< מִשְׁלֵי 17 >

ט֤וֹב פַּ֣ת חֲ֭רֵבָה וְשַׁלְוָה־בָ֑הּ מִ֝בַּ֗יִת מָלֵ֥א זִבְחֵי־רִֽיב׃ 1
ਚੈਨ ਨਾਲ ਰੁੱਖੀ ਮਿੱਸੀ ਇਹ ਦੇ ਨਾਲੋਂ ਚੰਗੀ ਹੈ, ਭਈ ਘਰ ਵਿੱਚ ਬਹੁਤ ਪਦਾਰਥ ਹੋਣ ਪਰ ਝਗੜਾ ਹੋਵੇ।
עֶֽבֶד־מַשְׂכִּ֗יל יִ֭מְשֹׁל בְּבֵ֣ן מֵבִ֑ישׁ וּבְת֥וֹךְ אַ֝חִ֗ים יַחֲלֹ֥ק נַחֲלָֽה׃ 2
ਸਿਆਣਾ ਸੇਵਕ ਸ਼ਰਮਿੰਦਾ ਕਰਨ ਵਾਲੇ ਪੁੱਤਰ ਉੱਤੇ ਹੁਕਮ ਚਲਾਵੇਗਾ, ਅਤੇ ਭਰਾਵਾਂ ਵਿੱਚ ਵੰਡ ਦਾ ਹਿੱਸਾ ਪਾਵੇਗਾ।
מַצְרֵ֣ף לַ֭כֶּסֶף וְכ֣וּר לַזָּהָ֑ב וּבֹחֵ֖ן לִבּ֣וֹת יְהוָֽה׃ 3
ਚਾਂਦੀ ਲਈ ਕੁਠਾਲੀ ਅਤੇ ਸੋਨੇ ਲਈ ਭੱਠੀ ਹੈ, ਪਰ ਮਨਾਂ ਦਾ ਪਰਖਣ ਵਾਲਾ ਯਹੋਵਾਹ ਹੈ।
מֵ֭רַע מַקְשִׁ֣יב עַל־שְׂפַת־אָ֑וֶן שֶׁ֥קֶר מֵ֝זִין עַל־לְשׁ֥וֹן הַוֹּֽת׃ 4
ਕੁਕਰਮੀ ਵਿਅਰਥ ਦੀਆਂ ਗੱਲਾਂ ਨੂੰ ਧਿਆਨ ਦੇ ਕੇ ਸੁਣਦਾ ਹੈ, ਅਤੇ ਝੂਠਾ ਦੁਸ਼ਟ ਜ਼ਬਾਨ ਵੱਲ ਕੰਨ ਲਾਉਂਦਾ ਹੈ।
לֹעֵ֣ג לָ֭רָשׁ חֵרֵ֣ף עֹשֵׂ֑הוּ שָׂמֵ֥חַ לְ֝אֵ֗יד לֹ֣א יִנָּקֶֽה׃ 5
ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਉਸ ਦੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਅਤੇ ਜਿਹੜਾ ਕਿਸੇ ਦੀ ਬਿਪਤਾ ਉੱਤੇ ਹੱਸਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।
עֲטֶ֣רֶת זְ֭קֵנִים בְּנֵ֣י בָנִ֑ים וְתִפְאֶ֖רֶת בָּנִ֣ים אֲבוֹתָֽם׃ 6
ਪੋਤੇ ਬਜ਼ੁਰਗਾਂ ਦੇ ਮੁਕਟ ਹਨ, ਅਤੇ ਪੁੱਤਰਾਂ ਦੀ ਸੋਭਾ ਉਹਨਾਂ ਦੇ ਮਾਪੇ ਹਨ।
לֹא־נָאוָ֣ה לְנָבָ֣ל שְׂפַת־יֶ֑תֶר אַ֝֗ף כִּֽי־לְנָדִ֥יב שְׂפַת־שָֽׁקֶר׃ 7
ਜਦ ਮਿੱਠਾ ਬੋਲ ਮੂਰਖ ਨੂੰ ਨਹੀਂ ਫੱਬਦਾ, ਤਾਂ ਪਤਵੰਤ ਨੂੰ ਝੂਠੇ ਬੁੱਲ੍ਹ ਕਿਵੇਂ ਫੱਬਣਗੇ?
