< בְּמִדְבַּר 11 >
וַיְהִ֤י הָעָם֙ כְּמִתְאֹ֣נְנִ֔ים רַ֖ע בְּאָזְנֵ֣י יְהוָ֑ה וַיִּשְׁמַ֤ע יְהוָה֙ וַיִּ֣חַר אַפּ֔וֹ וַתִּבְעַר־בָּם֙ אֵ֣שׁ יְהוָ֔ה וַתֹּ֖אכַל בִּקְצֵ֥ה הַֽמַּחֲנֶֽה׃ | 1 |
੧ਹੁਣ ਪਰਜਾ ਦੇ ਲੋਕ ਯਹੋਵਾਹ ਦੇ ਸੁਣਦੇ ਹੋਏ ਬੁੜ-ਬੁੜਾਉਣ ਲੱਗੇ। ਯਹੋਵਾਹ ਨੇ ਸੁਣਿਆ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦੀ ਅੱਗ ਉਨ੍ਹਾਂ ਦੇ ਵਿਚਕਾਰ ਬਲ ਉੱਠੀ ਅਤੇ ਡੇਰੇ ਦੀਆਂ ਹੱਦਾਂ ਉੱਤੇ ਉਨ੍ਹਾਂ ਨੂੰ ਭਸਮ ਕਰਨ ਲੱਗੀ।
וַיִּצְעַ֥ק הָעָ֖ם אֶל־מֹשֶׁ֑ה וַיִּתְפַּלֵּ֤ל מֹשֶׁה֙ אֶל־יְהוָ֔ה וַתִּשְׁקַ֖ע הָאֵֽשׁ׃ | 2 |
੨ਫੇਰ ਪਰਜਾ ਨੇ ਮੂਸਾ ਅੱਗੇ ਦੁਹਾਈ ਦਿੱਤੀ ਅਤੇ ਮੂਸਾ ਨੇ ਯਹੋਵਾਹ ਅੱਗੇ ਬੇਨਤੀ ਕੀਤੀ ਤਾਂ ਅੱਗ ਬੁਝ ਗਈ।
וַיִּקְרָ֛א שֵֽׁם־הַמָּק֥וֹם הַה֖וּא תַּבְעֵרָ֑ה כִּֽי־בָעֲרָ֥ה בָ֖ם אֵ֥שׁ יְהוָֽה׃ | 3 |
੩ਇਸ ਲਈ ਉਸ ਥਾਂ ਦਾ ਨਾਮ ਤਬਏਰਾਹ ਪੈ ਗਿਆ ਕਿਉਂ ਜੋ ਯਹੋਵਾਹ ਦੀ ਅੱਗ ਉਨ੍ਹਾਂ ਵਿੱਚ ਬਲ ਉੱਠੀ ਸੀ।
וְהָֽאסַפְסֻף֙ אֲשֶׁ֣ר בְּקִרְבּ֔וֹ הִתְאַוּ֖וּ תַּאֲוָ֑ה וַיָּשֻׁ֣בוּ וַיִּבְכּ֗וּ גַּ֚ם בְּנֵ֣י יִשְׂרָאֵ֔ל וַיֹּ֣אמְר֔וּ מִ֥י יַאֲכִלֵ֖נוּ בָּשָֽׂר׃ | 4 |
੪ਫੇਰ ਰਲੀ ਮਿਲੀ ਭੀੜ ਜਿਹੜੀ ਉਨ੍ਹਾਂ ਨਾਲ ਸੀ ਬਹੁਤ ਹਾਬੜ ਗਈ ਅਤੇ ਇਸਰਾਏਲੀ ਰੋਏ ਅਤੇ ਆਖਣ ਲੱਗੇ, ਕੌਣ ਸਾਨੂੰ ਮਾਸ ਕੌਣ ਖਾਣ ਲਈ ਦੇਵੇਗਾ?
זָכַ֙רְנוּ֙ אֶת־הַדָּגָ֔ה אֲשֶׁר־נֹאכַ֥ל בְּמִצְרַ֖יִם חִנָּ֑ם אֵ֣ת הַקִּשֻּׁאִ֗ים וְאֵת֙ הָֽאֲבַטִּחִ֔ים וְאֶת־הֶחָצִ֥יר וְאֶת־הַבְּצָלִ֖ים וְאֶת־הַשּׁוּמִֽים׃ | 5 |
੫ਅਸੀਂ ਉਨ੍ਹਾਂ ਮੱਛੀਆਂ ਨੂੰ ਚੇਤੇ ਕਰਦੇ ਹਾਂ ਜਿਹੜੀਆਂ ਅਸੀਂ ਮਿਸਰ ਵਿੱਚ ਮੁਫ਼ਤ ਖਾਂਦੇ ਸੀ ਅਤੇ ਖੀਰੇ, ਖ਼ਰਬੂਜੇ, ਹਰਾ ਪਿਆਜ਼, ਪਿਆਜ਼ ਅਤੇ ਲੱਸਣ।
וְעַתָּ֛ה נַפְשֵׁ֥נוּ יְבֵשָׁ֖ה אֵ֣ין כֹּ֑ל בִּלְתִּ֖י אֶל־הַמָּ֥ן עֵינֵֽינוּ׃ | 6 |
੬ਪਰ ਹੁਣ ਸਾਡੀ ਭੁੱਖ ਮਰ ਗਈ ਹੈ। ਹੁਣ ਤਾਂ ਸਾਨੂੰ ਮੰਨੇ ਤੋਂ ਇਲਾਵਾ ਕੁਝ ਵੀ ਨਹੀਂ ਦਿਸਦਾ!
