< מִשְׁלֵי 2 >
בְּ֭נִי אִם־תִּקַּ֣ח אֲמָרָ֑י וּ֝מִצְוֹתַ֗י תִּצְפֹּ֥ן אִתָּֽךְ׃ | 1 |
੧ਹੇ ਮੇਰੇ ਪੁੱਤਰ, ਜੇ ਤੂੰ ਮੇਰੇ ਬਚਨਾਂ ਨੂੰ ਮੰਨੇ ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸੰਭਾਲ ਕੇ ਰੱਖੇਂ,
לְהַקְשִׁ֣יב לַֽחָכְמָ֣ה אָזְנֶ֑ךָ תַּטֶּ֥ה לִ֝בְּךָ֗ לַתְּבוּנָֽה׃ | 2 |
੨ਤਾਂ ਜੋ ਤੂੰ ਬੁੱਧ ਵੱਲ ਕੰਨ ਲਾਵੇਂ ਅਤੇ ਸਮਝ ਉੱਤੇ ਮਨ ਲਾਵੇਂ,
כִּ֤י אִ֣ם לַבִּינָ֣ה תִקְרָ֑א לַ֝תְּבוּנָ֗ה תִּתֵּ֥ן קוֹלֶֽךָ׃ | 3 |
੩ਹਾਂ ਜੇ ਤੂੰ ਵਿਵੇਕ ਅਤੇ ਸਮਝ ਲਈ ਜਤਨ ਨਾਲ ਪੁਕਾਰੇਂ,
אִם־תְּבַקְשֶׁ֥נָּה כַכָּ֑סֶף וְֽכַמַּטְמוֹנִ֥ים תַּחְפְּשֶֽׂנָּה׃ | 4 |
੪ਜੇ ਤੂੰ ਚਾਂਦੀ ਵਾਂਗੂੰ ਉਹ ਦੀ ਭਾਲ ਕਰੇਂ ਅਤੇ ਗੁਪਤ ਧਨ ਵਾਂਗੂੰ ਉਹ ਦੀ ਖੋਜ ਕਰੇਂ,
אָ֗ז תָּ֭בִין יִרְאַ֣ת יְהוָ֑ה וְדַ֖עַת אֱלֹהִ֣ים תִּמְצָֽא׃ | 5 |
੫ਤਾਂ ਤੂੰ ਯਹੋਵਾਹ ਦੇ ਭੈਅ ਨੂੰ ਸਮਝੇਂਗਾ ਅਤੇ ਪਰਮੇਸ਼ੁਰ ਦੇ ਗਿਆਨ ਨੂੰ ਪ੍ਰਾਪਤ ਕਰੇਂਗਾ,
כִּֽי־יְ֭הוָה יִתֵּ֣ן חָכְמָ֑ה מִ֝פִּ֗יו דַּ֣עַת וּתְבוּנָֽה׃ | 6 |
੬ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ।
יִצְפֹּ֣ן לַ֭יְשָׁרִים תּוּשִׁיָּ֑ה מָ֝גֵ֗ן לְהֹ֣לְכֵי תֹֽם׃ | 7 |
੭ਸਚਿਆਰਾਂ ਲਈ ਉਹ ਸਿਆਣਪ ਰੱਖ ਛੱਡਦਾ ਹੈ, ਜਿਹੜੇ ਖਰਿਆਈ ਨਾਲ ਚੱਲਦੇ ਹਨ, ਉਨ੍ਹਾਂ ਲਈ ਉਹ ਢਾਲ਼ ਹੈ,
לִ֭נְצֹר אָרְח֣וֹת מִשְׁפָּ֑ט וְדֶ֖רֶךְ חֲסִידָ֣יו יִשְׁמֹֽר׃ | 8 |
