< מִשְׁלֵי 22 >
נִבְחָ֣ר שֵׁ֭ם מֵעֹ֣שֶׁר רָ֑ב מִכֶּ֥סֶף וּ֝מִזָּהָ֗ב חֵ֣ן טֽוֹב׃ | 1 |
੧ਵੱਡੇ ਧਨ ਨਾਲੋਂ ਨੇਕਨਾਮੀ ਚੁਣਨੀ ਚਾਹੀਦੀ ਹੈ, ਅਤੇ ਸੋਨੇ ਚਾਂਦੀ ਨਾਲੋਂ ਕਿਰਪਾ ਚੰਗੀ ਹੈ।
עָשִׁ֣יר וָרָ֣שׁ נִפְגָּ֑שׁוּ עֹשֵׂ֖ה כֻלָּ֣ם יְהוָֽה׃ | 2 |
੨ਧਨੀ ਅਤੇ ਕੰਗਾਲ ਇੱਕ ਸਮਾਨਤਾ ਹੈ, ਕਿ ਉਨ੍ਹਾਂ ਸਭਨਾਂ ਦਾ ਸਿਰਜਣਹਾਰ ਯਹੋਵਾਹ ਹੈ।
עָר֤וּם ׀ רָאָ֣ה רָעָ֣ה וְנִסְתָּ֑ר וּ֝פְתָיִ֗ים עָבְר֥וּ וְֽנֶעֱנָֽשׁוּ׃ | 3 |
੩ਸਿਆਣਾ ਤਾਂ ਬਿਪਤਾ ਨੂੰ ਵੇਖ ਕੇ ਲੁੱਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵਧ ਕੇ ਕਸ਼ਟ ਭੋਗਦੇ ਹਨ।
עֵ֣קֶב עֲ֭נָוָה יִרְאַ֣ת יְהוָ֑ה עֹ֖שֶׁר וְכָב֣וֹד וְחַיִּֽים׃ | 4 |
੪ਨਮਰਤਾ ਅਤੇ ਯਹੋਵਾਹ ਦਾ ਭੈਅ ਮੰਨਣ ਦਾ ਫਲ ਧਨ, ਆਦਰ ਅਤੇ ਜੀਵਨ ਹੈ।
צִנִּ֣ים פַּ֭חִים בְּדֶ֣רֶךְ עִקֵּ֑שׁ שׁוֹמֵ֥ר נַ֝פְשׁ֗וֹ יִרְחַ֥ק מֵהֶֽם׃ | 5 |
੫ਟੇਢਿਆਂ ਦੇ ਰਾਹ ਵਿੱਚ ਕੰਡੇ ਅਤੇ ਫਾਹੀਆਂ ਹੁੰਦੀਆਂ ਹਨ, ਜਿਹੜਾ ਆਪਣੀ ਜਾਨ ਦੀ ਰੱਖਿਆ ਕਰਦਾ ਹੈ ਉਹ ਉਨ੍ਹਾਂ ਤੋਂ ਦੂਰ ਰਹਿੰਦਾ ਹੈ।
חֲנֹ֣ךְ לַ֭נַּעַר עַל־פִּ֣י דַרְכּ֑וֹ גַּ֥ם כִּֽי־יַ֝זְקִ֗ין לֹֽא־יָס֥וּר מִמֶּֽנָּה׃ | 6 |
੬ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ, ਤਾਂ ਉਹ ਬੁੱਢਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ।
עָ֭שִׁיר בְּרָשִׁ֣ים יִמְשׁ֑וֹל וְעֶ֥בֶד לֹ֝וֶ֗ה לְאִ֣ישׁ מַלְוֶֽה׃ | 7 |
੭ਧਨਵਾਨ ਕੰਗਾਲਾਂ ਉੱਤੇ ਹੁਕਮ ਚਲਾਉਂਦਾ ਹੈ, ਅਤੇ ਉਧਾਰ ਲੈਣ ਵਾਲਾ ਉਧਾਰ ਦੇਣ ਵਾਲੇ ਦਾ ਦਾਸ ਹੁੰਦਾ ਹੈ।