וְהַמָּ֕ן כִּזְרַע־גַּ֖ד ה֑וּא וְעֵינ֖וֹ כְּעֵ֥ין הַבְּדֹֽלַח׃ | 7 |
੭ਉਹ ਮੰਨਾ ਤਾਂ ਧਨੀਏ ਵਰਗਾ ਸੀ ਅਤੇ ਦੇਖਣ ਵਿੱਚ ਮੋਤੀ ਦੀ ਤਰ੍ਹਾਂ ਦਿਸਦਾ ਸੀ।
שָׁטוּ֩ הָעָ֨ם וְלָֽקְט֜וּ וְטָחֲנ֣וּ בָרֵחַ֗יִם א֤וֹ דָכוּ֙ בַּמְּדֹכָ֔ה וּבִשְּׁלוּ֙ בַּפָּר֔וּר וְעָשׂ֥וּ אֹת֖וֹ עֻג֑וֹת וְהָיָ֣ה טַעְמ֔וֹ כְּטַ֖עַם לְשַׁ֥ד הַשָּֽׁמֶן׃ | 8 |
੮ਲੋਕ ਇੱਧਰ-ਉੱਧਰ ਜਾ ਕੇ ਉਸ ਨੂੰ ਇਕੱਠਾ ਕਰਕੇ ਉਸ ਨੂੰ ਚੱਕੀ ਵਿੱਚ ਪੀਂਹਦੇ, ਓਖਲੀ ਵਿੱਚ ਕੁੱਟਦੇ ਸਨ, ਫੇਰ ਉਸ ਨੂੰ ਤਵੀਆਂ ਉੱਤੇ ਤਲ ਕੇ ਉਸ ਦੇ ਫੁਲਕੇ ਬਣਾ ਲੈਂਦੇ ਸਨ ਅਤੇ ਉਹ ਦਾ ਸੁਆਦ ਤੇਲ ਵਿੱਚ ਤਲੀਆਂ ਹੋਈਆਂ ਪੂੜੀਆਂ ਵਰਗਾ ਸੀ।
וּבְרֶ֧דֶת הַטַּ֛ל עַל־הַֽמַּחֲנֶ֖ה לָ֑יְלָה יֵרֵ֥ד הַמָּ֖ן עָלָֽיו׃ | 9 |
੯ਜਦ ਰਾਤ ਨੂੰ ਡੇਰੇ ਉੱਤੇ ਤ੍ਰੇਲ ਪੈਂਦੀ ਸੀ ਤਦ ਮੰਨਾ ਵੀ ਉਸ ਨਾਲ ਉਤਰਦਾ ਸੀ।
וַיִּשְׁמַ֨ע מֹשֶׁ֜ה אֶת־הָעָ֗ם בֹּכֶה֙ לְמִשְׁפְּחֹתָ֔יו אִ֖ישׁ לְפֶ֣תַח אָהֳל֑וֹ וַיִּֽחַר־אַ֤ף יְהוָה֙ מְאֹ֔ד וּבְעֵינֵ֥י מֹשֶׁ֖ה רָֽע׃ | 10 |
੧੦ਮੂਸਾ ਨੇ ਪਰਜਾ ਵਿੱਚੋਂ ਹਰ ਮਨੁੱਖ ਨੂੰ ਆਪਣੇ ਪਰਿਵਾਰ ਨਾਲ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਰੋਂਦੇ ਸੁਣਿਆ ਤਾਂ ਯਹੋਵਾਹ ਦਾ ਕ੍ਰੋਧ ਬਹੁਤ ਭੜਕਿਆ ਅਤੇ ਮੂਸਾ ਇਸ ਗੱਲ ਤੋਂ ਪਰੇਸ਼ਾਨ ਹੋਇਆ।
וַיֹּ֨אמֶר מֹשֶׁ֜ה אֶל־יְהוָ֗ה לָמָ֤ה הֲרֵעֹ֙תָ֙ לְעַבְדֶּ֔ךָ וְלָ֛מָּה לֹא־מָצָ֥תִי חֵ֖ן בְּעֵינֶ֑יךָ לָשׂ֗וּם אֶת־מַשָּׂ֛א כָּל־הָעָ֥ם הַזֶּ֖ה עָלָֽי׃ | 11 |
੧੧ਤਦ ਮੂਸਾ ਨੇ ਯਹੋਵਾਹ ਨੂੰ ਪੁੱਛਿਆ, ਤੂੰ ਆਪਣੇ ਦਾਸ ਉੱਤੇ ਇਹ ਬਿਪਤਾ ਕਿਉਂ ਲਿਆਂਦੀ ਹੈ? ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਕਿਉਂ ਨਹੀਂ ਰਹੀ? ਜੋ ਤੂੰ ਇਸ ਸਾਰੀ ਪਰਜਾ ਦਾ ਭਾਰ ਮੇਰੇ ਉੱਤੇ ਪਾਉਂਦਾ ਹੈ?
