< שֹׁפְטִים 4 >

וַיֹּסִ֙פוּ֙ בְּנֵ֣י יִשְׂרָאֵ֔ל לַעֲשׂ֥וֹת הָרַ֖ע בְּעֵינֵ֣י יְהוָ֑ה וְאֵה֖וּד מֵֽת׃ 1
ਏਹੂਦ ਦੇ ਮਰਨ ਤੋਂ ਬਾਅਦ ਇਸਰਾਏਲ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ।
וַיִּמְכְּרֵ֣ם יְהוָ֗ה בְּיַד֙ יָבִ֣ין מֶֽלֶךְ־כְּנַ֔עַן אֲשֶׁ֥ר מָלַ֖ךְ בְּחָצ֑וֹר וְשַׂר־צְבָאוֹ֙ סִֽיסְרָ֔א וְה֥וּא יוֹשֵׁ֖ב בַּחֲרֹ֥שֶׁת הַגּוֹיִֽם׃ 2
ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਕਨਾਨ ਦੇ ਰਾਜਾ ਯਾਬੀਨ ਦੇ ਹੱਥ ਵਿੱਚ ਕਰ ਦਿੱਤਾ, ਜੋ ਹਾਸੋਰ ਵਿੱਚ ਰਾਜ ਕਰਦਾ ਸੀ ਅਤੇ ਉਸ ਦੇ ਸੈਨਾਪਤੀ ਦਾ ਨਾਮ ਸੀਸਰਾ ਸੀ ਜੋ ਪਰਾਈਆਂ ਕੌਮਾਂ ਦੇ ਹਰੋਸ਼ਥ ਹਗੋਇਮ ਨਗਰ ਦਾ ਵਾਸੀ ਸੀ।
וַיִּצְעֲק֥וּ בְנֵֽי־יִשְׂרָאֵ֖ל אֶל־יְהוָ֑ה כִּ֠י תְּשַׁ֨ע מֵא֤וֹת רֶֽכֶב־בַּרְזֶל֙ ל֔וֹ וְ֠הוּא לָחַ֞ץ אֶת־בְּנֵ֧י יִשְׂרָאֵ֛ל בְּחָזְקָ֖ה עֶשְׂרִ֥ים שָׁנָֽה׃ ס 3
ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ, ਕਿਉਂ ਜੋ ਸੀਸਰਾ ਦੇ ਕੋਲ ਨੌਂ ਸੌ ਲੋਹੇ ਦੇ ਰਥ ਸਨ, ਅਤੇ ਉਸ ਨੇ ਵੀਹ ਸਾਲਾਂ ਤੱਕ ਇਸਰਾਏਲੀਆਂ ਨੂੰ ਬਹੁਤ ਦੁੱਖ ਦਿੱਤਾ।
וּדְבוֹרָה֙ אִשָּׁ֣ה נְבִיאָ֔ה אֵ֖שֶׁת לַפִּיד֑וֹת הִ֛יא שֹׁפְטָ֥ה אֶת־יִשְׂרָאֵ֖ל בָּעֵ֥ת הַהִֽיא׃ 4
ਉਸ ਵੇਲੇ ਲੱਪੀਦੋਥ ਦੀ ਪਤਨੀ ਦਬੋਰਾਹ ਜੋ ਇੱਕ ਨਬੀਆ ਸੀ, ਇਸਰਾਏਲੀਆਂ ਦਾ ਨਿਆਂ ਕਰਦੀ ਹੁੰਦੀ ਸੀ।