זוֹרֵ֣עַ עַ֭וְלָה יִקְצָר אָ֑וֶן וְשֵׁ֖בֶט עֶבְרָת֣וֹ יִכְלֶֽה׃ | 8 |
੮ਜਿਹੜਾ ਬੁਰਾਈ ਬੀਜਦਾ ਹੈ ਉਹ ਬਿਪਤਾ ਹੀ ਵੱਢੇਗਾ, ਅਤੇ ਉਹ ਦੇ ਕਹਿਰ ਦੀ ਲਾਠੀ ਟੁੱਟ ਜਾਵੇਗੀ।
טֽוֹב־עַ֭יִן ה֣וּא יְבֹרָ֑ךְ כִּֽי־נָתַ֖ן מִלַּחְמ֣וֹ לַדָּֽל׃ | 9 |
੯ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ।
גָּ֣רֵֽשׁ לֵ֭ץ וְיֵצֵ֣א מָד֑וֹן וְ֝יִשְׁבֹּ֗ת דִּ֣ין וְקָלֽוֹן׃ | 10 |
੧੦ਠੱਠਾ ਕਰਨ ਵਾਲੇ ਨੂੰ ਕੱਢ ਦੇ ਤਾਂ ਝਗੜਾ ਮੁੱਕ ਜਾਵੇਗਾ, ਨਾਲੇ ਬਹਿਸ ਅਤੇ ਨਿਰਾਦਰ ਮਿਟ ਜਾਣਗੇ।
אֹהֵ֥ב טְהָר לֵ֑ב חֵ֥ן שְׂ֝פָתָ֗יו רֵעֵ֥הוּ מֶֽלֶךְ׃ | 11 |
੧੧ਜਿਹੜਾ ਮਨ ਦੀ ਸ਼ੁੱਧਤਾ ਨਾਲ ਪ੍ਰੇਮ ਰੱਖਦਾ ਹੈ, ਜਿਹ ਦੇ ਬੁੱਲ ਦਯਾਵਾਨ ਹਨ, ਰਾਜਾ ਉਹ ਦਾ ਮਿੱਤਰ ਹੋਵੇਗਾ।
עֵינֵ֣י יְ֭הוָה נָ֣צְרוּ דָ֑עַת וַ֝יְסַלֵּ֗ף דִּבְרֵ֥י בֹגֵֽד׃ | 12 |
੧੨ਯਹੋਵਾਹ ਦੀ ਨਿਗਾਹ ਗਿਆਨ ਦੀ ਰੱਖਿਆ ਕਰਦੀ ਹੈ, ਪਰ ਧੋਖੇਬਾਜ਼ ਦੀਆਂ ਗੱਲਾਂ ਨੂੰ ਉਹ ਉਲਟ ਪੁਲਟ ਕਰ ਦਿੰਦਾ ਹੈ।
אָמַ֣ר עָ֭צֵל אֲרִ֣י בַח֑וּץ בְּת֥וֹךְ רְ֝חֹב֗וֹת אֵֽרָצֵֽחַ׃ | 13 |
੧੩ਆਲਸੀ ਆਖਦਾ ਹੈ ਭਈ ਬਾਹਰ ਤਾਂ ਸ਼ੇਰ ਹੈ, ਮੈਂ ਗਲੀਆਂ ਵਿੱਚ ਪਾੜਿਆ ਜਾਂਵਾਂਗਾ!
שׁוּחָ֣ה עֲ֭מֻקָּה פִּ֣י זָר֑וֹת זְע֥וּם יְ֝הוָ֗ה יִפָּל שָֽׁם׃ | 14 |
੧੪ਪਰਾਈ ਔਰਤ ਦਾ ਮੂੰਹ ਇੱਕ ਡੂੰਘਾ ਟੋਆ ਹੈ, ਉਹ ਦੇ ਵਿੱਚ ਉਹ ਡਿੱਗਦਾ ਹੈ ਜਿਸ ਉੱਤੇ ਯਹੋਵਾਹ ਕ੍ਰੋਧਿਤ ਹੈ।
אִ֭וֶּלֶת קְשׁוּרָ֣ה בְלֶב־נָ֑עַר שֵׁ֥בֶט מ֝וּסָ֗ר יַרְחִיקֶ֥נָּה מִמֶּֽנּוּ׃ | 15 |