੮ਉਹ ਨਿਆਂ ਦੇ ਰਾਹਾਂ ਦੀ ਰਾਖੀ ਕਰਦਾ ਅਤੇ ਆਪਣੇ ਭਗਤਾਂ ਦੇ ਰਾਹ ਦੀ ਰੱਖਿਆ ਕਰਦਾ ਹੈ।
אָ֗ז תָּ֭בִין צֶ֣דֶק וּמִשְׁפָּ֑ט וּ֝מֵישָׁרִ֗ים כָּל־מַעְגַּל־טֽוֹב׃ | 9 |
੯ਤਦ ਤੂੰ ਧਰਮ ਅਤੇ ਨਿਆਂ ਅਤੇ ਇਨਸਾਫ਼ ਨੂੰ, ਸਗੋਂ ਹਰੇਕ ਭਲੇ ਰਾਹ ਨੂੰ ਸਮਝੇਂਗਾ,
כִּֽי־תָב֣וֹא חָכְמָ֣ה בְלִבֶּ֑ךָ וְ֝דַ֗עַת לְֽנַפְשְׁךָ֥ יִנְעָֽם׃ | 10 |
੧੦ਕਿਉਂ ਜੋ ਬੁੱਧ ਤੇਰੇ ਮਨ ਵਿੱਚ ਆਵੇਗੀ ਅਤੇ ਗਿਆਨ ਤੇਰੇ ਮਨ ਨੂੰ ਪਿਆਰਾ ਲੱਗੇਗਾ।
מְ֭זִמָּה תִּשְׁמֹ֥ר עָלֶ֗יךָ תְּבוּנָ֥ה תִנְצְרֶֽכָּה׃ | 11 |
੧੧ਮੱਤ ਤੇਰੀ ਪਾਲਣਾ ਕਰੇਗੀ ਅਤੇ ਸਮਝ ਤੇਰੀ ਰਾਖੀ ਕਰੇਗੀ,
לְ֭הַצִּ֣ילְךָ מִדֶּ֣רֶךְ רָ֑ע מֵ֝אִ֗ישׁ מְדַבֵּ֥ר תַּהְפֻּכֽוֹת׃ | 12 |
੧੨ਤਾਂ ਜੋ ਤੈਨੂੰ ਬੁਰਿਆਂ ਰਾਹਾਂ ਤੋਂ ਅਤੇ ਖੋਟੀਆਂ ਗੱਲਾਂ ਕਰਨ ਵਾਲਿਆਂ ਮਨੁੱਖਾਂ ਤੋਂ ਛੁਡਾਉਣ,
הַ֭עֹ֣זְבִים אָרְח֣וֹת יֹ֑שֶׁר לָ֝לֶ֗כֶת בְּדַרְכֵי־חֹֽשֶׁךְ׃ | 13 |
੧੩ਜਿਹੜੇ ਸਚਿਆਈ ਦਿਆਂ ਰਾਹਾਂ ਨੂੰ ਛੱਡ ਕੇ ਹਨੇਰੇ ਰਾਹਾਂ ਵਿੱਚ ਤੁਰਦੇ ਹਨ,
הַ֭שְּׂמֵחִים לַעֲשׂ֥וֹת רָ֑ע יָ֝גִ֗ילוּ בְּֽתַהְפֻּכ֥וֹת רָֽע׃ | 14 |
੧੪ਜਿਹੜੇ ਬੁਰਿਆਈ ਕਰਨ ਨਾਲ ਅਨੰਦ ਹੁੰਦੇ ਅਤੇ ਬੁਰਿਆਈ ਦੇ ਖੋਟਿਆਂ ਕੰਮਾਂ ਵਿੱਚ ਖੁਸ਼ੀ ਮਨਾਉਂਦੇ ਹਨ,
אֲשֶׁ֣ר אָרְחֹתֵיהֶ֣ם עִקְּשִׁ֑ים וּ֝נְלוֹזִ֗ים בְּמַעְגְּלוֹתָֽם׃ | 15 |
੧੫ਜਿਨ੍ਹਾਂ ਦੇ ਰਾਹ ਟੇਡੇ ਅਤੇ ਚਾਲਾਂ ਵਿਗੜੀਆਂ ਹੋਈਆਂ ਹਨ,
לְ֭הַצִּ֣ילְךָ מֵאִשָּׁ֣ה זָרָ֑ה מִ֝נָּכְרִיָּ֗ה אֲמָרֶ֥יהָ הֶחֱלִֽיקָה׃ | 16 |