וְ֠הִיא יוֹשֶׁ֨בֶת תַּֽחַת־תֹּ֜מֶר דְּבוֹרָ֗ה בֵּ֧ין הָרָמָ֛ה וּבֵ֥ין בֵּֽית־אֵ֖ל בְּהַ֣ר אֶפְרָ֑יִם וַיַּעֲל֥וּ אֵלֶ֛יהָ בְּנֵ֥י יִשְׂרָאֵ֖ל לַמִּשְׁפָּֽט׃ 5
ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਰਾਮਹ ਅਤੇ ਬੈਤਏਲ ਦੇ ਵਿਚਕਾਰ ਦਬੋਰਾਹ ਦੀ ਖਜ਼ੂਰ ਦੇ ਹੇਠ ਬਹਿੰਦੀ ਸੀ ਅਤੇ ਇਸਰਾਏਲੀ ਉਸ ਦੇ ਕੋਲ ਨਿਆਂ ਕਰਾਉਣ ਦੇ ਲਈ ਆਉਂਦੇ ਸਨ।
וַתִּשְׁלַ֗ח וַתִּקְרָא֙ לְבָרָ֣ק בֶּן־אֲבִינֹ֔עַם מִקֶּ֖דֶשׁ נַפְתָּלִ֑י וַתֹּ֨אמֶר אֵלָ֜יו הֲלֹ֥א צִוָּ֣ה ׀ יְהוָ֣ה אֱלֹהֵֽי־יִשְׂרָאֵ֗ל לֵ֤ךְ וּמָֽשַׁכְתָּ֙ בְּהַ֣ר תָּב֔וֹר וְלָקַחְתָּ֣ עִמְּךָ֗ עֲשֶׂ֤רֶת אֲלָפִים֙ אִ֔ישׁ מִבְּנֵ֥י נַפְתָּלִ֖י וּמִבְּנֵ֥י זְבֻלֽוּן׃ 6
ਤਦ ਉਸ ਨੇ ਕਾਦੇਸ਼ ਨਫ਼ਤਾਲੀ ਤੋਂ ਅਬੀਨੋਅਮ ਦੇ ਪੁੱਤਰ ਬਾਰਾਕ ਨੂੰ ਬੁਲਾਇਆ ਅਤੇ ਉਸ ਨੂੰ ਕਿਹਾ, “ਕੀ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਆਗਿਆ ਨਹੀਂ ਦਿੱਤੀ ਕਿ ਜਾ ਅਤੇ ਤਾਬੋਰ ਦੇ ਪਰਬਤ ਵੱਲ ਲੋਕਾਂ ਨੂੰ ਉਤਸ਼ਾਹਿਤ ਕਰ ਅਤੇ ਨਫ਼ਤਾਲੀਆਂ ਤੇ ਜ਼ਬੂਲੁਨੀਆਂ ਵਿੱਚੋਂ ਦਸ ਹਜ਼ਾਰ ਜੁਆਨ ਆਪਣੇ ਨਾਲ ਲੈ ਜਾ?
וּמָשַׁכְתִּ֨י אֵלֶ֜יךָ אֶל־נַ֣חַל קִישׁ֗וֹן אֶת־סִֽיסְרָא֙ שַׂר־צְבָ֣א יָבִ֔ין וְאֶת־רִכְבּ֖וֹ וְאֶת־הֲמוֹנ֑וֹ וּנְתַתִּ֖יהוּ בְּיָדֶֽךָ׃ 7
ਅਤੇ ਮੈਂ ਕੀਸ਼ੋਨ ਦੀ ਨਦੀ ਕੋਲ, ਯਾਬੀਨ ਦੇ ਸੈਨਾਪਤੀ ਸੀਸਰਾ ਅਤੇ ਉਸ ਦੇ ਰਥਾਂ ਨੂੰ ਅਤੇ ਉਸ ਦੀ ਸੈਨਾਂ ਨੂੰ ਤੇਰੇ ਕੋਲ ਖਿੱਚ ਲਿਆਵਾਂਗਾ ਅਤੇ ਉਸ ਨੂੰ ਤੇਰੇ ਹੱਥਾਂ ਵਿੱਚ ਕਰ ਦਿਆਂਗਾ।”