੧੫ਬਾਲਕ ਦੇ ਮਨ ਵਿੱਚ ਮੂਰਖਤਾਈ ਬੱਧੀ ਹੋਈ ਹੁੰਦੀ ਹੈ, ਤਾੜਨ ਦੀ ਸੋਟੀ ਉਹ ਨੂੰ ਉਸ ਤੋਂ ਦੂਰ ਕਰ ਦਿੰਦੀ ਹੈ।
עֹ֣שֵֽׁק דָּ֭ל לְהַרְבּ֣וֹת ל֑וֹ נֹתֵ֥ן לְ֝עָשִׁ֗יר אַךְ־לְמַחְסֽוֹר׃ | 16 |
੧੬ਜਿਹੜਾ ਆਪਣਾ ਧਨ ਵਧਾਉਣ ਲਈ ਗਰੀਬ ਉੱਤੇ ਅਨ੍ਹੇਰ ਕਰਦਾ, ਅਤੇ ਜੋ ਧਨਵਾਨ ਨੂੰ ਭੇਂਟ ਦਿੰਦਾ ਹੈ ਉਹਨਾਂ ਨੂੰ ਘਾਟਾ ਹੀ ਹੁੰਦਾ ਹੈ।
הַ֥ט אָזְנְךָ֗ וּ֭שְׁמַע דִּבְרֵ֣י חֲכָמִ֑ים וְ֝לִבְּךָ֗ תָּשִׁ֥ית לְדַעְתִּֽי׃ | 17 |
੧੭ਕੰਨ ਲਾ ਕੇ ਬੁੱਧਵਾਨਾਂ ਦੇ ਬਚਨ ਸੁਣ, ਅਤੇ ਮੇਰੇ ਗਿਆਨ ਵੱਲ ਆਪਣਾ ਮਨ ਲਾ,
כִּֽי־נָ֭עִים כִּֽי־תִשְׁמְרֵ֣ם בְּבִטְנֶ֑ךָ יִכֹּ֥נוּ יַ֝חְדָּ֗ו עַל־שְׂפָתֶֽיךָ׃ | 18 |
੧੮ਜੇ ਤੂੰ ਆਪਣੇ ਮਨ ਵਿੱਚ ਉਹਨਾਂ ਦੀ ਪਾਲਣਾ ਕਰੇਂ ਅਤੇ ਓਹ ਸਭ ਤੇਰੇ ਮੂੰਹ ਵਿੱਚੋਂ ਨਿੱਕਲਣ, ਤਾਂ ਇਹ ਮਨ ਭਾਉਣੀ ਗੱਲ ਹੈ।
לִהְי֣וֹת בַּ֭יהוָה מִבְטַחֶ֑ךָ הוֹדַעְתִּ֖יךָ הַיּ֣וֹם אַף־אָֽתָּה׃ | 19 |
੧੯ਮੈਂ ਅੱਜ ਦੇ ਦਿਨ ਓਹ ਤੈਨੂੰ, ਹਾਂ, ਤੈਨੂੰ ਹੀ ਸਿਖਾ ਦਿੱਤੀਆਂ ਹਨ, ਭਈ ਤੇਰਾ ਭਰੋਸਾ ਯਹੋਵਾਹ ਉੱਤੇ ਹੋਵੇ।
הֲלֹ֤א כָתַ֣בְתִּי לְ֭ךָ שָׁלִישִׁ֑ים בְּמ֖וֹעֵצֹ֣ת וָדָֽעַת׃ | 20 |
੨੦ਭਲਾ, ਮੈਂ ਤੇਰੇ ਲਈ ਤੀਹ ਕਹਾਉਤਾਂ ਉਪਦੇਸ਼ ਅਤੇ ਗਿਆਨ ਲਈ ਨਹੀਂ ਲਿਖੀਆਂ,
לְהוֹדִֽיעֲךָ֗ קֹ֭שְׁטְ אִמְרֵ֣י אֱמֶ֑ת לְהָשִׁ֥יב אֲמָרִ֥ים אֱ֝מֶ֗ת לְשֹׁלְחֶֽיךָ׃ פ | 21 |
੨੧ਭਈ ਮੈਂ ਤੈਨੂੰ ਸਚਿਆਈ ਦੇ ਬਚਨਾਂ ਦੀ ਖਰਿਆਈ ਸਿਖਾਵਾਂ, ਕਿ ਤੂੰ ਸਚਿਆਈ ਦੇ ਬਚਨ ਆਪਣੇ ਘੱਲਣ ਵਾਲਿਆਂ ਕੋਲ ਲੈ ਜਾਵੇਂ?
