਅਗਲੋਨ ਦੇ ਸੇਵਕ ਆਏ ਅਤੇ ਜਦੋਂ ਉਨ੍ਹਾਂ ਨੇ ਵੇਖਿਆ ਕਿ ਚੁਬਾਰੇ ਦੇ ਦਰਵਾਜ਼ੇ ਬੰਦ ਸਨ ਤਾਂ ਉਨ੍ਹਾਂ ਨੇ ਕਿਹਾ, “ਉਹ ਹਵਾਦਾਰ ਚੁਬਾਰੇ ਦੀ ਅੰਦਰਲੀ ਕੋਠੜੀ ਵਿੱਚ ਪਖ਼ਾਨੇ ਵਿੱਚ ਬੈਠਾ ਹੋਵੇਗਾ।”
וַיָּחִ֣ילוּ עַד־בּ֔וֹשׁ וְהִנֵּ֛ה אֵינֶ֥נּוּ פֹתֵ֖חַ דַּלְת֣וֹת הָֽעֲלִיָּ֑ה וַיִּקְח֤וּ אֶת־הַמַּפְתֵּ֙חַ֙ וַיִּפְתָּ֔חוּ וְהִנֵּה֙ אֲדֹ֣נֵיהֶ֔ם נֹפֵ֥ל אַ֖רְצָה מֵֽת׃ 25
੨੫ਅਤੇ ਉਹ ਬਹੁਤ ਦੇਰ ਤੱਕ ਉਸ ਦੀ ਉਡੀਕ ਕਰਦੇ ਰਹੇ, ਇੱਥੋਂ ਤੱਕ ਕਿ ਉਹ ਸ਼ਰਮਿੰਦੇ ਹੋਏ ਅਤੇ ਜਦੋਂ ਉਨ੍ਹਾਂ ਨੇ ਵੇਖਿਆ ਕਿ ਉਹ ਚੁਬਾਰੇ ਦਾ ਦਰਵਾਜ਼ਾ ਨਹੀਂ ਖੋਲ੍ਹਦਾ ਤਾਂ ਉਨ੍ਹਾਂ ਨੇ ਆਪ ਹੀ ਚਾਬੀ ਲਾ ਕੇ ਦਰਵਾਜ਼ਾ ਖੋਲ੍ਹਿਆ ਅਤੇ ਵੇਖੋ, ਉਨ੍ਹਾਂ ਦਾ ਸੁਆਮੀ ਧਰਤੀ ਉੱਤੇ ਮਰਿਆ ਪਿਆ ਸੀ!
וְאֵה֥וּד נִמְלַ֖ט עַ֣ד הִֽתְמַהְמְהָ֑ם וְהוּא֙ עָבַ֣ר אֶת־הַפְּסִילִ֔ים וַיִּמָּלֵ֖ט הַשְּׂעִירָֽתָה׃ 26
੨੬ਉਨ੍ਹਾਂ ਦੇ ਉਡੀਕਣ ਦੇ ਸਮੇਂ ਵਿੱਚ ਏਹੂਦ ਭੱਜ ਗਿਆ ਅਤੇ ਪੱਥਰ ਦੀ ਖਾਣ ਤੋਂ ਪਾਰ ਲੰਘ ਗਿਆ ਅਤੇ ਸਈਰਾਹ ਦੇ ਵਿੱਚ ਜਾ ਕੇ ਬਚ ਗਿਆ।
וַיְהִ֣י בְּבוֹא֔וֹ וַיִּתְקַ֥ע בַּשּׁוֹפָ֖ר בְּהַ֣ר אֶפְרָ֑יִם וַיֵּרְד֨וּ עִמּ֧וֹ בְנֵֽי־יִשְׂרָאֵ֛ל מִן־הָהָ֖ר וְה֥וּא לִפְנֵיהֶֽם׃ 27
੨੭ਫਿਰ ਅਜਿਹਾ ਹੋਇਆ ਕਿ ਜਦੋਂ ਉਹ ਉੱਥੇ ਪਹੁੰਚਿਆ ਤਾਂ ਉਸ ਨੇ ਇਫ਼ਰਾਈਮ ਦੇ ਪਰਬਤ ਉੱਤੇ ਤੁਰ੍ਹੀ ਵਜਾਈ ਤਾਂ ਇਸਰਾਏਲੀ ਉਸ ਨੇ ਨਾਲ ਪਰਬਤ ਤੋਂ ਉਤਰ ਆਏ ਅਤੇ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ।