וַיֹּ֤אמֶר אֵלֶ֙יהָ֙ בָּרָ֔ק אִם־תֵּלְכִ֥י עִמִּ֖י וְהָלָ֑כְתִּי וְאִם־לֹ֥א תֵלְכִ֛י עִמִּ֖י לֹ֥א אֵלֵֽךְ׃ 8
ਬਾਰਾਕ ਨੇ ਉਸ ਨੂੰ ਕਿਹਾ, “ਜੇਕਰ ਤੂੰ ਮੇਰੇ ਨਾਲ ਚੱਲੇਂਗੀ ਤਾਂ ਹੀ ਮੈਂ ਜਾਂਵਾਂਗਾ ਪਰ ਜੇ ਤੂੰ ਮੇਰੇ ਨਾਲ ਨਾ ਚੱਲੇਂ ਤਾਂ ਮੈਂ ਵੀ ਨਹੀਂ ਜਾਂਵਾਂਗਾ।”
וַתֹּ֜אמֶר הָלֹ֧ךְ אֵלֵ֣ךְ עִמָּ֗ךְ אֶ֚פֶס כִּי֩ לֹ֨א תִֽהְיֶ֜ה תִּֽפְאַרְתְּךָ֗ עַל־הַדֶּ֙רֶךְ֙ אֲשֶׁ֣ר אַתָּ֣ה הוֹלֵ֔ךְ כִּ֣י בְֽיַד־אִשָּׁ֔ה יִמְכֹּ֥ר יְהוָ֖ה אֶת־סִֽיסְרָ֑א וַתָּ֧קָם דְּבוֹרָ֛ה וַתֵּ֥לֶך עִם־בָּרָ֖ק קֶֽדְשָׁה׃ 9
ਦਬੋਰਾਹ ਨੇ ਕਿਹਾ, “ਮੈਂ ਜ਼ਰੂਰ ਤੇਰੇ ਨਾਲ ਚੱਲਾਂਗੀ, ਤਾਂ ਵੀ ਇਸ ਸਫ਼ਰ ਵਿੱਚ ਜੋ ਕੁਝ ਤੂੰ ਕਰੇਂਗਾ ਉਸ ਵਿੱਚ ਤੇਰੀ ਕੋਈ ਵਡਿਆਈ ਨਾ ਹੋਵੇਗੀ ਕਿਉਂ ਜੋ ਯਹੋਵਾਹ ਸੀਸਰਾ ਨੂੰ ਇੱਕ ਇਸਤਰੀ ਦੇ ਹੱਥ ਵਿੱਚ ਕਰ ਦੇਵੇਗਾ।” ਤਦ ਦਬੋਰਾਹ ਉੱਠੀ ਅਤੇ ਬਾਰਾਕ ਦੇ ਨਾਲ ਕਾਦੇਸ਼ ਨੂੰ ਗਈ।
וַיַּזְעֵ֨ק בָּרָ֜ק אֶת־זְבוּלֻ֤ן וְאֶת־נַפְתָּלִי֙ קֶ֔דְשָׁה וַיַּ֣עַל בְּרַגְלָ֔יו עֲשֶׂ֥רֶת אַלְפֵ֖י אִ֑ישׁ וַתַּ֥עַל עִמּ֖וֹ דְּבוֹרָֽה׃ 10
੧੦ਬਾਰਾਕ ਨੇ ਜ਼ਬੂਲੁਨ ਅਤੇ ਨਫ਼ਤਾਲੀ ਦੇ ਲੋਕਾਂ ਨੂੰ ਕਾਦੇਸ਼ ਵਿੱਚ ਇਕੱਠੇ ਬੁਲਾ ਲਿਆ ਅਤੇ ਉਹ ਆਪਣੇ ਨਾਲ ਦਸ ਹਜ਼ਾਰ ਮਨੁੱਖ ਲੈ ਕੇ ਚੜ੍ਹਿਆ ਅਤੇ ਦਬੋਰਾਹ ਵੀ ਉਸ ਦੇ ਨਾਲ ਗਈ।
וְחֶ֤בֶר הַקֵּינִי֙ נִפְרָ֣ד מִקַּ֔יִן מִבְּנֵ֥י חֹבָ֖ב חֹתֵ֣ן מֹשֶׁ֑ה וַיֵּ֣ט אָהֳל֔וֹ עַד־אֵל֥וֹן בְּצַעֲנַנִּ֖ים אֲשֶׁ֥ר אֶת־קֶֽדֶשׁ׃ 11