אֶֽבֶן־חֵ֣ן הַ֭שֹּׁחַד בְּעֵינֵ֣י בְעָלָ֑יו אֶֽל־כָּל־אֲשֶׁ֖ר יִפְנֶ֣ה יַשְׂכִּֽיל׃ 8
ਰਿਸ਼ਵਤ ਉਹ ਦੇ ਦੇਣ ਵਾਲੇ ਦੀ ਨਿਗਾਹ ਵਿੱਚ ਬਹੁਮੁੱਲਾ ਰਤਨ ਹੈ, ਜਿੱਧਰ ਨੂੰ ਉਹ ਜਾਂਦਾ ਹੈ, ਉਹ ਸਫ਼ਲ ਹੁੰਦਾ ਹੈ।
מְֽכַסֶּה־פֶּ֭שַׁע מְבַקֵּ֣שׁ אַהֲבָ֑ה וְשֹׁנֶ֥ה בְ֝דָבָ֗ר מַפְרִ֥יד אַלּֽוּף׃ 9
ਜਿਹੜਾ ਅਪਰਾਧ ਨੂੰ ਢੱਕ ਲੈਂਦਾ ਹੈ ਉਹ ਪ੍ਰੇਮ ਨੂੰ ਭਾਲਦਾ ਹੈ, ਪਰ ਜੋ ਕਿਸੇ ਗੱਲ ਨੂੰ ਬਾਰ-ਬਾਰ ਛੇੜਦਾ ਹੈ ਉਹ ਪੱਕੇ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।
תֵּ֣חַת גְּעָרָ֣ה בְמֵבִ֑ין מֵהַכּ֖וֹת כְּסִ֣יל מֵאָֽה׃ 10
੧੦ਸਮਝ ਵਾਲੇ ਉੱਤੇ ਇੱਕ ਝਿੜਕ, ਮੂਰਖ ਉੱਤੇ ਸੌ ਕੋਰੜਿਆਂ ਨਾਲੋਂ ਵੱਧ ਅਸਰ ਕਰਦੀ ਹੈ।
אַךְ־מְרִ֥י יְבַקֶּשׁ־רָ֑ע וּמַלְאָ֥ךְ אַ֝כְזָרִ֗י יְשֻׁלַּח־בּֽוֹ׃ 11
੧੧ਭੈੜਾ ਮਨੁੱਖ ਕੇਵਲ ਝਗੜਾ ਕਰਨਾ ਹੀ ਚਾਹੁੰਦਾ ਹੈ, ਸੋ ਇੱਕ ਜ਼ਾਲਮ ਸੰਦੇਸ਼ਵਾਹਕ ਉਹ ਦੇ ਵਿਰੁੱਧ ਭੇਜਿਆ ਜਾਵੇਗਾ।
פָּג֬וֹשׁ דֹּ֣ב שַׁכּ֣וּל בְּאִ֑ישׁ וְאַל־כְּ֝סִ֗יל בְּאִוַּלְתּֽוֹ׃ 12
੧੨ਮੂਰਖਤਾ ਦੇ ਵਿੱਚ ਡੁੱਬੇ ਹੋਏ ਮਨੁੱਖ ਨੂੰ ਮਿਲਣ ਨਾਲੋਂ, ਰਿੱਛਣੀ ਜਿਹ ਦੇ ਬੱਚੇ ਖੋਹ ਲਏ ਗਏ ਹੋਣ, ਨੂੰ ਮਿਲਣਾ ਭਲਾ ਹੈ।
מֵשִׁ֣יב רָ֭עָה תַּ֣חַת טוֹבָ֑ה לֹא־תָמ֥וּשׁ רָ֝עָ֗ה מִבֵּיתֽוֹ׃ 13
੧੩ਜਿਹੜਾ ਭਲਿਆਈ ਦੇ ਬਦਲੇ ਬੁਰਿਆਈ ਕਰਦਾ ਹੈ, ਉਹ ਦੇ ਘਰੋਂ ਬੁਰਿਆਈ ਕਦੇ ਨਾ ਹੱਟੇਗੀ।
פּ֣וֹטֵֽר מַ֭יִם רֵאשִׁ֣ית מָד֑וֹן וְלִפְנֵ֥י הִ֝תְגַּלַּ֗ע הָרִ֥יב נְטֽוֹשׁ׃ 14
੧੪ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇ।
מַצְדִּ֣יק רָ֭שָׁע וּמַרְשִׁ֣יעַ צַדִּ֑יק תּוֹעֲבַ֥ת יְ֝הוָ֗ה גַּם־שְׁנֵיהֶֽם׃ 15
੧੫ਜਿਹੜਾ ਦੁਸ਼ਟ ਨੂੰ ਧਰਮੀ ਠਹਿਰਾਉਂਦਾ ਹੈ ਅਤੇ ਜਿਹੜਾ ਧਰਮੀ ਤੇ ਦੋਸ਼ ਲਾਉਂਦਾ ਹੈ, ਯਹੋਵਾਹ ਉਹਨਾਂ ਦੋਹਾਂ ਤੋਂ ਘਿਣ ਕਰਦਾ ਹੈ।
לָמָּה־זֶּ֣ה מְחִ֣יר בְּיַד־כְּסִ֑יל לִקְנ֖וֹת חָכְמָ֣ה וְלֶב־אָֽיִן׃ 16
੧੬ਮੂਰਖ ਦੇ ਹੱਥ ਵਿੱਚ ਬੁੱਧ ਨੂੰ ਮੁੱਲ ਲੈਣ ਲਈ ਪੈਸਾ ਹੋਣ ਦਾ ਕੀ ਲਾਭ, ਜਦ ਉਹ ਚਾਹੁੰਦਾ ਹੀ ਨਹੀਂ?