הֶאָנֹכִ֣י הָרִ֗יתִי אֵ֚ת כָּל־הָעָ֣ם הַזֶּ֔ה אִם־אָנֹכִ֖י יְלִדְתִּ֑יהוּ כִּֽי־תֹאמַ֨ר אֵלַ֜י שָׂאֵ֣הוּ בְחֵיקֶ֗ךָ כַּאֲשֶׁ֨ר יִשָּׂ֤א הָאֹמֵן֙ אֶת־הַיֹּנֵ֔ק עַ֚ל הָֽאֲדָמָ֔ה אֲשֶׁ֥ר נִשְׁבַּ֖עְתָּ לַאֲבֹתָֽיו׃ | 12 |
੧੨ਕੀ ਮੈਂ ਹੀ ਇਸ ਪਰਜਾ ਨੂੰ ਗਰਭ ਵਿੱਚ ਲਿਆ? ਕੀ ਮੈਂ ਹੀ ਉਨ੍ਹਾਂ ਨੂੰ ਜੰਮਿਆ ਜੋ ਤੂੰ ਮੈਨੂੰ ਆਖਦਾ ਹੈ ਕਿ ਉਨ੍ਹਾਂ ਨੂੰ ਆਪਣੀ ਛਾਤੀ ਉੱਤੇ ਚੁੱਕ ਕੇ ਲਈ ਫਿਰ, ਜਿਵੇਂ ਪਿਤਾ ਦੁੱਧ ਪੀਂਦੇ ਬੱਚੇ ਨੂੰ ਚੁੱਕੀ ਫਿਰਦਾ ਹੈ ਤੇ ਇਨ੍ਹਾਂ ਨੂੰ ਉਸ ਦੇਸ ਨੂੰ ਲੈ ਜਾਂਵਾਂ, ਜਿਸ ਦੇ ਦੇਣ ਦੀ ਸਹੁੰ ਤੂੰ ਉਨ੍ਹਾਂ ਦੇ ਪੁਰਖਿਆਂ ਨਾਲ ਖਾਧੀ ਹੈ?
מֵאַ֤יִן לִי֙ בָּשָׂ֔ר לָתֵ֖ת לְכָל־הָעָ֣ם הַזֶּ֑ה כִּֽי־יִבְכּ֤וּ עָלַי֙ לֵאמֹ֔ר תְּנָה־לָּ֥נוּ בָשָׂ֖ר וְנֹאכֵֽלָה׃ | 13 |
੧੩ਮੈਂ ਐਨਾ ਮਾਸ ਕਿੱਥੋਂ ਲਿਆਵਾਂ ਕਿ ਮੈਂ ਇਸ ਸਾਰੀ ਪਰਜਾ ਨੂੰ ਖਾਣ ਲਈ ਦੇਵਾਂ? ਕਿਉਂ ਜੋ ਉਹ ਇਹ ਆਖ ਕੇ ਮੇਰੇ ਅੱਗੇ ਰੋਂਦੇ ਹਨ ਕਿ ਸਾਨੂੰ ਮਾਸ ਦੇ, ਤਾਂ ਜੋ ਅਸੀਂ ਖਾਈਏ।
לֹֽא־אוּכַ֤ל אָנֹכִי֙ לְבַדִּ֔י לָשֵׂ֖את אֶת־כָּל־הָעָ֣ם הַזֶּ֑ה כִּ֥י כָבֵ֖ד מִמֶּֽנִּי׃ | 14 |
੧੪ਮੈਂ ਇਕੱਲਾ ਇਸ ਸਾਰੀ ਪਰਜਾ ਨੂੰ ਨਹੀਂ ਸੰਭਾਲ ਸਕਦਾ, ਕਿਉਂ ਜੋ ਇਹ ਮੇਰੇ ਸਹਿਣ ਤੋਂ ਬਾਹਰ ਹੈ।
וְאִם־כָּ֣כָה ׀ אַתְּ־עֹ֣שֶׂה לִּ֗י הָרְגֵ֤נִי נָא֙ הָרֹ֔ג אִם־מָצָ֥אתִי חֵ֖ן בְּעֵינֶ֑יךָ וְאַל־אֶרְאֶ֖ה בְּרָעָתִֽי׃ פ | 15 |
੧੫ਜੇਕਰ ਤੂੰ ਮੇਰੇ ਨਾਲ ਅਜਿਹਾ ਹੀ ਕਰਨਾ ਹੈ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ, ਤਾਂ ਮੈਨੂੰ ਮਾਰ ਸੁੱਟ ਕਿ ਮੈਂ ਆਪਣੀ ਦੁਰਦਸ਼ਾ ਨਾ ਵੇਖਾਂ!