੧੬ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਉਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ,
הַ֭עֹזֶבֶת אַלּ֣וּף נְעוּרֶ֑יהָ וְאֶת־בְּרִ֖ית אֱלֹהֶ֣יהָ שָׁכֵֽחָה׃ | 17 |
੧੭ਜਿਸ ਨੇ ਆਪਣੇ ਜੁਆਨੀ ਦੇ ਸਾਥੀ ਨੂੰ ਛੱਡ ਦਿੱਤਾ ਅਤੇ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਵਿਸਾਰ ਛੱਡਿਆ ਹੈ,
כִּ֤י שָׁ֣חָה אֶל־מָ֣וֶת בֵּיתָ֑הּ וְאֶל־רְ֝פָאִ֗ים מַעְגְּלֹתֶֽיהָ׃ | 18 |
੧੮ਕਿਉਂ ਜੋ ਉਹ ਦਾ ਘਰ ਮੌਤ ਦੀ ਢਲਾਣ ਉੱਤੇ ਹੈ ਅਤੇ ਉਹ ਦੇ ਰਾਹ ਮਰਿਆਂ ਹੋਇਆਂ ਦੇ ਵਿਚਕਾਰ ਲਹਿੰਦੇ ਹਨ।
כָּל־בָּ֭אֶיהָ לֹ֣א יְשׁוּב֑וּן וְלֹֽא־יַ֝שִּׂ֗יגוּ אָרְח֥וֹת חַיִּֽים׃ | 19 |
੧੯ਜਿਹੜੇ ਉਹ ਦੇ ਕੋਲ ਜਾਂਦੇ ਹਨ, ਉਹਨਾਂ ਵਿੱਚੋਂ ਕੋਈ ਵੀ ਮੁੜ ਕੇ ਨਹੀਂ ਆਉਂਦਾ ਅਤੇ ਨਾ ਹੀ ਜੀਵਨ ਦੇ ਰਾਹ ਤੱਕ ਪਹੁੰਚਦਾ ਹੈ।
לְמַ֗עַן תֵּ֭לֵךְ בְּדֶ֣רֶךְ טוֹבִ֑ים וְאָרְח֖וֹת צַדִּיקִ֣ים תִּשְׁמֹֽר׃ | 20 |
੨੦ਇਸ ਤਰ੍ਹਾਂ ਤੂੰ ਭਲਿਆਂ ਦੇ ਰਾਹ ਵਿੱਚ ਤੁਰੇਂਗਾ ਅਤੇ ਧਰਮੀਆਂ ਦੇ ਮਾਰਗ ਨੂੰ ਫੜੀ ਰੱਖੇਂਗਾ।
כִּֽי־יְשָׁרִ֥ים יִשְׁכְּנוּ אָ֑רֶץ וּ֝תְמִימִ֗ים יִוָּ֥תְרוּ בָֽהּ׃ | 21 |
੨੧ਸਚਿਆਰ ਹੀ ਧਰਤੀ ਉੱਤੇ ਵੱਸਣਗੇ ਅਤੇ ਖਰੇ ਹੀ ਉਸ ਦੇ ਵਿੱਚ ਰਹਿਣਗੇ,
וּ֭רְשָׁעִים מֵאֶ֣רֶץ יִכָּרֵ֑תוּ וּ֝בוֹגְדִ֗ים יִסְּח֥וּ מִמֶּֽנָּה׃ פ | 22 |
੨੨ਪਰ ਦੁਸ਼ਟ ਧਰਤੀ ਉੱਤੋਂ ਵੱਢੇ ਜਾਣਗੇ ਅਤੇ ਧੋਖੇਬਾਜ਼ ਉਸ ਵਿੱਚੋਂ ਪੁੱਟੇ ਜਾਣਗੇ।