੧੧ਹੇਬਰ ਕੇਨੀ ਨੇ ਜੋ ਮੂਸਾ ਦੇ ਸਹੁਰੇ ਹੋਬਾਬ ਦੀ ਸੰਤਾਨ ਵਿੱਚੋਂ ਸੀ, ਆਪਣੇ ਆਪ ਨੂੰ ਕੇਨੀਆਂ ਤੋਂ ਅਲੱਗ ਕੀਤਾ ਅਤੇ ਸਅਨਇਮ ਦੇ ਬਲੂਤ ਤੱਕ ਜੋ ਕਾਦੇਸ਼ ਦੇ ਨੇੜੇ ਹੈ ਆਪਣਾ ਤੰਬੂ ਲਾਇਆ ਸੀ।
וַיַּגִּ֖דוּ לְסִֽיסְרָ֑א כִּ֥י עָלָ֛ה בָּרָ֥ק בֶּן־אֲבִינֹ֖עַם הַר־תָּבֽוֹר׃ ס 12
੧੨ਤਦ ਸੀਸਰਾ ਨੂੰ ਖ਼ਬਰ ਹੋਈ ਕਿ ਅਬੀਨੋਅਮ ਦਾ ਪੁੱਤਰ ਬਾਰਾਕ ਤਾਬੋਰ ਦੇ ਪਰਬਤ ਉੱਤੇ ਚੜ੍ਹ ਗਿਆ ਹੈ।
וַיַּזְעֵ֨ק סִֽיסְרָ֜א אֶת־כָּל־רִכְבּ֗וֹ תְּשַׁ֤ע מֵאוֹת֙ רֶ֣כֶב בַּרְזֶ֔ל וְאֶת־כָּל־הָעָ֖ם אֲשֶׁ֣ר אִתּ֑וֹ מֵחֲרֹ֥שֶׁת הַגּוֹיִ֖ם אֶל־נַ֥חַל קִישֽׁוֹן׃ 13
੧੩ਤਦ ਸੀਸਰਾ ਨੇ ਆਪਣੇ ਸਾਰੇ ਰਥ, ਜੋ ਲੋਹੇ ਦੇ ਨੌ ਸੌ ਰਥ ਸਨ ਅਤੇ ਆਪਣੇ ਨਾਲ ਦੀ ਸਾਰੀ ਫੌਜ ਨੂੰ ਪਰਾਈਆਂ ਕੌਮਾਂ ਦੇ ਹਰੋਸ਼ਥ ਤੋਂ ਕੀਸ਼ੋਨ ਦੀ ਨਦੀ ਤੱਕ ਇਕੱਠੇ ਕੀਤਾ।
וַתֹּאמֶר֩ דְּבֹרָ֨ה אֶל־בָּרָ֜ק ק֗וּם כִּ֣י זֶ֤ה הַיּוֹם֙ אֲשֶׁר֩ נָתַ֨ן יְהוָ֤ה אֶת־סִֽיסְרָא֙ בְּיָדֶ֔ךָ הֲלֹ֥א יְהוָ֖ה יָצָ֣א לְפָנֶ֑יךָ וַיֵּ֤רֶד בָּרָק֙ מֵהַ֣ר תָּב֔וֹר וַעֲשֶׂ֧רֶת אֲלָפִ֛ים אִ֖ישׁ אַחֲרָֽיו׃ 14
੧੪ਤਦ ਦਬੋਰਾਹ ਨੇ ਬਾਰਾਕ ਨੂੰ ਕਿਹਾ, “ਉੱਠ! ਕਿਉਂ ਜੋ ਅੱਜ ਉਹ ਦਿਨ ਹੈ ਜਿਸ ਵਿੱਚ ਯਹੋਵਾਹ ਨੇ ਸੀਸਰਾ ਨੂੰ ਤੇਰੇ ਵੱਸ ਕਰ ਦਿੱਤਾ ਹੈ! ਕੀ ਯਹੋਵਾਹ ਤੇਰੇ ਅੱਗੇ ਨਹੀਂ ਨਿੱਕਲਿਆ?” ਤਾਂ ਬਾਰਾਕ ਤਾਬੋਰ ਦੇ ਪਰਬਤ ਤੋਂ ਉੱਤਰਿਆ ਅਤੇ ਦਸ ਹਜ਼ਾਰ ਮਨੁੱਖ ਉਸ ਦੇ ਪਿੱਛੇ ਗਏ।