וַיֹּ֤אמֶר אֲלֵהֶם֙ רִדְפ֣וּ אַחֲרַ֔י כִּֽי־נָתַ֨ן יְהוָ֧ה אֶת־אֹיְבֵיכֶ֛ם אֶת־מוֹאָ֖ב בְּיֶדְכֶ֑ם וַיֵּרְד֣וּ אַחֲרָ֗יו וַֽיִּלְכְּד֞וּ אֶת־מַעְבְּר֤וֹת הַיַּרְדֵּן֙ לְמוֹאָ֔ב וְלֹֽא־נָתְנ֥וּ אִ֖ישׁ לַעֲבֹֽר׃ 28
੨੮ਉਸ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਪਿੱਛੇ-ਪਿੱਛੇ ਆਓ ਕਿਉਂ ਜੋ ਯਹੋਵਾਹ ਨੇ ਤੁਹਾਡੇ ਮੋਆਬੀ ਵੈਰੀਆਂ ਨੂੰ ਤੁਹਾਡੇ ਹੱਥ ਵਿੱਚ ਕਰ ਦਿੱਤਾ ਹੈ।” ਤਦ ਉਹ ਉਸ ਦੇ ਪਿੱਛੇ ਉੱਤਰੇ ਅਤੇ ਯਰਦਨ ਦੇ ਕਿਨਾਰਿਆਂ ਨੂੰ ਜੋ ਮੋਆਬ ਦੀ ਵੱਲ ਸਨ, ਕਬਜ਼ਾ ਕਰ ਲਿਆ ਅਤੇ ਇੱਕ ਨੂੰ ਵੀ ਪਾਰ ਨਾ ਲੰਘਣ ਦਿੱਤਾ।
וַיַּכּ֨וּ אֶת־מוֹאָ֜ב בָּעֵ֣ת הַהִ֗יא כַּעֲשֶׂ֤רֶת אֲלָפִים֙ אִ֔ישׁ כָּל־שָׁמֵ֖ן וְכָל־אִ֣ישׁ חָ֑יִל וְלֹ֥א נִמְלַ֖ט אִֽישׁ׃ 29
੨੯ਉਸ ਸਮੇਂ ਉਨ੍ਹਾਂ ਨੇ ਮੋਆਬ ਦੇ ਲੱਗਭੱਗ ਦਸ ਹਜ਼ਾਰ ਮਨੁੱਖ ਮਾਰ ਦਿੱਤੇ, ਉਹ ਸਾਰੇ ਬਲਵੰਤ ਅਤੇ ਤਕੜੇ ਲੋਕ ਸਨ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ।
וַתִּכָּנַ֤ע מוֹאָב֙ בַּיּ֣וֹם הַה֔וּא תַּ֖חַת יַ֣ד יִשְׂרָאֵ֑ל וַתִּשְׁקֹ֥ט הָאָ֖רֶץ שְׁמוֹנִ֥ים שָׁנָֽה׃ ס 30
੩੦ਇਸ ਤਰ੍ਹਾਂ ਉਸ ਦਿਨ ਮੋਆਬ ਇਸਰਾਏਲ ਦੇ ਹੱਥ ਵਿੱਚ ਆ ਗਿਆ ਅਤੇ ਅੱਸੀ ਸਾਲਾਂ ਤੱਕ ਉਸ ਦੇਸ਼ ਵਿੱਚ ਸ਼ਾਂਤੀ ਬਣੀ ਰਹੀ।
וְאַחֲרָ֤יו הָיָה֙ שַׁמְגַּ֣ר בֶּן־עֲנָ֔ת וַיַּ֤ךְ אֶת־פְּלִשְׁתִּים֙ שֵֽׁשׁ־מֵא֣וֹת אִ֔ישׁ בְּמַלְמַ֖ד הַבָּקָ֑ר וַיֹּ֥שַׁע גַּם־ה֖וּא אֶת־יִשְׂרָאֵֽל׃ ס 31
੩੧ਏਹੂਦ ਤੋਂ ਬਾਅਦ ਅਨਾਥ ਦਾ ਪੁੱਤਰ ਸ਼ਮਗਰ ਉੱਠਿਆ ਅਤੇ ਉਸ ਨੇ ਫ਼ਲਿਸਤੀਆਂ ਵਿੱਚੋਂ ਛੇ ਸੌ ਮਨੁੱਖਾਂ ਨੂੰ ਬਲ਼ਦ ਦੀ ਆਰ ਨਾਲ ਮਾਰਿਆ, ਇਸ ਤਰ੍ਹਾਂ ਉਸ ਨੇ ਵੀ ਇਸਰਾਏਲ ਨੂੰ ਬਚਾਇਆ।

< שֹׁפְטִים 3 >