וַיֹּ֨אמֶר יְהוָ֜ה אֶל־מֹשֶׁ֗ה אֶסְפָה־לִּ֞י שִׁבְעִ֣ים אִישׁ֮ מִזִּקְנֵ֣י יִשְׂרָאֵל֒ אֲשֶׁ֣ר יָדַ֔עְתָּ כִּי־הֵ֛ם זִקְנֵ֥י הָעָ֖ם וְשֹׁטְרָ֑יו וְלָקַחְתָּ֤ אֹתָם֙ אֶל־אֹ֣הֶל מוֹעֵ֔ד וְהִֽתְיַצְּב֥וּ שָׁ֖ם עִמָּֽךְ׃ | 16 |
੧੬ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਲਈ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤਰ ਇਹੋ ਜਿਹੇ ਮਨੁੱਖ ਇਕੱਠੇ ਕਰ, ਜਿਨ੍ਹਾਂ ਨੂੰ ਤੂੰ ਜਾਣਦਾ ਹੈਂ ਕਿ ਉਹ ਪਰਜਾ ਦੇ ਬਜ਼ੁਰਗ ਅਤੇ ਪ੍ਰਧਾਨ ਹਨ ਅਤੇ ਉਨ੍ਹਾਂ ਨੂੰ ਮੰਡਲੀ ਦੇ ਤੰਬੂ ਕੋਲ ਲਿਆ ਕਿ ਉਹ ਤੇਰੇ ਨਾਲ ਉੱਥੇ ਖੜ੍ਹੇ ਹੋ ਜਾਣ।
וְיָרַדְתִּ֗י וְדִבַּרְתִּ֣י עִמְּךָ֮ שָׁם֒ וְאָצַלְתִּ֗י מִן־הָר֛וּחַ אֲשֶׁ֥ר עָלֶ֖יךָ וְשַׂמְתִּ֣י עֲלֵיהֶ֑ם וְנָשְׂא֤וּ אִתְּךָ֙ בְּמַשָּׂ֣א הָעָ֔ם וְלֹא־תִשָּׂ֥א אַתָּ֖ה לְבַדֶּֽךָ׃ | 17 |
੧੭ਤਦ ਮੈਂ ਉਤਰ ਕੇ ਤੇਰੇ ਨਾਲ ਉੱਥੇ ਗੱਲਾਂ ਕਰਾਂਗਾ ਅਤੇ ਮੈਂ ਉਸ ਆਤਮਾ ਤੋਂ ਲੈ ਕੇ ਜਿਹੜਾ ਤੇਰੇ ਉੱਤੇ ਹੈ, ਉਨ੍ਹਾਂ ਉੱਤੇ ਪਾਵਾਂਗਾ ਅਤੇ ਉਹ ਤੇਰੇ ਨਾਲ ਪਰਜਾ ਦਾ ਭਾਰ ਚੁੱਕਣਗੇ ਤਾਂ ਜੋ ਤੈਨੂੰ ਇਕੱਲੇ ਨੂੰ ਚੁੱਕਣਾ ਨਾ ਪਵੇ।
וְאֶל־הָעָ֨ם תֹּאמַ֜ר הִתְקַדְּשׁ֣וּ לְמָחָר֮ וַאֲכַלְתֶּ֣ם בָּשָׂר֒ כִּ֡י בְּכִיתֶם֩ בְּאָזְנֵ֨י יְהוָ֜ה לֵאמֹ֗ר מִ֤י יַאֲכִלֵ֙נוּ֙ בָּשָׂ֔ר כִּי־ט֥וֹב לָ֖נוּ בְּמִצְרָ֑יִם וְנָתַ֨ן יְהוָ֥ה לָכֶ֛ם בָּשָׂ֖ר וַאֲכַלְתֶּֽם׃ | 18 |
੧੮ਅਤੇ ਪਰਜਾ ਨੂੰ ਆਖ ਕਿ ਕੱਲ ਲਈ ਆਪਣੇ ਆਪ ਨੂੰ ਪਵਿੱਤਰ ਕਰੋ, ਤਦ ਤੁਹਾਨੂੰ ਮਾਸ ਖਾਣ ਲਈ ਮਿਲੇਗਾ, ਕਿਉਂ ਜੋ ਤੁਸੀਂ ਯਹੋਵਾਹ ਦੇ ਸੁਣਨ ਵਿੱਚ ਇਹ ਆਖ ਕੇ ਰੋਂਦੇ ਸੀ ਕਿ ਕੌਣ ਸਾਨੂੰ ਮਾਸ ਖੁਆਵੇਗਾ? ਅਸੀਂ ਮਿਸਰ ਵਿੱਚ ਸੁਖਾਲੇ ਸੀ। ਇਸ ਲਈ ਯਹੋਵਾਹ ਤੁਹਾਨੂੰ ਮਾਸ ਦੇਵੇਗਾ ਅਤੇ ਤੁਸੀਂ ਖਾਓਗੇ।