וַיָּ֣הָם יְ֠הוָה אֶת־סִֽיסְרָ֨א וְאֶת־כָּל־הָרֶ֧כֶב וְאֶת־כָּל־הַֽמַּחֲנֶ֛ה לְפִי־חֶ֖רֶב לִפְנֵ֣י בָרָ֑ק וַיֵּ֧רֶד סִֽיסְרָ֛א מֵעַ֥ל הַמֶּרְכָּבָ֖ה וַיָּ֥נָס בְּרַגְלָֽיו׃ 15
੧੫ਤਦ ਯਹੋਵਾਹ ਨੇ ਸੀਸਰਾ ਨੂੰ ਅਤੇ ਉਹ ਦੇ ਸਾਰਿਆਂ ਰਥਾਂ ਨੂੰ ਅਤੇ ਉਸ ਦੀ ਸਾਰੀ ਫ਼ੌਜ ਨੂੰ ਬਾਰਾਕ ਦੇ ਅੱਗੇ ਤਲਵਾਰ ਦੀ ਧਾਰ ਨਾਲ ਹਰਾ ਦਿੱਤਾ ਕਿ ਸੀਸਰਾ ਰਥ ਤੋਂ ਹੇਠਾਂ ਉਤਰ ਕੇ ਪੈਦਲ ਭੱਜਿਆ।
וּבָרָ֗ק רָדַ֞ף אַחֲרֵ֤י הָרֶ֙כֶב֙ וְאַחֲרֵ֣י הַֽמַּחֲנֶ֔ה עַ֖ד חֲרֹ֣שֶׁת הַגּוֹיִ֑ם וַיִּפֹּ֞ל כָּל־מַחֲנֵ֤ה סִֽיסְרָא֙ לְפִי־חֶ֔רֶב לֹ֥א נִשְׁאַ֖ר עַד־אֶחָֽד׃ 16
੧੬ਅਤੇ ਬਾਰਾਕ ਨੇ ਪਰਾਈਆਂ ਕੌਮਾਂ ਦੇ ਹਰੋਸ਼ਥ ਤੱਕ ਫ਼ੌਜ ਅਤੇ ਰਥਾਂ ਦਾ ਪਿੱਛਾ ਕੀਤਾ ਅਤੇ ਸੀਸਰਾ ਦੀ ਸਾਰੀ ਫ਼ੌਜ ਤਲਵਾਰ ਨਾਲ ਇਸ ਤਰ੍ਹਾਂ ਮਾਰੀ ਗਈ ਕਿ ਇੱਕ ਵੀ ਨਾ ਬਚਿਆ।
וְסִֽיסְרָא֙ נָ֣ס בְּרַגְלָ֔יו אֶל־אֹ֣הֶל יָעֵ֔ל אֵ֖שֶּׁת חֶ֣בֶר הַקֵּינִ֑י כִּ֣י שָׁל֗וֹם בֵּ֚ין יָבִ֣ין מֶֽלֶךְ־חָצ֔וֹר וּבֵ֕ין בֵּ֖ית חֶ֥בֶר הַקֵּינִֽי׃ 17
੧੭ਪਰ ਸੀਸਰਾ ਪੈਦਲ ਭੱਜ ਕੇ ਹੇਬਰ ਕੇਨੀ ਦੀ ਪਤਨੀ ਯਾਏਲ ਦੇ ਤੰਬੂ ਵੱਲ ਗਿਆ, ਕਿਉਂ ਜੋ ਹਾਸੋਰ ਦੇ ਰਾਜਾ ਯਾਬੀਨ ਅਤੇ ਹੇਬਰ ਕੇਨੀ ਦੇ ਘਰਾਣੇ ਵਿੱਚ ਮੇਲ-ਜੋਲ ਸੀ।
וַתֵּצֵ֣א יָעֵל֮ לִקְרַ֣את סִֽיסְרָא֒ וַתֹּ֣אמֶר אֵלָ֗יו סוּרָ֧ה אֲדֹנִ֛י סוּרָ֥ה אֵלַ֖י אַל־תִּירָ֑א וַיָּ֤סַר אֵלֶ֙יהָ֙ הָאֹ֔הֱלָה וַתְּכַסֵּ֖הוּ בַּשְּׂמִיכָֽה׃ 18