אַֽל־תִּגְזָל־דָּ֭ל כִּ֣י דַל־ה֑וּא וְאַל־תְּדַכֵּ֖א עָנִ֣י בַשָּֽׁעַר׃ | 22 |
੨੨ਕੰਗਾਲ ਨੂੰ ਨਾ ਲੁੱਟ ਕਿਉਂ ਜੋ ਉਹ ਗਰੀਬ ਹੈ, ਅਤੇ ਨਾ ਦੁਖੀਏ ਉੱਤੇ ਫਾਟਕ ਵਿੱਚ ਅਨ੍ਹੇਰ ਕਰ,
כִּֽי־יְ֭הוָה יָרִ֣יב רִיבָ֑ם וְקָבַ֖ע אֶת־קֹבְעֵיהֶ֣ם נָֽפֶשׁ׃ | 23 |
੨੩ਕਿਉਂ ਜੋ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ, ਅਤੇ ਉਹਨਾਂ ਦੇ ਲੁੱਟਣ ਵਾਲਿਆਂ ਦੀ ਜਾਨ ਨੂੰ ਲੁੱਟੇਗਾ।
אַל־תִּ֭תְרַע אֶת־בַּ֣עַל אָ֑ף וְאֶת־אִ֥ישׁ חֵ֝מוֹת לֹ֣א תָבֽוֹא׃ | 24 |
੨੪ਕ੍ਰੋਧੀ ਦਾ ਸਾਥੀ ਨਾ ਬਣੀਂ ਅਤੇ ਛੇਤੀ ਗੁੱਸਾ ਕਰਨ ਵਾਲੇ ਦੇ ਨਾਲ ਨਾ ਤੁਰੀਂ,
פֶּן־תֶּאֱלַ֥ף אֹֽרְחֹתָ֑יו וְלָקַחְתָּ֖ מוֹקֵ֣שׁ לְנַפְשֶֽׁךָ׃ | 25 |
੨੫ਕਿਤੇ ਅਜਿਹਾ ਨਾ ਹੋਵੇ ਜੋ ਤੂੰ ਉਹ ਦੀ ਚਾਲ ਸਿੱਖ ਲਵੇਂ, ਅਤੇ ਤੇਰੀ ਜਾਨ ਫਾਹੀ ਵਿੱਚ ਫਸ ਜਾਵੇ।
אַל־תְּהִ֥י בְתֹֽקְעֵי־כָ֑ף בַּ֝עֹרְבִ֗ים מַשָּׁאֽוֹת׃ | 26 |
੨੬ਜਿਹੜੇ ਹੱਥ ਤੇ ਹੱਥ ਮਾਰਦੇ ਅਤੇ ਕਰਜ਼ਾਈ ਦੇ ਜ਼ਮਾਨਤੀ ਬਣਦੇ ਹਨ, ਤੂੰ ਉਹਨਾਂ ਦੇ ਵਿੱਚ ਨਾ ਹੋ।
אִם־אֵֽין־לְךָ֥ לְשַׁלֵּ֑ם לָ֥מָּה יִקַּ֥ח מִ֝שְׁכָּבְךָ֗ מִתַּחְתֶּֽיךָ׃ | 27 |
੨੭ਜੇ ਤੇਰੇ ਕੋਲ ਭਰਨ ਨੂੰ ਕੁਝ ਨਾ ਹੋਵੇ, ਤਾਂ ਉਹ ਤੇਰੇ ਵਿਛਾਉਣੇ ਨੂੰ ਤੇਰੇ ਹੇਠੋਂ ਖਿੱਚ ਲੈ ਜਾਵੇਗਾ।
אַל־תַּ֭סֵּג גְּב֣וּל עוֹלָ֑ם אֲשֶׁ֖ר עָשׂ֣וּ אֲבוֹתֶֽיךָ׃ | 28 |
੨੮ਜਿਹੜੇ ਪੁਰਾਣੇ ਬੰਨੇ ਤੇਰੇ ਵੱਡਿਆਂ ਨੇ ਲਾਏ ਸਨ, ਉਹਨਾਂ ਨੂੰ ਤੂੰ ਨਾ ਸਰਕਾ।
חָזִ֡יתָ אִ֤ישׁ ׀ מָ֘הִ֤יר בִּמְלַאכְתּ֗וֹ לִֽפְנֵֽי־מְלָכִ֥ים יִתְיַצָּ֑ב בַּל־יִ֝תְיַצֵּב לִפְנֵ֥י חֲשֻׁכִּֽים׃ פ | 29 |
੨੯ਜੇ ਤੂੰ ਕਿਸੇ ਨੂੰ ਉਹ ਦੇ ਕੰਮ ਵਿੱਚ ਨਿਪੁੰਨ ਵੇਖਦਾ ਹੈਂ? ਉਹ ਰਾਜੇ ਦੇ ਸਨਮੁਖ ਖੜ੍ਹਾ ਹੋਵੇਗਾ, ਉਹ ਛੋਟਿਆਂ ਦੇ ਅੱਗੇ ਖੜ੍ਹਾ ਨਾ ਹੋਵੇਗਾ।