לֹ֣א י֥וֹם אֶחָ֛ד תֹּאכְל֖וּן וְלֹ֣א יוֹמָ֑יִם וְלֹ֣א ׀ חֲמִשָּׁ֣ה יָמִ֗ים וְלֹא֙ עֲשָׂרָ֣ה יָמִ֔ים וְלֹ֖א עֶשְׂרִ֥ים יֽוֹם׃ | 19 |
੧੯ਫਿਰ ਇੱਕ ਦਿਨ, ਦੋ ਦਿਨ, ਪੰਜ ਦਿਨ, ਦਸ ਦਿਨ, ਜਾਂ ਵੀਹ ਦਿਨ ਤੱਕ ਨਹੀਂ,
עַ֣ד ׀ חֹ֣דֶשׁ יָמִ֗ים עַ֤ד אֲשֶׁר־יֵצֵא֙ מֵֽאַפְּכֶ֔ם וְהָיָ֥ה לָכֶ֖ם לְזָרָ֑א יַ֗עַן כִּֽי־מְאַסְתֶּ֤ם אֶת־יְהוָה֙ אֲשֶׁ֣ר בְּקִרְבְּכֶ֔ם וַתִּבְכּ֤וּ לְפָנָיו֙ לֵאמֹ֔ר לָ֥מָּה זֶּ֖ה יָצָ֥אנוּ מִמִּצְרָֽיִם׃ | 20 |
੨੦ਪਰ ਸਾਰਾ ਮਹੀਨਾ ਖਾਂਦੇ ਰਹੋਗੇ, ਜਦ ਤੱਕ ਉਹ ਤੁਹਾਡੀਆਂ ਨਾਸਾਂ ਦੇ ਵਿੱਚੋਂ ਦੀ ਬਾਹਰ ਨਾ ਨਿੱਕਲੇ ਅਤੇ ਉਹ ਤੁਹਾਡੇ ਲਈ ਘਿਣਾਉਣਾ ਨਾ ਹੋ ਜਾਵੇ, ਕਿਉਂ ਜੋ ਤੁਸੀਂ ਯਹੋਵਾਹ ਨੂੰ ਜਿਹੜਾ ਤੁਹਾਡੇ ਵਿੱਚ ਹੈ, ਤੁੱਛ ਗਿਣਿਆ ਹੈ ਅਤੇ ਤੁਸੀਂ ਉਹ ਦੇ ਅੱਗੇ ਇਹ ਆਖ ਕੇ ਰੋਂਦੇ ਸੀ ਕਿ ਅਸੀਂ ਮਿਸਰ ਵਿੱਚੋਂ ਕਿਉਂ ਬਾਹਰ ਆਏ?
וַיֹּאמֶר֮ מֹשֶׁה֒ שֵׁשׁ־מֵא֥וֹת אֶ֙לֶף֙ רַגְלִ֔י הָעָ֕ם אֲשֶׁ֥ר אָנֹכִ֖י בְּקִרְבּ֑וֹ וְאַתָּ֣ה אָמַ֗רְתָּ בָּשָׂר֙ אֶתֵּ֣ן לָהֶ֔ם וְאָכְל֖וּ חֹ֥דֶשׁ יָמִֽים׃ | 21 |
੨੧ਤਦ ਮੂਸਾ ਨੇ ਆਖਿਆ ਕਿ ਇਹ ਪਰਜਾ ਜਿਸ ਦੇ ਵਿੱਚ ਮੈਂ ਹਾਂ, ਛੇ ਲੱਖ ਪਿਆਦੇ ਹੀ ਹਨ ਅਤੇ ਤੂੰ ਮੈਨੂੰ ਆਖਦਾ ਹੈਂ ਕਿ ਮੈਂ ਉਨ੍ਹਾਂ ਨੂੰ ਮਾਸ ਦਿਆਂਗਾ ਅਤੇ ਉਹ ਪੂਰਾ ਮਹੀਨਾ ਖਾਣਗੇ!
הֲצֹ֧אן וּבָקָ֛ר יִשָּׁחֵ֥ט לָהֶ֖ם וּמָצָ֣א לָהֶ֑ם אִ֣ם אֶֽת־כָּל־דְּגֵ֥י הַיָּ֛ם יֵאָסֵ֥ף לָהֶ֖ם וּמָצָ֥א לָהֶֽם׃ פ | 22 |
੨੨ਕੀ ਉਹ ਇੱਜੜ ਅਤੇ ਵੱਗ ਉਨ੍ਹਾਂ ਲਈ ਮਾਰੇ ਜਾਣ ਜੋ ਉਨ੍ਹਾਂ ਨੂੰ ਮਾਸ ਮਿਲੇ? ਜਾਂ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉਨ੍ਹਾਂ ਲਈ ਇਕੱਠੀਆਂ ਕੀਤੀਆਂ ਜਾਣ ਜੋ ਉਨ੍ਹਾਂ ਨੂੰ ਮਾਸ ਮਿਲੇ?