੧੮ਤਦ ਯਾਏਲ ਸੀਸਰਾ ਦੇ ਮਿਲਣ ਨੂੰ ਨਿੱਕਲੀ ਅਤੇ ਉਸ ਨੂੰ ਕਿਹਾ, “ਆਓ ਮਹਾਰਾਜ, ਮੇਰੇ ਘਰ ਆਉ ਅਤੇ ਨਾ ਡਰੋ।” ਜਦ ਉਹ ਤੰਬੂ ਵਿੱਚ ਉਸ ਦੇ ਕੋਲ ਗਿਆ ਤਾਂ ਉਸ ਨੇ ਕੰਬਲ ਨਾਲ ਉਸ ਨੂੰ ਢੱਕ ਦਿੱਤਾ।
וַיֹּ֧אמֶר אֵלֶ֛יהָ הַשְׁקִינִי־נָ֥א מְעַט־מַ֖יִם כִּ֣י צָמֵ֑אתִי וַתִּפְתַּ֞ח אֶת־נֹ֧אוד הֶחָלָ֛ב וַתַּשְׁקֵ֖הוּ וַתְּכַסֵּֽהוּ׃ 19
੧੯ਤਾਂ ਸੀਸਰਾ ਨੇ ਉਸ ਨੂੰ ਕਿਹਾ, “ਮੈਨੂੰ ਥੋੜਾ ਜਿਹਾ ਪਾਣੀ ਪਿਲਾ ਕਿਉਂ ਜੋ ਮੈਨੂੰ ਪਿਆਸ ਲੱਗੀ ਹੈ।” ਤਦ ਉਸ ਨੇ ਦੁੱਧ ਦੀ ਇੱਕ ਕਾੜ੍ਹਨੀ ਖੋਲ੍ਹ ਕੇ ਸੀਸਰਾ ਨੂੰ ਦੁੱਧ ਪਿਲਾਇਆ ਅਤੇ ਉਸ ਨੂੰ ਫਿਰ ਢੱਕ ਦਿੱਤਾ।
וַיֹּ֣אמֶר אֵלֶ֔יהָ עֲמֹ֖ד פֶּ֣תַח הָאֹ֑הֶל וְהָיָה֩ אִם־אִ֨ישׁ יָב֜וֹא וּשְׁאֵלֵ֗ךְ וְאָמַ֛ר הֲיֵֽשׁ־פֹּ֥ה אִ֖ישׁ וְאָמַ֥רְתְּ אָֽיִן׃ 20
੨੦ਫੇਰ ਸੀਸਰਾ ਨੇ ਉਸ ਨੂੰ ਕਿਹਾ, “ਤੰਬੂ ਦੇ ਦਰਵਾਜ਼ੇ ਉੱਤੇ ਖੜ੍ਹੀ ਹੋ ਜਾ ਅਤੇ ਜੇਕਰ ਕੋਈ ਆਵੇ ਅਤੇ ਤੈਨੂੰ ਪੁੱਛੇ ਕਿ ਇੱਥੇ ਕੋਈ ਪੁਰਖ ਹੈ? ਤਾਂ ਤੂੰ ਆਖੀਂ, ਨਹੀਂ।”
וַתִּקַּ֣ח יָעֵ֣ל אֵֽשֶׁת־חֶ֠בֶר אֶת־יְתַ֨ד הָאֹ֜הֶל וַתָּ֧שֶׂם אֶת־הַמַּקֶּ֣בֶת בְּיָדָ֗הּ וַתָּב֤וֹא אֵלָיו֙ בַּלָּ֔אט וַתִּתְקַ֤ע אֶת־הַיָּתֵד֙ בְּרַקָּת֔וֹ וַתִּצְנַ֖ח בָּאָ֑רֶץ וְהֽוּא־נִרְדָּ֥ם וַיָּ֖עַף וַיָּמֹֽת׃ 21