בְּכָל־עֵ֭ת אֹהֵ֣ב הָרֵ֑עַ וְאָ֥ח לְ֝צָרָ֗ה יִוָּלֵֽד׃ 17
੧੭ਮਿੱਤਰ ਹਰ ਵੇਲੇ ਪ੍ਰੇਮ ਕਰਦਾ ਹੈ, ਅਤੇ ਭਰਾ ਬਿਪਤਾ ਦੇ ਦਿਨ ਲਈ ਜੰਮਿਆ ਹੈ।
אָדָ֣ם חֲסַר־לֵ֭ב תּוֹקֵ֣עַ כָּ֑ף עֹרֵ֥ב עֲ֝רֻבָּ֗ה לִפְנֵ֥י רֵעֵֽהוּ׃ 18
੧੮ਬੇਸਮਝ ਆਦਮੀ ਹੱਥ ਮਿਲਾਉਂਦਾ ਹੈ ਅਤੇ ਆਪਣੇ ਗੁਆਂਢੀ ਦੇ ਸਾਹਮਣੇ ਜ਼ਮਾਨਤੀ ਬਣ ਜਾਂਦਾ ਹੈ।
אֹ֣הֵֽב פֶּ֭שַׁע אֹהֵ֣ב מַצָּ֑ה מַגְבִּ֥יהַּ פִּ֝תְח֗וֹ מְבַקֶּשׁ־שָֽׁבֶר׃ 19
੧੯ਜੋ ਝਗੜੇ ਨਾਲ ਪ੍ਰੇਮ ਕਰਦਾ ਹੈ ਉਹ ਅਪਰਾਧ ਦੇ ਨਾਲ ਵੀ ਪ੍ਰੇਮ ਕਰਦਾ ਹੈ, ਜਿਹੜਾ ਹੰਕਾਰ ਨਾਲ ਬੋਲਦਾ ਹੈ ਉਹ ਆਪਣਾ ਨਾਸ ਭਾਲਦਾ ਹੈ।
עִקֶּשׁ־לֵ֭ב לֹ֣א יִמְצָא־ט֑וֹב וְנֶהְפָּ֥ךְ בִּ֝לְשׁוֹנ֗וֹ יִפּ֥וֹל בְּרָעָֽה׃ 20
੨੦ਟੇਢੇ ਮਨ ਵਾਲਾ ਭਲਿਆਈ ਨਾ ਪਾਵੇਗਾ, ਅਤੇ ਪੁੱਠੀਆਂ ਗੱਲਾਂ ਕਰਨ ਵਾਲਾ ਬਿਪਤਾ ਵਿੱਚ ਪਵੇਗਾ।
יֹלֵ֣ד כְּ֭סִיל לְת֣וּגָה ל֑וֹ וְלֹֽא־יִ֝שְׂמַ֗ח אֲבִ֣י נָבָֽל׃ 21
੨੧ਮੂਰਖ ਨੂੰ ਜਨਮ ਦੇਣ ਵਾਲਾ ਦੁੱਖ ਹੀ ਪਾਉਂਦਾ ਹੈ, ਅਤੇ ਮੂਰਖ ਦੇ ਪਿਤਾ ਨੂੰ ਕੁਝ ਅਨੰਦ ਨਹੀਂ ਮਿਲਦਾ।
לֵ֣ב שָׂ֭מֵחַ יֵיטִ֣ב גֵּהָ֑ה וְר֥וּחַ נְ֝כֵאָ֗ה תְּיַבֶּשׁ־גָּֽרֶם׃ 22
੨੨ਖੁਸ਼ ਦਿਲੀ ਚੰਗੀ ਦਵਾ ਹੈ, ਪਰ ਉਦਾਸ ਮਨ ਹੱਡੀਆਂ ਨੂੰ ਸੁਕਾਉਂਦਾ ਹੈ।