וַיֹּ֤אמֶר יְהוָה֙ אֶל־מֹשֶׁ֔ה הֲיַ֥ד יְהוָ֖ה תִּקְצָ֑ר עַתָּ֥ה תִרְאֶ֛ה הֲיִקְרְךָ֥ דְבָרִ֖י אִם־לֹֽא׃ | 23 |
੨੩ਯਹੋਵਾਹ ਨੇ ਮੂਸਾ ਨੂੰ ਆਖਿਆ, ਕੀ ਯਹੋਵਾਹ ਦਾ ਹੱਥ ਛੋਟਾ ਹੋ ਗਿਆ ਹੈ? ਹੁਣ, ਤੂੰ ਵੇਖੇਂਗਾ ਕਿ ਮੇਰੀ ਗੱਲ ਤੇਰੇ ਲਈ ਪੂਰੀ ਹੈ ਜਾਂ ਨਹੀਂ!
וַיֵּצֵ֣א מֹשֶׁ֗ה וַיְדַבֵּר֙ אֶל־הָעָ֔ם אֵ֖ת דִּבְרֵ֣י יְהוָ֑ה וַיֶּאֱסֹ֞ף שִׁבְעִ֥ים אִישׁ֙ מִזִּקְנֵ֣י הָעָ֔ם וַֽיַּעֲמֵ֥ד אֹתָ֖ם סְבִיבֹ֥ת הָאֹֽהֶל׃ | 24 |
੨੪ਫੇਰ ਮੂਸਾ ਨੇ ਬਾਹਰ ਜਾ ਕੇ ਯਹੋਵਾਹ ਦੀਆਂ ਗੱਲਾਂ ਪਰਜਾ ਨੂੰ ਸੁਣਾਈਆਂ ਅਤੇ ਉਸ ਨੇ ਸੱਤਰ ਮਨੁੱਖ, ਜਿਹੜੇ ਪਰਜਾ ਦੇ ਬਜ਼ੁਰਗ ਸਨ, ਇਕੱਠੇ ਕਰਕੇ ਉਹਨਾਂ ਨੂੰ ਤੰਬੂ ਦੇ ਆਲੇ-ਦੁਆਲੇ ਖੜ੍ਹਾ ਕੀਤਾ।
וַיֵּ֨רֶד יְהוָ֥ה ׀ בֶּעָנָן֮ וַיְדַבֵּ֣ר אֵלָיו֒ וַיָּ֗אצֶל מִן־הָר֙וּחַ֙ אֲשֶׁ֣ר עָלָ֔יו וַיִּתֵּ֕ן עַל־שִׁבְעִ֥ים אִ֖ישׁ הַזְּקֵנִ֑ים וַיְהִ֗י כְּנ֤וֹחַ עֲלֵיהֶם֙ הָר֔וּחַ וַיִּֽתְנַבְּא֖וּ וְלֹ֥א יָסָֽפוּ׃ | 25 |
੨੫ਤਦ ਯਹੋਵਾਹ ਬੱਦਲ ਵਿੱਚ ਉਤਰਿਆ ਅਤੇ ਉਸ ਨੇ ਮੂਸਾ ਨਾਲ ਗੱਲ ਕੀਤੀ ਅਤੇ ਉਸ ਨੇ ਉਸ ਆਤਮਾ ਤੋਂ ਲੈ ਕੇ, ਜਿਹੜਾ ਉਹ ਦੇ ਉੱਤੇ ਸੀ, ਉਹਨਾਂ ਸੱਤਰ ਬਜ਼ੁਰਗ ਮਨੁੱਖਾਂ ਉੱਤੇ ਪਾ ਦਿੱਤਾ ਅਤੇ ਜਦ ਆਤਮਾ ਉਹਨਾਂ ਉੱਤੇ ਉਤਰਿਆ, ਤਦ ਉਹ ਭਵਿੱਖਬਾਣੀ ਕਰਨ ਲੱਗ ਪਏ ਪਰ ਇਸ ਤੋਂ ਬਾਅਦ ਉਹਨਾਂ ਨੇ ਦੁਬਾਰਾ ਭਵਿੱਖਬਾਣੀ ਨਾ ਕੀਤੀ।
וַיִּשָּׁאֲר֣וּ שְׁנֵֽי־אֲנָשִׁ֣ים ׀ בַּֽמַּחֲנֶ֡ה שֵׁ֣ם הָאֶחָ֣ד ׀ אֶלְדָּ֡ד וְשֵׁם֩ הַשֵּׁנִ֨י מֵידָ֜ד וַתָּ֧נַח עֲלֵיהֶ֣ם הָר֗וּחַ וְהֵ֙מָּה֙ בַּכְּתֻבִ֔ים וְלֹ֥א יָצְא֖וּ הָאֹ֑הֱלָה וַיִּֽתְנַבְּא֖וּ בַּֽמַּחֲנֶֽה׃ | 26 |
੨੬ਪਰ ਡੇਰੇ ਵਿੱਚ ਦੋ ਮਨੁੱਖ ਰਹਿ ਗਏ, ਜਿਹਨਾਂ ਵਿੱਚੋਂ ਇੱਕ ਦਾ ਨਾਮ ਅਲਦਾਦ ਅਤੇ ਦੂਜੇ ਦਾ ਨਾਮ ਮੇਦਾਦ ਸੀ। ਆਤਮਾ ਉਨ੍ਹਾਂ ਉੱਤੇ ਵੀ ਉਤਰਿਆ ਅਤੇ ਇਹ ਵੀ ਉਹਨਾਂ ਵਿੱਚੋਂ ਸਨ ਜਿਹਨਾਂ ਦੇ ਨਾਮ ਲਿਖੇ ਗਏ ਸਨ, ਪਰ ਤੰਬੂ ਦੇ ਕੋਲ ਬਾਹਰ ਨਹੀਂ ਗਏ ਸਨ। ਉਹ ਡੇਰੇ ਵਿੱਚ ਹੀ ਭਵਿੱਖਬਾਣੀ ਕਰਨ ਲੱਗੇ।
וַיָּ֣רָץ הַנַּ֔עַר וַיַּגֵּ֥ד לְמֹשֶׁ֖ה וַיֹּאמַ֑ר אֶלְדָּ֣ד וּמֵידָ֔ד מִֽתְנַבְּאִ֖ים בַּֽמַּחֲנֶֽה׃ | 27 |
੨੭ਤਾਂ ਇੱਕ ਜਵਾਨ ਨੇ ਭੱਜ ਕੇ ਮੂਸਾ ਨੂੰ ਦੱਸਿਆ ਅਤੇ ਆਖਿਆ ਕਿ ਅਲਦਾਦ ਅਤੇ ਮੇਦਾਦ ਡੇਰੇ ਵਿੱਚ ਭਵਿੱਖਬਾਣੀ ਕਰਦੇ ਹਨ!