੨੧ਇਸ ਤੋਂ ਬਾਅਦ ਹੇਬਰ ਦੀ ਪਤਨੀ ਯਾਏਲ ਨੇ ਤੰਬੂ ਦੀ ਇੱਕ ਕਿੱਲੀ ਚੁੱਕੀ ਅਤੇ ਇੱਕ ਹਥੌੜਾ ਹੱਥ ਵਿੱਚ ਲੈ ਲਿਆ ਅਤੇ ਚੁੱਪ-ਚਾਪ ਉਸ ਦੇ ਕੋਲ ਜਾ ਕੇ ਕਿੱਲੀ ਨੂੰ ਸੀਸਰਾ ਦੀ ਪੁੜਪੁੜੀ ਵਿੱਚ ਵਾੜ ਕੇ ਅਜਿਹਾ ਠੋਕਿਆ ਕਿ ਕਿੱਲੀ ਪਾਰ ਹੋ ਕੇ ਧਰਤੀ ਵਿੱਚ ਜਾ ਕੇ ਖੁੱਭ ਗਈ, ਉਹ ਤਾਂ ਥਕਾਵਟ ਦੇ ਕਾਰਨ ਗਹਿਰੀ ਨੀਂਦ ਵਿੱਚ ਸੁੱਤਾ ਪਿਆ ਸੀ, ਸੋ ਉਹ ਮਰ ਗਿਆ।
וְהִנֵּ֣ה בָרָק֮ רֹדֵ֣ף אֶת־סִֽיסְרָא֒ וַתֵּצֵ֤א יָעֵל֙ לִקְרָאת֔וֹ וַתֹּ֣אמֶר ל֔וֹ לֵ֣ךְ וְאַרְאֶ֔ךָּ אֶת־הָאִ֖ישׁ אֲשֶׁר־אַתָּ֣ה מְבַקֵּ֑שׁ וַיָּבֹ֣א אֵלֶ֔יהָ וְהִנֵּ֤ה סִֽיסְרָא֙ נֹפֵ֣ל מֵ֔ת וְהַיָּתֵ֖ד בְּרַקָּתֽוֹ׃ 22
੨੨ਅਤੇ ਵੇਖੋ, ਜਦੋਂ ਬਾਰਾਕ ਸੀਸਰਾ ਦਾ ਪਿੱਛਾ ਕਰਦਾ ਹੋਇਆ ਆਇਆ ਤਾਂ ਯਾਏਲ ਉਸ ਨੂੰ ਮਿਲਣ ਲਈ ਨਿੱਕਲੀ ਅਤੇ ਉਸ ਨੂੰ ਕਿਹਾ, “ਆ ਅਤੇ ਮੈਂ ਤੈਨੂੰ ਉਹ ਪੁਰਖ ਵਿਖਾਵਾਂਗੀ, ਜਿਸ ਨੂੰ ਤੂੰ ਲੱਭਦਾ ਹੈਂ।” ਜਦ ਉਹ ਉਸ ਦੇ ਨਾਲ ਗਿਆ ਤਾਂ ਵੇਖੋ, ਸੀਸਰਾ ਮਰਿਆ ਪਿਆ ਸੀ ਅਤੇ ਕਿੱਲੀ ਉਸ ਦੀ ਪੁੜਪੁੜੀ ਵਿੱਚ ਸੀ।
וַיַּכְנַ֤ע אֱלֹהִים֙ בַּיּ֣וֹם הַה֔וּא אֵ֖ת יָבִ֣ין מֶֽלֶךְ־כְּנָ֑עַן לִפְנֵ֖י בְּנֵ֥י יִשְׂרָאֵֽל׃ 23
੨੩ਇਸ ਤਰ੍ਹਾਂ ਉਸ ਦਿਨ ਪਰਮੇਸ਼ੁਰ ਨੇ ਕਨਾਨ ਦੇ ਰਾਜਾ ਯਾਬੀਨ ਨੂੰ ਇਸਰਾਏਲੀਆਂ ਦੇ ਸਾਹਮਣੇ ਹਰਾ ਦਿੱਤਾ
וַתֵּ֜לֶךְ יַ֤ד בְּנֵֽי־יִשְׂרָאֵל֙ הָל֣וֹךְ וְקָשָׁ֔ה עַ֖ל יָבִ֣ין מֶֽלֶךְ־כְּנָ֑עַן עַ֚ד אֲשֶׁ֣ר הִכְרִ֔יתוּ אֵ֖ת יָבִ֥ין מֶֽלֶךְ־כְּנָֽעַן׃ פ 24
੨੪ਅਤੇ ਇਸਰਾਏਲੀਆਂ ਦਾ ਹੱਥ ਕਨਾਨ ਦੇ ਰਾਜਾ ਯਾਬੀਨ ਉੱਤੇ ਬਹੁਤ ਤਕੜਾ ਹੋਇਆ, ਇੱਥੋਂ ਤੱਕ ਕਿ ਉਨ੍ਹਾਂ ਨੇ ਕਨਾਨ ਦੇ ਰਾਜਾ ਯਾਬੀਨ ਨੂੰ ਨਾਸ ਕਰ ਦਿੱਤਾ।

< שֹׁפְטִים 4 >