שֹׁ֣חַד מֵ֭חֵיק רָשָׁ֣ע יִקָּ֑ח לְ֝הַטּ֗וֹת אָרְח֥וֹת מִשְׁפָּֽט׃ 23
੨੩ਦੁਸ਼ਟ ਬੁੱਕਲ ਵਿੱਚੋਂ ਰਿਸ਼ਵਤ ਲੈਂਦਾ ਹੈ, ਤਾਂ ਜੋ ਉਹ ਨਿਆਂ ਦੇ ਮਾਰਗਾਂ ਨੂੰ ਵਿਗਾੜ ਦੇਵੇ।
אֶת־פְּנֵ֣י מֵבִ֣ין חָכְמָ֑ה וְעֵינֵ֥י כְ֝סִ֗יל בִּקְצֵה־אָֽרֶץ׃ 24
੨੪ਬੁੱਧ ਸਮਝ ਵਾਲੇ ਦੇ ਅੱਗੇ ਰਹਿੰਦੀ ਹੈ, ਪਰ ਮੂਰਖ ਦੀਆਂ ਅੱਖਾਂ ਧਰਤੀ ਦੇ ਬੰਨਿਆ ਵੱਲ ਲੱਗੀਆਂ ਰਹਿੰਦੀਆਂ ਹਨ।
כַּ֣עַס לְ֭אָבִיו בֵּ֣ן כְּסִ֑יל וּ֝מֶ֗מֶר לְיוֹלַדְתּֽוֹ׃ 25
੨੫ਮੂਰਖ ਪੁੱਤਰ ਆਪਣੇ ਪਿਉ ਲਈ ਦੁੱਖ, ਅਤੇ ਆਪਣੀ ਮਾਂ ਲਈ ਕੁੜੱਤਣ ਹੈ।
גַּ֤ם עֲנ֣וֹשׁ לַצַּדִּ֣יק לֹא־ט֑וֹב לְהַכּ֖וֹת נְדִיבִ֣ים עַל־יֹֽשֶׁר׃ 26
੨੬ਧਰਮੀ ਨੂੰ ਸਜ਼ਾ ਦੇਣਾ ਚੰਗਾ ਨਹੀਂ, ਨਾ ਪ੍ਰਧਾਨਾਂ ਨੂੰ ਸਿਧਿਆਈ ਦੇ ਕਾਰਨ ਮਾਰਨਾ।
חוֹשֵׂ֣ךְ אֲ֭מָרָיו יוֹדֵ֣עַ דָּ֑עַת יְקַר ר֝֗וּחַ אִ֣ישׁ תְּבוּנָֽה׃ 27
੨੭ਜਿਹੜਾ ਘੱਟ ਬੋਲਦਾ ਹੈ ਉਹ ਗਿਆਨੀ ਹੈ, ਅਤੇ ਸਮਝ ਵਾਲਾ ਸ਼ੀਲ ਸੁਭਾਓ ਹੁੰਦਾ ਹੈ।
גַּ֤ם אֱוִ֣יל מַ֭חֲרִישׁ חָכָ֣ם יֵחָשֵׁ֑ב אֹטֵ֖ם שְׂפָתָ֣יו נָבֽוֹן׃ 28
੨੮ਮੂਰਖ ਵੀ ਜਿੰਨਾਂ ਚਿਰ ਚੁੱਪ ਰਹੇ ਬੁੱਧਵਾਨ ਹੀ ਗਿਣੀਦਾ ਹੈ, ਜੇ ਮੂੰਹ ਬੰਦ ਰੱਖੇ ਤਾਂ ਸਿਆਣਾ ਸਮਝਿਆ ਜਾਂਦਾ ਹੈ।

< מִשְׁלֵי 17 >