וַיַּ֜עַן יְהוֹשֻׁ֣עַ בִּן־נ֗וּן מְשָׁרֵ֥ת מֹשֶׁ֛ה מִבְּחֻרָ֖יו וַיֹּאמַ֑ר אֲדֹנִ֥י מֹשֶׁ֖ה כְּלָאֵֽם׃ | 28 |
੨੮ਤਦ ਨੂਨ ਦੇ ਪੁੱਤਰ ਯਹੋਸ਼ੁਆ ਨੇ ਜਿਹੜਾ ਮੂਸਾ ਦਾ ਸੇਵਕ ਅਤੇ ਉਸ ਦੇ ਚੁਣੇ ਹੋਇਆਂ ਵਿੱਚੋਂ ਸੀ, ਉਹ ਨੇ ਮੂਸਾ ਨੂੰ ਆਖਿਆ ਹੇ ਮੇਰੇ ਸੁਆਮੀ, ਉਨ੍ਹਾਂ ਨੂੰ ਮਨ੍ਹਾ ਕਰ ਦਿਓ!
וַיֹּ֤אמֶר לוֹ֙ מֹשֶׁ֔ה הַֽמְקַנֵּ֥א אַתָּ֖ה לִ֑י וּמִ֨י יִתֵּ֜ן כָּל־עַ֤ם יְהוָה֙ נְבִיאִ֔ים כִּי־יִתֵּ֧ן יְהוָ֛ה אֶת־רוּח֖וֹ עֲלֵיהֶֽם׃ | 29 |
੨੯ਮੂਸਾ ਨੇ ਆਖਿਆ, ਕੀ ਤੂੰ ਮੇਰੇ ਲਈ ਖਿਝਦਾ ਹੈਂ? ਕਾਸ਼ ਅਜਿਹਾ ਹੁੰਦਾ ਕਿ ਯਹੋਵਾਹ ਦੇ ਸਾਰੇ ਲੋਕ ਨਬੀ ਹੁੰਦੇ ਅਤੇ ਯਹੋਵਾਹ ਆਪਣਾ ਆਤਮਾ ਉਨ੍ਹਾਂ ਉੱਤੇ ਘੱਲਦਾ!
וַיֵּאָסֵ֥ף מֹשֶׁ֖ה אֶל־הַֽמַּחֲנֶ֑ה ה֖וּא וְזִקְנֵ֥י יִשְׂרָאֵֽל׃ | 30 |
੩੦ਉਪਰੰਤ ਮੂਸਾ ਅਤੇ ਇਸਰਾਏਲ ਦੇ ਬਜ਼ੁਰਗ ਡੇਰੇ ਵੱਲ ਨੂੰ ਮੁੜੇ।
וְר֜וּחַ נָסַ֣ע ׀ מֵאֵ֣ת יְהוָ֗ה וַיָּ֣גָז שַׂלְוִים֮ מִן־הַיָּם֒ וַיִּטֹּ֨שׁ עַל־הַֽמַּחֲנֶ֜ה כְּדֶ֧רֶךְ י֣וֹם כֹּ֗ה וּכְדֶ֤רֶךְ יוֹם֙ כֹּ֔ה סְבִיב֖וֹת הַֽמַּחֲנֶ֑ה וּכְאַמָּתַ֖יִם עַל־פְּנֵ֥י הָאָֽרֶץ׃ | 31 |
੩੧ਤਦ ਯਹੋਵਾਹ ਵੱਲੋਂ ਇੱਕ ਵੱਡੀ ਹਨੇਰੀ ਵਗੀ ਅਤੇ ਸਮੁੰਦਰੋਂ ਬਟੇਰੇ ਉਡਾ ਕੇ ਡੇਰੇ ਉੱਤੇ ਸੁੱਟ ਗਈ। ਉਹ ਇੱਕ ਦਿਨ ਦੇ ਪੈਂਡੇ ਤੱਕ ਇੱਧਰ ਅਤੇ ਇੱਕ ਦਿਨ ਦੇ ਪੈਂਡੇ ਤੱਕ ਉੱਧਰ ਡੇਰੇ ਦੇ ਆਲੇ-ਦੁਆਲੇ ਦੋ-ਦੋ ਹੱਥ ਤੇ ਜ਼ਮੀਨ ਦੀ ਪਰਤ ਉੱਤੇ ਸਨ।
וַיָּ֣קָם הָעָ֡ם כָּל־הַיּוֹם֩ הַה֨וּא וְכָל־הַלַּ֜יְלָה וְכֹ֣ל ׀ י֣וֹם הַֽמָּחֳרָ֗ת וַיַּֽאַסְפוּ֙ אֶת־הַשְּׂלָ֔ו הַמַּמְעִ֕יט אָסַ֖ף עֲשָׂרָ֣ה חֳמָרִ֑ים וַיִּשְׁטְח֤וּ לָהֶם֙ שָׁט֔וֹחַ סְבִיב֖וֹת הַֽמַּחֲנֶֽה׃ | 32 |
੩੨ਤਦ ਪਰਜਾ ਨੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਅਤੇ ਸਾਰੇ ਦੂਜੇ ਦਿਨ ਉੱਠ ਕੇ ਉਨ੍ਹਾਂ ਬਟੇਰਿਆਂ ਨੂੰ ਇਕੱਠਾ ਕੀਤਾ ਅਤੇ ਜਿਸ ਘੱਟੋ-ਘੱਟ ਇਕੱਠੇ ਕੀਤੇ ਸਨ ਉਹ ਦੇ ਦਸ ਹੋਮਾਰ ਹੋਏ ਅਤੇ ਉਨ੍ਹਾਂ ਨੇ ਉਹਨਾਂ ਨੂੰ ਆਪਣੇ ਲਈ ਡੇਰੇ ਦੇ ਆਲੇ-ਦੁਆਲੇ ਖਿਲਾਰ ਦਿੱਤਾ।
הַבָּשָׂ֗ר עוֹדֶ֙נּוּ֙ בֵּ֣ין שִׁנֵּיהֶ֔ם טֶ֖רֶם יִכָּרֵ֑ת וְאַ֤ף יְהוָה֙ חָרָ֣ה בָעָ֔ם וַיַּ֤ךְ יְהוָה֙ בָּעָ֔ם מַכָּ֖ה רַבָּ֥ה מְאֹֽד׃ | 33 |
੩੩ਜਦ ਉਹ ਮਾਸ ਅਜੇ ਉਨ੍ਹਾਂ ਦੇ ਦੰਦਾਂ ਵਿੱਚ ਹੀ ਸੀ ਅਤੇ ਉਹ ਨੂੰ ਚੱਬਿਆ ਵੀ ਨਹੀਂ ਸੀ ਤਦ ਯਹੋਵਾਹ ਦਾ ਕ੍ਰੋਧ ਪਰਜਾ ਉੱਤੇ ਭੜਕ ਉੱਠਿਆ ਅਤੇ ਯਹੋਵਾਹ ਨੇ ਪਰਜਾ ਨੂੰ ਅੱਤ ਵੱਡੀ ਬਵਾ ਨਾਲ ਮਾਰਿਆ।
וַיִּקְרָ֛א אֶת־שֵֽׁם־הַמָּק֥וֹם הַה֖וּא קִבְר֣וֹת הַֽתַּאֲוָ֑ה כִּי־שָׁם֙ קָֽבְר֔וּ אֶת־הָעָ֖ם הַמִּתְאַוִּֽים׃ | 34 |
੩੪ਉਪਰੰਤ ਉਨ੍ਹਾਂ ਨੇ ਉਸ ਥਾਂ ਦਾ ਨਾਮ ਕਿਬਰੋਥ-ਹੱਤਾਵਾਹ ਰੱਖਿਆ ਕਿਉਂ ਜੋ ਉੱਥੇ ਉਨ੍ਹਾਂ ਨੇ ਉਸ ਪਰਜਾ ਨੂੰ ਦੱਬਿਆ ਜਿਹਨਾਂ ਨੇ ਹੋਰ ਭੋਜਨ ਦੀ ਮੰਗ ਕੀਤੀ ਸੀ।
מִקִּבְר֧וֹת הַֽתַּאֲוָ֛ה נָסְע֥וּ הָעָ֖ם חֲצֵר֑וֹת וַיִּהְי֖וּ בַּחֲצֵרֽוֹת׃ פ | 35 |
੩੫ਕਿਬਰੋਥ-ਹੱਤਾਵਾਹ ਤੋਂ ਇਸਰਾਏਲ ਨੇ ਹਸੇਰੋਥ ਨੂੰ ਕੂਚ ਕੀਤਾ ਅਤੇ ਹਸੇਰੋਥ ਵਿੱਚ ਠਹਿਰ ਗਏ।